Actionpunjab

Action Punjab Logo
Breaking News

Punjab

Punjab

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਤੇਜ਼

ਬਟਾਲਾ, 28 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਵਿਖੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।    ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ ਦੇ ਪੁੱਲ ਦੇ ਦੋਵੇਂ ਪਾਸੇ ਦੀਆਂ ਸੜਕਾਂ ਨੂੰ ਬਣਾਉਣ ਦਾ ਕੰਮ ਦੁਕਾਨਦਾਰਾਂ ਦੀ ਮੌਜੂਦਗੀ ਵਿਚ ਕੀਤਾ ਤੇ ਕਿਹਾ ਕਿ ਸੜਕ ਦੇ ਬਣਨ ਨਾਲ ਸ਼ਹਿਰ ਵਾਸੀਆਂ ਤੇ ਆਸਪਾਸ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।     ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਲੋਕਾਂ ਦੇ ਹਿੱਤ ਵਿੱਚ ਵੱਡੇ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਬਟਾਲੇ ਹਲਕੇ ਅੰਦਰ ਵੀ ਕਰੋੋੜਾਂ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।   ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ ਵਚਨਬੱਧ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।   ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਬਟਾਲਾ ਵਿੱਚ ਨਵੇਂ ਬਣੇ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਬਟਾਲਾ ਹਲਕੇ ਸਮੇਤ ਕਰੀਬ 314 ਪਿੰਡਾਂ ਦੇ ਲੋਕ ਇੱਕ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਹਾਸਿਲ ਕਰ ਰਹੇ ਹਨ।    ਉਨ੍ਹਾਂ ਕਿਹਾ ਕਿ ਤੁਸੀਂ ਮੈਨੂੰ ਸੇਵਾ ਕਰਨ ਦਾ ਮੌਕਾ ਦਿੱਤਾ, ਮੈਂ ਤੁਹਡੀ ਸੇਵਾ ਵਿੱਚ ਚੌਵੀ ਘੰਟੇ ਹਾਜ਼ਰ ਹਾਂ ਅਤੇ ਲੋਕਾਂ ਦੇ ਸਹਿਯੋਗ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦਾ ਹਲਕਾ ਬਣਾਇਆ ਜਾ ਰਿਹਾ ਹੈ।   ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਦੁਕਾਨਾਂ ‘ਤੇ ਆਉਣ ਵਾਲੇ ਗਾਹਕਾਂ ਨੂੰ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਖਾਸਕਰਕੇ ਮੀਂਹ ਦੇ ਦਿਨਾਂ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਨੇ ਦੁਕਾਨਦਾਰਾਂ ਦੀ ਮੁਸ਼ਕਿਲ ਦਾ ਹੱਲ ਕਰ ਦਿੱਤਾ ਹੈ, ਜਿਸ ਲਈ ਸਾਰੇ ਦੁਕਾਨਦਾਰਾਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ। 

Punjab

ਏ.ਐਨ.ਟੀ.ਐਫ. ਪੰਜਾਬ ਵੱਲੋਂ ਵੱਡੀ ਮਾਤਰਾ ਵਿੱਚ ਐਮ.ਡੀ.ਐਮ.ਏ. ਦੀ ਬਰਾਮਦਗੀ ਨਾਲ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼; ਛੇ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ:ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਸੰਗਠਿਤ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ ਟ੍ਰਾਈਸਿਟੀ ਖੇਤਰ ਅਤੇ ਲੁਧਿਆਣਾ ਵਿੱਚ ਸਰਗਰਮ ਇੱਕ ਅੰਤਰਰਾਸ਼ਟਰੀ ਨਾਰਕੋਟਿਕਸ ਨੈੱਟਵਰਕ ਦਾ ਪਰਦਾਫਾਸ਼ ਇਸਦੇ ਛੇ ਮੁੱਖ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜੋ ਵਿਸ਼ੇਸ਼ ਕਰਕੇ ਸ਼ਹਿਰਾਂ ‘ਚ ਰਹਿੰਦੇ ਨੌਜਵਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਕੇ ਵਿਦੇਸ਼ੀ ਮੂਲ ਦੇ ਪਾਰਟੀ ਡਰੱਗਜ਼ ਦੀ ਸਪਲਾਈ ਕਰਦੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਸ਼ਵ, ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਦੇਸ਼ ਵਿੱਚ ਐਮ.ਡੀ.ਐਮ.ਏ. ਟੈਬਲੇਟ ਦੀ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਗਏ ਪਦਾਰਥਾਂ ਵਿੱਚ 1,215 ਐਮਡੀਐਮਏ ਟੈਬਲੇਟ, 263 ਗ੍ਰਾਮ ਕੋਕੀਨ, 82 ਗ੍ਰਾਮ ਮੈਥਾਫੈਟਾਮਾਈਨ (ਆਈਸੀਈ), ਵੱਖ-ਵੱਖ ਵੇਰੀਐਂਟ ਵਿੱਚ 1.2 ਕਿਲੋ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ ਅਤੇ 400 ਗ੍ਰਾਮ ਅਫੀਮ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 9 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਿੰਡੀਕੇਟ ਏਅਰ ਕੋਰੀਅਰ ਚੈਨਲਾਂ ਰਾਹੀਂ ਵਿਦੇਸ਼ਾਂ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਇਸਦੀ ਅੱਗੇ ਸਪਲਾਈ ਅਤੇ ਪਤਾ ਲੱਗਣ ਤੋਂ ਬਚਣ ਲਈ ਏਨਕ੍ਰਿਪਟਡ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਹੋਰ ਮੁਲਜ਼ਮਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਰਿਸ਼ਵ ਨਾਮੀ ਇੱਕ ਡਰੱਗ ਸਪਲਾਇਰ ਖਰੜ ਦੇ ਇੱਕ ਅਪਾਰਟਮੈਂਟ ‘ਚੋਂ  ਕਲੱਬ ਅਤੇ ਪਾਰਟੀ ਸਰਕਟਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਦਾ ਕੰਮ ਚਲਾ ਰਿਹਾ ਹੈ, ਜੋ ਮੁੱਖ ਤੌਰ ‘ਤੇ ਟ੍ਰਾਈਸਿਟੀ ਖੇਤਰ ਦੇ ਨੌਜਵਾਨਾਂ ਨੂੰ ਇਹ ਨਸ਼ੀਲੇ ਪਦਾਰਥ ਵੇਚਦਾ ਹੈ।ਪ੍ਰਾਪਤ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾ ਬਣਾ ਕੇ ਉਕਤ ਜਗ੍ਹਾ ‘ਤੇ ਛਾਪਾ ਮਾਰਿਆ, ਜਿਸ ਦੌਰਾਨ ਸ਼ੱਕੀ ਰਿਸ਼ਵ ਨੂੰ 1215 ਐਮਡੀਐਮਏ ਟੈਬਲੇਟ, 155 ਗ੍ਰਾਮ ਕੋਕੇਨ, 82 ਗ੍ਰਾਮ ਆਈਸੀਈ, 10 ਵੇਰੀਐਂਟ ਵਿੱਚ 973 ਗ੍ਰਾਮ ਟੀਐਚਸੀ, 16 ਗ੍ਰਾਮ ਮੈਜਿਕ ਮਸ਼ਰੂਮ, 400 ਗ੍ਰਾਮ ਅਫੀਮ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ।ਏਆਈਜੀ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਲੁਧਿਆਣਾ ਵਿੱਚ ਇੱਕ ਵਿਸ਼ਾਲ ਡਿਸਟ੍ਰੀਬਿਊਸ਼ਨ ਮਾਡਿਊਲ ਦਾ ਪਤਾ ਲੱਗਿਆ, ਜੋ ਟ੍ਰਾਈਸਿਟੀ ਖੇਤਰ ਲਈ ਇੱਕ ਮੁੱਖ ਸਪਲਾਈ ਅਤੇਰੀ-ਡਿਸਟ੍ਰੀਬਿਊਸ਼ਟ ਹੱਬ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਕੀਤੀਆਂ ਗਈਆਂ ਛਾਪੇਮਾਰੀਆਂ ਵਿੱਚ ਮੁੱਖ ਕਾਰਕੁਨਾਂ – ਮੁਕੇਸ਼ ਕੁਮਾਰ, ਲਖਵਿੰਦਰ ਸਿੰਘ, ਰਵੀ ਕੁਮਾਰ, ਬਲਜਿੰਦਰ ਸਿੰਘ ਅਤੇ ਤਲਵਿੰਦਰ ਸਿੰਘ ਨੂੰ 108 ਗ੍ਰਾਮ ਕੋਕੇਨ, 278 ਗ੍ਰਾਮ ਟੀਐਚਸੀ ਅਤੇ 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।ਏਆਈਜੀ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਇਸ ਛਾਪਿਆਂ ਦੌਰਾਨ ਜ਼ਬਤ ਕੀਤੇ ਗਏ ਕਈ ਨਸ਼ੀਲੇ ਪਦਾਰਥ ਵਿਸ਼ਵ ਪੱਧਰ ‘ਤੇ ਕਾਫ਼ੀ ਮਾਰੂ ਅਤੇ ਖਤਰਨਾਕ ਮੰਨੇ ਜਾਂਦੇ ਹਨ ਅਤੇ ਇਨ੍ਹਾਂ ਦੇ ਗੰਭੀਰ ਮਨੋਵਿਗਿਆਨਕ ਅਤੇ ਸਰੀਰਕ ਪ੍ਰਭਾਵਾਂ ਕਰਕੇ ਮੂਲ ਦੇਸ਼ਾਂ ਵਿੱਚ ਇਨ੍ਹਾਂ ਪਦਾਰਥਾਂ ਦੇ ਸੇਵਨ ਖ਼ਿਲਾਫ਼ ਵੱਖ-ਵੱਖ ਜਨਤਕ ਸਿਹਤ ਐਡਵਾਈਜ਼ਰੀਆਂ ਅਤੇ ਇਨਫੋਰਸਮੈਂਟ ਚੇਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧ ਵਿੱਚ ਐਸਏਐਸ ਨਗਰ ਦੇ ਪੁਲਿਸ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18, 20, 21, 22, 22 (ਸੀ), 27 ਅਤੇ 29 ਤਹਿਤ ਐਫਆਈਆਰ ਨੰਬਰ 4  ਮਿਤੀ 27.02.2026 ਦਰਜ ਕੀਤੀ ਗਈ ਹੈ। 

Punjab

ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 'ਖੇਡ ਪਿਟਾਰਾ' ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

 ਚੰਡੀਗੜ੍ਹ, 28 ਫਰਵਰੀ 2026  ਪੰਜਾਬ ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ ‘ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ। ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਦੀ ਆਦਤ ਨੂੰ ਉਤਸ਼ਾਹਿਤ ਕਰਦੇ ਹਨ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਪੰਜਾਬ ਸਰਕਾਰ ਦੁਆਰਾ ਇਸ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਭਰ ਦੇ ਛੋਟੇ ਬੱਚਿਆਂ ਲਈ ਬਿਹਤਰ ਸਮਝ ਅਤੇ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸਬੰਧੀ ਛਪਾਈ ਗਈ ਸਾਰੀ ਸਮੱਗਰੀ ਪੰਜਾਬੀ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ। ਖੇਡ ਪਿਟਾਰਾ ਕੀ ਹੈ? ਖੇਡ ਪਿਟਾਰਾ ਇੱਕ ਵਿਆਪਕ ਖੇਡ-ਅਧਾਰਤ ਲਰਨਿੰਗ-ਟੀਚਿੰਗ ਮਟੀਰੀਅਲ ਕਿੱਟ ਹੈ,ਜੋ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਨਰਸਰੀ ਤੋਂ ਦੂਸਰੀ ਜਮਾਤ ਤੱਕ ਨੂੰ ਕਵਰ ਕਰਦੀ ਹੈ। ਇਹ ਕਿੱਟ ਬੱਚਿਆਂ ਨੂੰ ਯਾਦ ਰੱਖਣ ਦੀ ਬਜਾਏ ਮਨੋਰੰਜਨ ਗਤੀਵਿਧੀਆਂ ਅਤੇ ਆਪਸੀ ਤਾਲਮੇਲ ਰਾਹੀਂ ਸਿੱਖਣ ਦੇ ਯੋਗ ਬਣਾ ਕੇ ਅਨੁਭਵੀ, ਗਤੀਵਿਧੀ-ਅਧਾਰਤ ਅਤੇ ਮਨੋਰੰਜਕ ਢੰਗ ਨਾਲ ਸਿੱਖਣ ਨੂੰ ਉਤਸ਼ਾਹਿਤ ਕਰਦੀ ਹੈ। ਅਜਿਹੀਆਂ ਪਹਿਲਕਦਮੀਆਂ ਰਾਹੀਂ ਭਗਵੰਤ ਮਾਨ ਸਰਕਾਰ ਰੱਟੇ ਮਾਰਨ ਤੋਂ ਗਤੀਵਿਧੀ-ਅਧਾਰਤ ਸ਼ਮੂਲੀਅਤ ਵੱਲ ਧਿਆਨ ਕੇਂਦਰਿਤ ਕਰਕੇ ਨੌਜਵਾਨ ਸਿਖਿਆਰਥੀਆਂ ਵਿੱਚ ਉਨ੍ਹਾਂ ਦੇ ਵਿਦਿਅਕ ਸਫ਼ਰ ਦੀ ਸ਼ੁਰੂਆਤ ਤੋਂ ਹੀ ਉਤਸੁਕਤਾ, ਰਚਨਾਤਮਕਤਾ ਅਤੇ ਵਿਸ਼ਵਾਸ ਆਦਿ ਗੁਣ ਭਰ ਕੇ ਇੱਕ ਮਜ਼ਬੂਤ ਨੀਂਹ ਰੱਖ ਰਹੀ ਹੈ ਜੋ ਪੰਜਾਬ ਦੇ ਭਵਿੱਖ ਅਤੇ ਲੀਡਰਸ਼ਿਪ ਨੂੰ ਨਵਾਂ ਆਕਾਰ ਦੇਵੇਗੀ। ਇਹ ਪਹਿਲ ਵਿਦਿਆਰਥੀਆਂ ਦੀ ਕਿਵੇਂ ਮਦਦ ਕਰੇਗੀ ਖੇਡ ਪਿਟਾਰਾ ਪਹਿਲ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਨੂੰ ਵਧੇਰੇ ਰਚਨਾਤਮਕ ਬਣਾ ਕੇ ਕਲਾਸਰੂਮਾਂ ਨੂੰ ਬੱਚਿਆਂ ਲਈ ਅਨੁਕੂਲ ਬਣਾਏਗੀ। ਇਹ ਕਿੱਟ ਬੁਨਿਆਦੀ ਸਾਖਰਤਾ ਅਤੇ ਅੰਕੜਾ ਵਿਗਿਆਨ ਦੀ ਮਜ਼ਬੂਤੀ, ਭਾਸ਼ਾ ਅਤੇ ਗੱਲਬਾਤ ਹੁਨਰ ਨੂੰ ਨਿਖਾਰਨ, ਰਚਨਾਤਮਕਤਾ ਅਤੇ ਕਲਪਨਾ ਸ਼ਕਤੀ ਨੂੰ ਉਭਾਰਨ, ਸਮੱਸਿਆ ਦੇ ਹੱਲ ਸਬੰਧੀ ਯੋਗਤਾਵਾਂ ਨੂੰ ਵਿਕਸਤ ਕਰਨ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸ਼ੁਰੂਆਤੀ ਸਕੂਲਿੰਗ ਨਾਲ ਜੁੜੇ ਤਣਾਅ ਅਤੇ ਡਰ ਨੂੰ ਘੱਟ ਕਰਨ ਲਈ ਤਿਆਰ ਕੀਤੀ ਗਈ ਹੈ। ਪੈਸਿਵ ਲਰਨਿੰਗ ਦੀ ਬਜਾਏ ਬੱਚੇ ਕਹਾਣੀ ਸੁਣਾਉਣ, ਖੇਡਾਂ, ਗਤੀਵਿਧੀਆਂ ਅਤੇ ਸਹਿਯੋਗੀ ਕਾਰਜਾਂ ਵਿੱਚ ਹਿੱਸਾ ਲੈਣਗੇ ਜੋ ਸਿੱਖਣ ਨੂੰ ਕੁਦਰਤੀ ਅਤੇ ਮਨੋਰੰਜਕ ਬਣਾਏਗਾ। ਇਸ ਬੁਨਿਆਦੀ ਪੜਾਅ ‘ਤੇ ਨਿਵੇਸ਼ ਕਰਕੇ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਿੱਖਣ ਦੇ ਪਾੜੇ ਨੂੰ ਸ਼ੁਰੂਆਤ ਵਿੱਚ ਹੀ ਪੂਰ ਕੇ ਲੰਬੇ ਸਮੇਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ, ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਲਈ ਪਹਿਲਾਂ ਹੀ ਤਿਆਰ ਹੁਨਰਮੰਦ ਪੀੜ੍ਹੀ ਦਾ ਪੂਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ। ਕਿੱਟ ਵਿੱਚ ਕੀ ਸ਼ਾਮਲ ਹੈ ਕਿੱਟ ਵਿੱਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ ‘ਤੇ ਸਿੱਖਣ ਸਮੱਗਰੀ ਸ਼ਾਮਲ ਹੈ ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮੱਗਰੀ। ਹਰੇਕ ਭਾਗ ਭਾਸ਼ਾ, ਅੰਕ, ਰਚਨਾਤਮਕਤਾ ਅਤੇ ਸਮਾਜਿਕ ਸਿੱਖਿਆ ਸਮੇਤ ਮੁੱਖ ਵਿਕਾਸ ਖੇਤਰਾਂ ਵਿੱਚ ਸਹਾਇਤਾ ਕਰਦਾ ਹੈ, ਜੋ ਕਿ ਸੂਬੇ ਭਰ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ। ਲਾਭਪਾਤਰੀ ਅਤੇ ਵੰਡ ਇਸ ਪਹਿਲਕਦਮੀ ਨਾਲ ਸੂਬੇ ਭਰ ਵਿੱਚ ਫਾਊਂਡੇਸ਼ਨਲ ਸਟੇਜ ਵਿੱਚ ਪੜ੍ਹ ਰਹੇ ਲਗਭਗ 7.5 ਲੱਖ ਬੱਚਿਆਂ ਨੂੰ ਲਾਭ ਮਿਲੇਗਾ। ਖੇਡ ਪਿਟਾਰਾ ਕਿੱਟਾਂ ਪੰਜਾਬ ਭਰ ਵਿੱਚ ਲਗਭਗ 12,856 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ, ਜਿਸ ਨਾਲ ਮੁਢਲੀਆਂ ਜਮਾਤ ਨੂੰ ਵਿਆਪਕ ਪੱਧਰ ‘ਤੇ ਕਵਰ ਕੀਤਾ ਜਾਵੇਗਾ। ਫਾਊਂਡੇਸ਼ਨਲ ਸਟੇਜ ਕਲਾਸਾਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਨੂੰ ਕਲਾਸਰੂਮ ਵਿੱਚ ਬਿਹਤਰ ਲਾਗੂਕਰਨ ਲਈ ਗਤੀਵਿਧੀ-ਅਧਾਰਤ ਸਿੱਖਿਆ ਸਮੱਗਰੀ ਰਾਹੀਂ ਢਾਂਚਾਗਤ ਸਹਾਇਤਾ ਵੀ ਮਿਲੇਗੀ। ਭਗਵੰਤ ਮਾਨ ਸਰਕਾਰ ਇਸ ਪਹਿਲਕਦਮੀ ਵਿੱਚ ਲਗਭਗ 9.3 ਕਰੋੜ ਦਾ ਨਿਵੇਸ਼ ਕਰ ਰਹੀ ਹੈ। ਖਰੀਦ ਸਮੇਂ ਸਿਰ ਪੂਰੀ ਕਰ ਲਈ ਗਈ ਹੈ, ਵੰਡ ਆਖਰੀ ਪੜਾਅ ਅਧੀਨ ਹੈ ਅਤੇ ਸਕੂਲਾਂ ਨੂੰ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਿੱਟਾਂ 1 ਅਪ੍ਰੈਲ ਤੱਕ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ। ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦਾ ਅਸਲ ਪਰਿਵਰਤਨ ਮੁੱਢਲੇ ਪੜਾਅ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ, “3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਨਿਵੇਸ਼ ਕਰਕੇ, ਭਗਵੰਤ ਮਾਨ ਸਰਕਾਰ ਪੰਜਾਬ ਦੇ ਭਵਿੱਖ ਵਿੱਚ ਇੱਕ ਰਣਨੀਤਕ, ਲੰਬੇ ਸਮੇਂ ਦਾ ਨਿਵੇਸ਼ ਕਰ ਰਹੀ ਹੈ। ਖੇਡ ਪਿਟਾਰਾ ਰਾਹੀਂ ਬੱਚੇ ਸਕੂਲਿੰਗ ਨੂੰ ਇਕ ਬੋਝ ਦੀ ਥਾਂ ਇਸ ਨੂੰ ਖੋਜ, ਰਚਨਾਤਮਕਤਾ ਅਤੇ ਵਿਸ਼ਵਾਸ ਨਿਰਮਾਣ ਵਜੋਂ ਅਨੁਭਵ ਕਰਨਗੇ ਅਤੇ ਇਹ ਪਹਿਲਕਦਮੀ ਸਰਕਾਰ ਦੀ ਮਜ਼ਬੂਤ ਅਕਾਦਮਿਕ ਨੀਂਹ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਹਾਕਿਆਂ ਤੱਕ ਸਾਰਥਕ ਰਹਿਣਗੇ।” ਭਗਵੰਤ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਬਦਲਣ ਪ੍ਰਤੀ ਵਚਨਬੱਧਤਾ ਇਹ ਪਹਿਲਕਦਮੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਹਰ ਬੱਚੇ ਨੂੰ ਸਕੂਲੀ ਸਿੱਖਿਆ ਲਈ ਇੱਕ ਖੁਸ਼ੀ ਭਰਿਆ ਅਤੇ ਦਿਲਚਸਪ ਮਾਹੌਲ ਮਿਲੇ। ਕਲਾਸਰੂਮਾਂ ਨੂੰ ਰੱਟੇ ਵਾਲੀ ਸਿੱਖਿਆ ਤੋਂ ਦੂਰ ਖੇਡ, ਗਤੀਵਿਧੀ-ਅਧਾਰਤ ਸਿੱਖਿਆ ਵੱਲ ਲਿਜਾ ਕੇ, ਭਗਵੰਤ ਸਿੰਘ ਮਾਨ ਸਰਕਾਰ ਸਿਰਫ਼ ਪਾਠਕ੍ਰਮ ਵਿੱਚ ਸੁਧਾਰ ਨਹੀਂ ਕਰ ਰਹੀ ਹੈ ਬਲਕਿ ਆਪਣੇ ਸਭ ਤੋਂ ਛੋਟੇ ਨਾਗਰਿਕਾਂ ਵਿੱਚ ਨਿਰੰਤਰ, ਦੂਰਦਰਸ਼ੀ ਨਿਵੇਸ਼ ਰਾਹੀਂ ਪੰਜਾਬ ਦੇ ਭਵਿੱਖ ਨੂੰ ਮੁੜ ਆਕਾਰ ਦੇ ਰਹੀ ਹੈ। 

Punjab

ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ: ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਆਪਣੀ ਜਿਗਿਆਸਾ ਵਧਾਉਣ ਲਈ ਕੀਤਾ ਉਤਸ਼ਾਹਿਤ

ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸਦੀਆਂ ਵਿਗਿਆਨਕ ਖੋਜਾਂ ਨਿਰਧਾਰਤ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ (ਉਤਸੁਕਤਾ ਵਧਾਉਣ) ਨੂੰ ਅਪਣਾਉਣ ਦਾ ਸੱਦਾ ਦਿੱਤਾ।ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ “ਤੱਤਵਾ” ਦਾ ਉਦਘਾਟਨ ਕਰਦਿਆਂ, ਸਿੱਖਿਆ ਮੰਤਰੀ ਸ. ਬੈਂਸ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਇੱਕ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ।ਸਿੱਖਿਆ ਮੰਤਰੀ ਸ. ਬੈਂਸ ਨੇ ਸੰਸਥਾ ਦੇ ਨੌਜਵਾਨ ਵਿਦਿਆਰਥੀਆਂ ਅਤੇ ਇੱਥੇ ਮੌਜੂਦ ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਖੋਜ ਤੱਕ, ਮਨੁੱਖੀ ਪ੍ਰਗਤੀ ਦੀ ਹਰ ਪੁਲਾਂਘ ਵਿਗਿਆਨ ‘ਤੇ ਨਿਰਭਰ ਰਹੀ ਹੈ। ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ ਵਿੱਚ ਲਿਖੀ ਗਈ ਹੈ।”ਇਤਿਹਾਸਕ ਸਫਲਤਾਵਾਂ ਤੋਂ ਲੈ ਕੇ ਮੌਜੂਦਾ ਟੀਚਿਆਂ ‘ਤੇ ਚਾਨਣਾ ਪਾਉਂਦਿਆਂ, ਸਿੱਖਿਆ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹਾਈ-ਸਪੀਡ ਰੇਲ, ਏਰੋਸਪੇਸ, ਮੈਡੀਕਲ ਸਾਇੰਸ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਭਾਰਤ ਦੀ ਤਰੱਕੀ ਵਿਗਿਆਨਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਸਾਇੰਸਦਾਨਾਂ ਡਾ. ਸੀ. ਵੀ. ਰਮਨ, ਜਿਨ੍ਹਾਂ ਦੀ ਰਮਨ ਈਫੈਕਟ ਦੀ ਖੋਜ ਦਾ ਅਸੀਂ ਅੱਜ ਕੌਮੀ ਸਾਇੰਸ ਦਿਵਸ ਵਜੋਂ ਜਸ਼ਨ ਮਨਾਉਂਦੇ ਹਾਂ; ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ; ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰ ਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ, “ਇਨ੍ਹਾਂ ਦੂਰਦਰਸ਼ੀ ਵਿਗਿਆਨੀਆਂ ਨੇ ਸਿਰਫ਼ ਸਮੱਸਿਆਵਾਂ ਦਾ ਹੱਲ ਹੀ ਨਹੀਂ ਕੀਤਾ ਸਗੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ। ਮੈਂ ਤੁਹਾਨੂੰ ਵਿਗਿਆਨੀਆਂ ਨੂੰ ਆਪਣੇ ਆਦਰਸ਼ ਅਤੇ ਕਿਤਾਬਾਂ ਨੂੰ ਆਪਣੇ ਜੀਵਨ ਭਰ ਦੇ ਸਾਥੀ ਬਣਾਉਣ ਦੀ ਅਪੀਲ ਕਰਦਾ ਹਾਂ। ਟੀਚਾ ਸਿਰਫ਼ ਆਈ ਆਈ ਟੀ, ਆਈ ਆਈ ਐਮ, ਜਾਂ ਆਈ ਆਈ ਐਸ ਈ ਆਰ ਵਰਗੇ ਵੱਕਾਰੀ ਅਦਾਰਿਆਂ ਵਿੱਚ ਦਾਖਲਾ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਇਹਨਾਂ ਸੰਸਥਾਵਾਂ ਤੋਂ ਮਹਾਰਤ ਹਾਸਲ ਕਰਕੇ ਰਾਸ਼ਟਰ-ਨਿਰਮਾਤਾ ਵਜੋਂ ਉਭਰਨਾ ਹੈ।”ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਸ਼ਟਰੀ ਵਿਕਾਸ ਵਿੱਚ ਉਤਸੁਕਤਾ/ਜਿਗਿਆਸਾ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ ਅਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਦੇ “ਕਿਉਂ” ਅਤੇ “ਕਿਵੇਂ” ਬਾਰੇ ਸਵਾਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਗੱਲ ‘ਤੇ ਮਾਣ ਪ੍ਰਗਟ ਕੀਤਾ ਕਿ ਪੰਜਾਬ ਸਰਕਾਰ ਦਾ ਮਿਆਰੀ ਬੁਨਿਆਦੀ ਢਾਂਚੇ ਅਤੇ ਪ੍ਰਤੀਯੋਗੀ ਕੋਚਿੰਗ ‘ਤੇ ਧਿਆਨ ਕੇਂਦਰਿਤ ਕਰਨ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਸਦਕਾ ਇਸ ਸਾਲ ਹੀ 300 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ ਈ ਈ ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ।ਸਿੱਖਿਆ ਮੰਤਰੀ ਨੇ ਆਈਸਰ ਮੋਹਾਲੀ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤ੍ਰਿਪਾਠੀ ਨੂੰ ਸਾਇੰਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ,  ਪੰਜਾਬ ਸਰਕਾਰ ਵੱਲੋਂ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਵਿਗਿਆਨਕ ਸੋਚ ਪੈਦਾ ਕਰਨ ਲਈ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਅਤੇ ਪ੍ਰਮੁੱਖ ਖੋਜ ਸੰਸਥਾਵਾਂ ਦਰਮਿਆਨ ਆਪਸੀ ਸਹਿਯੋਗ ਦੀ ਇੱਛਾ ਪ੍ਰਗਟ ਕੀਤੀ।ਉਨ੍ਹਾਂ ਕਿਹਾ, “ਆਈਸਰ ਵਰਗੀਆਂ ਸੰਸਥਾਵਾਂ ਨਵੀਨਤਾ ਦੇ ਮੁੱਖ ਸਰੋਤ ਹਨ। ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀਆਂ ਦੀ ਇਹਨਾਂ ਸਰੋਤਾਂ ਤੱਕ ਸਿੱਧੀ ਪਹੁੰਚ ਹੋਵੇ ਅਤੇ ਉਹ ਇਹਨਾਂ ਦੀਆਂ ਲੈਬਾਂ ਵਿੱਚ ਕੰਮ ਕਰਨ, ਫੈਕਲਟੀ ਤੋਂ ਸਿੱਖਣ ਅਤੇ ਇੱਕ ਵਿਦਿਆਰਥੀ ਵਜੋਂ ਇਸ ਦੇ ਗਲਿਆਰਿਆਂ ਵਿੱਚ ਘੁੰਮਣ ਦਾ ਸੁਪਨਾ ਦੇਖਣ।”ਇਸ ਪ੍ਰੋਗਰਾਮ ਦੌਰਾਨ, ਮੰਤਰੀ ਨੇ ਸਾਇੰਸ ਮੈਗਜ਼ੀਨ ‘ਮੇਰਾਕੀ’ ਜਾਰੀ ਕੀਤਾ ਅਤੇ ਆਈਸਰ ਮੋਹਾਲੀ ਦੇ ਸਾਬਕਾ ਵਿਦਿਆਰਥੀਆਂ (ਐਲੂਮਨੀ) ਦੀ ਵੈੱਬਸਾਈਟ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਦਿਆਰਥੀ ਵੱਲੋਂ ਆਯੋਜਿਤ ਪ੍ਰਦਰਸ਼ਨੀ ਦਾ ਦੌਰਾ ਵੀ ਕੀਤਾ ਅਤੇ ਨੌਜਵਾਨ ਖੋਜਕਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਵਿਗਿਆਨਕ ਮਾਡਲਾਂ ਅਤੇ ਸਿੱਖਣ ਦੀ ਸੋਚ ਦੀ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ, ਡਾ. ਅਨਿਲ ਕੁਮਾਰ ਤ੍ਰਿਪਾਠੀ ਨੇ ਸਿੱਖਿਆ ਮੰਤਰੀ ਸ. ਬੈਂਸ ਦਾ ਸਵਾਗਤ ਕੀਤਾ ਅਤੇ ਨੋਬਲ ਜੇਤੂ ਖੋਜ ਰਮਨ ਈਫੈਕਟ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਇਆ, ਜਿਸ ਰਾਹੀਂ ਭਾਰਤੀ ਵਿਗਿਆਨ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ।

Punjab

ਬਜ਼ੁਰਗਾਂ ਲਈ ਸਿਹਤ, ਸੁਰੱਖਿਆ ਤੇ ਸਨਮਾਨ—ਮਾਨ ਸਰਕਾਰ ਦੀ ਤਿੰਨ-ਪੱਖੀ ਸੁਰੱਖਿਆ ਢਾਲ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਫਰਵਰੀ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਧਰੋਹਰ ਮੰਨਦਿਆਂ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਰਿਆਦਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ, ਸੰਵੇਦਨਸ਼ੀਲ ਅਤੇ ਮਨੁੱਖੀ ਕੇਂਦਰਤ ਕਦਮ ਚੁੱਕ ਰਹੀ ਹੈ। ਇਸੇ ਦਿਸ਼ਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਮੁਹਿੰਮ ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਰਾਹੀਂ 22 ਹਜ਼ਾਰ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰ ਕਰਕੇ ਵੱਖ-ਵੱਖ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਦੀ ਸੰਪੂਰਨ ਦੇਖਭਾਲ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਨੂੰ ਬਜ਼ੁਰਗਾਂ ਦੀ ਪਹੁੰਚ ਤੱਕ ਲੈ ਜਾਣਾ ਹੈ।ਉਨ੍ਹਾਂ ਦੱਸਿਆ ਕਿ ਸਿਹਤ ਕੈਂਪਾਂ ਦੌਰਾਨ 6622 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2544 ਦਾ ਆਰਥੋਪੈਡਿਕ ਮੁਆਇਨਾ ਅਤੇ 4719 ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ, 2267 ਬਜ਼ੁਰਗਾਂ ਨੇ ਯੋਗਾ ਸੈਸ਼ਨਾਂ, 1676 ਨੇ ਹੋਮਿਓਪੈਥਿਕ ਅਤੇ 2054 ਨੇ ਆਯੁਰਵੇਦਿਕ ਇਲਾਜ ਸਮੇਤ ਸਹਾਇਕ ਉਪਕਰਣਾਂ ਦਾ ਲਾਭ ਲਿਆ, ਜਿਸ ਨਾਲ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਮਜ਼ਬੂਤੀ ਮਿਲੀ।ਕੈਬਨਿਟ ਮੰਤਰੀ ਨੇ ਹੋਰ ਦੱਸਿਆ ਕਿ ਅਲੀਮਕੋ ਸਕੀਮ ਤਹਿਤ 421 ਬਜ਼ੁਰਗ ਨਾਗਰਿਕ ਰਜਿਸਟਰਡ ਹੋਏ, ਜਿਨ੍ਹਾਂ ਵਿੱਚੋਂ 89 ਨੂੰ ਵੀਲ੍ਹਚੇਅਰ, ਐਨਕਾਂ ਅਤੇ ਸੁਣਨ ਯੰਤਰ ਮੁਹੱਈਆ ਕਰਵਾਏ ਗਏ। ਇਸਦੇ ਨਾਲ 566 ਬਜ਼ੁਰਗਾਂ ਦੇ ਬੁਢਾਪਾ ਪੈਨਸ਼ਨ ਫਾਰਮ ਤਿਆਰ ਕੀਤੇ ਗਏ ਅਤੇ 455 ਨੂੰ ਸੀਨੀਅਰ ਸਿਟੀਜ਼ਨ ਕਾਰਡ ਜਾਰੀ ਕੀਤੇ ਗਏ।ਉਨ੍ਹਾਂ ਦੱਸਿਆ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ ਸਫਲਤਾਪੂਰਵਕ ਲਗਾਏ ਜਾ ਚੁੱਕੇ ਹਨ, ਜਦਕਿ ਫਰੀਦਕੋਟ ਅਤੇ ਸੰਗਰੂਰ ਵਿੱਚ ਜਲਦ ਹੀ ਇਹ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਵਿੱਚ ਮੋਤੀਆਬਿੰਦ ਸਰਜਰੀ ਲਈ ਅੱਗੇ ਇਲਾਜ ਵਾਸਤੇ ਭੇਜੇ ਗਏ ਬਜ਼ੁਰਗ ਨਾਗਰਿਕਾਂ ਸਮੇਤ ਮੁਫ਼ਤ ਸਹਾਇਕ ਉਪਕਰਣ, ਪੈਨਸ਼ਨ ਸਹੂਲਤ, ਸੀਨੀਅਰ ਸਿਟੀਜ਼ਨ ਕਾਰਡ, ਯੋਗਾ ਕੈਂਪ ਅਤੇ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਇਕ ਹੀ ਛੱਤ ਹੇਠ ਪ੍ਰਦਾਨ ਕੀਤੇ ਗਏ।ਇਸ ਤਹਿਤ 5110 ਬਜ਼ੁਰਗ ਨਾਗਰਿਕਾਂ ਨੂੰ ਮੈਂਟੇਨੈਂਸ ਐਂਡ ਵੈਲਫੇਅਰ ਆਫ਼ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨ ਐਕਟ–2007 ਬਾਰੇ ਜਾਗਰੂਕ ਕੀਤਾ ਗਿਆ। ਨਾਲ ਹੀ ਬਜ਼ੁਰਗਾਂ ਨੂੰ ਸਮਾਜਿਕ ਤੌਰ ‘ਤੇ ਸਰਗਰਮ ਜੀਵਨ ਨਾਲ ਜੋੜਨ ਲਈ ਉਤਪਾਦਕ ਅਤੇ ਇੰਟਰ-ਜਨਰੇਸ਼ਨਲ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ 459 ਬਜ਼ੁਰਗਾਂ ਨੇ ਐਕਟਿਵ ਏਜਿੰਗ ਕੈਂਪਾਂ ਅਤੇ 2192 ਨੇ ਗਿੱਧਾ, ਭੰਗੜਾ, ਕਵਿਤਾ ਅਤੇ ਨਾਟਕ ਵਰਗੀਆਂ ਸਾਂਝੀ ਪੀੜ੍ਹੀ ਗਤੀਵਿਧੀਆਂ ਵਿੱਚ ਭਾਗ ਲਿਆ। ਇਸ ਤੋਂ ਇਲਾਵਾ, 3005 ਬਜ਼ੁਰਗਾਂ ਨੇ ਯੋਗਾ ਕੈਂਪਾਂ ਰਾਹੀਂ ਸਿਹਤਮੰਦ ਜੀਵਨ ਵੱਲ ਮਜ਼ਬੂਤ ਕਦਮ ਵਧਾਇਆ।ਇਸ ਤੋਂ ਇਲਾਵਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਵੱਲੋਂ ਹੈਲਪ ਲਾਈਨ ਨੰਬਰ 14567 ਸ਼ੁਰੂ ਕੀਤੀ ਗਈ ਹੈ। ਇਸ ਹੈਲਪ ਲਾਈਨ ‘ਤੇ ਫੋਨ ਕਰਕੇ ਕੋਈ ਵੀ ਬਜ਼ੁਰਗ ਨਾਗਰਿਕ ਤੁਰੰਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਮਾਨ ਸਰਕਾਰ ਦੀ ਨੈਤਿਕ ਤੇ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਪਰਿਵਾਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਬਜ਼ੁਰਗ ਨਾਗਰਿਕਾਂ ਨੂੰ ਇਨ੍ਹਾਂ ਸਰਕਾਰੀ ਸਹੂਲਤਾਂ ਨਾਲ ਜੋੜਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ। 

Punjab

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਚੰਡੀਗੜ੍ਹ, 28 ਫਰਵਰੀ: ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਅਰਥਚਾਰੇ ਲਈ ਵੱਡੀ ਪੁਲਾਂਘ ਪੁੱਟਦਿਆਂ ਭਗਵੰਤ ਮਾਨ ਸਰਕਾਰ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਇੰਡਸਟਰੀਅਲ ਪਾਰਕ ਵਿਖੇ ਕਾਰਗਿਲ ਕੰਪਨੀ ਦੇ 300 ਕਰੋੜ ਰੁਪਏ ਦੇ ਪਸ਼ੂ ਚਾਰਾ ਪਲਾਂਟ ਨੂੰ ਚਾਲੂ ਕਰ ਦਿੱਤਾ ਹੈ, ਜੋ ਦੱਖਣੀ ਏਸ਼ੀਆ ਵਿੱਚ ਆਪਣੀ ਕਿਸਮ ਦਾ ਸਭ ਤੋਂ ਵੱਡਾ ਪਲਾਂਟ ਹੈ। ਇਸ ਮੈਗਾ ਪ੍ਰਾਜੈਕਟ ਦਾ ਚਾਲੂ ਹੋਣਾ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਮਹੱਤਵਪੂਰਨ ਉਦਯੋਗਿਕ ਪ੍ਰਾਪਤੀ ਹੈ, ਜੋ ਪੰਜਾਬ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਅਤਿ-ਆਧੁਨਿਕ ਪਲਾਂਟ ਪੰਜਾਬ ਦੇ ਖੇਤੀਬਾੜੀ-ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ​​ਕਰਦਾ ਹੈ, ਰੋਜ਼ਗਾਰ ਪੈਦਾ ਕਰਦਾ ਹੈ ਅਤੇ ਦੁੱਧ ਦੀ ਪੈਦਾਵਾਰ ਵਿੱਚ ਸੁਧਾਰ ਅਤੇ ਡੇਅਰੀ ਉਤਪਾਦਕਤਾ ਵਿੱਚ ਵਾਧਾ ਕਰਕੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਂਦਾ ਹੈ। ਇਹ ਪ੍ਰਾਜੈਕਟ ਪੰਜਾਬ ਸਰਕਾਰ ਦੇ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ, ਖੇਤੀਬਾੜੀ-ਪ੍ਰਾਸੈਸਿੰਗ ਸਮਰੱਥਾ ਨੂੰ ਵਧਾਉਣ ਅਤੇ ਨਿਰੰਤਰ ਨਿਵੇਸ਼ ਅਤੇ ਨੀਤੀ-ਅਧਾਰਤ ਵਿਕਾਸ ਰਾਹੀਂ ‘ਰੰਗਲਾ ਪੰਜਾਬ’ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੇ ਨਿਵੇਸ਼ ਨਾਲ ਸਥਾਪਿਤ ਇਹ ਪਲਾਂਟ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੀ ਸਹੂਲਤ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ। ਕਾਰਗਿਲ ਪ੍ਰਾਈਵੇਟ ਲਿਮਟਿਡ ਦੇ ਅਤਿ-ਆਧੁਨਿਕ ਪਲਾਂਟ ਨੇ ਮੰਡੀ ਗੋਬਿੰਦਗੜ੍ਹ ਦੇ ਵਜ਼ੀਰਾਬਾਦ ਦੇ ਉਦਯੋਗਿਕ ਪਾਰਕ ਵਿਖੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਨਵੈਸਟ ਪੰਜਾਬ ਪਹਿਲਕਦਮੀ ਰਾਹੀਂ ਪੰਜਾਬ ਵਿੱਚ ਕਾਫ਼ੀ ਉਦਯੋਗਿਕ ਨਿਵੇਸ਼ ਹੋ ਰਿਹਾ ਹੈ। ਅਜਿਹੇ ਨਿਵੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੇ ਹਨ ਅਤੇ ਪੰਜਾਬ ਦੇ ਸਮੁੱਚੇ ਆਰਥਿਕ ਵਿਕਾਸ ਨੂੰ ਤੇਜ਼ ਕਰ ਰਹੇ ਹਨ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਿਵੇਸ਼ਕਾਂ ਦਾ ਵਧ ਰਿਹਾ ਵਿਸ਼ਵਾਸ ਇਹ ਦਰਸਾਉਂਦਾ ਹੈ ਕਿ ਪੰਜਾਬ ਖਾਸ ਕਰਕੇ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰਾਂ ਵਿੱਚ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਪ੍ਰਗਤੀਸ਼ੀਲ ਨੀਤੀਆਂ ਅਤੇ ਉਦਯੋਗ ਲਈ ਸੁਖਾਵੇਂ ਮਾਹੌਲ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪੱਖੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।” ਪ੍ਰਾਜੈਕਟ ਦੇ ਪੱਧਰ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “15 ਏਕੜ ਤੋਂ ਵੱਧ ਰਕਬੇ ਵਿੱਚ ਫੈਲੇ ਕਾਰਗਿਲ ਪਲਾਂਟ ਦੀ ਸਾਲਾਨਾ ਉਤਪਾਦਨ ਸਮਰੱਥਾ 4.5 ਲੱਖ ਮੀਟਰਿਕ ਟਨ ਹੈ ਅਤੇ ਇਹ ਦੱਖਣੀ ਏਸ਼ੀਆ ਵਿੱਚ ਸਭ ਤੋਂ ਵੱਡਾ ਪਸ਼ੂ ਫ਼ੀਡ ਪਲਾਂਟ ਹੈ।” ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਠਿੰਡਾ ਤੋਂ ਬਾਅਦ ਇਹ ਪੰਜਾਬ ਵਿੱਚ ਕਾਰਗਿਲ ਦੀ ਦੂਜੀ ਵੱਡੀ ਯੂਨਿਟ ਹੈ, ਜੋ ਪੰਜਾਬ ਦੀ ਖੇਤੀਬਾੜੀ-ਉਦਯੋਗਿਕ ਲੜੀ ਨੂੰ ਹੋਰ ਮਜ਼ਬੂਤ ​​ਕਰਦੀ ਹੈ। ਉਨ੍ਹਾਂ ਕਿਹਾ, “ਇਹ ਪ੍ਰੋਜੈਕਟ ਉੱਚ-ਗੁਣਵੱਤਾ ਵਾਲੇ ਪਸ਼ੂ ਚਾਰੇ ਦੀ ਸਥਾਨਕ ਉਪਲਬਧਤਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਿੱਧਾ ਲਾਭ ਪ੍ਰਦਾਨ ਕਰੇਗਾ, ਜਿਸ ਨਾਲ ਦੁੱਧ ਦੀ ਪੈਦਾਵਾਰ, ਗੁਣਵੱਤਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਸੁਧਾਰ ਹੋਵੇਗਾ। ਵਿਗਿਆਨਕ ਤੌਰ ‘ਤੇ ਵਿਕਸਤ ਫੀਡ ਪਸ਼ੂਆਂ ਦੀ ਸਿਹਤ ਅਤੇ ਉਤਪਾਦਕਤਾ ਵਧਾਏਗੀ, ਜਿਸ ਨਾਲ ਪੰਜਾਬ ਦੇ ਡੇਅਰੀ ਸੈਕਟਰ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਣ ਵਿੱਚ ਮਦਦ ਮਿਲੇਗੀ।” ਆਪਣੇ ਐਕਸ ਹੈਂਡਲ ‘ਤੇ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਦੱਖਣੀ ਏਸ਼ੀਆ ਦੇ ਸਭ ਤੋਂ ਵੱਡੇ ਕਾਰਗਿਲ ਦੇ ਪਸ਼ੂ ਫੀਡ ਪਲਾਂਟ ਦਾ ਵਜ਼ੀਰਾਬਾਦ (ਮੰਡੀ ਗੋਬਿੰਦਗੜ੍ਹ) ਵਿਖੇ ਉਦਘਾਟਨ ਕੀਤਾ ਗਿਆ ਹੈ। ਇਹ ਪ੍ਰਾਜੈਕਟ ਸਾਡੇ ਡੇਅਰੀ ਕਿਸਾਨਾਂ ਦੀ ਆਮਦਨ ਵਧਾਏਗਾ ਅਤੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਸੈਂਕੜੇ ਨਵੇਂ ਮੌਕੇ ਪੈਦਾ ਕਰੇਗਾ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਇਹ ਉਦਯੋਗਿਕ ਖੇਤਰ ਵਿੱਚ ਸਾਡੀ ਸਰਕਾਰ ਦੀ ਅਹਿਮ ਪ੍ਰਾਪਤੀ ਹੈ। ਅਸੀਂ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ।”

Punjab

ਆਪ' ਦੀ ਰੈਲੀ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ ਅਤੇ ਰਾਸ਼ਟਰੀ ਰਾਜਨੀਤੀ ਨੂੰ ਦੇਵੇਗੀ ਨਵੀਂ ਦਿਸ਼ਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 28 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਐਤਵਾਰ (1 ਮਾਰਚ) ਨੂੰ ਸਵੇਰੇ 11 ਵਜੇ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਜਨਤਕ ਰੈਲੀ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੱਚਣਗੇ। ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਦੇ ਨਾਲ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਆਗੂ ਅਤੇ ਵਲੰਟੀਅਰ ਇਕਜੁੱਟਤਾ ਪ੍ਰਗਟ ਕਰਨ ਅਤੇ ਰਾਸ਼ਟਰੀ ਕਨਵੀਨਰ ਵੱਲੋਂ ਪਾਰਟੀ ਦੀ ਭਵਿੱਖੀ ਰੂਪ-ਰੇਖਾ ਬਾਰੇ ਸੁਣਨ ਲਈ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚਣਗੇ। ਬਲਤੇਜ ਪੰਨੂ ਨੇ ਕਿਹਾ ਕਿ ਇਹ ਰੈਲੀ ਇੱਕ ਅਹਿਮ ਮੋੜ ‘ਤੇ ਹੋ ਰਹੀ ਹੈ, ਜੋ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਨੂੰ ਦੋਸ਼ਮੁਕਤ ਕਰਨ ਦੇ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਬਾਕੀ ਹਿੱਸਿਆਂ ਦੇ ਲੋਕਾਂ ਵਾਂਗ ਪੰਜਾਬ ਦੇ ਲੋਕਾਂ ਨੂੰ ਵੀ ਅਰਵਿੰਦ ਕੇਜਰੀਵਾਲ ਦੀ ਇਮਾਨਦਾਰੀ ਅਤੇ ਸਾਫ਼-ਸੁਥਰੀ ਰਾਜਨੀਤੀ ਪ੍ਰਤੀ ਵਚਨਬੱਧਤਾ ‘ਤੇ ਪੂਰਾ ਭਰੋਸਾ ਹੈ। ਸੱਚ ਦੀ ਜਿੱਤ ਹੋਈ ਹੈ। ‘ਆਪ’ ਪੰਜਾਬ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਰੈਲੀ ‘ਆਪ’ ਅਤੇ ਇਸ ਦੀ ਲੀਡਰਸ਼ਿਪ ਵਿਰੁੱਧ ਭਾਜਪਾ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਸੱਤਾ ਹਾਸਲ ਕਰਨ ਲਈ ਆਮ ਆਦਮੀ ਪਾਰਟੀ ਦੇ ਇਮਾਨਦਾਰ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਜਾਣਬੁੱਝ ਕੇ ਕੋਸ਼ਿਸ਼ ਕੀਤੀ ਗਈ ਸੀ। ਲੋਕ ਇਨ੍ਹਾਂ ਹੱਥਕੰਡਿਆਂ ਨੂੰ ਸਮਝ ਚੁੱਕੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਜੰਤਰ-ਮੰਤਰ ਤੋਂ ਉੱਠਣ ਵਾਲੀ ਆਵਾਜ਼ ਪੂਰੇ ਦੇਸ਼ ਵਿੱਚ ਗੂੰਜੇਗੀ ਅਤੇ ਉਨ੍ਹਾਂ ਲੋਕਾਂ ਨੂੰ ਪ੍ਰੇਰਿਤ ਕਰੇਗੀ ਜੋ ਪਾਰਦਰਸ਼ੀ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਰਵਿੰਦ ਕੇਜਰੀਵਾਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਇਹ ਰੈਲੀ ਨਾ ਸਿਰਫ਼ ਝੂਠੇ ਦੋਸ਼ਾਂ ਦਾ ਜਵਾਬ ਦੇਵੇਗੀ, ਸਗੋਂ ਰਾਸ਼ਟਰੀ ਰਾਜਨੀਤੀ ਲਈ ਨਵੀਂ ਦਿਸ਼ਾ ਵੀ ਤੈਅ ਕਰੇਗੀ। ‘ਆਪ’ ਪੰਜਾਬ ਦੀ ਲੀਡਰਸ਼ਿਪ ਨੇ ਸੂਬੇ ਤੋਂ ਦਿੱਲੀ ਜਾਣ ਵਾਲੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਰੈਲੀ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਇਕੱਠ ਦੇਸ਼ ਦੇ ਸਿਆਸੀ ਸਫ਼ਰ ਵਿੱਚ ਇੱਕ ਮਹੱਤਵਪੂਰਨ ਪਲ ਸਾਬਤ ਹੋਵੇਗਾ। 

Punjab

ਪੰਜਾਬ ਪੁਲਿਸ ਨੇ ਸੂਬੇ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ-ਅਧਾਰਤ ਆਈਈਡੀ, ਗਲੌਕ ਪਿਸਤੌਲ ਸਮੇਤ ਦੋ ਕਾਰਕੁਨ ਕਾਬੂ

ਚੰਡੀਗੜ੍ਹ, 28 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ-ਅਧਾਰਤ ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਪੂਰੀ ਤਰ੍ਹਾਂ ਅਸੈਂਬਲਡ ਆਰਡੀਐਕਸ ਨਾਲ ਭਰਿਆ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ), ਇੱਕ ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਸਫਲਤਾਪੂਰਵਕ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਕੁਮਾਰ ਉਰਫ਼ ਕਾਕਾ ਵਾਸੀ ਪਿੰਡ ਕਲਾਮ ਐਸਬੀਐਸ ਨਗਰ, ਮੌਜੂਦਾ ਪਤਾ ਘਨੌਲੀ, ਰੂਪਨਗਰ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਪਿੰਡ ਕਲਾਮ ਐਸਬੀਐਸ ਨਗਰ ਵਜੋਂ ਹੋਈ ਹੈ। ਬਰਾਮਦ ਕੀਤਾ ਗਿਆ ਆਈਈਡੀ ਦੋਹਰੀਆਂ ਵਿਸਫੋਟਕ ਵਿਧੀਆਂ – ਰਿਮੋਟ ਅਤੇ ਟਾਈਮਰ ਨਾਲ ਲੈਸ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਟਾਰਗੇਟ ਸਬੰਧੀ ਹੋਰ ਹਦਾਇਤਾਂ ਦੀ ਉਡੀਕ ਵਿੱਚ ਖੇਪ ਪ੍ਰਾਪਤ ਕਰਨ ਤੋਂ ਬਾਅਦ ਆਈਈਡੀ ਨੂੰ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਇਹ ਡਿਵਾਇਸ ਪੂਰੀ ਤਰ੍ਹਾਂ ਅਸੈਂਬਲਡ ਸੀ ਅਤੇ ਵਰਤੋਂ ਲਈ ਤਿਆਰ ਸੀ, ਜੋ ਜਨਤਕ ਸੁਰੱਖਿਆ ਲਈ ਇੱਕ ਵੱਡੇ ਵਾਲੇ ਖ਼ਤਰੇ ਨੂੰ ਦਰਸਾਉਂਦਾ ਹੈ।ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਸਪਲਾਈ ਚੇਨ ਤੇ ਫੰਡਿੰਗ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਐਸਏਐਸ ਨਗਰ ਦੀਪਕ ਪਾਰੀਕ ਨੇ ਦੱਸਿਆ ਕਿ ਖਾਸ ਖੁਫੀਆ ਜਾਣਕਾਰੀਆਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜ਼ਿਲ੍ਹਾ ਐਸਬੀਐਸ ਨਗਰ ਤੋਂ ਸ਼ੱਕੀ ਮਹਾਂਵੀਰ ਉਰਫ਼ ਕਾਕਾ ਅਤੇ ਉਸਦੇ ਸਾਥੀ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਮਹਾਂਵੀਰ ਉਰਫ਼ ਕਾਕਾ ਦੇ ਕਬਜ਼ੇ ਵਿੱਚੋਂ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਗਿਆ ਸੀ।ਏਆਈਜੀ ਨੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਦੌਰਾਨ, ਮਹਾਵੀਰ ਨੇ ਖੁਲਾਸਾ ਕੀਤਾ ਕਿ ਉਸਨੇ ਆਈਈਡੀ ਵਾਲੀ ਇੱਕ ਖੇਪ ਬਰਾਮਦ ਕੀਤੀ ਹੈ, ਜਿਸ ਨੂੰ ਉਸਨੇ ਐਸਬੀਐਸ ਨਗਰ ਬਾਈਪਾਸ ਦੇ ਨੇੜੇ ਛੁਪਾਇਆ ਸੀ ਅਤੇ ਉਹ ਟਾਰਗੇਟ ਬਾਰੇ ਹੋਰ ਹਦਾਇਤਾਂ ਦੀ ਉਡੀਕ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਦੇ ਖੁਲਾਸਿਆਂ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਦੋਸ਼ੀ ਵੱਲੋਂ ਦੱਸੇ ਗਏ ਟਿਕਾਣੇ ਤੋਂ ਆਈਈਡੀ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਬਰਾਮਦ ਕੀਤਾ।ਇਸ ਸਬੰਧੀ, ਥਾਣਾ ਐਸਐਸਓਸੀ ਮੋਹਾਲੀ, ਐਸਏਐਸ ਨਗਰ ਵਿਖੇ ਵਿਸਫੋਟਕ ਪਦਾਰਥ ਐਕਟ ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ। 

Punjab

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਸੁਨਾਮ ਊਧਮ ਸਿੰਘ ਵਾਲਾ, 28 ਫਰਵਰੀ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਨਵੇਂ ਵਾਰਡ ਨੰ. 9 ਅਤੇ ਪੁਰਾਣੇ ਵਾਰਡ ਨੰ..12, ਮੁਹੱਲਾ ਕੋਕੋ ਮਾਜਰੀ, ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੰਤਰੀ ਅਮਨ ਅਰੋੜਾ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤੱਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ।ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਪੂਰੇ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਸਿਹਤ ਕਾਰਡ ਬਣਵਾਉਣ ਲਈ ਕਿਸੇ ਵੀ ਕਿਸਮ ਦੀ ਫੀਸ ਨਹੀਂ ਦੇਣੀ ਪਵੇਗੀ। ਸਰਕਾਰ ਵੱਲੋਂ ਬੀਮਾ ਕੰਪਨੀ ਨੂੰ ਪਹਿਲਾਂ ਹੀ ਰਕਮ ਅਦਾ ਕੀਤੀ ਜਾ ਚੁੱਕੀ ਹੈ, ਤਾਂ ਜੋ ਆਮ ਲੋਕ ਬਿਨਾਂ ਕਿਸੇ ਵਿੱਤੀ ਬੋਝ ਦੇ ਉੱਚ-ਪੱਧਰੀ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਸ ਕਾਰਡ ਦੇ ਜ਼ਰੀਏ ਇਲਾਜ ਮੁਹੱਈਆ ਕਰਵਾਇਆ ਜਾਵੇਗਾ।ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਗਰੀਬ ਵਰਗ ਦੇ ਲੋਕ ਹੁਣ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਲੈ ਸਕਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਇਹ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਕਿ ਸੂਬੇ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਨ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੋਂ ਵਾਂਝਾ ਨਾ ਰਹੇ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਅਧੀਨ ਸਾਰੀਆਂ ਦਵਾਈਆਂ ਦੇ ਨਾਲ-ਨਾਲ ਡਾਇਗਨੌਸਟਿਕ ਟੈਸਟ ਵੀ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤਹਿਤ ਨਾਗਰਿਕਾਂ ਨੂੰ ਆਰਥੋਪੈਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਅਤੇ ਹੋਰ ਉੱਨਤ ਮੈਡੀਕਲ ਸ਼੍ਰੇਣੀਆਂ ਵਿੱਚ ਵਿਸ਼ੇਸ਼ ਇਲਾਜ ਸੇਵਾਵਾਂ ਮਿਲਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਸਪਤਾਲਾਂ ਵਿੱਚ ਇਲਾਜ ਦੀ ਪੂਰੀ ਲਾਗਤ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਹ ਇਤਿਹਾਸਕ ਕਦਮ ਸੂਬੇ ਦੇ ਲੋਕਾਂ ਨੂੰ ਮਿਆਰੀ ਤੇ ਮੁਫ਼ਤ ਮੈਡੀਕਲ ਸੇਵਾਵਾਂ ਦੇਣ ਵਿੱਚ ਅਹਿਮ ਸਾਬਤ ਹੋਵੇਗਾ।ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਮੁਕੇਸ਼ ਜੁਨੇਜਾ, ਉਨ੍ਹਾਂ ਦੇ ਮਾਤਾ ਸ਼ਸ਼ੀ ਬਾਲਾ, ਨਿਸ਼ਾਨ ਸਿੰਘ ਟੋਨੀ ਨਗਰ ਕੌਂਸਲ ਪ੍ਰਧਾਨ, ਭਗੀਰਥ ਘੀਰਾ, ਸਨੀ ਕਾਂਸਲ ਐਮ.ਸੀ., ਦਿਲਬਹਾਰ ਬਿੱਟਾ, ਅਮਰ ਨਾਗਪਾਲ , ਰੁਲਦੂ ਰਾਮ ਮਿੱਤਲ , ਪਵਨ ਸੈਕਟਰੀ, ਸੋਹਣ ਲਾਲ ਖੀਪਲਾ, ਮਾਲਵਿੰਦਰ ਭਾਰਦਵਾਜ , ਸਤਿੰਦਰ ਪੱਪ, ਸੰਜੀਵ ਪੋਪਲੀ, ਰੰਮੀ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ। 

Punjab

ਐਮਪੀ ਮਲਵਿੰਦਰ ਕੰਗ ਨੇ ਰੋਪੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

ਰੂਪਨਗਰ, 28 ਫਰਵਰੀ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਅੱਜ ਰੋਪੜ ਸ਼ਹਿਰ ਵਿਖੇ ਕਰੀਬ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ। ਇਸ ਮੌਕੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੀ ਹਾਜ਼ਰ ਸਨ।   ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ ਅਤੇ ਲੋਕ ਰੋਜ਼ਾਨਾ ਕਸਰਤ ਨਾਲ ਸਿਹਤਮੰਦ ਹੋਣਗੇ।   ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ।   ਉਨ੍ਹਾਂ ਦੱਸਿਆ ਕਿ ਇਹ ਓਪਨ ਜ਼ਿੰਮ ਵਾਰਡ ਨੰਬਰ 19, ਵਾਰਡ ਨੰਬਰ 20, ਵਾਰਡ ਨੰਬਰ 13, ਵਾਰਡ ਨੰਬਰ 14, ਵਾਰਡ ਨੰਬਰ 16, ਵਾਰਡ ਨੰਬਰ 6 ਅਤੇ ਵਾਰਡ ਨੰਬਰ 5 ਦੇ ਪਾਰਕਾਂ ਵਿਖੇ ਲਗਾਏ ਗਏ ਹਨ।   ਇਸ ਮੌਕੇ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ।    ਇਸ ਮੌਕੇ ਚੇਅਰਮੈਨ ਇੰਮਪਰੁਵਮੇਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਮਾਰਕੀਟ ਕਮੇਟੀ ਰੂਪਨਗਰ ਭਾਗ ਸਿੰਘ ਮਦਾਨ, ਪ੍ਰਧਾਨ ਨਗਰ ਕੌਂਸਲ ਰੂਪਨਗਰ ਅਸ਼ੋਕ ਵਾਹੀ, ਸੀਨੀਅਰ ਵਾਈਸ ਪ੍ਰਧਾਨ ਐਮਸੀ ਰਾਜੂ ਸਤਿਆਲ, ਸੰਦੀਪ ਜੋਸ਼ੀ, ਸੁਖਦੇਵ ਸਿੰਘ ਮੀਆਂਪੁਰ, ਨਵਪ੍ਰੀਤ ਸ਼ਰਮਾ, ਸੰਤੋਖ ਸਿੰਘ ਵਾਲੀਆ, ਨੀਲਮ ਰਾਣੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਬਾਲਾ, ਕੁਲਦੀਪ ਸਿੰਘ, ਅਮਨਦੀਪ ਸਿੰਘ, ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ, ਪਰਵਿੰਦਰ ਬਾਠ, ਵਿੱਕੀ ਧਵਨ, ਸਰਕਾਰੀ ਕਾਲਜ ਰੋਪੜ ਤੋਂ ਪ੍ਰੋ. ਹਰਮਨਦੀਪ ਕੌਰ, ਪ੍ਰੋ. ਧਰਮਿੰਦਰ ਸਿੰਘ, ਪ੍ਰੋ. ਨਿਰਮਲ ਸਿੰਘ ਬਰਾੜ, ਪ੍ਰੋ. ਸ਼ਮਿੰਦਰ ਕੌਰ, ਪ੍ਰੋ. ਜਤਿੰਦਰ ਕੁਮਾਰ, ਪ੍ਰੋ. ਗੁਰਮੁਖ ਸਿੰਘ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਨੇਹਾ ਸੇਤੀਆ, ਪ੍ਰੋ. ਹਰੀਸ਼ ਕੁਮਾਰ, ਪ੍ਰੋ. ਹਰਪ੍ਰੀਤ ਕੌਰ (ਅੰਗ੍ਰੇਜ਼ੀ), ਪ੍ਰੋ. ਨੀਰੂ ਚੋਪੜਾ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਰੀਨੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 

Scroll to Top