*ਜਲੰਧਰ, 25 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ। ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ। ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ