Actionpunjab

Action Punjab Logo
Breaking News

Punjab

Punjab

ਸਪੀਕਰ ਨੇ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੂੰ ਏ.ਆਈ. ਤਕਨਾਲੋਜੀ ਵਿੱਚ ਯੋਗਦਾਨ ਪਾਉਣ ਲਈ ਸ਼ੁਭਕਾਮਨਾਵਾਂ ਦਿੱਤੀਆਂ

ਚੰਡੀਗੜ੍ਹ 23 ਫਰਵਰੀ :ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਠ ਸਾਲਾ ਰਣਵੀਰ ਸਿੰਘ ਸਚਦੇਵਾ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣ ਲਈ ਵਧਾਈ ਦਿੱਤੀ ਅਤੇ ਉਸਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪ੍ਰਮਾਤਮਾ ਉਸਦੇ ਭਵਿੱਖ ਦੇ ਸੁਪਨੇ ਪੂਰੇ ਕਰੇ ਅਤੇ ਉਹ ਆਪਣੀ ਜ਼ਿੰਦਗੀ ਵਿੱਚ ਕਾਮਯਾਬੀ ਦੇ ਸਿਖਰ ’ਤੇ ਪਹੁੰਚੇ । ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਜੇਕਰ ਉਹ ਮਿਆਰੀ ਸਿੱਖਿਆ ਪ੍ਰਾਪਤ ਕਰਦੇ ਹਨ ਤਾਂ ਸਾਡਾ ਦੇਸ਼ ਖੁਸ਼ਹਾਲ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੂਰਾ ਸਿੱਖ ਭਾਈਚਾਰਾ ਉਸ ’ਤੇ ਮਾਣ ਕਰਦਾ ਹੈ।ਇੰਡੀਆ ਏ.ਆਈ. ਇਮਪੈਕਟ ਸੰਮੇਲਨ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ ਰਣਵੀਰ ਸਿੰਘ ਸਚਦੇਵਾ ਨੇ ਕਿਹਾ ਕਿ ਉਹ ਪ੍ਰਾਚੀਨ ਭਾਰਤੀ ਫਿਲੋਸਫੀਜ਼ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਤਕਨਾਲੋਜੀਆਂ ਰਾਹੀਂ ਅਜੋਕੇ ਦੌਰ ਨਾਲ ਜੋੜ ਦਾ ਯਤਨ ਕਰ ਰਿਹਾ ਹੈ। ਆਉਣ ਵਾਲੇ ਸਮੇਂ ਵਿੱਚ ਦੁਨੀਆ ਇਸਨੂੰ ਅਪਣਾਏਗੀ। ਉਹ ਏ.ਆਈ. ਰਾਹੀਂ ਸੰਚਾਲਿਤ ਤਕਨਾਲੋਜੀਆਂ ਵਿੱਚ ਯੋਗਦਾਨ ਪਾਉਣਾ  ਚਾਹੁੰਦਾ ਹੈ ਕਿਉਂਕਿ ਭਵਿੱਖ ਵਿੱਚ ਏਆਈ, ਭਾਰਤ ਦੇ ਜੀ.ਡੀ.ਪੀ. ਦੇ ਵਿਕਾਸ ਵਿੱਚ ਬਹੁਤ ਅਹਿਮ ਯੋਗਦਾਨ ਪਾਵੇਗੀ। 

Punjab

ਸ਼ਰਮਨਾਕ! ਮੰਦਰ 'ਚ ਬੱਚੀਆਂ ਨਾਲ ਛੇੜਛਾੜ ਕਰਦੇ ਲੁਧਿਆਣਾ ਦੇ ਬਾਬੇ ਦੀ ਲੋਕਾਂ ਨੇ ਕੀਤੀ ਕੁੱਟਮਾਰ

ਲੁਧਿਆਣਾ ਦੇ ਇੱਕ ਕਥਿਤ ਬਾਬਾ ਨੇ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਵਿੱਚ ਦੋ ਮਾਸੂਮ ਕੁੜੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੀ। ਇੱਕ ਔਰਤ ਮੰਦਰ ਗਈ ਅਤੇ ਕੁੜੀ ਨੂੰ ਰੋਂਦੀ ਹੋਈ ਬਾਹਰ ਆਉਂਦੀ ਦੇਖ ਕੇ ਇਹ ਘਟਨਾ ਵਾਪਰੀ। ਜਦੋਂ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਬਾਬੇ ਨੂੰ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਜਦੋਂ ਸਥਿਤੀ ਵਿਗੜ ਗਈ ਤਾਂ ਪੁਲਿਸ ਨੂੰ ਬੁਲਾਇਆ ਗਿਆ ਅਤੇ ਬਾਬੇ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੋਸ਼ੀ ਦੀ ਪਛਾਣ ਬਚਿੱਤਰ ਸਿੰਘ ਵਜੋਂ ਹੋਈ, ਜੋ ਕਿ ਹਰੀਅਨ ਕਲਾ, ਲੁਧਿਆਣਾ ਦਾ ਰਹਿਣ ਵਾਲਾ ਹੈ। ਉਹ ਕੋਹਲੀ ਖੇਤਰ ਦੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਵਿੱਚ ਬਾਬੇ ਵਜੋਂ ਰਹਿੰਦਾ ਸੀ। ਉਹ ਮਜ਼ਦੂਰ ਵਰਗ ਦੇ ਪਰਿਵਾਰਾਂ ਦੀਆਂ ਕੁੜੀਆਂ ਨੂੰ ਵਰਗਲਾ ਕੇ ਲਿਆਉਂਦਾ ਸੀ। ਲੋਕਾਂ ਨੇ ਬਾਬੇ ਨੂੰ ਫੜ ਲਿਆ ਅਤੇ ਫਿਰ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਇਹ ਘਟਨਾ 19 ਫਰਵਰੀ ਨੂੰ ਵਾਪਰੀ। ਉੱਤਰ ਪ੍ਰਦੇਸ਼ ਦੀ ਇੱਕ ਔਰਤ ਦੇ ਅਨੁਸਾਰ, ਜਦੋਂ ਉਹ ਮੰਦਰ ਗਈ ਤਾਂ ਉਸਨੇ ਕੁੜੀ ਨੂੰ ਆਵਾਜ਼ ਮਾਰੀ। ਕੁੜੀ ਰੋਂਦੀ ਹੋਈ ਬਾਹਰ ਆਈ ਅਤੇ ਉਨ੍ਹਾਂ ਨੂੰ ਘਟਨਾ ਬਾਰੇ ਦੱਸਿਆ। ਜਿਵੇਂ ਹੀ ਆਸ-ਪਾਸ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ, ਉਹ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਬਾਬੇ ਨੂੰ ਫੜ ਲਿਆ ਅਤੇ ਉਸਨੂੰ ਬੁਰੀ ਤਰ੍ਹਾਂ ਕੁੱਟਿਆ। ਇਹ ਖੁਲਾਸਾ ਹੋਇਆ ਕਿ ਉਹ ਲੰਬੇ ਸਮੇਂ ਤੋਂ ਮਜ਼ਦੂਰਾਂ ਦੀਆਂ ਮਾਸੂਮ ਕੁੜੀਆਂ ਦਾ ਸ਼ੋਸ਼ਣ ਕਰ ਰਿਹਾ ਸੀ। ਜਿਵੇਂ ਹੀ ਮਾਮਲਾ ਵਧਿਆ, ਕਿਸੇ ਨੇ ਪੁਲਿਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਪਹੁੰਚੀ, ਲੋਕਾਂ ਨੇ ਬਾਬਾ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ। ਬਾਅਦ ਵਿੱਚ ਉਸਨੂੰ ਗ੍ਰਿਫਤਾਰ ਕਰਕੇ ਪੁਲਿਸ ਸਟੇਸ਼ਨ ਲਿਜਾਇਆ ਗਿਆ। ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਗਿਆ। ਮੈਡੀਕਲ ਰਿਪੋਰਟ ਵਿੱਚ ਗੁਪਤ ਅੰਗਾਂ ਨਾਲ ਛੇੜਛਾੜ ਦਾ ਖੁਲਾਸਾ ਹੋਇਆ ਹੈ ਪੁਲਿਸ ਨੇ ਦੋਸ਼ੀ ਵਿਰੁੱਧ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਅਤੇ ਬਾਅਦ ਵਿੱਚ ਦੋ ਮਾਸੂਮ ਕੁੜੀਆਂ ਦੀ ਡਾਕਟਰੀ ਜਾਂਚ ਕੀਤੀ। ਜਾਂਚ ਵਿੱਚ ਖੁਲਾਸਾ ਹੋਇਆ ਕਿ ਦੋਸ਼ੀ ਬਾਬਾ ਨੇ ਨਾ ਸਿਰਫ਼ ਕੁੜੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਸਨ ਬਲਕਿ ਉਨ੍ਹਾਂ ਦੇ ਗੁਪਤ ਅੰਗਾਂ ਨਾਲ ਵੀ ਛੇੜਛਾੜ ਕੀਤੀ ਸੀ। ਮੈਡੀਕਲ ਰਿਪੋਰਟ ਵਿੱਚ ਇਸਦੀ ਪੁਸ਼ਟੀ ਹੋਈ। ਮੁਕੱਦਮੇ ਦੀ ਜਾਂਚ ਕਰ ਰਹੀ ਪੁਲਿਸ ਐਸਪੀ ਬਲਬੀਰ ਸਿੰਘ ਠਾਕੁਰ ਨੇ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰ ਦੇ ਨੇੜੇ ਕੋਹਲੀ ਖੇਤਰ ਵਿੱਚ ਇੱਕ ਮੰਦਰ ਦੇ ਪੁਜਾਰੀ ਵੱਲੋਂ ਨਾਬਾਲਗ ਕੁੜੀਆਂ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ ਪੁਲਿਸ ਕੋਲ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ੀ ਪੁਜਾਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਦੋਂ ਲੋਕਾਂ ਨੂੰ ਮੰਦਰ ਦੇ ਪੁਜਾਰੀ ਵੱਲੋਂ ਨਾਬਾਲਗ ਕੁੜੀਆਂ ਨਾਲ ਛੇੜਛਾੜ ਕਰਨ ਬਾਰੇ ਪਤਾ ਲੱਗਾ, ਤਾਂ ਉਨ੍ਹਾਂ ਨੇ ਉਸਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ। ਜਦੋਂ ਮਾਮਲਾ ਵਧਿਆ, ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਨਾਬਾਲਗ ਕੁੜੀਆਂ ਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ। ਦੋਸ਼ੀ ਨੂੰ ਸ਼ਨੀਵਾਰ ਨੂੰ ਹਮੀਰਪੁਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ਦੇ ਦਿੱਤਾ।

Punjab

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 22 ਫਰਵਰੀ :ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ।ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵਜੋਂ ਉਭਰ ਰਹੇ ਇਸ ਸ਼ਹਿਰ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਆਈਟੀ ਸਿਟੀ, ਐਰੋਸਿਟੀ, ਸਿਹਤ ਸੰਭਾਲ ਸੰਸਥਾਵਾਂ, ਯੂਨੀਵਰਸਿਟੀਆਂ ਅਤੇ ਕਨਵੈਨਸ਼ਨ ਬੁਨਿਆਦੀ ਢਾਂਚੇ ਦੇ ਤੇਜ ਵਿਸਥਾਰ ਦੇ ਨਾਲ, ਮੋਹਾਲੀ ਵਿਚ ਬੜੀ ਤੇਜ਼ੀ ਨਾਲ ਘਰੇਲੂ ਅਤੇ ਅੰਤਰਰਾਸ਼ਟਰੀ ਲੋਕਾਂ ਦੀ ਆਮਦ ਵਿਚ ਨਿਰੰਤਰ ਵਾਧਾ ਦੇਖਿਆ ਜਾ ਰਿਹਾ ਹੈ।ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਕਾਸ ਦੇ ਰਾਹ ਨੇ ਵਪਾਰਕ ਨੁਮਾਇੰਦਿਆ, ਵਿਸ਼ਵਵਿਆਪੀ ਨਿਵੇਸ਼ਕਾਂ, ਸੈਲਾਨੀਆਂ ਅਤੇ ਖੇਤਰ ਵਿੱਚ ਆਯੋਜਿਤ ਕੀਤੇ ਜਾ ਰਹੇ ਵੱਡੇ ਪੱਧਰ ਦੇ ਸਮਾਗਮਾਂ ਨੂੰ ਨੇਪਰੇ ਚੜਾਉਣ ਲਈ ਬਹੁਤ ਸਾਰੇ ਉੱਚ-ਗੁਣਵੱਤਾ ਵਾਲੇ ਹੋਟਲ ਕਮਰਿਆਂ ਦੀ ਸਪੱਸ਼ਟ ਅਤੇ ਵਧਦੀ ਲੋੜ ਪੈਦਾ ਕੀਤੀ ਹੈ।ਮੰਤਰੀ ਨੇ ਕਿਹਾ, “ਮੋਹਾਲੀ ਹੁਣ ਵਿਕਾਸ ਦੇ ਸਿਖਰ ‘ਤੇ ਹੈ। ਆਈਟੀ, ਸਿੱਖਿਆ, ਸਿਹਤ ਸੰਭਾਲ ਅਤੇ ਉਦਯੋਗਿਕ ਵਾਤਾਵਰਣ ਪ੍ਰਣਾਲੀਆਂ ਦੇ ਵਿਸਥਾਰ ਦੇ ਨਾਲ, ਵਿਸ਼ਵ ਪੱਧਰੀ ਪਰਾਹੁਣਚਾਰੀ ਬੁਨਿਆਦੀ ਢਾਂਚੇ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਪੰਜਾਬ ਆਈਟੀਸੀ ਹੋਟਲਾਂ ਦੁਆਰਾ ਇਸ ਨਿਵੇਸ਼ ਦਾ ਸਵਾਗਤ ਕਰਦਾ ਹੈ, ਅਤੇ ਅਸੀਂ ਅਜਿਹੇ ਹੋਰ ਬਹੁਤ ਸਾਰੇ ਪ੍ਰੋਜੈਕਟਾਂ ਦੀ ਉਮੀਦ ਕਰਦੇ ਹਾਂ ਜੋ ਸਾਡੇ ਸੈਰ-ਸਪਾਟਾ ਜਗਤ ਅਤੇ ਸੇਵਾ ਆਰਥਿਕਤਾ ਨੂੰ ਮਜ਼ਬੂਤ ਕਰਨਗੇ,” । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਪ੍ਰਵਾਨਗੀਆਂ, ਨੀਤੀਗਤ ਸਹਾਇਤਾ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਰਾਹੀਂ ਪਰਾਹੁਣਚਾਰੀ ਨਿਵੇਸ਼ਾਂ ਲਈ ਇੱਕ ਬਹੁਤ ਹੀ ਸਾਜ਼ਗਾਰ ਮਾਹੌਲ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਉੱਚ ਪੱਧਰੇ ਪਰਾਹੁਣਚਾਰੀ ਵਿਕਾਸ ਲਈ ਢੁਕਵੀਂ ਵਿਰਾਸਤ ਅਤੇ ਸੰਸਥਾਗਤ ਜਾਇਦਾਦਾਂ ਦੀ ਸੁਚੱਜੇ ਢੰਗ ਨਾਲ ਮੁੜ ਵਰਤੋਂ ਕਰਨ ਲਈ ਸਰਗਰਮੀ ਨਾਲ ਖੋਜ ਕਰ ਰਿਹਾ ਹੈ I ਇਸ ਦੇ ਨਾਲ ਹੀ ਸੈਰ-ਸਪਾਟਾ ਪ੍ਰੋਤਸਾਹਨ ਅਤੇ ਸੱਭਿਆਚਾਰਕ ਸੰਪਤੀਆਂ ਦੀ ਸੰਭਾਲ ਦੋਵਾਂ ਨੂੰ ਯਕੀਨੀ ਬਨਾਇਆ ਜਾ ਰਿਹਾ ਹੈ।ਸਰਕਾਰ ਦੀ ਦੂਰ ਅੰਦੇਸ਼ ਸੋਚ ਦੀ ਪੁਸ਼ਟੀ ਕਰਦੇ ਹੋਏ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪਰਾਹੁਣਚਾਰੀ-ਅਗਵਾਈ ਵਾਲਾ ਵਿਕਾਸ ਪੰਜਾਬ ਦੇ ਆਰਥਿਕ ਰੋਡਮੈਪ ਦਾ ਅਨਿਖੜਵਾ ਅੰਗ  ਹੈ, ਕਿਉਂਕਿ ਇਹ ਹੁਨਰ ਦੇ ਅਧਾਰ ‘ਤੇ ਕਾਫ਼ੀ ਰੁਜ਼ਗਾਰ ਮੌਕੇ ਪੈਦਾ ਕਰਦਾ ਹੈ, ਐਮ. ਐਸ.ਐਮ.ਈ. ਦਾ ਸਮਰਥਨ ਕਰਦਾ ਹੈ ਅਤੇ ਮੋਹਾਲੀ ਵਰਗੇ ਉੱਭਰ ਰਹੇ ਵਿਕਾਸ ਕੇਂਦਰਾਂ ਦੇ ਸਮੁੱਚੇ ਨਿਵੇਸ਼ ਆਕਰਸ਼ਣ ਨੂੰ ਵਧਾਉਂਦਾ ਹੈ।ਆਪਣੇ ਭਾਸ਼ਣ ਵਿੱਚ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਨੇ ਪੰਜਾਬ ਸਰਕਾਰ ਦਾ ਇਸ ਸੁਵਿਧਾਜਨਕ ਅਤੇ ਜਵਾਬਦੇਹ ਪਹੁੰਚ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਮੋਹਾਲੀ ਦਾ ਵਿਕਸਤ ਹੋ ਰਿਹਾ ਕਾਰੋਬਾਰ ਅਤੇ ਸੈਰ-ਸਪਾਟਾ ਵਾਤਾਵਰਣ ਇਸਨੂੰ ਪ੍ਰੀਮੀਅਮ ਪਰਾਹੁਣਚਾਰੀ ਪ੍ਰੋਜੈਕਟਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਉਨ੍ਹਾਂ ਹੋਟਲ ਨੂੰ ਪੰਜਾਬ ਦੀ ਵਿਕਾਸ ਕਹਾਣੀ ਵਿੱਚ ਇੱਕ ਮਾਣਮੱਤਾ ਯੋਗਦਾਨ ਦੱਸਿਆ। ਆਈ.ਟੀ.ਸੀ.ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਅਨਿਲ ਚੱਢਾ ਨੇ ਬ੍ਰਾਂਡ ਦੀ ਉੱਚ-ਵਿਕਾਸ ਵਾਲੇ ਸ਼ਹਿਰਾਂ ਵਿੱਚ ਵਿਸਥਾਰ ਕਰਨ ਦੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਮੋਹਾਲੀ ਦੀ ਰਣਨੀਤਕ ਸਥਿਤੀ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਮਜ਼ਬੂਤ ਆਰਥਿਕ ਗਤੀ ਇਸਨੂੰ ਵਿਸ਼ਵ ਪੱਧਰੀ ਪਰਾਹੁਣਚਾਰੀ  ਲਈ ਇੱਕ ਕੁਦਰਤੀ ਅਤੇ ਢੁਕਵੇਂ ਵਿਕਲਪ ਵਜੋਂ ਪੇਸ਼ ਕਰ ਰਹੀ ਹੈ।ਸਮਾਗਮ ਇੱਕ ਪ੍ਰਤੀਕਾਤਮਕ ਕੁੰਜੀ ਅਤੇ ਮਮੈਂਟੋ   ਨਾਲ ਸਮਾਪਤ ਹੋਇਆ, ਜਿਸ ਨਾਲ ਰਸਮੀ ਤੌਰ ‘ਤੇ ਕਾਰਜਾਂ ਦੀ ਸ਼ੁਰੂਆਤ ਹੋਈ ਅਤੇ ਮੋਹਾਲੀ ਅਤੇ ਪੰਜਾਬ ਲਈ ਨਿਰੰਤਰ ਵਿਕਾਸ, ਵਧ ਵਿਜ਼ਟਰ ਸਮਰੱਥਾ ਅਤੇ  ਜੀਵੰਤ ਪਰਾਹੁਣਚਾਰੀ ਭਵਿੱਖ ਦੇ ਸਾਂਝੇ ਉੱਦਮ ਦਾ ਜਸ਼ਨ ਮਨਾਇਆ ਗਿਆ। 

Punjab

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 22 ਫਰਵਰੀ:ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ।ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ  ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ। 

Punjab

ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂ ਪਿੰਡ ਰਾਮਗੜ੍ਹ ਸੰਧੂਆਂ ਤੋਂ ਰਵਾਨਾ

ਲਹਿਰਾਗਾਗਾ, 22 ਫਰਵਰੀਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੈਬਨਿਟ ਮੰਤਰੀ, ਸ਼੍ਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਨਗਰ ਕੌਂਸਲ, ਲਹਿਰਾਗਾਗਾ ਦੀ ਪ੍ਰਧਾਨ ਕਾਂਤਾ ਗੋਇਲ ਨੇ ਪਿੰਡ ਰਾਮਗੜ੍ਹ ਸੰਧੂਆਂ ਤੋਂ ਅੰਮ੍ਰਿਤਸਰ ਵਿਖੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ।ਇਸ ਮੌਕੇ ਨਗਰ ਕੌਂਸਲ ਪ੍ਰਧਾਨ ਨੇ ਕਿਹਾ ਕਿ ਇਹ ਪਹਿਲ ਉਨ੍ਹਾਂ ਬਜ਼ੁਰਗ ਨਾਗਰਿਕਾਂ ਦੀ ਦਿਲੀ ਇੱਛਾ ਨੂੰ ਪੂਰਾ ਕਰ ਰਹੀ ਹੈ, ਜੋ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਦੀ ਤਾਂਘ ਰੱਖੀ ਬੈਠੇ ਸਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਹਰ ਖਿੱਤੇ ਨਾਲ ਸਬੰਧਤ ਲੋਕਾਂ ਲਈ ਹੈ।ਸੂਬਾ ਸਰਕਾਰ ਨੇ ਸ਼ਰਧਾਲੂਆਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ ਹੈ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਹੈ। ਸ਼ਰਧਾਲੂਆਂ ਲਈ ਏਸੀ ਬੱਸਾਂ, ਏਸੀ ਹੋਟਲ ਰਿਹਾਇਸ਼ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾ ਰਿਹਾ ਹੈ।ਬੱਸ ਵਿੱਚ ਯਾਤਰੀਆਂ ਦੀ ਸਹਾਇਤਾ ਲਈ ਇੱਕ ਸਹਾਇਕ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਵੀ ਸ਼ਰਧਾਲੂਆਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਮਾਜ ਦਾ ਇੱਕ ਵੱਡਾ ਵਰਗ ਕਿਸੇ ਨਾ ਕਿਸੇ ਕਾਰਨ ਕਰ ਕੇ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਿਆ। ਸੂਬਾ ਸਰਕਾਰ ਨੇ ਇਹ ਯੋਜਨਾ ਦੇਸ਼ ਅਤੇ ਸੂਬੇ ਭਰ ਦੇ ਵੱਖ-ਵੱਖ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਸ਼ੁਰੂ ਕੀਤੀ ਹੈ।ਕਾਂਤਾ ਗੋਇਲ ਅਤੇ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ। ਇਸ ਮੌਕੇ ਆਪ ਦੇ ਵੱਖ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਪੰਚ ਤੇ ਸਰਪੰਚ ਅਤੇ ਵੱਡੀ ਗਿਣਤੀ ਲੋਕ ਹਾਜ਼ਰ ਸਨ। 

Punjab

ਜੈਨ ਭਗਵਤੀ ਦੀਕਸ਼ਾ ਸਮਾਰੋਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ ਸ਼ਿਰਕਤ

ਮਾਲੇਰਕੋਟਲਾ, 22 ਫ਼ਰਵਰੀ   ਅੱਜ ਪੰਧੇਰ ਪੈਲੇਸ, ਮਾਲੇਰਕੋਟਲਾ ਵਿਖੇ ਕਰਵਾਏ ਜੈਨ ਭਗਵਤੀ ਦੀਕਸ਼ਾ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਨਾਲ ਉਨ੍ਹਾਂ ਦੇ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਦੀਕਸ਼ਾ ਸਮਾਗਮ ਵਿੱਚ ਸ਼ਾਮਲ ਹੋਏ ਤੇ ਉਨ੍ਹਾਂ ਨੇ ਦੀਕਸ਼ਾ ਲੈਣ ਵਾਲੀਆਂ ਵੈਰਾਗਨਾਂ ਅਰਾਧਿਆ ਜੈਨ ਅਤੇ ਕ੍ਰਿਤਿਕਾ ਜੈਨ ਨੂੰ ਆਸ਼ੀਰਵਾਦ ਦਿੱਤਾ।   ਇਸ ਮੌਕੇ ਸੰਬੋਧਨ ਕਰਦੇ ਹੋਏ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਦੀਕਸ਼ਾ ਸਿਰਫ਼ ਇਕ ਰਸਮ ਨਹੀਂ, ਬਲਕਿ ਆਤਮਿਕ ਜਾਗਰਤੀ ਅਤੇ ਸੰਯਮ ਭਰੇ ਜੀਵਨ ਦੀ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਮਨ ਵਿੱਚ ਛੋਟੀ ਉਮਰ ਵਿੱਚ ਹੀ ਵੈਰਾਗ ਅਤੇ ਆਤਮ-ਕਲਿਆਣ ਦੀ ਭਾਵਨਾ ਜਾਗਦੀ ਹੈ, ਉਹ ਸਮਾਜ ਲਈ ਪ੍ਰੇਰਣਾ ਸਰੂਪ ਬਣਦੇ ਹਨ।        ਉਨ੍ਹਾਂ ਕਿਹਾ, “ਸੰਯਮ, ਸੱਚਾਈ ਅਤੇ ਅਹਿੰਸਾ ਦਾ ਮਾਰਗ ਮਨੁੱਖਤਾ ਨੂੰ ਉੱਚਾ ਚੁੱਕਦਾ ਹੈ। ਜੈਨ ਧਰਮ ਨੇ ਸਦੀਆਂ ਤੋਂ ਦੁਨੀਆ ਨੂੰ ਸ਼ਾਂਤੀ, ਦਇਆ ਅਤੇ ਸਹਿਣਸ਼ੀਲਤਾ ਦਾ ਸੰਦੇਸ਼ ਦਿੱਤਾ ਹੈ। ਅੱਜ ਦੀਕਸ਼ਾ ਲੈ ਰਹੀਆਂ ਵੈਰਾਗਨਆਂ ਦਾ ਇਹ ਫ਼ੈਸਲਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ ਹੀ ਨਹੀਂ, ਸਗੋਂ ਸਾਰੇ ਸਮਾਜ ਲਈ ਮਾਣ ਦੀ ਗੱਲ ਹੈ।”   ਰਾਜਪਾਲ ਸ਼੍ਰੀ ਕਟਾਰੀਆ ਨੇ ਅਰਾਧਿਆ ਜੈਨ ਅਤੇ ਕਰੀਤਿਕਾ ਜੈਨ ਦੇ ਮਾਤਾ-ਪਿਤਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਆਪਣੇ ਦਿਲ ਦੇ ਟੁਕੜੇ ਨੂੰ ਧਰਮ ਮਾਰਗ ‘ਤੇ ਸਮਰਪਿਤ ਕਰਨ ਜਾ ਰਹੇ ਹਨ, ਜੋ ਬਹੁਤ ਵੱਡਾ ਤਿਆਗ ਹੈ। ਉਨ੍ਹਾਂ ਕਿਹਾ ਕਿ ਇਨਸਾਨ ਆਪਣੇ ਕਰਮਾਂ ਨਾਲ ਅਮਰ ਹੁੰਦਾ ਹੈ ਅਤੇ ਸੰਯਮ ਦਾ ਜੀਵਨ ਸਭ ਤੋਂ ਉੱਚਾ ਜੀਵਨ ਮੰਨਿਆ ਗਿਆ ਹੈ।      ਉਨ੍ਹਾਂ ਨੇ ਜੈਨ ਸਮਾਜ ਦੀ ਏਕਤਾ, ਸੇਵਾ ਭਾਵਨਾ ਅਤੇ ਸੰਸਕਾਰਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਆਧਿਆਤਮਿਕ ਸਮਾਗਮ ਸਮਾਜ ਵਿੱਚ ਨੇਕੀ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ।   ਸਮਾਗਮ ਦੇ ਅੰਤ ਵਿੱਚ ਰਾਜਪਾਲ ਸ਼੍ਰੀ ਕਟਾਰੀਆ ਨੇ ਦੀਖਿਆਰਥੀਆਂ ਨੂੰ ਉੱਜਵਲ ਆਤਮਿਕ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਮੂਹ ਜੈਨ ਸਮਾਜ ਨੂੰ ਇਸ ਪਵਿੱਤਰ ਆਯੋਜਨ ਲਈ ਮੁਬਾਰਕਬਾਦ ਦਿੱਤੀ।      ਸਮਾਰੋਹ ਦੌਰਾਨ ਵੱਡੀ ਗਿਣਤੀ ਵਿੱਚ ਸਾਧਵੀਆਂ, ਸਮਾਜਕ ਆਗੂਆਂ ਅਤੇ ਭਗਤਜਨ ਹਾਜ਼ਰ ਰਹੇ ਅਤੇ ਆਤਮਿਕ ਅਨੰਦ ਦਾ ਅਨੁਭਵ ਕੀਤਾ ਗਿਆ।   ਇਸ ਮੌਕੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ, ਐਸ.ਐਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 

Punjab

ਹੋਲਾ ਮਹੱਲਾ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਲੰਗਰ ਕਮੇਟੀਆਂ ਨੂੰ ਮੁਫਤ ਉਪਲੱਬਧ ਕਰਵਾਏ ਜਾਣਗੇ ਜੈਵਿਕ ਖਪਣਯੋਗ ਬਰਤਨ

ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ: ਪ੍ਰਦੂਸ਼ਣ ਨੂੰ ਘਟਾਉਣ ਦੇ ਮੰਤਵ ਨਾਲ ਗਰੀਨ ਹੋਲਾ ਮਹੱਲਾ ਮਨਾਉਣ ਦੇ ਵਿਸੇਸ਼ ਮਿਸ਼ਨ ਨੂੰ ਸਫਲ ਬਣਾਉਣ ਲਈ ਅੱਜ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਉਪ ਮੰਡਲ ਮੈਜਿਸਟ੍ਰੇਟ ਕਮ ਮੇਲਾ ਅਫਸਰ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਲੰਗਰ ਕਮੇਟੀ ਪ੍ਰਬੰਧਕਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਰੀਨ ਹੋਲਾ ਮਹੱਲਾ ਮਨਾਉਣ ਦੇ ਮਿਸ਼ਨ ਤਹਿਤ ਲੰਗਰ ਕਮੇਟੀਆਂ ਨੂੰ ਲੋੜੀਦੀ ਮਾਤਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਮੁਫਤ ਵਿਚ ਉਪਲੱਬਧ ਕਰਵਾਏ ਜਾਣਗੇ। ਲੰਗਰਾਂ ਦਾ ਵੇਸਟ ਮਟੀਰੀਅਲ ਇਕੱਠਾ ਕਰਨ ਲਈ ਕੱਪੜੇ ਅਤੇ ਜੈਵਿਕ ਖਪਣਯੋਗ ਪਦਾਰਥਾਂ ਦੇ ਬਣੇ ਥੈਲੇ ਵੀ ਲੰਗਰ ਕਮੇਟੀਆਂ ਨੂੰ ਮੁਫਤ ਦਿੱਤੇ ਜਾਣਗੇ।     ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਲੰਗਰ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਮੇਲਾ ਅਫਸਰ ਕਮ ਐਸ.ਡੀ.ਐਮ ਸੁਖਪਾਲ ਸਿੰਘ ਪੀ.ਸੀ.ਐਸ ਅਤੇ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸੇਸ਼ ਮੀਟਿੰਗ ਕੀਤੀ ਗਈ। ਇਸ ਤੋ ਪਹਿਲਾ 20 ਫਰਵਰੀ ਨੂੰ ਪੀਪੀਸੀਬੀ ਦੇ ਚੇਅਰਪਰਸਨ ਰੀਨਾ ਗੁਪਤਾ ਅਤੇ ਮੈਂਬਰ ਸੈਕਟਰੀ ਲਵਨੀਤ ਦੂਬੇ ਵੱਲੋਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡਚਲਵਾਲ ਅਤੇ ਹੋਰ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਕਰਕੇ ਪ੍ਰਦੂਸ਼ਣ ਮੁਕਤ ਹੋਲਾ ਮਹੱਲਾ ਮਨਾਉਣ ਬਾਰੇ ਕਿਹਾ ਗਿਆ ਹੈ।     ਪ੍ਰਸਾਸ਼ਨ ਵੱਲੋਂ ਇਸ ਵਾਰ ਹੋਲਾ ਮਹੱਲਾ ਦੌਰਾਨ ਸੈਲੰਸਰ ਹਟਾ ਕੇ ਮੋਟਰਸਾਈਕਲ, ਟਰੈਕਟਰ ਤੇ ਹੋਰ ਵਾਹਨ ਚਲਾਉਣ, ਹੁੱਲੜਬਾਜੀ ਅਤੇ ਰੰਗ ਗੁਲਾਲ ਦੀ ਵਰਤੋਂ ਨਾਂ ਕਰਨ ਦੀ ਅਪੀਲ ਕੀਤੀ ਹੈ। ਪ੍ਰਸਾਸ਼ਨ ਵੱਲੋਂ ਇਸ ਵਾਰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾਉਣ ਅਤੇ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਹਰ ਵਰਗ ਦਾ ਸਹਿਯੋਗ ਮੰਗਿਆ ਹੈ। ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਪੀਲ ਕੀਤੀ ਕਿ ਪਾਣੀ, ਹਵਾ, ਧਰਤੀ ਨੂੰ ਬਚਾਉਣ ਲਈ ਪ੍ਰਦੂਸ਼ਣ ਦਾ ਖਾਤਮਾ ਬਹੁਤ ਜਰੂਰੀ ਹੈ ਅਤੇ ਮੇਲਾ ਖੇਤਰ ਨੂੰ ਸਾਫ ਸੁਥਰਾ ਰੱਖਿਆ ਜਾਵੇ। ਇਸ ਮੌਕੇ ਐਸ.ਡੀ.ਐਮ ਸੁਖਪਾਲ ਸਿੰਘ ਦਾ ਵਿਸੇਸ਼ ਸਨਮਾਨ ਕੀਤਾ ਗਿਆ।      ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ.ਮਲਕੀਤ ਸਿੰਘ, ਮੀਤ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਸੂਚਨਾਂ ਅਫਸਰ ਹਰਪ੍ਰੀਤ ਸਿੰਘ, ਇੰ.ਗੁਰਕਰਨ ਸਿੰਘ, ਇੰ.ਹਰਿੰਦਰ ਸਿੰਘ, ਇੰ.ਚਰਨਜੀਤ ਰਾਏ, ਇੰ.ਬੀਰਦਵਿੰਦਰ ਸਿੰਘ, ਇੰ.ਵਿਪਨ ਕੁਮਾਰ, ਇੰ.ਰੁਬਲ ਗੋਇਲ, ਇੰ.ਅਮਨਦੀਪ ਸਿੰਘ, ਐਸ.ਡੀ.ਓ ਅਰਸ਼ਪ੍ਰੀਤ ਸਿੰਘ,ਇੰ. ਚਰਨਜੀਤ ਰਾਏ, ਜਸਵੀਰ ਸਿੰਘ, ਜਸ਼ਨਜੋਤ ਸਿੰਘ, ਹਰਦੇਵ ਸਿੰਘ, ਬਾਬਾ ਤੀਰਥ ਸਿੰਘਜੀ, ਕਿਲ੍ਹਾ ਅਨੰਦਗੜ੍ਹ ਸਾਹਿਬ ਮੈਨੇਜਰ ਬੇਅੰਤ ਸਿੰਘ, ਗੁਰਦੁਆਰਾ ਲੋਹ ਲੰਗਰ ਬਾਬਾ ਜਰਨੈਲ ਸਿੰਘ ਤੇ ਹੋਰ ਕਮੇਟੀਆਂ ਦੇ ਮੈਂਬਰ ਹਾਜ਼ਰ ਸਨ। 

Punjab

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਹਿਮਦਾਬਾਦ, 22 ਫਰਵਰੀ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਮਾਰਚ ਵਿੱਚ ਆਪਣਾ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਜੋ ਪਹਿਲਾਂ ਵਾਂਗ ਸਮਾਜ ਦੇ ਹਰ ਵਰਗ ਦੀ ਭਲਾਈ ‘ਤੇ ਕੇਂਦਰਿਤ ਹੋਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਲਗਾਤਾਰ ਲੋਕ-ਪੱਖੀ ਅਤੇ ਨਾਗਰਿਕ-ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਨੇ ਸੂਬੇ ਦੀ ਦਿਸ਼ਾ ਬਦਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਮਾਰਚ ਮਹੀਨੇ ਵਿੱਚ ਆਪਣਾ ਪੰਜਵਾਂ ਬਜਟ ਪੇਸ਼ ਕਰੇਗੀ ਅਤੇ ਅਸੀਂ ਸਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਲੋਕ-ਪੱਖੀ ਬਜਟ ਪੇਸ਼ ਕਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਾਂਗੇ। ਸਾਡਾ ਇੱਕੋ-ਇੱਕ ਉਦੇਸ਼ ਆਮ ਆਦਮੀ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਨੂੰ ਪ੍ਰਾਪਤ ਕਰਨ ਲਈ ਸਖ਼ਤ ਯਤਨ ਕਰ ਰਹੇ ਹਾਂ। ਆਉਣ ਵਾਲਾ ਬਜਟ ਫਿਰ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਲਾਭ ਮੁਹੱਈਆ ਕਰੇਗਾ।” ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਾਤਾਰ ਕਈ ਸਾਲਾਂ ਤੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੁਆਰਾ ਪੇਸ਼ ਕੀਤਾ ਗਿਆ ਕੇਂਦਰੀ ਬਜਟ ਦਿਸ਼ਾਹੀਣ ਅਤੇ ਸਮਾਜ ਦੇ ਅਮੀਰ ਵਰਗਾਂ ਵੱਲ ਝੁਕਾਅ ਵਾਲਾ ਰਿਹਾ ਹੈ। ਉਨ੍ਹਾਂ ਕਿਹਾ, “ਗੁਜਰਾਤ ਵਿੱਚ ਜਿੱਥੇ ਅਸਲ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ, ਆਮ ਆਦਮੀ ਦੀਆਂ ਤਕਲੀਫ਼ਾਂ ਵਧੀਆਂ ਹਨ ਅਤੇ ਲੋਕ ਦੁੱਖ ਝੱਲ ਰਹੇ ਹਨ। ਕਾਂਗਰਸ ਤੇ ਭਾਜਪਾ ਉੱਥੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਆਮ ਆਦਮੀ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ ਹੈ।” ਮੁੱਖ ਮੰਤਰੀ ਨੇ ਟਿੱਪਣੀ ਕੀਤੀ ਕਿ ਜਦੋਂ ਪ੍ਰਧਾਨ ਮੰਤਰੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਦੀ ਗੱਲ ਕਰਦੇ ਹਨ ਤਾਂ ਉਨ੍ਹਾਂ ਦੇ ਗ੍ਰਹਿ ਰਾਜ ਦੇ ਲੋਕ ਮੁੱਢਲੀਆਂ ਜ਼ਰੂਰਤਾਂ ਲਈ ਸੰਘਰਸ਼ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਕੇਂਦਰ ਸਰਕਾਰ ਨੇ ਡਿਜੀਟਲ ਜਨਤਾ ਦਾ ਸੰਕਲਪ ਪੇਸ਼ ਕੀਤਾ ਹੈ, ਜਿੱਥੇ ਵੋਟ ਡੇਟਾ ਸ਼ਰਾਰਤ ਰਾਹੀਂ ਬਣਾਇਆ ਜਾਂਦਾ ਹੈ ਅਤੇ ਹਰ ਰਾਜ ਵਿੱਚ ਚੋਣਾਂ ਜਿੱਤਣ ਲਈ ਵਰਤਿਆ ਜਾਂਦਾ ਹੈ। ਅੱਜ ਗੁਜਰਾਤ ਦੇ ਲੋਕ ‘ਆਪ’ ਨੂੰ ਆਪਣੇ ਮੁਕਤੀਦਾਤਾ ਵਜੋਂ ਦੇਖ ਰਹੇ ਹਨ। ‘ਆਪ’ ਦੇ ਰੂਪ ਵਿੱਚ ਹਰ ਗੁਜਰਾਤੀ ਪਰਿਵਾਰ ਦੀਆਂ ਅੱਖਾਂ ਵਿੱਚ ਉਮੀਦ ਹੈ।” ਸੂਬਿਆਂ ਦੇ ਵਿੱਤੀ ਅਧਿਕਾਰਾਂ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਨੇ ਪੇਂਡੂ ਵਿਕਾਸ ਫੰਡ ਵਿੱਚ ਪੰਜਾਬ ਦੇ ਜਾਇਜ਼ ਹਿੱਸੇ ਨੂੰ ਗੈਰ-ਜਮਹੂਰੀ ਢੰਗ ਨਾਲ ਰੋਕਿਆ ਹੈ, ਇਹੀ ਕੁੱਝ ਸਾਰੇ ਗੈਰ-ਭਾਜਪਾ ਸ਼ਾਸਿਤ ਸੂਬਿਆਂ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ, “ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਲਈ ਅਤੇ ਲੋਕਾਂ ਦੁਆਰਾ ਹੁੰਦੀ ਹੈ ਪਰ ਅੱਜ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਦਾ ਰੁਝਾਨ ਬਣ ਗਿਆ ਹੈ। ਜਿਵੇਂ ਇੱਕ ਗੁਲਦਸਤੇ ਦੀ ਉਸ ਦੇ ਵੰਨ-ਸੁਵੰਨੇ ਫੁੱਲਾਂ ਲਈ ਪ੍ਰਸੰਸਾ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਲੋਕਤੰਤਰ ਉਦੋਂ ਵਧਦਾ-ਫੁੱਲਦਾ ਹੈ, ਜਦੋਂ ਹਰੇਕ ਆਵਾਜ਼ ਸੁਣੀ ਜਾਂਦੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਡੀ ਸਰਕਾਰ ਵਿਕਾਸ ਲਈ ਫੰਡ ਵੰਡਦੇ ਸਮੇਂ ਕਿਸੇ ਨਾਲ ਵਿਤਕਰਾ ਨਹੀਂ ਕਰਦੀ। ਉਨ੍ਹਾਂ ਕਿਹਾ, “ਜਿੱਥੇ ਵੀ ‘ਆਪ’ ਨੇ ਸਰਕਾਰ ਬਣਾਈ ਹੈ, ਉੱਥੇ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਆਮ ਆਦਮੀ ਦੀ ਭਲਾਈ ਲਈ ਸਮਝਦਾਰੀ ਨਾਲ ਕੀਤੀ ਗਈ ਹੈ। ਦਿੱਲੀ ਤੋਂ ਬਾਅਦ ਪੰਜਾਬ ਵਿੱਚ ‘ਆਪ’ ਸਰਕਾਰ ਨੇ ਜਨਤਕ ਭਲਾਈ ਲਈ ਇੱਕ-ਇੱਕ ਰੁਪਏ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਈ ਹੈ।” ਅਹਿਮ ਸੁਧਾਰਾਂ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਕਿਹਾ, ‘‘ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸੰਪਤੀਆਂ ਨੂੰ ਮਾਮੂਲੀ ਕੀਮਤਾਂ ’ਤੇ ਕੁਝ ਰਸੂਖ਼ਦਾਰ ਦੋਸਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਅਸੀਂ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਸਰਕਾਰੀ ਹਸਪਤਾਲ ਲੋਕਾਂ ਨੂੰ ਮਿਆਰੀ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ।” ਸਿਹਤ ਸੰਭਾਲ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਆਪਣੀ ਕਿਸਮ ਦੀ ਪਹਿਲੀ ਅਜਿਹੀ ਯੋਜਨਾ ਹੈ, ਜਿਸ ਤਹਿਤ ਪੰਜਾਬ ’ਚ ਵਸਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, ‘‘ਪੰਜਾਬ, ਅਜਿਹੀ ਵਿਆਪਕ ਸਿਹਤ ਸੰਭਾਲ ਮੁਹੱਈਆ ਕਰਵਾਉਣ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਦੇ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਹੋਇਆ ਹੈ ਅਤੇ ਨਾਲ ਹੀ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਗਈਆਂ ਹਨ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।’’ ਸਿੱਖਿਆ ਖੇਤਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ,“ਅਸੀਂ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ, ਆਧਨਿਕ ਉਪਕਰਣਾਂ ਨਾਲ ਲੈਸ ਲੈਬਾਂ, ਖੇਡ ਮੈਦਾਨਾਂ ਨਾਲ ਸ਼ਾਨਦਾਰ ਸਕੂਲਾਂ ਵਿੱਚ ਬਦਲਣ ਲਈ ਵਚਨਬੱਧ ਹਾਂ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰ ਸਕਣ। ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ, ਭਾਰਤ ਸਰਕਾਰ ਵੱਲੋਂ ਕਰਵਾਏ ਗਏ ਕੌਮੀ ਅਚੀਵਮੈਂਟ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਪਹਿਲੇ ਸਥਾਨ ਉੱਤੇ ਆ ਗਿਆ ਹੈ।” ਬੁਨਿਆਦੀ ਢਾਂਚੇ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਭ ਤੋਂ ਵੱਡੀ ਸੜਕ ਨਿਰਮਾਣ ਮੁਹਿੰਮ ਚਲਾਈ ਹੈ, ਜਿਸ ਤਹਿਤ 16209 ਕਰੋੜ ਦੀ ਲਾਗਤ ਨਾਲ 44920 ਕਿਲੋਮੀਟਰ ਸੜਕਾਂ ਬਣਾਈਆਂ ਗਈਆਂ। ਉਨ੍ਹਾਂ ਕਿਹਾ, “ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਨਾਲ ਬਣਾਈਆਂ ਜਾ ਰਹੀਆਂ ਹਨ, ਜੋ ਉੱਚਤਮ ਗੁਣਵੱਤਾ ਦੇ ਮਿਆਰਾਂ ਅਤੇ ਵਿਸ਼ਵ ਪੱਧਰੀ ਸੜਕ ਸੁਰੱਖਿਆ ਵਿਸ਼ੇਸ਼ਤਾਵਾਂ ਨੂੰ ਯਕੀਨੀ ਬਣਾਉਂਦੀਆਂ ਹਨ। ਇਹ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਵੇਗਾ ਅਤੇ ਪੰਜਾਬ ਭਰ ਵਿੱਚ ਬਿਹਤਰ ਗਤੀਸ਼ੀਲਤਾ ਪ੍ਰਦਾਨ ਕਰੇਗਾ।” ਸੁਰੱਖਿਆ ਬਲਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵੱਲੋਂ ਹਥਿਆਰਬੰਦ ਸੈਨਾਵਾਂ, ਨੀਮ-ਫੌਜੀ ਦਸਤਿਆਂ ਅਤੇ ਅਗਨੀਵੀਰਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਅਤੇ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੋ ਕਰੋੜ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ, “ਇਹ ਸਹਾਇਤਾ ਸਾਡੇ ਨਾਇਕਾਂ ਵੱਲੋਂ ਦਿੱਤੀ ਗਈ ਸਰਵਉੱਚ ਕੁਰਬਾਨੀ ਦੇ ਸਤਿਕਾਰ ਦਾ ਪ੍ਰਤੀਕ ਹੈ। ਇਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਨ ਵਾਲੇ ਸੂਰਬੀਰਾਂ ਨੂੰ ਸਾਡੀ ਨਿਮਰ ਸ਼ਰਧਾਂਜਲੀ ਹੈ।” ਇੱਕ ਹੋਰ ਲੋਕ ਪੱਖੀ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਟੋਲ ਫੀਸਾਂ ਵਿੱਚ ਆਮ ਲੋਕਾਂ ਦੀਆਂ ਜੇਬਾਂ ਵਿੱਚੋਂ ਰੋਜ਼ਾਨਾ 64 ਲੱਖ ਰੁਪਏ ਦੀ ਬੱਚਤ ਹੋਈ ਹੈ। ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹਰ ਨੀਤੀਗਤ ਫੈਸਲੇ ਦਾ ਉਦੇਸ਼ ਲੋਕਤੰਤਰ ਨੂੰ ਮਜ਼ਬੂਤ ਕਰਨਾ, ਨਾਗਰਿਕਾਂ ਨੂੰ ਸਸ਼ਕਤ ਬਣਾਉਣਾ ਅਤੇ ਲੋਕ ਭਲਾਈ ਵਾਲਾ ਨਿਜ਼ਾਮ

Punjab

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ / ਅੰਮ੍ਰਿਤਸਰ, 22 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ “ਦੋਗਲੀ ਰਾਜਨੀਤੀ” ਕਰ ਰਹੇ ਹਨ ਅਤੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਅਤੇ ਨਵੇਂ ਦਾਅਵਿਆਂ ਨਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅੰਮ੍ਰਿਤਸਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਗੈਂਗਸਟਰਵਾਦ ਨੂੰ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਪੁਰਾਣੇ ਰਿਕਾਰਡ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ।ਤੁਸੀਂ ਇੱਕ ਹਲਕੇ ਵਿੱਚ ਇੱਕ ਜਾਣੇ-ਪਛਾਣੇ ਗੈਂਗਸਟਰ ਦੇ ਪਰਿਵਾਰਕ ਮੈਂਬਰ ਨੂੰ ਆਪਣਾ ਉਮੀਦਵਾਰ ਬਣਾਉਂਦੇ ਹੋ ਅਤੇ ਫਿਰ ਦੂਜੇ ਪੜਾਅ ਤੋਂ ਗੈਂਗਸਟਰਾਂ ਦਾ ਸਫਾਇਆ ਕਰਨ ਦੀਆਂ ਗੱਲਾਂ ਕਰਦੇ ਹੋ। ਇਹ ਕੋਰਾ ਪਖੰਡ ਪੰਜਾਬ ਦੇ ਲੋਕਾਂ ਤੋਂ ਲੁਕਿਆ ਨਹੀਂ ਰਹੇਗਾ। ਤਰਨਤਾਰਨ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ ਲੋਕਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਅਤੇ ਵੋਟਾਂ ਮੰਗੀਆਂ। ਉਨ੍ਹਾਂ ਕਿਹਾ ਕਿ ਅੱਜ ਉਹ ਦਾਅਵਾ ਕਰਦੇ ਹਨ ਕਿ ਉਹ ਗੈਂਗਸਟਰਾਂ ਦੇ ਘਰ ਢਾਹ ਦੇਣਗੇ, ਪਰ ਕੱਲ੍ਹ ਉਹ ਉਨ੍ਹਾਂ ਦੇ ਪਰਿਵਾਰਕ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਸਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਉਮੀਦਵਾਰ ਵਜੋਂ ਖੜ੍ਹਾ ਕਰ ਰਹੇ ਸਨ। ਪੰਜਾਬ ਸਭ ਕੁਝ ਯਾਦ ਰੱਖਦਾ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਨਾਲ ਸਮਾਨਤਾਵਾਂ ਦਰਸਾਉਂਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਉਸੇ ਰਸਤੇ ‘ਤੇ ਚੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ।ਬਾਦਲ ਪਰਿਵਾਰ ਇਤਿਹਾਸਕ ਤੌਰ ‘ਤੇ ਪੰਜਾਬ ਦੀ ਜਵਾਨੀ ਦਾ ਸ਼ੋਸ਼ਣ ਕਰਕੇ ਵਧਿਆ-ਫੁੱਲਿਆ ਹੈ, ਪਹਿਲਾਂ ਰਾਜਨੀਤਿਕ ਲਾਭਾਂ ਲਈ ਅਜਿਹੇ ਅਨਸਰਾਂ ਦੀ ਸਰਪ੍ਰਸਤੀ ਕੀਤੀ ਅਤੇ ਬਾਅਦ ਵਿੱਚ ਅਮਨ-ਕਾਨੂੰਨ ਦੀ ਸਥਿਤੀ ‘ਤੇ ਮਗਰਮੱਛ ਦੇ ਹੰਝੂ ਵਹਾਏ। 2007 ਤੋਂ 2017 ਤੱਕ ਅਕਾਲੀ-ਭਾਜਪਾ ਸ਼ਾਸਨ ਦੌਰਾਨ ਸੰਗਠਿਤ ਗੈਂਗਸਟਰਵਾਦ ਅਤੇ ਨਸ਼ਿਆਂ ਦੀ ਮਾਰ ਦੀਆਂ ਜੜ੍ਹਾਂ ਡੂੰਘੀਆਂ ਹੋਈਆਂ। ਕੁਲਦੀਪ ਸਿੰਘ ਧਾਲੀਵਾਲ ਨੇ ਮੌਜੂਦਾ ਸਰਕਾਰ ਨੂੰ ਅਪਰਾਧ ‘ਤੇ ਲੈਕਚਰ ਦੇਣ ਲਈ ਸੁਖਬੀਰ ਸਿੰਘ ਬਾਦਲ ਦੀ ਨੈਤਿਕ ਅਥਾਰਟੀ ‘ਤੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ।ਉਹੀ ਲੋਕ ਜਿਨ੍ਹਾਂ ਨੇ ਪੰਜਾਬ ਨੂੰ ਲਹੂ-ਲੁਹਾਨ ਹੋਣ ਦਿੱਤਾ, ਹੁਣ ਇਸ ਦੇ ਮੁਕਤੀਦਾਤਾ ਬਣਨ ਦਾ ਨਾਟਕ ਕਰ ਰਹੇ ਹਨ। ਜਦੋਂ ਨਸ਼ਾ ਮਾਫੀਆ ਅਤੇ ਅਪਰਾਧਿਕ ਨੈੱਟਵਰਕ ਵਧੇ-ਫੁੱਲੇ, ਉਦੋਂ ਸੱਤਾ ਵਿੱਚ ਕੌਣ ਸੀ? ਪੰਜਾਬ ਦੇ ਲੋਕ ਜਵਾਬ ਜਾਣਦੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਕੰਮਕਾਜ ਬਾਰੇ ਚਿੰਤਾ ਜ਼ਾਹਰ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਪੁੱਛਿਆ ਕਿ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਸਰੂਪਾਂ, ਜ਼ਮੀਨੀ ਸੌਦਿਆਂ ਅਤੇ ਵਿੱਤੀ ਕੁਪ੍ਰਬੰਧਾਂ ਬਾਰੇ ਸਤਿਕਾਰਯੋਗ ਸਿੱਖ ਧਾਰਮਿਕ ਸ਼ਖਸੀਅਤਾਂ ਵੱਲੋਂ ਉਠਾਏ ਗਏ ਸਵਾਲਾਂ ‘ਤੇ ਅਕਾਲੀ ਲੀਡਰਸ਼ਿਪ ਚੁੱਪ ਕਿਉਂ ਰਹੀ। ਉਨ੍ਹਾਂ ਕਿਹਾ ਕਿ ਸਟੇਜਾਂ ਤੋਂ ਚੀਕਣ ਦੀ ਬਜਾਏ 328 ਲਾਪਤਾ ਸਰੂਪਾਂ, ਜ਼ਮੀਨਾਂ ਦੀ ਵਿਕਰੀ ਅਤੇ ਪਵਿੱਤਰ ਸੰਸਥਾਵਾਂ ਨਾਲ ਜੁੜੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿਓ। ਪੰਜਾਬ ਸਪੱਸ਼ਟਤਾ ਅਤੇ ਜਵਾਬਦੇਹੀ ਦਾ ਹੱਕਦਾਰ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਵਿਵਾਦਾਂ ਨੂੰ ਆਮ ਬਣਾਉਣ ਦੀਆਂ ਕੋਸ਼ਿਸ਼ਾਂ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਹਨ। ਉਨ੍ਹਾਂ ਕਿਹਾ ਕਿ।ਰੋਜ਼ਾਨਾ ਦੇ ਘੁਟਾਲਿਆਂ ਨੂੰ ਆਮ ਗੱਲ ਕਿਵੇਂ ਮੰਨਿਆ ਜਾ ਸਕਦਾ ਹੈ? ਇਹ ਸਿਰਫ਼ ਰਾਜਨੀਤੀ ਨਹੀਂ ਹੈ; ਇਹ ਸ਼ਰਧਾ ਅਤੇ ਜਵਾਬਦੇਹੀ ਦਾ ਵਿਸ਼ਾ ਹੈ। ਕੌਮ ਪਾਰਦਰਸ਼ਤਾ ਦੀ ਹੱਕਦਾਰ ਹੈ। ਕੁਲਦੀਪ ਸਿੰਘ ਧਾਲੀਵਾਲ ਨੇ ਇਹ ਵੀ ਇਸ਼ਾਰਾ ਕੀਤਾ ਕਿ ਮਾਝੇ ਤੋਂ ਮਾਲਵੇ ਤੱਕ ਦੇ ਕਈ ਰਵਾਇਤੀ ਅਕਾਲੀ ਪਰਿਵਾਰਾਂ ਨੇ ਪਾਰਟੀ ਤੋਂ ਦੂਰੀ ਬਣਾ ਲਈ ਹੈ। ਉਨ੍ਹਾਂ ਕਿਹਾ ਕਿ।ਅੱਜ ਜੋ ਬਚਿਆ ਹੈ ਉਹ ਸ਼੍ਰੋਮਣੀ ਅਕਾਲੀ ਦਲ ਨਹੀਂ ਹੈ ਜੋ ਕਦੇ ਇੱਕ ਜਨ ਅੰਦੋਲਨ ਦੀ ਨੁਮਾਇੰਦਗੀ ਕਰਦਾ ਸੀ, ਬਲਕਿ ਇੱਕ ‘ਜੀਜਾ-ਸਾਲਾ’ ਦੁਆਰਾ ਚਲਾਇਆ ਜਾ ਰਿਹਾ ਇੱਕ ਸੀਮਤ ਟੋਲਾ ਹੈ। ਪਾਰਟੀ ਸਿਰਫ਼ ਹੋਂਦ ਬਚਾਉਣ ਲਈ ਸ਼ੱਕੀ ਰਿਕਾਰਡ ਵਾਲੇ ਵਿਅਕਤੀਆਂ ਨੂੰ ਸ਼ਾਮਲ ਕਰਨ ਤੱਕ ਸੀਮਤ ਹੋ ਕੇ ਰਹਿ ਗਈ ਹੈ। ‘ਆਪ’ ਵਿਧਾਇਕ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਿਸਾਨਾਂ ਦੇ ਮੁੱਦਿਆਂ ਅਤੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਸਮੇਤ ਪ੍ਰਮੁੱਖ ਰਾਸ਼ਟਰੀ ਮੁੱਦਿਆਂ ‘ਤੇ ਚੋਣਵੀਂ ਚੁੱਪ ਧਾਰੀ ਹੋਈ ਹੈ ਅਤੇ ਕੇਂਦਰ ਵਿੱਚ ਸਾਲਾਂ ਤੱਕ ਗੱਠਜੋੜ ਅਤੇ ਸੱਤਾ ਵਿੱਚ ਹਿੱਸੇਦਾਰੀ ਦੇ ਬਾਵਜੂਦ ਭਾਜਪਾ ਲੀਡਰਸ਼ਿਪ ਨੂੰ ਸਵਾਲ ਕਰਨ ਦਾ ਹੌਸਲਾ ਨਹੀਂ ਦਿਖਾਇਆ। ਆਪਣੇ ਸੰਬੋਧਨ ਦੇ ਅੰਤ ਵਿੱਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਨੀਤਿਕ ਤੌਰ ‘ਤੇ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਨਾਟਕੀ ਭਾਸ਼ਣਾਂ ਨਾਲ ਗੁੰਮਰਾਹ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤੁਸੀਂ ਡਰ ਪੈਦਾ ਨਹੀਂ ਕਰ ਸਕਦੇ, ਅਪਰਾਧਿਕ ਅਨਸਰਾਂ ਦੀ ਸਰਪ੍ਰਸਤੀ ਨਹੀਂ ਕਰ ਸਕਦੇ ਅਤੇ ਫਿਰ ਉਨ੍ਹਾਂ ਨੂੰ ਖਤਮ ਕਰਨ ਦਾ ਵਾਅਦਾ ਨਹੀਂ ਕਰ ਸਕਦੇ। ਪੰਜਾਬ ਤੁਹਾਡਾ ਕਿਰਦਾਰ ਜਾਣਦਾ ਹੈ। ਨਵੇਂ ਐਲਾਨ ਕਰਨ ਤੋਂ ਪਹਿਲਾਂ ਆਪਣੇ ਪੁਰਾਣੇ ਕੰਮਾਂ ਦਾ ਜਵਾਬ ਦਿਓ 

Punjab

ਲੁਧਿਆਣਾ 'ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: 'ਆਪ' ਨੇ ਭਾਜਪਾ ਨੂੰ ਦੱਸਿਆ 'ਪੰਜਾਬ ਵਿਰੋਧੀ'

ਲੁਧਿਆਣਾ, 22 ਫਰਵਰੀ 2026  ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰਾ ਅਤੇ ਆਗੂਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਲੁਧਿਆਣਾ ਵਿੱਚ ਕਾਲੇ ਝੰਡਿਆਂ ਨਾਲ ਸਵਾਗਤ ਕੀਤਾ। “ਪੂਰਵਾਂਚਲ ਸਨਮਾਨ ਰੈਲੀ” ਵਿੱਚ ਸ਼ਾਮਲ ਹੋਣ ਆਏ ਸੈਣੀ ਦਾ ਕਾਫ਼ਲਾ ਜਿਵੇਂ ਹੀ ਧੂਰੀ ਲਾਈਨ ਰੇਲਵੇ ਓਵਰ ਬ੍ਰਿਜ ਉੱਤਰਿਆ, ‘ਆਪ’ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਝੰਡੇ ਦਿਖਾ ਕੇ ਪੰਜਾਬ ਪ੍ਰਤੀ ਭਾਜਪਾ ਦੀਆਂ ਵਿਤਕਰੇ ਭਰੀਆਂ ਨੀਤੀਆਂ ਦਾ ਰੋਸ ਪ੍ਰਗਟਾਇਆ। ਆਤਮ ਨਗਰ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਉਹ ਕੇਂਦਰ ਵਿੱਚ ਬੈਠ ਕੇ ਪੰਜਾਬ ਦੇ ਸਿਹਤ, ਸਿੱਖਿਆ ਅਤੇ ਵਿਕਾਸ ਦੇ ਫੰਡ ਰੋਕਦੇ ਹਨ, ਅਤੇ ਇੱਥੇ ਆ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਪੰਜਾਬ ਦੀ ਜਨਤਾ ਭੋਲੀ ਨਹੀਂ ਹੈ, ਉਹ ਇਨ੍ਹਾਂ ਦੇ ਚਿਹਰੇ ਨੂੰ ਚੰਗੀ ਤਰ੍ਹਾਂ ਪਛਾਣਦੀ ਹੈ।” ਇਸ ਮੌਕੇ ‘ਆਪ’ ਦੇ ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮਕੜ ਨੇ ਵੀ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਭਾਜਪਾ ਦੇ ਝੂਠੇ ਪ੍ਰਚਾਰ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ। ਅੱਜ ਦਾ ਇਹ ਪ੍ਰਦਰਸ਼ਨ ਭਾਜਪਾ ਅਤੇ ਇਸ ਦੇ ਨੇਤਾਵਾਂ ਨੂੰ ਇੱਕ ਸਪੱਸ਼ਟ ਸੰਦੇਸ਼ ਹੈ ਕਿ ਉਹ ਪੰਜਾਬ ਵਿੱਚ ਆ ਕੇ ਆਪਣੀ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਪੰਜਾਬ ਵਿਰੋਧੀ ਨੀਤੀਆਂ ‘ਤੇ ਪਰਦਾ ਨਹੀਂ ਪਾ ਸਕਦੇ। ਤੁਹਾਨੂੰ ਪ੍ਰਚਾਰ ਕਰਨ ਦਾ ਹੱਕ ਹੈ, ਪਰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਝੂਠੇ ਸਵਾਲ ਖੜ੍ਹੇ ਕਰਕੇ ਲੋਕਾਂ ਨੂੰ ਗੁਮਰਾਹ ਨਾ ਕਰੋ।” ਪ੍ਰਦਰਸ਼ਨ ਦੌਰਾਨ ‘ਆਪ’ ਦੇ ਜ਼ਿਲ੍ਹਾ ਪ੍ਰਧਾਨ (ਲੁਧਿਆਣਾ) ਜਤਿੰਦਰ ਖੰਗੂੜਾ ਨੇ ਅੰਕੜੇ ਪੇਸ਼ ਕਰਦਿਆਂ ਭਾਜਪਾ ‘ਤੇ ਪਲਟਵਾਰ ਕੀਤਾ। ਉਨ੍ਹਾਂ ਕਿਹਾ, “ਹਰਿਆਣਾ ਦੇ ਮੁੱਖ ਮੰਤਰੀ ਨੂੰ ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਆਪਣੇ ਸੂਬੇ ਦੇ ਹਾਲਾਤ ‘ਤੇ ਨਜ਼ਰ ਮਾਰਨੀ ਚਾਹੀਦੀ ਹੈ। ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਮੁਤਾਬਕ, ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ, ਜਦਕਿ ਹਰਿਆਣਾ ਵਿੱਚ 2023 ਵਿੱਚ 1000 ਤੋਂ ਵੱਧ ਅਤੇ 2024 ਵਿੱਚ 900 ਤੋਂ ਵੱਧ ਕਤਲ ਹੋਏ। ਉੱਥੇ ਔਰਤਾਂ ਅਤੇ ਦਲਿਤਾਂ ਖ਼ਿਲਾਫ਼ ਅੱਤਿਆਚਾਰ ਦੀਆਂ ਘਟਨਾਵਾਂ ਵੀ ਕਾਫ਼ੀ ਵੱਧ ਹਨ। ਪੰਜਾਬ ਦੇ ਕਿਸਾਨਾਂ ‘ਤੇ ਕਰਜ਼ੇ ਦਾ ਬੋਝ ਉਸ ਵਕਤ ਵਧਿਆ ਜਦੋਂ ਭਾਜਪਾ ਇੱਥੇ ਸੱਤਾ ਵਿੱਚ ਸੀ। ਝੂਠੇ ਬਿਆਨਾਂ ਨਾਲ ਅੰਕੜੇ ਨਹੀਂ ਬਦਲੇ ਜਾ ਸਕਦੇ।” ‘ਆਪ’ ਆਗੂਆਂ ਦਾ ਕਹਿਣਾ ਸੀ ਕਿ ਹਰਿਆਣਾ ਸਰਕਾਰ ਨੂੰ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਬਜਾਏ ਆਪਣੇ ਸੂਬੇ ਦੀਆਂ ਗੰਭੀਰ ਸਮੱਸਿਆਵਾਂ ਨੂੰ ਹੱਲ ਕਰਨਾ ਚਾਹੀਦਾ ਹੈ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਕਰਵਾਈ ਗਈ ਪੂਰਵਾਂਚਲ ਸਨਮਾਨ ਰੈਲੀ ਵਿੱਚ ਸੀਐਮ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਵੱਡੇ ਆਗੂ ਵੀ ਮੌਜੂਦ ਸਨ। ਪਰ ਬਾਹਰ ‘ਆਪ’ ਵਲੰਟੀਅਰਾ ਦੇ ਰੋਸ ਨੇ ਉਨ੍ਹਾਂ ਦੇ ਇਸ ਸਿਆਸੀ ਇਕੱਠ ਨੂੰ ਮਾਤ ਪਾ ਦਿੱਤੀ। 

Scroll to Top