Actionpunjab

Action Punjab Logo
Breaking News

Punjab

Punjab

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ। 

Punjab

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਬਰਨਾਲਾ, 29 ਮਾਰਚ         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।     ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਸੁਖਪੁਰਾ ਮੌੜ, ਘੁੰਨਸ, ਨੈਣੇਵਾਲ, ਛੰਨਾ ਗੁਲਾਬ ਸਿੰਘ, ਮੌੜ ਨਾਭਾ, ਸ਼ਹਿਣਾ, ਚੀਮਾ, ਉੱਗੋਕੇ ਸਮੇਤ 18 ਦਾ ਕੰਮ ਚੱਲ ਰਿਹਾ ਹੈ। ਬਲਾਕ ਮਹਿਲ ਕਲਾਂ ਵਿੱਚ 492.73 ਲੱਖ ਦੀ ਲਾਗਤ ਨਾਲ 20 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਮਹਿਲ ਕਲਾਂ ਸੋਢੇ, ਕੁਤਬਾ, ਪੰਡੋਰੀ, ਕਲਾਲ ਮਾਜਰਾ, ਬੀਹਲਾ, ਦੀਵਾਨਾ ਸਮੇਤ 19 ਦਾ ਕੰਮ ਚੱਲ ਰਿਹਾ ਹੈ।     ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਕੀਆਂ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਚਾਲੂ ਹੋ ਜਾਵੇਗਾ ਅਤੇ ਸਾਰੇ ਖੇਡ ਮੈਦਾਨ 30 ਜੂਨ ਤੱਕ ਮੁਕੰਮਲ ਕਰਨ ਦਾ ਟੀਚਾ ਪੰਚਾਇਤੀ ਰਾਜ ਨੂੰ ਦਿੱਤਾ ਗਿਆ ਹੈ। ਓਹਨਾਂ ਦੱਸਿਆ ਕਿ ਇਨ੍ਹਾਂ ਮਾਡਲ ਖੇਡ ਮੈਦਾਨਾਂ ਵਿੱਚ ਫੁੱਟਬਾਲ, ਵਾਲੀਬਾਲ ਕੋਰਟ, ਮਡ ਟਰੈਕ, ਬੱਚਿਆਂ ਦੇ ਖੇਡਣ ਲਈ ਝੂਲੇ (ਚਿਲਡਰਨ ਪਾਰਕ), ਚਾਰਦੀਵਾਰੀ, ਹਾਈ ਮਾਸਟ ਅਤੇ ਫਲੱਡ ਲਾਈਟਾਂ, ਘਾਹ, ਪਾਣੀ, ਪਾਣੀ ਲਾਉਣ ਲਈ ਹਾਈਡਰੇਂਟ, ਟਾਇਲਟ ਬਲਾਕ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਾਈਆਂ ਜਾਣਗੀਆਂ।  ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਪਿਛਲੇ ਦਿਨੀਂ ਓਹਨਾਂ ਪਿੰਡ ਕਰਮਗੜ੍ਹ ਵਿਚ ਖੇਡ ਮੈਦਾਨ ਦਾ ਦੌਰਾ ਕੀਤਾ ਜਿੱਥੇ ਵੱਡੀ ਗਿਣਤੀ ਪਿੰਡ ਦੇ ਨੌਜਵਾਨ ਅਤੇ ਬੱਚੇ ਖੇਡਣ ਆਉਂਦੇ ਹਨ ਤੇ ਪਿੰਡਾਂ ਵਿਚ ਅਜਿਹਾ ਮਾਹੌਲ ਦੱਸਦਾ ਹੈ ਕਿ ਸਾਡੀ ਜਵਾਨੀ ਖੇਡਾਂ ਵੱਲ ਪਰਤ ਰਹੀ ਹੈ ਜੋ ਕਿ ਸ਼ੁੱਭ ਸ਼ਗਨ ਹੈ। ਓਹਨਾਂ ਪਿੰਡ ਦੇ ਨੌਜਵਾਨਾਂ ਖਾਸ ਕਰਕੇ ਯੂਥ ਕਲੱਬਾਂ ਨੂੰ ਇਨ੍ਹਾਂ ਖੇਡ ਮੈਦਾਨਾਂ ਦੇ ਰੱਖ ਰਖਾਵ ਦੀ ਜ਼ਿੰਮੇਵਾਰੀ ਨਿਭਾਉਣ ਦਾ ਵੀ ਸੱਦਾ ਦਿੱਤਾ ਤਾਂ ਜੋ ਲੱਖਾਂ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਖੇਡ ਢਾਂਚੇ ਦੀ ਸੁਚੱਜੀ ਵਰਤੋਂ ਹੋ ਸਕੇ। ਓਹਨਾਂ ਕਿਹਾ ਕਿ ਮਾਨ ਸਰਕਾਰ ਦੀ ਸੋਚ ਹੈ ਕਿ ਇਨ੍ਹਾਂ ਪਿੰਡਾਂ ਵਿਚ ਨੌਜਵਾਨ ਖੇਡਾਂ ਵਿਚ ਬਾਜ਼ੀ ਮਾਰਨ ਅਤੇ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਸੂਬੇ ਦਾ ਨਾਮ ਰੌਸ਼ਨ ਕਰਨ। 

Punjab

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਮਾਲੇਰਕੋਟਲਾ, 29 ਮਾਰਚ :                   ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਰੀਬ 16 ਕਰੋੜ 02 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ 57 ਮਾਡਲ ਪਲੇਅ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਵਿੱਚ ਲਗਭਗ 30 ਮੈਦਾਨ 6 ਕਰੋੜ 89 ਲੱਖ 29 ਹਜ਼ਾਰ ਰੁਪਏ ਦੀ ਲਾਗਤ ਨਾਲ ਅਤੇ ਬਾਕੀ ਹਲਕਾ ਅਮਰਗੜ੍ਹ ਵਿੱਚ 27 ਮੈਦਾਨ ਕਰੀਬ 9 ਕਰੋੜ 13 ਲੱਖ 22 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਡਲ ਪਲੇਅ ਗਰਾਊਂਡਾਂ ਵਿੱਚ ਕ੍ਰਿਕਟ ਪਿੱਚ, ਵਾਲੀਬਾਲ ਕੋਰਟ, ਰਨਿੰਗ ਟਰੈਕ, ਓਪਨ ਜਿੰਮ ਅਤੇ ਦਰਸ਼ਕਾਂ ਲਈ ਬੈਠਣ ਦੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਨਾਲ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਵਧੀਆ ਮੌਕਾ ਮਿਲੇਗਾ। ਚੇਅਰਮੈਨ ਸੰਤੋਖ ਸਿੰਘ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ–ਉਰ–ਰਹਿਮਾਨ ਦਾ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਉਪਰਾਲਾ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਬਲਾਕ ਸੰਮਤੀ ਦੀ ਟੀਮ ਲਗਾਤਾਰ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਤਤਪਰ ਰਹੇਗੀ। ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਸਹੂਲਤਾਂ ਦਾ ਪੂਰਾ ਲਾਭ ਲੈਣ ਅਤੇ ਆਪਣੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ, ਤਾਂ ਜੋ ਉਹ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜੀ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਮੈਦਾਨ ਦਾ ਨਿਰਮਾਣ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਮਤੀ ਮੈਂਬਰਾਂ ਵੱਲੋਂ ਵੀ ਪੰਜਾਬ ਸਰਕਾਰ ਅਤੇ ਵਿਧਾਇਕ ਮਾਲੇਰਕੋਟਲਾ ਦਾ ਧੰਨਵਾਦ ਕਰਦੇ ਹੋਏ ਇਸ ਉਪਰਾਲੇ ਦਾ ਸਵਾਗਤ ਕੀਤਾ ਗਿਆ। 

Punjab

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਬਰਾਮਦ ਕੀਤੇ ਗਏ ਹਥਿਆਰਾਂ ‘ਤੇ “ਗਫਾਰ ਸਕਿਊਰਿਟੀ” ਲਿਖਿਆ ਹੋਇਆ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ।ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰੂ ਕੀ ਵਡਾਲੀ, ਛੇਹਰਟਾ ਖੇਤਰ ਵਿੱਚ ਨਾਕਾ ਲਗਾਇਆ ਅਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਦੇਖ ਕੇ, ਸ਼ੱਕੀ ਨੌਜਵਾਨ ਘਬਰਾ ਗਏ ਅਤੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਭੱਜਣ ਦੌਰਾਨ ਉਨ੍ਹਾਂ ਦਾ ਇੱਕ ਕਿੱਟ ਬੈਗ ਡਿੱਗ ਗਿਆ।ਸੀਪੀ ਨੇ ਦੱਸਿਆ ਕਿ ਬਰਾਮਦ ਕੀਤੇ ਗਏ ਕਿੱਟ ਬੈਗ ਦੀ ਤਲਾਸ਼ੀ ਲੈਣ ‘ਤੇ ਦੋ ਗੈਰ-ਕਾਨੂੰਨੀ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਹੋਈ।ਉਨ੍ਹਾਂ ਦੱਸਿਆ ਕਿ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਕਤਲ, ਡਕੈਤੀ, ਇਰਾਦਾ ਕਤਲ, ਅਗਵਾ, ਦੰਗਾ, ਜਬਰੀ ਵਸੂਲੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ। ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ਼ ਗੋਲਡੀ ਢਿੱਲੋਂ ਅਤੇ ਉਸਦੇ ਤਿੰਨ ਸਾਥੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਫਰਾਰ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਸਬੰਧੀ, ਐਫਆਈਆਰ ਨੰਬਰ 66 ਮਿਤੀ 29-03-2026 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 (ਆਈ-ਏ) ਤਹਿਤ ਦਰਜ ਕੀਤੀ ਗਈ ਹੈ। 

Punjab

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 29 ਮਾਰਚ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਚੌਕੀ ਕਿਚਲੂ ਨਗਰ, ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ, ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਜਾਂਚ ਏਐਸਆਈ ਲਖਵਿੰਦਰ ਸਿੰਘ ਨੂੰ ਸੌਂਪੀ ਗਈ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਨਾ ਦੇਣ ਲਈ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸਕੀਮ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰੇਗੀ, ਜਿਸ ਨਾਲ ਉਹ ਬੱਚਤ ਅਤੇ ਨਿਵੇਸ਼ ਕਰ ਸਕਣਗੀਆਂ ਅਤੇ ਇਹ ਔਰਤਾਂ ਨੂੰ ਉਨ੍ਹਾਂ ਦੀਆਂ ਘਰ-ਪਰਿਵਾਰ ਲਈ ਲੋੜੀਂਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੇ ਸਮਰੱਥ ਬਣਾਏਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰ ਵਿੱਚ ਬੇਮਿਸਾਲ ਪ੍ਰਗਤੀ ਕੀਤੀ ਗਈ ਹੈ; ਹਾਲਾਂਕਿ, ਸੂਬੇ ਭਰ ਵਿੱਚ ਵੱਡੀ ਗਿਣਤੀ ਔਰਤਾਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਔਰਤਾਂ, ਨੂੰ ਵਿੱਤੀ ਸੁਰੱਖਿਆ ਦੀ ਘਾਟ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰਿਵਾਰਕ ਭਲਾਈ ਵਿੱਚ ਸੁਧਾਰ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਅਤੇ ਆਰਥਿਕ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਨੂੰ ਵਿੱਤੀ ਪੱਖੋਂ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ।” ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, “ਇਸ ਯੋਜਨਾ ਨਾਲ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਮਿਲਣ ਦੀ ਸੰਭਾਵਨਾ ਹੈ, ਜੋ ਇਸ ਨੂੰ ਦੇਸ਼ ਦੀ ਸਭ ਤੋਂ ਮਹਿਲਾ ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚ ਸ਼ੁਮਾਰ ਕਰਦਾ ਹੈ। ਇਹ ਯੋਜਨਾ ਸੂਬਾ ਭਰ ਵਿੱਚ ਔਰਤਾਂ ਨੂੰ ਸਿੱਧੀ ਆਰਥਿਕ ਇਮਦਾਦ ਯਕੀਨੀ ਬਣਾਉਣ ਵੱਲ ਅਹਿਮ ਕਦਮ ਹੈ ਅਤੇ ਔਰਤਾਂ ਦੇ ਸਸ਼ਕਤੀਕਰਨ ਤਹਿਤ ਉਨ੍ਹਾਂ ਲਈ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਹੈ।” ਇਹ ਯੋਜਨਾ ਸਿੱਧਾ ਲਾਭ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਤਹਿਤ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਸ ਸਕੀਮ ਤਹਿਤ ਇੱਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ ਅਤੇ ਇਕੋ ਪਰਿਵਾਰ ਦੀਆਂ ਕਈ ਔਰਤਾਂ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੀਆਂ ਹਨ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਇਸ ਯੋਜਨਾ ਦੇ ਤਹਿਤ ਆਪਣੀਆਂ ਪੈਨਸ਼ਨਾਂ ਤੋਂ ਇਲਾਵਾ ਪੂਰੇ ਵਿੱਤੀ ਲਾਭ ਪ੍ਰਾਪਤ ਹੋਣਗੇ ਜਿਸ ਨਾਲ ਇਸ ਦੀ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ। ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜੋ ਵੋਟਰ ਵਜੋਂ ਰਜਿਸਟਰਡ ਹਨ, ਜਿਨ੍ਹਾਂ ਕੋਲ ਪੰਜਾਬ ਦੀ ਰਿਹਾਇਸ਼ ਵਾਲਾ ਆਧਾਰ ਕਾਰਡ ਹੈ ਅਤੇ ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਵੋਟਰ ਕਾਰਡ ਹੈ, ਇਸ ਯੋਜਨਾ ਤਹਿਤ ਲਾਭਪਾਤਰੀ ਵਜੋਂ ਰਜਿਸਟਰ ਹੋਣ ਦੇ ਯੋਗ ਹੋਣਗੀਆਂ। ਹਰੇਕ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਵਿਆਪਕ ਪਹੁੰਚ ਅਤੇ ਰਜਿਸਟਰ ਕਰਨ ਸਬੰਧੀ ਹਰ ਸੰਭਵ ਯਤਨ ਕਰੇਗੀ, ਜਿਸ ਵਿੱਚ ਮਹਿਲਾਵਾਂ, ਖਾਸ ਕਰਕੇ ਪੇਂਡੂ ਅਤੇ ਪਛੜੇ ਖੇਤਰਾਂ ਦੀਆਂ ਮਹਿਲਾਵਾਂ, ਲਈ ਦਸਤਾਵੇਜ਼ਾਂ ਨੂੰ ਪੂਰਾ ਕਰਨਾ, ਬੈਂਕ ਖਾਤਿਆਂ ਨੂੰ ਕਾਰਜਸ਼ੀਲ ਕਰਨਾ ਅਤੇ ਨਿਰਵਿਘਨ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਵਿੱਚ ਔਰਤਾਂ ਦੀ ਸਹਾਇਤਾ ਕਰਨਾ ਸ਼ਾਮਲ ਹੈ। ਇਸ ਪਹਿਲ ਨੂੰ ਹੋਰ ਮਜ਼ਬੂਤ ਕਰਦਿਆਂ ਵਿੱਤੀ ਸਾਲ 2026-27 ਦੇ ਬਜਟ ਵਿੱਚ 9,300 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਮਨਜ਼ੂਰ ਕੀਤੀ ਜਾ ਚੁੱਕੀ ਹੈ ਅਤੇ ਯੋਜਨਾ ਦੇ ਪੈਮਾਨੇ ਅਤੇ ਪਹੁੰਚ ਨੂੰ ਦੇਖਦਿਆਂ ਇਹ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਗਈਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਸਮਾਜ ਭਲਾਈ ਪਹਿਲਕਦਮੀਆਂ ਵਿੱਚੋਂ ਇੱਕ ਹੋਣ ਦੀ ਉਮੀਦ ਹੈ। ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਅੰਕੜਾ ਵਿਭਾਗ, ਪੰਜਾਬ ਦੇ ਰਲੇਵੇਂ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਅਭਿਆਸ ਦੇ ਮੱਦੇਨਜ਼ਰ ਭਰੀਆਂ ਜਾਣ ਵਾਲੀਆਂ ਖਾਲੀ ਅਸਾਮੀਆਂ ਦੀ ਜ਼ਰੂਰਤ ਨੂੰ ਸੋਧਿਆ ਗਿਆ ਹੈ। ਇਸ ਲਈ ਅਧਿਕਾਰੀਆਂ ਦੀ ਕਮੇਟੀ ਦੁਆਰਾ ਸਿੱਧੀ ਭਰਤੀ ਦੀਆਂ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਗਈ। ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਸ਼ਰਤਾਂ ਵਿੱਚ ਸੋਧ ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀ.ਐਮ.ਡੀ.) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ” ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪਛਵਾੜਾ ਕੋਲਾ ਖਾਣ ਵਿਖੇ ਮਨੁੱਖੀ ਸ਼ਕਤੀ ਤੇ ਸਹਾਇਕ ਸਟਾਫ ਨਿਯੁਕਤ ਕਰਨ ਦੀ ਪ੍ਰਵਾਨਗੀ ਮੰਤਰੀ ਮੰਡਲ ਨੇ ਝਾਰਖੰਡ ਦੇ ਜ਼ਿਲ੍ਹਾ ਪਾਕੁੜ ਵਿਖੇ ਪਛਵਾੜਾ ਕੇਂਦਰੀ ਕੋਲਾ ਖਾਣ (ਪੀਸੀਸੀਐਮ) ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਦੁਆਰਾ ਠੇਕੇ ਦੇ ਆਧਾਰ ‘ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਨਿਯੁਕਤ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ। ਇਸ ਲਈ ਅਧਿਕਾਰਤ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਜਿਸ ਵਿੱਚ ਪ੍ਰਬੰਧਕੀ ਸਕੱਤਰ ਚੇਅਰਮੈਨ ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ/ਜਨਰੇਸ਼ਨ, ਪੀ.ਐਸ.ਪੀ.ਸੀ.ਐਲ. ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਜਾਵੇਗਾ। ਇਸ ਕਮੇਟੀ ਨੂੰ ਪਛਵਾੜਾ ਕੇਂਦਰੀ ਕੋਲਾ ਖਾਣ, ਪਾਕੁੜ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਸਮਰੱਥ ਮਨੁੱਖੀ ਸ਼ਕਤੀ/ਸਹਾਇਕ ਸਟਾਫ ਦੀ ਠੇਕੇ ਦੀ ਭਰਤੀ ਅਤੇ ਵਿਸਥਾਰ ਨਾਲ ਸਬੰਧਤ ਸਾਰੀਆਂ ਪ੍ਰਵਾਨਗੀਆਂ ਦੇਣ ਲਈ ਅਧਿਕਾਰਤ ਕੀਤਾ ਗਿਆ ਸੀ। ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਮੰਤਰੀ ਮੰਡਲ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ/ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਸੋਧਾਂ ਨੂੰ ਵੀ ਸਹਿਮਤੀ ਦੇ ਦਿੱਤੀ ਗਈ ਹੈ। ਇਹਨਾਂ ਸੋਧਾਂ ਮੁਤਾਬਕ ਬੈਂਕਾਂ ਜਾਂ ਵਿੱਤੀ ਸੰਸਥਾਵਾਂ ਕੋਲ ਗਿਰਵੀ ਰੱਖੇ ਗਏ ਉਦਯੋਗਿਕ ਪਲਾਟ ਫ੍ਰੀਹੋਲਡ ਵਿੱਚ ਬਦਲੇ ਜਾ ਸਕਦੇ ਹਨ, ਬਸ਼ਰਤੇ ਸਬੰਧਤ ਬੈਂਕ ਵੱਲੋਂ ਪ੍ਰਾਪਤ ‘ਨੋ ਓਬਜੈਕਸ਼ਨ ਸਰਟੀਫਿਕੇਟ’ ਜਮ੍ਹਾਂ ਕਰਵਾਇਆ ਗਿਆ ਹੋਵੇ ਅਤੇ ਨਿਰਧਾਰਤ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਗਈ ਹੋਵੇ। ਇਸ ਸਬੰਧੀ ਉਨ੍ਹਾਂ ਮਾਮਲਿਆਂ ਵਿੱਚ 5 ਫੀਸਦ ਦੀ ਕੰਵਰਜ਼ਨ ਫੀਸ ਲਾਗੂ ਹੋਵੇਗੀ ਜਿੱਥੇ ਮੌਜੂਦਾ ਟਾਈਟਲ ਦਸਤਾਵੇਜ਼ਾਂ ਵਿੱਚ ਅਣ-ਅਰਜਿਤ ਵਾਧੇ ਨਾਲ ਸਬੰਧਤ ਕੋਈ ਧਾਰਾ ਨਹੀਂ ਹੈ, ਭਾਵੇਂ ਇਹ ਪਹਿਲਾਂ ਦੇ ਟਾਈਟਲ ਦਸਤਾਵੇਜ਼ਾਂ ਵਿੱਚ ਮੌਜੂਦ ਹੋਵੇ। ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ-2026 ਮੰਤਰੀ ਮੰਡਲ ਨੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ, 2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਖੇਤਰਾਂ ਦੇ ਬਿਹਤਰ ਪ੍ਰਬੰਧਨ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਦੀ ਪ੍ਰਭਾਵਸ਼ੀਲਤਾ, ਪਾਰਦਰਸ਼ਤਾ ਅਤੇ ਵਿੱਤੀ ਸਥਿਰਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਪ੍ਰਸਤਾਵਿਤ ਸੋਧਾਂ ਉਦਯੋਗਿਕ ਪਾਰਕਾਂ ਦੇ ਵਿਸਥਾਰ ਅਤੇ ਉਦਯੋਗਿਕ ਅਸਟੇਟਾਂ ਤੋਂ ਬਾਹਰ ਨਵੇਂ ਉਦਯੋਗਿਕ ਕਲੱਸਟਰਾਂ ਦੇ ਵਿਸਥਾਰ ਕਾਰਨ ਸਾਲਾਂ ਦੌਰਾਨ ਉਭਰੀਆਂ ਪ੍ਰਸ਼ਾਸਕੀ ਅਤੇ

Punjab

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

  ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।   ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ।   ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕਰਕੇ ਗ੍ਰਿਫਤਾਰ ਕੀਤਾ ਗਿਆ।   ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ ਨੇ ਦੱਸਿਆ ਕਿ ਮਿਤੀ 21.03.2026 ਨੂੰ ਬਲਜਿੰਦਰ ਕੌਰ ਪਤਨੀ ਪਵਿੱਤਰ ਸਿੰਘ ਵਾਸੀ ਪਿੰਡ ਸ਼ੰਕਰ, ਥਾਣਾ ਸਦਰ ਨਕੋਦਰ ਨੇ ਦਰਖ਼ਾਸਤ ਦਿੱਤੀ ਕਿ ਮਿਤੀ 12.01.2026 ਨੂੰ ਕਰੀਬ 11:30 ਵਜੇ ਰਾਤ ਸਮੇਂ ਉਸਦੇ ਪਤੀ ਨੂੰ ਇੱਕ ਅਣਪਛਾਤੇ ਵਿਦੇਸ਼ੀ ਨੰਬਰ ਤੋਂ ਫੋਨ ਆਇਆ, ਜਿਸ ਵਿੱਚ ਕਾਲਰ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਗਰੁੱਪ ਨਾਲ ਸੰਬੰਧਿਤ ਦੱਸਦਿਆਂ 2 ਕਰੋੜ ਰੁਪਏ ਦੀ ਮੰਗ ਕੀਤੀ ਅਤੇ 10 ਦਿਨਾਂ ਵਿੱਚ ਪੈਸੇ ਤਿਆਰ ਰੱਖਣ ਲਈ ਕਿਹਾ, ਨਹੀਂ ਤਾਂ ਗੰਭੀਰ ਨਤੀਜਿਆਂ ਦੀ ਧਮਕੀ ਦਿੱਤੀ।   ਇਸ ਤੋਂ ਬਾਅਦ, ਮਿਤੀ 21.03.2026 ਨੂੰ ਉਸਦੇ ਪੁੱਤਰ ਰਣਜੀਤ ਸਿੰਘ, ਜੋ ਕਿ ਵਿਦੇਸ਼ ਵਿੱਚ ਰਹਿੰਦਾ ਹੈ, ਨੇ ਦੱਸਿਆ ਕਿ ਉਸਨੂੰ ਵੀ ਇੱਕ ਵਿਦੇਸ਼ੀ ਨੰਬਰ ਤੋਂ ਕਾਲ ਅਤੇ ਵਟਸਐਪ ਮੈਸੇਜ ਪ੍ਰਾਪਤ ਹੋਇਆ, ਜਿਸ ਵਿੱਚ ਇੱਕ ਦਿਨ ਵਿੱਚ 1.5 ਕਰੋੜ ਰੁਪਏ ਦੀ ਮੰਗ ਕੀਤੀ ਗਈ ਅਤੇ ਧਮਕੀ ਦਿੱਤੀ ਗਈ ਕਿ ਪਿੰਡ ਸ਼ੰਕਰ ਵਿੱਚ ਉਸਦੇ ਘਰ ‘ਤੇ ਗੋਲੀਆਂ ਚਲਾਈਆਂ ਜਾਣਗੀਆਂ। ਦੋਸ਼ੀਆਂ ਵੱਲੋਂ ਉਸਦੀ ਜਾਇਦਾਦ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਇੱਕ ਫਾਰਚੂਨਰ ਗੱਡੀ ਅਤੇ ਵੱਡੀ ਕੋਠੀ ਦਾ ਜ਼ਿਕਰ ਸੀ।   ਇਸ ਸ਼ਿਕਾਇਤ ਦੇ ਆਧਾਰ ‘ਤੇ ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ ਵਿੱਚ ਦਰਜ ਕੀਤਾ ਗਿਆ।   ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸ਼ਿਕਾਇਤਕਰਤਾ ਦਾ ਪੁੱਤਰ ਰਣਜੀਤ ਸਿੰਘ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਉਸਦੇ ਬਜ਼ੁਰਗ ਮਾਤਾ-ਪਿਤਾ ਪਿੰਡ ਸ਼ੰਕਰ ਵਿੱਚ ਰਹਿੰਦੇ ਹਨ। ਮੁਲਜ਼ਮ ਤੀਰਥ ਸਿੰਘ, ਜੋ ਕਿ ਸਹੁਰੇ ਪਰਿਵਾਰ ਵੱਲੋਂ ਰਿਸ਼ਤੇਦਾਰ ਹੈ ਅਤੇ ਕਨੇਡਾ ਦਾ ਵਸਨੀਕ ਹੈ, ਫਰਵਰੀ ਮਹੀਨੇ ਵਿੱਚ ਆਪਣੇ ਪਰਿਵਾਰ ਸਮੇਤ ਭਾਰਤ ਆਇਆ ਸੀ। ਉਸਨੇ ਜਸ਼ਨਦੀਪ ਸਿੰਘ ਉਰਫ ਜਸ਼ਨ, ਜੋ ਕਿ ਪਿੰਡ ਧਰਮਕੋਟ ਦਾ ਟੈਕਸੀ ਡਰਾਈਵਰ ਹੈ, ਨਾਲ ਮਿਲ ਕੇ ਸਾਜ਼ਿਸ਼ ਰਚੀ।   ਤੀਰਥ ਸਿੰਘ ਵੱਲੋਂ ਪੀੜਤ ਪਰਿਵਾਰ ਦੀ ਆਰਥਿਕ ਹਾਲਤ ਅਤੇ ਜਾਇਦਾਦ ਬਾਰੇ ਅੰਦਰੂਨੀ ਜਾਣਕਾਰੀ ਦਿੱਤੀ ਗਈ। ਮੁਲਜ਼ਮਾਂ ਨੇ ਧਮਕੀਆਂ ਦੇ ਕੇ ਪੈਸੇ ਵਸੂਲ ਕਰਨ ਦੀ ਯੋਜਨਾ ਬਣਾਈ। ਯੋਜਨਾ ਅਨੁਸਾਰ ਜਸ਼ਨਦੀਪ ਸਿੰਘ ਨੂੰ 25 ਲੱਖ ਰੁਪਏ ਅਤੇ ਤੀਰਥ ਸਿੰਘ ਨੂੰ 1.25 ਕਰੋੜ ਰੁਪਏ ਮਿਲਣੇ ਸਨ।   ਜਸ਼ਨਦੀਪ ਸਿੰਘ ਵੱਲੋਂ ਆਨਲਾਈਨ ਅੰਤਰਰਾਸ਼ਟਰੀ ਈ-ਸਿਮ (e-SIM) ਪ੍ਰਾਪਤ ਕਰਕੇ ਆਪਣੇ ਘਰ ਤੋਂ ਹੀ ਕਾਲਾਂ ਅਤੇ ਮੈਸੇਜ ਭੇਜੇ ਜਾਂਦੇ ਸਨ। ਤੀਰਥ ਸਿੰਘ, ਜੋ ਕਿ ਵਿਦੇਸ਼ ਵਿੱਚ ਟਰਾਂਸਪੋਰਟ ਦਾ ਚੰਗਾ ਕਾਰੋਬਾਰ ਕਰਦਾ ਹੈ, ਪੈਸੇ ਦੇ ਲਾਲਚ ਵਿੱਚ ਆ ਕੇ ਇਸ ਅਪਰਾਧ ਵਿੱਚ ਸ਼ਾਮਲ ਹੋ ਗਿਆ।   ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਹੋਰ ਡੂੰਘਾਈ ਨਾਲ ਤਫਤੀਸ਼ ਕੀਤੀ ਜਾ ਸਕੇ।   ਦਰਜ ਮੁਕੱਦਮਾ   ਮੁਕੱਦਮਾ ਨੰਬਰ 53 ਮਿਤੀ 21.03.2026 ਅਧੀਨ ਧਾਰਾ 308(5), 3(5) ਬੀ.ਐਨ.ਐਸ. ਥਾਣਾ ਸਦਰ ਨਕੋਦਰ, ਜ਼ਿਲ੍ਹਾ ਜਲੰਧਰ   ਗ੍ਰਿਫਤਾਰ ਮੁਲਜ਼ਮਾਂ ਦੇ ਵੇਰਵੇ:   1. ਤੀਰਥ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਬਹਾਦਰਪੁਰ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ।   2. ਜਸ਼ਨਦੀਪ ਸਿੰਘ ਉਰਫ ਜਸ਼ਨ ਪੁੱਤਰ ਅਮਰਜੀਤ ਸਿੰਘ, ਵਾਸੀ ਧਰਮਕੋਟ, ਥਾਣਾ ਸਦਰ ਨਵਾਂ ਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ। 

Punjab

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਚੰਡੀਗੜ੍ਹ, 29 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ ‘ਤੇ ਸਿੱਧਾ ਜਵਾਬ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਵੀਡੀਓ ਵਿੱਚ ਦਿਖਾਇਆ ਗਿਆ ਹਸਪਤਾਲ, ਸ਼ੂਰ ਹਸਪਤਾਲ, ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ ਸੂਚੀਬੱਧ (ਐਮਪੈਨਲਡ) ਨਹੀਂ ਹੈ। ਇਸ ਸਕੀਮ ਅਧੀਨ 600 ਤੋਂ ਵੱਧ ਨਿੱਜੀ ਹਸਪਤਾਲ ਸੂਚੀਬੱਧ ਹਨ ਅਤੇ ਇਲਾਜ ਦਾ ਲਾਭ ਸਿਰਫ਼ ਇਨ੍ਹਾਂ ਰਜਿਸਟਰਡ ਸੰਸਥਾਵਾਂ ਵਿੱਚ ਹੀ ਮਿਲਦਾ ਹੈ। ਵਿਰੋਧੀ ਧਿਰ ਦੇ ਨੇਤਾ ਲਈ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਅਜਿਹੀ ਸਮੱਗਰੀ ਸਾਂਝੀ ਕਰਨਾ ਬਹੁਤ ਹੀ ਗੈਰ-ਜ਼ਿੰਮੇਵਾਰਾਨਾ ਹੈ। ਇਹ ਨਾ ਸਿਰਫ਼ ਜਨਤਾ ਨੂੰ ਗੁਮਰਾਹ ਕਰਦਾ ਹੈ ਸਗੋਂ ਲਾਭਪਾਤਰੀਆਂ ਵਿੱਚ ਬੇਲੋੜੀ ਦਹਿਸ਼ਤ ਵੀ ਪੈਦਾ ਕਰਦਾ ਹੈ। ਉਨ੍ਹਾਂ ਨੇ ਅਜਿਹੀਆਂ ਸਕੀਮਾਂ ਦੇ ਢਾਂਚੇ ਬਾਰੇ ਹੋਰ ਸਪੱਸ਼ਟ ਕਰਦਿਆਂ ਕਿਹਾ ਕਿ ਹਸਪਤਾਲਾਂ ਦਾ ਸੂਚੀਬੱਧ ਹੋਣਾ ਸਵੈ-ਇੱਛਤ ਹੈ। ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ, “ਆਯੂਸ਼ਮਾਨ ਭਾਰਤ ਯੋਜਨਾ ਵਰਗੀਆਂ ਸਕੀਮਾਂ ਤਹਿਤ ਹਸਪਤਾਲਾਂ ਦੀ ਸ਼ਮੂਲੀਅਤ ਸਵੈ-ਇੱਛਤ ਹੈ ਅਤੇ ਕਿਸੇ ਵੀ ਹਸਪਤਾਲ ਨੂੰ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ, ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਘਟਨਾਵਾਂ ਨੂੰ ਸਕੀਮ ਦੀ ਅਸਫਲਤਾ ਵਜੋਂ ਪੇਸ਼ ਕਰਨਾ ਤੱਥਾਂ ਦੇ ਆਧਾਰ ‘ਤੇ ਗਲਤ ਅਤੇ ਗੁੰਮਰਾਹਕੁੰਨ ਹੈ। ਇਸ ਪਹਿਲਕਦਮੀ ਦੇ ਪੱਧਰ ਅਤੇ ਪ੍ਰਭਾਵ ‘ਤੇ ਰੌਸ਼ਨੀ ਪਾਉਂਦਿਆਂ ਸਿਹਤ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮਿਲੇ ਪ੍ਰਤੱਖ ਲਾਭਾਂ ‘ਤੇ ਜ਼ੋਰ ਦਿੱਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ, ਜਿਸ ਵਿੱਚ ਦਿਲ ਦੀ ਸਰਜਰੀ, ਦਿਮਾਗ ਦੇ ਆਪ੍ਰੇਸ਼ਨ, ਜੋੜਾਂ ਦੇ ਬਦਲਣ ਅਤੇ ਐਮਰਜੈਂਸੀ ਐਕਸੀਡੈਂਟ ਕੇਅਰ ਵਰਗੇ ਗੰਭੀਰ ਇਲਾਜ ਸ਼ਾਮਲ ਹਨ। ਇਹ ਅੰਕੜੇ ਸਕੀਮ ਦੀ ਪ੍ਰਭਾਵਸ਼ੀਲਤਾ ਅਤੇ ਪਹੁੰਚ ਨੂੰ ਸਪੱਸ਼ਟ ਰੂਪ ਵਿੱਚ ਦਰਸਾਉਂਦੇ ਹਨ। ਇਸ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨਿੰਦਣਯੋਗ ਹਨ। ਭੰਬਲਭੂਸਾ ਫੈਲਾਉਣ ਦੀ ਕਥਿਤ ਕੋਸ਼ਿਸ਼ ‘ਤੇ ਸਵਾਲ ਚੁੱਕਦਿਆਂ ਸਿਹਤ ਮੰਤਰੀ ਨੇ ਜਵਾਬਦੇਹੀ ਦੀ ਮੰਗ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ।ਪ੍ਰਤਾਪ ਸਿੰਘ ਬਾਜਵਾ ਨੂੰ ਗਲਤ ਜਾਣਕਾਰੀ ਫੈਲਾਉਣ ਅਤੇ ਲੋਕ-ਪੱਖੀ ਪਹਿਲਕਦਮੀ ਬਾਰੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਲਈ ਪੰਜਾਬ ਦੇ ਲੋਕਾਂ ਤੋਂ ਜਨਤਕ ਤੌਰ ‘ਤੇ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਜਵਾਬੀ ਹਮਲਾ ਕਰਦਿਆਂ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਰਾਜਾ ਵੜਿੰਗ ਸਮੇਤ ਵਿਰੋਧੀ ਆਗੂਆਂ ਦੀ ਪ੍ਰਸ਼ਾਸਨਿਕ ਸਮਝ ‘ਤੇ ਸਵਾਲ ਚੁੱਕੇ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਜਵਾ ਅਤੇ ਬਾਦਲ ਵਰਗੇ ਆਗੂ ਸਾਲਾਂ ਬੱਧੀ ਉੱਚ ਅਹੁਦਿਆਂ ‘ਤੇ ਰਹਿਣ ਦੇ ਬਾਵਜੂਦ ਸਰਕਾਰੀ ਸਕੀਮਾਂ ਦੇ ਬੁਨਿਆਦੀ ਕੰਮਕਾਜ ਨੂੰ ਸਮਝਣ ਵਿੱਚ ਅਸਫਲ ਰਹੇ ਹਨ। ਇਹ ਹੈਰਾਨੀ ਦੀ ਗੱਲ ਹੈ ਕਿ ਜੋ ਲੋਕ ਉਪ ਮੁੱਖ ਮੰਤਰੀ, ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸੀਨੀਅਰ ਆਗੂ ਰਹੇ ਹਨ, ਉਨ੍ਹਾਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਅਜਿਹੀਆਂ ਸਕੀਮਾਂ ਤਹਿਤ ਸਿਰਫ਼ ਸੂਚੀਬੱਧ ਹਸਪਤਾਲ ਹੀ ਇਲਾਜ ਪ੍ਰਦਾਨ ਕਰਦੇ ਹਨ। ਉਨ੍ਹਾਂ ਦੇ ਬਿਆਨ ਜਾਂ ਤਾਂ ਉਨ੍ਹਾਂ ਦੀ ਅਗਿਆਨਤਾ ਜਾਂ ਲੋਕਾਂ ਨੂੰ ਗੁਮਰਾਹ ਕਰਨ ਦੇ ਇਰਾਦੇ ਨੂੰ ਬੇਨਕਾਬ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੀਮ ਅਧੀਨ ਸਿਰਫ਼ ਪ੍ਰਵਾਨਿਤ ਹਸਪਤਾਲਾਂ ਨੂੰ ਹੀ ਅਧਿਕਾਰ ਦਿੱਤਾ ਗਿਆ ਹੈ ਅਤੇ ਗਲਤ ਜਾਣਕਾਰੀ ਫੈਲਾਉਣ ਵਿਰੁੱਧ ਚੇਤਾਵਨੀ ਦਿੱਤੀ। ਕੁਲਦੀਪ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ।ਪੰਜਾਬ ਵਿੱਚ ਹਜ਼ਾਰਾਂ ਹਸਪਤਾਲ ਹਨ, ਪਰ ਸਕੀਮ ਦੇ ਤਹਿਤ ਸਿਰਫ਼ ਸਰਕਾਰ ਦੇ ਪ੍ਰਵਾਨਿਤ ਪੈਨਲ ਵਿੱਚ ਸ਼ਾਮਲ ਹਸਪਤਾਲ ਹੀ ਅਧਿਕਾਰਤ ਹਨ। ਲੋਕਾਂ ਦੀ ਸਹੀ ਰਹਿਨੁਮਾਈ ਕਰਨ ਦੀ ਬਜਾਏ, ਇਹ ਆਗੂ ਉਨ੍ਹਾਂ ਨੂੰ ਉਲਝਾ ਰਹੇ ਹਨ ਅਤੇ ਝੂਠਾ ਪ੍ਰਚਾਰ ਕਰ ਰਹੇ ਹਨ। ਇਹ ਨਾ ਸਿਰਫ਼ ਗੈਰ-ਜ਼ਿੰਮੇਵਾਰਾਨਾ ਹੈ ਬਲਕਿ ਲੱਖਾਂ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਵਾਲੀ ਸਕੀਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਅਜਿਹੀਆਂ ਟਿੱਪਣੀਆਂ ਪਿੱਛੇ ਇਰਾਦੇ ‘ਤੇ ਸਵਾਲ ਉਠਾਉਂਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਵਿਰੋਧੀ ਆਗੂ ਜਨਹਿਤ ਨਾਲੋਂ ਆਪਣੀ ਸਿਆਸੀ ਹੋਂਦ ਨੂੰ ਪਹਿਲ ਦੇ ਰਹੇ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਆਗੂ ਸਿਰਫ਼ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਅਤੇ ਚਰਚਾ ਵਿੱਚ ਰਹਿਣ ਲਈ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਟਿੱਪਣੀ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਵੈੱਬਸਾਈਟਾਂ ਦੀ ਜਾਂਚ ਕਰਨੀ ਚਾਹੀਦੀ ਹੈ ਜਾਂ ਤੱਥਾਂ ਦੀ ਪੁਸ਼ਟੀ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਲਾਪਰਵਾਹੀ ਭਰੇ ਬਿਆਨ ਸ਼ਰਮਿੰਦਗੀ ਦਾ ਕਾਰਨ ਬਣ ਗਏ ਹਨ। ਉਨ੍ਹਾਂ ਨਾਗਰਿਕਾਂ ਨੂੰ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਭਰੋਸਾ ਕਰਨ ਦੀ ਅਪੀਲ ਵੀ ਕੀਤੀ। ਕੁਲਦੀਪ ਸਿੰਘ ਧਾਲੀਵਾਲ ਨੇ ਦੁਹਰਾਇਆ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੇ ਪ੍ਰਚਾਰ ਤੋਂ ਗੁਮਰਾਹ ਨਹੀਂ ਹੋਣਾ ਚਾਹੀਦਾ ਅਤੇ ਸਿਰਫ਼ ਪ੍ਰਮਾਣਿਤ ਜਾਣਕਾਰੀ ‘ਤੇ ਹੀ ਭਰੋਸਾ ਕਰਨਾ ਚਾਹੀਦਾ ਹੈ। 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨਾ ਜਾਰੀ ਰੱਖ ਰਹੀ ਹੈ। 

Punjab

ਕੁਝ "ਮੌਕਾਪ੍ਰਸਤ" ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ /ਲੁਧਿਆਣਾ, 29 ਮਾਰਚ  –    ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ।ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ “ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ “ਮੌਕਾਪ੍ਰਸਤ” ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।”ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ।ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰੋੜਾ ਦੀ ਖੇਤਰੀ ਪਕੜ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ, ਖਾਸ ਕਰਕੇ ਲੁਧਿਆਣਾ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਲਈ ਸਮਰਥਨ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।*ਮੁੱਖ ਦਖਲਅੰਦਾਜ਼ੀ ਅਤੇ ਮੀਲ ਪੱਥਰਾਂ ਦਾ ਕਾਲਕ੍ਰਮ*22 ਨਵੰਬਰ, 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰੁਕੀ ਹੋਈ ਪ੍ਰਗਤੀ ਨੂੰ ਮੁੜ ਸੁਰਜੀਤ ਕਰਨ ਲਈ ਦਖਲਅੰਦਾਜ਼ੀ ਸ਼ੁਰੂ ਕੀਤੀ।11 ਦਸੰਬਰ, 2022: ਨਿਰਮਾਣ ਕਾਰਜ ਮੁੜ ਸ਼ੁਰੂ ਕਰਨ ਲਈ 50 ਕਰੋੜ ਦੇ ਫੰਡ ਜਾਰੀ ਕੀਤੇ।17 ਜਨਵਰੀ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਦਿੱਲੀ-ਲੁਧਿਆਣਾ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ।14 ਅਪ੍ਰੈਲ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਹਲਵਾਰਾ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਕਰਨ ਵਾਲੀਆਂ ਸਾਰੀਆਂ ਏਅਰਲਾਈਨਾਂ ਨੂੰ ਪੱਤਰ ਲਿਖਿਆ।7 ਮਈ, 2023: ਸੰਸਦ ਮੈਂਬਰ ਅਰੋੜਾ ਨੇ ਹਲਵਾਰਾ ਹਵਾਈ ਅੱਡੇ ਦੇ ਤੇਜ਼ੀ ਨਾਲ ਮੁਕੰਮਲ ਹੋਣ ਦੀ ਵਕਾਲਤ ਕੀਤੀ।22 ਅਗਸਤ, 2023: ਸ਼ਹਿਰੀ ਹਵਾਬਾਜ਼ੀ ਸਕੱਤਰ ਸ਼੍ਰੀ ਰਾਜੀਵ ਬਾਂਸਲ ਤੋਂ ਏਅਰਲਾਈਨਾਂ ਨੂੰ ਹਲਵਾਰਾ ਤੋਂ ਦਿੱਲੀ ਅਤੇ ਮੁੰਬਈ ਉਡਾਣਾਂ ਸ਼ੁਰੂ ਕਰਨ ਲਈ ਦਬਾਅ ਪਾਉਣ ਲਈ ਪ੍ਰਵਾਨਗੀ ਪ੍ਰਾਪਤ ਹੋਈ।26 ਅਗਸਤ, 2023: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵਿਕਾਸ ਪ੍ਰਗਤੀ ਦੀ ਸਮੀਖਿਆ ਕਰਨ ਲਈ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ।9 ਜਨਵਰੀ, 2024: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਉਸਾਰੀ ਪ੍ਰਗਤੀ ਬਾਰੇ ਅਪਡੇਟ ਪ੍ਰਦਾਨ ਕੀਤੀ।31 ਜਨਵਰੀ, 2024: ਲੁਧਿਆਣਾ ਨੇੜੇ ਹਲਵਾਰਾ ਵਿਖੇ ਅੰਤਰਿਮ ਟਰਮੀਨਲ ਇਮਾਰਤ ਦੇ ਉਦਘਾਟਨ ਲਈ ਬੇਨਤੀ ਕੀਤੀ ਗਈ।19 ਜੁਲਾਈ, 2024: ਸੰਜੀਵ ਅਰੋੜਾ ਨੇ ਏਏਆਈ, ਪੀਡਬਲਯੂਡੀ ਅਤੇ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨਾਲ ਉਸਾਰੀ ਦਾ ਜਾਇਜ਼ਾ ਲਿਆ।13 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਟਾਟਾ ਸੰਨਜ਼ ਦੇ ਚੇਅਰਮੈਨ ਸ਼੍ਰੀ ਐਨ. ਚੰਦਰਸ਼ੇਖਰਨ ਨਾਲ ਉਡਾਣ ਸੰਚਾਲਨ ਬਾਰੇ ਚਰਚਾ ਕੀਤੀ।29 ਅਗਸਤ, 2024: ਸੰਸਦ ਮੈਂਬਰ ਅਰੋੜਾ ਨੇ ਗੁਰੂਗ੍ਰਾਮ ਵਿੱਚ ਏਅਰ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ; ਭਰੋਸਾ ਮਿਲਿਆ ਕਿ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ।3 ਸਤੰਬਰ, 2024: ਸੰਸਦ ਮੈਂਬਰ ਸੰਜੀਵ ਅਰੋੜਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ ਕੇ ਕਾਰਜਾਂ ਨੂੰ ਤੇਜ਼ੀ ਨਾਲ ਸ਼ੁਰੂ ਕਰਨ ਦੀ ਮੰਗ ਕੀਤੀ।21 ਦਸੰਬਰ, 2024: ਹਵਾਈ ਅੱਡੇ ਦੇ ਕੋਡ ਅਤੇ ਸੰਚਾਲਨ ਮਿਤੀ ਬਾਰੇ ਏਏਆਈ ਦੇ ਚੇਅਰਮੈਨ ਸ਼੍ਰੀ ਵਿਪਿਨ ਕੁਮਾਰ ਨਾਲ ਮੀਟਿੰਗ ਕੀਤੀ।8 ਜਨਵਰੀ, 2025: ਏਅਰ ਇੰਡੀਆ ਨੇ ਦੱਸਿਆ ਕਿ ਕਮਿਸ਼ਨਿੰਗ ਅਤੇ ਪ੍ਰਵਾਨਗੀ ਤੋਂ ਬਾਅਦ ਉਡਾਣ ਸੰਚਾਲਨ ਸ਼ੁਰੂ ਹੋ ਜਾਵੇਗਾ।10 ਜਨਵਰੀ, 2025: ਏਅਰ ਇੰਡੀਆ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਚਲਾਉਣ ਲਈ ਸਹਿਮਤ ਹੋ ਗਈ।4 ਫਰਵਰੀ, 2025: ਹਲਵਾਰਾ ਹਵਾਈ ਅੱਡੇ ਨੂੰ ਐਚ ਡਬਲਿਊ ਆਰ ਹਵਾਈ ਅੱਡਾ ਕੋਡ ਪ੍ਰਾਪਤ ਹੋਇਆ।19 ਫਰਵਰੀ, 2025: ਸੰਸਦ ਮੈਂਬਰ ਸੰਜੀਵ ਅਰੋੜਾ ਅਤੇ ਡੀਸੀ ਸ਼੍ਰੀ ਜਤਿੰਦਰ ਜੋਰਵਾਲ ਨੇ ਅੰਤਿਮ ਪੜਾਅ ਦੇ ਕੰਮਾਂ ਦੀ ਸਮੀਖਿਆ ਕੀਤੀ।23 ਮਈ, 2025: ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਨੇ ਸਿਵਲ ਏਅਰ ਟਰਮੀਨਲ ਨੂੰ ਚਾਲੂ ਕਰਨ ਅਤੇ ਉਡਾਣਾਂ ਨੂੰ ਸਾਹਨੇਵਾਲ ਤੋਂ ਹਲਵਾਰਾ ਵਿੱਚ ਤਬਦੀਲ ਕਰਨ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਬੇਨਤੀ ਕੀਤੀ।ਜੂਨ 2025: ਢਾਂਚਾਗਤ ਕੰਮ ਪੂਰੇ ਹੋਏ; 2,000-ਵਰਗ-ਮੀਟਰ ਟਰਮੀਨਲ ਇਮਾਰਤ ਦੀ ਅੰਦਰੂਨੀ ਫਿਨਿਸ਼ਿੰਗ ਅਤੇ ਸ਼ੀਸ਼ੇ ਦੇ ਸਾਹਮਣੇ ਵਾਲੇ ਪਾਸੇ ਦੀ ਸਥਾਪਨਾ ਸਮਾਪਤ ਹੋਈ।27 ਜੁਲਾਈ, 2025: ਮਾਨਯੋਗ ਪ੍ਰਧਾਨ ਮੰਤਰੀ ਦੁਆਰਾ ਪਹਿਲਾ ਨਿਰਧਾਰਤ ਵਰਚੁਅਲ ਉਦਘਾਟਨ ਤਕਨੀਕੀ ਦੇਰੀ ਕਾਰਨ ਮੁਲਤਵੀ ਕਰ ਦਿੱਤਾ ਗਿਆ।2 ਦਸੰਬਰ, 2025: ਸੰਸਦ ਮੈਂਬਰ ਸ਼੍ਰੀ ਰਾਜਿੰਦਰ ਗੁਪਤਾ ਨੇ ਰਾਜ ਸਭਾ ਵਿੱਚ 2,500 ਰੋਜ਼ਾਨਾ ਯਾਤਰੀਆਂ ਦੀ ਸਮਰੱਥਾ ਦਾ ਹਵਾਲਾ ਦਿੰਦੇ ਹੋਏ, ਕਾਰਜਸ਼ੀਲਤਾ ਨੂੰ ਤੇਜ਼ ਕਰਨ ਦੀ ਅਪੀਲ ਕੀਤੀ।29 ਦਸੰਬਰ, 2025: ਏਅਰ ਇੰਡੀਆ ਨੇ ਹਫ਼ਤੇ ਵਿੱਚ ਪੰਜ ਦਿਨ ਚੱਲਣ ਵਾਲੇ ਹਵਾਈ ਅੱਡੇ ਨੂੰ ਮਨਜ਼ੂਰੀ ਦੇ ਦਿੱਤੀ ਅਤੇ ਵਾਧੂ ਸਲਾਟਾਂ ਦੀ ਮੰਗ ਕੀਤੀ।15 ਜਨਵਰੀ, 2026: ਅੰਤਿਮ ਸੁਰੱਖਿਆ ਆਡਿਟ ਪੂਰਾ ਹੋਇਆ;  ਬੀ.ਸੀ.ਏ.ਐਸ. ਨੇ ਸੰਚਾਲਨ ਪ੍ਰਵਾਨਗੀ ਦਿੱਤੀ।28 ਜਨਵਰੀ, 2026: ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਐਸ ਐਸ ਪੀ (ਦਿਹਾਤੀ) ਸ਼੍ਰੀ ਅੰਕੁਰ ਗੁਪਤਾ ਦੁਆਰਾ ਅੰਤਿਮ ਸਾਈਟ ਨਿਰੀਖਣ ਕੀਤਾ ਗਿਆ।29 ਜਨਵਰੀ, 2026: 1 ਫਰਵਰੀ ਨੂੰ ਉਦਘਾਟਨ ਲਈ ਪ੍ਰਧਾਨ ਮੰਤਰੀ ਦਫ਼ਤਰ ਤੋਂ ਅਧਿਕਾਰਤ ਪੁਸ਼ਟੀ ਪ੍ਰਾਪਤ ਹੋਈ; ਏਅਰ ਇੰਡੀਆ ਨੇ ਹਫ਼ਤੇ ਵਿੱਚ ਸੱਤ ਦਿਨ ਚੱਲਣ ਵਾਲੇ ਫਲਾਈਟ ਸਲਾਟਾਂ ਦੀ ਬੇਨਤੀ ਕੀਤੀ।1 ਫਰਵਰੀ, 2026: ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਟਰਮੀਨਲ ਇਮਾਰਤ ਦਾ ਵਰਚੁਅਲੀ ਉਦਘਾਟਨ ਕੀਤਾ।ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਹਲਵਾਰਾ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰੀ ਹਵਾਈ ਸੰਪਰਕ ਵਿੱਚ ਮਹੱਤਵਪੂਰਨ ਵਾਧਾ ਹੋਣ, ਉਦਯੋਗ ਅਤੇ ਯਾਤਰੀਆਂ ਲਈ ਯਾਤਰਾ ਦਾ ਸਮਾਂ ਘਟਾਉਣ ਅਤੇ ਪੰਜਾਬ ਦੇ ਉਦਯੋਗਿਕ, ਨਿਰਯਾਤ ਅਤੇ ਨਿਵੇਸ਼ ਵਾਤਾਵਰਣ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ – ਖਾਸ ਕਰਕੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਨਿਰਮਾਣ ਕੇਂਦਰਾਂ ਵਿੱਚੋਂ ਇੱਕ, ਲੁਧਿਆਣਾ ਨੂੰ ਲਾਭ ਪਹੁੰਚਾਉਣ ਲਈ।ਸ੍ਰੀ ਸੰਜੀਵ ਅਰੋੜਾ ਦੇ ਨਿਰੰਤਰ ਫਾਲੋ-ਅਪ, ਨੀਤੀਗਤ ਸ਼ਮੂਲੀਅਤ ਅਤੇ ਸਿਵਲ ਏਵੀਏਸ਼ਨ ਮੰਤਰਾਲੇ, ਏਅਰਪੋਰਟ ਅਥਾਰਟੀ ਆਫ਼ ਇੰਡੀਆ, ਏਅਰਲਾਈਨ ਆਪਰੇਟਰਾਂ ਅਤੇ ਪੰਜਾਬ ਸਰਕਾਰ ਨਾਲ ਤਾਲਮੇਲ ਨੇ ਇਹ ਯਕੀਨੀ ਬਣਾਇਆ ਕਿ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਨੂੰ ਅੰਤ ਵਿੱਚ ਸਫਲਤਾ ਮਿਲੀ। 

Punjab

ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508 ਥਾਵਾਂ ‘ਤੇ ਛਾਪੇਮਾਰੀ; 188 ਗ੍ਰਿਫ਼ਤਾਰ

ਚੰਡੀਗੜ੍ਹ, 29 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 68ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 508 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।68ਵੇਂ ਦਿਨ, ਪੁਲਿਸ ਟੀਮਾਂ ਨੇ 188 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,674 ਹੋ ਗਈ ਹੈ।ਇਸ ਤੋਂ ਇਲਾਵਾ 95 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 99 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 393ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ  112 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 463 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 471 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 62,400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 393 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,071 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top