Actionpunjab

Action Punjab Logo
Breaking News

Punjab

Punjab

ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

ਫਰੀਦਕੋਟ, 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ।     ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।   ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ।   ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।   ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਖ਼ਾਸ ਕਰਕੇ ਗਰੀਬ ਅਤੇ ਜ਼ਰੂਰਤਮੰਦ ਵਰਗ ਨੂੰ ਲਾਭ ਹੋ ਰਿਹਾ ਹੈ।   ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਅੰਕੜਿਆਂ ਮੁਤਾਬਕ ਲਗਭਗ 3 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ, ਜੋ ਇਸ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਅਤੇ ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ।   ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ, ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Punjab

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਫਾਜ਼ਿਲਕਾ 28 ਮਾਰਚ…ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ। ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰਾਂ ਤੋਂ ਇਲਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। 

Punjab

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ,  28 ਮਾਰਚ    ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ।   ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ।   ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।    ਇਸ ਮੌਕੇ ਪ੍ਰਿੰਸੀਪਲ ਰਿੰਪੀ ਛਾਬੜਾ, ਮਾਸਟਰ ਦਿਲਬਾਗ ਸਿੰਘ, ਮਾ. ਨਵਦੀਪ ਸਿੰਘ, ਮਾ. ਗੁਰਮੀਤ ਸਿੰਘ, ਜਗਦੀਪ ਸਿੰਘ ਸਰਪੰਚ, ਅਮਰਿੰਦਰ ਸਿੰਘ ਮੌੜ, ਚੇਅਰਮੈਨ ਸਿਮਰਜੀਤ ਸਿੰਘ ਲੱਖੇਵਾਲੀ, ਪਰਮਜੀਤ ਸਿੰਘ ਮੈਂਬਰ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ । 

Punjab

140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 28 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ ਦੀ ਉਪਲਬਧਤਾ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਕੌਮੀ ਖੁਰਾਕ ਸੁਰੱਖਿਆ ਨੂੰ ਸਿੱਧੇ ਤੌਰ ‘ਤੇ ਪ੍ਰਭਾਵਤ ਕਰ ਸਕਦਾ ਹੈ। ਕਿਸੇ ਚੀਜ਼ ਦੀ ਕਮੀ ਨਾ ਹੋਣ ਅਤੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਾਢੀ ਦੇ ਕੰਮ ਅਤੇ ਅਨਾਜ ਦੀ ਢੋਆ-ਢੁਆਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਵੱਲੋਂ ਸਮੇਂ ਸਿਰ ਕਾਰਵਾਈ ਜ਼ਰੂਰੀ ਹੈ ਕਿਉਂਕਿ ਪੰਜਾਬ 181 ਲੱਖ ਮੀਟਰਿਕ ਟਨ ਕਣਕ ਅਤੇ 139 ਲੱਖ ਮੀਟਰਿਕ ਟਨ ਝੋਨੇ ਨਾਲ ਦੇਸ਼ ਦੀ ਸਹਾਇਤਾ ਲਈ ਤਿਆਰ ਹੈ।ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁੱਕਰਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਮੈਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ 140 ਲੱਖ ਮੀਟਰਿਕ ਟਨ ਕਣਕ ਪੈਦਾ ਹੋਣ ਦੀ ਸੰਭਾਵਨਾ ਹੈ। ਫਸਲ ਦੀ ਸੁਚਾਰੂ ਕਟਾਈ ਅਤੇ ਢੋਆ-ਢੁਆਈ ਯਕੀਨੀ ਬਣਾਉਣ ਲਈ ਪੈਟਰੋਲ ਅਤੇ ਡੀਜ਼ਲ ਦੀ ਨਿਯਮਤ ਸਪਲਾਈ ਦੀ ਲੋੜ ਹੈ। ਵਾਢੀ ਦੌਰਾਨ ਵੱਡੀ ਗਿਣਤੀ ਵਿੱਚ ਟਰੈਕਟਰ, ਟਰਾਲੀਆਂ, ਹਾਰਵੈਸਟਰ ਅਤੇ ਟਰੱਕ ਵਰਤੇ ਜਾਣਗੇ, ਇਸ ਲਈ ਵਡੇਰੇ ਜਨਤਕ ਹਿੱਤ ਵਿੱਚ ਤੇਲ ਦੀ ਸਪਲਾਈ ਵਧਾਈ ਜਾਣੀ ਚਾਹੀਦੀ ਹੈ। ਇਹ ਸਮੇਂ ਦੀ ਲੋੜ ਹੈ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਹਰ ਤਰੀਕੇ ਨਾਲ ਬਰਕਰਾਰ ਰੱਖਿਆ ਜਾਵੇ।”ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਇਸ ਵੇਲੇ ਸੂਬੇ ਵਿੱਚ 12 ਤੋਂ 14 ਦਿਨਾਂ ਦਾ ਪੈਟਰੋਲ ਅਤੇ ਡੀਜ਼ਲ ਅਤੇ ਛੇ ਦਿਨਾਂ ਦਾ ਐਲ.ਪੀ.ਜੀ. ਦਾ ਸਟਾਕ ਹੈ, ਜੋ ਆਮ ਤੌਰ ‘ਤੇ ਸਾਲ ਭਰ ਇੱਕੋ ਜਿਹਾ ਰਹਿੰਦਾ ਹੈ। ਇਹ ਸਟਾਕ ਬਰਕਰਾਰ ਹੈ ਅਤੇ ਸਪਲਾਈ ਬੇਰੋਕ ਜਾਰੀ ਹੈ। ਦੇਸ਼ ਦੇ 41 ਦੇਸ਼ਾਂ ਨਾਲ ਦਰਾਮਦ ਸਮਝੌਤੇ ਹਨ ਅਤੇ ਕੌਮੀ ਪੱਧਰ ‘ਤੇ 60 ਦਿਨਾਂ ਦਾ ਪੈਟਰੋਲ ਤੇ ਡੀਜ਼ਲ ਸਟਾਕ ਅਤੇ 30 ਦਿਨਾਂ ਦਾ ਐਲ.ਪੀ.ਜੀ. ਸਟਾਕ ਪਹਿਲਾਂ ਹੀ ਸੁਰੱਖਿਅਤ ਕੀਤਾ ਜਾ ਚੁੱਕਾ ਹੈ। ਜਮ੍ਹਾਂਖੋਰੀ ਜਾਂ ਘਬਰਾਹਟ ਵਿੱਚ ਆ ਕੇ ਖਰੀਦਦਾਰੀ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਮੁੱਖ ਸਕੱਤਰ ਸਪਲਾਈ ‘ਤੇ ਨਜ਼ਰ ਰੱਖ ਰਹੇ ਹਨ। ਜਮ੍ਹਾਂਖੋਰੀ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।”ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਵੀਰਵਾਰ ਤੱਕ ਐਲ.ਪੀ.ਜੀ. ਰੀਫਿਲਿੰਗ ਲਈ 71,000 ਬੇਨਤੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 69,000 ਪਹਿਲਾਂ ਹੀ ਡਿਲੀਵਰ ਕੀਤੀਆਂ ਜਾ ਚੁੱਕੀਆਂ ਹਨ। ਸੂਬੇ ਵਿੱਚ ਕਿਸੇ ਵੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਸਭ ਕੁਝ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੈ। ਕੁੱਲ 1,497 ਥਾਈਂ ਜਾਂਚ ਕੀਤੀ ਗਈ, ਜਿਸ ਦੌਰਾਨ 301 ਐਲ.ਪੀ.ਜੀ. ਸਿਲੰਡਰ ਜ਼ਬਤ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖੇਤੀਬਾੜੀ ਅਤੇ ਉਦਯੋਗ ਦੋਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ। ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਨਾਲ ਸਬੰਧਤ ਮਸਲਿਆਂ ਲਈ ਹੈਲਪਲਾਈਨ ਨੰਬਰ 0172-3321001 ਸ਼ੁਰੂ ਕੀਤਾ ਗਿਆ ਹੈ।”ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੌਜੂਦਾ ਸਥਿਤੀ ਵਿਚ ਪੰਜਾਬ ਆਪਣੇ ਗੁਦਾਮਾਂ ਵਿੱਚੋਂ 41 ਲੱਖ ਮੀਟਰਕ ਟਨ ਕਣਕ ਦੇਣ ਲਈ ਤਿਆਰ ਹੈ, ਜਦਕਿ ਇਸ ਸਾਲ 140 ਲੱਖ ਮੀਟਰਕ ਟਨ ਕਣਕ ਪੈਦਾ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਦੇਸ਼ ਭਰ ਦੇ ਲੋਕਾਂ ਦੀ ਸੇਵਾ ਲਈ ਪੰਜਾਬ 139 ਲੱਖ ਮੀਟਰਕ ਟਨ ਝੋਨਾ ਮੁਹੱਈਆ ਕਰਨ ਲਈ ਵੀ ਤਿਆਰ ਹੈ। ਸੂਬੇ ਨੇ ਹਮੇਸ਼ਾ ਲੋੜਵੰਦਾਂ ਅਤੇ ਗਰੀਬਾਂ ਦੀ ਮਦਦ ਕੀਤੀ ਹੈ। ਜੇ ਦੇਸ਼ ਨੂੰ ਇਸ 181 ਲੱਖ ਮੀਟਰਕ ਟਨ ਕਣਕ ਅਤੇ 139 ਲੱਖ ਮੀਟਰਕ ਟਨ ਝੋਨੇ ਦੀ ਲੋੜ ਹੈ ਤਾਂ ਇਸ ਨੂੰ ਕਿਸੇ ਵੀ ਸਮੇਂ ਚੁੱਕਿਆ ਜਾ ਸਕਦਾ ਹੈ। ਪੰਜਾਬ ਇਸ ਘੜੀ ਵਿੱਚ ਦੇਸ਼ ਦਾ ਸਾਥ ਦੇਣ ਦੀ ਆਪਣੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖੇਗਾ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਉਨ੍ਹਾਂ ਤੇਲ ਕੀਮਤਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮ ਦਾ ਸਵਾਗਤ ਕਰਦਿਆਂ ਕਿਹਾ, “ਭਾਰਤ ਸਰਕਾਰ ਦਾ ਪੈਟਰੋਲ ਅਤੇ ਡੀਜ਼ਲ ‘ਤੇ ਵਾਧੂ ਟੈਕਸ ਘਟਾਉਣ ਦਾ ਫੈਸਲਾ ਵਿਸ਼ਵਾਸ ਵਧਾਉਣ ਵਾਲਾ ਕਦਮ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਨੂੰ ਪਹਿਲ ਦੇ ਆਧਾਰ ‘ਤੇ ਡੀ.ਏ.ਪੀ. ਖਾਦ ਦੀ ਨਿਯਮਤ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਕਿਉਂਕਿ ਪੰਜਾਬ ਵਿੱਚ ਝੋਨੇ ਦੀ ਲੁਆਈ ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ। ਪੇਂਡੂ ਖੇਤਰਾਂ ਵਿੱਚ ਐਲ.ਪੀ.ਜੀ. ਰੀਫਿਲ ਲਈ 45 ਦਿਨਾਂ ਦੀ ਉਡੀਕ ਮਿਆਦ ਨੂੰ ਵੀ ਸ਼ਹਿਰੀ ਖੇਤਰਾਂ ਦੇ ਬਰਾਬਰ 25 ਦਿਨ ਤੱਕ ਘਟਾਉਣਾ ਚਾਹੀਦਾ ਹੈ।”ਪ੍ਰਧਾਨ ਮੰਤਰੀ ਨਾਲ ਆਪਣੀ ਗੱਲਬਾਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, “ਵਰਚੁਅਲ ਮੀਟਿੰਗ ਦੌਰਾਨ ਮੈਂ ਪੰਜਾਬ ਨਾਲ ਸਬੰਧਤ ਸਾਰੇ ਮੁੱਖ ਮੁੱਦਿਆਂ ਨੂੰ ਉਜਾਗਰ ਕੀਤਾ। ਮੈਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੂਟਨੀਤਕ ਚੈਨਲਾਂ ਦੀ ਸਰਗਰਮੀ ਨਾਲ ਵਰਤੋਂ ਕਰਨ ਤਾਂ ਜੋ ਦੇਸ਼ ਨੂੰ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਭਾਵੇਂ ਅਸੀਂ ਵਿਸ਼ਵ ਗੁਰੂ ਹੋਣ ਦਾ ਦਾਅਵਾ ਕਰਦੇ ਹਾਂ, ਪਰ ਜ਼ਰੂਰੀ ਸਰੋਤਾਂ ਨੂੰ ਸੁਰੱਖਿਅਤ ਕਰਨ ਵਿੱਚ ਸਵੈ-ਨਿਰਭਰਤਾ ਅਤੇ ਰਣਨੀਤਕ ਤਾਕਤ ਤੋਂ ਸਾਡੇ ਕੰਮ ਦਾ ਪਤਾ ਚਲਦਾ ਹੈ।” 

Punjab

ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਫਤਿਹਗੜ੍ਹ ਸਾਹਿਬ; 28 ਮਾਰਚ, 2026:ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ ‘ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। ‘ਆਪ’ ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹੀ ਬਣ ਚੁੱਕੇ ਹਨ ਅਤੇ 1.65 ਲੱਖ ਲੋਕਾਂ ਨੇ ਇਸ ਨਾਲ ਇਲਾਜ ਦਾ ਲਾਭ ਉਠਾਇਆ ਲਿਆ ਹੈ। ਆਪਣੇ ਵਿਰੁੱਧ ਦੋਸ਼ਾਂ ਅਤੇ ਕਾਨੂੰਨੀ ਕਾਰਵਾਈਆਂ ਦਾ ਹਵਾਲਾ ਦਿੰਦੇ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੀ “ਕੰਮ ਦੀ ਰਾਜਨੀਤੀ” ਨੂੰ ਰੋਕਣ ਲਈ ਲਈ ਮੈਨੂੰ ਅਤੇ ਮੇਰੀ ਪਾਰਟੀ ਦੇ ਹੋਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਦਾਲਤ ਨੂੰ ਉਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਅਤੇ ਅਦਾਲਤ ਦੇ ਫ਼ੈਸਲੇ ਨੇ ਉਨ੍ਹਾਂ ਦੀ “ਕੱਟੜ ਇਮਾਨਦਾਰੀ” (ਕੱਟੜ ਇਮਾਨਦਾਰੀ) ਨੂੰ ਕਾਇਮ ਰੱਖਿਆ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਦਿੱਲੀ ਨਾਲ ਤੁਲਨਾ ਕਰਦਿਆਂ ਪੰਜਾਬ ਦੇ ਵੋਟਰਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਸਾਵਧਾਨ ਕਰਦਿਆਂ ਕਿਹਾ ਕਿ ਜੇ ਬੀਜੇਪੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਦਿੱਲੀ ਵਾਂਗ ਮੁਫਤ ਬਿਜਲੀ, ਸਿਹਤ ਸੰਭਾਲ ਅਤੇ ਹੋਰ ਜਨਤਕ ਸੇਵਾਵਾਂ ਵਰਗੇ ਭਲਾਈ ਉਪਾਵਾਂ ਨੂੰ ਵਾਪਸ ਲੈ ਲਵੇਗੀ। ਫਤਿਹਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 109 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿੱਥੇ ਗਰੀਬਾਂ ਨੂੰ ਇਲਾਜ ਅਤੇ ਮੁਫਤ ਦਵਾਈਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਸ ਸੂਚੀ ਵਿੱਚ ਅੱਜ 109 ਹੋਰ ਕਲੀਨਿਕ ਜੋੜੇ ਜਾ ਰਹੇ ਹਨ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 990 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 400 ਹੋਰ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ ਜਾਣਗੇ, ਜਿਸਦਾ ਨਾਲ ਪੰਜਾਬ ਭਰ ਵਿੱਚ ਲਗਭਗ 1500 ਆਮ ਆਦਮੀ ਕਲੀਨਿਕ ਕਾਰਜਸ਼ੀਲ ਹੋ ਜਾਣਗੇ। ਉਨ੍ਹਾਂ ਕਿਹਾ ਪੰਜਾਬ ਦੇ ਹਰ ਕੋਨੇ, ਹਰ ਪਿੰਡ ਅਤੇ ‘ਮੁਹੱਲੇ’ ਵਿੱਚ ਤੁਹਾਨੂੰ ਇੱਕ ਆਮ ਆਦਮੀ ਕਲੀਨਿਕ ਮਿਲੇਗਾ। ਜੇਕਰ ਤੁਹਾਨੂੰ ਕੋਈ ਛੋਟੀ ਸਮੱਸਿਆ ਹੈ ਤਾਂ ਤੁਸੀਂ ਇਲਾਜ ਲਈ ਉੱਥੇ ਜਾ ਸਕਦੇ ਹੋ, ਜਿੱਥੇ ਡਾਕਟਰ ਦੀ ਸਲਾਹ, ਇਲਾਜ, ਟੈਸਟ ਅਤੇ ਦਵਾਈਆਂ ਸਭ ਮੁਫ਼ਤ ਹਨ। ਪਿਛਲੇ 75 ਸਾਲਾਂ ਵਿੱਚ, ਬਾਕੀ ਸਾਰੀਆਂ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ, ਕਾਂਗਰਸ ਨੇ ਰਾਜ ਕੀਤਾ, ਭਾਜਪਾ ਨੇ ਰਾਜ ਕੀਤਾ, ਅਕਾਲੀ ਦਲ ਨੇ ਰਾਜ ਕੀਤਾ, ਪਰ ਉਨ੍ਹਾਂ ਵੱਲੋਂ ਅਜਿਹਾ ਇੱਕ ਵੀ ਕਲੀਨਿਕ ਨਹੀਂ ਖੋਲ੍ਹਿਆ ਗਿਆ, ਜਿੱਥੇ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਅਤੇ ਗੁਣਵੱਤਾ ਵਾਲਾ ਇਲਾਜ ਮਿਲ ਸਕੇ।” ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਚਾਰ ਸਾਲਾਂ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਭਰ ਵਿੱਚ ਮੁਫ਼ਤ ਇਲਾਜ ਯਕੀਨੀ ਬਣਾਇਆ ਹੈ। ਹੁਣ ਤੱਕ 5 ਕਰੋੜ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਪੰਜਾਬ ਦੀ ਆਬਾਦੀ 3 ਕਰੋੜ ਹੈ, ਜਿਸਦਾ ਮਤਲਬ ਹੈ ਕਿ ਬਹੁਤ ਸਾਰੇ ਲੋਕ ਕਈ-ਕਈ ਵਾਰ ਇਲਾਜ ਲਈ ਇਨ੍ਹਾਂ ਕਲੀਕਿਨਾਂ ਵਿੱਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਥੇ ਸ਼ੂਗਰ ਦੇ ਮਰੀਜ਼ ਹਨ, ਬਲੱਡ ਪ੍ਰੈਸ਼ਰ ਦੇ ਮਰੀਜ਼ ਹਨ, ਜੋ ਹਰ ਮਹੀਨੇ ਇਨ੍ਹਾਂ ਕਲੀਨਕਾਂ ‘ਚੋਂ ਦਵਾਈ ਲੈਂਦੇ ਹਨ ਅਤੇ ਕਈ ਅਜਿਹੇ ਹਨ ਜੋ ਇੱਕ ਵਾਰ, ਦੋ ਵਾਰ ਜਾਂ ਤਿੰਨ ਵਾਰ ਇਥੇ ਜਾ ਚੁੱਕੇ ਹੋਣਗੇ, ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਅਤੇ ਦਵਾਈਆਂ ਮਿਲ ਰਹੀਆਂ ਹਨ। ਫੀਡਬੈਕ ਅਤੇ ਨਿਗਰਾਨੀ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਤੋਂ ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਸਾਰੇ ਮਰੀਜ਼ਾਂ ਨੂੰ ਕਾਲਾਂ ਕੀਤੀਆਂ ਗਈਆਂ। ਉਨ੍ਹਾਂ ਤੋਂ ਉਨ੍ਹਾਂ ਦੇ ਤਜਰਬੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਵਧੇਰੇ ਸੁਵਿਧਾਜਨਕ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਕੋਈ ਸਮੱਸਿਆ ਆਈ ਹੈ, ਤਾਂ ਉਨ੍ਹਾਂ ਨੇ ਕਿਹਾ ਨਹੀਂ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਡਾਕਟਰਾਂ ਤੋਂ ਸਹੀ ਦਵਾਈਆਂ ਅਤੇ ਇਲਾਜ ਮਿਲਿਆ ਹੈ। ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ, ਆਮ ਆਦਮੀ ਪਾਰਟੀ ਨੂੰ ਅਤੇ ਸਾਨੂੰ ਸਾਰਿਆਂ ਨੂੰ ਫ਼ੋਨ ‘ਤੇ ਢੇਰ ਸਾਰੀਆਂ ਅਸੀਸਾਂ ਦਿੱਤੀਆਂ। ਕਿਸੇ ਇੱਕ ਵਿਅਕਤੀ ਵੱਲੋਂ ਵੀ ਸ਼ਿਕਾਇਤ ਨਹੀਂ ਕੀਤੀ ਗਈ। ਕਿਉਂ? ਕਿਉਂਕਿ ਮੁੱਖ ਮੰਤਰੀ ਦਫ਼ਤਰ ਤੋਂ ਹਰ ਚੀਜ਼ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਦਵਾਈਆਂ ਦੀ ਕੋਈ ਕਮੀ ਨਹੀਂ ਹੈ, ਟੈਸਟਾਂ ਦੀ ਕੋਈ ਕਮੀ ਨਹੀਂ ਹੈ, ਡਾਕਟਰਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਛੋਟੀ ਤੋਂ ਛੋਟੀ ਮੁਸ਼ਕਿਲ ਵੀ ਦਰਪੇਸ਼ ਆਉਂਦੀ ਹੈ ਤਾਂ ਉੱਪਰੋਂ ਤੁਰੰਤ ਇਸ ਨੂੰ ਠੀਕ ਕਰਨ ਲਈ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਦੇਖਿਆ ਜਾਵੇ ਤਾਂ ਅਕਸਰ ਅਜਿਹਾ ਹੁੰਦਾ ਹੈ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਕਲੀਨਿਕ ਬਣ ਤਾਂ ਜਾਂਦੇ ਹਨ ਪਰ ਕੰਮ ਨਹੀਂ ਕਰਦੇ ਅਤੇ ਦਸ ਦਿਨਾਂ ਦੇ ਅੰਦਰ ਉਹ ਖਾਲੀ ਹੋ ਜਾਂਦੇ ਹਨ। ਪਰ ਆਮ ਆਦਮੀ ਕਲੀਨਿਕ ਅਜਿਹੇ ਨਹੀਂ ਹਨ। ਹਰੇਕ ਕਲੀਨਿਕ ਦੀ ਮੁੱਖ ਮੰਤਰੀ ਦਫ਼ਤਰ ਵੱਲੋਂ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਾਰਾ ਕੰਮ ਸਹੀ ਢੰਗ ਨਾਲ ਕੀਤਾ ਜਾ ਰਿਹਾ ਹੈ। ਇਨ੍ਹਾਂ 5 ਕਰੋੜ ਓਪੀਡੀ ਵਿਜ਼ਿਟਸ ਤੋਂ ਲਗਭਗ 1.5 ਤੋਂ 2 ਕਰੋੜ ਲੋਕਾਂ ਨੇ ਇਲਾਜ ਕਰਵਾਇਆ ਹੈ ਅਤੇ ਆਪਣੀਆਂ ਅਸੀਸਾਂ ਦਿੱਤੀਆਂ। ਪਿਛਲੇ ਚਾਰ ਸਾਲਾਂ ਵਿੱਚ, ਅਸੀਂ ਤੁਹਾਡੀਆਂ ਅਸੀਸਾਂ ਕਮਾਈਆਂ ਹਨ, ਨਾ ਕਿ ਪੈਸਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਸੀਂ ਇੱਕ ਪੈਸਾ ਵੀ ਨਹੀਂ ਕਮਾਇਆ, ਸਗੋਂ ਸਿਰਫ਼ ਤੇ ਸਿਰਫ਼ ਤੁਹਾਡਾ ਆਸ਼ੀਰਵਾਦ ਕਮਾਇਆ ਹੈ। ‘ਆਪ’ ਮੁਖੀ ਨੇ ਅੱਗੇ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਮੇਰੇ ਵਿਰੁੱਧ, ਮਨੀਸ਼ ਸਿਸੋਦੀਆ ਵਿਰੁੱਧ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਰੁੱਧ ਝੂਠੇ ਦੋਸ਼ ਲਾਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੇਜਰੀਵਾਲ ਨੇ ਪੈਸੇ ਲਏ, ਕੇਜਰੀਵਾਲ ਨੇ ਭ੍ਰਿਸ਼ਟਾਚਾਰ ਕੀਤਾ, ਕੇਜਰੀਵਾਲ ਨੇ 100 ਕਰੋੜ ਰੁਪਏ ਲਏ, ਅਤੇ ਸ਼ਰਾਬ ਘੁਟਾਲਾ ਕੀਤਾ। ਉਨ੍ਹਾਂ ਨੇ ਸਾਨੂੰ ਜੇਲ੍ਹਾਂ ਵਿੱਚ ਪਾ ਦਿੱਤਾ, ਮੈਨੂੰ ਛੇ ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ, ਮਨੀਸ਼ ਸਿਸੋਦੀਆ ਨੂੰ ਡੇਢ ਸਾਲ ਜੇਲ੍ਹ ਵਿੱਚ ਰੱਖਿਆ ਗਿਆ। ਅਜਿਹੀਆਂ ਸ਼ਕਤੀਸ਼ਾਲੀ ਤਾਕਤਾਂ ਸਾਡੇ ਪਿੱਛੇ ਹਨ। ਪਰ ਹੁਣ ਅਦਾਲਤ ਦੇ ਫ਼ੈਸਲੇ ਨੇ ਸਭ ਕੁਝ ਸਾਫ਼ ਕਰ ਦਿੱਤਾ ਕਿ ਕੇਜਰੀਵਾਲ ਵਿਰੁੱਧ ਕੋਈ ਸਬੂਤ ਨਹੀਂ ਹੈ, ਇੱਕ ਵੀ ਸਬੂਤ ਨਹੀਂ। ਉਸ ਨੇ ਸਾਂਝਾ ਕੀਤਾ ਕਿ ਅਦਾਲਤ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਕੇਜਰੀਵਾਲ ‘ਕੱਟੜ ਇਮਾਨਦਾਰ’ ਹੈ ਅਤੇ ਉਸ ਨੇ ਕੋਈ ਗਲਤ ਕੰਮ ਨਹੀਂ

Punjab

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 28 ਮਾਰਚ 2026: ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ “ਵਿਸ਼ਵਚੇਲਾ” ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ।  ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ ‘ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ। ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ। ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ ‘ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ। ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। 

Punjab

ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: ਭਗਵੰਤ ਸਿੰਘ ਮਾਨ

ਫਤਿਹਗੜ੍ਹ ਸਾਹਿਬ, 28 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪਿਛਲੀਆਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨਾਂ ਨੂੰ ਸਖ਼ਤ ਬਣਾ ਕੇ ਅਤੇ ਸਖ਼ਤ ਸਜ਼ਾਵਾਂ ਲਾਗੂ ਕਰਕੇ ਇਸ ਸਬੰਧੀ ਇਨਸਾਫ਼ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।  ਫਤਹਿਗੜ੍ਹ ਸਾਹਿਬ ਵਿੱਚ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਡੇ-ਵੱਡੇ ਦਾਅਵੇ ਕਰਦਾ ਹੈ ਕਿ ਸਭ ਕੁਝ ਉਨ੍ਹਾਂ ਦਾ ਬਣਾਇਆ ਹੋਇਆ ਹੈ, ਪਰ ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ‘ਤੇ ਅੱਖਾਂ ਬੰਦ ਕਰ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ ਅਤੇ ਨਿਰਦੋਸ਼ ਲੋਕ ਮਾਰੇ ਗਏ ਸਨ, ਜੋ ਸਭ ਅਕਾਲੀਆਂ ਦੇ ਕਾਰਜਕਾਲ ਦੌਰਾਨ ਹੋਇਆ।  ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸ਼ਾਇਦ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਮੰਨਦੇ ਹਨ ਕਿ ਲੋਕ ਵੀ ਸਭ ਭੁੱਲ ਜਾਣਗੇ, ਪਰ ਲੋਕ ਕੁਝ ਵੀ ਭੁੱਲਣ ਵਾਲੇ ਨਹੀਂ ਕਿ ਇਨ੍ਹਾਂ ਘਟਨਾਵਾਂ ਵਿੱਚ ਉਨ੍ਹਾਂ ਦਾ ਹੀ ਪਰਿਵਾਰ ਸ਼ਾਮਲ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਸਭ ਠੀਕ ਕਰਾਂਗੇ ਅਤੇ ਇਸ ਸਬੰਧੀ ਕਾਨੂੰਨ ਨੂੰ ਸਖ਼ਤ ਕਰਨ ਲਈ ਅਸੀਂ ਆਹਲਾ ਦਰਜੇ ਦੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰ ਰਹੇ ਹਾਂ। ਵਿਸਾਖੀ ਮੌਕੇ ਅਸੀਂ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿਚ ਸੋਧ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ, ਜਿਸ ਲਈ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਨਾਲ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਦੀ ਹਿੰਮਤ ਨਹੀਂ ਕਰ ਸਕੇਗਾ। ਅਸੀਂ ਸੰਤ ਸਮਾਜ ਨਾਲ ਵੀ ਸਲਾਹ-ਮਸ਼ਵਰਾ ਕਰ ਰਹੇ ਹਾਂ। ਇਹ ਕੁਝ ਅਜਿਹਾ ਹੈ ਜੋ ਸਿਰਫ਼ ਅਸੀਂ ਹੀ ਕਰ ਸਕਦੇ ਹਾਂ ਅਤੇ ਕਰ ਰਹੇ ਹਾਂ ਕਿਉਂਕਿ ਲੋਕ ਕਿਸੇ ਹੋਰ ਸਰਕਾਰ ਤੋਂ ਹੁਣ ਕੋਈ ਉਮੀਦ ਵੀ ਨਹੀਂ ਰੱਖਦੇ।  

Punjab

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

 ਚੰਡੀਗੜ੍ਹ, 28 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗੈਂਗਸਟਰਾਂ ਦੇ ਸਫ਼ਾਏ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਜਨਤਾ ਦਾ ਬੇਮਿਸਾਲ ਸਮਰਥਨ ਮਿਲ ਰਿਹਾ ਹੈ। ਪੰਨੂ ਨੇ ਦੱਸਿਆ ਕਿ ਗੈਂਗਸਟਰਾਂ ਖ਼ਿਲਾਫ਼ ਜਾਰੀ ਕੀਤੇ ਗਏ ਵਿਸ਼ੇਸ਼ ਹੈਲਪਲਾਈਨ ਨੰਬਰ ‘ਤੇ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੱਗੇ ਆ ਕੇ ਪੁਲਿਸ ਦੀ ਮਦਦ ਕੀਤੀ ਹੈ, ਜੋ ਇਸ ਗੱਲ ਦਾ ਸਬੂਤ ਹੈ ਕਿ ਹੁਣ ਸੂਬੇ ਵਿੱਚ ਅਪਰਾਧੀਆਂ ਲਈ ਕੋਈ ਥਾਂ ਨਹੀਂ ਬਚੀ ਹੈ। ਬਲਤੇਜ ਪੰਨੂ ਨੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਲਗਭਗ 590 ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਸ਼ਿਕਾਇਤਕਰਤਾ ਦੀ ਸੁਰੱਖਿਆ ਹੈ, ਇਸ ਲਈ ਸੂਚਨਾ ਦੇਣ ਵਾਲੇ ਹਰ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾ ਰਿਹਾ ਹੈ। ਪ੍ਰਾਪਤ ਸ਼ਿਕਾਇਤਾਂ ਵਿੱਚੋਂ 83 ਸ਼ਿਕਾਇਤਾਂ ਨਸ਼ਾ ਤਸਕਰੀ ਵਿਰੁੱਧ, 35 ਜ਼ਬਰਨ ਵਸੂਲੀ (ਫਿਰੌਤੀ), 43 ਗੈਂਗਸਟਰਾਂ ਨਾਲ ਸਬੰਧਤ ਅਤੇ 86 ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਸ਼ਿਕਾਇਤਾਂ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕਰਦਿਆਂ ਹੁਣ ਤੱਕ 63 ਗੰਭੀਰ ਮਾਮਲਿਆਂ ਵਿੱਚ ਐਫਆਈਆਰ  ਦਰਜ ਕੀਤੀ ਜਾ ਚੁੱਕੀ ਹੈ। ਪੰਨੂ ਨੇ ਅੱਗੇ ਕਿਹਾ ਕਿ ਦਰਜ ਕੀਤੀਆਂ ਗਈਆਂ ਇਨ੍ਹਾਂ ਐਫਆਈਆਰਜ਼ ਵਿੱਚ ਵੱਖ-ਵੱਖ ਗੈਂਗਸਟਰਾਂ ਅਤੇ ਉਨ੍ਹਾਂ ਦੇ ਗੁਰਗਿਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਦੇ ਨੈੱਟਵਰਕ ਦੀ ਕਮਰ ਟੁੱਟ ਗਈ ਹੈ। ਉਨ੍ਹਾਂ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦਾ ਨਿਡਰ ਹੋ ਕੇ ਸ਼ਿਕਾਇਤ ਦਰਜ ਕਰਵਾਉਣਾ ਇਹ ਦਰਸਾਉਂਦਾ ਹੈ ਕਿ ਪੰਜਾਬ ਦੀ ਜਨਤਾ ਨੂੰ ‘ਐਂਟੀ-ਗੈਂਗਸਟਰ ਟਾਸਕ ਫੋਰਸ’  ਅਤੇ ਮਾਨ ਸਰਕਾਰ ਦੀ ਨੀਅਤ ‘ਤੇ ਪੂਰਾ ਭਰੋਸਾ ਹੈ। ਕਈ ਹੋਰ ਸ਼ਿਕਾਇਤਾਂ ‘ਤੇ ਅਜੇ ਡੂੰਘਾਈ ਨਾਲ ਜਾਂਚ ਚੱਲ ਰਹੀ ਹੈ, ਜਿਨ੍ਹਾਂ ‘ਤੇ ਜਲਦੀ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਲਤੇਜ ਪੰਨੂ ਨੇ ਕਿਹਾ ਕਿ ਜਨਤਾ ਦੇ ਇਸੇ ਅਟੁੱਟ ਵਿਸ਼ਵਾਸ ਕਾਰਨ ਹੀ ਅੱਜ ਏਜੀਟੀਐਫ ਨੂੰ ਗੈਂਗਸਟਰਵਾਦ ਵਿਰੁੱਧ ਜੰਗ ਵਿੱਚ ਇੰਨੀ ਵੱਡੀ ਸਫਲਤਾ ਹਾਸਲ ਹੋ ਰਹੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਨੂੰ ਅਪਰਾਧ ਮੁਕਤ ਅਤੇ ਸੁਰੱਖਿਅਤ ਬਣਾਉਣ ਦੀ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਸਫ਼ਾਇਆ ਨਹੀਂ ਹੋ ਜਾਂਦਾ। 

Punjab

ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਚੰਡੀਗੜ੍ਹ, 28 ਮਾਰਚ:“ਪੰਜਾਬ ਸਿੱਖੀਆ ਕ੍ਰਾਂਤੀ” ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ।ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ।ਸਿੱਖਿਆ ਮੰਤਰੀ ਨੇ ਕਿਹਾ, “ਮਾਪਿਆਂ ਨੂੰ ਢਾਂਚਾਗਤ ਦਿਸ਼ਾ-ਨਿਰਦੇਸ਼ਾਂ ਅਤੇ ਵਿਚਾਰ ਵਟਾਂਦਰੇ ਰਾਹੀਂ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਬਾਰੇ ਜਾਗਰੂਕ ਕੀਤਾ ਗਿਆ ਸੀ। ਮੈਗਾ ਪੀਟੀਐਮ ਸਿਰਫ ਰਿਪੋਰਟ ਕਾਰਡ ਵੰਡ ਨਾਲ ਸਬੰਧਤ ਨਹੀਂ ਹੈ ਸਗੋਂ ਇਹ ਹਰੇਕ ਬੱਚੇ ਦੇ ਵਿਕਾਸ ਬਾਰੇ ਸੰਪੂਰਨ ਫੀਡਬੈਕ ਪੇਸ਼ ਕਰਦੀ ਹੈ। ਸਕੂਲਾਂ ਨੇ ਮਾਪਿਆਂ ਦੇ ਸਵਾਗਤ ਲਈ ਢੁੱਕਵਾਂ ਮਾਹੌਲ ਸਿਰਜਿਆ, ਪ੍ਰਦਰਸ਼ਨੀਆਂ ਰਾਹੀਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪੇਸ਼ ਕੀਤੀ ਅਤੇ ਬਾਲਗ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਕੁੜੀਆਂ ਲਈ ਐਚਪੀਵੀ ਟੀਕਾਕਰਨ ‘ਤੇ ਧਿਆਨ ਕੇਂਦਰਿਤ ਕੀਤਾ।”ਮੈਗਾ ਪੀਟੀਐਮ ਨੂੰ ਸੂਬੇ ਦੇ ਸਿੱਖਿਆ ਈਕੋਸਿਸਟਮ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਅਹਿਮ ਕਦਮ ਦੱਸਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਰੇ ਸਰਕਾਰੀ ਸਕੂਲਾਂ ਵੱਲੋਂ ਇਹ ਪੂਰਾ ਦਿਨ ਵਿਸ਼ੇਸ਼ ਤੌਰ ‘ਤੇ ਮਾਪਿਆਂ-ਅਧਿਆਪਕ-ਵਿਦਿਆਰਥੀਆਂ ਦੀ ਆਪਸੀ ਗੱਲਬਾਤ ਨੂੰ ਸਮਰਪਿਤ ਕੀਤਾ ਗਿਆ ਅਤੇ ਇੱਕ ਜਵਾਬਦੇਹ ਅਤੇ ਸਮਾਵੇਸ਼ੀ ਜਨਤਕ ਸਿੱਖਿਆ ਪ੍ਰਣਾਲੀ ਸਿਰਜਣ ਲਈ ਕਲਾਸਰੂਮਾਂ ਨੂੰ ਨਿਯਮਤ ਅਕਾਦਮਿਕ ਸਿੱਖਿਆ ਦੀ ਬਜਾਏ ਅਰਥਪੂਰਨ ਵਿਚਾਰਾਂ ‘ਤੇ ਕੇਂਦ੍ਰਿਤ ਸਥਾਨਾਂ ਵਿੱਚ ਬਦਲ ਦਿੱਤਾ।”ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਿਰਫ਼ ਬੁਨਿਆਦੀ ਢਾਂਚੇ ਬਾਰੇ ਨਹੀਂ ਹੈ, ਸਗੋਂ ਇਹ ਸਕੂਲਾਂ ਅਤੇ ਪਰਿਵਾਰਾਂ ਦਰਮਿਆਨ ਮਜ਼ਬੂਤ ਭਾਈਵਾਲੀ ਸਥਾਪਤ ਕਰਨ ਬਾਰੇ ਹੈ। ਜਦੋਂ ਮਾਪੇ ਅਤੇ ਅਧਿਆਪਕ ਇਕੱਠੇ ਕੰਮ ਕਰਦੇ ਹਨ ਤਾਂ ਹਰ ਬੱਚੇ ਨੂੰ ਲਾਭ ਮਿਲਦਾ ਹੈ। ਇਸ ਮੈਗਾ ਪੀਟੀਐਮ ਦਾ ਉਦੇਸ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਭਾਈਵਾਲੀ ਨੂੰ ਮਜ਼ਬੂਤ ਕਰਨਾ ਹੈ।ਉਨ੍ਹਾਂ ਕਿਹਾ, “ਪੀਟੀਐਮ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਅਕਾਦਮਿਕ ਸੈਸ਼ਨ ਸਬੰਧੀ ਦਾਖਲਾ ਮੁਹਿੰਮ ਲਈ ਇੱਕ ਮੰਚ ਵਜੋਂ ਭੂਮਿਕਾ ਨਿਭਾਈ ਅਤੇ ਇਸ ਦੌਰਾਨ ਮਿਸ਼ਨ ਸਮਰਥ, ਹੁਨਰ ਸਿੱਖਿਆ ਅਤੇ ਹੋਰ ਪ੍ਰਮੁੱਖ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।”ਮੈਗਾ ਪੀਟੀਐਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭਾਈਚਾਰਕ ਸ਼ਮੂਲੀਅਤ ਵਾਲੇ ਸਿੱਖਿਆ ਸੁਧਾਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਤਾਂ ਜੋ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਇੱਕ ਜਵਾਬਦੇਹ ਅਤੇ ਸਮੁੱਚੀ ਜਨਤਕ ਸਿੱਖਿਆ ਪ੍ਰਣਾਲੀ ਵਿਕਸਿਤ ਕੀਤੀ ਜਾ ਸਕੇ। ਰਿਪੋਰਟ ਕਾਰਡ ਦੀ ਵੰਡ ਨੂੰ ਅਸਲ ਵਿਚਾਰ ਵਟਾਂਦਰੇ ਵਿੱਚ ਬਦਲ ਕੇ ਸੂਬੇ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸ਼ਮੂਲੀਅਤ ਵਾਲੇ ਅਤੇ ਨਤੀਜਾ ਅਧਾਰਤ ਸਿੱਖਿਆ ਢਾਂਚੇ ਸਬੰਧੀ ਆਪਣੇ ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤ ਕੀਤਾ ਹੈ। 

Punjab

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਚੰਡੀਗੜ੍ਹ, 28 ਮਾਰਚ, 2026:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਇਥੇ ਦੱਸਿਆ ਕਿ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਨੇ ਅੰਮ੍ਰਿਤਸਰ ਵਿੱਚ ਇੱਕ ਵਿਸ਼ਵ ਪੱਧਰੀ ਪ੍ਰਾਹੁਣਚਾਰੀ ਪ੍ਰੋਜੈਕਟ ਦੇ ਵਿਕਾਸ ਲਈ ਐਮ.ਓ.ਯੂ. ‘ਤੇ ਹਸਤਾਖਰ ਕੀਤੇ ਹਨ, ਜੋ ਪੰਜਾਬ ਦੇ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਨੂੰ ਵੱਡਾ ਹੁਲਾਰਾ ਦੇਵੇਗਾ।  ਇਸ ਸਮਝੌਤੇ ‘ਤੇ ਦੋਵਾਂ ਧਿਰਾਂ ਦੇ ਸੀਨੀਅਰ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਹਸਤਾਖਰ ਕੀਤੇ ਗਏ, ਜਿਨ੍ਹਾਂ ਵਿੱਚ ਕਾਰਪੋਰੇਟ ਅਤੇ ਕਾਨੂੰਨੀ ਮਾਮਲੇ, ਓਬਰਾਏ ਗਰੁੱਪ ਦੇ ਪ੍ਰਧਾਨ ਸ੍ਰੀ ਆਰ. ਸ਼ੰਕਰ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਸ਼ਾਹਬਾਜ਼ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਅਮਨਦੀਪ ਕੌਰ ਸ਼ਾਮਲ ਸਨ। ਸਮਝੌਤੇ ‘ਤੇ ਹਸਤਾਖਰ ਸਬੰਧੀ ਰੱਖੇ ਇਸ ਸਮਾਰੋਹ ਵਿੱਚ ਪ੍ਰਸ਼ਾਸਕੀ ਸਕੱਤਰ, ਉਦਯੋਗ ਅਤੇ ਵਣਜ, ਪੰਜਾਬ  ਸ. ਗੁਰਕਿਰਤ ਕਿਰਪਾਲ ਸਿੰਘ ਨੇ ਵੀ ਸ਼ਿਰਕਤ ਕੀਤੀ।ਉਨ੍ਹਾਂ ਦੱਸਿਆ ਕਿ ਆਉਣ ਵਾਲਾ 150 ਕਮਰਿਆਂ ਵਾਲਾ ਪ੍ਰੋਜੈਕਟ ਓਬਰਾਏ ਗਰੁੱਪ ਦੇ ਟ੍ਰਾਈਡੈਂਟ ਬ੍ਰਾਂਡ ਤਹਿਤ ਵਿਕਸਤ ਕੀਤਾ ਜਾਵੇਗਾ ਅਤੇ ਇਹ ਅੰਮ੍ਰਿਤਸਰ-ਤਰਨ ਤਾਰਨ ਰੋਡ ਉੱਪਰ ਸ੍ਰੀ ਹਰਿਮੰਦਰ ਸਾਹਿਬ ਤੋਂ ਲਗਭਗ 3 ਕਿਲੋਮੀਟਰ ਦੀ ਦੂਰੀ ‘ਤੇ ਹੋਵੇਗਾ। ਉਨ੍ਹਾਂ ਦੱਸਿਆ ਕਿ 3 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਲਗਭਗ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ ਅਤੇ ਇਸ ਨਾਲ ਅੰਮ੍ਰਿਤਸਰ ਦੇ ਪ੍ਰੀਮੀਅਮ ਪ੍ਰਾਹੁਣਚਾਰੀ ਬੁਨਿਆਦੀ ਢਾਂਚੇ ਨੂੰ ਵੱਡੀ ਮਜ਼ਬੂਤੀ ਮਿਲਣ ਦੀ ਉਮੀਦ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਲਗਭਗ 350 ਵਿਅਕਤੀਆਂ ਲਈ ਰੋਜ਼ਗਾਰ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਥਾਨਕ ਆਰਥਿਕ ਗਤੀਵਿਧੀਆਂ ਅਤੇ ਰੋਜ਼ਗਾਰ ਉੱਪਤਰੀ ਨੂੰ ਹੋਰ ਹੁਲਾਰਾ ਮਿਲੇਗਾ।ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪ੍ਰਾਹੁਣਚਾਰੀ ਪ੍ਰੋਜੈਕਟ ਓਬਰਾਏ ਗਰੁੱਪ ਅਤੇ ਸਪ੍ਰਿੰਗਐਜ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇ ਸਹਿਯੋਗ ਤਹਿਤ ਵਿਕਸਤ ਕੀਤਾ ਜਾਵੇਗਾ, ਜੋ ਓਬਰਾਏ ਗਰੁੱਪ ਦੀ ਲਗਜ਼ਰੀ ਪ੍ਰਾਹੁਣਚਾਰੀ ਵਿੱਚ ਵਿਸ਼ਵ ਪੱਧਰ ਤੱਕ ਮੰਨੀ-ਪ੍ਰਮੰਨੀ ਮੁਹਾਰਤ ਅਤੇ ਸਪ੍ਰਿੰਗਐਜ ਦੀ ਮਜ਼ਬੂਤ ਸਥਾਨਕ ਮੌਜੂਦਗੀ ਨੂੰ ਇਕੱਠਾ ਕਰੇਗਾ।ਜ਼ਿਕਰਯੋਗ ਹੈ ਕਿ ਇਹ “ਟ੍ਰਾਈਡੈਂਟ” ਬ੍ਰਾਂਡ ਤਹਿਤ ਪੰਜਾਬ ਵਿੱਚ ਪਹਿਲਾ ਹੋਟਲ ਹੋਵੇਗਾ। ਇਸ ਸਮੇਂ ਭਾਰਤ ਭਰ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ 9 ਹੋਟਲ ਚੱਲ ਰਹੇ ਹਨ। ਇਸ ਸਮੇਂ ਓਬਰਾਏ ਗਰੁੱਪ ਦੇ ਦੇਸ਼ ਭਰ ਵਿੱਚ 32 ਹੋਟਲ ਚੱਲ ਰਹੇ ਹਨ ਅਤੇ 10 ਹੋਰ ਪ੍ਰਗਤੀ ਅਧੀਨ ਹਨ। ਪੰਜਾਬ ਵਿੱਚ ਇਹ ਗਰੁੱਪ ਪਹਿਲਾਂ ਹੀ ਓਬਰਾਏ ਬ੍ਰਾਂਡ ਤਹਿਤ ਨਿਊ ਚੰਡੀਗੜ੍ਹ ਵਿਖੇ ਓਬਰਾਏ ਸੁਖਵਿਲਾਸ ਸਪਾ ਰਿਜ਼ੋਰਟ ਚਲਾ ਰਿਹਾ ਹੈ।ਇਸ ਸਭ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਪ੍ਰੋਜੈਕਟ ਵੀ ਵਧੇਰੇ ਮਹੱਤਵਪੂਰਨ ਹੈ ਕਿਉਂਕਿ ਇਸਨੂੰ ਪੰਜਾਬ ਵਿੱਚ ਟ੍ਰਾਈਡੈਂਟ ਬ੍ਰਾਂਡ ਤਹਿਤ ਇਸ ਪੱਧਰ ਦਾ ਪਹਿਲਾ ਗ੍ਰੀਨਫੀਲਡ ਪ੍ਰੋਜੈਕਟ ਦੱਸਿਆ ਜਾ ਰਿਹਾ ਹੈ। ਇਸ ਪ੍ਰੋਜੈਕਟ ‘ਤੇ ਕੰਮ ਜੁਲਾਈ 2026 ਵਿੱਚ ਸ਼ੁਰੂ ਹੋਣ ਦੀ ਉਮੀਦ ਹੈ, ਜਿਸ ਨੂੰ ਮਾਰਚ 2029 ਤੱਕ ਪੂਰਾ ਕਰਨ ਦਾ ਟੀਚਾ ਹੈ।ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਰਾਹੀਂ ਇਸ ਸਹਿਯੋਗ ਨੂੰ ਵਧੇਰੇ ਸੁਚਾਰੂ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਇਨਵੈਸਟ ਪੰਜਾਬ ਡੇਢ ਸਾਲ ਤੋਂ ਵੱਧ ਸਮੇਂ ਤੋਂ ਦੋਵਾਂ ਧਿਰਾਂ ਨਾਲ ਨੇੜਿਓਂ ਜੁੜੇ ਕੇ ਉਨ੍ਹਾਂ ਨੂੰ ਇਕੱਠੇ ਲਿਆਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ, ਜੋ ਕਿ ਉੱਚ-ਮੁੱਲ ਵਾਲੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਉਦਯੋਗ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਵਧ ਰਹੀ ਰਫ਼ਤਾਰ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੂਬੇ ਨੇ ਸਾਲ 2025-26 ਵਿੱਚ 59,448 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਹੈ, ਜਿਸ ਨਾਲ 1,33,221 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਨੇ 1 ਅਪ੍ਰੈਲ, 2022 ਤੋਂ 5,57,664 ਨੌਕਰੀਆਂ ਦੀ ਸੰਭਾਵਨਾ ਵਾਲੇ 1,59,947 ਕਰੋੜ ਦੇ ਨਿਵੇਸ਼ ਆਕਰਸ਼ਿਤ ਕੀਤੇ ਹਨ, ਜੋ ਰਾਜ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਇਹ ਸਹਿਯੋਗ ਪੰਜਾਬ ਦੇ ਉੱਚ-ਪੱਧਰੀ ਸੈਰ-ਸਪਾਟਾ, ਪ੍ਰਾਹੁਣਚਾਰੀ ਅਤੇ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਬਣਨ ਦੇ ਸਫ਼ਰ ਵਿੱਚ ਇੱਕ ਨਵਾਂ ਮੀਲ ਪੱਥਰ ਹੈ, ਜੋ ਇੱਕ ਵਿਸ਼ਵਵਿਆਪੀ ਸੱਭਿਆਚਾਰਕ ਅਤੇ ਅਧਿਆਤਮਿਕ ਕੇਂਦਰ ਵਜੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੀ ਸਥਿਤੀ ਨੂੰ ਵੀ ਹੋਰ ਮਜ਼ਬੂਤ ਕਰੇਗਾ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਨਾ ਸਿਰਫ਼ ਉਦਯੋਗ ਲਈ, ਸਗੋਂ ਪ੍ਰੀਮੀਅਮ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਨਿਵੇਸ਼ਾਂ ਲਈ ਵੀ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਦੇ ਸਰਗਰਮ ਸਮਰਥਨ ਨਾਲ ਅਜਿਹੇ ਮਹੱਤਵਪੂਰਨ ਪ੍ਰੋਜੈਕਟ ਹਕੀਕਤ ਬਣ ਕੇ ਰਾਜ ਦੇ ਆਰਥਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। 

Scroll to Top