Actionpunjab

Action Punjab Logo
Breaking News

Punjab

Punjab

ਆਪ ਆਗੂਆਂ ਨੇ ਅੰਮ੍ਰਿਤਸਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦਿਖਾਏ ਕਾਲੇ ਝੰਡੇ

ਅੰਮ੍ਰਿਤਸਰ, 21 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਿਧਾਇਕਾਂ ਨੇ ਸ਼ਨੀਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਕਾਲੀਆਂ ਝੰਡੀਆਂ ਲਹਿਰਾਉਂਦੇ ਹੋਏ ਅਤੇ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ‘ਆਪ’ ਆਗੂਆਂ ਨੇ ਉਨ੍ਹਾਂ ਦੀ ਆਮਦ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਭਾਜਪਾ ਨੇ ਲਗਾਤਾਰ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ। ਨਾਇਬ ਸਿੰਘ ਸੈਣੀ ਅੰਮ੍ਰਿਤਸਰ ਦੀ ਦਾਣਾ ਮੰਡੀ ਵਿਖੇ ਇੱਕ ਰੈਲੀ ਵਿੱਚ ਸ਼ਾਮਲ ਹੋਣ ਅਤੇ ਸੈਣੀ ਭਾਈਚਾਰੇ ਦੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ। ਹਾਲਾਂਕਿ, ਰੈਲੀ ਵਾਲੀ ਥਾਂ ਦੇ ਬਾਹਰ ਸਥਾਨਕ ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਉਨ੍ਹਾਂ ਦੇ ਕਾਫਲੇ ਵਿਰੁੱਧ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਪ੍ਰਤੀ ਭਾਜਪਾ ਦੇ ਵਿਤਕਰੇ ਭਰੇ ਰਵੱਈਏ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕ ਡਾ. ਅਜੇ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਪ੍ਰਭਬੀਰ ਸਿੰਘ ਬਰਾੜ, ਲੋਕ ਸਭਾ ਇੰਚਾਰਜ ਜਸਕਰਨ ਬਦੇਸ਼ਾ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਗੁਰਪ੍ਰਤਾਪ ਸਿੰਘ ਸੰਧੂ, ਡਾ. ਇੰਦਰਪਾਲ, ਗੁਰਦਰਸ਼ਨ ਸਿੰਘ ਗੋਲਡੀ, ਅਰਵਿੰਦਰ ਸਿੰਘ ਭੱਟੀ, ਵਰੁਣ ਰਾਣਾ, ਸਤਨਾਮ ਸਿੰਘ ਮਠਾਰੂ, ਮਨਦੀਪ ਮੋਂਗਾ, ਬਲਬੀਰ ਬੋਪਾਰਾਏ, ਵਿਸਾਖਾ ਸਿੰਘ, ਰਮਨ ਕੁਮਾਰ, ਬੌਬੀ ਬਾਵਾ, ਵਿਕਰਮਜੀਤ ਵਿੱਕੀ, ਬਲਜੀਤ ਸਿੰਘ ਰਿੰਕੂ, ਸੁਖਚੈਨ ਸਿੰਘ ਤਲਵੰਡੀ, ਰਾਜਬੀਰ ਸਿੰਘ, ਲਵਪ੍ਰੀਤ ਸਿੰਘ, ਲਖਬੀਰ ਸਿੰਘ, ਦਲਜੀਤ ਸਿੰਘ, ਗੁਰਪ੍ਰੀਤ ਕਟਾਰੀਆ, ਗੌਰਵ ਅਗਰਵਾਲ, ਸਤਪਾਲ ਸੋਖੀ, ਕਾਮਨਾ ਆਨੰਦ, ਸਰਬਜੀਤ ਬੱਲ ਅਤੇ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸਮਾਗਮ ਵਾਲੀ ਥਾਂ ਦੇ ਬਾਹਰ ਇਕੱਠੇ ਹੋਏ। ‘ਆਪ’ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੇਂਡੂ ਵਿਕਾਸ, ਸਿਹਤ, ਸਿੱਖਿਆ ਅਤੇ ਹੋਰ ਖੇਤਰਾਂ ਨਾਲ ਸਬੰਧਤ ਪੰਜਾਬ ਦੇ ਹੱਕੀ ਫੰਡਾਂ ਨੂੰ ਵਾਰ-ਵਾਰ ਰੋਕਿਆ ਹੈ, ਜਦਕਿ ਨਾਲ ਹੀ ਸਿਆਸੀ ਦੌਰਿਆਂ ਅਤੇ ਬਿਆਨਬਾਜ਼ੀ ਰਾਹੀਂ ਸੂਬੇ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਜੀਵਨ ਜੋਤ ਕੌਰ ਨੇ ਕਿਹਾ ਕਿ।ਅਸੀਂ ਅੱਜ ਇਸ ਲਈ ਵਿਰੋਧ ਕਰ ਰਹੇ ਹਾਂ ਕਿਉਂਕਿ ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਭਾਜਪਾ ਕਿਸ ਮੂੰਹ ਨਾਲ ਪੰਜਾਬ ਆ ਰਹੀ ਹੈ? ਉਹ ਇੱਥੋਂ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਿਉਂ ਕਰ ਰਹੇ ਹਨ? ਜਨਤਾ ਚੰਗੀ ਤਰ੍ਹਾਂ ਜਾਣਦੀ ਹੈ ਕਿ ਭਾਜਪਾ ਨੇ ਪੰਜਾਬ ਦੇ ਹੱਕੀ ਫੰਡ ਰੋਕੇ ਹੋਏ ਹਨ, ਚਾਹੇ ਉਹ ਸਿਹਤ, ਸਿੱਖਿਆ ਜਾਂ ਵਿਕਾਸ ਲਈ ਹੋਣ। ਪੰਜਾਬੀ ਭਾਜਪਾ ਦੇ ਕਿਸਾਨ ਵਿਰੋਧੀ, ਵਪਾਰ ਵਿਰੋਧੀ ਅਤੇ ਸਿੱਖਿਆ ਵਿਰੋਧੀ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਭੋਲੇ ਨਹੀਂ ਹਨ। ਉਹ ਸਮਝਦੇ ਹਨ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਅੱਜ ਦਾ ਪ੍ਰਦਰਸ਼ਨ ਇੱਕ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਦੇ ਲੋਕ ਝੂਠੇ ਪ੍ਰਚਾਰ ਨਾਲ ਗੁਮਰਾਹ ਨਹੀਂ ਹੋਣਗੇ। ‘ਆਪ’ ਆਗੂ ਨੀਲ ਗਰਗ ਨੇ ਵੀ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਪੰਜਾਬ ਵਿੱਚ ਆਪਣੀ ਪਾਰਟੀ ਦਾ ਪ੍ਰਚਾਰ ਕਰਨ ਦਾ ਪੂਰਾ ਅਧਿਕਾਰ ਹੈ, ਪਰ ਇਹ ਨਾ ਭੁੱਲੋ ਕਿ ਤੁਸੀਂ ਹਰਿਆਣਾ ਦੇ ਮੁੱਖ ਮੰਤਰੀ ਹੋ। ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਬੇਬੁਨਿਆਦ ਸਵਾਲ ਉਠਾ ਕੇ ਲੋਕਾਂ ਨੂੰ ਗੁਮਰਾਹ ਨਾ ਕਰੋ। ਅੰਕੜਿਆਂ ਦਾ ਹਵਾਲਾ ਦਿੰਦਿਆਂ ਨੀਲ ਗਰਗ ਨੇ ਕਿਹਾ, “ਕੇਂਦਰੀ ਏਜੰਸੀਆਂ ਦੀਆਂ ਰਿਪੋਰਟਾਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਨਾਲੋਂ ਬਿਹਤਰ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੰਜਾਬ ਦੇਸ਼ ਵਿੱਚ ਦੂਜੇ ਨੰਬਰ ‘ਤੇ ਹੈ, ਜਦਕਿ ਅਪਰਾਧ ਦਰ ਵਿੱਚ ਇਹ ਹਰਿਆਣਾ ਨਾਲੋਂ ਕਿਤੇ ਹੇਠਾਂ ਹੈ। ਹਰਿਆਣਾ ਵਿੱਚ 2023 ਵਿੱਚ 1,000 ਤੋਂ ਵੱਧ ਕਤਲ ਹੋਏ ਅਤੇ 2024 ਵਿੱਚ 900 ਤੋਂ ਵੱਧ। ਉੱਥੇ ਔਰਤਾਂ ਅਤੇ ਦਲਿਤਾਂ ‘ਤੇ ਅੱਤਿਆਚਾਰ ਕਾਫੀ ਜ਼ਿਆਦਾ ਹਨ। ਪੰਜਾਬ ਨੂੰ ਲੈਕਚਰ ਦੇਣ ਤੋਂ ਪਹਿਲਾਂ ਹਰਿਆਣਾ ਸਰਕਾਰ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਸਾਨਾਂ ਦੇ ਕਰਜ਼ੇ ਬਾਰੇ ਭਾਜਪਾ ਦੇ ਦਾਅਵਿਆਂ ਦਾ ਜਵਾਬ ਦਿੰਦਿਆਂ ਕਿਹਾ ਕਿ।ਪੰਜਾਬ ਦੇ ਕਿਸਾਨਾਂ ‘ਤੇ ਕਰਜ਼ੇ ਦਾ ਬੋਝ ਉਸ ਸਮੇਂ ਦੌਰਾਨ ਕਾਫੀ ਵਧਿਆ ਜਦੋਂ ਇੱਥੇ ਭਾਜਪਾ ਸੱਤਾ ਵਿੱਚ ਸੀ। ਇਸ ਤੋਂ ਇਲਾਵਾ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਦੇ ਪੱਧਰ ਵਿੱਚ ਕੋਈ ਵੱਡਾ ਅੰਤਰ ਨਹੀਂ ਹੈ। ਝੂਠੇ ਬਿਆਨ ਤੱਥਾਂ ਨੂੰ ਨਹੀਂ ਬਦਲ ਸਕਦੇ। ਆਪਣੀ ਗੱਲ ਖਤਮ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਪੰਜਾਬ ਵਿੱਚ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰਨ ਦੀ ਬਜਾਏ, ਹਰਿਆਣਾ ਦੇ ਮੁੱਖ ਮੰਤਰੀ ਨੂੰ ਪਹਿਲਾਂ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਜਿਨ੍ਹਾਂ ਨੇ ਉਨ੍ਹਾਂ ਨੂੰ ਚੁਣਿਆ ਹੈ ਅਤੇ ਹਰਿਆਣਾ ਦੀ ਸਥਿਤੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ। 

Punjab

ਸੁਖਪਾਲ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ ਵਜੋਂ ਅਹੁਦਾ ਸੰਭਾਲਿਆ, ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ 21 ਫਰਵਰੀ:  ਸੁਖਪਾਲ ਸਿੰਘ ਪੀ.ਸੀ.ਐਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋ ਪਹਿਲਾ ਉਹ ਦੁਧਨ ਸਾਧਾਂ ਵਿਖੇ ਬਤੌਰ ਐਸ.ਡੀ.ਐਮ ਤੈਨਾਤ ਸਨ।    ਅੱਜ ਅਹੁਦਾ ਸੰਭਾਲਣ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਵਿਸ਼ੇਸ ਗੱਲਬਾਤ ਕਰਦੇ ਹੋਏ  ਸੁਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਲੋੜਵੰਦਾਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਧਾਰਮਿਕ ਤੇ ਪਵਿੱਤਰ ਨਗਰੀ ਹੈ ਅਤੇ ਉਹ ਇਥੇ ਆਪਣੀ ਡਿਊਟੀ ਸੇਵਾ ਦੀ ਭਾਵਨਾ ਨਾਲ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ, ਬਿਹਤਰ ਪ੍ਰਸਾਸ਼ਨ ਦੇਣਾ ਅਤੇ ਇਲਾਕੇ ਦੇ ਵਿਕਾਸ ਲਈ ਕੋਈ ਵਿਸ਼ੇਸ ਯੋਜਨਾ ਨੂੰ ਤਿਆਰ ਕਰਕੇ ਸਰਕਾਰ ਤੋਂ ਪ੍ਰਵਾਨ ਕਰਵਾਉਣ ਨੂੰ ਵਿਸ਼ੇਸ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੀ ਜਿੰਮੇਵਾਰੀ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋ ਸੋਪੀ ਗਈ ਹੈ। ਜਿਸ ਨੂੰ ਪੂਰੀ ਮਿਹਨਤ, ਲਗਨ, ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। 

Punjab

ਸਪੀਕਰ ਸ. ਸੰਧਵਾਂ ਨੇ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ

ਕੋਟਕਪੂਰਾ, 20 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕਾ ਕੋਟਕਪੂਰਾ ਵਿੱਚ ਲਗਭਗ 5 ਕਰੋੜ ਰੁਪਏ ਦੀ ਲਾਗਤ ਨਾਲ 4 ਲਿੰਕ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖ ਕੇ ਵਿਕਾਸ ਕਾਰਜਾਂ ਦੀ ਨਵੀਂ ਸ਼ੁਰੂਆਤ ਕੀਤੀ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਦੇ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ, ਹਰ ਰੋਜ ਸੜਕਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਹਲਕਾ ਕੋਟਕਪੂਰਾ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਵਿੱਚ 26.36 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਦੇਵੀਵਾਲਾ–ਸਿਰਸੜੀ–ਕੋਟਸੁੱਖੀਆਂ ਦੀ ਰਿਪੇਅਰ, 2 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ ਤੋਂ ਕਾਸਮਭੱਟੀ ਦੀ ਰਿਪੇਅਰ, 44.57 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਮੋੜ ਤੋਂ ਸੁਹਾਗ ਦੀ ਰਿਪੇਅਰ ਅਤੇ 47.33 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਕੋਟਕਪੂਰਾ–ਮੁਕਤਸਰ ਰੋਡ ਤੋਂ ਕੋਠੇ ਬੇਰ ਵਾਲਾ ਤੋਂ ਦੁਆਰੇਆਣਾ ਰੋਡ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਰਿਪੇਅਰ ਨਾਲ ਪਿੰਡਾਂ ਦੀਆਂ ਮੰਡੀਆਂ, ਸਕੂਲਾਂ, ਸਿਹਤ ਕੇਂਦਰਾਂ ਅਤੇ ਮੁੱਖ ਸੜਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਆਰਥਿਕ ਸਰਗਰਮੀਆਂ ਨੂੰ ਵੀ ਵਧਾਵਾ ਮਿਲੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੋਂ ਬਿਨਾਂ ਸੂਬੇ ਦਾ ਸਰਬਪੱਖੀ ਵਿਕਾਸ ਸੰਭਵ ਨਹੀਂ ਹੈ ਅਤੇ ਇਸੇ ਮੰਤਵ ਨਾਲ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਨੀਤੀਆਂ ਅਨੁਸਾਰ ਕੰਮ ਕਰ ਰਹੀ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ 31 ਮਾਰਚ ਤੱਕ ਪੂਰੇ ਹੋ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ, ਪਾਰਟੀ ਆਗੂ, ਇਲਾਕਾ ਨਿਵਾਸੀ ਅਤੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।  

Punjab

ਉਪ ਮੰਡਲ ਮੈਜਿਸਟਰੇਟ ਅਤੇ ਤਹਿਸੀਲ ਦਫਤਰ ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਨੂੰ

 ਮਾਲੇਰਕੋਟਲਾ 20 ਫਰਵਰੀ –                       ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2026– 27 ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਮਾਲੇਰਕੋਟਲਾ ਅਤੇ ਦਫਤਰ ਤਹਿਸੀਲਦਾਰ, ਮਾਲੇਰਕੋਟਲਾ ਦੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 26 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਮਾਲੇਰਕੋਟਲਾ ਵਿਖੇ ਤਹਿਸੀਲਦਾਰ ਵੱਲੋਂ ਕਰਵਾਈ ਜਾਵੇਗੀ । ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ।                              ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਮਾਲੇਰਕੋਟਲਾ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਉਨ੍ਹਾਂ ਦੱਸਿਆ ਕਿ ਬੋਲੀ ਦੀ ਮੰਜੂਰੀ ਤੋਂ ਤੁਰੰਤ ਬਾਅਦ ਸਬੰਧਿਤ ਵਿਅਕਤੀ ਵੱਲ਼ੋਂ ਇੱਕ ਇਕਰਾਰਨਾਮਾ ਦੇਣਾ ਪਵੇਗਾ ਅਤੇ ਇੱਕ ਜਾਮਨੀ ਵੀ ਦੇਣੀ ਪਵੇਗੀ। ਉਨ੍ਹਾਂ ਹੋਰ ਕਿਹਾ ਕਿ ਠੇਕੇਦਾਰ ਕੰਟੀਨ ਆਰਜੀ ਤੌਰ ਤੇ ਬਣਾਏਗਾ ਅਤੇ ਸਮਾਂ ਪੂਰਾ ਹੋਣ ਮਗਰੋਂ ਉਸ ਕੰਟੀਨ ਦਾ ਮਲਬਾ ਉਠਾਣ ਲਈ ਪਾਬੰਦ ਹੋਵੇਗਾ। ਇਸ ਤੋਂ ਇਲਾਵਾ ਠੇਕੇਦਰਾ ਕੰਟੀਨ ਉੱਤੇ ਵਸਤੂਆਂ ਮਾਰਕਿਟ ਰੇਟ ਅਨੁਸਾਰ ਵੇਚਣ ਦਾ ਪਾਬੰਦ ਹੋਵੇਗਾ ਨਾਲ ਹੀ ਉਹ ਕੰਟੀਨ ਅੱਗੇ ਵਸਤੂਆਂ ਦੇ ਰੇਟ ਲਿਖ ਕੇ ਲਗਾਏਗਾ। ਉਹ ਕੰਟੀਨ ਦੇ ਆਲੇ ਦੁਆਲੇ ਦੀ ਸਫਾਈ ਦਾ ਵੀ ਧਿਆਨ ਰੱਖੇਗਾ ਅਤੇ ਫਾਲਤੂ ਪਦਾਰਥ ਅਤੇ ਕੂੜਾ ਕਰਕਟ ਦਾ ਯੋਗ ਪ੍ਰਬੰਧ ਕਰਨ ਲਈ ਜਿੰਮੇਵਾਰ ਹੋਵੇਗਾ । 

Punjab

3.25 ਕਰੋੜ ਦੀ ਲਾਗਤ ਨਾਲ ਸੰਘੇੜਾ ਬਾਈਪਾਸ ਦੀ ਮੁਰੰਮਤ ਦਾ ਕੰਮ ਸ਼ੁਰੂ: ਗੁਰਮੀਤ ਸਿੰਘ ਮੀਤ ਹੇਅਰ

ਬਰਨਾਲਾ, 20 ਫਰਵਰੀ ( )ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਲਈ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਇਸ ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਕੰਮ ਚੱਲ ਰਿਹਾ ਹੈ।ਲੋਕ ਸਭਾ ਮੈਂਬਰ ਸੰਗਰੂਰ ਸ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਵਾਸੀਆਂ ਦੀ ਮੰਗ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਨਾਲਾ-ਬਾਜਾਖਾਨਾ ਰੋਡ ਤੋਂ ਬਰਨਾਲਾ-ਰਾਏਕੋਟ ਰੋਡ (ਸੰਘੇੜਾ ਬਾਈਪਾਸ) ਤੱਕ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ ਜਿਸ ਉੱਤੇ 3.25 ਕਰੋੜ ਦੀ ਲਾਗਤ ਆਵੇਗੀ ਅਤੇ ਲਗਭੱਗ 3 ਮਹੀਨਿਆਂ ਵਿਚ ਇਹ ਕੰਮ ਪੂਰਾ ਹੋ ਜਾਵੇਗਾ।  ਇਸ ਸੜਕ ਦੇ ਬਣਨ ਨਾਲ ਜਿੱਥੇ ਆਸ-ਪਾਸ ਦੇ ਇਲਾਕਿਆਂ ਦੀ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਸੰਘੇੜਾ ਬਾਈਪਾਸ ਰਾਹੀਂ ਗੁਜ਼ਰਨ ਵਾਲੇ ਵਾਹਨਾਂ ਨੂੰ ਵੀ ਵੱਡੀ ਰਾਹਤ ਮਿਲੇਗੀ। ਓਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਇਸ ਸੜਕ ਦੇ ਕੰਮ ਦੌਰਾਨ ਗੁਣਵੱਤਾ ਦਾ ਖ਼ਾਸ ਖਿਆਲ ਰੱਖਿਆ ਜਾਵੇ ਅਤੇ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਗਿਆ ਕਿ ਇਸ ਸੜਕ ਦੀ ਕੁੱਲ ਲੰਬਾਈ 4.43 ਕਿਲੋਮੀਟਰ ਹੋਵੇਗੀ। 

Punjab

2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

*ਚੰਡੀਗੜ੍ਹ / ਅੰਮ੍ਰਿਤਸਰ, 20 ਫਰਵਰੀ: *ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ  ਮੈਂ ਇੱਕ ਮਿਸ਼ਨ ‘ਤੇ ਹਾਂ।ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਵਿੱਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ ‘ਸਮਰੱਥ’ ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ।ਸ. ਬੈਂਸ ਨੇ ਆਪਣੇ ਅਹੁਦਾ ਸੰਭਾਲਣ ਸਮੇਂ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੇ ਹਾਲਾਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ‘ਤੇ ਵੱਡੀ ਗਿਣਤੀ ਬੱਚੇ ਪੜ੍ਹਨ ਜਾਂ ਲਿਖਣ ਵਿੱਚ ਅਸਮਰੱਥ ਸਨ। ਸਿੱਖਣ ਦੇ ਪਾੜੇ ਨੂੰ ਪੂਰਨ ਵਿੱਚ ਇਸ ਪਹਿਲਕਦਮੀ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਹ ਜਦੋਂ ਅਜਿਹੇ ਬੱਚਿਆਂ, ਜੋ ਅੱਖਰਾਂ ਦੀ ਪਛਾਣ ਕਰਨ ‘ਚ ਜੱਦੋ-ਜਹਿਦ ਤੋਂ ਲੈ ਕੇ ਹੁਣ ਸ਼ਬਦਾਂ ਅਤੇ ਵਾਕਾਂ ਨੂੰ ਭਰੋਸੇ ਨਾਲ ਪੜ੍ਹਨ ਤੱਕ ਤਰੱਕੀ ਕਰ ਚੁੱਕੇ ਹਨ, ਨਾਲ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਹੁੰਦੀ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ’ ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕੰਮ ਕੀਤਾ। ਉਨ੍ਹਾ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ  ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।ਇਹ ਆਖਦਿਆਂ ਕਿ ਗਲਤ ਚੀਜ਼ਾਂ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ, ਸ. ਬੈਂਸ ਨੇ ਜਨਤਾ ਅਤੇ ਮੀਡੀਆ ਨੂੰ ਮਿਹਨਤੀ ਅਤੇ ਕੁਸ਼ਲ ਅਧਿਆਪਕਾਂ ਦੇ ਚੰਗੇ ਕੰਮਾਂ ਨੂੰ ਵੀ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਝੀਤਾ ਕਲਾਂ ਵਰਗੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਵੱਧ ਤੋਂ ਵੱਧ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੂਲ ਦੇ ਕੈਂਪਸ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸ਼ਾਨਦਾਰ ਨਤੀਜੇ ਦੇ ਰਿਹਾ ਹੈ ਅਤੇ ਇਥੋਂ ਦੇ ਇੱਕ ਵਿਦਿਆਰਥੀ ਨੇ ਜੇਈਈ ਵੀ ਪਾਸ ਕੀਤਾ ਹੈ।ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। 

Punjab

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ

ਚੰਡੀਗੜ੍ਹ, 20 ਫਰਵਰੀ:ਪੰਜਾਬ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਪ੍ਰਮੁੱਖ ਉਦਯੋਗਪਤੀ ਅਤੇ Sajjan Jindal, ਚੇਅਰਮੈਨ, JSW Group ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਵਿੱਚ ਪੰਜਾਬ ਇਨਵੈਸਟ ਦੇ ਸੀਈਓ ਅਮਿਤ ਢਾਕਾ ਵੀ ਮੌਜੂਦ ਸਨ।ਮੀਟਿੰਗ ਦੌਰਾਨ ਸੱਜਣ ਜਿੰਦਲ ਨੇ ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਦੇ ਨਿਵੇਸ਼ ਦਾ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ JSW ਗਰੁੱਪ ਪੰਜਾਬ ਵਿੱਚ ਆਪਣੇ ਵੱਖ-ਵੱਖ ਕਾਰੋਬਾਰੀ ਖੇਤਰਾਂ ਵਿੱਚ ਹੋਰ ਨਿਵੇਸ਼ ਦੇ ਮੌਕਿਆਂ ਦੀ ਜਾਂਚ ਕਰੇਗਾ। ਇਸ ਪ੍ਰਸਤਾਵਿਤ ਨਿਵੇਸ਼ ਨਾਲ ਰਾਜ ਦੀ ਉਤਪਾਦਨ ਸਮਰੱਥਾ ਮਜ਼ਬੂਤ ਹੋਵੇਗੀ, ਇਸਪਾਤ ਮੁੱਲ ਸ਼੍ਰਿੰਖਲਾ ਹੋਰ ਗਹਿਰੀ ਹੋਵੇਗੀ ਅਤੇ ਖੇਤਰ ਵਿੱਚ ਸਿੱਧੇ ਅਤੇ ਅਪਰੋਖ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ।ਜਿੰਦਲ ਨੇ 13 ਮਾਰਚ ਨੂੰ Plaksha University ਵਿੱਚ ਹੋਣ ਵਾਲੇ ਇਨਵੈਸਟ ਪੰਜਾਬ ਸਮਿੱਟ ਦੇ ਉਦਘਾਟਨੀ ਸੈਸ਼ਨ ਵਿੱਚ ਆਪਣੀ ਹਾਜ਼ਰੀ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਤਿਆਰ ਕੀਤੇ ਜਾ ਰਹੇ ਉਦਯੋਗ-ਅਨੁਕੂਲ ਮਾਹੌਲ ਅਤੇ ਸਰਗਰਮ ਉਦਯੋਗਿਕ ਪਹੁੰਚ ਦੀ ਸਰਾਹਨਾ ਕੀਤੀ।ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਉੱਤਰੀ ਬਾਜ਼ਾਰਾਂ ਨਾਲ ਸ਼ਾਨਦਾਰ ਕੁਨੈਕਟਿਵਿਟੀ, ਮਜ਼ਬੂਤ ਐਮਐਸਐਮਈ ਪ੍ਰਣਾਲੀ, ਕੁਸ਼ਲ ਮਨੁੱਖੀ ਸਰੋਤ ਅਤੇ ਇਸਪਾਤ, ਆਟੋ ਕੰਪੋਨੈਂਟਸ, ਟੈਕਸਟਾਈਲ, ਖੇਡ ਸਮਾਨ, ਫੂਡ ਪ੍ਰੋਸੈਸਿੰਗ ਅਤੇ ਲਾਈਟ ਇੰਜੀਨੀਅਰਿੰਗ ਵਰਗੇ ਖੇਤਰਾਂ ਵਿੱਚ ਵਿਕਸਿਤ ਉਦਯੋਗਿਕ ਕਲੱਸਟਰਾਂ ਨਾਲ ਸਜਿਆ ਹੋਇਆ ਹੈ। ਉਨ੍ਹਾਂ ਨੇ “ਈਜ਼ ਆਫ ਡੂਇੰਗ ਬਿਜ਼ਨਸ” ਸੁਧਾਰਾਂ ਵਿੱਚ ਪੰਜਾਬ ਨੂੰ ਲਗਾਤਾਰ “ਟਾਪ ਅਚੀਵਰ” ਦਾ ਦਰਜਾ ਮਿਲਣ ਅਤੇ ਸਮੇਂ-ਬੱਧ ਮਨਜ਼ੂਰੀਆਂ ਲਈ ਇਕਲ-ਖਿੜਕੀ ਪ੍ਰਣਾਲੀ ਦੀ ਵੀ ਚਰਚਾ ਕੀਤੀ।ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨਵੀਂ, ਮਜ਼ਬੂਤ ਅਤੇ ਭਵਿੱਖ-ਕੇਂਦ੍ਰਿਤ ਉਦਯੋਗਿਕ ਨੀਤੀ ਨੂੰ ਅੰਤਿਮ ਰੂਪ ਦੇਣ ਦੇ ਅਗਲੇ ਪੜਾਅ ਵਿੱਚ ਹੈ। ਇਹ ਨੀਤੀ ਪ੍ਰਤੀਯੋਗੀ ਵਿੱਤੀ ਪ੍ਰੋਤਸਾਹਨ, ਪਲਗ-ਐਂਡ-ਪਲੇ ਉਦਯੋਗਿਕ ਢਾਂਚਾ, ਖੇਤਰ-ਵਿਸ਼ੇਸ਼ ਪਾਰਕ, ਤੇਜ਼ ਮਨਜ਼ੂਰੀਆਂ, ਲਾਜਿਸਟਿਕ ਕੁਸ਼ਲਤਾ ਅਤੇ ਡਿਫੈਂਸ ਮੈਨੂਫੈਕਚਰਿੰਗ, ਇਲੈਕਟ੍ਰਿਕ ਮੋਬਿਲਿਟੀ, ਅਡਵਾਂਸਡ ਮੈਟੀਰੀਅਲ, ਨਵੀਨੀਕਰਣਯੋਗ ਊਰਜਾ ਅਤੇ ਹਾਈ-ਐਂਡ ਇੰਜੀਨੀਅਰਿੰਗ ਵਰਗੇ ਉਭਰਦੇ ਖੇਤਰਾਂ ਲਈ ਮਜ਼ਬੂਤ ਨੀਤੀ ਸਮਰਥਨ ਪ੍ਰਦਾਨ ਕਰੇਗੀ। ਮੁੱਲ-ਵੱਧਤ ਉਤਪਾਦਨ, ਨਿਰਯਾਤ ਵਾਧੇ ਅਤੇ ਪੰਜਾਬ ਦੇ ਯੁਵਕਾਂ ਲਈ ਵੱਡੇ ਪੱਧਰ ’ਤੇ ਰੋਜ਼ਗਾਰ ਸਿਰਜਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।ਜਿੰਦਲ ਨੇ ਪੰਜਾਬ ਸਰਕਾਰ ਦੀ ਸਰਗਰਮ ਅਤੇ ਉਦਯੋਗ-ਮਿੱਤਰ ਨੀਤੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਮੰਤਰੀ ਸੰਜੀਵ ਅਰੋੜਾ ਦੇ ਰਾਜ ਵਿੱਚ ਨਵੇਂ ਨਿਵੇਸ਼ ਆਕਰਸ਼ਿਤ ਕਰਨ ਲਈ ਕੀਤੇ ਜਾ ਰਹੇ ਅਥਕ ਯਤਨਾਂ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਨੇ ਡਿਫੈਂਸ ਮੈਨੂਫੈਕਚਰਿੰਗ, ਆਟੋਮੋਬਾਈਲ ਖੇਤਰ ਅਤੇ ਨਵੀਨੀਕਰਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਰੁਚੀ ਜਤਾਈ।ਮੰਤਰੀ ਸੰਜੀਵ ਅਰੋੜਾ ਨੇ ਸਰਕਾਰ ਦੀ ਉਦਯੋਗਾਂ ਪ੍ਰਤੀ ਵਚਨਬੱਧਤਾ ਦੁਹਰਾਉਂਦੇ ਹੋਏ ਪ੍ਰਸਤਾਵਿਤ JSW ਪ੍ਰੋਜੈਕਟਾਂ ਲਈ ਪੂਰਾ ਸਹਿਯੋਗ, ਮਾਰਗਦਰਸ਼ਨ ਅਤੇ ਤੁਰੰਤ ਮਨਜ਼ੂਰੀਆਂ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਉਦਯੋਗਾਂ ਦੀ ਸਥਾਪਨਾ ਅਤੇ ਵਿਸਥਾਰ ਲਈ ਭਰੋਸੇਯੋਗ ਬਿਜਲੀ ਸਪਲਾਈ, ਸੁਧਰੇ ਹੋਏ ਲਾਜਿਸਟਿਕ ਢਾਂਚੇ ਅਤੇ ਸੰਵੇਦਨਸ਼ੀਲ ਪ੍ਰਸ਼ਾਸਨਿਕ ਪ੍ਰਣਾਲੀ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ।ਇਹ ਮੀਟਿੰਗ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਤੋਂ ਪਹਿਲਾਂ ਸਮਾਵੇਸ਼ੀ ਵਿਕਾਸ, ਉਦਯੋਗਿਕ ਵਿਭਿੰਨਤਾ ਅਤੇ ਰੋਜ਼ਗਾਰ ਸਿਰਜਣ ਦੇ ਵਿਜ਼ਨ ਅਨੁਸਾਰ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਅਤੇ ਪ੍ਰਤੀਯੋਗੀ ਨਿਵੇਸ਼ ਗੰਤੀਵਿਆਂ ਵਿੱਚ ਸ਼ਾਮਲ ਕਰਨ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। 

Punjab

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਫਰਵਰੀ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਰੀਬ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ, ਜੋ ਯੁਵਾ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਲਬਧੀ ਹੈ।ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾਪੂਰਕ ਪਹੁੰਚਾਉਂਦਾ ਹੈ। ਇਸ ਲਈ ਹਰ ਕਰਮਚਾਰੀ ਦਾ ਯੋਗਦਾਨ ਰਾਜ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ, ਲੋਕ-ਹਿਤੈਸ਼ੀ ਅਤੇ ਯੁਵਾ-ਕੇਂਦਰਿਤ ਨੀਤੀਆਂ ਰਾਹੀਂ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋ ਰਹੀ ਹੈ।ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Punjab

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

ਚੰਡੀਗੜ੍ਹ, 20 ਫਰਵਰੀ:ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ।ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ।ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿਕਟੋਰੀਅਲ (ਤਸਵੀਰਾਂ ਸਹਿਤ) ਬਰੋਸ਼ਰ ਨੈਲਸਨ ਮੰਡੇਲਾ ਵੱਲੋਂ ਕਹੇ ਗਏ ਮਿਗਨਾਤੀਸੀ ਸ਼ਬਦਾਂ,‘‘ ਜੇ ਤੁਸੀਂ ਕਿਸੇ ਸ਼ਖਸ ਨਾਲ ਉਸ ਭਾਸ਼ਾ ਵਿੱਚ ਗੱਲ ਕਰਦੇ ਹੋ ਜਿਸਨੂੰ ਉਹ ਸਮਝਦਾ ਹੈ ਤਾਂ ਉਹ ਲਫ਼ਜ਼ ਉਸਦੇ ਦਿਮਾਗ ਵਿੱਚ ਜਾਂਦੇ ਹਨ, ਪਰ ਜੇ ਤੁਸੀਂ ਉਸ ਨਾਲ ਉਸਦੀ ਮਾਂ ਬੋਲੀ ਵਿੱਚ ਗੱਲ ਕਰਦੇ ਹੋ ਤਾਂ ਉਹ ਉਸਦੇ ਦਿਲ ਤੱਕ ਪਹੁੰਚਦੀ ਹੈ।’’, ਤੋਂ ਪ੍ਰੇਰਿਤ ਹੋ ਕੇ ਤਿਆਰ ਕੀਤਾ ਹੈ ਤਾਂ ਜੋ ਮਾਂ ਬੋਲੀ ਪੰਜਾਬੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਅੱਗੇ ਕਿਹਾ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ-2026 ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਮਾਤ ਭਾਸ਼ਾ ਨੂੰ ਅਪਣਾਉਣ, ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਪ੍ਰਤੀ ਜਾਗਰੂਕ ਕਰਨਾ ਹੈ।ਵਧੀਕ ਮੁੱਖ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ, ਪੰਜਾਬ, ਡੀ.ਕੇ. ਤਿਵਾੜੀ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੇ ਸਾਹਿਤਕ ਬਰੋਸ਼ਰ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸਾਰਥਕ ਕਾਰਜ ਦੱਸਿਆ।ਇਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਪੂਜਾ ਗੁਪਤਾ ਨੇ ਵੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿਉਂਕਿ ਮਾਂ ਬੋਲੀ ਸਾਡੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦੀ ਆਤਮਾ ਹੈ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ  ਸਾਡੇ ਇਤਿਹਾਸ ਅਤੇ ਰਹੁ-ਰੀਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਂਦੀ  ਹੈ। ਰਾਜ ਸੂਚਨਾ ਕਮਿਸ਼ਨਰਾਂ ਨੇ ਕਿਹਾ ਕਿ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਅਤੇ ਉਤਸ਼ਾਹਿਤ ਕਰਕੇ, ਅਸੀਂ ਨਾ ਸਿਰਫ਼ ਆਪਣੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਸਗੋਂ ਮਨੁੱਖਤਾ ਦੀ ਵਿਭਿੰਨਤਾ ਅਤੇ ਏਕਤਾ ਵਿੱਚ ਵੀ ਯੋਗਦਾਨ ਪਾਉਂਦੇ ਹਾਂ। 

Punjab

ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ

ਚੰਡੀਗੜ੍ਹ, 20 ਫ਼ਰਵਰੀ:ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਲਾਭਕਾਰੀ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਲੈ ਕੇ ਬਾਜ਼ਾਰ ਤੱਕ ਹਰ ਪੱਧਰ ‘ਤੇ ਸੰਪੂਰਨ ਸਹਿਯੋਗ ਮੁਹੱਈਆ ਕਰਵਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਬੀਜ ਸਮੱਗਰੀ, ਤਕਨੀਕੀ ਸਲਾਹ, ਆਧੁਨਿਕ ਖੇਤੀ ਦੇ ਤਰੀਕੇ ਅਤੇ ਮਜ਼ਬੂਤ ਮਾਰਕੀਟ ਲਿੰਕੇਜ ਉਪਲਬਧ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ।ਬਾਗ਼ਬਾਨੀ ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਅਤੇ ਹਰ ਪੱਧਰ ਤੇ ਸੰਪੂਰਨ ਸਹਿਯੋਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਚੱਕਰ ਤੋਂ ਬਾਹਰ ਵੱਧ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਫਲਾਂ, ਸਬਜ਼ੀਆਂ ਅਤੇ ਹੋਰ ਉੱਚ ਮੁੱਲ ਵਾਲੀਆਂ ਫਸਲਾਂ ਕਿਸਾਨਾਂ ਲਈ ਵੱਧ ਲਾਭਦਾਇਕ ਸਾਬਤ ਹੋ ਰਹੀਆਂ ਹਨ।  ਇਸ ਦੇ ਨਾਲ ਹੀ ਪੋਸਟ-ਹਾਰਵੇਸਟ ਮੈਨੇਜਮੈਂਟ, ਕੋਲਡ ਚੇਨ, ਪੈਕਹਾਊਸ ਅਤੇ ਪ੍ਰੋਸੈਸਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦਾ ਵਧੀਆ ਮੁੱਲ ਮਿਲ ਸਕੇ।ਮੰਤਰੀ ਨੇ ਕਿਹਾ ਕਿ ਫਸਲਾਂ ਦੀ ਵਿਭਿੰਨਤਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਸੁਧਰੇਗੀ, ਸਗੋਂ ਮਿੱਟੀ ਦੀ ਸਿਹਤ ਅਤੇ ਜ਼ਮੀਨੀ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।  ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਕੇ ਸੂਬੇ ਨੂੰ ਖੇਤੀਬਾੜੀ ਵਿੱਚ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਯਤਨ ਜਾਰੀ ਰਹਿਣਗੇ। 

Scroll to Top