Actionpunjab

Action Punjab Logo
Breaking News

Punjab

Punjab

ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

ਬਰਨਾਲਾ, 28 ਮਾਰਚ-       ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।       ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 109 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ ਐੱਸ ਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ।   ਓਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ।  ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ, ਉੱਗੋਕੇ, ਚੁਹਾਨਕੇ ਖੁਰਦ, ਭੈਣੀ ਫੱਤਾ, ਭੱਠਲਾਂ, ਗਹਿਲਾਂ, ਰੂੜੇਕੇ ਕਲਾਂ, ਹਮੀਦੀ, ਢਿਲਵਾਂ, ਸਹਿਣਾ, ਛਾਪਾ, ਠੀਕਰੀਵਾਲ ਵਿੱਚ ਚੱਲ ਰਹੇ ਹਨ। ਇਹ ਕਲੀਨਿਕ ਸ਼ੁਰੂ ਹੋਣ ਤੋਂ ਫਰਵਰੀ ਅੰਤ ਤੱਕ ਕਰੀਬ 6,52,296 ਮਰੀਜ਼ ਮੁਫ਼ਤ ਇਲਾਜ ਕਰਵਾ ਚੁੱਕੇ ਹਨ, ਜਦਕਿ 4,25,609 ਨੂੰ ਮੁਫ਼ਤ ਟੈਸਟਾਂ ਦੀ ਸਹੂਲਤ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਅੱਜ ਕੋਰਟ ਕੰਪਲੈਕਸ ਬਰਨਾਲਾ ਵਿੱਚ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਐੱਸ ਐਮ ਓ ਡਾ. ਇੰਦੂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਹਰਜੀਤ ਸਿੰਘ ਮੌਜੂਦ ਸਨ। ਤਪਾ ਵਿੱਚ ਉਦਘਾਟਨ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਹਨੇਕੇ ਅਤੇ ਐੱਸ ਐਮ ਓ ਤਪਾ ਡਾ. ਕੰਵਲਜੀਤ ਸਿੰਘ ਬਾਜਵਾ ਮੌਜੂਦ ਸਨ। ਭਦੌੜ ਵਿਚ ਉਦਘਾਟਨ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਭਦੌੜ ਗੁਰਪ੍ਰੀਤ ਸਿੰਘ ਅੰਮ੍ਰਿਤ ਢਿੱਲਵਾਂ ਅਤੇ ਐੱਸ ਐਮ ਓ ਭਦੌੜ ਡਾ. ਬਾਂਕੇ ਬਿਹਾਰੀ ਮੌਜੂਦ ਸਨ। 

Punjab

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਗਲੋਬਲ ਐਜੂਕੇਸ਼ਨ ਕਨਕਲੇਵ 2026 ਦਾ ਆਯੋਜਨ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ “ਗਲੋਬਲ ਐਜੂਕੇਸ਼ਨ ਕਨਕਲੇਵ 2026” ਦਾ ਸਫਲ ਆਯੋਜਨ ਕੀਤਾ ਗਿਆ। ਇਹ ਅੰਤਰਰਾਸ਼ਟਰੀ ਸੰਮੇਲਨ “ਐਡੂਵਰਸ 2050: ਨਵੇਂ ਮਨੁੱਖੀ ਯੁੱਗ ਲਈ ਗਲੋਬਲ ਸਿੱਖਿਆ ਦੀ ਮੁੜ ਵਿਚਾਰ ਪ੍ਰਕਿਰਿਆ” ਵਿਸ਼ੇ ‘ਤੇ ਕੇਂਦ੍ਰਿਤ ਰਿਹਾ, ਜਿਸ ਵਿੱਚ ਗਲੋਬਲ ਸਿੱਖਿਆ ਦੇ ਭਵਿੱਖ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਕਾਂਕਲੇਵ ਵਿੱਚ 100 ਤੋਂ ਵੱਧ ਪ੍ਰਤੀਨਿਧੀਆਂ ਨੇ ਹਿੱਸਾ ਲਿਆ, ਜੋ 60 ਤੋਂ ਵੱਧ ਦੇਸ਼ਾਂ ਤੋਂ ਸ਼ਾਮਲ ਹੋਏ ਸਨ। ਆਸਟ੍ਰੇਲੀਆ, ਫਰਾਂਸ, ਜਰਮਨੀ, ਇੰਡੋਨੇਸ਼ੀਆ, ਮਲੇਸ਼ੀਆ, ਦੱਖਣੀ ਕੋਰੀਆ, ਯੂਨਾਈਟਡ ਕਿੰਗਡਮ, ਸੰਯੁਕਤ ਰਾਜ ਅਮਰੀਕਾ, ਮੈਡਾਗਾਸਕਰ, ਸੇਸ਼ੇਲਸ, ਜਾਰਜੀਆ ਸਮੇਤ ਕਈ ਦੇਸ਼ਾਂ ਦੇ ਸਿੱਖਿਆ ਵਿਦਵਾਨਾਂ ਅਤੇ ਵਿਸ਼ੇਸ਼ਗਿਆਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਕਾਰਜਕ੍ਰਮ ਦਾ ਉਦੇਸ਼ ਬਦਲਦੇ ਗਲੋਬਲ ਹਾਲਾਤ ਵਿੱਚ ਸਿੱਖਿਆ ਦੀ ਭੂਮਿਕਾ ‘ਤੇ ਚਰਚਾ ਕਰਨਾ ਰਿਹਾ। ਇਸ ਮੰਚ ਨੇ ਨਵਾਚਾਰ, ਸਹਿਯੋਗ ਅਤੇ ਭਵਿੱਖ ਦੀ ਅਕਾਦਮਿਕ ਦਿਸ਼ਾ ਨੂੰ ਲੈ ਕੇ ਅਰਥਪੂਰਨ ਸੰਵਾਦ ਨੂੰ ਪ੍ਰੋਤਸਾਹਿਤ ਕੀਤਾ। ਇਸ ਪ੍ਰਤਿਸ਼ਠਿਤ ਗਲੋਬਲ ਆਯੋਜਨ ਦੀ ਪਰਿਕਲਪਨਾ ਦਾ ਆਧਾਰ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਮਾਨਯੋਗ ਚਾਂਸਲਰ ਅਤੇ ਫਾਦਰ ਆਫ ਐਜੂਕੇਸ਼ਨ, ਸ. ਰਸ਼ਪਾਲ ਸਿੰਘ ਧਾਲੀਵਾਲ ਦੀ ਦੂਰਦਰਸ਼ਤਾ ਅਤੇ ਸਿੱਖਿਆਕ ਦਰਸ਼ਨ ‘ਤੇ ਆਧਾਰਿਤ ਹੈ, ਜਿਨ੍ਹਾਂ ਨੂੰ ਆਧੁਨਿਕ ਸਿੱਖਿਆ ਨੂੰ ਨਵੀਂ ਦਿਸ਼ਾ ਦੇਣ ਵਾਲੀ ਮਾਰਗਦਰਸ਼ਕ ਸ਼ਕਤੀ ਵਜੋਂ ਵਿਆਪਕ ਤੌਰ ‘ਤੇ ਮੰਨਿਆ ਜਾਂਦਾ ਹੈ। ਗਲੋਬਲ ਪੱਧਰ ‘ਤੇ ਯੋਗ ਅਤੇ ਨੈਤਿਕ ਮੂਲਿਆਂ ਨਾਲ ਭਰਪੂਰ ਨੇਤ੍ਰਿਤਵ ਤਿਆਰ ਕਰਨ ਲਈ ਉਨ੍ਹਾਂ ਦੀ ਅਟੱਲ ਵਚਨਬੱਧਤਾ ਹੀ ਇਸ ਪੱਧਰ ਅਤੇ ਮਹੱਤਤਾ ਵਾਲੀਆਂ ਪਹਿਲਾਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਹੈ। ਸੰਮੇਲਨ ਦੇ ਉਦੇਸ਼ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਕਿਹਾ, “ਸਿੱਖਿਆ ਸਿਰਫ਼ ਬਦਲਾਅ ਦੇ ਨਾਲ ਚੱਲਣ ਤੱਕ ਹੀ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਬਦਲਾਅ ਨੂੰ ਪਹਿਲਾਂ ਹੀ ਸਮਝ ਕੇ ਉਸਨੂੰ ਦਿਸ਼ਾ ਵੀ ਦੇਣੀ ਚਾਹੀਦੀ ਹੈ। ਸਿੱਖਿਆ ਦਾ ਭਵਿੱਖ ਇਸ ਗੱਲ ‘ਤੇ ਨਿਰਭਰ ਕਰਦਾ ਹੈ ਕਿ ਇਹ ਵਿਸ਼ਵ ਪੱਧਰ ‘ਤੇ ਮਿਲਜੁਲ, ਸੋਚ ਦੀ ਹਿੰਮਤ ਅਤੇ ਮਨੁੱਖ-ਕੇਂਦ੍ਰਿਤ ਨਵੇਂ ਵਿਚਾਰਾਂ ਨੂੰ ਅੱਗੇ ਵਧਾਏ।” ਇਹ ਆਯੋਜਨ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ, ਅਰਸ਼ ਧਾਲੀਵਾਲ ਦੀ ਪ੍ਰਗਤੀਸ਼ੀਲ ਸੋਚ ਨੂੰ ਵੀ ਦਰਸਾਉਂਦਾ ਹੈ, ਜਿਨ੍ਹਾਂ ਨੇ ਅਗਲੀ ਪੀੜ੍ਹੀ ਦੇ ਗਲੋਬਲ ਵਿਚਾਰਕ ਤਿਆਰ ਕਰਨ ਵਿੱਚ ਸਿੱਖਿਆ ਸੰਸਥਾਵਾਂ ਦੀ ਬਦਲਾਅਕਾਰੀ ਭੂਮਿਕਾ ‘ਤੇ ਜ਼ੋਰ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ, “ਐਡੂਵਰਸ ਸਿਰਫ਼ ਭਵਿੱਖ ਦੀ ਇੱਕ ਧਾਰਣਾ ਨਹੀਂ ਹੈ – ਇਹ ਵਰਤਮਾਨ ਦੀ ਜ਼ਿੰਮੇਵਾਰੀ ਹੈ। ਇੱਕ ਸੰਸਥਾ ਵਜੋਂ ਸਾਨੂੰ ਅਜੇਹੇ ਸੈਟਅੱਪ ਬਣਾਉਣੇ ਚਾਹੀਦੇ ਹਨ, ਜਿੱਥੇ ਗਿਆਨ, ਤਕਨਾਲੋਜੀ ਅਤੇ ਮਨੁੱਖਤਾ ਇਕੱਠੇ ਹੋ ਕੇ ਹੋਰ ਜਾਗਰੂਕ ਅਤੇ ਆਪਸ ਵਿੱਚ ਜੁੜੀ ਦੁਨੀਆ ਦਾ ਨਿਰਮਾਣ ਕਰਨ।” ਗਲੋਬਲ ਐਜੂਕੇਸ਼ਨ ਕਨਕਲੇਵ 2026 ਦੌਰਾਨ ਭਾਗੀਦਾਰਾਂ ਨੇ ਆਰਟੀਫ਼ਿਸ਼ਲ ਇੰਟੈਲੀਜੈਂਸ ਅਤੇ ਮਨੁੱਖੀ ਬੁੱਧਿਮਤਾ ਦੇ ਤਾਲਮੇਲ, ਭਵਿੱਖ ਦੇ ਸਿੱਖਿਆਕ ਢਾਂਚਿਆਂ, ਨੇਤ੍ਰਿਤਵ ਵਿਕਾਸ ਅਤੇ ਗਲੋਬਲ ਸ਼ਾਂਤੀ ਵਿੱਚ ਯੂਨੀਵਰਸਿਟੀਆਂ ਦੀ ਭੂਮਿਕਾ ਵਰਗੇ ਵਿਸ਼ਿਆਂ ‘ਤੇ ਚਰਚਾ ਕੀਤੀ। ਇਹ ਕਨਕਲੇਵ ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੀ ਅੰਤਰਰਾਸ਼ਟਰੀ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਭਵਿੱਖ-ਕੇਂਦ੍ਰਿਤ ਸਿੱਖਿਆ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

Punjab

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਸੂਬਾ ਪੱਧਰੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਸਖ਼ਤ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ ਹੱਲ ਪ੍ਰਦਾਨ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।ਪੰਜਾਬ ਭਰ ਵਿੱਚ ਹੋਈਆਂ 256 ਮੀਟਿੰਗਾਂ ਦੀ ਪ੍ਰਗਤੀ ਅਤੇ 1,386 ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ, ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਵਪਾਰੀ ਭਾਈਚਾਰੇ ਨਾਲ ਇੱਕ ਢਾਂਚਾਗਤ ਗੱਲਬਾਤ ਨੂੰ ਸੰਸਥਾਗਤ ਰੂਪ ਦਿੱਤਾ ਹੈ, ਐਸ.ਓ.ਪੀ. ਦੀ ਸਖ਼ਤ ਪਾਲਣਾ ਨੂੰ ਲਾਗੂ ਕੀਤਾ ਹੈ ਅਤੇ ਹਰ ਪੱਧਰ ‘ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀ ਤੈਅ ਕਰਦੇ ਹੋਏ ਮਸਲਿਆਂ ਦੇ ਜ਼ਮੀਨੀ ਪੱਧਰ ‘ਤੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਤਿੰਨ-ਪੱਧਰੀ ਪੀ.ਐਸ.ਟੀ.ਸੀ. ਢਾਂਚੇ ਨੂੰ ਸਰਗਰਮ ਕੀਤਾ ਹੈ।ਮੀਟਿੰਗ ਦਾ ਮੁੱਖ ਕੇਂਦਰ ਸ਼ਿਕਾਇਤਾਂ ਦੀ ਮਾਸਟਰ ਸੂਚੀ ਦੀ ਡੂੰਘਾਈ ਨਾਲ ਸਮੀਖਿਆ ਕਰਨਾ ਸੀ, ਜੋ ਕਿ ਲੰਬਿਤ ਪਏ ਮਾਮਲਿਆਂ ਨੂੰ ਹੱਲ ਕਰਨ ਅਤੇ ਵਪਾਰਕ ਭਾਈਚਾਰੇ ਦੁਆਰਾ ਉਠਾਈਆਂ ਗਈਆਂ ਨਵੀਆਂ ਚਿੰਤਾਵਾਂ ਨੂੰ ਸਰਗਰਮੀ ਨਾਲ ਨੋਟ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।ਪੀ.ਐਸ.ਟੀ.ਸੀ.  ਦੇ ਜ਼ਮੀਨੀ ਪੱਧਰ ਦੇ ਪ੍ਰਭਾਵ ਨੂੰ ਉਜਾਗਰ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬੇ ਭਰ ਵਿੱਚ ਪਹਿਲਾਂ ਹੀ 256 ਮੀਟਿੰਗਾਂ ਸਫਲਤਾਪੂਰਵਕ ਕਰਵਾਈਆਂ ਜਾ ਚੁੱਕੀਆਂ ਹਨ। ਇਸ ਢਾਂਚੇ ਦਾ ਮੁੱਖ ਉਦੇਸ਼ ਸੂਬਾ ਪ੍ਰਸ਼ਾਸਨ ਅਤੇ ਵਪਾਰੀ ਭਾਈਚਾਰੇ ਵਿਚਕਾਰ ਇੱਕ ਨਿਯਮਤ, ਢਾਂਚਾਗਤ ਅਤੇ ਆਪਸੀ ਲਾਹੇਵੰਦ ਗੱਲਬਾਤ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਰਸਮੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਵਪਾਰੀਆਂ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਇੱਕ ਬਹੁਤ ਹੀ ਪਾਰਦਰਸ਼ੀ ਅਤੇ ਜਵਾਬਦੇਹ ਮੰਚ ਪ੍ਰਦਾਨ ਕਰਨਾ ਹੈ।”ਇਸ ਤੋਂ ਇਲਾਵਾ, ਮੀਟਿੰਗ ਵਿੱਚ ਇਹਨਾਂ ਮਸਲਿਆਂ ਦੇ ਸੁਚਾਰੂ ਪ੍ਰਬੰਧਨ, ਦਸਤਾਵੇਜ਼ੀਕਰਨ ਅਤੇ ਹੱਲ ਲਈ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਪੱਧਰ ‘ਤੇ ਸਪੱਸ਼ਟ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਤੈਅ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਕਿ ਜਨਤਕ ਜਵਾਬਦੇਹੀ ਲਈ ਮੀਟਿੰਗਾਂ ਦੇ ਸਾਰੇ ਰਿਕਾਰਡ, ਫੋਟੋਆਂ ਅਤੇ ਸ਼ਿਕਾਇਤਾਂ ਦੇ ਹੱਲ ਤੁਰੰਤ ਸਰਕਾਰੀ ਪੋਰਟਲ ‘ਤੇ ਅਪਲੋਡ ਕੀਤੇ ਜਾਣ।ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੀ.ਐਸ.ਟੀ.ਸੀ. ਦੇ ਮਜ਼ਬੂਤ ਤਿੰਨ-ਪੱਧਰੀ ਢਾਂਚੇ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ, ਜੋ ਸੂਬਾ, ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਪੀ.ਐਸ.ਟੀ.ਸੀ. ਦੇ ਚੇਅਰਮੈਨ ਵੀ ਹਨ, ਦੇ ਨਾਲ ਆਬਕਾਰੀ ਅਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਵੀ ਮੌਜੂਦ ਸਨ। ਚੰਡੀਗੜ੍ਹ ਵਿਖੇ ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕਰਵਾਈ ਗਈ ਇਸ ਉੱਚ-ਪੱਧਰੀ ਵਰਚੁਅਲ ਮੀਟਿੰਗ ਵਿੱਚ ਸਾਰੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀਜ਼) ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਪਰਸਨ ਅਤੇ ਮੈਂਬਰ, ਅਤੇ ਜ਼ਿਲ੍ਹਾ ਅਤੇ ਵਿਧਾਨ ਸਭਾ ਹਲਕਾ ਵਪਾਰੀ ਕਮਿਸ਼ਨਾਂ ਦੇ ਚੇਅਰਮੈਨ ਵੀ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਮੀਨੀ ਪੱਧਰ ‘ਤੇ ਤੁਰੰਤ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਪਣੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਸਿੱਧੇ ਤੌਰ ‘ਤੇ ਮੀਟਿੰਗ ਵਿੱਚ ਹਿੱਸਾ ਲਿਆ। ———– 

Punjab

ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ

ਚੰਡੀਗੜ੍ਹ, 27 ਮਾਰਚ:ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਜੇਲ੍ਹਾਂ ਨੂੰ ਸਿਰਫ਼ ਸਜ਼ਾ ਦੇ ਕੇਂਦਰ ਨਹੀਂ, ਸਗੋਂ ਸੁਧਾਰ ਦੇ ਕੇਂਦਰ ਬਣਾਉਣ ‘ਤੇ ਖਾਸ ਧਿਆਨ ਦਿੱਤਾ ਜਾਵੇਗਾ।ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਇੱਕ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਪਹਿਲਕਦਮੀਆਂ ਅਤੇ ਚੁਣੌਤੀਆਂ ਬਾਰੇ ਨਵੇਂ ਮੰਤਰੀ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।ਨਵੇਂ ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਮਨੁੱਖੀ ਅਧਿਕਾਰਾਂ ਦੀ ਪਾਲਣਾ ਅਤੇ ਜੇਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਯਕੀਨੀ ਬਣਾਉਣ ਲਈ ਵੀ ਕਿਹਾ।ਇਸ ਮੌਕੇ ਜੇਲ੍ਹ  ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ, ਸਕੱਤਰ ਮੁਹੰਮਦ  ਤਈਅਬ ਅਤੇ ਏਡੀਜੀਪੀ ਜੇਲ੍ਹਾਂ ਅਰੁਣਪਾਲ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Punjab

ਭਗਵੰਤ ਮਾਨ ਸਰਕਾਰ ਦੀ ਤੰਬਾਕੂ ਟੈਕਸ ਚੋਰੀ ਵਿਰੁੱਧ ਕਾਰਵਾਈ ਵਿੱਚ 1.5 ਕਰੋੜ ਰੁਪਏ ਦਾ ਬਿਲ ਰਹਿਤ ਸਾਮਾਨ ਬਰਾਮਦ; ਵਸੂਲੀ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 27 ਮਾਰਚ 2026ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਕਰ ਵਿਭਾਗ ਨੇ ਤੰਬਾਕੂ ਟੈਕਸ ਚੋਰੀ ਨੂੰ ਨੱਥ ਪਾਉਣ ਲਈ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਤਾਲਮੇਲ ਵਾਲੀ ਇਨਫੋਰਸਮੈਂਟ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 1.5 ਕਰੋੜ ਰੁਪਏ ਦੇ ਬਿਨਾਂ ਹਿਸਾਬ ਵਾਲੇ (ਅਣ-ਅਕਾਊਂਟਿਡ) ਸਾਮਾਨ ਦਾ ਪਤਾ ਲਗਾਇਆ ਗਿਆ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਸਿਗਰਟਾਂ, ਬੀੜੀਆਂ ਅਤੇ ਇਸ ਨਾਲ ਸਬੰਧਿਤ ਹੋਰ ਤੰਬਾਕੂ ਉਤਪਾਦਾਂ ‘ਤੇ ਟੈਕਸ ਦਰਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਤੋਂ ਬਾਅਦ, ਵਿਭਾਗ ਨੂੰ ਇਸ ਖੇਤਰ ਵਿੱਚ ਟੈਕਸ ਚੋਰੀ ਦੀਆਂ ਗਤੀਵਿਧੀਆਂ ਵਧਣ ਬਾਰੇ ਜਾਣਕਾਰੀ ਮਿਲੀ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਆਧਾਰਿਤ ਚਾਰ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਟੀਮਾਂ ਨੂੰ ਹਰਕਤ ਵਿੱਚ ਲਿਆਂਦਾ ਗਿਆ। ਇਹਨਾਂ ਯੂਨਿਟਾਂ ਨੇ ਅੱਠ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਚੈਕਿੰਗ ਕੀਤੀ, ਜਿਨ੍ਹਾਂ ਵਿੱਚ ਪੰਜ ਰਜਿਸਟਰਡ ਕਾਰੋਬਾਰਾਂ  ਅਤੇ ਬਿਨਾਂ ਰਜਿਸਟ੍ਰੇਸ਼ਨ ਤੋਂ ਚੱਲ ਰਹੇ ਤਿੰਨ ਕਾਰੋਬਾਰਾਂ ਦੀ ਜਾਂਚ ਕੀਤੀ ਗਈ।”ਇਨਫੋਰਸਮੈਂਟ ਮੁਹਿੰਮ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਵਿੱਤ ਮੰਤਰੀ ਨੇ ਕਿਹਾ, “ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਚੋਰੀਆਂ ਫੜੀਆਂ ਗਈਆਂ, ਜਿੱਥੇ ਇਨਫੋਰਸਮੈਂਟ ਟੀਮਾਂ ਨੇ ਗੁਪਤ ਸਟੋਰੇਜ ਵਾਲੀਆਂ ਥਾਵਾਂ ਅਤੇ ਬਿਨਾਂ ਹਿਸਾਬ ਵਾਲੇ ਸਟਾਕ ਦੀ ਪਛਾਣ ਕਰਨ ਲਈ ਅਹਿਮ ਯਤਨ ਕੀਤੇ। ਮੁੱਖ ਦੁਕਾਨਾਂ ਅਤੇ ਉਨ੍ਹਾਂ ਨਾਲ ਜੁੜੇ ਗੋਦਾਮਾਂ ਦੀ ਬਾਰੀਕੀ ਨਾਲ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ ਵਿੱਚ ਸਾਮਾਨ ਬਿਨਾਂ ਜਾਇਜ਼ ਬਿੱਲਾਂ (ਇਨਵਾਇਸਾਂ) ਦੇ ਸਟੋਰ ਕਰਕੇ ਵੇਚਿਆ ਜਾ ਰਿਹਾ ਪਾਇਆ ਗਿਆ।”ਉਨ੍ਹਾਂ ਅੱਗੇ ਦੱਸਿਆ ਕਿ ਜ਼ਬਤ ਕੀਤੇ ਗਏ ਸਟਾਕ ਵਿੱਚ ਭਾਰਤ ਵਿਚ ਬਣੇ ਸਿਗਰਟਾਂ ਦੇ ਲਗਭਗ 1.32 ਲੱਖ ਪੈਕੇਟ, ਬੀੜੀਆਂ ਦੇ 18,472 ਪੈਕੇਟ, ਜ਼ਰਦੇ ਦੇ 302 ਪੈਕੇਟ, ਵਿਦੇਸ਼ੀ ਸਿਗਰਟਾਂ ਦੇ 13 ਪੈਕੇਟ ਅਤੇ 95 ਡੱਬੇ, ਵਿਦੇਸ਼ੀ ਬਣੇ ਹੁੱਕੇ ਦੇ ਸਾਮਾਨ ਦੇ 148 ਪੀਸ, 13,000 ਲਾਈਟਰ ਅਤੇ ਕੂਲਿਪ ਦੇ 18 ਪੈਕੇਟ ਸ਼ਾਮਲ ਹਨ।ਵਿੱਤੀ ਮੁਲਾਂਕਣ ਦੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਫੜੇ ਗਏ ਸਾਮਾਨ ‘ਤੇ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਬਣਦੇ ਜੁਰਮਾਨੇ ਦੇ ਨਾਲ-ਨਾਲ 50 ਲੱਖ ਰੁਪਏ ਤੋਂ ਵੱਧ ਦੀ ਟੈਕਸ ਦੇਣਦਾਰੀ ਸਖ਼ਤੀ ਨਾਲ ਵਸੂਲੀ ਜਾਵੇਗੀ। ਹੁਣ ਤੱਕ 12 ਲੱਖ ਰੁਪਏ ਦੀ ਰਕਮ ਪਹਿਲਾਂ ਹੀ ਵਸੂਲੀ ਜਾ ਚੁੱਕੀ ਹੈ, ਅਤੇ ਹੋਰ ਵਸੂਲੀ ਦੀ ਕਾਰਵਾਈ ਤੇਜ਼ੀ ਨਾਲ ਜਾਰੀ ਹੈ।”ਟੈਕਸ ਚੋਰੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਟੈਕਸ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਨੂੰ ਸੁਰੱਖਿਅਤ ਕਰਨ ਲਈ ਅਜਿਹੀਆਂ ਤਾਲਮੇਲ ਵਾਲੀਆਂ ਇਨਫੋਰਸਮੈਂਟ ਕਾਰਵਾਈਆਂ ਨਿਰਵਿਘਨ ਜਾਰੀ ਰਹਿਣਗੀਆਂ।” ਉਨ੍ਹਾਂ ਨੇ ਵਪਾਰੀਆਂ ਨੂੰ ਸਖ਼ਤ ਐਡਵਾਈਜ਼ਰੀ ਵੀ ਜਾਰੀ ਕੀਤੀ, ਜਿਸ ਵਿੱਚ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹੀ ਦਸਤਾਵੇਜ਼ ਬਣਾਈ ਰੱਖਣ ਅਤੇ ਸਖ਼ਤ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। 

Punjab

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ 2 ਮੁਲਜ਼ਮਾਂ ਨੂੰ 10 ਵਿਦੇਸੀ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਵਾਸੀ ਖੁਸ਼ੂਪੁਰਾ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਵਾਸੀ ਖਵਾਸਪੁਰ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਤੁਰਕੀ ਦਾ ਬਣਿਆ ਜ਼ਿਗਾਨਾ ਪਿਸਤੌਲ, ਇੱਕ ਆਸਟਰੀਆ ਦਾ ਬਣਿਆ ਗਲੌਕ ਪਿਸਤੌਲ, ਦੋ ਅਮਰੀਕਾ ਦੇ ਬਣੇ ਬ੍ਰੇਟਾ ਪਿਸਤੌਲ, ਪੰਜ ਪੀਐਕਸ 5 ਪਿਸਤੌਲ ਅਤੇ ਇੱਕ ਚੀਨ ਦੇ ਬਣੇ ਨੋਰਿੰਕੋ ਪਿਸਤੌਲ ਸਮੇਤ ਮੈਗਜ਼ੀਨਾਂ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਪਲੈਟੀਨਾ ਮੋਟਰਸਾਈਕਲ (ਪੀਬੀ 63 ਡੀ 3668) ਜਿਸ ਦੀ ਵਰਤੋਂ ਖੇਪਾਂ ਦੀ ਡਿਲੀਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਸਥਿਤ ਤਸਕਰਾਂ ਦੇ ਤਾਲਮੇਲ ਨਾਲ ਵਿਦੇਸ਼ੀ ਗੈਂਗਸਟਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ ਅਤੇ ਭਾਰਤ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਖੇਪ ਸੂਬੇ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀ ਜਾਣੀ ਸੀ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਇੱਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਗੈਂਗਸਟਰ ਆਪਣੇ ਪੰਜਾਬ ਸਥਿਤ ਸਾਥੀਆਂ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਵਿੱਚ ਡਰੋਨ ਰਾਹੀਂ ਗੈਰ-ਕਾਨੂੰਨੀ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰ ਰਿਹਾ ਹੈ।ਡੀਜੀਪੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਮੁਤਾਬਕ ਉਨ੍ਹਾਂ ਦੇ ਪੰਜਾਬ ਸਥਿਤ ਸਾਥੀ ਰੇਸ਼ਮ ਸਿੰਘ ਨੇ ਹਥਿਆਰਾਂ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੰਭਾਵੀ ਤੌਰ ‘ਤੇ ਉਹ ਇਹ ਖੇਪ ਅੰਮ੍ਰਿਤਸਰ ਤੋਂ ਚੋਗਾਵਾਂ ਸੜਕ ‘ਤੇ ਨਹਿਰ ਦੇ ਪੁਲ ਨਜਦੀਕ ਪਿੰਡ ਕੋਹਾਲੀ ਨੇੜੇ ਸ਼ੱਕੀ ਮਨਪ੍ਰੀਤ ਸਿੰਘ ਨੂੰ ਡਿਲੀਵਰ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਨਾਕਾ ਲਗਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕਰ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਇਸ ਸਬੰਧੀ, ਐਫਆਈਆਰ ਨੰਬਰ 20 ਮਿਤੀ 27-03-2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, 25(1) ਏ ਅਤੇ 25(1) ਬੀ ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਐਕਟ ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ। 

Punjab

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ

ਲਹਿਰਾਗਾਗਾ, 27 ਮਾਰਚ:ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਮੁਹਿੰਮ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇਲਹਿਰਾਗਾਗਾ ਦੇ ਪਿੰਡ ਕੋਟੜਾ ਲੇਹਲ, ਆਲਮਪੁਰ ਸਮੇਤ ਵੱਖ-ਵੱਖ ਥਾਂ ਲੋਕਾਂ ਨਾਲ ਸੰਵਾਦ ਕੀਤਾ।ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗੋਇਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ।ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤਰੀਕੇ ਨਾਲ 65,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਮਿਆਰੀ ਸਿਹਤ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਲਈ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।ਸ਼੍ਰੀ ਗੋਇਲ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 01 ਕਰੋੜ ਰੁਪਏ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੜਕਾਂ ਦੇ ਵਿਕਾਸ ਵੱਲ ਵੱਡਾ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਨੌਜਵਾਨਾਂ ਨੂੰ ਵੱਡੇ ਪੱਧਰ ਉੱਤੇ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਵੱਡੀ ਗਿਣਤੀ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਵੱਡੇ ਪੱਧਰ ਉੱਤੇ ਜਾਰੀ ਹਨ।ਸ਼੍ਰੀ ਗੋਇਲ ਨੇ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਉਨ੍ਹਾਂ ਲਈ ਸਨਮਾਨ ਦੀ ਨਿਸ਼ਾਨੀ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਲੂਣ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਉਣ ਦੀ ਯੋਜਨਾ ਲਿਆਂਦੀ ਗਈ ਹੈ।ਇਸ ਮੌਕੇ ਵੱਖ ਵੱਖ ਪੰਚ, ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ, ਜਿਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ‘ਤੇ ਪੂਰਨ ਤਸੱਲੀ ਪ੍ਰਗਟਾਈ। 

Punjab

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਹਲਕੇ ਦੀਆਂ ਸੰਪਰਕ ਸੜਕਾਂ ਦੇ ਕੰਮ ਸ਼ੁਰੂ ਕਰਵਾਏ

ਜੰਡਿਆਲਾ ਗੁਰੂ/ਅੰਮ੍ਰਿਤਸਰ, 27 ਮਾਰਚ (              ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ।   ਕੈਬਨਿਟ ਮੰਤਰੀ ਵੱਲੋਂ ਸਭ ਤੋਂ ਪਹਿਲਾਂ ਪਿੰਡ ਸ਼ਫੀਪੁਰ ਵਿੱਚ 11.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਸਟੀਵੁਰ ਵਿੱਚ 2.19 ਕਿਲੋਮੀਟਰ ਲੰਬੀਆਂ ਇੰਟਰਲਾਕਿੰਗ ਟਾਈਲ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ।   ਇਸ ਮੌਕੇ ਉਨ੍ਹਾਂ 12.13 ਕਿਲੋਮੀਟਰ ਲੰਬੀ ਪਿੰਡ ਤਾਰਾਗੜ੍ਹ ਤੋਂ ਗੁਰਦੁਆਰਾ ਬਾਬਾ ਸ਼ੇਖ ਫਰੀਦ ਅਤੇ ਬਾਬਾ ਨਿਰਮਲ ਜੀ, ਤਿੰਮੋਵਾਲ ਤੱਕ ਸ਼ਫੀਪੁਰ (ਰਟੌਲ) ਸੜਕ ਨੂੰ 10 ਤੋਂ 18 ਫੁੱਟ ਤੱਕ ਚੌੜਾ ਅਤੇ ਮਜ਼ਬੂਤ ਕਰਕੇ ਜੰਡਿਆਲਾ-ਤਰਨ ਤਾਰਨ ਸੜਕ ਨਾਲ ਜੋੜਨ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ।   ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੜਕਾਂ ਵਿੱਚੋਂ 92.16 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲ ਸੜਕਾਂ ਅਤੇ 1068.52 ਲੱਖ ਰੁਪਏ ਦੀ ਲਾਗਤ ਨਾਲ ਬਿਟੂਮਨ ਸੜਕਾਂ ਬਣਾਈਆਂ ਜਾਣਗੀਆਂ।   ਉਨ੍ਹਾਂ ਦੱਸਿਆ ਕਿ ਇਹ ਕੰਮ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿੱਚੋਂ ਕੀਤੇ ਜਾਣਗੇ। ਸੜਕਾਂ ਦੀ ਕੁੱਲ ਲੰਬਾਈ 14.32 ਕਿਲੋਮੀਟਰ ਹੈ ਅਤੇ ਇਹਨਾਂ ਕੰਮਾਂ ਨੂੰ 12 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।   ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਸਮੇਂ-ਸਿਰ ਪੂਰਾ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਕਾਸ ਦੇ ਪੱਖੋਂ ਜੰਡਿਆਲਾ ਗੁਰੂ ਨੂੰ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾਵੇਗਾ।   ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਸ਼ਹੀਦ ਸਰਤਾਜ ਸਿੰਘ ਸਰਕਾਰੀ ਹਾਈ ਸਕੂਲ, ਸ਼ਫੀਪੁਰ (ਅੰਮ੍ਰਿਤਸਰ) ਵਿੱਚ ਸਮਾਰਟ ਇੰਟਰਐਕਟਿਵ ਪੈਨਲ ਦਾ ਉਦਘਾਟਨ ਵੀ ਕੀਤਾ ਗਿਆ, ਜੋ ਇੱਕ ਕਲਾਸਰੂਮ ਅਤੇ ਇੱਕ ਲੈਬ ਵਿੱਚ ਲਗਾਇਆ ਗਿਆ ਹੈ। ==- 

Punjab

ਚਾਰ ਸਾਲ ਭਗਵੰਤ ਮਾਨ ਦੇ ਨਾਲ: ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਲੋਕਾਂ ਨਾਲ ਸੰਵਾਦ ਦੀ ਕੀਤੀ ਗਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 27 ਮਾਰਚ: ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਗਿਆ ਜਿਸ ਤਹਿਤ ਉਨ੍ਹਾਂ ਵੱਖ-ਵੱਖ ਪਿੰਡਾਂ ਕੋਟਲੀ, ਦੁੱਗਰੀ, ਸ਼ਾਂਤਪੁਰ, ਰੋਲੂਮਾਜਰਾ ਆਦਿ ਪਿੰਡਾਂ ਵਿੱਚ ਲੋਕਾਂ ਨਾਲ ਮਿਲ ਕੇ ਸਰਕਾਰ ਦੀਆਂ ਲੋਕ ਹਿੱਤ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਨ੍ਹਾਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਮਹਿਲਾਵਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲੋਕ ਹਿੱਤ ਲਾਗੂ ਕੀਤੀਆਂ ਗਈਆਂ ਹਨ।   ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਇਸ ਤੋਂ ਇਲਾਵਾ, ਸਰਕਾਰ ਵੱਲੋਂ 65,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।   ਨਸ਼ਿਆਂ ਖਿਲਾਫ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ 90,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤੇ ਗਏ ਹਨ । ਸੜਕਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।   ਉਨ੍ਹਾਂ ਦੱਸਿਆ ਕਿ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੇ ਸਨਮਾਨ ਵਜੋਂ ਮੁਫ਼ਤ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗ੍ਰਾਮ ਹਲਦੀ ਅਤੇ 1 ਕਿਲੋ ਸਰੋਂ ਦਾ ਤੇਲ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਘਰਾਂ ਦੇ ਚੁੱਲ੍ਹੇ ਮਘਦੇ ਰਹਿਣ।   ਕਿਸਾਨਾਂ ਦੇ ਹਿੱਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਲਗਭਗ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਜ਼ਮੀਨੀ ਪਾਣੀ ਦੀ ਵਰਤੋਂ ਘਟੇਗੀ ਅਤੇ ਪਾਣੀ ਦਾ ਪੱਧਰ ਸੁਧਰੇਗਾ।   ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਆਮ ਲੋਕ ਅਤੇ ਪਾਰਟੀ ਆਗੂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

Punjab

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਚੰਡੀਗੜ੍ਹ, 27 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ।ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ Iਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 391ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.5 ਕਿਲੋ ਅਫੀਮ, 77 ਕਿਲੋ ਭੁੱਕੀ, 11,412 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 22,980 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 391 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,682 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top