Actionpunjab

Action Punjab Logo
Breaking News

Punjab

Punjab

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਚੰਡੀਗੜ੍ਹ, 27 ਮਾਰਚ:ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ‘ਤੇ ਪਹਿਰਾ ਦਿੰਦਿਆਂ “ਗੈਂਗਸਟਰਾਂ ਤੇ ਵਾਰ” ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ।ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਗੁਰਮੀਤ ਸਿੰਘ ਚੌਹਾਨ ਨੇ ਅੱਜ ਇਥੇ ਦੱਸਿਆ ਕਿ ਇਸ ਹੈਲਪਲਾਈਨ ‘ਤੇ ਹੁਣ ਤੱਕ ਕੁੱਲ 590 ਇਨਪੁਟਸ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 83 ਨਸ਼ਿਆਂ ਨਾਲ, 35 ਜਬਰੀ ਵਸੂਲੀ ਨਾਲ, 43 ਗੈਂਗਸਟਰਾਂ ਨਾਲ, 86 ਗੈਰ-ਕਾਨੂੰਨੀ ਹਥਿਆਰਾਂ ਨਾਲ, 74 ਨਿੱਜੀ ਦੁਸ਼ਮਣੀ ਨਾਲ, 13 ਡਕੈਤੀ/ਚੋਰੀ ਨਾਲ, 11 ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨਾਲ ਅਤੇ ਦੋ ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਹਨ, ਜਦੋਂ ਕਿ 97 ਮਾਮਲਿਆਂ ਨੂੰ ਹੋਰਨਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ।ਇਸ ਸਬੰਧੀ ਸਫ਼ਲ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਜਿੱਥੇ ਲੋਕਾਂ ਦੇ ਸਹਿਯੋਗ ਨਾਲ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਅਪਰਾਧੀਆਂ ਨੂੰ ਫੜਨ ਵਿੱਚ ਮਦਦ ਮਿਲੀ, ਡੀਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਇਸ ਮੁਹਿੰਮ ਵਿੱਚ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਲੋਕਾਂ ਵੱਲੋਂ ਮਿਲੀਆਂ ਸੂਚਨਾਵਾਂ/ਸੂਹਾਂ ਦੇ ਚਲਦਿਆਂ 63 ਐਫਆਈਆਰ ਦਰਜ ਹੋਈਆਂ ਅਤੇ 26 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿੱਚ 21 ਪ੍ਰੀਵੈਂਟਿਵ ਡਿਟੈਂਸ਼ਨ ਦੇ ਮਾਮਲੇ ਸ਼ਾਮਲ ਹਨ।ਲੋਕਾਂ ਨੂੰ ਹੈਲਪਲਾਈਨ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕਰਦਿਆਂ ਡੀਆਈਜੀ ਨੇ ਨਾਗਰਿਕਾਂ ਨੂੰ ਪੁਲਿਸ ਦੀਆਂ “ਅੱਖਾਂ ਅਤੇ ਕੰਨ” ਬਣ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕ ਇਸ ਹੈਲਪਲਾਈਨ ‘ਤੇ ਸਿਰਫ਼ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਦੀ ਹੀ ਨਹੀਂ, ਸਗੋਂ ਕਿਸੇ ਵੀ ਸ਼ੱਕੀ ਗੈਂਗਸਟਰ, ਅਪਰਾਧੀ ਜਾਂ ਸਮਾਜ ਵਿਰੋਧੀ ਗਤੀਵਿਧੀਆਂ ਦੀ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਹਾ ਕਿ ਮੈਂ ਆਮ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਪੁਲਿਸ ਨੂੰ ਜਾਣਕਾਰੀ ਦੇਣ ਵਾਲੇ ਹਰ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਡੀਆਈਜੀ ਗੁਰਮੀਤ ਚੌਹਾਨ ਨੇ ਭੋਲੇ-ਭਾਲੇ ਨੌਜਵਾਨਾਂ ਨੂੰ ਥੋੜ੍ਹੇ ਜਿਹੇ ਪੈਸਿਆਂ ਦਾ ਲਾਲਚ ਦੇ ਕੇ  ਅਪਰਾਧ ਲਈ ਉਕਸਾਉਣ ਵਾਲੇ ਵਿਦੇਸ਼ਾਂ ‘ਚ ਬੈਠੇ ਸਮਾਜ ਵਿਰੋਧੀ ਅਨਸਰਾਂ ਬਾਰੇ ਵੀ ਲੋਕਾਂ ਨੂੰ ਖ਼ਬਰਦਾਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਅਣਪਛਾਤੇ ਵਿਅਕਤੀਆਂ ਲਈ ਯੂਪੀਆਈ ਜਾਂ ਹੋਰ ਡਿਜੀਟਲ ਸਰੋਤਾਂ ਰਾਹੀਂ ਵਿੱਤੀ ਲੈਣ-ਦੇਣ ਤੋਂ ਪਰਹੇਜ਼ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਅਣਪਛਾਤੀਆਂ ਥਾਵਾਂ ਤੋਂ ਪੈਕੇਜ ਚੁੱਕਣ ਜਾਂ ਛੱਡਣ ਸਬੰਧੀ ਵੀ ਲੋਕਾਂ ਨੂੰ ਸਾਵਧਾਨ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ਵਿੱਚ ਬੈਠੇ ਅਪਰਾਧੀ ਗੈਰ-ਕਾਨੂੰਨੀ ਗਤੀਵਿਧੀਆਂ ਲਈ ਹਥਿਆਰਾਂ ਦੀ ਖੇਪ ਡਿਲੀਵਰ ਕਰਨ ਵਾਸਤੇ “ਡੈੱਡ ਲੈਟਰ ਬਾਕਸ” ਦੀ ਵਰਤੋਂ ਕਰ ਰਹੇ ਹਨ।ਅਪਰਾਧ ਦੇ ਡਿਜੀਟਲ ਈਕੋਸਿਸਟਮ ‘ਤੇ ਕੀਤੀ ਗਈ ਸਖ਼ਤੀ ਬਾਰੇ ਦੱਸਦਿਆਂ ਡੀਆਈਜੀ ਨੇ ਕਿਹਾ ਕਿ ਏਜੀਟੀਐਫ ਵੱਲੋਂ ਸੋਸ਼ਲ ਮੀਡੀਆ ‘ਤੇ ਸਮਾਜ ਵਿਰੋਧੀ ਗਤੀਵਿਧੀਆਂ ਦੀ ਨਿਗਰਾਨੀ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਹਥਿਆਰਾਂ ਜਾਂ ਅਪਰਾਧਿਕ ਗਤੀਵਿਧੀਆਂ ਨੂੰ ਉਤਸ਼ਾਹਤ ਕਰਨ ਵਾਲੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ 643 ਪੇਜ ਬਲੌਕ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੈਂ ਮਾਪਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਬੱਚਿਆਂ ਦੀਆਂ ਗਤੀਵਿਧੀਆਂ ਪ੍ਰਤੀ ਚੌਕਸ ਰਹੇ ਕਿ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਕਿਸੇ ਵੀ ਤਰ੍ਹਾਂ ਗੁੰਮਰਾਹ ਨਾ ਹੋਣ।ਦੱਸਣਯੋਗ ਹੈ ਕਿ ਪੰਜਾਬ ਪੁਲਿਸ ਪਹਿਲਾਂ ਹੀ ਵਿਦੇਸ਼ ਅਧਾਰਤ 61 ਵਿਦੇਸ਼ੀ ਗੈਂਗਸਟਰਾਂ ਦੀ ਪਛਾਣ ਕਰ ਚੁੱਕੀ ਹੈ। ਉਨ੍ਹਾਂ ਦੀ ਹਵਾਲਗੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਤਾਂ ਜੋ ਇਨ੍ਹਾਂ ਅਪਰਾਧੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।ਉਨ੍ਹਾਂ ਕਿਹਾ ਕਿ ਨਾਗਰਿਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਅਪਰਾਧ ਨੂੰ ਰੋਕਣ ਲਈ ਗੁਪਤ ਸੂਚਨਾ ਪ੍ਰਦਾਨ ਕਰ ਸਕਦੇ ਹਨ।ਏਜੀਟੀਐਫ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਡੀਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ ਰਾਜ ਭਰ ਵਿੱਚ 1,111 ਗੈਂਗਸਟਰ/ਅਪਰਾਧੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ 2,868 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 2273 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਗਏ 656 ਵਾਹਨ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਸੱਭਿਆਚਾਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਖਾਤਮਾ ਕਰਨ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ।ਡੱਬੀ: ਏਜੀਟੀਐਫ ਵੱਲੋਂ ਕੀਤੀ ਕਾਰਵਾਈ (6 ਅਪ੍ਰੈਲ, 2022 ਤੋਂ 26 ਮਾਰਚ, 2026 ਤੱਕ) 

Punjab

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ ‘ਤੇ ਹੈ।”ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ  ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ‘ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ। 

Punjab

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਚੰਡੀਗੜ੍ਹ, 27 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। ‘ਸੰਵਾਦ’ ਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ, ਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ ‘ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀ, ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ। ਕੈਬਨਿਟ ਮੰਤਰੀ ਬਰਿੰਦਰ  ਗੋਇਲ, ਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ  ਮਾਨ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਅਸਲ ਤਬਦੀਲੀ ਲਿਆਉਣ ‘ਤੇ ਧਿਆਨ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਸਿੱਖਿਆ, ਸਿਹਤ ਸੰਭਾਲ, ਬਿਜਲੀ, ਰੁਜ਼ਗਾਰ, ਬੁਨਿਆਦੀ ਢਾਂਚੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ। ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਬਰਨਾਲਾ, ਰਾਜਰਾਣਾ (ਸਰਦੂਲਗੜ੍ਹ), ਮੋਮੀਆਂ (ਸ਼ੁਤਰਾਣਾ), ਬਾਹੋ ਯਾਤਰੀ (ਬਠਿੰਡਾ ਦਿਹਾਤੀ) ਅਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰ, ਘੁੰਮਣ ਕਲਾਂ, ਮਾਨਸਾ, ਕਸਮ ਭੱਟੀ (ਜੈਤੋ) ਅਤੇ ਲੁਧਿਆਣਾ ਪੂਰਬੀ ਵਿੱਚ ਵੀ ਕਰਵਾਏ ਗਏ। ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ), ਸਮਾਣਾ, ਖਿਆਲੀ (ਮਹਿਲ ਕਲਾਂ) ਅਤੇ ਬੱਲੂਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂ, ਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ। ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ), ਪਟਿਆਲਾ ਸ਼ਹਿਰੀ, ਭੁੱਚੋ ਮੰਡੀ, ਜਲੰਧਰ ਕੈਂਟ, ਤਲਵੰਡੀ ਸਾਬੋ ਅਤੇ ਸੁੰਦਰਚੱਕ (ਭੋਆ) ਵਿੱਚ ਗੱਲਬਾਤ ਕੀਤੀ ਗਈ, ਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ। ਇਸ ਮੁਹਿੰਮ ਵਿੱਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਅਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ ‘ਤੇ ਵਸਨੀਕਾਂ ਨੇ ਸਮੂਹਿਕ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ। 

Punjab

ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

*ਚੰਡੀਗੜ੍ਹ/ਲਹਿਰਾਗਾਗਾ, 27 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਲਹਿਰਾਗਾਗਾ ਦੀ 20.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖ ਕੇ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਸ਼ੁਭ ਆਰੰਭ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਨਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਤਿਆਰ ਹੋਣ ਨਾਲ ਵਿਦਿਆਰਥਣਾਂ ਨੂੰ ਸੁਰੱਖਿਅਤ ਅਤੇ ਪ੍ਰੇਰਣਾਦਾਇਕ ਪੜ੍ਹਾਈ ਦਾ ਮਾਹੌਲ ਪ੍ਰਾਪਤ ਹੋਵੇਗਾ, ਜੋ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।ਉਨ੍ਹਾਂ ਹੋਰ ਦੱਸਿਆ ਕਿ ਪਹਿਲਾਂ ਇਸ ਸਕੂਲ ਦੀ ਥਾਂ ਬਹੁਤ ਘੱਟ ਸੀ ਅਤੇ ਮੌਜੂਦਾ ਇਮਾਰਤ ਦੇ ਕਈ ਹਿੱਸੇ ਅਸੁਰੱਖਿਅਤ ਐਲਾਨੇ ਗਏ ਸਨ, ਜਿਸ ਨਾਲ ਵਿਦਿਆਰਥਣਾਂ ਅਤੇ ਸਟਾਫ ਲਈ ਮੁਸ਼ਕਲਾਂ ਪੈਦਾ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਸਕੂਲ ਦੀ ਨਵੀਂ ਇਮਾਰਤ ਨੂੰ ਅਤਿ ਆਧੁਨਿਕ ਡਿਜ਼ਾਇਨ ਅਨੁਸਾਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੇ ਕਲਾਸਰੂਮ, ਵਧੀਆ ਹਵਾ ਅਤੇ ਰੋਸ਼ਨੀ ਦੀ ਵਿਵਸਥਾ, ਭੂਚਾਲ ਰੋਧਕ ਢਾਂਚਾ ਅਤੇ ਵਿਦਿਆਰਥੀਆਂ ਪੱਖੀ ਵਾਤਾਵਰਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਵਿਸ਼ਵਾਸ ਜਤਾਇਆ ਕਿ ਕਰੀਬ 07-08 ਮਹੀਨਿਆਂ ਦੇ ਅੰਦਰ ਇਹ ਪ੍ਰੋਜੈਕਟ ਮੁਕੰਮਲ ਕਰ ਲਿਆ ਜਾਵੇਗਾ ਅਤੇ ਇਲਾਕੇ ਨੂੰ ਇੱਕ ਮਾਡਲ ਸਕੂਲ ਮਿਲੇਗਾ।ਉਨ੍ਹਾਂ ਹੋਰ ਦੱਸਿਆ ਕਿ ਨਵੀਂ ਇਮਾਰਤ ਦੇ ਤਿਆਰ ਹੋਣ ਉਪਰੰਤ ਇਸ ਸਕੂਲ ਵਿੱਚ ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਧਾਰਾਵਾਂ ਦੀ ਪੜ੍ਹਾਈ ਵੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਇਲਾਕੇ ਦੀਆਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਦੂਰ-ਦੁਰਾਂਤ ਨਹੀਂ ਜਾਣਾ ਪਵੇਗਾ ਅਤੇ ਉਹਨਾਂ ਨੂੰ ਆਪਣੇ ਨੇੜੇ ਹੀ ਗੁਣਵੱਤਾ ਭਰੀ ਸਿੱਖਿਆ ਦੇ ਮੌਕੇ ਪ੍ਰਾਪਤ ਹੋਣਗੇ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਹੇਠ ਵਿਗਿਆਨ ਅਤੇ ਕੰਪਿਊਟਰ ਲੈਬਾਰਟਰੀਆਂ, ਆਧੁਨਿਕ ਲਾਇਬ੍ਰੇਰੀ, ਸਮਾਰਟ ਕਲਾਸਰੂਮ, ਖੇਡਾਂ ਲਈ ਸੁਵਿਧਾਵਾਂ ਅਤੇ ਸਾਫ਼-ਸੁਥਰੇ ਸੈਨੀਟੇਸ਼ਨ ਪ੍ਰਬੰਧਾਂ ਸਮੇਤ ਹਰ ਪੱਖ ਤੋਂ ਸਕੂਲ ਨੂੰ ਅੱਪਗ੍ਰੇਡ ਕੀਤਾ ਜਾਵੇਗਾ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੀਸੀਟੀਵੀ ਨਿਗਰਾਨੀ ਅਤੇ ਹੋਰ ਜ਼ਰੂਰੀ ਪ੍ਰਬੰਧ ਵੀ ਕੀਤੇ ਜਾਣਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਗੁਣਾਤਮਕ ਸੁਧਾਰ ਲਿਆਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਸਮਾਨ ਅਤੇ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਬਦਲ ਰਹੀ ਸੂਰਤ ਇਸ ਗੱਲ ਦੀ ਪੜਚੋਲ ਕਰਦੀ ਹੈ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਢੁਕਵੇਂ ਅਤੇ ਦੂਰਗਾਮੀ ਫੈਸਲੇ ਲੈ ਰਹੀ ਹੈ।ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਅਤੇ ਇਸ ਸਕੂਲ ਦੇ ਸਾਬਕਾ ਪ੍ਰਿੰਸੀਪਲ ਸ੍ਰੀਮਤੀ ਕਾਂਤਾ ਗੋਇਲ, ਐੱਸ ਡੀ ਐਮ ਰਾਕੇਸ਼ ਪ੍ਰਕਾਸ਼ ਸਿੰਘ ਸਮੇਤ ਹੋਰ ਵਿਭਾਗੀ ਅਧਿਕਾਰੀ, ਸਕੂਲ ਸਟਾਫ, ਵਿਦਿਆਰਥੀ ਅਤੇ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਸਨ। 

Punjab

ਲਾਕਡਾਊਨ 'ਤੇ ਸਰਕਾਰ ਦਾ ਸਪੱਸ਼ਟੀਕਰਨ, ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਬੈਠਕ ਅੱਜ

ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਨਹੀਂ ਲਗਾਈ ਜਾਵੇਗੀ। ਸਾਰੀਆਂ ਰਿਫਾਇਨਰੀਆਂ ਇਸ ਸਮੇਂ 100% ਸਮਰੱਥਾ ਜਾਂ ਇਸ ਤੋਂ ਵੱਧ ਨਾਲ ਕੰਮ ਕਰ ਰਹੀਆਂ ਹਨ। ਦੇਸ਼ ਵਿੱਚ ਐਲਪੀਜੀ ਉਤਪਾਦਨ 40% ਵਧਿਆ ਹੈ। 14 ਮਾਰਚ ਤੋਂ, 30,000 ਟਨ ਵਪਾਰਕ ਐਲਪੀਜੀ ਸਪਲਾਈ ਕੀਤੀ ਗਈ ਹੈ। ਰੈਸਟੋਰੈਂਟਾਂ ਅਤੇ *ਢਾਬਿਆਂ* (ਸੜਕ ਕਿਨਾਰੇ ਖਾਣ-ਪੀਣ ਵਾਲੀਆਂ ਥਾਵਾਂ) ਨੂੰ ਤਰਜੀਹ ਦਿੱਤੀ ਗਈ ਹੈ। ਇਹ ਜਾਣਕਾਰੀ ਪੈਟਰੋਲੀਅਮ ਮੰਤਰਾਲੇ ਦੀ ਸੰਯੁਕਤ ਸਕੱਤਰ ਸੁਜਾਤਾ ਸ਼ਰਮਾ ਨੇ ਦਿੱਤੀ। ਅੱਜ ਸਵੇਰੇ, ਤਿੰਨ ਸਰਕਾਰੀ ਮੰਤਰੀਆਂ ਨੇ ਵੀ ਦੇਸ਼ ਵਿੱਚ ਤਾਲਾਬੰਦੀ ਲਗਾਉਣ ਸੰਬੰਧੀ ਰਿਪੋਰਟਾਂ ਦਾ ਖੰਡਨ ਕੀਤਾ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਅੱਜ ਸ਼ਾਮ ਸਾਰੇ ਮੁੱਖ ਮੰਤਰੀਆਂ ਨਾਲ ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਵਾਲੇ ਹਨ। ਵੱਖਰੇ ਤੌਰ ‘ਤੇ, ਕੇਂਦਰ ਸਰਕਾਰ ਨੇ ਪੱਛਮੀ ਏਸ਼ੀਆ ਵਿੱਚ ਟਕਰਾਅ ਦੀ ਨਿਗਰਾਨੀ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਵਿੱਚ ਇੱਕ ਕਮੇਟੀ ਬਣਾਈ ਹੈ। ਕਮੇਟੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਦੇ ਨਾਲ ਹੋਰ ਮੰਤਰੀ ਸ਼ਾਮਲ ਹਨ। **ਪੈਟਰੋਲੀਅਮ ਮੰਤਰਾਲੇ ਦੇ 5 ਮੁੱਖ ਨੁਕਤੇ:** **ਵਧਦੀਆਂ ਕੀਮਤਾਂ, ਸਪਲਾਈ ਵਿੱਚ ਵਿਘਨ:** ਪੱਛਮੀ ਏਸ਼ੀਆ ਵਿੱਚ ਟਕਰਾਅ ਨੇ ਕੱਚੇ ਤੇਲ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਜਿਸ ਨਾਲ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ। **ਭਾਰਤ ਵਿੱਚ ਢੁਕਵੇਂ ਸਟਾਕ:** ਦੇਸ਼ ਕੋਲ ਅਗਲੇ ਦੋ ਮਹੀਨਿਆਂ ਤੱਕ ਚੱਲਣ ਲਈ ਕਾਫ਼ੀ ਕੱਚੇ ਤੇਲ ਦੇ ਭੰਡਾਰ ਹਨ; LPG, LNG, ਅਤੇ PNG ਦੀ ਸਪਲਾਈ ਵੀ ਫਿਲਹਾਲ ਸੁਰੱਖਿਅਤ ਹੈ। **ਆਯਾਤ ‘ਤੇ ਉੱਚ ਨਿਰਭਰਤਾ:** ਭਾਰਤ ਆਪਣੀਆਂ LPG ਜ਼ਰੂਰਤਾਂ ਦਾ ਲਗਭਗ 90% ਆਯਾਤ ਕਰਦਾ ਹੈ, ਇਹਨਾਂ ਵਿੱਚੋਂ ਜ਼ਿਆਦਾਤਰ ਆਯਾਤ ਹੋਰਮੁਜ਼ ਜਲਡਮਰੂ ਰਾਹੀਂ ਆਉਂਦੇ ਹਨ। **ਘਰੇਲੂ ਲੋੜਾਂ ਨੂੰ ਤਰਜੀਹ ਦੇਣਾ:** ਸਰਕਾਰ ਨੇ ਸ਼ੁਰੂ ਵਿੱਚ ਵਪਾਰਕ LPG ਸਪਲਾਈ ਵਿੱਚ ਕਟੌਤੀ ਕੀਤੀ ਸੀ ਪਰ ਬਾਅਦ ਵਿੱਚ ਹੌਲੀ-ਹੌਲੀ ਉਹਨਾਂ ਨੂੰ ਵਧਾ ਦਿੱਤਾ ਹੈ, ਜਿਸ ਨਾਲ ਉਹਨਾਂ ਨੂੰ ਆਮ ਪੱਧਰ ਦੇ 70% ਤੱਕ ਵਾਪਸ ਲਿਆਂਦਾ ਗਿਆ ਹੈ। 14 ਮਾਰਚ ਤੋਂ, ਕੁੱਲ 30,000 ਟਨ LPG ਸਪਲਾਈ ਕੀਤੀ ਗਈ ਹੈ। **ਅਫ਼ਵਾਹਾਂ ਕਾਰਨ ਪੰਪਾਂ ‘ਤੇ ਭੀੜ:** ਕੁਝ ਖੇਤਰਾਂ ਵਿੱਚ ਬਾਲਣ ਸਟੇਸ਼ਨਾਂ ‘ਤੇ ਲੰਬੀਆਂ ਕਤਾਰਾਂ ਦੇਖੀਆਂ ਗਈਆਂ; ਹਾਲਾਂਕਿ, ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬਿਲਕੁਲ ਵੀ ਕਮੀ ਨਹੀਂ ਹੈ। **ਤਿੰਨ ਸਰਕਾਰੀ ਮੰਤਰੀਆਂ ਨੇ ਲੌਕਡਾਊਨ ਰਿਪੋਰਟਾਂ ਦਾ ਖੰਡਨ ਕੀਤਾ…** ਚਾਰ ਦਿਨ ਪਹਿਲਾਂ ਸੰਸਦ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਤੋਂ ਬਾਅਦ ਸੰਭਾਵੀ ਲੌਕਡਾਊਨ ਬਾਰੇ ਅਫਵਾਹਾਂ ਫੈਲਣੀਆਂ ਸ਼ੁਰੂ ਹੋ ਗਈਆਂ ਸਨ। ਉਨ੍ਹਾਂ ਟਿੱਪਣੀ ਕੀਤੀ ਸੀ ਕਿ ਚੱਲ ਰਹੇ ਟਕਰਾਅ ਤੋਂ ਪੈਦਾ ਹੋਈ ਮੁਸ਼ਕਲ ਵਿਸ਼ਵਵਿਆਪੀ ਸਥਿਤੀ ਦਾ ਲੰਬੇ ਸਮੇਂ ਤੱਕ ਪ੍ਰਭਾਵ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੇ ਪਹਿਲਾਂ ਵੀ ਏਕਤਾ ਅਤੇ ਏਕਤਾ ਨਾਲ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ – ਅਤੇ ਸਫਲਤਾਪੂਰਵਕ ਕਾਬੂ ਪਾਇਆ ਹੈ, ਜਿਵੇਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਦਿਖਾਇਆ ਗਿਆ ਹੈ। ਸ਼ੁੱਕਰਵਾਰ ਨੂੰ, ਤਿੰਨ ਸਰਕਾਰੀ ਮੰਤਰੀਆਂ ਨੇ ਇਨ੍ਹਾਂ ਦਾਅਵਿਆਂ ਦਾ ਖੰਡਨ ਕੀਤਾ… ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ: ਲੌਕਡਾਊਨ ਬਾਰੇ ਅਫਵਾਹਾਂ ਕੌਣ ਫੈਲਾ ਰਿਹਾ ਹੈ? ਪ੍ਰਧਾਨ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਜਮ੍ਹਾਂਖੋਰਾਂ ਨੂੰ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਯਕੀਨੀ ਬਣਾਉਣ ਲਈ ਕਿ ਆਮ ਲੋਕਾਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਹਰ ਪੱਧਰ ‘ਤੇ ਨਿਗਰਾਨੀ ਕੀਤੀ ਜਾ ਰਹੀ ਹੈ – ਉੱਚ ਪੱਧਰ ਤੋਂ ਲੈ ਕੇ ਜ਼ਮੀਨੀ ਪੱਧਰ ਤੱਕ – ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਖੁਦ ਵੀ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ: ਲੌਕਡਾਊਨ ਬਾਰੇ ਫੈਲ ਰਹੀਆਂ ਅਫਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਸ ਵੇਲੇ ਸਰਕਾਰੀ ਪੱਧਰ ‘ਤੇ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ। ਇਸ ਤਰ੍ਹਾਂ ਦੇ ਸਮੇਂ ਵਿੱਚ, ਇਹ ਜ਼ਰੂਰੀ ਹੈ ਕਿ ਅਸੀਂ ਸਾਰੇ ਸ਼ਾਂਤ, ਜ਼ਿੰਮੇਵਾਰ ਅਤੇ ਇਕਜੁੱਟ ਰਹੀਏ। ਵਿੱਤ ਮੰਤਰੀ ਨਿਰਮਲਾ ਸੀਤਾਰਮਨ: ਮੈਂ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦੀ ਹਾਂ ਕਿ ਕੋਵਿਡ-19 ਮਹਾਂਮਾਰੀ ਦੌਰਾਨ ਅਸੀਂ ਜੋ ਦੇਖਿਆ ਸੀ ਉਸ ਵਰਗਾ ਕੋਈ ਤਾਲਾਬੰਦੀ ਨਹੀਂ ਹੋਵੇਗੀ। ਮੈਨੂੰ ਹੈਰਾਨੀ ਹੈ ਕਿ ਕੁਝ ਨੇਤਾ ਦਾਅਵਾ ਕਰ ਰਹੇ ਹਨ ਕਿ ਤਾਲਾਬੰਦੀ ਨੇੜੇ ਹੈ ਜਾਂ ਬਾਲਣ ਦੀ ਘਾਟ ਹੋਵੇਗੀ। ਇਹ ਪੂਰੀ ਤਰ੍ਹਾਂ ਬੇਬੁਨਿਆਦ ਦਾਅਵੇ ਹਨ। ਰੂਸੀ ਰਾਸ਼ਟਰਪਤੀ ਨੇ ਕਿਹਾ: ਯੁੱਧ ਦੇ ਨਤੀਜਿਆਂ ਦੀ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਟਿੱਪਣੀ ਕੀਤੀ ਕਿ ਕੋਈ ਵੀ – ਖਾੜੀ ਯੁੱਧ ਲਈ ਜ਼ਿੰਮੇਵਾਰ ਲੋਕਾਂ ਸਮੇਤ – ਅਜਿਹੇ ਟਕਰਾਅ ਦੇ ਵਿਸ਼ਵਵਿਆਪੀ ਨਤੀਜਿਆਂ ਦੀ ਭਵਿੱਖਬਾਣੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸਦੀ ਤੁਲਨਾ ਸਿਰਫ ਕੋਵਿਡ-19 ਮਹਾਂਮਾਰੀ ਨਾਲ ਕੀਤੀ ਜਾ ਸਕਦੀ ਹੈ, ਜਿਸਦੇ ਨਤੀਜੇ ਗੰਭੀਰ ਨਤੀਜੇ ਨਿਕਲੇ।

Punjab

ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ – ਕੈਬਨਿਟ ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ 26 ਮਾਰਚ, 2026:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਰਾਭਾ ਨਗਰ ਵਿਖੇ ਇੱਕ ਨੁੱਕੜ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਚਾਰ ਸਾਲਾ ਰਿਪੋਰਟ ਕਾਰਡ ਪੇਸ਼ ਕੀਤਾ।ਇਕੱਠ ਨੂੰ ਸੰਬੋਧਨ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵਧ ਰਿਹਾ ਹੈ ਅਤੇ ਜਲਦ ਹੀ ਰੰਗਲਾ ਪੰਜਾਬ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿਛਲੇ ਚਾਰ ਸਾਲਾਂ ਦੌਰਾਨ ਇਤਿਹਾਸਕ ਅਤੇ ਬੇਮਿਸਾਲ ਪ੍ਰਗਤੀ ਹਾਸਲ ਕੀਤੀ ਹੈ, ਜਿਸਦੀ ਕਦੇ ਕਲਪਨਾ ਵੀ ਨਹੀਂ ਕੀਤੀ ਗਈ ਸੀ ਅਤੇ ਨਾ ਹੀ ਪਿਛਲੇ 70 ਸਾਲਾਂ ਵਿੱਚ ਅਜਿਹਾ ਹੋਇਆ ਸੀ।ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਭਾਰਤ ਸਰਕਾਰ ਵੱਲੋਂ ਸੜਕ ਸੁਰੱਖਿਆ, ਸਿੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਨੰਬਰ 1 ਸੂਬੇ ਦਾ ਦਰਜਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਸੂਬੇ ਨੇ ਇਨ੍ਹਾਂ ਮੁੱਖ ਖੇਤਰਾਂ ਵਿੱਚ ਅਜਿਹੀ ਮਾਨਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿੱਚ ਹਰ ਕੋਈ ਹੁਣ ਇਸ ਬਾਰੇ ਗੱਲ ਕਰ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਾਧਾਰਨ ਯਤਨਾਂ ਸਦਕਾ ਪੰਜਾਬ ਕਿਵੇਂ ਦੇਸ਼ ਦਾ ਨੰਬਰ ਇੱਕ ਸੂਬਾ ਬਣਨ ਵੱਲ ਵਧ ਰਿਹਾ ਹੈ।ਸੰਜੀਵ ਅਰੋੜਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਦੇ ਹਰ ਘਰ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 75 ਫੀਸਦੀ ਕਿਸਾਨਾਂ ਨੂੰ ਸਵੇਰ ਸਮੇਂ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੌਰਾਨ ਵਧਾ ਕੇ 95 ਫੀਸਦ ਕਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੀਐਸਪੀਸੀਐਲ ਦੀਆਂ ਸੇਵਾਵਾਂ ਨੂੰ ਵਧੇਰੇ ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ, ਜਿਸ ਦੇ ਨਤੀਜੇ ਵਜੋਂ ਵਧੇਰੇ ਮੁਨਾਫ਼ਾ, ਘੱਟ ਨੁਕਸਾਨ ਅਤੇ ਬਿਹਤਰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਦੀ ਨਕਦ ਰਹਿਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਪੰਜਾਬ ਅਜਿਹਾ ਵਿਆਪਕ ਪ੍ਰੋਗਰਾਮ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਔਰਤਾਂ ਨੂੰ ਜਲਦ ਹੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਅਨੁਸਾਰ 1000 ਰੁਪਏ ਅਤੇ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀਆਂ ਸੜਕਾਂ ਜਲਦ ਹੀ ਕੂੜੇ ਤੋਂ ਮੁਕਤ ਹੋ ਜਾਣਗੀਆਂ ਅਤੇ ਪੰਜਾਬ ਕੋਲ ਦੇਸ਼ ਦਾ ਸਭ ਤੋਂ ਬਿਹਤਰ ਸੜਕੀ ਬੁਨਿਆਦੀ ਢਾਂਚਾ ਹੋਵੇਗਾ। 

Punjab

ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

ਚੰਡੀਗੜ੍ਹ, 26 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ‘ਤੇ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ .32 ਬੋਰ ਦਾ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਵਾਸੀ ਖੇੜੀ ਨੌਧ ਸਿੰਘ, ਕੋਟਲਾ ਮਸੁੱਦ, ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੈਗਜ਼ੀਨ, ਦੋ ਜ਼ਿੰਦਾ ਕਾਰਤੂਸ ਅਤੇ ਚਾਰ ਖਾਲੀ ਖੋਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਡੌਨੀ ਬੱਲ/ਬੰਬੀਹਾ ਗਰੁੱਪ ਦਾ ਇੱਕ ਮੁੱਖ ਮੈਂਬਰ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਮਲਾ ਇਸ ਗਰੁੱਪ ਦੇ ਇਸ਼ਾਰੇ ‘ਤੇ ਕੀਤਾ ਗਿਆ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਅਤੇ ਐਸਆਈ ਅਮਨਦੀਪ ਸਿੰਘ ਦੀ ਸਮਰਪਿਤ ਟੀਮ ਵੱਲੋਂ ਏਐਸਆਈ ਹਰਭਜਨ ਸਿੰਘ (ਜ਼ਿਲ੍ਹਾ ਕ੍ਰਾਈਮ ਸੈੱਲ) ਅਤੇ ਏਐਸਆਈ ਪ੍ਰਦੀਪ ਸਿੰਘ (ਏਜੀਟੀਐਫ ਚੰਡੀਗੜ੍ਹ) ਸਮੇਤ, ਘਟਨਾ ਵਾਲੇ ਦਿਨ ਤੋਂ ਹੀ ਚੰਡੀਗੜ੍ਹ, ਫਤਿਹਗੜ੍ਹ ਸਾਹਿਬ ਅਤੇ ਅਮਲੋਹ ਖੇਤਰ ਵਿੱਚ ਲਗਾਤਾਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਸੀ।ਏਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਦੋਸ਼ੀ ਨੂੰ ਅਮਲੋਹ-ਪਾਤੜਾਂ ਸੜਕ ‘ਤੇ ਰੋਕਿਆ ਗਿਆ, ਜਿੱਥੇ ਉਸਨੇ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ, ਦੋਸ਼ੀ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ।ਇਸ ਸਬੰਧ ਵਿੱਚ, ਐਫਆਈਆਰ ਨੰਬਰ 72 ਮਿਤੀ 26-3-26 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109, 132 ਅਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਵਿਖੇ ਦਰਜ ਕੀਤੀ ਗਈ ਹੈ। 

Punjab

ਗੈਂਗਸਟਰਾਂ ‘ਤੇ ਵਾਰ ਦਾ 65ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਵਾਂ ‘ਤੇ ਛਾਪੇਮਾਰੀ; 201 ਗ੍ਰਿਫ਼ਤਾਰ

ਚੰਡੀਗੜ੍ਹ, 26 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 65ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।65ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜੇ ਵਿੱਚੋਂ 3 ਹਥਿਆਰ ਬਰਾਮਦ ਕੀਤੇ ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,005 ਹੋ ਗਈ ਹੈ।ਇਸ ਤੋਂ ਇਲਾਵਾ 120 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 120 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I 

Punjab

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਚੰਡੀਗੜ੍ਹ, 26 ਮਾਰਚ 2026  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ। ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ 1 ਬਣ ਚੁੱਕੇ ਹਨ। 28,000 ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਅਤੇ ਫਿਨਲੈਂਡ-ਸਿੰਗਾਪੁਰ ਵਿੱਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇਈਈ (ਜੇਈਈ) ਅਤੇ ਨੀਟ (ਨੀਟ) ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ। ਲੁਧਿਆਣਾ ਵੈਸਟ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਕਰਕੇ ਇਤਿਹਾਸ ਰਚ ਦਿੱਤਾ ਹੈ। ਪਹਿਲਾਂ ਲੋਕ ਬਿੱਲਾਂ ਤੋਂ ਡਰਦੇ ਸਨ, ਅੱਜ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭੋਆ ਵਿੱਚ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੈ, ਜਿਸ ਤਹਿਤ 92,000 ਤੋਂ ਵੱਧ ਤਸਕਰ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਜੰਡਿਆਲਾ ਵਿੱਚ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਵਿੱਚ 985 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਨੂੰ ਹੁਣ ਇਲਾਜ ਲਈ ਕਰਜ਼ਾ ਨਹੀਂ ਲੈਣਾ ਪੈਂਦਾ। ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਲਈ ਵੱਡੇ ਐਲਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ “ਮਾਤਾ ਦੀ ਸਤਿਕਾਰ ਯੋਜਨਾ” ਤਹਿਤ ਵਿਸਾਖੀ ਤੋਂ ਹਰ ਔਰਤ ਨੂੰ 1000 ਰੁਪਏ ਅਤੇ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁਫ਼ਤ ਬੱਸ ਯਾਤਰਾ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ। ਜਲੰਧਰ ਵੈਸਟ ਵਿੱਚ ਮੋਹਿੰਦਰ ਭਗਤ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ। ਅੱਜ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਦਹਾਕਿਆਂ ਬਾਅਦ ਨਹਿਰੀ ਪਾਣੀ ਹਰ ਖੇਤ ਦੇ ਅੰਤਿਮ ਸਿਰੇ ਤੱਕ ਪਹੁੰਚਿਆ ਹੈ। ਫ਼ਸਲ ਦਾ ਭੁਗਤਾਨ ਵੀ ਹੁਣ ਮਹਿਜ਼ 24 ਘੰਟਿਆਂ ਦੇ ਅੰਦਰ ਸਿੱਧਾ ਖਾਤੇ ਵਿੱਚ ਹੋ ਰਿਹਾ ਹੈ। ਲਹਿਰਾ ਵਿੱਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਰਹੀ ਹੈ। ਨਾਲ ਹੀ, ਦੇਸ਼ ਦੀ ਰੱਖਿਆ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ‘ਰੋਡ ਸੇਫਟੀ ਫੋਰਸ’ (ਐਸਐਸਐਫ) ਬਣਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50% ਦੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਉਹ ਕੰਮ ਹੋਏ ਹਨ ਜੋ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏ। 40,000 ਕਿਲੋਮੀਟਰ ਸੜਕਾਂ, 9,000 ਖੇਡ ਮੈਦਾਨ ਅਤੇ 6,000 ਜਿਮ ਬਣਾ ਕੇ ਪੰਜਾਬ ਨੂੰ ਫਿਰ ਤੋਂ “ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਹਕੀਕਤ ਵਿੱਚ ਬਦਲ ਰਿਹਾ ਹੈ।  ਸੰਵਾਦ ਪ੍ਰੋਗਰਾਮ ਦੌਰਾਨ ਮੰਤਰੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ। 

Punjab

ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋ ਖਤਮ ਕਰਨ ਲਈ ਆਮ ਲੋਕ ਸਹਿਯੋਗ ਦੇਣ

ਨੰਗਲ/ ਸ੍ਰੀ ਅਨੰਦਪੁਰ ਸਾਹਿਬ 26 ਮਾਰਚ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਵੱਡਾ ਲੋਕ ਸਮਰਥਨ ਮਿਲ ਰਿਹਾ ਹੈ। ਸ.ਹਰਜੋਤ ਸਿੰਘ  ਬੈਂਸ ਕੈਬਨਿਟ  ਮੰਤਰੀ  ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ, ਤਦ ਤੱਕ ਨਸ਼ਿਆਂ ਦੇ ਜਾਲ ਨੂੰ ਪੂਰੀ ਤਰ੍ਹਾਂ ਤੋੜਿਆ ਨਹੀਂ ਜਾ ਸਕਦਾ। ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਦੇ ਅੰਦਰ ਪਹੁੰਚਾਉਣਾ ਬਹੁਤ ਜਰੂਰੀ ਹੈ। ਇਸ ਲਈ ਪੰਜਾਬ ਸਰਕਾਰ ਨੇ ਇਕ ਵਿਸ਼ਤ੍ਰਿਤ ਅਤੇ ਪ੍ਰਭਾਵਸ਼ਾਲੀ ਅਭਿਆਨ ਸ਼ੁਰੂ ਕੀਤਾ ਹੈ, ਜਿਸ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਸਪੱਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ।    ਇਸ ਮੁਹਿੰਮ ਦੇ ਤਹਿਤ ਅੱਜ ਭੰਗਲ, ਮਹਿੰਦਪੁਰ, ਮਜਾਰੀ, ਮਜਾਰੀ ਲੋਅਰ, ਤਰਫ ਮਜਾਰਾ, ਭਨਾਮ, ਨਾਨਗਰਾਂ, ਪੱਸੀਵਾਲ, ਕਲਸੇੜਾ, ਬਿਭੌਰ ਸਾਹਿਬ, ਪੀਘਬੜੀ, ਖੇੜਾਬਾਗ, ਵਾਰਡ ਨੰ:1-2, ਵਾਰਡ ਨੰ: 3-4, ਵਾਰਡ ਨੰ: 5-6 ਤੇ ਸਿੰਘਪੁਰ ਪਲਾਸੀ, ਵਾਰਡ ਨੰ:13, ਸਮੇਤ ਕਈ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਇਨ੍ਹਾਂ ਯਾਤਰਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਪੀਲ ਕੀਤੀ ਗਈ।       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਦੱਸਿਆ ਕਿ ਲੋਕਾਂ ਦਾ ਰੁਝਾਨ ਇਸ ਮੁਹਿੰਮ ਵੱਲ ਲਗਾਤਾਰ ਵੱਧ ਰਿਹਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਸਾਂਝਾ ਯੁੱਧ ਹੀ ਪੰਜਾਬ ਨੂੰ ਸਿਹਤਮੰਦ ਅਤੇ ਸੁੰਦਰ ਭਵਿੱਖ ਵੱਲ ਲੈ ਕੇ ਜਾਵੇਗਾ।  

Scroll to Top