Actionpunjab

Action Punjab Logo
Breaking News

Punjab

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ, 5 ਅਪ੍ਰੈਲਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ।ਇਸ ਪਹਿਲਕਦਮੀ ਦੇ ਵੱਡੇ ਪੱਧਰ ‘ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, “ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।”ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰੱਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਰਣਨੀਤਕ ਕਦਮ ਮੁੱਖ ਰੂਟਾਂ ‘ਤੇ ਕੁਸ਼ਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ।ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਸਰਕਾਰ ਵੱਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 606 ਬੱਸਾਂ ਸ਼ਾਮਲ ਕਰਨ ਦੀ ਯੋਜਨਾ ਹੈ। ਇਸ ਵਿਆਪਕ ਯੋਜਨਾ ਵਿੱਚ 387 ਨਵੀਆਂ ਬੱਸਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ ‘ਤੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ।”ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਸਬੇੜੇ ਵਿੱਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ।”ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਵਿਸਥਾਰ ਭਗਵੰਤ ਮਾਨ ਸਰਕਾਰ ਦੀ ਜਨਤਕ ਬੇੜੇ ਦੇ ਆਧੁਨਿਕੀਕਰਨ ਅਤੇ ਜਨਤਕ ਟਰਾਂਸਪੋਰਟ ਨੂੰ ਸਫ਼ਰ ਦੇ ਭਰੋਸੇਮੰਦ ਸਾਧਨ ਵਜੋਂ ਮਜ਼ਬੂਤ ਕਰਨ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ਼ ਬਿਹਤਰ ਸੰਪਰਕ ਰਾਹੀਂ ਆਰਥਿਕ ਵਿਕਾਸ ਨੂੰ ਸੁਵਿਧਾਜਨਕ ਬਣਾਉਣਾ ਹੈ, ਬਲਕਿ ਪੰਜਾਬ ਭਰ ਵਿੱਚ ਯਾਤਰੀਆਂ ਦੇ ਆਰਾਮ ਅਤੇ ਸੜਕ ਸੁਰੱਖਿਆ ਨੂੰ ਵੀ ਤਰਜੀਹ ਦੇਣਾ ਹੈ।” 

Punjab

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

 ਚੰਡੀਗੜ੍ਹ, 5 ਅਪ੍ਰੈਲ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ।ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ ਕਰਜ਼ੇ, ਗਹਿਣੇ ਗਿਰਵੀ ਰੱਖਣ ਜਾਂ ਵਿੱਤੀ ਮਦਦ ਲਈ ਹਾੜੇ ਕੱਢੇ ਬਿਨਾਂ ਤੁਰੰਤ ਇਲਾਜ ਸ਼ੁਰੂ ਹੋਇਆ।ਇਸ ਸਕੀਮ ਨੇ 900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 40,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸਮੇਤ 2 ਲੱਖ ਤੋਂ ਵੱਧ  ਇਲਾਜਾਂ ਲਈ 300 ਕਰੋੜ ਰੁਪਏ ਤੋਂ ਵੱਧ ਦੀ ਨਕਦ ਰਹਿਤ ਸਿਹਤ ਸੇਵਾ ਪ੍ਰਦਾਨ ਕੀਤੀ ਹੈ। ਇਹਨਾਂ ਵਿੱਚੋਂ ਹਰੇਕ ਅੰਕੜਾ ਇੱਕ ਅਜਿਹੇ ਪਰਿਵਾਰ ਨਾਲ ਸਬੰਧਤ ਹੈ ਜਿਸ ਨੂੰ ਸਿਹਤ ਅਤੇ ਵਿੱਤੀ ਬਚਾਅ ਵਿੱਚੋਂ ਕਿਸੇ ਇੱਕ ਨੂੰ ਚੁਣਨ ਦੀ ਲੋੜ ਨਹੀਂ ਪਈ।ਸਭ ਤੋਂ ਵੱਧ ਪ੍ਰਾਪਤ ਕੀਤੇ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਬਿਮਾਰੀਆਂ ਦੇ ਇਲਾਜ, ਆਰਥੋਪੀਡਿਕ ਸਰਜਰੀਆਂ, ਕੈਂਸਰ ਦੀ ਦੇਖਭਾਲ, ਅਤੇ ਸ਼ੂਗਰ ਨਾਲ ਸਬੰਧਤ ਪੇਚੀਦਗੀਆਂ ਤੇ ਸਾਹ ਦੀਆਂ ਬਿਮਾਰੀਆਂ ਦੇ ਇਲਾਜ ਸ਼ਾਮਲ ਹਨ, ਜੋ ਇਸ ਸਕੀਮ ਦੇ ਵਿਆਪਕ ਕਲੀਨਿਕਲ ਘੇਰੇ ਨੂੰ ਦਰਸਾਉਂਦੇ ਹਨ।ਇੱਕ ਕੇਸ ਵਿੱਚ, ਨਵਦੀਪ ਖ਼ਾਨ, ਜਿਸ ਨੂੰ ਗੁਇਲੇਨ-ਬੈਰੇ ਸਿੰਡਰੋਮ , ਜੋ ਇੱਕ ਦੁਰਲੱਭ ਨਿਊਰੋਲੌਜੀਕਲ ਸਥਿਤੀ ਹੈ,ਜਿਸ ਵਿੱਚ ਇਮਿਊਨ ਸਿਸਟਮ ਦਿਮਾਗ ਦੀਆਂ ਨਸਾਂ ‘ਤੇ ਹਮਲਾ ਕਰਦਾ ਹੈ ਅਤੇ ਜਿਸ ਨਾਲ ਅਚਾਨਕ ਅਧਰੰਗ ਹੋ ਜਾਂਦਾ ਹੈ, ਦਾ ਪਤਾ ਲੱਗਿਆ ਸੀ, ਨੇ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਬਿਨਾਂ ਕੋਈ ਭੁਗਤਾਨ ਕੀਤੇ 4.6 ਲੱਖ ਰੁਪਏ ਦਾ ਇਲਾਜ ਕਰਵਾਇਆ। ਉਸਦਾ ਕੇਸ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਇਹ ਸਕੀਮ ਸਿਰਫ਼ ਰੋਜ਼ਾਨਾ ਦੀਆਂ ਪ੍ਰਕਿਰਿਆਵਾਂ ਤੱਕ ਸੀਮਤ ਨਹੀਂ ਹੈ ਬਲਕਿ ਗੰਭੀਰ ਅਤੇ ਅਚਾਨਕ ਆਉਣ ਵਾਲੀਆਂ ਡਾਕਟਰੀ ਐਮਰਜੰਸੀਆਂ ਤੱਕ ਫੈਲੀ ਹੋਈ ਹੈ।ਗੁਰਦਿਆਂ ਦੀ ਪੁਰਾਣੀ ਬਿਮਾਰੀ ਇੱਕ ਨਿਰੰਤਰ ਚੁਣੌਤੀ ਹੈ, ਜਿਸ ਵਿੱਚ ਜੀਵਨ ਭਰ ਹਰ ਹਫ਼ਤੇ ਕਈ ਵਾਰ ਡਾਇਲਸਿਸ ਦੀ ਲੋੜ ਹੁੰਦੀ ਹੈ। ਇਸ ਸਕੀਮ ਦੇ ਤਹਿਤ, ਪੂਰੇ ਪੰਜਾਬ ਵਿੱਚ 68,000 ਤੋਂ ਵੱਧ ਗੁਰਦਾ ਰੋਗੀਆਂ ਨੂੰ ਨਿਰੰਤਰ ਡਾਇਲਸਿਸ ਇਲਾਜ ਰਾਹੀਂ ਸਹਾਰਾ ਦਿੱਤਾ ਜਾ ਰਿਹਾ ਹੈ, ਜਿਸ ‘ਤੇ 14 ਕਰੋੜ ਰੁਪਏ ਤੋਂ ਵੱਧ ਦਾ ਖ਼ਰਚਾ ਆਇਆ ਹੈ। ਅਜਿਹੀ ਸਹਾਇਤਾ ਤੋਂ ਬਿਨਾਂ, ਕਮਜ਼ੋਰ ਆਰਥਿਕਤਾ ਵਾਲੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਕਰਾਉਣਾ ਬਹੁਤ ਔਖਾ ਹੈ, ਤੇ ਸਕੀਮ ਵਾਰਦਾਨ ਸਾਬਿਤ ਹੋ ਰਹੀ ਹੈ ।ਸਕੀਮ ਅਧੀਨ ਕੈਂਸਰ ਦੀ ਦੇਖਭਾਲ ਵੀ ਵਿਆਪਕ ਰਹੀ ਹੈ, ਜਿਸ ਵਿੱਚ ਕੀਮੋਥੈਰੇਪੀ, ਰੇਡੀਏਸ਼ਨ ਅਤੇ ਸਰਜੀਕਲ ਓਨਕੋਲੋਜੀ ਸਮੇਤ 14,000 ਤੋਂ ਵੱਧ ਇਲਾਜ 35 ਕਰੋੜ ਰੁਪਏ ਤੋਂ ਵੱਧ ਦੀ ਕੁੱਲ ਲਾਗਤ ਨਾਲ ਪ੍ਰਦਾਨ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮਰੀਜ਼ਾਂ ਨੂੰ ਇਲਾਜ ਦੇ ਸਾਰੇ ਪੜਾਵਾਂ ਵਿੱਚ ਨਿਰਵਿਘਨ ਦੇਖਭਾਲ ਮਿਲੇ।ਇਸੇ ਤਰ੍ਹਾਂ, ਦਿਲ ਦੀਆਂ ਬਿਮਾਰੀਆਂ ਵਿੱਚ ਉੰਨਤ ਇਲਾਜ ਨੂੰ ਪਹੁੰਚਯੋਗ ਬਣਾਇਆ ਗਿਆ ਹੈ। ਪੀ ਜੀ ਆਈ ਐਮ ਈ ਆਰ  ਚੰਡੀਗੜ੍ਹ ਵਿਖੇ ਟ੍ਰਾਈਕਸਪਿਡ ਵਾਲਵ ਦੀ ਮੁਰੰਮਤ ਦੇ ਨਾਲ ਇੱਕ ਬਹੁਤ ਹੀ ਗੁੰਝਲਦਾਰ ‘ਡਬਲ-ਸਵਿੱਚ ਕਾਰਡੀਅਕ ਆਪ੍ਰੇਸ਼ਨ’, ਜੋ ਕਿ ਭਾਰਤ ਵਿੱਚ ਦਿਲ ਦੀਆਂ ਸਰਜਰੀਆਂ ਵਿੱਚੋਂ ਸਭ ਤੋਂ ਵੱਧ ਤਕਨੀਕੀ ਤੌਰ ‘ਤੇ ਮੁਸ਼ਕਲ ਸਰਜਰੀ ਹੈ, ਨੂੰ 4.41 ਲੱਖ ਰੁਪਏ ਵਿੱਚ ਪੂਰੀ ਤਰ੍ਹਾਂ ਕਵਰ ਕੀਤਾ ਗਿਆ । ਨਿਜੀ ਖੇਤਰ ਵਿੱਚ, ਅਜਿਹੀਆਂ ਪ੍ਰਕਿਰਿਆਵਾਂ ਦੀ ਕੀਮਤ ਆਮ ਤੌਰ ‘ਤੇ 5 ਲੱਖ ਤੋਂ 8 ਲੱਖ ਰੁਪਏ ਦੇ ਵਿਚਕਾਰ ਹੁੰਦੀ ਹੈ। ਕੁੱਲ ਮਿਲਾ ਕੇ, ਇਸ ਸਕੀਮ ਅਧੀਨ ਐਂਜੀਓਪਲਾਸਟੀ ਅਤੇ ਸਥਾਈ ਪੇਸਮੇਕਰ ਇਮਪਲਾਂਟੇਸ਼ਨ ਸਮੇਤ 5,700 ਤੋਂ ਵੱਧ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਕਵਰ ਕੀਤੇ ਗਏਹਨ, ਜਿਸ ਵਿੱਚ ਦਿਲ ਦੇ ਇਲਾਜ ਦਾ ਕੁੱਲ ਖਰਚਾ 47 ਕਰੋੜ ਰੁਪਏ ਤੋਂ ਵੱਧ ਹੈ।ਇਸ ‘ਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਡਾਇਲਸਿਸ, ਦਿਲ ਦੀ ਬਿਮਾਰੀ, ਕੈਂਸਰ, ਇਹ ਅਜਿਹੀਆਂ ਸਥਿਤੀਆਂ ਨਹੀਂ ਹਨ ਜਿਨ੍ਹਾਂ ਵਿਚ ਉਡੀਕ ਦੀ ਗੁਜਾਇਸ਼ ਨਹੀਂ ਹੁੰਦੀ । ਪਿਛਲੇ ਮਹੀਨਿਆਂ ਵਿੱਚ ਹੀ, ਇਸ ਸਕੀਮ ਨੇ ਗੁਰਦਾ ਰੋਗੀਆਂ ਲਈ 68,000 ਤੋਂ ਵੱਧ ਡਾਇਲਸਿਸ ਸੈਸ਼ਨਾਂ ਲਈ ਫੰਡ ਦਿੱਤੇ ਹਨ। ਇਹ ਸਿਰਫ਼ ਇਕ ਅੰਕੜਾ ਨਹੀਂ ਹੈ। ਇਹ ਉਹ 68,000 ਪਰਿਵਾਰ ਹਨ ਜੋ ਬਿਨਾਂ ਕਿਸੇ ਡਰ ਦੇ ਸੌਂ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਇਲਾਜ ਡਾਕਟਰੀ ਲੋੜ ਅਨੁਸਾਰ ਹੋਵੇ, ਨਾ ਕਿ ਪਰਿਵਾਰ ਦੇ ਬੈਂਕ ਬੈਲੇਂਸ ਅਨੁਸਾਰ।”ਇਸ ਸਕੀਮ ਦੇ ਪ੍ਰਭਾਵ ਦਾ ਇੱਕ ਮਹੱਤਵਪੂਰਨ ਸੂਚਕ ਗੈਰ-ਸਰਜੀਕਲ ਅਤੇ ਫਾਲੋ-ਅਪ ਦੇਖਭਾਲ ਦੀ ਵਧਦੀ ਗਿਣਤੀ ਹੈ। ਮਰੀਜ਼ ਸਿਰਫ਼ ਐਮਰਜੈਂਸੀ ਦੌਰਾਨ ਹੀ ਇਲਾਜ ਲਈ ਨਹੀਂ ਆ ਰਹੇ ਬਲਕਿ ਸਮੇਂ ਦੇ ਨਾਲ ਇਲਾਜ ਜਾਰੀ ਰੱਖ ਰਹੇ ਹਨ। ਇਹ ਇੱਕ ਵਿਵਹਾਰਕ ਤਬਦੀਲੀ ਨੂੰ ਦਰਸਾਉਂਦਾ ਹੈ, ਜਿੱਥੇ ਲੋਕ ਵਿੱਤੀ ਰੁਕਾਵਟਾਂ ਕਾਰਨ ਦੇਰੀ ਕਰਨ ਦੀ ਬਜਾਏ ਜਲਦੀ ਇਲਾਜ ਦੀ ਮੰਗ ਕਰ ਰਹੇ ਹਨ। ਇਹ ਤਬਦੀਲੀ ਸਕੀਮ ਦੇ ਸਭ ਤੋਂ ਸਾਰਥਕ ਨਤੀਜਿਆਂ ਵਿੱਚੋਂ ਇੱਕ ਹੈ।ਭਗਵੰਤ ਮਾਨ ਸਰਕਾਰ ਲੋਕਾਂ ਨੂੰ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਪੱਧਰ ‘ਤੇ ਲਗਾਏ ਜਾ ਰਹੇ ਕੈਂਪਾਂ ਰਾਹੀਂ ਸਿਹਤ ਕਾਰਡ ਲਈ ਰਜਿਸਟਰ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ, ਤਾਂ ਜੋ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ ਰਹਿਤ ਇਲਾਜ ਤੱਕ ਵਿਆਪਕ ਪਹੁੰਚ ਬਣਾਈ ਜਾ ਸਕੇ।

Punjab

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ

ਭਵਾਨੀਗੜ੍ਹ, 05 ਅਪ੍ਰੈਲ-    ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਮਨੋਰੰਜਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਪਿੰਡ ਵਾਸੀਆਂ ਲਈ ਸਵੇਰ-ਸ਼ਾਮ ਦੀ ਸੈਰ, ਕਸਰਤ ਅਤੇ ਬੱਚਿਆਂ ਦੇ ਖੇਡਣ ਲਈ ਉਚਿਤ ਸਥਾਨ ਸਾਬਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਆਧੁਨਿਕ ਵਿਕਾਸ ਅਤੇ ਸੁੰਦਰਤਾ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰੋਜੈਕਟ ਬਹੁਤ ਜ਼ਰੂਰੀ ਹਨ, ਜਿਸ ਨਾਲ ਨਾ ਸਿਰਫ਼ ਵਾਤਾਵਰਨ ਸੁਧਰਦਾ ਹੈ, ਸਗੋਂ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਦੀ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਾਰਕਾਂ ਦੀ ਸੰਭਾਲ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਨ੍ਹਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਰੱਖਣ ਵਿੱਚ ਯੋਗਦਾਨ ਪਾਉਣ। ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਇਸ ਉਪਰਾਲੇ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ।  

Punjab

ਹੁਣ ਢਿੱਲਵਾਂ ਦੇ 950 ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ: ਲਾਭ ਸਿੰਘ ਉੱਗੋਕੇ

ਤਪਾ, 5 ਅਪ੍ਰੈਲ        ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਨਹੀਂ ਕੀਤੇ ਜਾਂਦੇ ਬਲਕਿ ਐਲਾਨਾਂ ਨੂੰ ਅਮਲੀ ਜਾਮਾ ਵੀ ਪਵਾਇਆ ਜਾਂਦਾ ਹੈ ਜਿਸ ਤਹਿਤ ਖੇਤ ਖੇਤ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਪਿੰਡ ਢਿੱਲਵਾਂ ਵਿੱਚ ਨਵੇਂ ਮੋਘੇ ਦੇ ਉਦਘਾਟਨ ਮੌਕੇ ਕੀਤਾ। ਓਹਨਾਂ ਕਿਹਾ ਕਿ 950 ਏਕੜ ਜ਼ਮੀਨ ਨੂੰ ਪਾਣੀ ਮਿਲਣਾ ਪਿੰਡ ਢਿੱਲਵਾਂ ਦੇ ਕਿਸਾਨਾਂ ਲਈ ਇੱਕ ਨਵੀਂ ਸਵੇਰ ਵਾਂਗ ਹੈ। ਓਹਨਾਂ ਕਿਹਾ ਕਿ ਅੱਜ ਇਲਾਕੇ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਇਸ ਨਵੇਂ ਮੋਘੇ ਦੇ ਲੱਗਣ ਨਾਲ ਪਿੰਡ ਦੀ ਲਗਭਗ 950 ਏਕੜ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ। ਵਿਧਾਇਕ ਉੱਗੋਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਨਹਿਰੀ ਪਾਣੀ ਤੋਂ ਵਾਂਝੇ ਸਨ, ਪਰ ਹੁਣ ਹਰ ਖੇਤ ਤੱਕ ਪਾਣੀ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ।  ਉਹਨਾਂ ਇਸ ਉਪਰਾਲੇ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਧੰਨਵਾਦ ਕੀਤਾ।  ਇਸ ਮੌਕੇ ਸ. ਗੁਰਪ੍ਰੀਤ ਸਿੰਘ (ਅੰਮ੍ਰਿਤ ਢਿਲਵਾਂ) ਚੇਅਰਮੈਨ ਮਾਰਕੇਟ ਕਮੇਟੀ ਭਦੌੜ, ਨਿੱਜੀ ਸਹਾਇਕ ਅਮਨ ਦਰਾਕਾ,  ਹੈਰੀ ਧੂਰਕੋਟ, ਤਜਿੰਦਰ ਢਿੱਲਵਾਂ, ਬਲਾਕ ਸੰਮਤੀ ਮੈਂਬਰ ਬਿੰਦਰ ਸਿੰਘ ਖਾਲਸਾ, ਸਰਪੰਚ ਲਾਡੀ ਢਿਲਵਾਂ, ਸਰਪੰਚ ਸੁੱਖਦੀਪ ਸਿੰਘ, ਸਰਪੰਚ ਕਰਨੀ ਢਿੱਲਵਾਂ ਤੋਂ ਇਲਾਵਾ ਪਿੰਡ ਢਿੱਲਵਾਂ ਦੇ ਪਾਰਟੀ ਆਗੂ, ਮੋਹਤਬਰ ਤੇ ਇਲਾਕਾ ਵਾਸੀ ਹਾਜ਼ਰ ਸਨ। 

Punjab

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ, 05 ਅਪ੍ਰੈਲ-     ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ। ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅਦਾਲਤ ਵੱਲੋਂ ਭਗੌੜੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ। 

Punjab

ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’

ਚੰਡੀਗੜ੍ਹ; 5 ਅਪ੍ਰੈਲ 2026 ਪੰਜਾਬ ਦੀ ਪ੍ਰਮੁੱਖ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਸੰਭਾਲ ਸੁਰੱਖਿਆ ਦੇ ਮਹੱਤਵਪੂਰਨ ਥੰਮ੍ਹ ਵਜੋਂ ਉੱਭਰ ਰਹੀ ਹੈ, ਜੋ ਪ੍ਰਤੀ ਪਰਿਵਾਰ 10 ਲੱਖ ਰੁਪਏ ਦੀ ਕਵਰੇਜ ਪ੍ਰਦਾਨ ਕਰਦੀ ਹੈ ਅਤੇ ਅਚਾਨਕ ਡਾਕਟਰੀ ਐਮਰਜੈਂਸੀ ਦੌਰਾਨ ਵਿੱਤੀ ਬੋਝ ਨੂੰ ਘਟਾਉਂਦੇ ਹੋਏ ਸਮੇਂ ਸਿਰ ਇਲਾਜ ਲੈਣ ਦੇ ਸਮਰੱਥ ਬਣਾਉਂਦੀ ਹੈ। ਕਈ ਬੀਮਾਰੀਆਂ ਜਿਵੇਂ ਦਿਲ ਦਾ ਦੌਰਾ, ਕੈਂਸਰ ਅਤੇ ਜਨਮ ਸਬੰਧੀ ਪੇਚੀਦਗੀਆਂ ਕਿਸੇ ਵੀ ਸਮੇਂ ਹਮਲਾ ਕਰ ਸਕਦੀਆਂ ਹਨ, ਇਸ ਲਈ ਪੰਜਾਬ ਸਰਕਾਰ ਦਾ ਦ੍ਰਿਸ਼ਟੀਕੋਣ ਵਿਆਪਕ ਪੱਧਰ ‘ਤੇ ਜਨਤਕ ਸਿਹਤ ਦਖਲਅੰਦਾਜ਼ੀ ਰਾਹੀਂ ਡਾਕਟਰੀ ਲੋੜ ਅਤੇ ਕਿਫਾਇਤੀ ਇਲਾਜ ਦਰਮਿਆਨ ਪਾੜੇ ਨੂੰ ਪੂਰਨ ‘ਤੇ ਕੇਂਦ੍ਰਿਤ ਹੈ। ਦਿਲ ਦਾ ਦੌਰਾ, ਕੈਂਸਰ ਅਤੇ ਜਨਮ ਸਬੰਧੀ ਪੇਚੀਦਗੀਆਂ ਵਰਗੀਆਂ ਬਿਮਾਰੀਆਂ ਬਿਨਾਂ ਕਿਸੇ ਚੇਤਾਵਨੀ ਦੇ ਹਮਲਾ ਕਰ ਸਕਦੀਆਂ ਹਨ, ਜਿਸ ਨਾਲ ਅਚਾਨਕ ਗੰਭੀਰ ਲੱਛਣ ਪੈਦਾ ਹੁੰਦੇ ਹਨ ਅਤੇ ਗੰਭੀਰ ਪੇਚੀਦਗੀਆਂ ਨੂੰ ਰੋਕਣ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਇਹ ਸੁਝਾਅ ਦਿੰਦਾ ਹੈ ਕਿ ਅਜਿਹੀਆਂ ਸਿਹਤ ਸਥਿਤੀਆਂ ਅਕਸਰ ਗੁਪਤ ਰੂਪ ਵਿੱਚ ਵਿਕਸਤ ਹੁੰਦੀਆਂ ਹਨ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਹਮਲਾ ਕਰਦੀਆਂ ਹਨ, ਜਿਸ ਸਬੰਧੀ ਫੈਸਲਾ ਲੈਣ ਲਈ ਬਹੁਤ ਘੱਟ ਸਮਾਂ ਬਚਦਾ ਹੈ। ਪੰਜਾਬ ਵਿੱਚ ਇਸ ਵਧ ਰਹੀ ਚਿੰਤਾ ਨੂੰ ਵਿੱਤੀ ਤਿਆਰੀ ਰਾਹੀਂ ਦੇਖਿਆ ਜਾ ਰਿਹਾ ਹੈ, ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਸਰਕਾਰ-ਸਮਰਥਿਤ ਪਹਿਲਕਦਮੀਆਂ ਦਾ ਉਦੇਸ਼ ਡਾਕਟਰੀ ਲੋੜ ਅਤੇ ਕਿਫਾਇਤੀ ਇਲਾਜ ਵਿਚਕਾਰ ਪਾੜੇ ਨੂੰ ਪੂਰਾ ਕਰਨਾ ਹੈ। ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਇਹ ਯੋਜਨਾ ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਇਹ ਯੋਜਨਾ ਸਰਕਾਰੀ ਅਤੇ ਨਿੱਜੀ ਦੋਵੇਂ ਹਸਪਤਾਲਾਂ ਵਿੱਚ 2,300 ਤੋਂ ਵੱਧ ਬੀਮਾਰੀਆਂ ਦਾ ਇਲਾਜ ਕਵਰ ਕਰਦੀ ਹੈ। ਵੱਡੀਆਂ ਅਤੇ ਗੰਭੀਰ ਬਿਮਾਰੀਆਂ ਦੀ ਲੁਕਵੀਂ ਸ਼ੁਰੂਆਤ ਨੂੰ ਉਜਾਗਰ ਕਰਦਿਆ ਵਿਸ਼ਵ ਸਿਹਤ ਅੰਕੜੇ ਸਮਾਂ ਸਿਰ ਫੈਸਲਾ ਲੈਣ ਦੀ ਜ਼ਰੂਰਤ ਨੂੰ ਦਰਸਾਉਂਦੇ ਹਨ। ਵਿਸ਼ਵ ਸਿਹਤ ਸੰਗਠਨ ਅਨੁਸਾਰ, ਦਿਲ ਦੀ ਬਿਮਾਰੀ, ਕੈਂਸਰ, ਸ਼ੂਗਰ ਅਤੇ ਸਾਹ ਲੈਣ ਦੀ ਸਮੱਸਿਆ ਵਰਗੀਆਂ ਬਿਮਾਰੀਆਂ ਹਰ ਸਾਲ ਵਿਸ਼ਵ ਭਰ ਵਿੱਚ ਲਗਭਗ 75 ਫ਼ੀਸਦ ਮੌਤਾਂ ਦਾ ਕਾਰਨ ਬਣਦੀਆਂ ਹਨ ਅਤੇ ਬਹੁਤ ਸਾਰੇ ਪੀੜਤਾਂ ਨੂੰ ਇਹ ਵੀ ਨਹੀਂ ਪਤਾ ਹੁੰਦਾ ਕਿ ਉਹ ਜੋਖਮ ਵਿੱਚ ਹਨ। ਜ਼ਿਲ੍ਹਾ ਹਸਪਤਾਲ, ਮੋਹਾਲੀ ਦੇ ਮੈਡੀਕਲ ਅਫਸਰ (ਮੈਡੀਸਨ) ਡਾ. ਈਸ਼ਾ ਅਰੋੜਾ ਨੇ ਕਿਹਾ ਕਿ ਜਦੋਂ ਤੱਕ ਮਰੀਜ਼ ਸਾਡੇ ਕੋਲ ਆਉਂਦੇ ਹਨ, ਬਿਮਾਰੀ ਅਕਸਰ ਅਗਲੇ ਪੜਾਅ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ੁਰੂ ਵਿੱਚ ਹੀ ਬੀਮਾਰੀ ਦਾ ਪਤਾ ਲਗਾਉਣ ਨਾਲ ਬਿਹਤਰ ਨਤੀਜਿਆਂ ਵਿੱਚ ਮਦਦ ਮਿਲ ਸਕਦੀ ਹੈ, ਪਰ ਇਸਨੂੰ ਅਜੇ ਵੀ ਤਰਜੀਹ ਨਹੀਂ ਦਿੱਤੀ ਜਾਂਦੀ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਵੱਲੋਂ ਨਿਯਮਤ ਜਾਂਚਾਂ ਘੱਟ ਕਰਵਾਈਆਂ ਜਾਂਦੀਆਂ ਹਨ ਕਿਉਂਕਿ ਲੱਛਣਾਂ ਦਾ ਪਤਾ ਨਾ ਲੱਗਣਾ ਉਨ੍ਹਾਂ ਵਿੱਚ ਸੁਰੱਖਿਅਤ ਹੋਣ ਦੀ ਗਲਤ ਭਾਵਨਾ ਪੈਦਾ ਕਰਦਾ ਹੈ। ਡਾਕਟਰੀ ਮਾਹਿਰ ਇਸ ਗੱਲ ‘ਤੇ ਜ਼ੋਰ ਦਿੰਦੇ ਹਨ ਕਿ ਜਦੋਂ ਐਮਰਜੈਂਸੀ ਆਉਂਦੀ ਹੈ, ਤਾਂ ਸਮਾਂ ਸਭ ਤੋਂ ਮਹੱਤਵਪੂਰਨ ਕਾਰਕ ਬਣ ਜਾਂਦਾ ਹੈ। ਅਮਰੀਕਨ ਹਾਰਟ ਐਸੋਸੀਏਸ਼ਨ ਅਨੁਸਾਰ ਦਿਲ ਦੇ ਦੌਰੇ ਜਾਂ ਸਟ੍ਰੋਕ ਦੇ ਇਲਾਜ ਵਿੱਚ ਕੁਝ ਮਿੰਟਾਂ ਦੀ ਦੇਰੀ ਵੀ ਸਥਾਈ ਨੁਕਸਾਨ ਦਾ ਕਾਰਨ ਬਣ ਸਕਦੀ ਹੈ ਅਤੇ ਇੱਥੋਂ ਤੱਕ ਜਾਨ ਵੀ ਲੈ ਸਕਦੀ ਹੈ। ਡਾਕਟਰ ਦੱਸਦੇ ਹਨ ਕਿ ਅਜਿਹੇ ਪਲਾਂ ਵਿੱਚ ਮਰੀਜ਼ ਆਮ ਤੌਰ ‘ਤੇ ਝਿਜਕ ਮਹਿਸੂਸ ਕਰਦੇ ਹਨ। ਡਾ. ਈਸ਼ਾ ਅਰੋੜਾ ਨੇ ਕਿਹਾ ਕਿ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਪਰਿਵਾਰ ਅਕਸਰ ਖ਼ਰਚੇ ‘ਤੇ ਵਿਚਾਰ ਕਰਨ ਲੱਗ ਪੈਂਦੇ ਹਨ ਅਤੇ ਇਹ ਦੇਰੀ ਖ਼ਤਰਨਾਕ ਹੋ ਸਕਦੀ ਹੈ। ਇਸ ਸੰਦਰਭ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਵਿੱਤੀ ਸੁਰੱਖਿਆ ਯੋਜਨਾਵਾਂ ਤੋਂ ਇੱਕ ਪਰਿਵਰਤਨਸ਼ੀਲ ਭੂਮਿਕਾ ਨਿਭਾਉਣ ਦੀ ਉਮੀਦ ਕੀਤੀ ਜਾਂਦੀ ਹੈ। ਇਸ ਯੋਜਨਾ ਨੂੰ ਕਵਰੇਜ ਤੋਂ ਲੈ ਕੇ ਅਸਲ ਦੇਖਭਾਲ ਡਿਲੀਵਰੀ ਤੱਕ ਪੰਜਾਬ ਭਰ ਵਿੱਚ ਕਾਫ਼ੀ ਹੁਲਾਰਾ ਮਿਲਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ 33 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਨਾਮਜ਼ਦ ਕੀਤਾ ਗਿਆ ਹੈ, ਜਿਸ ਵਿੱਚ ਖਾਸ ਕਰਕੇ ਡਾਇਲਸਿਸ, ਕੈਂਸਰ ਅਤੇ ਦਿਲ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਲਈ ਲੱਖਾਂ ਮਰੀਜ਼ ਹਸਪਤਾਲਾਂ ਵਿੱਚ ਦਾਖਲ ਹੋਏ ਹਨ। ਪੰਜਾਬ ਦੀ ਰਾਜ ਸਿਹਤ ਏਜੰਸੀ ਅਨੁਸਾਰ ਇਸ ਯੋਜਨਾ ਤਹਿਤ 33 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਸਫਲਤਾਪੂਰਵਕ ਰਜਿਸਟਰ ਕੀਤਾ ਗਿਆ ਹੈ ਅਤੇ 1,98,793 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਸਦੀ ਰਕਮ ਲਗਭਗ 3,30,01,32,533 ਰੁਪਏ ਬਣਦੀ ਹੈ। ਇਸ ਕੁੱਲ ਰਾਸ਼ੀ ਵਿੱਚੋਂ 59,34,18,468 ਪਹਿਲਾਂ ਹੀ ਹਸਪਤਾਲਾਂ ਨੂੰ ਵੰਡੇ ਜਾ ਚੁੱਕੇ ਹਨ। ਹਰੇਕ ਉਮਰ ਵਰਗ ਦੇ ਲੋਕਾਂ, ਖਾਸ ਤੌਰ ‘ਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਨੇ ਇਸ ਸਕੀਮ ਤੋਂ ਲਾਭ ਉਠਾਇਆ ਹੈ, ਜਿਨ੍ਹਾਂ ਵਿੱਚ ਦਿਲ ਦੀਆਂ ਸਰਜਰੀਆਂ ਅਤੇ ਕੈਂਸਰ ਦੀ ਦੇਖਭਾਲ ਵਰਗੀਆਂ ਗੰਭੀਰ ਬੀਮਾਰੀਆਂ ਦੇ ਇਲਾਜ ਦਿੱਤੇ ਜਾ ਰਹੇ ਹਨ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ, ਇਸ ਪਹਿਲਕਦਮੀ ਨੇ ਬਹੁਤ ਸਾਰੇ ਪਰਿਵਾਰਾਂ ਦੇ ਉੱਚ-ਕੀਮਤ ਵਾਲੇ ਇਲਾਜਾਂ, ਜਿਨ੍ਹਾਂ ਲਈ ਉਧਾਰ ਲੈਣ ਜਾਂ ਸੰਪਤੀ ਦੀ ਵਿਕਰੀ ਦੀ ਲੋੜ ਹੁੰਦੀ ਹੈ, ਨੂੰ ਘਟਾਉਣ ਵਿੱਚ ਮਦਦ ਕੀਤੀ ਹੈ। ਭਾਰਤੀ ਸੰਦਰਭ ਵਿੱਚ ਇਹ ਖਾਸ ਤੌਰ ‘ਤੇ ਬਹੁਤ ਮਹੱਤਵਪੂਰਨ ਹੈ, ਜਿੱਥੇ ਰਾਸ਼ਟਰੀ ਨਮੂਨਾ ਸਰਵੇਖਣ ਦਫ਼ਤਰ ਅਤੇ ਸਰਕਾਰ ਦੁਆਰਾ ਸਮਰਥਿਤ ਅਧਿਐਨਾਂ ਵਿੱਚ ਉਜਾਗਰ ਕੀਤੇ ਗਏ ਕੁੱਲ ਸਿਹਤ ਸੰਭਾਲ ਖਰਚਿਆਂ ਦਾ ਲਗਭਗ 47 ਫ਼ੀਸਦ ਲੋਕਾਂ ਦੀ ਜੇਬ ਵਿੱਚੋਂ ਖਰਚ ਹੁੰਦਾ ਹੈ। ਸ਼ੁਰੂਆਤੀ ਸੰਕੇਤ ਜ਼ਮੀਨੀ ਪੱਧਰ ‘ਤੇ ਉਤਸ਼ਾਹਜਨਕ ਰੁਝਾਨਾਂ ਦਾ ਸੁਝਾਅ ਦਿੰਦੇ ਹਨ, ਭਾਵੇਂ ਕਿ ਵਿਆਪਕ ਮੁਲਾਂਕਣ ਜਾਰੀ ਹਨ। ਇਨ੍ਹਾਂ ਵਿੱਚ ਮਰੀਜ਼ਾਂ ਵੱਲੋਂ ਹਸਪਤਾਲ ਵਿੱਚ ਦੇਖਭਾਲ ਕਰਵਾਉਣ ਦੀ ਇੱਛਾ ਵਿੱਚ ਸੁਧਾਰ, ਐਮਰਜੈਂਸੀ ਦਾਖਲਿਆਂ ਵਿੱਚ ਘੱਟ ਦੇਰੀ ਅਤੇ ਕੁਝ ਮਾਮਲਿਆਂ ਵਿੱਚ ਸ਼ੁਰੂਆਤੀ ਪੜਾਅ ‘ਤੇ ਜਾਂਚ ਕਰਵਾਉਣਾ ਸ਼ਾਮਲ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਸਕੀਮ ਰਾਜ ਭਰ ਵਿੱਚ ਬਰਾਬਰ ਸਿਹਤ ਸੰਭਾਲ ਪਹੁੰਚ ਨੂੰ ਯਕੀਨੀ ਬਣਾਉਣ ਲਈ ਇੱਕ ਵਿਆਪਕ ਯਤਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਪਰਿਵਾਰ ਨੂੰ ਵਿੱਤੀ ਔਕੜਾਂ ਕਾਰਨ ਇਲਾਜ ਵਿੱਚ ਦੇਰੀ ਦਾ ਸਾਹਮਣਾ ਨਾ ਕਰਨਾ ਪਵੇ। ਅਸੀਂ ਕਵਰੇਜ ਨੂੰ ਵਧਾਉਣ, ਹਸਪਤਾਲ ਨੈੱਟਵਰਕ ਨੂੰ ਬਿਹਤਰ ਬਣਾਉਣ ਅਤੇ ਲਾਗੂਕਰਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੇ ਹਾਂ। ਨਾਮਾਂਕਣ ਮੁਹਿੰਮ ਲਗਾਤਾਰ ਤੇਜ਼ੀ ਨਾਲ ਵਧ ਰਹੀ ਹੈ, ਰਾਜ ਸਿਹਤ ਏਜੰਸੀ ਨਿਸ਼ਾਨਾਬੱਧ ਜਾਗਰੂਕਤਾ ਮੁਹਿੰਮਾਂ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ ਤਾਂ ਜੋ ਲਾਭਪਾਤਰੀਆਂ ਨੂੰ ਇਹ ਸਮਝਾਉਣਾ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੀ ਵਰਤੋਂ ਕਿਵੇਂ ਅਤੇ ਕਦੋਂ ਕਰਨੀ ਹੈ। ਲਾਗੂਕਰਨ ਦੀ ਨਿਗਰਾਨੀ ਕਰਨ ਵਾਲੇ ਅਧਿਕਾਰੀਆਂ ਨੇ ਸਾਂਝਾ ਕੀਤਾ ਕਿ ਜਾਗਰੂਕਤਾ ਪੈਦਾ ਕਰਨ, ਦਾਅਵੇ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਹਸਪਤਾਲਾਂ ਤੇ ਮਰੀਜ਼ਾਂ ਦੋਵਾਂ ਲਈ ਇੱਕ ਸੁਚਾਰੂ, ਵਧੇਰੇ ਪਹੁੰਚਯੋਗ ਅਨੁਭਵ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਮਾਹਰ ਇਸ ਗੱਲ ‘ਤੇ ਜ਼ੋਰ ਦਿੰਦੇ ਹਨ ਕਿ ਰੋਕਥਾਮ ਸਿਹਤ ਸੰਭਾਲ ਇੱਕ ਮਹੱਤਵਪੂਰਨ ਪਾੜਾ ਬਣਿਆ ਹੋਇਆ ਹੈ। ਪੇਂਡੂ ਖੇਤਰਾਂ ਵਿੱਚ ਨਿਯਮਤ ਜਾਂਚ, ਸ਼ੁਰੂਆਤੀ ਜਾਂਚ ਅਤੇ ਜੋਖਮ ਕਾਰਕਾਂ ਦੀ ਨਿਗਰਾਨੀ ਅਜੇ ਵੀ ਸੀਮਤ ਹੈ। ਰਾਸ਼ਟਰੀ ਪਰਿਵਾਰਕ ਸਿਹਤ ਸਰਵੇਖਣ ਦੇ ਅੰਕੜੇ ਦਰਸਾਉਂਦੇ ਹਨ ਕਿ ਪੇਂਡੂ ਬਾਲਗਾਂ ਵਿੱਚੋਂ ਸਿਰਫ਼ ਇੱਕ ਚੌਥਾਈ ਨੇ ਹੀ ਮੁੱਢਲੀ ਸਿਹਤ ਜਾਂਚ ਕਰਵਾਈ ਹੈ, ਜਦੋਂ ਕਿ ਔਰਤਾਂ ਵਿੱਚ ਕੈਂਸਰ

Punjab

ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ

ਹੰਡਿਆਇਆ/ਬਰਨਾਲਾ, 5 ਅਪ੍ਰੈਲ    “ਸਿਹਤਮੰਦ ਬਰਨਾਲਾ” ਦਾ ਸੁਨੇਹਾ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ, ਪੁਲੀਸ ਵਿਭਾਗ, ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ (ਐਮ.ਟੀ.ਆਈ.ਐਸ) ਅਤੇ ਸਾਈਕਲਿੰਗ ਕਲੱਬ ਬਰਨਾਲਾ ਦੇ ਸਾਂਝੇ ਉਪਰਾਲੇ ਤਹਿਤ ਮੈਰਾਥਨ ਕਰਵਾਈ ਗਈ। ਇਸ 5 ਕਿਲੋਮੀਟਰ, 10 ਕਿਲੋਮੀਟਰ ਤੇ 21 ਕਿਲੋਮੀਟਰ ਦੌੜ ਦਾ ਆਗਾਜ਼ ਐਮ.ਟੀ.ਆਈ.ਐਸ ਹੰਡਿਆਇਆ ਤੋਂ ਹੋਇਆ।     ਇਸ ਮੌਕੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਉਹਨਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਹਿੱਸਾ ਲਿਆ, ਓਥੇ ਜ਼ਿਲ੍ਹਾ ਵਾਸੀਆਂ ਖਾਸ ਕਰਕੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਖੇਡ ਗਤੀਵਿਧਿਆਂ ਨਾਲ ਜੁੜਨ ਨਾ ਸੁਨੇਹਾ ਦਿੱਤਾ ਅਤੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤਰਫ਼ੋ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫਰਾਜ਼ ਆਲਮ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ, ਐੱਸ.ਡੀ.ਐੱਮ ਤਪਾ ਸ੍ਰੀ ਆਯੂਸ਼ ਗੋਇਲ ਅਤੇ ਐੱਸ.ਡੀ.ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ ਨੇ ਵੀ ਮੈਰਾਥਨ ਵਿੱਚ ਹਿੱਸਾ ਲੈ ਕੇ ਤੰਦਰੁਸਤ ਬਰਨਾਲਾ ਦਾ ਸੁਨੇਹਾ ਦਿੱਤਾ।   ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਸਾਂਝੇ ਉੱਦਮ ਦਾ ਮਕਸਦ ਜ਼ਿਲ੍ਹਾ ਵਾਸੀਆਂ, ਨੌਜਵਾਨਾਂ, ਵਿਦਿਆਰਥੀਆਂ ਨੂੰ ਉਸਾਰੂ ਗਤੀਵਿਧੀਆਂ ਦਾ ਜੋੜਨਾ ਹੈ, ਕਿਉੰਕਿ ਜੇਕਰ ਸਾਡੇ ਨੌਜਵਾਨ, ਸਾਡੇ ਬੱਚੇ ਉਸਾਰੂ ਸੋਚ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਂਦੇ ਹਨ ਤਾਂ ਹੀ ਸਾਡਾ ਭਵਿੱਖ ਸਿਹਤਯਾਬ ਅਤੇ ਰੌਸ਼ਨ ਹੋਵੇਗਾ।  ਓਹਨਾਂ ਕਿਹਾ ਕਿ ਅੱਜ ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਨਾਗਰਿਕਾਂ, ਸਰਕਾਰੀ ਕਰਮਚਾਰੀਆਂ ਅਤੇ ਸਕੂਲੀ ਵਿਦਿਆਰਥੀਆਂ ਨੇ ਇਸ ਮੈਰਾਥਨ ਵਿਚ ਹਿੱਸਾ ਹੈ ਜੋ ਕਿ ਸ਼ੁੱਭ ਸੰਕੇਤ ਹੈ। ਇਸ ਮੌਕੇ ਐਮ.ਟੀ.ਆਈ.ਐਸ ਦੇ ਮੈਨੇਜਿੰਗ ਡਾਇਰੈਕਟਰ ਕਪਿਲ ਮਿੱਤਲ ਅਤੇ ਨਿਸ਼ੀ ਮਿੱਤਲ ਨੇ ਕਿਹਾ ਕਿ ਅੱਜ ਇਸ ਮੈਰਾਥਨ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਓਹਨਾਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਸਮੇਤ ਸ਼ਹਿਰ ਵਾਸੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਉਂਦੇ ਸਮੇਂ ਵੀ ਸਿਹਤਮੰਦ ਤੇ ਸਮਾਜਿਕ ਉਪਰਾਲੇ ਉਲੀਕੇ ਜਾਣਗੇ।   ਇਸ ਮੌਕੇ ਬਰਨਾਲਾ ਸਾਈਕਲਿੰਗ ਕਲੱਬ ਦੇ ਪ੍ਰੈਜ਼ੀਡੈਂਟ ਰਾਹੁਲ ਮੈਨਨ, ਵਾਈਸ ਪ੍ਰੈਜ਼ੀਡੈਂਟ ਡਾ. ਕਰਮਜੀਤ ਸਿੰਘ, ਸਕੱਤਰ ਪਰਦੀਪ ਮਿੱਤਲ ਸਮੇਤ ਸਾਰੇ ਅਹੁਦੇਦਾਰਾਂ ਨੇ ਜਿੱਥੇ ਖੁਦ ਇਸ ਮੈਰਾਥਨ ਵਿਚ ਭਾਗ ਲੈ ਕੇ ਤੰਦਰੁਸਤ ਬਰਨਾਲਾ ਦਾ ਸੰਦੇਸ਼ ਦਿੱਤਾ, ਓਥੇ ਦੱਸਿਆ ਕਿ ਸਾਈਕਲਿੰਗ ਕਲੱਬ ਵਲੋਂ ਅਜਿਹੇ ਉਪਰਾਲੇ ਸਮੇਂ ਸਮੇਂ ‘ਤੇ ਉਲੀਕੇ ਜਾਂਦੇ ਹਨ ਅਤੇ ਆਉਂਦੇ ਸਮੇਂ ਵੀ ਅਜਿਹੇ ਪ੍ਰੋਗਰਾਮ ਕੀਤੇ ਜਾਣਗੇ।   ਇਸ ਮੌਕੇ ਮੈਰਾਥਨ ਵਿਚ ਹਿੱਸਾ ਲੈਣ ਵਾਲਿਆਂ ਨੂੰ ਜਿੱਥੇ ਟੀ-ਸ਼ਰਟਾਂ ਦਿੱਤੀਆਂ ਗਈਆਂ, ਓਥੇ ਮੈਡਲ, ਸਰਟੀਫਿਕੇਟ ਤੇ ਰਿਫਰੈਸ਼ਮੈਂਟ ਵੀ ਦਿੱਤੀ ਗਈ। 

Punjab

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ, 5 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ – ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ – ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ  ਦਰਜ ਹਨ। ਇਹ ਕਾਰਵਾਈ, ਉਕਤ ਮਾਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ – ਬਲਵਿੰਦਰ ਲਾਲ ਉਰਫ਼ ਸ਼ਮੀ, ਜਸਵੀਰ ਸਿੰਘ ਉਰਫ਼ ਜੱਸੀ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ- ਨੂੰ  ਇੱਕ ਹੈਂਡ ਗ੍ਰਨੇਡ ਅਤੇ  ਇੱਕ .30 ਬੋਰ ਜ਼ਿਗਾਨਾ ਪਿਸਤੌਲ ਨਾਲ ਗ੍ਰਿਫ਼ਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਨ੍ਹਾਂ ਤਾਜ਼ਾ ਗ੍ਰਿਫ਼ਤਾਰੀਆਂ ਨਾਲ, ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸੱਤ ਮੁਲਜ਼ਮ ਹੁਣ ਪੁਲਿਸ  ਹਿਰਾਸਤ ਵਿੱਚ ਹਨ। ਇਸ ਦੌਰਾਨ ਡੀਜੀਪੀ ਦੇ ਨਾਲ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਏ.ਡੀ.ਜੀ.ਪੀ.  ਅੰਦਰੂਨੀ ਸੁਰੱਖਿਆ ਐਸ.ਕੇ. ਵਰਮਾ, ਆਈ.ਜੀ.ਪੀ. ਇੰਟੈਲੀਜੈਂਸ ਡਾ. ਸੁਖਚੈਨ ਸਿੰਘ ਗਿੱਲ, ਏ.ਆਈ.ਜੀ. ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਵੀ ਮੌਜੂਦ ਸਨ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਪੁਰਤਗਾਲ ਵਿੱਚ ਆਈ.ਐਸ.ਆਈ.-ਸਮਰਥਿਤ ਵਿਦੇਸ਼ੀ ਹੈਂਡਲਰ ਬਲਜੋਤ ਸਿੰਘ ਉਰਫ਼ ਜੋਤ ਅਤੇ ਜਰਮਨੀ ਤੋਂ ਹਰਜੀਤ ਸਿੰਘ ਲਾਡੀ ਵੱਲੋਂ 2 ਲੱਖ ਰੁਪਏ ਦੇ ਵਿੱਤੀ ਇਨਾਮ ਦਾ ਵਾਅਦਾ ਕਰਕੇ ਇਸ ਹਮਲੇ ਨੂੰ ਅੰਜਾਮ ਦੇਣ ਲਈ ਪ੍ਰੇਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਤਾਲਮੇਲ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੇ ਹਮਲੇ ਨੂੰ ਅੰਜਾਮ ਦੇਣ ਲਈ ਕਈ ਕੱਟਆਊਟਸ ਅਤੇ ਸਬ-ਮਾਡਿਊਲਾਂ ਦੀ ਵਰਤੋਂ ਕੀਤੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਗੁਰਤੇਜ ਸਿੰਘ ਨੇ ਖੁਲਾਸਾ ਕੀਤਾ ਕਿ ਉਹ ਲਗਭਗ ਛੇ ਮਹੀਨੇ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹੈਂਡਲਰ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਗੁਰਤੇਜ ਨੇ ਆਪਣੇ ਸਹਿ-ਦੋਸ਼ੀ ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਨਾਲ ਮਿਲ ਕੇ 28 ਮਾਰਚ, 2026 ਨੂੰ ਐਸਬੀਐਸ ਨਗਰ ਦੇ ਪਿੰਡ ਭਾਰਾਪੁਰ ਵਿਖੇ ਜਸਵੀਰ ਉਰਫ਼ ਜੱਸੀ ਤੋਂ ਹਥਿਆਰਾਂ ਅਤੇ ਗ੍ਰਨੇਡਾਂ ਦੀ ਖੇਪ ਹਾਸਲ ਕੀਤੀ ਸੀ ਅਤੇ ਗੁਰਤੇਜ ਬਾਅਦ ਵਿੱਚ ਵਾਰਦਾਤ ਨੂੰ ਅੰਜਾਮ ਲਈ ਅਮਨਪ੍ਰੀਤ ਸਿੰਘ ਨੂੰ ਆਪਣੇ ਨਾਲ ਲੈ ਗਿਆ ਸੀ। ਡੀਜੀਪੀ ਨੇ ਕਿਹਾ ਕਿ 1 ਅਪ੍ਰੈਲ ਨੂੰ, ਰੇਕੀ ਕਰਨ ਤੋਂ ਬਾਅਦ ਅਮਨਪ੍ਰੀਤ ਸਿੰਘ ਨੇ ਗ੍ਰਨੇਡ ਸੁੱਟਿਆ, ਜਦੋਂ ਕਿ ਗੁਰਤੇਜ ਸਿੰਘ ਨੇ ਹੈਂਡਲਰ ਦੇ ਨਿਰਦੇਸ਼ਾਂ ਮੁਤਾਬਿਕ ਆਪਣੇ ਮੋਬਾਈਲ ਫੋਨ ’ਤੇ ਇਸ ਵਾਰਦਾਤ ਨੂੰ ਰਿਕਾਰਡ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਅਤੇ ਹਰਿਆਣਾ ਦੇ ਡੀਜੀਪੀਜ਼ ਦਾ ਧੰਨਵਾਦ ਕੀਤਾ ਅਤੇ ਇਸ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਨੂੰ ਫੜਨ ਵਿੱਚ ਚੰਡੀਗੜ੍ਹ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਐਸ.ਟੀ.ਐਫ. ਵੱਲੋਂ ਨਿਭਾਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।   

Punjab

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ

ਸੰਗਰੂਰ, 04 ਅਪ੍ਰੈਲਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ।ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ।ਇਸ ਮੌਕੇ ‘ਤੇ Environment (Protection) Act, 1986 ਅਤੇ Noise Pollution (Regulation and Control) Rules, 2000 ਤਹਿਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤਕ ਲਾਊਡਸਪੀਕਰ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਮਨਾਹੀ ਹੈ, ਲਾਊਡਸਪੀਕਰ ਦੀ ਵਰਤੋਂ ਲਈ ਸੰਬੰਧਿਤ ਅਥਾਰਟੀ ਤੋਂ ਅਗਾਊਂ ਅਨੁਮਤੀ ਲੈਣੀ ਲਾਜ਼ਮੀ ਹੈ, ਦਿਨ ਦੇ ਸਮੇਂ ਨਿਰਧਾਰਤ ਸ਼ੋਰ ਮਿਆਰਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ ਅਤੇ ਹਸਪਤਾਲਾਂ, ਸਕੂਲਾਂ ਅਤੇ ਅਦਾਲਤਾਂ ਦੇ ਨੇੜਲੇ ਖੇਤਰਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ।ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਭਵਿੱਖ ਵਿੱਚ ਲਾਊਡਸਪੀਕਰ ਦੀ ਵਰਤੋਂ ਸਬੰਧੀ ਸਾਰੇ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।ਅੰਤ ਵਿੱਚ ਉਪ-ਮੰਡਲ ਮੈਜਿਸਟ੍ਰੇਟ ਸਤੀਸ਼ ਚੰਦਰ ਵੱਲੋਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜਨਤਕ ਸ਼ਾਂਤੀ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਇਹ ਫੈਸਲਾ ਵੀ ਲਿਆ ਗਿਆ ਕਿ ਪੁਲਿਸ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਮੌਕੇ ‘ਤੇ ਨਿਰੀਖਣ ਅਤੇ ਮਾਨੀਟਰਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਬਠਿੰਡਾ, 4 ਅਪ੍ਰੈਲ:ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ।”ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।”ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚ ਸਕੇ।”ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।” 

Scroll to Top