Actionpunjab

Action Punjab Logo
Breaking News

Punjab

Punjab

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ : ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ ਅਤੇ ਨਾਲ ਹੀ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਹਾਲੇ ਤੱਕ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਨਾ ਦਿੱਤੇ ਜਾਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਰੂਆਤੀ ਸਾਲਾਂ ਦੌਰਾਨ ਜੇਕਰ ਦੇਸ਼ ਦੀ ਵਾਗਡੋਰ ਅਜਿਹੇ ਦਲੇਰ, ਨੌਜਵਾਨਾਂ ਦੇ ਹੱਥ ਹੁੰਦੀ ਤਾਂ ਭਾਰਤ ਦਾ ਚਿਹਰਾ-ਮੋਹਰਾ ਹੋਰ ਹੀ ਹੁੰਦਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਦੇਸ਼ ਦੇ ਲਾਲਚੀ ਤੇ ਸਵਾਰਥੀ ਆਗੂਆਂ ਨੇ ਜਿਉਂਦੇ ਜੀਅ ਆਪਣੇ ਨਾਵਾਂ ’ਤੇ ਸਟੇਡੀਅਮ ਬਣਾਏ ਹਨ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸੱਚੇ ਸ਼ਹੀਦਾਂ ਨੂੰ ਸਨਮਾਨਿਤ ਕਰਨ ਲਈ ਹਾਲੇ ਤੱਕ ਕੋਈ ਵੀ ਮੂਹਰੇ ਨਹੀਂ ਆਇਆ ।”ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਛੋਟੀ ਉਮਰ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਆਜ਼ਾਦੀ ਤੋਂ ਬਾਅਦ ਕੁਰਸੀ ਦੇ ਲੋਭੀਆਂ ਨੇ ਸੱਤਾ ’ਤੇ ਕਬਜ਼ਾ ਕਰ ਲਿਆ ਅਤੇ ਲਹੂ ਡੋਲ੍ਹ ਕੇ ਹਾਸਲ ਕੀਤੀ ਉਸ ਆਜ਼ਾਦੀ ਦਾ ਸਿਹਰਾ ਆਪਣੇ ਸਿਰ ਬੰਨ੍ਹ ਲਿਆ, ਜਿਸ ਲਈ ਉਹ ਕਦੇ ਲੜੇ ਵੀ ਨਹੀਂ ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਨ ਲਈ ਸਿਰਫ਼ ਫੁੱਲ ਹੀ ਰਹਿਗੇ, ਜਦਕਿ ਹੋਰ ਲੋਕ ਆਜ਼ਾਦੀ ਦੀ ਵਿਰਾਸਤ ਦਾ ਝੂਠਾ ਦਾਅਵਾ ਕਰਕੇ ਮੋਹਰੀ ਬਣ ਗਏ,।” ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ ਮਹਾਨ ਯੋਧਿਆਂ ਨੂੰ ਚੁੱਪ ਕਰਾਉਣ ਲਈ ਹੀ ਜਲਦੀ ਫਾਂਸੀ ਦੇ ਦਿੱਤੀ ਗਈ ਸੀ ਕਿਉਂਕਿ ਲੋਕ ਉਨ੍ਹਾਂ ਦੇ ਬੇਖੌਫ਼ ਵਿਚਾਰਾਂ ਪਿੱਛੇ ਇਕੱਠੇ ਹੋਣ ਲੱਗ ਪਏ ਸਨ।”’’ਮਹਿੰਗੇ ਮੁੱਲ ਮਿਲੀ ਆਜ਼ਾਦੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ  ਮੁੱਖ ਮੰਤਰੀ ਨੇ ਕਿਹਾ, “ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ ਕਿ ਸਾਡੀ ਆਜ਼ਾਦੀ ਕਿੰਨੀ ਮਹਿੰਗੀ ਹੋਵੇਗੀ, ਵੰਡ ਦੌਰਾਨ ਲਗਭਗ 10 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਲੱਖਾਂ ਲੋਕਾਂ ਨੂੰ ਹਿਜਰਤ ਕਰਨ ਲਈ ਮਜਬੂਰ ਹੋਣਾ ਪਿਆ।” ਉਨ੍ਹਾਂ ਅੱਗੇ ਕਿਹਾ, “ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ, ਪਰ  ਸੱਤਾਧਾਰੀ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਬਣਿਆ ਇੱਕ ਤਿਆਰ-ਬਰ-ਤਿਆਰ ਮੁਲਕ ਵਿਰਾਸਤ ਵਿੱਚ ਮਿਲ ਗਿਆ।”ਮੁੱਖ ਮੰਤਰੀ ਨੇ ਕਿਹਾ, “ਕੁਝ ਨਾਸ਼ੁਕਰੇ ਨੇਤਾ ਹੁਣ ਦਾਅਵਾ ਕਰਦੇ ਹਨ ਕਿ ਭਾਰਤ ਨੂੰ ਸੱਚੀ ਆਜ਼ਾਦੀ ਸਿਰਫ਼ 2014 ਵਿੱਚ ਮਿਲੀ ਹੈ, ਜੋ ਕਿ ਸਾਡੇ ਸ਼ਹੀਦਾਂ ਦਾ ਘੋਰ ਅਪਮਾਨ ਹੈ,।” ਉਨ੍ਹਾਂ ਕਿਹਾ, “ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੁਝ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਇੱਕ ‘ਸਮਾਜ ਸੇਵਕ’ ਵਜੋਂ ਪੇਸ਼ ਕਰਦੇ ਹਨ, ਸ਼ਹੀਦ ਨਹੀਂ ਮੰਨਦੇ।  ਅਜਿਹੇ ਸਰਟੀਫਿਕੇਟ ਦੇਣ ਵਾਲੇ ਇਹ ਲੋਕ ਕੌਣ ਹਨ?”ਲੋਕਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਅੱਜ ਦਾ ਦਿਨ ਇਨ੍ਹਾਂ ਮਹਾਨ ਨਾਇਕਾਂ ਨੂੰ ਯਾਦ ਕਰਨ, ਉਨ੍ਹਾਂ ਦੀਆਂ ਮਹਾਨ ਕਹਾਣੀਆਂ ਨੂੰ ਪੜ੍ਹਨ, ਸੁਣਨ ਦਾ ਹੈ, ਜੋ ਰਹਿੰਦੀ ਦੁਨੀਆਂ ਦੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।”ਮੁੱਖ ਮੰਤਰੀ ਨੇ ਦੁਹਰਾਇਆ ਕਿ ਰਾਜਨੀਤਿਕ ਤਰਜੀਹਾਂ ਲੰਬੇ ਸਮੇਂ ਤੋਂ ਗਲਤ ਰਹੀਆਂ ਹਨ। ਉਨ੍ਹਾਂ ਕਿਹਾ, “ ਸਿਆਸੀ ਆਗੂਆਂ ਨੇ ਖੁਦ ਦੇ ਬੁੱਤ ਲਗਾਏ ਅਤੇ ਜਿਉਂਦੇ ਜੀਅ ਆਪਣੇ ਨਾਮ ’ਤੇ ਸਟੇਡੀਅਮ ਬਣਵਾ ਲਏ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸ਼ਹੀਦਾਂ ਦਾ ਸਨਮਾਨ ਕਰਨ ਬਾਰੇ ਕਿਸੇ ਨੂੰ ਖ਼ਬਰ ਨਹੀਂ।ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਾਨੂੰ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਵੀ ਸੰਘਰਸ਼ ਕਰਨਾ ਪਿਆ ਕਿਉਂਕਿ ਕੇਂਦਰ ਵੱਲੋਂ ਵਾਰ-ਵਾਰ ਸਾਡੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਅੰਤ ਵਿੱਚ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅਸੀਂ ਇਸ ਦਾ ਨਾਮ ਉਨ੍ਹਾਂ ਦੇ ਸਨਮਾਨ ਵਿੱਚ ਰੱਖਣ ਵਿੱਚ ਕਾਮਯਾਬ ਹੋਏ।ਹੋਰ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ 1952 ਦੀਆਂ ਪਹਿਲੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਬਣ ਜਾਂਦੇ, ਤਾਂ ਅੱਜ ਦੇਸ਼ ਦਾ ਨਕਸ਼ਾ ਪੂਰੀ ਤਰ੍ਹਾਂ ਵੱਖਰਾ ਹੋਣਾ ਸੀ। ਅੱਜ ਨੇਪਾਲ ਵਿੱਚ ਇੱਕ 35 ਸਾਲਾ ਨੌਜਵਾਨ ਪ੍ਰਧਾਨ ਮੰਤਰੀ ਬਣ ਗਿਆ ਹੈ। ਜੇਕਰ ਇੱਥੇ ਵੀ ਨੌਜਵਾਨਾਂ ਨੂੰ ਅਗਵਾਈ ਸੌਂਪੀ ਜਾਂਦੀ ਤਾਂ ਭਾਰਤ ਦੁਨੀਆ ਭਰ ਵਿੱਚ ਮੋਹਰੀ ਦੇਸ਼ ਵਜੋਂ ਉਭਰਦਾ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਦਾ ਸਿਲਸਿਲਾ ਰਸਮੀ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਉਨ੍ਹਾਂ ਦੇ ਜਨਮ ਜਾਂ ਸ਼ਹੀਦੀ ਵਰ੍ਹੇਗੰਢ ’ਤੇ ਯਾਦ ਕਰਦੇ ਹਨ, ਪਰ ਉਹ ਸਿਰਫ਼ ਇੱਕ ਪਰਿਵਾਰ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰੀਏ, ਤਾਂ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।”ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਡੇ ਮਹਾਨ ਗੁਰੂਆਂ ਨੇ ਹਮੇਸ਼ਾ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਅਸੀਂ ਇਨ੍ਹਾਂ ਕੁਰਬਾਨੀਆਂ ਨੂੰ ਭੁੱਲ ਰਹੇ ਹਾਂ। ਅਸੀਂ ਪ੍ਰੀਖਿਆਵਾਂ ਲਈ ਤੱਥਾਂ ਨੂੰ ਯਾਦ ਰੱਖਦੇ ਹਾਂ ਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਵਿੱਚ ਨਾਕਾਮ ਰਹੇ ਹਾਂ।ਇਸ ਸ਼ਹੀਦ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਨਾਲੋਂ ਇਨਕਲਾਬ ਦਾ ਰਸਤਾ ਚੁਣਿਆ ਅਤੇ ਆਪਣੀ ਮੰਗਣੀ ਵਾਲੇ ਵਾਲੇ ਦਿਨ ਵੀ ਘਰੋਂ ਬਾਹਰ ਗਏ।ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਲੋਕ ਵਾਹਨਾਂ ’ਤੇ ਉਨ੍ਹਾਂ ਦੀ ਤਸਵੀਰ ਲਾ ਕੇ ਕਹਿੰਦੇ ਹਨ ਕਿ ਉਹ ਵਾਪਸ ਆ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ  ਬੰਬਾਂ ਅਤੇ ਹਥਿਆਰਾਂ ਦੀ ਲੋੜ ਨਹੀਂ ਹੈ। ਵੋਟ ਦੀ ਸ਼ਕਤੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਹੀ ਆਗੂਆਂ ਦੀ ਚੋਣ ਕਰਕੇ ਲੋਕ ਅਸਲ ਮਾਇਨੇ ‘ਚ ਤਬਦੀਲੀ ਲਿਆ ਸਕਦੇ ਹਨ।ਲੋਕਾਂ ਨੂੰ ਪ੍ਰਣ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਆਓ ਅਸੀਂ ਸ਼ਹੀਦਾਂ ਦੇ ਰਸਤੇ ’ਤੇ ਚੱਲਣ ਅਤੇ ਆਪਣੇ ਹੱਥਾਂ ਨਾਲ ਆਪਣੇ ਪੰਜਾਬ ਦਾ ਨਿਰਮਾਣ ਕਰਨ

Punjab

ਮੁੱਖ ਮੰਤਰੀ ਤੀਰਥ ਯਾਤਰਾ: ਬਰਨਾਲਾ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਜਥੇ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਰਵਾਨਾ

ਬਰਨਾਲਾ, 23 ਮਾਰਚ         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤੀਆਂ ਗਈਆਂ।     ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਲਈ ਰਵਾਨਾ ਕੀਤਾ ਗਿਆ। ਬਰਨਾਲਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ। ਇਸੇ ਤਰ੍ਹਾਂ ਪਿੰਡ ਕਲਾਲ ਮਾਜਰਾ ਤੋਂ  42 ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਗੁਰੂ ਨਗਰੀ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਸੇ ਤਰ੍ਹਾਂ ਭਦੌੜ ਤੋਂ 45 ਸ਼ਰਧਾਲੂਆਂ ਨੂੰ ਪਵਿੱਤਰ ਨਗਰੀ ਦੇ ਧਾਰਮਿਕ ਅਤੇ ਇਤਿਹਾਸਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਓਹਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸ਼ਰਧਾਲੂਆਂ ਲਈ ਸਾਰੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਕੀਮ ਤਹਿਤ ਸ਼ਰਧਾਲੂਆਂ ਦੇ ਸਫ਼ਰ, ਵਧੀਆ ਭੋਜਨ ਅਤੇ ਰਹਿਣ-ਸਹਿਣ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਕੀਤੀ ਗਈ ਹੈ। ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। 

Punjab

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਅਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇ, ਜਿਸ ਦੀ ਵਰਤੋਂ ਉਨ੍ਹਾਂ ਦੇ ਘਰ ਬਣਾਉਣ ਲਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਰਕਾਰ ਦੇ ਸਥਾਪਿਤ ਨਿਯਮਾਂ ਅਨੁਸਾਰ ਅਰਜ਼ੀ ਦੇਣ ਦੀ ਅਪੀਲ ਕੀਤੀ। ਪੰਜਾਬ ਸਰਕਾਰ ਦੀ ਯੋਜਨਾ ਦੀ ਪ੍ਰਸੰਸਾ ਕਰਦੇ ਹੋਏ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਯੋਜਨਾ ਗਰੀਬਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਅਤੇ ਰਾਜ ਸਰਕਾਰ ਦਾ ਮੁੱਖ ਮੰਤਵ ਸਾਰੇ ਗਰੀਬਾਂ ਨੂੰ ਆਪਣਾ ਘਰ ਬਣਾਉਣ ਦਾ ਸੁਪਨਾ ਪੂਰਾ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਮੌਕੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਮਿੱਠੜੀ ਬਲਾਕ ਪ੍ਰਧਾਨ, ਸੁਮੀਤ ਮਿਠੜੀ, ਰਮੇਸ਼ ਕੁਮਾਰ, ਵਰਿੰਦਰ ਸਿੰਘ ਪੰਚ, ਅਜਮੇਰ ਸਿੰਘ, ਗੁਰਬਾਜ ਸਿੰਘ ਖੁੱਡੀਆਂ, ਟੋਨੀ ਭੁੱਲਰਵਾਲਾ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਪਾਰਟੀ ਵਰਕਰ ਮੌਜੂਦ ਸਨ। 

Punjab

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਦਾ ਪ੍ਰਣ ਲਿਆ ਗਿਆ।           ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਰਾਥਨ ਦੀ ਪ੍ਰਕਿਰਿਆ ਨਾਲ ਪਹਿਲੇ ਵਰਗ 42 ਕਿਲੋਮੀਟਰ ਲਈ ਦੌੜਾਕਾਂ ਨੂੰ 5 ਵਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੈਰਾਥਨ ਅਤੇ ਖੇਡਾਂ ਪ੍ਰਤੀ ਪੰਜਾਬੀਆਂ ਦੇ ਉਤਸ਼ਾਹ ਨੂੰ ਸਲਾਮ ਹੈ ਅਤੇ ਪੰਜਾਬੀਆਂ ਦੇ ਜਜ਼ਬੇ ਤੇ ਬਹਾਦਰੀ ਸਾਹਮਣੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਕੋਈ ਬਹੁਤ ਵੱਡੀ ਚੁਨੌਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਅਤੇ ਹੰਭਲੇ ਸਦਕਾ ਨਸ਼ਿਆਂ ਦਾ ਖਾਤਮਾ ਪੂਰੀ ਤਰ੍ਹਾਂ ਸੰਭਵ ਹੈ ਜਿਸ ਲਈ ਪੰਜਾਬ ਸਰਕਾਰ ਲਗਾਤਾਰ ਵੱਡੇ ਐਕਸ਼ਨ ਲੈ ਰਹੀ ਹੈ ਤਾਂ ਜੋ ਪੰਜਾਬ ਨੂੰ ਇਸ ਸਮਾਜਿਕ ਬੁਰਾਈ ਤੋਂ ਮੁਕਤ ਕਰਕੇ ਰੰਗਲੇ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਕਰਵਾਈ ਰਾਸ਼ਟਰੀ ਮੈਰਾਥਨ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਹੈ ਅਤੇ ਲੋਕਾਂ ਵਲੋਂ ਦਿੱਤੇ ਵੱਡੇ ਪੱਧਰ ’ਤੇ ਹਾਂ ਪੱਖੀ ਹੁੰਗਾਰੇ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਰਕਾਰ ਦੇ ਨਸ਼ਿਆਂ ਖਿਲਾਫ਼ ਉਪਰਾਲਿਆਂ ਨੇ ਜ਼ਮੀਨੀ ਪੱਧਰ ’ਤੇ ਵਧੀਆ ਛਾਪ ਛੱਡੀ ਹੈ।           ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 21 ਕਿਲੋਮੀਟਰ ਅਤੇ 10 ਕਿਲੋਮੀਟਰ ਵਰਗ ਲਈ ਦੌੜਾਕਾਂ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕਿਹਾ ਕਿ ਨੌਜਵਾਨਾਂ ਦਾ ਮੈਰਾਥਨ ਪ੍ਰਤੀ ਉਤਸ਼ਾਹ ਕਾਬਿਲੇ ਤਾਰੀਫ਼ ਹੈ ਜਿਨ੍ਹਾਂ ਨੇ ਮਾਹਿਲਪੁਰ ਵਿਖੇ ਏਡੀ ਵੱਡੀ ਪਹਿਲਕਦਮੀ ਵਿਚ ਸ਼ਾਮਲ ਹੋ ਕੇ ਨਸ਼ਿਆਂ ਖਿਲਾਫ਼ ਸੰਦੇਸ਼ ਨੂੰ ਦੂਰ-ਦੁਰਾਡੇ ਤੱਕ ਪੁੱਜਦਾ ਕਰਨ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਜਿਸ ਦੇ ਸਿੱਟੇ ਵਜੋਂ ਪਿਛਲੇ ਚਾਰ ਸਾਲਾਂ ਦੌਰਾਨ ਨਸ਼ਿਆਂ ਵਿਰੁੱਧ ਵੱਡੀਆਂ ਕਾਰਵਾਈਆਂ ਨੂੰ ਅੰਜ਼ਾਮ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਹਿਲਪੁਰ ਫੁੱਟਬਾਲ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਸੀ ਜਿਥੇ ਪਿਛਲੇ ਸਮਿਆਂ ਦੌਰਾਨ ਨਸ਼ਿਆਂ ਦਾ ਵਹਿਣ ਵਹਿ ਰਿਹਾ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਨਸ਼ਿਆਂ ਦੇ ਖਾਤਮੇ ਲਈ ਕੰਮ ਕੀਤਾ ਗਿਆ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਨਸ਼ਿਆਂ ਨੂੰ ਨਾਂਹ ਅਤੇ ਖੇਡਾਂ ਨੂੰ ਹਾਂ ਦੇ ਨਾਅਰੇ ਸ਼ਲਾਘਾਯੋਗ ਹਨ ਤਾਂ ਜੋ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਕੇ ਖੇਡਾਂ ਦੇ ਖੇਤਰ ਵਿਚ ਨਵੀਂਆਂ ਬੁਲੰਦੀਆਂ ਨੂੰ ਛੋਹਿਆ ਜਾ ਸਕੇ।           ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ 5 ਕਿਲੋਮੀਟਰ ਮੈਰਾਥਨ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਲੜਕਿਆਂ ਵਾਂਗ ਲੜਕੀਆਂ ਵਲੋਂ ਭਾਰੀ ਗਿਣਤੀ ਵਿਚ ਹਿੱਸਾ ਲੈਣਾ ਸਲਾਹੁਣਯੋਗ ਹੈ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਮਦਦ ਲਈ ਵਚਨਬੱਧ ਹੈ ਅਤੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਪਹਿਲਕਦਮੀਆਂ ਹੋ ਰਹੀਆਂ ਹਨ। ਉਨ੍ਹਾਂ ਨੇ ਡਿਪਟੀ ਸਪੀਕਰ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਸਫ਼ਲਤਾਪੂਰਵਕ ਮੈਰਾਥਨ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਲੜੀ ਇਸੇ ਤਰ੍ਹਾਂ ਜਾਰੀ ਰਹਿਣੀ ਚਾਹੀਦੀ ਹੈ ਤਾਂ ਜੋ ਨੌਜਵਾਨ ਪੀੜ੍ਹੀਆਂ ਨੂੰ ਨਸ਼ਿਆਂ ਦੇ ਰੁਝਾਨ ਤੋਂ ਬਚਾਇਆ ਜਾ ਸਕੇ।           ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਭਤੀਜੇ ਕਿਰਨਜੀਤ ਸਿੰਘ ਸੰਧੂ, ਜੋ ਉਚੇਚੇ ਤੌਰ ’ਤੇ ਸਮਾਗਮ ਵਿਚ ਪਹੁੰਚੇ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਇਹ ਬੇਹੱਦ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਵੀ ਸਾਰਿਆਂ ਨੂੰ ਬਰਾਬਰਤਾ ਅਤੇ ਸਿਹਤਮੰਦ ਜੀਵਨ ਪ੍ਰਦਾਨ ਕਰਨ ਦੀ ਸੀ ਜਿਸ ਲਈ ਉਨ੍ਹਾਂ ਨੇ ਦੇਸ਼ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸ਼ਹਾਦਤ ਦਾ ਰੱਸਾ ਚੁੰਮਿਆ ਸੀ। ਉਨ੍ਹਾਂ ਕਿਹਾ ਕਿ ਸਮਾਜਿਕ ਅਲਾਮਤਾਂ ਨੂੰ ਖਤਮ ਕਰਕੇ ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੇ ਸੰਜੋਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।             ਮੈਰਾਥਨ ਦੇ ਜੇਤੂਆਂ ਲਈ ਇਨਾਮ ਰਾਸ਼ੀ : ਡਿਪਟੀ ਸਪੀਕਰ ਨੇ ਦੱਸਿਆ ਕਿ 42 ਕਿਲੋਮੀਟਰ ਲਈ 142 ਦੌੜਾਕਾਂ ਨੇ, 21 ਕਿਲੋਮੀਟਰ ਲਈ 350 ਵਿਅਕਤੀਆਂ ਨੇ, 10 ਕਿਲੋਮੀਟਰ ਲਈ 513 ਅਤੇ 5 ਕਿਲੋਮੀਟਰ ਲਈ ਵੱਖ-ਵੱਖ ਉਮਰ ਵਰਗ ਦੇ 2867 ਵਿਅਕਤੀਆਂ ਨੇ ਹਿੱਸਾ ਲਿਆ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ 42 ਕਿਲੋਮੀਟਰ ਵਰਗ ਵਿਚ ਪੁਰਸ਼ ਅਤੇ ਮਹਿਲਾ ਵਰਗ ਲਈ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 75 ਹਜ਼ਾਰ ਰੁਪਏ, ਤੀਸਰਾ ਇਨਾਮ 40 ਹਜ਼ਾਰ ਰੁਪਏ, ਚੌਥਾ ਇਨਾਮ 30 ਹਜ਼ਾਰ ਰੁਪਏ, ਪੰਜਵਾਂ ਇਨਾਮ 20 ਹਜ਼ਾਰ ਰੁਪਏ, ਛੇਵਾਂ ਇਨਾਮ 15 ਹਜ਼ਾਰ ਰੁਪਏ, ਸੱਤਵਾਂ ਇਨਾਮ 10 ਹਜ਼ਾਰ ਰੁਪਏ, ਅੱਠਵਾਂ ਇਨਾਮ 8 ਹਜ਼ਾਰ ਰੁਪਏ, ਨੌਵਾਂ ਇਨਾਮ 6 ਹਜ਼ਾਰ ਰੁਪਏ ਅਤੇ ਦਸਵਾਂ ਇਨਾਮ 5 ਹਜ਼ਾਰ ਰੁਪਏ ਪ੍ਰਤੀ ਜੇਤੂ ਤਕਸੀਮ ਕੀਤਾ ਗਿਆ। ਇਸੇ ਤਰ੍ਹਾਂ 21 ਕਿਲੋਮੀਟਰ ਲਈ 19 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ ਅਤੇ 60 ਸਾਲ ਤੋਂ ਵੱਧ ਉਮਰ ਦੇ ਪਹਿਲੇ ਤਿੰਨ ਜੇਤੂਆਂ ਲਈ ਕ੍ਰਮਵਾਰ 30 ਹਜ਼ਾਰ, 15 ਹਜ਼ਾਰ ਅਤੇ 10 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਸੀ। ਇਸੇ ਤਰ੍ਹਾਂ 10 ਕਿਲੋਮੀਟਰ ਵਰਗ ਲਈ 19 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 50 ਸਾਲ, 51 ਤੋਂ 60 ਸਾਲ ਅਤੇ 60 ਸਾਲ ਤੋਂ ਵੱਧ ਉਮਰ ਦੇ ਪਹਿਲੇ ਤਿੰਨ ਜੇਤੂਆਂ ਲਈ ਕ੍ਰਮਵਾਰ 20 ਹਜ਼ਾਰ, 10 ਹਜ਼ਾਰ ਅਤੇ 5 ਹਜ਼ਾਰ ਰੁਪਏ ਇਨਾਮ ਵਜੋਂ ਤਕਸੀਮ ਕੀਤੇ ਗਏ। 5 ਕਿਲੋਮੀਟਰ ਵਾਲੇ ਵਰਗ ਵਿਚ ਪੁਰਸ਼ ਅਤੇ ਮਹਿਲਾ ਵਰਗ ਲਈ ਪਹਿਲਾ ਇਨਾਮ 5 ਹਜ਼ਾਰ ਰੁਪਏ, ਦੂਜਾ ਇਨਾਮ ਤਿੰਨ ਹਜ਼ਾਰ ਰੁਪਏ, ਤੀਸਰਾ ਇਨਾਮ ਦੋ ਹਜ਼ਾਰ ਰੁਪਏ, ਚੌਥਾ ਇਨਾਮ 1500 ਰੁਪਏ, ਪੰਜਵਾਂ ਇਨਾਮ ਇਕ ਹਜ਼ਾਰ ਰੁਪਏ, ਛੇਵਾਂ ਇਨਾਮ 900 ਰੁਪਏ, ਸੱਤਵਾਂ ਇਨਾਮ 800 ਰੁਪਏ, ਅੱਠਵਾਂ ਇਨਾਮ 700 ਰੁਪਏ, ਨੌਵਾਂ ਇਨਾਮ 600 ਰੁਪਏ ਅਤੇ ਦਸਵਾਂ ਇਨਾਮ 500 ਰੁਪਏ ਪ੍ਰਤੀ ਜੇਤੂ ਤਕਸੀਮ ਕੀਤਾ ਗਿਆ। ਦਿਵਆਂਗਜਨਾਂ ਲਈ ਇਕ ਕਿਲੋਮੀਟਰ ਵਰਗ ਵਿਚ ਪੁਰਸ਼ ਅਤੇ ਮਹਿਲਾਵਾਂ ਲਈ ਪਹਿਲਾ ਇਨਾਮ 5 ਹਜ਼ਾਰ ਰੁਪਏ, ਦੂਜਾ ਇਨਾਮ 3 ਹਜ਼ਾਰ ਰੁਪਏ, ਤੀਜਾ ਇਨਾਮ 2 ਹਜ਼ਾਰ ਰੁਪਏ, ਚੌਥਾ ਇਨਾਮ 1500 ਰੁਪਏ, ਪੰਜਵਾਂ ਅਤੇ ਛੇਵਾਂ ਇਨਾਮ 1000 ਰੁਪਏ ਪ੍ਰਤੀ ਜੇਤੂ ਨੂੰ ਤਕਸੀਮ ਕੀਤਾ ਗਿਆ।           ਮੈਰਾਥਨ ਮੌਕੇ ਓਲੰਪੀਅਨ ਅਰਜੁਨਾ ਅਵਾਰਡੀ ਸਵਰਨ ਸਿੰਘ, ਏਸ਼ੀਅਨ ਚੈਂਪੀਅਨ ਚਰਨਮੋਹਨ, ਏਸ਼ੀਅਨ ਚੈਂਪੀਅਨ ਹਰਦੀਪ ਸਿੰਘ, ਏਸ਼ੀਅਨ ਚੈਂਪੀਅਨ ਪ੍ਰਭਜੋਤ ਸਿੰਘ, ਏਸ਼ੀਅਨ ਚੈਂਪੀਅਨ ਕੋਮਲ ਪ੍ਰੀਤ ਸ਼ੁਕਲਾ, ਏਸ਼ੀਅਨ ਚੈਂਪੀਅਨ ਅਨਮੋਲ ਕੌਰ, ਏਸ਼ੀਅਨ ਖੇਡਾਂ ਰਾਜਵਿੰਦਰ ਕੌਰ, ਵਰਲਡ ਪੁਲਸ ਖੇਡਾਂ ਚੈਂਪੀਅਨ ਵੀਰਪਾਲ ਕੌਰ, ਕਾਮਨ ਵੈਲਥ ਚੈਂਪੀਅਨ ਰਵਨੀਤ ਕੌਰ, ਵਰਲਡ ਪੁਲਸ ਖੇਡਾਂ ਚੈਪੀਅਨ ਰਮਨਦੀਪ ਕੌਰ, ਸੈਫ ਖੇਡਾਂ ਨਵਨੀਤ ਕੌਰ, ਏਸ਼ੀਅਨ ਚੈਂਪੀਅਨ ਬਲਜਿੰਦਰ ਸਿੰਘ, ਵਰਲਡ ਪੁਲਸ ਖੇਡਾਂ ਚੈਂਪੀਅਨ ਪਰਵਿੰਦਰ ਸਿੰਘ, ਏਸ਼ੀਅਨ ਚੈਂਪੀਅਨ ਹਰਪ੍ਰੀਤ ਸਿੰਘ, ਰਣਦੀਪ ਕੌਰ, ਵਰਲਡ ਪੁਲਸ ਖੇਡਾਂ

Punjab

ਨੰਗਲ ਵਿੱਚ ਵਿਕਾਸ ਦੀ ਹਨੇਰੀ,ਪਿੰਡਾਂ ਤੋਂ ਸ਼ਹਿਰ ਤੱਕ ਬਦਲ ਰਹੀ ਤਸਵੀਰ- ਹਰਜੋਤ ਬੈਂਸ

ਨੰਗਲ 22 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਨੰਗਲ ਦੇ ਸੇਵਾ ਸਦਨ ਵਿੱਚ ਕਰਵਾਏ ਗਏ ਜਨਤਾ ਪ੍ਰੋਗਰਾਮ ਦੌਰਾਨ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਹਲਕੇ ਵਿੱਚ ਵਿਕਾਸ ਦੀ “ਹਨੇਰੀ” ਚੱਲ ਰਹੀ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰ ਤੱਕ ਹਰ ਖੇਤਰ ਵਿੱਚ ਤੇਜ਼ੀ ਨਾਲ ਕੰਮ ਹੋ ਰਹੇ ਹਨ। ਲਗਭਗ 80 ਪਿੰਡਾਂ ਵਿੱਚ ਫਿਰਨੀਆਂ ਦਾ ਨਿਰਮਾਣ ਜਾਰੀ ਹੈ, ਜਦਕਿ 200 ਕਿਲੋਮੀਟਰ ਤੋਂ ਵੱਧ ਸੜਕਾਂ ਦੀ ਚੌੜਾਈ ਵਧਾ ਕੇ 18 ਫੁੱਟ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਰੀਗੇਸ਼ਨ ਅਤੇ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਵੀ ਜ਼ੋਰਾਂ ‘ਤੇ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋ ਵੱਧ ਦੀ ਲਾਗਤ ਨਾਲ ਹੜ੍ਹਾਂ ਤੋ ਬਚਾਅ ਕਰਨ ਲਈ ਅਗਾਓ ਪ੍ਰਬੰਧ ਕਰਕੇ ਕਰੇਟ ਵਾਲ ਤੇ ਡੰਗੇ ਲਗਾਏ ਜਾ ਰਹੇ ਹਨ।          ਕੈਬਨਿਟ ਮੰਤਰੀ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਕਈ ਵਾਰਡਾਂ ਵਿੱਚ ਪਾਣੀ ਦੀ ਘਾਟ ਸੀ, ਜਦਕਿ ਕੁਝ ਥਾਵਾਂ ‘ਤੇ ਪਾਣੀ ਦੀ ਗੁਣਵੱਤਾ ਬਹੁਤ ਮਾੜੀ ਸੀ। ਇਸ ਸਮੱਸਿਆ ਦੇ ਹੱਲ ਲਈ 17 ਕਰੋੜ ਦੀ ਲਾਗਤ ਨਾਲ ਵਾਟਰ ਟ੍ਰੀਟਮੈਂਟ ਪਲਾਂਟਾਂ ਦੀ ਸਮਰੱਥਾ ਵਧਾਈ ਜਾ ਰਹੀ ਹੈ। ਦੋਵਾਂ ਪਲਾਂਟਾਂ ਨੂੰ ਨਵਾਂ ਬਣਾਕੇ ਸ਼ਹਿਰ ਦੇ ਦੋਹਾਂ ਕੋਨਾਂ ਤੋਂ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ, ਜਿਸ ਨਾਲ ਨੰਗਲ ਪੰਜਾਬ ਦਾ ਪਹਿਲਾ ਸ਼ਹਿਰ ਬਣੇਗਾ ਜਿੱਥੇ 100 ਫੀਸਦੀ ਸਤਲੁਜ ਦਾ ਸ਼ੁੱਧ ਪਾਣੀ ਮਿਲੇਗਾ।      ਸ.ਬੈਂਸ ਨੇ ਕਿਹਾ ਕਿ ਨੰਗਲ ਵਿੱਚ 24 ਘੰਟੇ ਨਿਰੰਤਰ ਪਾਣੀ ਸਪਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਠੇਕੇਦਾਰ ਦੀ ਨਿਯੁਕਤੀ ਹੋ ਚੁੱਕੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਉੱਚ ਗੁਣਵੱਤਾ ਵਾਲਾ ਪੀਣਯੋਗ ਪਾਣੀ ਮਿਲੇਗਾ।      ਉਨ੍ਹਾਂ ਨੇ ਪੰਜਾਬ ਸਰਕਾਰ ਦੇ ਹੋਰ ਫੈਸਲਿਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਲਈ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ 21 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸੂਬੇ ਨੇ ਇੰਨੀ ਵੱਡੀ ਗਿਣਤੀ ਵਿੱਚ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੀ ਸਿੱਧੀ ਸਹਾਇਤਾ ਕੀਤੀ ਹੈ।       ਕੈਬਨਿਟ ਮੰਤਰੀ ਨੇ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰ ਨੂੰ ਵਧਾਉਣ ਲਈ ਲੋਕਾਂ ਨੂੰ ਸਥਾਨਕ ਬਾਜ਼ਾਰਾਂ ਤੋਂ ਖਰੀਦਦਾਰੀ ਕਰਨ ਦੀ ਅਪੀਲ ਕੀਤੀ। ਨੰਗਲ ਬਾਜ਼ਾਰ ਨੂੰ ਅਧੁਨਿਕ ਢੰਗ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ, ਜਿੱਥੇ ਨਵੇਂ ਸ਼ਾਪਿੰਗ ਆਉਟਲੈਟ, ਸਿਨੇਮਾ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨੰਗਲ ਇੱਕ ਮਾਡਰਨ ਸ਼ਹਿਰ ਵਜੋਂ ਉਭਰੇਗਾ ਅਤੇ ਇਲਾਕੇ ਦੀ ਅਰਥਵਿਵਸਥਾ ਨੂੰ ਨਵੀਂ ਰਫ਼ਤਾਰ ਮਿਲੇਗੀ।   ਇਸ ਮੌਕੇ ਹਰਕੀਰਤ ਸਿੰਘ ਡੀ.ਐਸ.ਪੀ, ਐਡਵੋਕੇਟ ਨਿਸ਼ਾਤ ਗੁਪਤਾ, ਪ੍ਰਿੰ.ਰਾਮ ਗੋਪਾਲ, ਸਾਗਰ ਸੋਪਤੀ, ਦਲਜੀਤ ਸਿੰਘ ਕਾਕਾ, ਨਿਤਿਨ ਬਾਸੋਵਾਲ, ਯਾਦਵਿੰਦਰ ਸਿੰਘ ਚੋਂਕੀ ਇੰਚਾਰਜ, ਮੱਖਣ ਗੋਹਲਣੀ, ਜੁਗਿੰਦਰਪਾਲ ਸਿੰਘ, ਬੁੱਲਾ ਭਨਾਮ, ਪਿੰਕੀ ਸ਼ਰਮਾ, ਗੁਰਨਾਮ ਸਿੰਘ ਭੱਲੜੀ, ਸਾਹਿਲ ਅਨੰਦ ਬਲਾਕ ਕੋਆਰਡੀਨੇਟਰ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।  

Punjab

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਚੰਡੀਗੜ੍ਹ, 22 ਮਾਰਚਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹੁੰਗਾਰਾ ਸਕੀਮ ਦੇ ਵੱਡੇ ਵਿੱਤੀ ਲਾਭਾਂ ਬਾਰੇ ਵੱਧ ਰਹੀ ਜਾਗਰੂਕਤਾ ਨੂੰ ਦਰਸਾਉਂਦਾ ਹੈ।”ਇੱਕ ਜ਼ੋਰਦਾਰ ਅਪੀਲ ਜਾਰੀ ਕਰਦਿਆਂ ਉਨ੍ਹਾਂ ਕਿਹਾ, “ਕਿਉਂਕਿ ਇਹ ਸਕੀਮ 31 ਮਾਰਚ, 2026 ਨੂੰ ਆਪਣੇ ਅੰਤਿਮ ਪੜਾਅ ‘ਤੇ ਪਹੁੰਚ ਰਹੀ ਹੈ, ਇਸ ਲਈ ਸਾਰੇ ਯੋਗ ਟੈਕਸਦਾਤਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕਾਰੋਬਾਰੀਆਂ ਨੂੰ ਓ.ਟੀ.ਐਸ. ਖਿੜਕੀ ਪੱਕੇ ਤੌਰ ‘ਤੇ ਬੰਦ ਹੋਣ ਤੋਂ ਪਹਿਲਾਂ ਲੰਬਿਤ ਵੈਟ ਬਕਾਏ ਹੱਲ ਕਰਨ ਅਤੇ ਸੂਬੇ ਦੇ ਟੈਕਸ ਢਾਂਚੇ ਨਾਲ ਸਹਿਜੇ ਹੀ ਜੁੜਨ ਦੇ ਇਸ ਆਖਰੀ ਮੌਕੇ ਨੂੰ ਨਹੀਂ ਗੁਆਉਣਾ ਚਾਹੀਦਾ। ਇਸ ਸਕੀਮ ਤਹਿਤ ਦਿੱਤੀ ਗਈ ਬੇਮਿਸਾਲ ਨਰਮੀ ਅਤੇ ਵੱਡੀਆਂ ਛੋਟਾਂ ਪੂਰੀ ਤਰ੍ਹਾਂ ਸਮਾਂਬੱਧ ਹਨ।”ਟੈਕਸਦਾਤਾਵਾਂ ਨੂੰ ਇਸ ਆਖਰੀ ਮੌਕੇ ਦਾ ਲਾਭ ਉਠਾਉਣ ਲਈ ਉਤਸ਼ਾਹਿਤ ਕਰਦਿਆਂ, ਵਿੱਤ ਮੰਤਰੀ ਨੇ ਸੁਚੇਤ ਕੀਤਾ, “ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਦਾ ਮੌਜੂਦਾ ਸਹੂਲਤਾਂ ਅਤੇ ਛੋਟਾਂ ਵਾਲਾ ਰਵੱਈਆ ਕੁਦਰਤੀ ਤੌਰ ‘ਤੇ ਸਖ਼ਤ ਕਾਨੂੰਨੀ ਪਾਲਣਾ ਅਤੇ ਬਿਨਾਂ ਸਮਝੌਤੇ ਵਾਲੇ ਵਸੂਲੀ ਪ੍ਰੋਟੋਕੋਲ ਵਿੱਚ ਬਦਲ ਜਾਵੇਗਾ, ਜਿਸ ਨਾਲ ਨਿਪਟਾਰੇ ਵਾਲੇ ਰਹਿ ਗਏ ਪੁਰਾਣੇ ਖਾਤੇ ਬਿਨਾਂ ਕਿਸੇ ਛੋਟ ਦੇ ਆਮ ਕਾਨੂੰਨੀ ਜਾਂਚ ਦੇ ਘੇਰੇ ਵਿੱਚ ਆ ਜਾਣਗੇ।”ਵਿੱਤ ਮੰਤਰੀ ਨੇ ਅੱਗੇ ਕਿਹਾ ਕਿ 31 ਮਾਰਚ 2026 ਤੋਂ ਬਾਅਦ, ਜਿਨ੍ਹਾਂ ਮਾਮਲਿਆਂ ਵਿੱਚ ਬਕਾਏ ਅਦਾ ਨਹੀਂ ਕੀਤੇ ਗਏ ਹਨ, ਉਨ੍ਹਾਂ ਵਿੱਚ ਕਾਨੂੰਨ ਦੀਆਂ ਵਿਵਸਥਾਵਾਂ ਅਨੁਸਾਰ ਵਸੂਲੀ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਤਿਆਰੀ ਦੇ ਹਿੱਸੇ ਵਜੋਂ, ਜਿੱਥੇ ਵੀ ਜ਼ਰੂਰੀ ਹੋਵੇ, ਲੋੜੀਂਦੀ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਇਸ ਉਪਰਾਲੇ ਪਿੱਛੇ ਮੁੱਖ ਉਦੇਸ਼ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਓ.ਟੀ.ਐੱਸ. ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਾਰਦਰਸ਼ੀ ਅਤੇ ਵਪਾਰ-ਪੱਖੀ ਨੀਤੀਆਂ ਵਿੱਚ ਕਰਦਾਤਾਵਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਉਪਰਾਲੇ ਦਾ ਉਦੇਸ਼ ਰਾਹਤ ਪ੍ਰਦਾਨ ਕਰਨਾ, ਮੁਕੱਦਮੇਬਾਜ਼ੀ ਨੂੰ ਘਟਾਉਣਾ ਅਤੇ ਸੂਬੇ ਦੀ ਮਾਲੀਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।” ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਇਹ ਸਕੀਮ ਖਾਸ ਤੌਰ ‘ਤੇ ਪੁਰਾਣੀਆਂ ਵੈਟ ਦੇਣਦਾਰੀਆਂ ਦਾ ਵਿਆਜ ਅਤੇ ਜੁਰਮਾਨੇ ਵਿੱਚ ਭਾਰੀ ਛੋਟ ਨਾਲ ਨਿਪਟਾਰਾ ਕਰਨ ਦਾ ਸੁਨਹਿਰੀ ਮੌਕਾ ਦੇਣ ਲਈ ਤਿਆਰ ਕੀਤੀ ਗਈ, ਤਾਂ ਜੋ ਕਾਰੋਬਾਰੀਆਂ ਨੂੰ ਸਾਫ਼-ਸੁਥਰੇ ਵਿੱਤੀ ਖਾਤੇ ਨਾਲ ਨਵੀਂ ਸ਼ੁਰੂਆਤ ਕਰਨ ਦੇ ਯੋਗ ਬਣਾਇਆ ਜਾ ਸਕੇ। 

Punjab

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, ਮਾਰਚ 22:“ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍ਹਾਂ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਹਜ਼ਾਰਾਂ ਘਰਾਂ ਵਿੱਚ ਖੁਸ਼ੀ, ਭਰੋਸੇ ਅਤੇ ਸੁਰੱਖਿਆ ਦਾ ਅਹਿਸਾਸ ਪੈਦਾ ਹੋਇਆ ਹੈ।ਇਸ ਵਿੱਤੀ ਸਹਾਇਤਾ ਪਹਿਲਕਦਮੀ ਦੇ ਤਹਿਤ ਪਹਿਲੇ ਬੱਚੇ ਲਈ ਮਹਿਲਾਵਾਂ ਨੂੰ ਦੋ ਕਿਸ਼ਤਾਂ (3000+2000 ਰੁਪਏ) ਰਾਹੀਂ ਕੁੱਲ 5000 ਰੁਪਏ ਦੀ ਰਕਮ ਡੀ.ਬੀ.ਟੀ ਦੇ ਜਰੀਏ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਮਹਿਲਾ ਲਾਭਪਾਤਰੀ ਨੂੰ ਇੱਕ ਮੁਸ਼ਤ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਧੀ ਦੇ ਜਨਮ ਨੂੰ ਪ੍ਰੋਤਸਾਹਿਤ ਕਰਨ ਵੱਲ ਇੱਕ ਅਹਿਮ ਕਦਮ ਹੈ।ਸਾਲ-ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ 38.11 ਕਰੋੜ ਰੁਪਏ ਦੀ ਰਕਮ 76,478 ਮਹਿਲਾਵਾਂ ਨੂੰ ਦਿੱਤੀ ਗਈ। ਵਿੱਤੀ ਸਾਲ 2024-25 ਦੌਰਾਨ ਇਹ ਰਕਮ ਵੱਧ ਕੇ 63.78 ਕਰੋੜ ਰੁਪਏ ਹੋ ਗਈ, ਜਿਸ ਨਾਲ 1,43,418 ਮਹਿਲਾਵਾਂ ਨੂੰ ਲਾਭ ਮਿਲਿਆ। ਇਸੇ ਤਰ੍ਹਾਂ, ਵਿੱਤੀ ਸਾਲ 2025-26 ਵਿੱਚ (31 ਜਨਵਰੀ 2026 ਤੱਕ) 26.06 ਕਰੋੜ ਰੁਪਏ ਦੀ ਰਕਮ 69,110 ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਵੱਧ ਤੋਂ ਵੱਧ ਮਹਿਲਾਵਾਂ ਨੂੰ ਇਸ ਪਹਿਲਕਦਮੀ ਨਾਲ ਜੋੜਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਵਿੱਤੀ ਸਾਲ 2023-24 ਦੌਰਾਨ 1.32 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਸੀ। ਵਿੱਤੀ ਸਾਲ 2024-25 ਦੌਰਾਨ 1.14 ਲੱਖ ਤੋਂ ਵੱਧ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਇਸੇ ਤਰ੍ਹਾਂ ਹੀ 2025-26 ਦੌਰਾਨ ਘੱਟੋ ਘੱਟ 1.14 ਲੱਖ ਮਹਿਲਾਵਾਂ ਨੂੰ ਰਜਿਸਟਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸਦੇ ਇਵਜ ਵਿੱਚ 11 ਫਰਵਰੀ 2026 ਤੱਕ 1.05 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ ਅਤੇ ਟੀਚੇ ਮੁਤਾਬਕ ਬਾਕੀ ਰਜਿਸਟ੍ਰੇਸ਼ਨ ਲਈ ਯਤਨ ਜਾਰੀ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਦੇ ਨਾਲ-ਨਾਲ ਯੋਗ ਮਹਿਲਾਵਾਂ ਨੂੰ ਨਿਯਮਾਂ ਅਨੁਸਾਰ ਕਿਸ਼ਤਾਂ ਵਿੱਚ ਅਦਾਇਗੀ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਬਾਕੀ ਮਾਮਲਿਆਂ ਵਿੱਚ ਪ੍ਰਕਿਰਿਆ ਪੂਰੀ ਹੋਣ ਉਪਰੰਤ ਰਕਮ ਜਾਰੀ ਕੀਤੀ ਜਾਂਦੀ ਹੈ। “ਸਾਡਾ ਟੀਚਾ ਸਾਫ਼ ਹੈ ਕਿ ਕੋਈ ਵੀ ਹੱਕਦਾਰ ਮਹਿਲਾ ਇਸ ਸਹਾਇਤਾ ਤੋਂ ਵਾਂਝੀ ਨਾ ਰਹੇ,” ਡਾ. ਬਲਜੀਤ ਕੌਰ ਨੇ ਕਿਹਾ। ਉਨ੍ਹਾਂ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਿਹਤ, ਸੁਰੱਖਿਆ ਅਤੇ ਆਤਮ-ਨਿਰਭਰਤਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਲੋਕ-ਭਲਾਈ ਪਹਿਲਕਦਮੀਆਂ ਨੂੰ ਹੋਰ ਵੀ ਮਜ਼ਬੂਤ ਕਰਦੀ ਰਹੇਗੀ। 

Punjab

ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ

ਚੰਡੀਗੜ੍ਹ, 22 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐਸ.ਐਫ. ਅਤੇ ਪੁਲਿਸ ਟੀਮਾਂ ਨੇ ਮਲਟੀ-ਕਾਪਟਰ ਡਰੋਨ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਅਤੇ ਇੱਕ ਐਸ.ਯੂ.ਵੀ. ਮਹਿੰਦਰਾ ਥਾਰ ਸਮੇਤ ਦੋ ਕਾਰਾਂ, ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਵਰਤੀਆਂ ਜਾਂਦੀਆਂ ਸਨ, ਵੀ ਜ਼ਬਤ ਕੀਤੀਆਂ ਗਈਆਂ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸਿੱਧੇ ਸਬੰਧ ਸਨ। ਉਨ੍ਹਾਂ ਦੱਸਿਆ ਕਿ ਡੂੰਘੀ ਤਕਨੀਕੀ ਜਾਂਚ ਉਪਰੰਤ ਪੁਲਿਸ ਟੀਮਾਂ ਨੇ ਸਰਹੱਦ ਪਾਰੋਂ ਚੱਲ ਰਹੇ ਇਸ ਨੈੱਟਵਰਕ ਨੂੰ ਨਸ਼ਟ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ  ਹੈ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏ.ਐਨ.ਟੀ.ਐਫ. ਦੇ ਪੁਲਿਸ ਸੁਪਰਡੈਂਟ (ਐਸਪੀ) ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਕਾਰਵਾਈ ਦੋ ਪੜਾਵਾਂ ਤਹਿਤ ਅਮਲ ਵਿੱਚ ਲਿਆਂਦੀ ਗਈ ਸੀ। ਪਹਿਲੇ ਪੜਾਅ ਵਿੱਚ ਇੱਕ ਮਲਟੀ-ਕਾਪਟਰ ਡਰੋਨ ਦੇ ਨਾਲ 12.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਫਿਰ ਡਰੋਨ ਦੇ ਤਕਨੀਕੀ ਡੇਟਾ, ਲੈਟੀਟਿਊਡ-ਲੌਂਗੀਟਿਊਡ ਅਤੇ ਟਾਵਰ ਡੰਪਸ ਦੇ ਮੁਕੰਮਲ ਅਧਿਐਨ ਸਮੇਤ ਫੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਮਨਪ੍ਰੀਤ ਸਿੰਘ ਦੇ ਘਰੋਂ 12.4 ਕਿਲੋਗ੍ਰਾਮ ਹੈਰੋਇਨ ਦੀ ਹੋਰ ਖੇਪ ਜ਼ਬਤ ਕੀਤੀ ਗਈ, ਜਿਸ ਨਾਲ ਕੁੱਲ ਬਰਾਮਦਗੀ 24.5 ਕਿਲੋਗ੍ਰਾਮ ਹੋ ਗਈ ਹੈ।ਐਸ.ਪੀ. ਨੇ ਕਿਹਾ ਕਿ ਦੋਸ਼ੀ ਜਗਜੀਤ ਰਾਣਾ ਨੇ ਹਾਲ ਹੀ ਵਿੱਚ ਡਰੱਗ ਮਨੀ ਨਾਲ ਮਹਿੰਗੇ ਅਤੇ ਆਲੀਸ਼ਾਨ ਇਲਾਕਿਆਂ ਵਿੱਚ ਜਾਇਦਾਦਾਂ ਖਰੀਦੀਆਂ ਅਤੇ ਉਹ ਕਾਰਾਂ ਦਾ ਵੀ ਸ਼ੌਕੀਨ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 43  ਮਿਤੀ 2 ਮਾਰਚ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਅਤੇ 23 ਅਤੇ ਏਅਰਕ੍ਰਾਫਟ ਐਕਟ ਦੀ ਧਾਰਾ 25, 26 ਅਤੇ 29 ਤਹਿਤ ਥਾਣਾ ਏ.ਐਨ.ਟੀ.ਐਫ.  ਐਸਏਐਸ ਨਗਰ ਵਿਖੇ ਕੇਸ ਦਰਜ ਕੀਤਾ ਗਿਆ ਹੈ। 

Punjab

ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ

ਚੰਡੀਗੜ੍ਹ, 22 ਮਾਰਚ 2026:ਅਜਿਹੇ ਸਮੇਂ ਵਿੱਚ ਜਦੋਂ ਇਲਾਜ ਦੇ ਵਧਦੇ ਖਰਚੇ ਭਾਰਤੀ ਪਰਿਵਾਰਾਂ ਨੂੰ ਵਿੱਤੀ ਸੰਕਟ ਵੱਲ ਧੱਕ ਰਹੇ ਨੇ , ਸਿਹਤ ਸੇਵਾਵਾਂ ਲਈ ਫੰਡ ਦੇਣ ਅਤੇ ਉਹਨਾਂ ਨੂੰ ਮੁਹੱਈਆ ਕਰਵਾਉਣ ਦੇ ਤਰੀਕੇ ਵਿੱਚ ਇੱਕ ਵੱਡਾ ਅੰਤਰ ਉੱਭਰ ਕੇ ਸਾਹਮਣੇ ਆ ਰਿਹਾ ਹੈ। ਜਿੱਥੇ ਕੇਂਦਰ ਦੀ ਆਯੁਸ਼ਮਾਨ ਭਾਰਤ ਯੋਜਨਾ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਅਲਾਟ ਕਰਦੀ ਹੈ, ਉੱਥੇ ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਸਿਰਫ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਦੀ ਵਚਨਬੱਧਤਾ ਦੁਹਰਾਉਂਦੀ ਹੈ, ਜਿਸਦਾ ਮਤਲਬ ਹੈ ਕਿ ਪ੍ਰਤੀ ਵਿਅਕਤੀ ਲਗਭਗ ਦਸ ਗੁਣਾ ਵੱਧ ਨਿਵੇਸ਼।ਇਹ ਅੰਤਰ ਸਿਰਫ ਵਿੱਤੀ ਨਹੀਂ, ਸਗੋਂ ਢਾਂਚਾਗਤ ਵੀ ਹੈ। ਜਿੱਥੇ ਰਾਸ਼ਟਰੀ ਸਕੀਮ ਯੋਗਤਾ ਅਤੇ ਕਵਰੇਜ ਦੋਵਾਂ ਨੂੰ 5 ਲੱਖ ਰੁਪਏ ਤੱਕ ਸੀਮਤ ਕਰਦੀ ਹੈ, ਉੱਥੇ ਪੰਜਾਬ ਦਾ ਮਾਡਲ ਹਰ ਨਿਵਾਸੀ ਨੂੰ ਬਿਨਾਂ ਕਿਸੇ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਯੂਨੀਵਰਸਲ ਹੈਲਥਕੇਅਰ (ਸਰਬ ਸਾਂਝੀ ਸਿਹਤ ਸੇਵਾ) ਨੂੰ ਇੱਕ ਸੀਮਤ ਲਾਭ ਵਜੋਂ ਨਹੀਂ, ਸਗੋਂ ਇੱਕ ਗਾਰੰਟੀਸ਼ੁਦਾ ਅਧਿਕਾਰ ਵਜੋਂ ਸਥਾਪਿਤ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਇਲਾਜ ਦੀ ਪਹੁੰਚ ਕਿਸੇ ਸਰਕਾਰੀ ਸੂਚੀ ਦੀ ਬਜਾਏ ਮਰੀਜ਼ ਦੀ ਲੋੜ ਅਨੁਸਾਰ ਤੈਅ ਹੋਵੇ।ਜ਼ਿਆਦਾਤਰ ਭਾਰਤੀ ਪਰਿਵਾਰਾਂ ਲਈ, ਮੈਡੀਕਲ ਐਮਰਜੈਂਸੀ ਦੋ ਤਤਕਾਲ ਚਿੰਤਾਵਾਂ ਲੈ ਕੇ ਆਉਂਦੀ ਹੈ: ਇਲਾਜ ਕਿੰਨੀ ਜਲਦੀ ਸ਼ੁਰੂ ਹੋ ਸਕਦਾ ਹੈ, ਅਤੇ ਖਰਚੇ ਦਾ ਪ੍ਰਬੰਧ ਕਿਵੇਂ ਹੋਵੇਗਾ। ਸਰਵਵਿਆਪੀ ਪਹੁੰਚ ਰਾਹੀਂ ਇਨ੍ਹਾਂ ਦੋਵਾਂ ਚਿੰਤਾਵਾਂ ਨੂੰ ਹੱਲ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ 2026-27 ਦੇ ਬਜਟ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ (MMSY) ਲਈ 2,000 ਕਰੋੜ ਰੁਪਏ ਅਲਾਟ ਕੀਤੇ ਹਨ, ਜਿਸ ਨਾਲ ਤਕਰੀਬਨ  65 ਲੱਖ ਪਰਿਵਾਰਾਂ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਪ੍ਰਤੀ ਪਰਿਵਾਰ ਤੱਕ ਦਾ ਕੈਸ਼ਲੈੱਸ ਬੀਮਾ ਮਿਲੇਗਾ।ਆਯੁਸ਼ਮਾਨ ਭਾਰਤ ਵਰਗੀਆਂ ਨਿਸ਼ਾਨਾ-ਬੱਧ (ਟਾਰਗੇਟਿਡ) ਸਕੀਮਾਂ ਦੇ ਉਲਟ, ਪੰਜਾਬ ਦਾ ਮਾਡਲ ਯੂਨੀਵਰਸਲ ਕਵਰੇਜ ‘ਤੇ ਆਧਾਰਿਤ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਹਰ ਨਿਵਾਸੀ ਬਿਨਾਂ ਕਿਸੇ ਯੋਗਤਾ ਦੀ ਰੁਕਾਵਟ ਦੇ ਇਸ ਵਿੱਚ ਸ਼ਾਮਲ ਹੋਵੇ।ਦੋਵਾਂ ਪਹੁੰਚਾਂ ਵਿਚਕਾਰ ਬੁਨਿਆਦੀ ਅੰਤਰ ਹੈ। ਮੁੱਖ ਮੰਤਰੀ ਸਿਹਤ ਯੋਜਨਾ ਇਹ ਨਹੀਂ ਪੁੱਛਦੀ ਕਿ ਕੌਣ ਯੋਗ ਹੈ। ਪੰਜਾਬ ਦਾ ਹਰ ਨਿਵਾਸੀ, ਚਾਹੇ ਉਸ ਦੀ ਆਮਦਨ ਕੁਝ ਵੀ ਹੋਵੇ, ਇਸ ਦੇ ਦਾਇਰੇ ਵਿੱਚ ਆਉਂਦਾ ਹੈ। ਆਯੁਸ਼ਮਾਨ ਭਾਰਤ, ਜੋ 2018 ਵਿੱਚ ਸ਼ੁਰੂ ਕੀਤੀ ਗਈ ਸੀ, ਸਿਰਫ ਏੱਸ ਈ ਸੀ ਸੀ (SECC) ਡੇਟਾਬੇਸ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਵਜੋਂ ਪਛਾਣੇ ਗਏ ਪਰਿਵਾਰਾਂ ਤੱਕ ਸੀਮਤ ਹੈ। ਆਬਾਦੀ ਦਾ ਇੱਕ ਵੱਡਾ ਹਿੱਸਾ, ਖਾਸ ਕਰਕੇ ਘੱਟ ਅਤੇ ਦਰਮਿਆਨੀ ਆਮਦਨ ਵਾਲੇ ਸਮੂਹ ਜੋ ਉਸ ਡੇਟਾਬੇਸ ਵਿੱਚ ਦਰਜ ਨਹੀਂ ਹਨ, ਇਸ ਤੋਂ ਬਾਹਰ ਰਹਿ ਰਹੇ ਹਨ।ਕਵਰੇਜ ਦਾ ਦਾਇਰਾ ਇਸ ਪਾੜੇ ਨੂੰ ਹੋਰ ਪ੍ਰਮੁੱਖ ਕਰਦਾ ਹੈ। ਆਯੁਸ਼ਮਾਨ ਭਾਰਤ ਨੇ ਆਪਣੀ ਸ਼ੁਰੂਆਤ ਤੋਂ ਹੀ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਦੀ ਪੇਸ਼ਕਸ਼ ਕੀਤੀ ਹੈ, ਜੋ ਕਿ ਇਲਾਜ ਦੇ ਵਧਦੇ ਖਰਚਿਆਂ ਦੇ ਬਾਵਜੂਦ ਬਰਕਰਾਰ ਹੈ। ਪੰਜਾਬ ਦੀ ਸਕੀਮ ਇਸ ਕਵਰੇਜ ਨੂੰ ਦੁੱਗਣਾ ਕਰਕੇ 10 ਲੱਖ ਰੁਪਏ ਕਰਦੀ ਹੈ, ਅਤੇ ਉਹਨਾਂ ਪਰਿਵਾਰਾਂ ਨੂੰ ਵੀ ਸੁਰੱਖਿਆ ਪ੍ਰਦਾਨ ਕਰਦੀ ਹੈ ਜੋ ਪਹਿਲਾਂ ਸਰਕਾਰੀ ਸਿਹਤ ਸੇਵਾਵਾਂ ਤੋਂ ਵਾਂਝੇ ਸਨ।ਵਿੱਤੀ ਵਚਨਬੱਧਤਾ ਵਿੱਚ ਵੀ ਅੰਤਰ ਸਪੱਸ਼ਟ ਦਿਖਾਈ ਦਿੰਦਾ ਹੈ। ਕੇਂਦਰ ਸਰਕਾਰ ਵੱਲੋਂ 140 ਕਰੋੜ ਦੀ ਆਬਾਦੀ ਲਈ 9,500 ਕਰੋੜ ਰੁਪਏ ਦੀ ਅਲਾਟਮੈਂਟ ਦੀ ਤੁਲਨਾ ਪੰਜਾਬ ਦੇ 3 ਕਰੋੜ ਨਿਵਾਸੀਆਂ ਲਈ 2,000 ਕਰੋੜ ਰੁਪਏ ਨਾਲ ਕੀਤੀ ਜਾ ਸਕਦੀ ਹੈ। ਪ੍ਰਤੀ ਵਿਅਕਤੀ ਦੇ ਆਧਾਰ ‘ਤੇ ਪੰਜਾਬ ਦਾ ਨਿਵੇਸ਼ ਕਾਫ਼ੀ ਜ਼ਿਆਦਾ ਹੈ, ਜੋ ਕਿ ਸੁਲੱਭ ਅਤੇ ਵਿਆਪਕ ਸਿਹਤ ਸੇਵਾਵਾਂ ਦੀ ਸਪੱਸ਼ਟ ਤਰਜੀਹ ਨੂੰ ਦਰਸਾਉਂਦਾ ਹੈ।ਮੁੱਖ ਮੰਤਰੀ ਸਿਹਤ ਯੋਜਨਾ ਇਲਾਜ ਦੇ ਦਾਇਰੇ ਨੂੰ ਵੀ ਵਧਾਉਂਦੀ ਹੈ। ਲਾਭਪਾਤਰੀ 2,300 ਇਲਾਜ ਪੈਕੇਜਾਂ ਰਾਹੀਂ ਦਿਲ ਦੀ ਬਿਮਾਰੀ, ਕੈਂਸਰ, ਗੁਰਦੇ ਦੀਆਂ ਬਿਮਾਰੀਆਂ, ਆਰਥੋਪੀਡਿਕ ਪ੍ਰਕਿਰਿਆਵਾਂ ਅਤੇ ਹਾਦਸੇ ਨਾਲ ਸਬੰਧਤ ਸੱਟਾਂ ਸਮੇਤ ਕਈ ਗੰਭੀਰ ਬਿਮਾਰੀਆਂ ਲਈ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ। ਇਸ ਦੇ ਮੁਕਾਬਲੇ ਆਯੁਸ਼ਮਾਨ ਭਾਰਤ ਲਗਭਗ 1,900 ਪੈਕੇਜਾਂ ਨੂੰ ਕਵਰ ਕਰਦਾ ਹੈ। ਇਸ ਪਿੱਛੇ ਸਪੱਸ਼ਟ ਸਿਧਾਂਤ ਹੈ: ਇਲਾਜ ਦੇ ਫੈਸਲੇ ਵਿੱਤੀ ਸਮਰੱਥਾ ਨਹੀਂ, ਸਗੋਂ ਡਾਕਟਰੀ ਲੋੜ ਦੁਆਰਾ ਲਏ ਜਾਂਦੇ ਹਨ।ਸਕੀਮ ਤੱਕ ਪਹੁੰਚ ਦੀ ਪ੍ਰਕਿਰਿਆ ਇੱਕ ਹੋਰ ਵੱਡੀ ਤਬਦੀਲੀ ਹੈ। ਆਯੁਸ਼ਮਾਨ ਭਾਰਤ ਦੇ ਤਹਿਤ, ਪਰਿਵਾਰਾਂ ਨੂੰ ਪਹਿਲਾਂ ਇਹ ਪੁਸ਼ਟੀ ਕਰਨੀ ਪੈਂਦੀ ਹੈ ਕਿ ਕੀ ਉਹ SECC ਸੂਚੀ ਵਿੱਚ ਹਨ, ਅਤੇ ਬਾਹਰ ਰਹਿ ਗਏ ਲੋਕਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਵਾਧੂ ਦਸਤਾਵੇਜ਼ਾਂ ਦੀ ਲੋੜ ਪੈਂਦੀ ਹੈ। ਇਸਦੇ ਉਲਟ, ਪੰਜਾਬ ਦੀ ਸਕੀਮ ਪਹੁੰਚ ਨੂੰ ਸਰਲ ਬਣਾਉਂਦੀ ਹੈ। ਨਿਵਾਸੀ ਆਮਦਨ ਸਰਟੀਫਿਕੇਟ ਜਾਂ ਕਿੱਤੇ ਦੇ ਸਬੂਤ ਤੋਂ ਬਿਨਾਂ ਆਧਾਰ ਜਾਂ ਵੋਟਰ ਆਈਡੀ ਦੀ ਵਰਤੋਂ ਕਰਕੇ ਸੇਵਾ ਕੇਂਦਰਾਂ ਜਾਂ ਕਾਮਨ ਸਰਵਿਸ ਸੈਂਟਰਾਂ ‘ਤੇ ਰਜਿਸਟਰ ਕਰ ਸਕਦੇ ਹਨ ਜਾਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸਦੀ ਪਹੁੰਚ ਵਧਾਉਣ ਲਈ, ਸਿਖਲਾਈ ਪ੍ਰਾਪਤ ਯੂਥ ਕਲੱਬ ਮੈਂਬਰ ਘਰ-ਘਰ ਜਾ ਕੇ ਮੁਹਿੰਮ ਚਲਾ ਰਹੇ ਹਨ ਅਤੇ ਪਰਿਵਾਰਾਂ ਨੂੰ ਰਜਿਸਟਰ ਕਰਨ ਅਤੇ ਉਨ੍ਹਾਂ ਦੇ ‘ਸਿਹਤ ਕਾਰਡ’ ਘਰਾਂ ਵਿੱਚ ਪਹੁੰਚਾਉਣ ਵਿੱਚ ਮਦਦ ਕਰ ਰਹੇ ਹਨ।ਉਨ੍ਹਾਂ ਪਰਿਵਾਰਾਂ ਲਈ ਜੋ ਪਹਿਲਾਂ ਸਰਕਾਰੀ ਸਿਹਤ ਸੇਵਾਵਾਂ ਦੇ ਘੇਰੇ ਤੋਂ ਬਾਹਰ ਸਨ, ਇਸਦਾ ਪ੍ਰਭਾਵ ਸਪੱਸ਼ਟ ਹੈ। ਮੋਗਾ ਵਿੱਚ ਇੱਕ 98 ਸਾਲਾ ਬਜ਼ੁਰਗ ਮਹਿਲਾ, ਮੁਖਤਿਆਰ ਕੌਰ ਨੇ ਇਸ ਸਕੀਮ ਤਹਿਤ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਪ੍ਰਾਪਤ ਕੀਤਾ। ਉਸ ਉਮਰ ਵਿੱਚ ਜਿੱਥੇ ਲਗਾਤਾਰ ਦੇਖਭਾਲ ਜ਼ਰੂਰੀ ਹੈ, ਸਿਹਤ ਕਾਰਡ ਨੇ ਇਹ ਯਕੀਨੀ ਬਣਾਇਆ ਕਿ ਇਲਾਜ ਬਿਨਾਂ ਕਿਸੇ ਦੇਰੀ ਜਾਂ ਵਿੱਤੀ ਤਣਾਅ ਦੇ ਸ਼ੁਰੂ ਹੋ ਸਕੇ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਇਹ ਸਕੀਮ ਨੀਤੀਗਤ ਦਿਸ਼ਾ ਵਿੱਚ ਇੱਕ ਸੋਚੀ-ਸਮਝੀ ਤਬਦੀਲੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਮੁੱਖ ਮੰਤਰੀ ਸਿਹਤ ਯੋਜਨਾ ਇੱਕ ਸਪੱਸ਼ਟ ਪਹੁੰਚ ‘ਤੇ ਬਣੀ ਹੈ ਕਿ ਸਿਹਤ ਬੀਮਾ ਹਰ ਨਿਵਾਸੀ ਤੱਕ ਪਹੁੰਚਣਾ ਚਾਹੀਦਾ ਹੈ, ਨਾ ਕਿ ਸਿਰਫ਼ ਕੁਝ ਚੋਣਵੇਂ ਲੋਕਾਂ ਤੱਕ। ਪ੍ਰਤੀ ਵਿਅਕਤੀ ਵੱਧ ਨਿਵੇਸ਼ ਦੇ ਨਾਲ, ਪੰਜਾਬ ਇਹ ਯਕੀਨੀ ਬਣਾ ਰਿਹਾ ਹੈ ਕਿ ਇਲਾਜ ਤੱਕ ਪਹੁੰਚ ਯੋਗਤਾ ਜਾਂ ਆਮਦਨ ਦੀ ਬਜਾਏ ਲੋੜ ਦੁਆਰਾ ਪਰਿਭਾਸ਼ਿਤ ਕੀਤੀ ਜਾਵੇ।”9 ਲੱਖ ਤੋਂ ਵੱਧ ਸਿਹਤ ਕਾਰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਲਾਭਪਾਤਰੀ 900 ਸੂਚੀਬੱਧ ਹਸਪਤਾਲਾਂ ਦੇ ਵਧਦੇ ਨੈੱਟਵਰਕ ਰਾਹੀਂ ਇਲਾਜ ਕਰਵਾ ਰਹੇ ਹਨ, ਜੋ ਪੂਰੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਦਾਇਰੇ ਨੂੰ ਵਧਾ ਰਿਹਾ ਹੈ।ਅਜਿਹੇ ਦੇਸ਼ ਵਿੱਚ ਜਿੱਥੇ ਹਸਪਤਾਲ ਦਾ ਇੱਕ ਬਿੱਲ ਪਰਿਵਾਰਾਂ ਨੂੰ ਕਰਜ਼ੇ ਵਿੱਚ ਡੁਬੋ ਸਕਦਾ ਹੈ, ਇਹ ਅੰਤਰ ਹੁਣ ਸਿਰਫ਼ ਪ੍ਰਬੰਧਕੀ ਨਹੀਂ ਰਿਹਾ, ਸਗੋਂ ਇਹ ਵਿਚਾਰਧਾਰਕ ਹੈ। ਇੱਕ ਮਾਡਲ ਯੋਗਤਾ ਸੂਚੀਆਂ ਰਾਹੀਂ ਇਲਾਜ ਨੂੰ ਸੀਮਤ ਕਰਦਾ ਹੈ; ਜਦਕਿ ਦੂਜਾ ਇਸ ਨੂੰ ਜਨਤਕ ਅਧਿਕਾਰ ਵਜੋਂ ਗਰੰਟੀ ਦਿੰਦਾ ਹੈ। 

Punjab

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਫਾਜ਼ਿਲਕਾ, 22 ਮਾਰਚਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ  ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”ਉਨ੍ਹਾਂ ਅੱਗੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ। ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਨਸ਼ਿਆਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਹੱਥ ਮਿਲਾ ਚੁੱਕੀਆਂ ਹਨ ਅਤੇ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਵੀ ਹੱਥ ਮਿਲਾ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।”ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਅਕਾਲੀ ਦਲ ਨੇ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਨਹੀਂ ਆਉਣਗੇ। ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਮਹਿਲ ਉਸਾਰ ਰਹੀ ਹੈ, ਪਰ ਪੰਜਾਬੀ ਇਸ ’ਤੇ ਵਿਸ਼ਵਾਸ ਨਹੀਂ ਕਰਨਗੇ।”     ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ। ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰਨ ਲਈ ਝਾੜੂ ਮੌਜੂਦ ਹੈ।”ਇੱਕ ਵੱਡੀ ਭਲਾਈ ਯੋਜਨਾ ਦਾ ਐਲਾਨ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ ਅਤੇ ਇਹ ਪੈਸੇ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।”ਇਸ ਯੋਜਨਾ ਦੀ ਆਲੋਚਨਾ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਸੂਬਾ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵੇਲੇ ਦੇ ਭੋਜਨ ’ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਯੋਜਨਾ ਦੀ ਕਦਰ ਨਹੀਂ ਕਰਦੇ ਪਰ ਇਹ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ ‘ਤੇ ਵੀ ਦਿਹਾੜੀਆਂ ਕਰਨੀਆਂ ਪੈਂਦੀਆਂ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1,000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ‘ਤੇ ਵੱਧ ਖਰਚ ਕਰਦੀਆਂ ਹਨ।”ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸੂਬੇ ਵਿੱਚ ਕੁੱਲ 43000 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਵ ਵੀ ਕੀਤਾ ਜਾਵੇਗਾ।”ਖੇਤਰੀ ਵਿਕਾਸ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਵਿਕਾਸ ਮਿਲਣੀ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਹੈ। ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਵੱਡਾ ਬਦਲਾਅ ਦੇਖਿਆ ਹੈ ਕਿਉਂਕਿ ਨਹਿਰੀ ਪਾਣੀ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਸੀ ਪਹੁੰਚ ਰਿਹਾ।” ਉਨ੍ਹਾਂ ਅੱਗੇ ਕਿਹਾ, “ਇਹ ਇੱਕ ਸਰਹੱਦੀ ਖੇਤਰ ਹੈ ਜਿੱਥੇ ਡਾਕਟਰ ਜਾਂ ਅਧਿਆਪਕ ਡਿਊਟੀ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਲਈ ਸਰਹੱਦੀ ਖੇਤਰਾਂ ਵਿੱਚ ਘੱਟੋ-ਘੱਟ ਦੋ ਸਾਲ

Scroll to Top