Actionpunjab

Action Punjab Logo
Breaking News

Punjab

Punjab

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ 15.72 ਕਰੋੜ ਰੁਪਏ ਦੇ 5 ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 12 ਫਰਵਰੀ 2026 () ਹਲਕਾ ਫ਼ਰੀਦਕੋਟ ਦੇ ਵਾਸੀਆਂ ਲਈ ਵਿਕਾਸ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ  ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਅੱਜ ਹਲਕੇ ਦੀਆਂ ਲਿੰਕ ਸੜਕਾਂ ਦੀ ਰਿਪੇਅਰ ਅਤੇ ਅਪਗ੍ਰੇਡੇਸ਼ਨ ਸਬੰਧੀ ਕੁੱਲ 1572.69 ਲੱਖ ਰੁਪਏ ਦੀ ਲਾਗਤ ਨਾਲ 5 ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਸ. ਸੇਖੋਂ ਨੇ ਪਿੰਡ ਪੱਖੀ ਕਲਾਂ ਤੋਂ ਡੇਰਾ ਰਾਮ ਸਰੂਪ ਤੱਕ 0.50 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 52.42 ਲੱਖ ਰੁਪਏ), ਗੋਲੇਵਾਲਾ ਤੋਂ ਹਰਦਿਆਲੇਆਣਾ ਤੱਕ 1.00 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 117.24 ਲੱਖ ਰੁਪਏ), ਗੋਲੇਵਾਲਾ ਤੋਂ ਹੱਸਣ ਭੱਟੀ ਤੱਕ 0.60 ਕਿ.ਮੀ. ਲੰਬੀ ਸੀ.ਸੀ. ਸੜਕ (ਲਾਗਤ 73.21 ਲੱਖ ਰੁਪਏ), SH-15 ਗੋਲੇਵਾਲਾ ਤੋਂ ਭਾਂਗਰ (ਨਿਰਮਲ ਡੇਰਾ ਸੰਤ ਬਾਬਾ ਸਰੂਪ ਸਿੰਘ ਜੀ ਤੋਂ ਭਾਗਥਲਾ ਖੁਰਦ ਤੱਕ) 13.51 ਕਿ.ਮੀ. ਲੰਬੀ ਸੜਕ (ਲਾਗਤ 204.97 ਲੱਖ ਰੁਪਏ) ਅਤੇ ਗੋਲੇਵਾਲਾ ਤੋਂ ਚੁੱਘੇਵਾਲਾ ਡਿਫੈਂਸ ਰੋਡ ਰਾਹੀਂ ਮੁਕਤਸਰ–ਫਿਰੋਜ਼ਪੁਰ ਰੋਡ (PB-0320) ਤੱਕ 11.96 ਕਿ.ਮੀ. ਲੰਬੀ ਸੜਕ (ਲਾਗਤ 992.83 ਲੱਖ ਰੁਪਏ) ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਪੂਰੇ ਹੋਣ ਨਾਲ ਇਲਾਕੇ ਵਿੱਚ ਆਵਾਜਾਈ ਪ੍ਰਣਾਲੀ ਮਜ਼ਬੂਤ ਹੋਵੇਗੀ, ਲੋਕਾਂ ਨੂੰ ਸੁਵਿਧਾਜਨਕ ਅਤੇ ਸੁਰੱਖਿਅਤ ਸਫ਼ਰ ਮਿਲੇਗਾ ਅਤੇ ਪਿੰਡਾਂ ਦੇ ਬਹੁਪੱਖੀ ਵਿਕਾਸ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਫ਼ਰੀਦਕੋਟ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਗੁਰਸ਼ਰਨ ਸਿੰਘ ਬਰਾੜ ਜਿਲ੍ਹਾ ਪ੍ਰੀਸ਼ਦ ਮੈਂਬਰ, ਸ. ਅਮਰਜੀਤ ਸਿੰਘ, ਜਗਜੀਤ ਸਿੰਘ ਪੱਖੀ ਕਲਾਂ, ਜੱਸਾ ਸਰਪੰਚ ਹਰਦਿਆਲੇਆਣਾ, ਬਾਬਾ ਗੁਰਮੀਤ ਸਿੰਘ ਹਰਦਿਆਲੇਆਣਾ, ਗੁਰਜੰਟ ਸਿੰਘ, ਸਰਪੰਚ ਹੱਸਣਭੱਟੀ, ਕੇਵਲ ਸਿੰਘ, ਹਰਟੇਕ ਸਿੰਘ ਬਲਾਕ ਸੰਮਤੀ ਮੈਂਬਰ, ਮੀਤ ਗੋਲੇਵਾਲਾ, ਗੋਪੀ ਗੋਲੇਵਾਲਾ, ਹਰਦੀਪ ਸਿੰਘ ਸਰਪੰਚ ਗੋਲੇਵਾਲਾ, ਗੁਰਪਿੰਦਰ ਸਿੰਘ ਗਿੱਲ, ਰਿੰਪਾ ਗੋਲੇਵਾਲਾ, ਅਵਤਾਰ ਗੋਲੇਵਾਲਾ, ਗੁਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Punjab

ਪੰਜਾਬ ਸਰਕਾਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਚੰਡੀਗੜ੍ਹ, 11 ਫਰਵਰੀ 2026:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ “ਸਾਡੇ ਬਜ਼ੁਰਗ, ਸਾਡਾ ਮਾਣ” ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ।ਮੰਤਰੀ ਨੇ ਕਿਹਾ, “ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ‘ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।”ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪੈਨਸ਼ਨ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ।” 

Punjab

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 11 ਫਰਵਰੀ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ।ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।”ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯੋਜਨਾ ਤਿਆਰ ਕਰਨ ਲਈ ਆਪਸੀ ਸਹਿਮਤੀ ਵਿਕਸਤ ਕੀਤੀ ਜਾਵੇਗੀ।” ਪੰਜਾਬੀਆਂ ਦੇ ਮੋਹਰੀ ਰਹਿਣ ਦੇ ਗੁਣਾਂ ਅਤੇ ਉੱਦਮੀ ਭਾਵਨਾ ਦੀ ਭਰਵੀਂ ਸ਼ਲਾਘਾ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬੀ ਆਪਣੀ ਹਿੰਮਤ ਅਤੇ ਕਾਬਲੀਅਤ ਨਾਲ ਦੁਨੀਆ ਵਿੱਚ ਕਿਤੇ ਵੀ ਅਚੰਭਾ ਕਰ ਸਕਦੇ ਹਨ।”ਇਸ ਸੰਮੇਲਨ ਦੇ ਵਿਸ਼ੇ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ-ਟੂ-ਪ੍ਰੈਕਟਿਸ’ (ਪੰਜਾਬ ਮਤਲਬ ਕਾਰੋਬਾਰ-ਨੀਤੀ ਤੋਂ ਅਮਲ) ਦੇ ਵਿਸ਼ੇ ‘ਤੇ ਆਧਾਰਤ ਹੋਵੇਗਾ।” ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ, ਮੁੰਬਈ ਅਤੇ ਜਾਪਾਨ, ਦੱਖਣੀ ਕੋਰੀਆ ਆਦਿ ਦੇਸ਼ਾਂ ਵਿੱਚ ਰੋਡ ਸ਼ੋਅ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਸੰਮੇਲਨ ਦੌਰਾਨ ਮੁੱਖ ਸੈਸ਼ਨਾਂ ਵਿੱਚ ਉਦਘਾਟਨ, ਸਮਾਪਤੀ, ਕੰਟਰੀ ਸੈਸ਼ਨ, ਪਲੇਨਰੀ, ਸੈਕਟਰਲ ਸੈਸ਼ਨ ਅਤੇ ਹੋਰ ਸ਼ਾਮਲ ਹੋਣਗੇ।”ਇਸ ਸਮਾਗਮ ਨੂੰ ਨਿਵੇਸ਼ਕਾਂ ਲਈ ਵੱਡਾ ਮੌਕਾ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿਵੇਸ਼ਕ ਸੰਮੇਲਨ ਦੇਸ਼ ਭਰ ਵਿੱਚ ਵੱਧ ਤੋਂ ਵੱਧ ਰਿਆਇਤਾਂ ਦੀ ਪੇਸ਼ਕਸ਼ ਕਰਦੇ ਹੋਏ ਸੂਬੇ ਵਿੱਚ ਨਿਵੇਸ਼ ਦੇ ਮੌਕਿਆਂ ਲਈ ਮੰਚ ਪ੍ਰਦਾਨ ਕਰੇਗਾ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੂੰ ਇਸ ਵਿਆਪਕ ਸਮਾਗਮ ਵਿੱਚ ਹਿੱਸਾ ਲੈਣ ਲਈ ਨਾ ਸਿਰਫ਼ ਭਾਰਤ ਸਗੋਂ ਦੁਨੀਆ ਭਰ ਦੇ ਉਦਯੋਗਿਕ ਦਿੱਗਜ਼ਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।” ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਸੂਬੇ ਦਾ ਮੁੱਖ ਆਧਾਰ ਖੇਤੀਬਾੜੀ ਖੇਤਰ ਪਹਿਲਾਂ ਹੀ ਚੁਣੌਤੀਆਂ ਨਾਲ ਜੂਝ ਰਿਹਾ ਹੈ ਅਤੇ ਕਮਜ਼ੋਰ ਹੋਈ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਲਈ ਵਿਆਪਕ ਉਦਯੋਗੀਕਰਨ ਹੀ ਇੱਕੋ ਇੱਕ ਹੱਲ ਹੈ।”ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਹਨ।” ਉਨ੍ਹਾਂ ਨੇ ਸੰਭਾਵੀ ਉੱਦਮੀਆਂ ਨੂੰ ਸੂਬੇ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸੂਬਾ ਸਰਕਾਰ ਪੰਜਾਬ ਵਿੱਚ ਨਿਵੇਸ਼ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਦੇ ਯਤਨਾ ਸਦਕਾ ਹੁਣ ਤੱਕ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਸ ਨਾਲ ਨੌਜਵਾਨਾਂ ਲਈ 5.20 ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਅਜਿਹੀਆਂ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 13 ਤੋਂ 15 ਮਾਰਚ ਨੂੰ ਮੋਹਾਲੀ ਵਿਖੇ ਇਸ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ।”ਸੂਬਾ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਉਦਯੋਗਿਕ ਪ੍ਰੋਜੈਕਟਾਂ ਲਈ ਫੌਰੀ ਅਤੇ ਨਿਰਵਿਘਨ ਢੰਗ ਨਾਲ ਰੈਗੂਲੇਟਰੀ ਮਨਜ਼ੂਰੀਆਂ ਜਾਰੀ ਕਰਨਾ ਯਕੀਨੀ ਬਣਾਉਣ ਲਈ ਸੇਲ ਡੀਡ ਦੀ ਰਜਿਸਟ੍ਰੇਸ਼ਨ ਵਿੱਚ ਗ੍ਰੀਨ ਸਟੈਂਪ ਪੇਪਰ ਪੇਸ਼ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿਸ ਕੋਲ ਸਥਾਨਕ ਉਦਯੋਗਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਆਪਣੇ ਉਦਯੋਗ ਪੱਖੀ ਮਾਹੌਲ ਦੇ ਨਾਲ-ਨਾਲ ਪੂਰੀ ਤਰ੍ਹਾਂ ਸਮਰੱਥ ਹੁਨਰਮੰਦ ਸਟਾਫ ਉਪਲਬਧ ਹੈ।” ਬਿਜਲੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਾਸ ਲਈ ਬਿਜਲੀ ਸੁਰੱਖਿਆ ਬਹੁਤ ਅਹਿਮ ਹੈ, ਇਸ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਧ ਤੋਂ ਵੱਧ ਬਿਜਲੀ ਉਤਪਾਦਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।”ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਦੇ ਨੁਮਾਇੰਦੇ ਨਿਵੇਸ਼ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਕਰਵਾਏ ਜਾਣ ਵਾਲੇ ਇਸ ਮੈਗਾ ਈਵੈਂਟ ਵਿੱਚ ਸੰਭਾਵੀ ਤੌਰ ‘ਤੇ ਸ਼ਾਮਲ ਹੋਣਗੇ।” ਭਗਵੰਤ ਸਿੰਘ ਮਾਨ ਨੇ ਸੀਨੀਅਰ ਅਧਿਕਾਰੀਆਂ ਨਾਲ ਇਸ ਸੰਮੇਲਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਇਸ ਸੰਮੇਲਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਦੇ ਵੱਖ-ਵੱਖ ਪਹਿਲੂਆਂ ‘ਤੇ ਪ੍ਰਦਰਸ਼ਨੀ, ਸੈਮੀਨਾਰ ਅਤੇ ਤਕਨੀਕੀ ਸੈਸ਼ਨਾਂ ਤੋਂ ਇਲਾਵਾ ਉਦਯੋਗਿਕ ਖੇਤਰ ਵਿੱਚ ਉੱਭਰ ਰਹੀਆਂ ਤਕਨਾਲੋਜੀਆਂ ਅਤੇ ਰਣਨੀਤੀਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇਗਾ।”ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਮੇਲਨ ਦਾ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Punjab

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਬਰਨਾਲਾ, 11 ਫਰਵਰੀ         ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ ‘ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ ‘ਤੇ ਸਬੰਧਤ ਧਿਰਾਂ ਨਾਲ ਮੀਟਿੰਗ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਾਸੀਆਂ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਮਸਲੇ ਦੇ ਹੱਲ ਲਈ ਲੋਕ ਵੀ ਪੂਰਾ ਸਹਿਯੋਗ ਦੇਣ।   ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਬੀਰਇੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ, ਟ੍ਰੈਫ਼ਿਕ ਪੁਲਿਸ ਤੋਂ ਅਧਿਕਾਰੀ ਹਾਜ਼ਰ ਸਨ। 

Punjab

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਮਾਲੇਰਕੋਟਲਾ, 11 ਫਰਵਰੀ:         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।             ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਜਿੱਥੇ “ਸੂਫ਼ੀ ਫੈਸਟੀਵਲ” ਅਧੀਨ ਪ੍ਰਸਿੱਧ ਕਲਾਕਾਰਾਂ ਵੱਲੋਂ ਸੂਫ਼ੀ ਗਾਇਕੀ ਦੀਆਂ ਰੂਹਾਨੀ ਪੇਸ਼ਕਾਰੀਆਂ ਹੋਣਗੀਆਂ, ਉੱਥੇ “ਪੰਜਾਬ ਸਖੀ ਸ਼ਕਤੀ ਮੇਲਾ” ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਮਹਿਲਾ ਉਦਮੀਆਂ ਨੂੰ ਆਪਣੇ ਉਤਪਾਦ ਵੱਡੇ ਪਲੇਟਫਾਰਮ ‘ਤੇ ਪ੍ਰਦਰਸ਼ਿਤ ਅਤੇ ਮਾਰਕਿਟ ਕਰਨ ਦਾ ਮੌਕਾ ਪ੍ਰਦਾਨ ਕਰੇਗਾ। ਮੇਲੇ ਵਿੱਚ ਹੱਥ-ਕਲਾ, ਫੁਲਕਾਰੀ, ਕੱਪੜਾ ਕਲਾ, ਗਹਿਣੇ, ਜੈਵਿਕ ਉਤਪਾਦ ਅਤੇ ਸਥਾਨਕ ਕਾਰੀਗਰੀ ਦੇ ਨਮੂਨੇ ਪ੍ਰਦਰਸ਼ਿਤ ਕੀਤੇ ਜਾਣਗੇ।            ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ “ਪੰਜਾਬ ਸਖੀ ਸ਼ਕਤੀ ਮੇਲਾ” ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਜਦਕਿ “ਸੂਫ਼ੀ ਫੈਸਟੀਵਲ” ਸ਼ਾਮ 5 ਵਜੇ ਤੋਂ ਆਰੰਭ ਹੋਵੇਗਾ। 13 ਫਰਵਰੀ ਨੂੰ ਸਰਕਾਰ ਦੀ ਮੁਹਿੰਮ “ਸਾਡੇ ਬਜ਼ੁਰਗ, ਸਾਡਾ ਮਾਣ” ਤਹਿਤ ਜ਼ਿਲ੍ਹਾ ਪੱਧਰੀ ਮੁਫ਼ਤ ਮੈਗਾ ਸਿਹਤ ਜਾਂਚ ਕੈਂਪ ਅਤੇ ਵਿਸ਼ਾਲ ਖੂਨਦਾਨ ਕੈਂਪ ਵੀ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਬਜ਼ੁਰਗਾਂ ਨੂੰ ਸਿਹਤ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਨੌਜਵਾਨਾਂ ਨੂੰ ਖੂਨਦਾਨ ਕੈਂਪ ਵਿੱਚ ਭਾਗ ਲੈਣ ਦੀ ਅਪੀਲ ਕੀਤੀ।             ਐਸ.ਐਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਸਮਾਗਮਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਟਰੈਫਿਕ ਪ੍ਰਬੰਧਨ, ਭੀੜ ਨਿਯੰਤਰਣ ਅਤੇ ਪਾਰਕਿੰਗ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡੀ.ਐਸ.ਪੀ, ਕਾਰਜ ਸਾਧਕ ਅਫ਼ਸਰ, ਸਿਹਤ, ਪੀ.ਡਬਲਿਊ.ਡੀ, ਪੀ.ਐਸ.ਪੀ.ਸੀ.ਐਲ, ਫੂਡ ਸੇਫਟੀ, ਸਿੱਖਿਆ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ I 

Punjab

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 11 ਫਰਵਰੀ :            2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਅਤੇ ਪਿੰਡਾਂ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਸਮੇਂ ਸਿਰ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Punjab

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 11 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ‘ ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ‘ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ਪਿੰਡ ਕੋਟਲਾ ਮੂਸਾ ਨੇੜੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। 

Punjab

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਚੰਡੀਗੜ੍ਹ, 11 ਫਰਵਰੀ :-    ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ।ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਐਸ.ਸੀ./ਐਸ.ਟੀ. ਅੱਤਿਆਚਾਰ ਰੋਕਥਾਮ ਐਕਟ 1989 ਤਹਿਤ ਦਰਜ ਕੇਸਾਂ ਦੀ ਸਥਿਤੀ ਸਬੰਧੀ ਰਿਪੋਰਟ ਲਈ ਗਈ। ਇਸ ਤੋਂ ਇਲਾਵਾ ਕਮਿਸ਼ਨ ਦੀ 27ਵੀ ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਕੀਤੀ ਗਈ ਹਦਾਇਤ ਅਨੁਸਾਰ  ਵਿਸ਼ੇਸ਼ ਹੈਲਪ ਲਾਈਨ ਨੰਬਰ ਸਥਾਪਿਤ ਕਰਨ ਬਾਰੇ, ਭੂਰੀਵਾਲੇ ਗੁਰਗੱਦੀ (ਗਰੀਬ ਦਾਸੀ ਪਰੰਪਰਾ) ਸੰਪਰਦਾਇ ਦੇ ਧਾਮ ਸ੍ਰੀ ਰਾਮ ਮੋਕਸ਼ ਧਾਮ, ਖੁਰਦਾ ਟੱਪਰੀਆਂ (ਨਵਾਂਸ਼ਹਿਰ) ਅਤੇ ਗੱਦੀ ਨਸ਼ੀਨ ਅਚਾਰੀਆ ਸ਼੍ਰੀ ਚੇਤਨਾ ਨੰਦ ਜੀ ਮਹਾਰਾਜ ਦੀ ਸੁਰੱਖਿਆ ਲਈ ਗਾਰਦ ਨਿਯੁਕਤ ਕਰਨ ਬਾਰੇ ਅਤੇ ਕਮਿਸ਼ਨ ਦੇ ਮੈਂਬਰ ਨੂੰ ਸੁਰੱਖਿਆ ਮੁੱਹਈਆ ਕਰਵਾਉਣ ਲਈ ਕਮਿਸ਼ਨ ਦੇ ਹੁਕਮ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਵੀ ਲਈ ਗਈ। ਇਸ ਤੋਂ ਇਲਾਵਾ ਤਪਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਅਤੇ ਚਰਨ ਸੋਹ ਗੰਗਾ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਮਹਾਂਪੁਰਸ਼ਾਂ ਦੀ ਸੁਰੱਖਿਆ ਬਾਰੇ ਵੀ ਸਮੀਖਿਆ ਕੀਤੀ ਗਈ।ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ  ਬਰਨਾਲਾ, ਫਾਜ਼ਿਲਕਾ, ਮਲੇਰਕੋਟਲਾ, ਪਠਾਨਕੋਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਅੰਬੇਡਕਰ ਭਵਨ ਦੇ ਨਿਰਮਾਣ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਗਏ। ਉਹਨਾ ਦੱਸਿਆ ਕਿ ਤਰਨਤਾਰਨ ਵਿਖੇ ਅੰਬੇਦਕਰ ਭਵਨ ਮਾਰਚ 2026 ਤੱਕ ਮੁਕੰਮਲ ਹੋ ਜਾਵੇਗਾ। ਸਥਾਨਕ ਸਰਕਾਰਾਂ ਦੇ ਡਾਇਰੈਕਟਰ ਤੋਂ ਨਗਰ ਕੌਂਸਲਾਂ ਵਿੱਚ ਡਿਊਟੀ ਦੌਰਾਨ ਮਰਨ ਵਾਲੇ ਸਫਾਈ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਤਰਸ ਦੇ ਅਧਾਰ ਤੇ ਨੌਕਰੀ ਦੇਣ ਸਬੰਧੀ ਪੈਂਡਿੰਗ ਕੇਸਾਂ ਨੂੰ ਜਲਦ ਨਿਪਟਾਰੇ ਸਬੰਧੀ ਵੀ ਜਾਣਕਾਰੀ ਲਈ ਗਈ, ਜੋ ਕਿ ਸ਼ਲਾਘਾਯੋਗ ਪਾਈ ਗਈ।ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਮੋਹਾਲੀ ਵਿਖੇ 50 ਸਟੂਡੈਂਟਸ ਦੀ ਸਮਰੱਥਾ ਨੂੰ ਵਧਾਕੇ 100 ਕਰਨ ਦੀ ਸਮਾਜਿਕ ਅਧਿਕਾਰਤਾ ਵਿਭਾਗ ਵੱਲੋਂ ਸਰਕਾਰ ਨੂੰ ਪੱਤਰ ਲਿਖ ਦਿੱਤਾ ਗਿਆ ਹੈ।  ਉਨ੍ਹਾਂ ਵਿਭਾਗ ਨੂੰ ਹਦਾਇਤ ਕੀਤੀ ਮੌਜੂਦਾ ਬਕਾਇਆ ਜਾਂਚ ਲਈ ਖੜੇ 59 ਜਾਅਲੀ ਅਨੁਸੂਚਿਤ ਜਾਤੀ ਦੇ ਸਰਟੀਫਿਕੇਟਾਂ ਸਬੰਧੀ ਕਾਰਵਾਈ ਨੂੰ ਵੀ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਅੱਜ ਦੀ ਮੀਟਿੰਗ ਵਿੱਚ ਕਮਿਸ਼ਨ ਦੇ ਮੈਂਬਰ ਸੈਕਟਰੀ ਡਾਕਟਰ ਨਯਨ ਜੱਸਲ,  ਮੈਂਬਰ ਰੁਪਿੰਦਰ ਸਿੰਘ ਸੀਤਲ, ਗੁਰਪ੍ਰੀਤ ਸਿੰਘ ਇੱਟਾਂਵਾਲੀ, ਗੁਲਜ਼ਾਰ ਸਿੰਘ ਬੋਬੀ , ਪੰਜਾਬ ਪੁਲਿਸ ਦੇ ਐਡੀਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ ਸ੍ਰੀ ਕੋਸਤੁਬ ਸ਼ਰਮਾ, ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰ. ਕੁਲਵੰਤ ਸਿੰਘ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ੍ਰੀਮਤੀ ਵਿਮੀ ਭੁੱਲਰ ਤੋ ਇਲਾਵਾ ਏਆਈਜੀ ਸੁਰਿੰਦਰਜੀਤ ਕੌਰ, ਸ਼੍ਰੀ ਗੌਤਮ ਸਿੰਘਲ ਜੀ ਏਆਈਜੀ ਟਰੇਨਿੰਗ ਪੁਲਿਸ ਵਿਭਾਗ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Punjab

धूरी हलके का गांव पलासौर आधुनिक तकनीकों से हुआ लैस

धूरी/संगरूर, 11 फरवरी:पंजाब के मुख्यमंत्री भगवंत सिंह मान के विधानसभा क्षेत्र धूरी का गांव पलासौर शहरों को मात देते हुए आधुनिक तकनीकों से सुसज्जित हो गया है, जहां सुरक्षा के लिए 49 सीसीटीवी कैमरे तथा विद्यार्थियों के लिए प्रोजेक्टर जैसी अत्याधुनिक सुविधाएं उपलब्ध करवाई गई हैं।गांव पलासौर के सरपंच गुरमीत सिंह ने जानकारी देते हुए बताया कि मुख्यमंत्री पंजाब भगवंत सिंह मान के नेतृत्व में गांव में निरंतर विकास कार्य जारी हैं और गांव को आधुनिक सुविधाओं से लैस किया जा रहा है।उन्होंने बताया कि गांव पलासौर में लगभग 20 लाख रुपये की लागत से आधुनिक लाइब्रेरी का निर्माण किया जा रहा है, जिससे युवाओं और विद्यार्थियों को अध्ययन के लिए बेहतर वातावरण मिलेगा। इसके साथ ही गांव के स्कूल में नए शौचालय बनाए जा रहे हैं तथा विद्यार्थियों को नई तकनीक से जोड़ने के लिए दो प्रोजेक्टर भी खरीदे गए हैं, ताकि शिक्षा के स्तर को और ऊंचा किया जा सके।सरपंच गुरमीत सिंह ने आगे बताया कि गांव पलासौर से रूपाहेड़ी तक 6.3 किलोमीटर लंबी सड़क को लगभग 3.4 करोड़ रुपये की लागत से 10 फुट से बढ़ाकर 18 फुट चौड़ा किया जा रहा है। इस कार्य से क्षेत्र के निवासियों को बड़ी राहत मिलेगी। इसके अतिरिक्त गांव की फिरनी को भी चौड़ा किया जा रहा है तथा गांव में एक पार्क का निर्माण भी किया जा रहा है।उन्होंने यह भी जानकारी दी कि गांव में नई डिस्पेंसरी का निर्माण किया गया है, जिससे स्वास्थ्य सेवाएं और मजबूत होंगी। इसके अलावा सुरक्षा के दृष्टिकोण से गांव में 49 सीसीटीवी कैमरे लगाए गए हैं, ताकि कानून-व्यवस्था बनाए रखने में सहायता मिल सके।सरपंच गुरमीत सिंह ने कहा कि गांववासियों की लंबे समय से चली आ रही सबसे बड़ी मांग को पूरा करते हुए पंजाब सरकार द्वारा नाले को भी चालू कर दिया गया है, जिससे जल निकासी संबंधी समस्या का समाधान हो गया है। उन्होंने पंजाब सरकार का धन्यवाद करते हुए कहा कि गांव के सर्वांगीण विकास के लिए किए जा रहे ये प्रयास मील का पत्थर साबित होंगे। 

Punjab

ਪੰਜਾਬ ਸਰਕਾਰ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ; ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਸਰਕਾਰ ਦਾ ਅਨਿੱਖੜਵਾਂ ਅੰਗ ਹਨ।ਇਹ ਵਿਚਾਰ ਅੱਜ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਣ ਕੰਪਲੈਕਸ ਵਿਖੇ ਵਣ ਰੇਂਜਰ ਅਤੇ ਡਿਪਟੀ ਫਾਰੈਸਟ ਰੇਂਜਰ ਐਸੋਸੀਏਸ਼ਨ, ਪੰਜਾਬ ਰਾਜ ਵਣ ਵਿਕਾਸ ਨਿਗਮ ਬਠਿੰਡਾ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਅਤੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਪ੍ਰਗਟ ਕੀਤੇ।ਮੰਤਰੀ ਨੇ ਵਣ ਰੇਂਜਰਾਂ ਨੂੰ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਮਨਜ਼ੂਰ ਕੀਤੀ ਵਿਭਾਗ ਦੀ ਪੁਨਰਗਠਨ ਤਜਵੀਜ਼ ਤਹਿਤ ਪੰਜਾਬ ਵਣ ਸੇਵਾ (ਈ.ਏ.ਸੀ.ਐਫ.) ਦੀਆਂ 44 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁਨਰਗਠਨ ਸਬੰਧੀ ਪ੍ਰਸਤਾਵ ਵਿੱਚ ਮੁਕੱਦਮੇਬਾਜ਼ੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਕਾਨੂੰਨ ਅਧਿਕਾਰੀ ਦੀਆਂ 2 ਅਸਾਮੀਆਂ ਅਤੇ ਕਾਨੂੰਨੀ ਸਹਾਇਕਾਂ ਦੀਆਂ 6 ਅਸਾਮੀਆਂ ਵੀ ਸ਼ਾਮਿਲ ਹਨ।ਪੀ.ਐਫ.ਐਸ. ਕੇਡਰ ਦੀਆਂ ਅਸਾਮੀਆਂ ’ਤੇ ਸਿੱਧੀ ਭਰਤੀ ਕਰਨ ਦੀ ਮੰਗ ਦੇ ਸਬੰਧ ਵਿੱਚ ਮੰਤਰੀ ਨੇ ਕਿਹਾ ਕਿ ਵਣ ਰੇਂਜਰਾਂ ਦੇ ਸਬੰਧ ਵਿੱਚ ਨਿਯਮਾਂ ਨੂੰ ਨੋਟੀਫਾਈ ਕਰਨ ਤੋਂ ਬਾਅਦ ਇਸ ਮਾਮਲੇ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ।ਪੰਜਾਬ ਰਾਜ ਵਣ ਵਿਕਾਸ ਨਿਗਮ ਦੇ ਸੇਵਾਮੁਕਤ ਕਰਮਚਾਰੀ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਯੂਨੀਅਨ ਵੱਲੋਂ ਉਠਾਏ ਗਏ ਪੈਨਸ਼ਨ ਸਬੰਧੀ ਮੁੱਦੇ ਦੇ ਸੰਦਰਭ ਵਿੱਚ ਕਿਹਾ ਕਿ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਮੁੱਦੇ ‘ਤੇ ਵਿਚਾਰ ਕਰਕੇ ਰਿਪੋਰਟ ਪੇਸ਼ ਕਰੇਗੀ। ਇਸ ਤੋਂ ਇਲਾਵਾ ਮੰਤਰੀ ਨੇ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਮੇਂ-ਸਮੇਂ ‘ਤੇ ਵਿਭਾਗ ਵਿੱਚ ਕੰਮ ਕਰ ਰਹੇ ਕੱਚੇ ਅਤੇ ਅਨਪੜ੍ਹ ਕਰਮਚਾਰੀਆਂ (519 ਪਟੀਸ਼ਨਰ/ਨਾਨ-ਪਟੀਸ਼ਨਰਜ਼) ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਉਨ੍ਹਾਂ ਦੀਆਂ ਵੱਖ-ਵੱਖ ਮੰਗਾਂ ਨੂੰ ਧਿਆਨ ਨਾਲ ਸੁਣਿਆ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਪ੍ਰਮੁੱਖ ਮੁੱਖ ਵਣਪਾਲ (ਏ.ਪੀ.ਸੀ.ਸੀ.ਐਫ.) ਸੌਰਭ ਗੁਪਤਾ ਅਤੇ ਚੀਫ਼ ਵਾਈਲਡ ਲਾਈਫ਼ ਵਾਰਡਨ ਬਸੰਤ ਰਾਜ ਕੁਮਾਰ ਵੀ ਹਾਜ਼ਿਰ ਸਨ। 

Scroll to Top