Actionpunjab

Action Punjab Logo
Breaking News

Punjab

Punjab

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ

ਸੰਗਰੂਰ, 04 ਅਪ੍ਰੈਲਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ।ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ।ਇਸ ਮੌਕੇ ‘ਤੇ Environment (Protection) Act, 1986 ਅਤੇ Noise Pollution (Regulation and Control) Rules, 2000 ਤਹਿਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤਕ ਲਾਊਡਸਪੀਕਰ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਮਨਾਹੀ ਹੈ, ਲਾਊਡਸਪੀਕਰ ਦੀ ਵਰਤੋਂ ਲਈ ਸੰਬੰਧਿਤ ਅਥਾਰਟੀ ਤੋਂ ਅਗਾਊਂ ਅਨੁਮਤੀ ਲੈਣੀ ਲਾਜ਼ਮੀ ਹੈ, ਦਿਨ ਦੇ ਸਮੇਂ ਨਿਰਧਾਰਤ ਸ਼ੋਰ ਮਿਆਰਾਂ ਦੀ ਪਾਲਣਾ ਕਰਨੀ ਅਤਿ ਜ਼ਰੂਰੀ ਹੈ ਅਤੇ ਹਸਪਤਾਲਾਂ, ਸਕੂਲਾਂ ਅਤੇ ਅਦਾਲਤਾਂ ਦੇ ਨੇੜਲੇ ਖੇਤਰਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤੀ ਜਾਵੇ।ਮੀਟਿੰਗ ਦੌਰਾਨ ਹਾਜ਼ਰ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਸ਼ਾਸਨ ਦੀਆਂ ਹਦਾਇਤਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਭਵਿੱਖ ਵਿੱਚ ਲਾਊਡਸਪੀਕਰ ਦੀ ਵਰਤੋਂ ਸਬੰਧੀ ਸਾਰੇ ਲਾਗੂ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ।ਅੰਤ ਵਿੱਚ ਉਪ-ਮੰਡਲ ਮੈਜਿਸਟ੍ਰੇਟ ਸਤੀਸ਼ ਚੰਦਰ ਵੱਲੋਂ ਸਾਰੇ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਜਨਤਕ ਸ਼ਾਂਤੀ ਅਤੇ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।ਇਸ ਦੇ ਨਾਲ ਹੀ ਇਹ ਫੈਸਲਾ ਵੀ ਲਿਆ ਗਿਆ ਕਿ ਪੁਲਿਸ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਮੌਕੇ ‘ਤੇ ਨਿਰੀਖਣ ਅਤੇ ਮਾਨੀਟਰਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਬਠਿੰਡਾ, 4 ਅਪ੍ਰੈਲ:ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ।ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ਲਿਆ ਅਤੇ ਜ਼ਮੀਨੀ ਹਕੀਕਤਾਂ ਦਾ ਮੁਲਾਂਕਣ ਕਰਨ ਅਤੇ ਤੁਰੰਤ ਧਿਆਨ ਦੇਣ ਦੀ ਲੋੜ ਵਾਲੇ ਖੇਤਰਾਂ ਦੀ ਪਛਾਣ ਕਰਨ ਲਈ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਸ ਦੌਰੇ ਦਾ ਉਦੇਸ਼ ਸੰਸਥਾ ਨੂੰ ਸਮਰਥਨ ਦੇਣਾ ਅਤੇ ਮਜ਼ਬੂਤ ਕਰਨਾ ਹੈ, ਨਾ ਕਿ ਕਮੀਆਂ ਲੱਭਣਾ। ਦੌਰੇ ਦਾ ਵਿਆਪਕ ਉਦੇਸ਼ ਇਸ ਨੂੰ ਪੂਰੇ ਸੂਬੇ ਲਈ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਿੱਚ ਬਦਲਣਾ ਹੈ।”ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ। ਇਹ ਹਸਪਤਾਲ ਪਹਿਲਾਂ ਹੀ ਮਾਲਵਾ ਖੇਤਰ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰ ਰਿਹਾ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਪੰਜਾਬ ਭਰ ਵਿੱਚ ਮੋਹਰੀ ਸਿਹਤ ਸੰਭਾਲ ਕੇਂਦਰ ਵਜੋਂ ਹੋਰ ਮਜ਼ਬੂਤ ਕੀਤਾ ਜਾਵੇ।”ਲਗਾਤਾਰ ਅਪਗ੍ਰੇਡੇਸ਼ਨ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਦੌਰੇ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੈ, ਸਗੋਂ ਇਸ ਸੰਸਥਾ ਨੂੰ ਸੂਬੇ ਭਰ ਵਿੱਚ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕਰਨਾ ਹੈ। ਦੌਰੇ ਦੌਰਾਨ ਮੈਂ ਇਸ ਅਹਿਮ ਸੰਸਥਾ ਦੀਆਂ ਜ਼ਮੀਨੀ ਹਕੀਕਤਾਂ ਅਤੇ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਸਾਰੇ ਮੁੱਖ ਭਾਈਵਾਲਾਂ ਨਾਲ ਗੱਲਬਾਤ ਕੀਤੀ।”ਮਰੀਜ਼ਾਂ ਦੇ ਇਲਾਜ ਨੂੰ ਬਿਹਤਰ ਬਣਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸੰਸਥਾ ਵਿੱਚ ਕਈ ਲੋੜੀਂਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ, “ਕਈ ਸਹੂਲਤਾਂ ਸ਼ੁਰੂ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਯਕੀਨੀ ਬਣਾਉਣ ਲਈ ਠੋਸ ਯਤਨ ਕੀਤੇ ਜਾਣਗੇ। ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਲਾਭ ਪਹੁੰਚ ਸਕੇ।”ਇਲਾਜ ਦੇ ਤਰੀਕਿਆਂ ਨੂੰ ਆਧੁਨਿਕ ਬਣਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਅੱਗੇ ਕਿਹਾ, “ਇਸ ਹਸਪਤਾਲ ਵਿੱਚ ਰੋਬੋਟਿਕ ਸਰਜਰੀ ਸ਼ੁਰੂ ਕਰਨ ਲਈ ਜਲਦੀ ਤੋਂ ਜਲਦੀ ਜ਼ਰੂਰੀ ਕਦਮ ਚੁੱਕੇ ਜਾਣਗੇ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”ਸਟਾਫ ਦੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਸਪਤਾਲ ਇਸ ਸਮੇਂ ਸਟਾਫ ਦੀ ਘਾਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਹਸਪਤਾਲ ਵਿੱਚ ਸਟਾਫ ਦੀ ਘਾਟ ਹੈ, ਇਸ ਲਈ ਵੱਡੇ ਜਨਤਕ ਹਿੱਤ ਵਿੱਚ ਹੋਰ ਸਟਾਫ ਦੀ ਭਰਤੀ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।”ਪੰਜਾਬ ਸਰਕਾਰ ਦੀ ਪਹੁੰਚਯੋਗ ਸਿਹਤ ਸੰਭਾਲ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਯੂਸ਼ਮਾਨ ਕਾਰਡ ਧਾਰਕ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਇਸ ਸਰਵੋਤਮ ਕੈਂਸਰ ਕੇਅਰ ਹਸਪਤਾਲ ਵਿੱਚ ਇਲਾਜ ਦੇ ਹੱਕਦਾਰ ਹਨ। ਪੰਜਾਬ ਸਰਕਾਰ ਸੂਬੇ ਦੇ ਸਾਰੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।” 

Punjab

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਮੋਗਾ, 4 ਅਪ੍ਰੈਲ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ।ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਤਬਦੀਲੀ ਲਿਆ ਰਹੀ ਹੈ।ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਪ’ ਸਰਕਾਰ ਕਿਸਾਨਾਂ ਦੀ ਕਣਕ ਦੇ  ਦਾਣੇ-ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ  ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਾਸ਼ਤਕਾਰ ਆੜ੍ਹਤੀਆਂ ਦੇ ਰਹਿਮੋ-ਕਰਮ ’ਤੇ ਨਾ ਰਹੇ। ਇਸ ਤਰ੍ਹਾਂ ਸੂਬਾ ਸਰਕਾਰ ਹਰ ਪਿੰਡ ਅਤੇ ਸ਼ਹਿਰ ਨੂੰ ਜੋੜਨ ਵਾਲੇ ਵਿਕਾਸ ਮਾਡਲ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਲਗਾਤਾਰ ਅੱਗੇ ਵਧ ਰਹੀ ਹੈ।ਮੋਗਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਵਾਰ-ਵਾਰ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬਰਬਾਦ ਕੀਤਾ ਹੈ, ਸਗੋਂ ਗੁਰੂਆਂ ਅਤੇ ਗੁਰਬਾਣੀ ਦਾ ਵੀ ਘੋਰ ਨਿਰਾਦਰ ਕੀਤਾ ਹੈ।’’”ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਕਤਲੇਆਮ ਕੀਤਾ ਹੈ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ, ਬਲਕਿ ਨਸ਼ਿਆਂ ਨੂੰ ਵੇਚਣ ਜਾਂ ਸਪਲਾਈ ਕਰਨ ਲਈ ਸਰਕਾਰੀ ਵਾਹਨਾਂ ਦੀ ਵੀ ਵਰਤੋਂ ਕੀਤੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਆਗੂ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਸਾਰਾ ਵਿਕਾਸ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਹੋਇਆ ਹੈ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੱਖੋਂ-ਪਰੋਖੇ ਕਰੀ ਬੈਠੇ ਹਨ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਨੂੰ ਵਰਤਿਆ ਅਤੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਇੱਕ ਨਾ-ਮੁਆਫੀਯੋਗ ਗੁਨਾਹ ਹੈ। ਉਹ ਪੰਥ ਅਤੇ ਪੰਜਾਬ ਦੇ ਵਿਰੋਧੀ ਤਾਕਤਾਂ ਦੇ ਹਮਾਇਤੀ ਹਨ।”ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?’’ ਉਨ੍ਹਾਂ ਅੱਗੇ ਕਿਹਾ, ‘‘ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਥਾਂ ਬਚਾਉਣ ਲਈ ਕਾਲੇ ਖੇਤੀ ਕਾਨੂੰਨਾਂ ’ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ।’’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਹੈ। ਇਹ ਪੰਜਾਬ ਵਿਰੋਧੀ ਤਾਕਤਾਂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੀਆਂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਇਹ ਆਗੂ ਕੇਂਦਰ ਅਤੇ ਨਰਿੰਦਰ ਮੋਦੀ, ਜੋ ਪੰਜਾਬ ਨੂੰ ਬਰਬਾਦ ਕਰ ਰਹੇ ਹਨ, ਦੇ ਖਿਲਾਫ ਚੁੱਪ ਹਨ।ਉਨ੍ਹਾਂ ਅੱਗੇ ਕਿਹਾ, “ਇਹ ਆਗੂ ਮੇਰੇ ਖਿਲਾਫ਼ ਬੋਲਣ ਵਿੱਚ ਕੋਈ ਕਸਰ ਨਹੀਂ ਛੱਡਦੇ ਕਿਉਂਕਿ ਉਹ ਪੰਜਾਬ ਦੀ ਤਰੱਕੀ ਤੋਂ ਨਾ-ਖੁਸ਼ ਹਨ। ਲੋਕਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਕੱਢ ਕੇ ਸਬਕ ਸਿਖਾਉਣਾ ਚਾਹੀਦਾ ਹੈ। ਸੁਖਬੀਰ ਬਾਦਲ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਪੰਜਾਬ ਲਈ ਬੇਗਾਨੇ ਹਨ ਕਿਉਂਕਿ ਉਨ੍ਹਾਂ ਦਾ ਲੋਕਾਂ ਨਾਲ ਕੋਈ ਮੇਲ ਨਹੀਂ ਹੈ।’’”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੀ ਸਕੂਲੀ ਪੜ੍ਹਾਈ ਤੋਂ ਲੈ ਕੇ ਕੱਪੜਿਆਂ ਅਤੇ ਆਦਤਾਂ ਤੱਕ ਉਨ੍ਹਾਂ ਲੋਕਾਂ ਦਾ ਆਮ ਪੰਜਾਬੀਆਂ ਨਾਲ ਕੁਝ ਵੀ ਮੇਲ ਨਹੀਂ ਖਾਂਦਾ। ਇਹ ਆਗੂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਅਣਜਾਣ ਹਨ ਕਿਉਂਕਿ ਉਹ ਪੰਜਾਬ ਦੇ ਅਸਲ ਹਾਲਾਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਨੇ ਕਦੇ ਖੇਤਾਂ ਦਾ ਗੇੜਾ ਤੱਕ ਨਹੀਂ ਮਾਰਿਆ ਤਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕੀ ਜਾਣ ਸਕਦੇ ਹਨ।”’’ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ, ਪਰ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਪਰਜੀਵੀਆਂ ਵਾਂਗ ਪੰਜਾਬ ਦੇ ਸਰੋਤਾਂ ਦਾ ਲਹੂ ਚੂਸਿਆ ਅਤੇ ਅੱਜ ਵੀ ਉਨ੍ਹਾਂ ਕੋਲ ਸੱਤਾ ਦੀ ਭੁੱਖ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਉਹ ਮੈਨੂੰ ਗਾਲ੍ਹਾਂ ਕੱਢਣ ਅਤੇ ਆਪਣੀ ਹਾਈ ਕਮਾਂਡ ਨੂੰ ਵੀਡੀਓ ਭੇਜਣ ਵਿੱਚ ਇੱਕ ਦੂਜੇ ਤੋਂ ਮੂਹਰੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਟੀਚਾ ਜਾਂ ਉਦੇਸ਼ ਨਹੀਂ ਹੈ ਅਤੇ ਉਹ ਨਿੱਜੀ ਮੁਫਾਦਾਂ ਵਿੱਚ ਗੜੁੱਚ ਹਨ। ਜਦੋਂ ਕਿ ਸਾਡੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਹਰ ਯਤਨ ਕਰ ਰਹੀ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਚੋਂ ਮੋਹਰੀ ਸੂਬਾ ਬਣੇਗਾ।ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਅਸੀਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ।ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, 90 ਫੀਸਦ ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਸਰਕਾਰ ਨੇ ਨਹਿਰੀ ਪ੍ਰਣਾਲੀਆਂ ਨੂੰ ਸੁਰਜੀਤ ਕਰਨ ‘ਤੇ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਲੱਗਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਹੁਣ ਵਧ ਕੇ 68 ਫੀਸਦ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਲੰਬੇ 18349 ਜਲ ਮਾਰਗਾਂ ਨੂੰ ਸੁਰਜੀਤ ਕਰਕੇ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਦੇ ਖੇਤਾਂ ਤੱਕ ਜਾ ਕੇ ਨਹਿਰਾਂ ਬੰਦ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਆਮ

Punjab

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 4 ਅਪ੍ਰੈਲ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। 

Punjab

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਅਪ੍ਰੈਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੀਮ ਨੂੰ ਸੂਬੇ ਭਰ ਵਿੱਚ ਮਿਲੇ ਭਰਵੇਂ ਅਤੇ ਉਤਸ਼ਾਹਜਨਕ ਹੁੰਗਾਰੇ ਬਾਰੇ ਦੱਸਿਆ। ਉਨ੍ਹਾਂ ਕਿਹਾ, “ਹੁਣ ਤੱਕ, ਕਰ ਵਿਭਾਗ ਨੂੰ ਸਫਲਤਾਪੂਰਵਕ 9,151 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਉਤਸ਼ਾਹਪੂਰਨ ਸ਼ਮੂਲੀਅਤ ਸਦਕਾ 134.21 ਕਰੋੜ ਰੁਪਏ ਦੇ ਕੁੱਲ ਮਾਲੀਏ ਦੀ ਵਸੂਲੀ ਹੋਈ ਹੈ, ਜੋ ਕਿ ਮੌਜੂਦਾ ਸਰਕਾਰ ਵਿੱਚ ਟੈਕਸ ਦਾਤਿਆਂ ਦੇ ਵਿਸ਼ਵਾਸ ਅਤੇ ਨਿਰੰਤਰ ਮਾਲੀਆ ਜੁਟਾਉਣ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ 446.17 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਛੋਟ ਦੇਣ ਸਦਕਾ ਕਾਰੋਬਾਰੀਆਂ ਨੂੰ ਇਸ ਪਹਿਲਕਦਮੀ ਦਾ ਬਹੁਤ ਫਾਇਦਾ ਹੋਇਆ ਹੈ।”ਪਿਛਲੀਆਂ ਓ.ਟੀ.ਐਸ ਪਹਿਲਕਦਮੀਆਂ ਦੀ ਸਫਲਤਾ ‘ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ, “ਵਿੱਤੀ ਸਾਲ 2022-23 ਵਿੱਚ ਓ.ਟੀ.ਐਸ.-2 ਤਹਿਤ 2,487 ਅਰਜ਼ੀਆਂ ਪ੍ਰਾਪਤ ਹੋਈਆਂ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਗਿਆ ਸੀ, ਜਦਕਿ ਵਿੱਤੀ ਸਾਲ 2023-24 ਵਿੱਚ ਓ.ਟੀ.ਐਸ.-3 ਦੇ ਤਹਿਤ ਲਗਭਗ 70,000 ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਇਹ ਇਤਿਹਾਸਕ ਸ਼ਮੂਲੀਅਤ ਅਜਿਹੀਆਂ ਸਕੀਮਾਂ ਦੀ ਵੱਡੀ ਸਮਰੱਥਾ ਨੂੰ ਦਰਸਾਉਂਦੀ ਹੈ ਅਤੇ ਇਹ ਸੰਕੇਤ ਮਿਲਦਾ ਹੈ ਕਿ ਯੋਗ ਟੈਕਸ ਦਾਤਿਆਂ ਦਾ ਇੱਕ ਵੱਡਾ ਹਿੱਸਾ ਅਜੇ ਵੀ ਮੌਜੂਦਾ 2025 ਸਕੀਮ ਅਧੀਨ ਲਾਭ ਲੈਣ ਤੋਂ ਵਾਂਝਾ ਹੈ।” ਉਨ੍ਹਾਂ ਕਿਹਾ ਕਿ ਇਹ ਤਾਜ਼ਾ ਵਾਧਾ ਦੇਣ ਦਾ ਫੈਸਲਾ ਸਿੱਧੇ ਤੌਰ ‘ਤੇ ਫੀਲਡ ਤੋਂ ਮਿਲੇ ਫੀਡਬੈਕ ਦੇ ਆਧਾਰ ‘ਤੇ ਲਿਆ ਗਿਆ ਹੈ, ਜਿਸਦਾ ਮੁੱਖ ਉਦੇਸ਼ ਟੈਕਸ ਦਾਤਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ, ਚੱਲ ਰਹੀਆਂ ਮੁਕੱਦਮੇਬਾਜ਼ੀਆਂ ਨੂੰ ਕਾਫ਼ੀ ਹੱਦ ਤੱਕ ਘਟਾਉਣਾ, ਅਤੇ ਸੂਬੇ ਦੇ ਖਜ਼ਾਨੇ ਲਈ ਮਾਲੀਏ ਦੀ ਵਸੂਲੀ ਨੂੰ ਹੋਰ ਵਧਾਉਣਾ ਹੈ।ਮਿਤੀ ਵਿੱਚ ਵਾਧੇ ਦੀ ਸਹੂਲਤ ਦੇਣ ਦੇ ਬਾਵਜੂਦ, ਵਿੱਤ ਮੰਤਰੀ ਨੇ ਜਾਣਬੁੱਝ ਕੇ ਡਿਫਾਲਟਰ ਬਣਨ ਵਾਲਿਆਂ ਨੂੰ ਸਖ਼ਤ ਅਤੇ ਸਪੱਸ਼ਟ ਚੇਤਾਵਨੀ ਦਿੰਦਿਆਂ ਸਪੱਸ਼ਟ ਕੀਤਾ ਕਿ ਇਹ ਬਿਲਕੁਲ ਆਖਰੀ ਮੌਕਾ ਹੋਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ, “ਜਿਹੜੇ ਟੈਕਸ ਦਾਤੇ 31 ਮਈ 2026 ਦੀ ਆਖਰੀ ਮਿਤੀ ਤੱਕ ਇਸ ਸਕੀਮ ਵਿੱਚ ਸ਼ਾਮਲ ਨਹੀਂ ਹੋਣਗੇ, ਉਨ੍ਹਾਂ ਨੂੰ ਕਾਨੂੰਨ ਦੇ ਅਨੁਸਾਰ ਸਖਤ ਵਸੂਲੀ ਕਾਰਵਾਈਆਂ ਦਾ ਸਾਹਮਣਾ ਕਰਨਾ ਪਵੇਗਾ। ਕਰ ਵਿਭਾਗ ਨੇ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਡਿਫਾਲਟ ਕੇਸਾਂ ਦੀ ਸਰਗਰਮੀ ਨਾਲ ਪਛਾਣ ਕਰ ਲਈ ਹੈ।”ਵਿੱਤ ਮੰਤਰੀ ਚੀਮਾ ਨੇ ਸਪੱਸ਼ਟ ਕੀਤਾ ਕਿ ਜਿੱਥੇ ਵੀ ਲੋੜ ਪਈ, ਸੂਬਾ ਸਰਕਾਰ ਬਕਾਇਆ ਟੈਕਸ ਦੀ ਵਸੂਲੀ ਲਈ ਜਾਇਦਾਦਾਂ ਨੂੰ ਜ਼ਬਤ ਕਰਨ ਅਤੇ ਉਨ੍ਹਾਂ ਦੀ ਨਿਲਾਮੀ ਕਰਨ ਦੀ ਕਾਰਵਾਈ ਸਖਤੀ ਨਾਲ ਸ਼ੁਰੂ ਕਰੇਗੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਆਪਕ ਨਜ਼ਰੀਏ ਨੂੰ ਦੁਹਰਾਉਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਟੈਕਸ ਵਿਵਾਦਾਂ ਨੂੰ ਹੱਲ ਕਰਨ ਲਈ ਇੱਕ ਨਿਰਪੱਖ, ਪਾਰਦਰਸ਼ੀ, ਅਤੇ ਬਹੁਤ ਹੀ ਕੁਸ਼ਲ ਵਿਧੀ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਇਹ ਰਣਨੀਤਕ ਪਹੁੰਚ ਨਾ ਸਿਰਫ਼ ਵਪਾਰਕ ਭਾਈਚਾਰੇ ਦੇ ਪਿਛਲੇ ਬਕਾਇਆਂ ਨੂੰ ਖਤਮ ਕਰਕੇ ਉਨ੍ਹਾਂ ਦੀ ਮਦਦ ਕਰਦੀ ਹੈ ਬਲਕਿ ਸੂਬੇ ਦੀ ਵਿੱਤੀ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਸਾਰੇ ਯੋਗ ਟੈਕਸ ਦਾਤਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਵਧਾਈ ਗਈ ਆਖਰੀ ਮਿਤੀ ਦਾ ਲਾਭ ਉਠਾਉਣ ਅਤੇ ਭਵਿੱਖ ਵਿੱਚ ਕਿਸੇ ਵੀ ਸਖਤ ਵਸੂਲੀ ਕਾਰਵਾਈ ਤੋਂ ਬਚਣ ਲਈ ਆਪਣੇ ਬਕਾਏ ਦਾ ਤੁਰੰਤ ਨਿਪਟਾਰਾ ਕਰਨ।” ——- 

Punjab

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

* ਪਟਿਆਲਾ, 4 ਅਪ੍ਰੈਲ 2026 ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ ‘ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌਕੇ ‘ਤੇ ਹੀ ਸਿਹਤ ਕਾਰਡ ਜਾਰੀ ਕੀਤੇ ਗਏ। ਹਰੇਕ ਕਾਰਡ ਪ੍ਰਤੀ ਪਰਿਵਾਰ ਪ੍ਰਤੀ ਸਾਲ ₹੧੦ ਲੱਖ ਤੱਕ ਦੇ ਨਕਦੀ-ਰਹਿਤ (cashless) ਇਲਾਜ ਦੀ ਸਹੂਲਤ ਦਿੰਦਾ ਹੈ। ਇਹ ਉਨ੍ਹਾਂ ਮੁਲਾਜ਼ਮਾਂ ਨੂੰ ਮਹੱਤਵਪੂਰਨ ਵਿੱਤੀ ਸੁਰੱਖਿਆ ਪ੍ਰਦਾਨ ਕਰਦਾ ਹੈ ਜੋ ਅਕਸਰ ਅਨਿਯਮਿਤ ਆਮਦਨ, ਕੰਮ ਦੇ ਲੰਬੇ ਘੰਟੇ ਅਤੇ ਆਪਣੇ ਕਿੱਤੇ ਦੇ ਸਰੀਰਕ ਤਣਾਅ ਕਾਰਨ ਇਲਾਜ ਵਿੱਚ ਦੇਰੀ ਕਰਦੇ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅਧੀਨ ਲਿਆਉਣਾ ਇੱਕ ਅਹਿਮ ਕਦਮ ਹੈ, ਕਿਉਂਕਿ ਉਹ ਲਗਾਤਾਰ ਸਫ਼ਰ ਵਿੱਚ ਰਹਿੰਦੇ ਹਨ ਅਤੇ ਅਕਸਰ ਇਲਾਜ ਵਿੱਚ ਦੇਰੀ ਕਰਦੇ ਹਨ। ਇਸ ਕਵਰੇਜ ਦੇ ਨਾਲ, ਉਹ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਬਿਨਾਂ ਕਿਸੇ ਝਿਜਕ ਦੇ ਇਲਾਜ ਦੀ ਸਹੂਲਤ ਪ੍ਰਾਪਤ ਕਰ ਸਕਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਲੋੜ ਪੈਣ ‘ਤੇ ਸਿਸਟਮ ਉਨ੍ਹਾਂ ਦੀ ਮਦਦ ਕਰੇਗਾ।” ਪੀ.ਆਰ.ਟੀ.ਸੀ. (PRTC) ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ, “ਸਾਡੇ ਟ੍ਰਾਂਸਪੋਰਟ ਮੁਲਾਜ਼ਮਾਂ ਪੰਜਾਬ ਨੂੰ ਜੋੜ ਕੇ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਉਨਾ ਹੀ ਮਹੱਤਵਪੂਰਨ ਹੈ। ਇਹ ਕੈਂਪ ਸਿਹਤ ਸਹੂਲਤਾਂ ਤੱਕ ਪਹੁੰਚ ਨੂੰ ਸਰਲ ਬਣਾਉਂਦਾ ਹੈ ਅਤੇ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਪਣੇ ਕੰਮ ਵਿੱਚ ਵਿਘਨ ਪਾਏ ਬਿਨਾਂ ਇਸ ਯੋਜਨਾ ਦੇ ਦਾਇਰੇ ਵਿੱਚ ਆਉਣ ਦੀ ਇਜਾਜ਼ਤ ਦਿੰਦਾ ਹੈ।” ਆਪ (AAP) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੋਟ ਕੀਤਾ ਕਿ ਇਸ ਵੱਡੀ ਸ਼ਮੂਲੀਅਤ ਨੇ ਟ੍ਰਾਂਸਪੋਰਟ ਮੁਲਾਜ਼ਮਾਂ ਵਿੱਚ ਯੋਜਨਾ ਪ੍ਰਤੀ ਵਧਦੇ ਭਰੋਸੇ ਨੂੰ ਦਰਸਾਇਆ ਹੈ। ਉਨ੍ਹਾਂ ਕਿਹਾ, “ਉਹ ਇਸ ਲਈ ਅੱਗੇ ਆ ਰਹੇ ਹਨ ਕਿਉਂਕਿ ਉਹ ਆਪਣੀ ਜ਼ਿੰਦਗੀ ਵਿੱਚ ਇਸਦਾ ਪ੍ਰਭਾਵ ਦੇਖ ਸਕਦੇ ਹਨ- ਸਰਕਾਰੀ ਅੰਕੜਿਆਂ ਵਿੱਚ ਨਹੀਂ, ਸਗੋਂ ਸੜਕਾਂ ‘ਤੇ ਅਤੇ ਆਪਣੇ ਪਰਿਵਾਰਾਂ ਵਿੱਚ। ਉਨ੍ਹਾਂ ਮੁਲਾਜ਼ਮਾਂ ਲਈ ਜਿਨ੍ਹਾਂ ਨੇ ਸਾਲਾਂ ਤੋਂ ਬਿਨਾਂ ਕਿਸੇ ਭਰੋਸੇਮੰਦ ਸਿਹਤ ਕਵਰ ਦੇ ਗੁਜ਼ਾਰੇ ਹਨ, ਇਹ ਭਰੋਸਾ ਸਭ ਕੁਝ ਬਦਲ ਦਿੰਦਾ ਹੈ। ਇਹ ਸਿਹਤ ਸਹੂਲਤਾਂ ਨੂੰ ਸਹੀ ਅਰਥਾਂ ਵਿੱਚ ਪਹੁੰਚਯੋਗ ਬਣਾਉਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਵਿੱਚ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।” ਕੈਂਪ ਦੌਰਾਨ ਇੱਕ ਖਾਸ ਮਾਮਲੇ ਵਿੱਚ, ੬੩ ਸਾਲਾ ਨੇਤਰਹੀਣ ਸੀਨੀਅਰ ਨਾਗਰਿਕ ਅਤੇ ਸਾਬਕਾ ਪੀ.ਆਰ.ਟੀ.ਸੀ.  ਮੁਲਾਜ਼ਮ , ਮਹਿੰਦਰ ਸਿੰਘ ਨੂੰ ਇਸ ਯੋਜਨਾ ਦੇ ਤਹਿਤ ਰਜਿਸਟਰ ਕੀਤਾ ਗਿਆ। ਇਹ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਕਿਵੇਂ ਇਹ ਜ਼ਮੀਨੀ ਮਾਡਲ ਉਨ੍ਹਾਂ ਵਿਅਕਤੀਆਂ ਤੱਕ ਪਹੁੰਚ ਰਿਹਾ ਹੈ ਜੋ ਸੁਤੰਤਰ ਤੌਰ ‘ਤੇ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਸਭ ਤੋਂ ਵੱਡੀਆਂ ਰੁਕਾਵਟਾਂ ਦਾ ਸਾਹਮਣਾ ਕਰਦੇ ਹਨ। ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸ਼ਾਮਲ ਕਰਨਾ ਇਸ ਯੋਜਨਾ ਦੇ ਦਾਇਰੇ ਵਿੱਚ ਇੱਕ ਮਹੱਤਵਪੂਰਨ ਵਿਸਤਾਰ ਹੈ, ਜੋ ਸੰਗਠਿਤ ਅਤੇ ਅਰਧ-ਸੰਗਠਿਤ ਦੋਵਾਂ ਕਾਮਾ ਵਰਗਾਂ ਨੂੰ ਵਿਆਪਕ ਸਿਹਤ ਕਵਰੇਜ ਦੇ ਅਧੀਨ ਲਿਆਉਂਦਾ ਹੈ। ਇਹ ਪਹਿਲਕਦਮੀ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਤੇਜ਼ੀ ਨਾਲ ਵਧ ਰਹੇ ਪਸਾਰ ‘ਤੇ ਅਧਾਰਤ ਹੈ। ਹੁਣ ਤੱਕ ੩੦ ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ, ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਜ਼ਾਨਾ ੫੦,੦੦੦ ਤੋਂ ਵੱਧ ਨਿਵਾਸੀ ਰਜਿਸਟਰ ਹੋ ਰਹੇ ਹਨ। ਪੰਜਾਬ ਸਰਕਾਰ ਨੇ ਇਸ ਯੋਜਨਾ ਦੀ ਪਹੁੰਚ ਅਤੇ ਸਮਰੱਥਾ ਨੂੰ ਵਧਾਉਣ ਲਈ ੨੦੨੬–੨੭ ਦੇ ਬਜਟ ਵਿੱਚ ੨,੦੦੦ ਕਰੋੜ ਰੁਪਏ ਦਾ ਪ੍ਰਬੰਧ ਕਰਕੇ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ​​ਕੀਤਾ ਹੈ। ਭਗਵੰਤ ਮਾਨ ਸਰਕਾਰ ਨਿਵਾਸੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਕਿ ਉਹ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦੀ-ਰਹਿਤ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕੇਂਦਰਾਂ ਅਤੇ ਜ਼ਮੀਨੀ ਕੈਂਪਾਂ ਰਾਹੀਂ ਆਪਣੇ ਸਿਹਤ ਕਾਰਡ ਜ਼ਰੂਰ ਬਣਵਾਉਣ। 

Punjab

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ

ਚੰਡੀਗੜ੍ਹ, 4 ਅਪ੍ਰੈਲ 2026-        ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹਿਣ ‘ਤੇ ਤਿੱਖਾ ਹਮਲਾ ਕੀਤਾ। ਆਗੂਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਾਰ-ਵਾਰ ਰਾਬਤਾ ਕਰਨ ਦੇ ਬਾਵਜੂਦ 8,500 ਕਰੋੜ ਰੁਪਏ ਦੇ ਆਰਡੀਐਫ ਬਕਾਏ, 60,000 ਕਰੋੜ ਰੁਪਏ ਦੇ ਜੀਐਸਟੀ ਨੁਕਸਾਨ ਅਤੇ 1,600 ਕਰੋੜ ਰੁਪਏ ਦੀ ਹੜ੍ਹ ਰਾਹਤ ਵਰਗੇ ਗੰਭੀਰ ਮੁੱਦਿਆਂ ਨੂੰ ਨਹੀਂ ਚੁੱਕਿਆ ਗਿਆ। ਇਸ ਚੁੱਪ ਨੂੰ ਪੰਜਾਬ ਦੇ ਲੋਕਾਂ ਅਤੇ ਫਤਵੇ ਨਾਲ ਵਿਸ਼ਵਾਸਘਾਤ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੇ ਸਰੋਕਾਰਾਂ ਅਤੇ ਹੜ੍ਹ ਪੀੜਤਾਂ ਦੀ ਦੁਰਦਸ਼ਾ ਨੂੰ ਨਾ ਉਠਾਉਣਾ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਟੁੱਟੇ ਹੋਣ ਨੂੰ ਦਰਸਾਉਂਦਾ ਹੈ। ਸੰਸਦੀ ਨੁਮਾਇੰਦਗੀ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਧਾਇਕਾਂ ਨੇ ਇਸ ਉਮੀਦ ਨਾਲ ਰਾਜ ਸਭਾ ਲਈ ਚੁਣਿਆ ਸੀ ਕਿ ਉਹ ਰਾਸ਼ਟਰੀ ਪੱਧਰ ‘ਤੇ ਸੂਬੇ ਦੇ ਸਰੋਕਾਰਾਂ ਦੀ ਜ਼ੋਰਦਾਰ ਨੁਮਾਇੰਦਗੀ ਕਰਨਗੇ। ਹਾਲਾਂਕਿ, ਉਨ੍ਹਾਂ ਨੇ ਪੰਜਾਬ ਨਾਲ ਸਬੰਧਤ ਇੱਕ ਵੀ ਸੰਵੇਦਨਸ਼ੀਲ ਮੁੱਦਾ ਉਠਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕੀਤਾ। ਮੁੱਖ ਵਿੱਤੀ ਮੁੱਦਿਆਂ ਦੀ ਸੂਚੀ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ।ਉਹ ਲਗਭਗ 8,500 ਕਰੋੜ ਰੁਪਏ ਦੇ ਬਕਾਇਆ ਪੇਂਡੂ ਵਿਕਾਸ ਫੰਡ, ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਹੋਏ ਲਗਭਗ 60,000 ਕਰੋੜ ਰੁਪਏ ਦੇ ਵੱਡੇ ਜੀਐਸਟੀ ਨੁਕਸਾਨ ਅਤੇ ਜੀਐਸਟੀ ਮੁਆਵਜ਼ੇ ਵਿੱਚ ਤਬਦੀਲੀਆਂ ਕਾਰਨ ਹੋਏ 5,000-6,000 ਕਰੋੜ ਰੁਪਏ ਦੇ ਵਾਧੂ ਵਿੱਤੀ ਨੁਕਸਾਨ ਸਮੇਤ ਕਈ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹੇ। ਨੈਸ਼ਨਲ ਹੈਲਥ ਮਿਸ਼ਨ ਤਹਿਤ ਫੰਡਾਂ ਦੇ ਮੁੱਦੇ ਨੂੰ ਵੀ ਸਹੀ ਢੰਗ ਨਾਲ ਨਹੀਂ ਉਠਾਇਆ ਗਿਆ। ਹੜ੍ਹ ਰਾਹਤ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ 1,600 ਕਰੋੜ ਰੁਪਏ ਦੀ ਰਾਹਤ ਦੇ ਐਲਾਨ ਦੇ ਬਾਵਜੂਦ, ਉਸ ਰਕਮ ਦਾ ਇੱਕ ਹਿੱਸਾ ਵੀ ਪੰਜਾਬ ਦੇ ਖਜ਼ਾਨੇ ਵਿੱਚ ਨਹੀਂ ਪਹੁੰਚਿਆ। ਇਹ ਸਾਰੇ ਮੁੱਦੇ ਵਾਰ-ਵਾਰ ਰਾਘਵ ਚੱਢਾ ਦੇ ਧਿਆਨ ਵਿੱਚ ਲਿਆਂਦੇ ਗਏ ਸਨ, ਫਿਰ ਵੀ ਉਨ੍ਹਾਂ ਨੇ ਸੰਸਦ ਵਿੱਚ ਇਨ੍ਹਾਂ ਵਿੱਚੋਂ ਇੱਕ ਵੀ ਮੁੱਦਾ ਨਹੀਂ ਉਠਾਇਆ। ਨਿਰਾਸ਼ਾ ਜ਼ਾਹਰ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਉਮੀਦ ਨਾਲ ਰਾਜ ਸਭਾ ਵਿੱਚ ਭੇਜਿਆ ਸੀ, ਪਰ ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਸਾਹਮਣੇ ਇਨ੍ਹਾਂ ਮੁੱਦਿਆਂ ‘ਤੇ ਇੱਕ ਵਾਰ ਵੀ ਜ਼ਬਾਨ ਨਹੀਂ ਖੋਲ੍ਹੀ। ਇਹ ਸਪੱਸ਼ਟ ਤੌਰ ‘ਤੇ ਇਕ ਸਮਝੌਤੇ ਨੂੰ ਦਰਸਾਉਂਦਾ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਮੌਕੇ ਦੇਣ ਵਾਲੀ ਪਾਰਟੀ ਹੈ, ਪਰ ਅਜਿਹੇ ਅਹਿਮ ਮੁੱਦਿਆਂ ‘ਤੇ ਚੁੱਪ ਰਹਿਣਾ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੈ। ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ,ਮ ਕਿ ਰਾਘਵ ਚੱਢਾ ਨੂੰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਉੱਚਾ ਚੁੱਕਣ ਵਿੱਚ ਨਿਭਾਈ ਗਈ ਭੂਮਿਕਾ ਨੂੰ ਯਾਦ ਰੱਖਣਾ ਚਾਹੀਦਾ ਹੈ। ਪੰਜਾਬ ਦੇ ਭਖਦੇ ਮੁੱਦਿਆਂ ਜਿਵੇਂ ਕਿ ਬਕਾਇਆ ਆਰ.ਡੀ.ਐਫ. ਫੰਡ ਅਤੇ ਹੜ੍ਹ ਰਾਹਤ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ, ਉਨ੍ਹਾਂ ਨੇ ਗੈਰ-ਸਬੰਧਤ ਮੁੱਦਿਆਂ ਨੂੰ ਉਠਾਉਣ ਦੀ ਚੋਣ ਕੀਤੀ, ਜਿਸ ਨੂੰ ਪੂਰੇ ਦੇਸ਼ ਨੇ ਦੇਖਿਆ ਹੈ। ਪਾਰਟੀ ਦੇ ਸਿਧਾਂਤਾਂ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿਆਮ ਆਦਮੀ ਪਾਰਟੀ ਦੀ ਸਥਾਪਨਾ ਲੋਕਾਂ ਦੇ ਹੱਕਾਂ ਲਈ ਨਿਡਰ ਹੋ ਕੇ ਲੜਨ ਦੇ ਸਿਧਾਂਤ ‘ਤੇ ਕੀਤੀ ਗਈ ਸੀ ਅਤੇ ਉਸ ਮਾਰਗ ਤੋਂ ਕਿਸੇ ਵੀ ਤਰ੍ਹਾਂ ਦਾ ਭਟਕਣਾ ਅਣਕਿਆਸਿਆ ਅਤੇ ਅਸਵੀਕਾਰਨਯੋਗ ਹੈ। ਰਾਘਵ ਚੱਢਾ ਨੂੰ ਆਤਮ-ਪੜਚੋਲ ਕਰਨੀ ਚਾਹੀਦੀ ਹੈ ਅਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਅਤੇ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਨ ਦੇ ਪਾਰਟੀ ਦੇ ਮੁੱਖ ਮਿਸ਼ਨ ਨੂੰ ਯਾਦ ਰੱਖਣਾ ਚਾਹੀਦਾ ਹੈ। ਦੂਜੇ ਪਾਸੇ ‘ਆਪ’ ਦੇ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ ‘ਤੇ ਰਾਘਵ ਚੱਢਾ ਦੀ ਚੁੱਪ ਕਾਰਨ ਡੂੰਘੀ ਨਿਰਾਸ਼ਾ ਹੈ। ਪਾਰਟੀ ਆਗੂਆਂ ਅਤੇ ਪ੍ਰਭਾਵਿਤ ਵਸਨੀਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਸੰਸਦ ਵਿੱਚ ਮੁਆਵਜ਼ੇ ਦਾ ਮੁੱਦਾ ਉਠਾਉਣ ਦੀ ਬੇਨਤੀ ਕੀਤੀ ਸੀ, ਖਾਸ ਤੌਰ ‘ਤੇ ਪ੍ਰਧਾਨ ਮੰਤਰੀ ਵੱਲੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਰਾਹਤ, ਜੋ ਅਜੇ ਤੱਕ ਨਹੀਂ ਮਿਲੀ। ਇੱਕ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਖੜ੍ਹੇ ਹੋ ਕੇ ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਲੋਕਾਂ ਦੇ ਘਰਾਂ, ਫਸਲਾਂ ਅਤੇ ਬੁਨਿਆਦੀ ਢਾਂਚੇ ਦਾ ਭਾਰੀ ਨੁਕਸਾਨ ਹੋਇਆ ਹੈ, ਫਿਰ ਵੀ ਰਾਸ਼ਟਰੀ ਪੱਧਰ ‘ਤੇ ਉਨ੍ਹਾਂ ਦੀ ਆਵਾਜ਼ ਕਦੇ ਨਹੀਂ ਉਠਾਈ ਗਈ। ਅਸੀਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਇਨਸਾਫ਼ ਅਤੇ ਰਾਹਤ ਦੀ ਜ਼ੋਰਦਾਰ ਮੰਗ ਕਰਨ ਦੀ ਉਮੀਦ ਕਰਦੇ ਸੀ, ਪਰ ਉਨ੍ਹਾਂ ਦੀ ਚੁੱਪ ਨੇ ਬਹੁਤ ਨਿਰਾਸ਼ ਕੀਤਾ ਹੈ। ਪੰਜਾਬ ਦੇ ਲੋਕ ਇਸ ਅਣਗਹਿਲੀ ਨੂੰ ਨਹੀਂ ਭੁੱਲਣਗੇ। ‘ਆਪ’ ਆਗੂਆਂ ਨੇ ਸਮੂਹਿਕ ਤੌਰ ‘ਤੇ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਦਿਆਂ ਨੂੰ ਹਰ ਮੰਚ ‘ਤੇ ਜ਼ੋਰਦਾਰ ਢੰਗ ਨਾਲ ਉਠਾਇਆ ਜਾਣਾ ਚਾਹੀਦਾ ਹੈ, ਅਤੇ ਅਜਿਹਾ ਕਰਨ ਵਿੱਚ ਕੋਈ ਵੀ ਅਸਫਲਤਾ ਲੋਕਾਂ ਅਤੇ ‘ਆਪ’ ਵੱਲੋਂ ਦਿੱਤੇ ਗਏ ਫਤਵੇ ਨਾਲ ਵਿਸ਼ਵਾਸਘਾਤ ਦੇ ਬਰਾਬਰ ਹੈ। 

Punjab

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਚੰਡੀਗੜ੍ਹ, 4 ਅਪ੍ਰੈਲ:ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ।ਹੁਣ ਤੱਕ ਦੀ ਪ੍ਰਗਤੀ ਬਾਰੇ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਪ੍ਰੀ-ਐਸ.ਆਈ.ਆਰ. ਮੈਪਿੰਗ ਅਭਿਆਸ ਕੀਤਾ ਗਿਆ ਹੈ। 4 ਅਪ੍ਰੈਲ ਨੂੰ ਸਵੇਰੇ 8:00 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 74.27 ਫ਼ੀਸਦ ਵੋਟਰਾਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ ਰਿਕਾਰਡਾਂ ਨਾਲ ਮੈਪਿੰਗ ਕੀਤੀ ਗਈ ਹੈ। ਕੁੱਲ 2,14,57,521 ਵੋਟਰਾਂ ਵਿੱਚੋਂ ਸੂਬੇ ਭਰ ਵਿੱਚ 1,59,36,941 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ।ਪ੍ਰੀ-ਐਸਆਈਆਰ ਦੇ ਅਭਿਆਸ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ, ਹੈੱਡਕੁਆਰਟਰ ਪੱਧਰ ‘ਤੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਦੁਆਰਾ ਕੀਤੀ ਗਈ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾ ਰਹੀ ਹੈ, ਜਿਸ ਨਾਲ ਨਜ਼ਦੀਕੀ ਨਿਗਰਾਨੀ ਅਤੇ ਮੁੱਦਿਆਂ ਦਾ ਤੁਰੰਤ ਹੱਲ ਸੰਭਵ ਹੋ ਸਕਿਆ ਹੈ।ਜ਼ਿਲ੍ਹਾ-ਵਾਰ ਵੇਰਵੇ ਦਿੰਦਿਆਂ ਮਿੱਤਰਾ ਨੇ ਕਿਹਾ ਕਿ ਤਰਨਤਾਰਨ (88.64 ਫ਼ੀਸਦ), ਮੋਗਾ (86.91 ਫ਼ੀਸਦ), ਸ੍ਰੀ ਮੁਕਤਸਰ ਸਾਹਿਬ (85.47 ਫ਼ੀਸਦ) ਅਤੇ ਮਾਨਸਾ (84.20 ਫ਼ੀਸਦ) ਵਰਗੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੈਪਿੰਗ ਫ਼ੀਸਦ ਦਰਜ ਕੀਤੀ ਹੈ। ਲੁਧਿਆਣਾ (64.14 ਫ਼ੀਸਦ), ਅੰਮ੍ਰਿਤਸਰ (75.60 ਫ਼ੀਸਦ), ਜਲੰਧਰ (68.05 ਫ਼ੀਸਦ), ਅਤੇ ਪਟਿਆਲਾ (69.33 ਫ਼ੀਸਦ) ਸਮੇਤ ਹੋਰ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਵੀ ਕਾਫ਼ੀ ਪ੍ਰਗਤੀ ਦੇਖਣ ਨੂੰ ਮਿਲੀ ਹੈ।*ਵੋਟਰ 2003 ਦੀ ਵੋਟਰ ਸੂਚੀ ਵਿੱਚ ਆਪਣੀ ਵੋਟ ਕਿਵੇਂ ਲੱਭ ਸਕਦੇ ਹਨ*ਮੁੱਖ ਚੋਣ ਅਧਿਕਾਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵੋਟਰ 2003 ਦੀਆਂ ਵੋਟਰ ਸੂਚੀਆਂ, ਜੋ ਕਿ ਐਸਆਈਆਰ ਪ੍ਰਕਿਰਿਆ ਲਈ ਇੱਕ ਮੁੱਖ ਸੰਦਰਭ ਵਜੋਂ ਕੰਮ ਕਰਦੀਆਂ ਹਨ, ਦਾ ਹਵਾਲਾ ਦੇ ਕੇ ਆਪਣੇ ਵੇਰਵਿਆਂ ਨੂੰ ਸਰਗਰਮੀ ਨਾਲ ਲੱਭ ਸਕਦੇ ਹਨ ਅਤੇ ਮੈਪ ਕਰ ਸਕਦੇ ਹਨ । ਵੋਟਰ ਭਾਰਤ ਦੇ ਚੋਣ ਕਮਿਸ਼ਨ ਦੇ ਅਧਿਕਾਰਤ ਪੋਰਟਲ https://voters.eci.gov.in/ ਰਾਹੀਂ 2003 ਦੀ ਵੋਟਰ ਸੂਚੀ ਤੱਕ ਪਹੁੰਚ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ 2003 ਦੀ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਜੇਕਰ ਉਨ੍ਹਾਂ ਦਾ ਨਾਮ ਨਹੀਂ ਮਿਲਦਾ ਹੈ, ਤਾਂ ਉਹ ਆਪਣੇ ਪਰਿਵਾਰਕ ਮੈਂਬਰਾਂ, ਜਿਵੇਂ ਕਿ ਮਾਪਿਆਂ ਜਾਂ ਦਾਦਾ-ਦਾਦੀ ਦੇ ਵੇਰਵਿਆਂ ਦਾ ਮਿਲਾਨ ਕਰਕੇ ਆਪਣੇ ਵੇਰਵੇ ਲਿੰਕ ਕਰ ਸਕਦੇ ਹਨ।*ਐਸਆਈਆਰ ਦੌਰਾਨ ਘਰ-ਘਰ ਜਾ ਕੇ ਗਣਨਾ*ਉਨ੍ਹਾਂ ਅੱਗੇ ਕਿਹਾ ਕਿ ਐਸਆਈਆਰ ਅਭਿਆਸ ਦੌਰਾਨ, ਬੂਥ ਲੈਵਲ ਅਫ਼ਸਰ (ਬੀਐਲਓ) ਸੂਬੇ ਭਰ ਵਿੱਚ ਘਰ-ਘਰ ਜਾ ਕੇ ਗਣਨਾ ਕਰਨਗੇ। ਗਣਨਾ ਫਾਰਮ ਦੋ ਪ੍ਰਕਿਰਿਆਵਾਂ ਵਿੱਚ ਵੰਡੇ ਜਾਣਗੇ ਅਤੇ ਸਹਾਇਕ ਦਸਤਾਵੇਜ਼ਾਂ ਨਾਲ ਇਕੱਠੇ ਕੀਤੇ ਜਾਣਗੇ, ਤਾਂ ਜੋ ਪੂਰੀ ਕਵਰੇਜ ਨੂੰ ਯਕੀਨੀ ਬਣਾਇਆ ਜਾ ਸਕੇ। ਹਰੇਕ ਵੋਟਰ, ਜਿਸਦਾ ਨਾਮ 2025 ਦੀ ਵੋਟਰ ਸੂਚੀ ਵਿੱਚ ਆਉਂਦਾ ਹੈ, ਨੂੰ ਇਹਨਾਂ ਗਣਨਾ ਫਾਰਮਾਂ ਨੂੰ ਭਰਨਾ ਜ਼ਰੂਰੀ ਹੈ।ਸੀਈਓ ਪੰਜਾਬ ਨੇ ਅੱਗੇ ਕਿਹਾ ਕਿ ਹਰ ਯੋਗ ਵੋਟਰ ਨੂੰ ਸ਼ਾਮਲ ਕਰਨ ਅਤੇ ਵੋਟਰ ਸੂਚੀਆਂ ਸਹੀ ਅਤੇ ਦਰੁਸਤ ਕਰਨਾ ਯਕੀਨੀ ਬਣਾਉਣ ਲਈ ਨਾਗਰਿਕਾਂ ਦਾ ਸਰਗਰਮ ਸਹਿਯੋਗ ਅਹਿਮ ਭੂਮਿਕਾ ਨਿਭਾਏਗਾ।*ਸਿਆਸੀ ਪਾਰਟੀਆਂ ਦੀ ਭਾਗੀਦਾਰੀ*ਮੁੱਖ ਚੋਣ ਅਧਿਕਾਰੀ ਪੰਜਾਬ ਨੇ ਕਿਹਾ ਕਿ ਸਿਆਸੀ ਪਾਰਟੀਆਂ ਦੁਆਰਾ ਬੂਥ ਲੈਵਲ ਏਜੰਟਾਂ (ਬੀਐਲਏਜ਼) ਦੀ ਤਾਇਨਾਤੀ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 8000 ਤੋਂ ਵੱਧ ਬੀਐਲਏਜ਼ ਲਗਾਏ ਗਏ ਹਨ, ਜਿਸ ਨਾਲ ਚੋਣ ਪ੍ਰਕਿਰਿਆਵਾਂ ਵਿੱਚ ਭਾਈਵਾਲਾਂ ਦੀ ਵਿਆਪਕ ਭਾਗੀਦਾਰੀ ਯਕੀਨੀ ਬਣਾਈ ਜਾ ਸਕਦੀ ਹੈ।*ਹੈਲਪਲਾਈਨ ਅਤੇ ਨਾਗਰਿਕ ਸਹਾਇਤਾ*ਵੋਟਰਾਂ ਦੀ ਸਹੂਲਤ ਲਈ, ਰਾਜ/ਜ਼ਿਲ੍ਹਾ ਸੰਪਰਕ ਕੇਂਦਰ ‘ਤੇ ਟੋਲ-ਫ੍ਰੀ ਨੰਬਰ 1950  ਸਥਾਪਤ ਕੀਤਾ ਗਿਆ ਹੈ। ਇਹ ਹੈਲਪਲਾਈਨ ਨੰਬਰ ਕੰਮਕਾਜੀ ਦਿਨਾਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹਰ ਸਮੇਂ ਕਾਰਜਸ਼ੀਲ ਰਹੇਗਾ। ਨਾਗਰਿਕ ਇਸ ਨੰਬਰ ਰਾਹੀਂ ਸ਼ਿਕਾਇਤਾਂ ਵੀ ਦਰਜ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਵੋਟਰ ਈਸੀਆਈਐਨਈਟੀ ਪਲੇਟਫਾਰਮ ‘ਤੇ ” ਬੁੱਕ ਏ ਕਾਲ ਵਿਦ ਬੀਐਲਓ” ਸਹੂਲਤ ਦੀ ਵਰਤੋਂ ਕਰਕੇ ਵੋਟਰ ਹੈਲਪਲਾਈਨ ਐਪ ਰਾਹੀਂ ਵੱਖ-ਵੱਖ ਸੇਵਾਵਾਂ ਤੱਕ ਪਹੁੰਚ ਕਰ ਸਕਦੇ ਹਨ।*ਦਰੁਸਤ ਵੋਟਰ ਸੂਚੀਆਂ ਪ੍ਰਤੀ ਵਚਨਬੱਧਤਾ*ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਿੱਤਰਾ ਨੇ ਕਿਹਾ ਕਿ ਐਸਆਈਆਰ ਦਾ ਉਦੇਸ਼ ਸਹੀ, ਸਮਾਵੇਸ਼ੀ ਅਤੇ ਦਰੁਸਤ ਵੋਟਰ ਸੂਚੀਆਂ ਨੂੰ ਯਕੀਨੀ ਬਣਾਉਣਾ ਹੈ, ਜੋ ਇੱਕ ਮਜ਼ਬੂਤ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਤਿਆਰ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼ਡਿਊਲ ਨੋਟੀਫਾਈ ਹੁੰਦੇ ਹੀ ਪੰਜਾਬ ਐਸਆਈਆਰ ਅਭਿਆਸ ਦੇ ਨਿਰਵਿਘਨ ਲਾਗੂਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।*ਵੋਟਰਾਂ ਦੀ ਜ਼ਿੰਮੇਵਾਰੀ*ਮੁੱਖ ਚੋਣ ਅਧਿਕਾਰੀ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਪੱਧਰੀ ਅਧਿਕਾਰੀਆਂ ਨਾਲ ਸਹਿਯੋਗ ਕਰਨ ਤਾਂ ਜੋ ਘਰ-ਘਰ ਜਾ ਕੇ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੀਆਂ ਵੋਟਾਂ 2003 ਦੀ ਵੋਟਰ ਸੂਚੀ ਨਾਲ ਮੈਪ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਇੱਕ ਤੋਂ ਵੱਧ ਥਾਵਾਂ ‘ਤੇ ਵੋਟ ਹੋਣਾ ਲੋਕ ਪ੍ਰਤੀਨਿਧਤਾ ਐਕਟ, 1950 ਤਹਿਤ ਇੱਕ ਅਪਰਾਧ ਹੈ। 

Punjab

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ

ਫ਼ਰੀਦਕੋਟ, 4 ਅਪ੍ਰੈਲ ()  ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਜਿਵੇਂ ਚਿੱਟਾ ਮੋਤੀਆ, ਕਾਲਾ ਮੋਤੀਆ ਅਤੇ ਨਜ਼ਰ ਦੀ ਕਮੀ ਆਮ ਹੋ ਰਹੀ ਹੈ, ਜਿਸ ਕਰਕੇ ਸਮੇਂ-ਸਿਰ ਜਾਂਚ ਅਤੇ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਵਿਸਥਾਰ ਨਾਲ ਜਾਂਚ ਕੀਤੀ ਗਈ ਅਤੇ ਜ਼ਰੂਰਤ ਅਨੁਸਾਰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਵੰਡੀਆਂ ਗਈਆਂ। ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਓਪਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਟੈਸਟ ਕਰਕੇ ਉਨ੍ਹਾਂ ਨੂੰ ਓਪਰੇਸ਼ਨ ਲਈ ਸਮਾਂ ਦਿੱਤਾ ਜਾਵੇਗਾ ਅਤੇ ਲੋੜ ਅਨੁਸਾਰ ਲੈਂਸ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀ ਸਹੂਲਤ ਮਰੀਜ਼ਾਂ ਨੂੰ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਪਣੇ ਪਿਤਾ ਜੀ ਦੀ ਯਾਦ ਵਿੱਚ ਇਹ ਕੈਂਪ ਲਗਾਇਆ ਗਿਆ ਹੈ ਅਤੇ ਕਲੱਬ ਵੱਲੋਂ ਲੋਕ ਸੇਵਾ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਕੈਂਪ ਦੌਰਾਨ ਇਲਾਜ ਕਰਵਾਉਣ ਆਏ ਮਰੀਜ਼ਾਂ ਨੇ ਪੰਜਾਬ ਸਰਕਾਰ ਅਤੇ ਡਾ. ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਡਾ ਲਾਭ ਹੋਇਆ ਹੈ। ਇਸ ਮੌਕੇ ਸਿਵਲ ਹਸਪਤਾਲ ਦੀ ਡਾਕਟਰਾਂ ਦੀ ਟੀਮ ਅਤੇ ਹੋਰ ਸਟਾਫ ਵੀ ਮੌਜੂਦ ਰਿਹਾ। 

Punjab

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ। ਸ. ਖੁੱਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣਾ ਹੈ। ਮਹਿਲਾਵਾਂ ਲਈ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਹੀ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਹਲਕਾ ਕੁਆਰਡੀਨੇਟਰ ਕੋਮਲਪ੍ਰੀਤ ਕੌਰ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਬਲਾਕ ਕੁਆਰਡੀਨੇਟਰ ਕੁਲਦੀਪ ਕੌਰ, ਮਨਪ੍ਰੀਤ ਕੌਰ, ਬੇਅੰਤ ਕੌਰ, ਰਮਨਦੀਪ ਕੌਰ ਅਤੇ ਮਨਜੀਤ ਕੌਰ ਹਾਜ਼ਰ ਸਨ। 

Scroll to Top