Actionpunjab

Action Punjab Logo
Breaking News

Punjab

Punjab

ਵਿਸ਼ੇਸ਼ ਗਹਿਰੀ ਸੁਧਾਈ ਸਬੰਧੀ ਸਵੀਪ ਗਤੀਵਿਧੀਆਂ ਜਾਰੀ

ਬਰਨਾਲਾ, 18 ਜੂਨ-      ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੇ ਦਿਸ਼ਾ –  ਨਿਰਦੇਸ਼ਾਂ ਹੇਠ ਸਵੀਪ (SVEEP) ਟੀਮ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (SIR) ਸਬੰਧੀ ਜ਼ਿਲ੍ਹੇ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।    ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਗਹਿਰੀ ਸੁਧਾਈ ਦਾ ਉਦੇਸ਼ ਸਾਰੇ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ, ਲੋੜੀਂਦੀਆਂ ਸੋਧਾਂ ਕਰਵਾਉਣ ਅਤੇ ਵੋਟਰ ਸੂਚੀ ਨੂੰ ਸਹੀ ਅਤੇ ਅਪਡੇਟਡ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਇਸੇ ਤਹਿਤ ਸਵੀਪ ਟੀਮ ਵਲੋਂ ਬਰਨਾਲਾ ਸਥਿਤ ਹੀਰੋ ਮੋਟਰਸਾਈਕਲ ਏਜੰਸੀ ‘ਚ ਇੱਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ ਜਿਸ ਤਹਿਤ ਏਜੰਸੀ ਦੇ ਸਟਾਫ਼ ਨੂੰ ਵਿਸ਼ੇਸ਼ ਗਹਿਰੀ ਸੁਧਾਈ (SIR) ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।  ਸਵੀਪ ਟੀਮ ਵੱਲੋਂ ਕਰਮਚਾਰੀਆਂ ਨੂੰ SIR ਨਾਲ ਸਬੰਧਿਤ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਨਿਰਪੱਖ, ਪਾਰਦਰਸ਼ੀ ਅਤੇ ਮਜ਼ਬੂਤ ਲੋਕਤੰਤਰੀ ਪ੍ਰਕਿਰਿਆ ਦੀ ਬੁਨਿਆਦ ਹੈ।  ਸਵੀਪ ਟੀਮ ਨੇ ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਨੂੰ ਜਾਗਰੂਕ ਕਰਨ ਕਿ 25 ਜੂਨ ਤੋਂ 24 ਜੁਲਾਈ ਤਕ ਬੀ ਐਲ ਓ ਘਰ ਘਰ ਜਾਣਗੇ ਅਤੇ ਹਰ ਵੋਟਰ ਦਾ ਗਣਨਾ ਫਾਰਮ ਭਰਵਾਉਂਗੇ। ਇਸ ਲਈ ਬੀਐਲਓਜ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਗਣਨਾ ਫਾਰਮ ਜ਼ਰੂਰ ਭਰਿਆ ਜਾਵੇ।  ਇਸ ਮੌਕੇ ਸਵੀਪ ਟੀਮ ਤੋਂ ਪ੍ਰਿੰਸੀਪਲ ਮੇਜਰ ਸਿੰਘ (ਨੋਡਲ ਸਹਾਇਕ), ਅਸਿਸਟੈਂਟ ਪ੍ਰੋਫੈਸਰ ਲਵਪ੍ਰੀਤ ਸਿੰਘ ਤੇ ਪੰਕਜ ਗੋਇਲ ਹਾਜ਼ਰ ਰਹੇ। 

Punjab

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 18 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ 11 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਲਾਬਜੀਤ ਸਿੰਘ ਉਰਫ਼ ਪ੍ਰਿੰਸ (21) ਅਤੇ ਹਰਪ੍ਰੀਤ ਸਿੰਘ ਉਰਫ਼ ਪ੍ਰੀਤ (23) ਦੋਵੇਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਗੁਰਪ੍ਰੀਤ ਸਿੰਘ ਉਰਫ਼ ਗੋਪੀ (24)ਵਾਸੀ ਪਿੰਡ ਹਰਦੋਵਾਲ, ਕਲਾਨੌਰ, ਗੁਰਦਾਸਪੁਰ; ਕੁਲਜੀਤ ਸਿੰਘ (39) ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ (40), ਵਾਸੀ ਪਿੰਡ ਰਣੀਆਂ, ਅੰਮ੍ਰਿਤਸਰ; ਅਮਨ ਰਾਣਾ ਉਰਫ਼ ਚੀਨੀ (20) ਵਾਸੀ ਛੇਹਰਟਾ, ਅੰਮ੍ਰਿਤਸਰ; ਸ਼ਰਨਜੀਤ ਸਿੰਘ ਉਰਫ਼ ਸੰਨੀ (29) ਵਾਸੀ ਪਿੰਡ ਕਿਰਲਗੜ੍ਹ, ਅੰਮ੍ਰਿਤਸਰ; ਅਤੇ ਤਰਨਤਾਰਨ ਦੇ ਪਿੰਡ ਮਾਲੀਆ ਦੇ ਰਹਿਣ ਵਾਲੇ ਅਜੈ ਸਿੰਘ (23) ਵਜੋਂ ਹੋਈ ਹੈ। ਬਰਾਮਦ ਹਥਿਆਰਾਂ ਵਿੱਚ ਚਾਰ .30 ਬੋਰ (ਚੀਨ ਦੇ ਬਣੇ), ਚਾਰ .30 ਬੋਰ ਪੀਐਕਸ5 ਸਟੌਰਮ, ਇੱਕ .30 ਬੋਰ ਜ਼ਿਗਾਨਾ, ਇੱਕ 9 ਐਮਐਮ ਗਲੌਕ (ਆਸਟ੍ਰੀਆ ਦਾ ਬਣਿਆ) ਅਤੇ ਇੱਕ 9 ਐਮਐਮ (ਆਸਟ੍ਰੀਆ ਦਾ ਬਣਿਆ) ਅਤੇ ਅੱਠ ਜ਼ਿੰਦਾ ਕਾਰਤੂਸ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਵਿਦੇਸ਼ੀ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਵਿੱਚ ਸਪਲਾਈ ਕੀਤੇ ਜਾਣੇ ਸਨ, ਜਿਨ੍ਹਾਂ ਦੀ ਵਰਤੋਂ ਜਬਰੀ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਹੋਣੀ ਸੀ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਹਥਿਆਰਾਂ ਦਾ ਪਤਾ ਲਗਾਉਣ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰਾਪਤ ਹੋਈ ਗੁਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਗੁਲਾਬਜੀਤ ਉਰਫ਼ ਪ੍ਰਿੰਸ ਅਤੇ ਹਰਪ੍ਰੀਤ ਉਰਫ਼ ਪ੍ਰੀਤ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਇੱਕ ਹੋਰ ਮੁਲਜ਼ਮ ਗੁਰਪ੍ਰੀਤ ਉਰਫ਼ ਗੋਪੀ ਨੂੰ ਚਾਰ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਅੱਗੇ ਉਸਦੇ ਦੋ ਸਾਥੀਆਂ ਕੁਲਜੀਤ ਸਿੰਘ ਅਤੇ ਸ਼ਮਸ਼ੇਰ ਉਰਫ਼ ਸ਼ੇਰਾ ਨੂੰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਰਪ੍ਰੀਤ ਉਰਫ਼ ਗੋਪੀ ਨੇ ਖੁਲਾਸਾ ਕੀਤਾ ਕਿ ਉਹ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਗੈਂਗਸਟਰ ਦੇ ਸੰਪਰਕ ਵਿੱਚ ਸੀ, ਜੋ ਉਨ੍ਹਾਂ ਲਈ ਅਟਾਰੀ ਸੈਕਟਰ ਵਿੱਚ ਵੱਖ-ਵੱਖ ਥਾਵਾਂ ‘ਤੇ ਡਰੋਨ ਰਾਹੀਂ ਭੇਜੀ ਜਾਂਦੀ ਹਥਿਆਰਾਂ ਦੀ ਖੇਪ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ ਅਮਨ ਰਾਣਾ ਉਰਫ਼ ਚੀਨੀ ਅਤੇ ਸ਼ਰਨਜੀਤ ਉਰਫ਼ ਸੰਨੀ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਅਤੇ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਪਿਸਤੌਲ ਸਮੇਤ ਮੁਲਜ਼ਮ ਅਜੈ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਾਂਚ ਅਨੁਸਾਰ ਮੁਲਜ਼ਮ ਹਰਪ੍ਰੀਤ ਉਰਫ਼ ਪ੍ਰੀਤ, ਗੁਰਪ੍ਰੀਤ ਉਰਫ਼ ਗੋਪੀ, ਸ਼ਰਨਜੀਤ ਉਰਫ਼ ਸੰਨੀ ਅਤੇ ਅਜੈ ਸਿੰਘ ਪਹਿਲਾਂ ਕਤਲ, ਕਤਲ ਦੀ ਕੋਸ਼ਿਸ਼, ਅਸਲਾ ਐਕਟ, ਐਨਡੀਪੀਐਸ ਐਕਟ ਅਤੇ ਚੋਰੀ ਦੇ ਮਾਮਲਿਆਂ ਵਿੱਚ ਵੀ ਸ਼ਾਮਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਇਸ ਸਬੰਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਤਿੰਨ ਵੱਖ-ਵੱਖ ਮਾਮਲੇ – ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਏਅਰਪੋਰਟ ਵਿਖੇ ਐਫਆਈਆਰ ਨੰਬਰ 14 ਮਿਤੀ 01-06-2026, ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਸਦਰ ਵਿਖੇ ਐਫਆਈਆਰ ਨੰਬਰ 122 ਮਿਤੀ 10-06-2026 ਅਤੇ ਅਸਲਾ ਐਕਟ ਦੀ ਧਾਰਾ 25(8) ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 133 ਮਿਤੀ 16-06-2026 ਨੂੰ ਦਰਜ ਕੀਤੇ ਗਏ ਹਨ।  

Punjab

ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮਾਂ ਦਾ ਐਲਾਨ

ਚੰਡੀਗੜ੍ਹ, 18 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਦੇ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ੀ-ਰੋਟੀ ਦੇ ਮੌਕਿਆਂ ਨੂੰ ਵਧਾਉਣ ਦੇ ਉਦੇਸ਼ ਨਾਲ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਨਾਲ ਜੁੜੇ ਮੁਫ਼ਤ ਰਿਹਾਇਸ਼ੀ ਹੁਨਰ ਵਿਕਾਸ ਸਿਖਲਾਈ ਪ੍ਰੋਗਰਾਮ ਕੌਮੀ ਪੱਧਰ ਦੀ ਏਜੰਸੀ ਅਪੋਲੋ ਮੇਡ ਸਕਿੱਲਜ਼ ਰਾਹੀਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਹੁਨਰ ਵਿਕਾਸ, ਰੁਜ਼ਗਾਰ ਸਿਰਜਣ ਅਤੇ ਸਮਾਵੇਸ਼ੀ ਵਿਕਾਸ ਰਾਹੀਂ ਸਸ਼ਕਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਵੱਲੋਂ ਦੋ ਉਦਯੋਗ-ਸੰਬੰਧਿਤ ਕੋਰਸਾਂ — “ਕੇਅਰ-ਗਿਵਰ–ਮਦਰ ਐਂਡ ਨਿਊ ਬੌਰਨ” (ਮਾਂ ਅਤੇ ਨਵਜੰਮੇ ਬੱਚੇ ਦੀ ਦੇਖਭਾਲ) ਅਤੇ “ਐਲਡਰਲੀ ਕੇਅਰ ਟੇਕਰ” (ਬਜ਼ੁਰਗਾਂ ਦੀ ਦੇਖਭਾਲ)— ਲਈ ਸਿਖਲਾਈ ਦਿੱਤੀ ਜਾਵੇਗੀ। ਇਹ ਸਿਖਲਾਈ ਪ੍ਰੋਗਰਾਮ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਰਾਹੀਂ ਚੁਣੇ ਗਏ ਲੁਧਿਆਣਾ ਅਤੇ ਜਲੰਧਰ ਦੇ ਕੇਂਦਰਾਂ ਵਿੱਚ 1 ਜੁਲਾਈ ਤੋਂ ਸ਼ੁਰੂ ਹੋਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਯੋਗ ਉਮੀਦਵਾਰਾਂ ਨੂੰ ਮੁਫ਼ਤ ਰਿਹਾਇਸ਼, ਭੋਜਨ, ਟ੍ਰੇਨਿੰਗ ਕਿੱਟਾਂ ਅਤੇ ਇੱਕ ਰਾਸ਼ਟਰੀ ਸੰਸਥਾ ਵੱਲੋਂ ਪ੍ਰਮਾਣੀਕਰਨ (ਸਰਟੀਫਿਕੇਸ਼ਨ) ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਫੀਸ ਨਹੀਂ ਲਈ ਜਾਵੇਗੀ ਅਤੇ ਸਿਖਲਾਈ ਪ੍ਰੋਗਰਾਮਾਂ ਦਾ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ। ਮੰਤਰੀ ਨੇ ਦੱਸਿਆ ਕਿ ਘੱਟੋ-ਘੱਟ ਮੈਟ੍ਰਿਕ (10ਵੀਂ) ਪਾਸ, ਅਨੁਸੂਚਿਤ ਜਾਤੀ ਨਾਲ ਸਬੰਧਤ ਅਤੇ ਪੰਜਾਬ ਦੇ ਸਥਾਈ ਵਸਨੀਕ ਉਮੀਦਵਾਰ ਇਨ੍ਹਾਂ ਪ੍ਰੋਗਰਾਮਾਂ ਲਈ ਅਰਜ਼ੀ ਦੇਣ ਦੇ ਯੋਗ ਹਨ। ਉਨ੍ਹਾਂ ਕਿਹਾ ਕਿ ਇਹ ਕੋਰਸ ਭਾਗੀਦਾਰਾਂ ਨੂੰ ਉਦਯੋਗਿਕ ਤਜਰਬਾ, ਵਿਹਾਰਕ ਹੁਨਰ ਅਤੇ ਪਲੇਸਮੈਂਟ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ, ਜਿਸ ਨਾਲ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਰੁਜ਼ਗਾਰ ਅਤੇ ਆਜੀਵਿਕਾ ਦੇ ਮੌਕੇ ਹੋਰ ਮਜ਼ਬੂਤ ਹੋਣਗੇ। ਡਾ. ਬਲਜੀਤ ਕੌਰ ਨੇ ਕਿਹਾ, “ਹੁਨਰ ਵਿਕਾਸ ਜ਼ਿੰਦਗੀਆਂ ਬਦਲਣ ਦੀ ਤਾਕਤ ਰੱਖਦਾ ਹੈ। ਜਦੋਂ ਕੋਈ ਨੌਜਵਾਨ ਹੁਨਰ ਹਾਸਲ ਕਰਕੇ ਰੁਜ਼ਗਾਰ ਪ੍ਰਾਪਤ ਕਰਦਾ ਹੈ ਤਾਂ ਉਹ ਨਾ ਸਿਰਫ਼ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਪੂਰੇ ਪਰਿਵਾਰ ਵਿੱਚ ਆਤਮ-ਵਿਸ਼ਵਾਸ, ਸਥਿਰਤਾ ਅਤੇ ਨਵੀਂ ਉਮੀਦ ਦਾ ਸੰਚਾਰ ਕਰਦਾ ਹੈ। ਪੰਜਾਬ ਸਰਕਾਰ ਹਰ ਯੋਗ ਨੌਜਵਾਨ ਨੂੰ ਬਿਹਤਰ ਭਵਿੱਖ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਵਚਨਬੱਧ ਹੈ।” ਚਾਹਵਾਨ ਉਮੀਦਵਾਰ ਆਪਣੀ ਜਾਣਕਾਰੀ directorwelfare@gmail.com ਜਾਂ dir.scsp@punjab.gov.in  ਜਾ punjabprojects@apollomedskills.com ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਉਹ ਵਧੇਰੇ ਜਾਣਕਾਰੀ ਅਤੇ ਸਹਾਇਤਾ ਲਈ ਆਪਣੇ ਜ਼ਿਲ੍ਹੇ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ।

Punjab

ਸਪੀਕਰ ਸੰਧਵਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ

ਚੰਡੀਗੜ੍ਹ 18 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ’ਤੇ ਸ਼ਰਧਾਂਜਲੀ ਭੇਟ ਕੀਤੀ। ਸਪੀਕਰ ਸੰਧਵਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਮਨੁੱਖਤਾ, ਹੱਕ-ਸੱਚ ਅਤੇ ਧਰਮ ਦੀ  ਆਜ਼ਾਦੀ ਲਈ ਦਿੱਤੀ ਸਰਵਉੱਚ ਕੁਰਬਾਨੀ ਨੂੰ ਚੇਤੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਸਾਨੂੰ ਸਾਰਿਆਂ ਨੂੰ ਸਰਵ-ਸ਼ਾਂਤੀ, ਮਨੁੱਖਤਾ ਅਤੇ ਨਿਰਸਵਾਰਥ ਸੇਵਾ ਦਾ ਦਾ ਸੰਦੇਸ਼ ਦਿੰਦਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਬ੍ਰਹਮ ਗਿਆਨੀ ਅਤੇ ਸਹਿਣਸ਼ੀਲਤਾ ਦੀ ਮੂਰਤ ਸਨ। ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਦਾ ਦੁਨੀਆਂ ਭਰ ਇਤਿਹਾਸ ਵਿੱਚ ਕੋਈ ਮੇਲ ਨਹੀਂ। ਉਨ੍ਹਾਂ ਨੇ ਮਨੁੱਖਤਾ ਨੂੰ ਪ੍ਰਮਾਤਮਾ ਨਾਲ ਜੁੜਨ ਅਤੇ ਹਿੰਮਤ ਤੇ ਹੌਂਸਲੇ ਨਾਲ ਜ਼ਿੰਦਗੀ ਬਸਰ ਕਰਨ ਦਾ ਮਾਰਗ ਦਿਖਾਇਆ। ਸਪੀਕਰ ਸੰਧਵਾਂ ਨੇ ਆਦਿ ਗ੍ਰੰਥ (ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਨੂੰ ਸੰਕਲਿਤ ਕਰਨ ਅਤੇ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ (ਗੋਲਡਨ ਟੈਂਪਲ) ਦੀ ਉਸਾਰੀ ਵਿੱਚ ਪੰਜਵੇਂ ਗੁਰੂ ਜੀ ਦੇ ਯਾਦਗਾਰੀ ਯੋਗਦਾਨ ‘ਤੇ ਵੀ ਚਾਨਣਾ ਪਾਇਆ, ਜੋ ਦੁਨੀਆਂ ਭਰ ਵਿੱਚ  ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦੀ ਨਸੀਹਤ ਦਿੱਤੀ। ਉਨ੍ਹਾਂ ਨੇ ਸਭਨਾਂ ਨੂੰ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਆਪਸੀ ਪਿਆਰ ਦੀਆਂ ਭਾਵਨਾਵਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹੀ ਗੁਰੂ ਸਾਹਿਬ ਦੀ ਸਦੀਵੀਂ ਵਿਰਾਸਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।  

Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ

ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ  ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਅਜਿਹਾ ਫੈਲੋਸ਼ਿਪ ਪ੍ਰੋਗਰਾਮ ਹੈ, ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਵੱਲੋਂ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ  ਗਿਆ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਤੱਕ ਇਸ ਪਹਿਲ ਦਾ ਵਿਸਥਾਰ ਕਰਨ ਦੀ ਯੋਜਨਾ ਹੈ। ਧਾਰਮਿਕ ਗ੍ਰੰਥਾਂ, ਸਿੱਖ ਇਤਿਹਾਸ, ਸਾਹਿਤ, ਕਵਿਤਾ, ਜੀਵਨੀਆਂ, ਪੰਜਾਬੀ ਸੱਭਿਆਚਾਰ ਅਤੇ ਮਾਨਸਿਕ ਸਿਹਤ ਨਾਲ ਸਬੰਧਤ ਕਿਤਾਬਾਂ ਨਾਲ ਭਰਪੂਰ ਇਹ ਲਾਇਬ੍ਰੇਰੀਆਂ ਮਰੀਜ਼ਾਂ ਨੂੰ ਧਿਆਨ ਕੇਂਦਰਿਤ ਕਰਨ ਅਤੇ ਆਤਮ -ਚਿੰਤਨ ਨਾਲ ਜੋੜਕੇ,ਉਹ ਸਮਰੱਥਾ ਮੁੜ ਹਾਸਲ ਕਰਨ ਵਿੱਚ ਮਦਦ ਕਰ ਰਹੀਆਂ ਹਨ, ਜੋ ਨਸ਼ੇ ਦੀ ਲਤ ਅਕਸਰ ਖੋਹ ਲੈਂਦੀ ਹੈI ਬਠਿੰਡਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰ ਵਿੱਚ ਕਿਤਾਬਾਂ ਹੁਣ ਇਲਾਜ ਪ੍ਰਕਿਰਿਆ ਦਾ ਅਹਿਮ ਹਿੱਸਾ ਬਣ ਚੁੱਕੀਆਂ ਹਨ। ਮਰੀਜ਼ ਆਪਣੇ ਖਾਲੀ ਸਮੇਂ ਵਿੱਚ ਪੜ੍ਹਨ ਵਿੱਚ ਰੁਚੀ ਲੈ ਰਹੇ ਹਨ ਅਤੇ ਅਕਸਰ ਇੱਕ-ਦੂਜੇ ਨਾਲ ਉਹਨਾਂ ਕਹਾਣੀਆਂ ਬਾਰੇ ਗੱਲਬਾਤ ਕਰਦੇ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਦੀ ਝਲਕ ਦਿਖਾਈ ਦਿੰਦੀ ਹੈ। ਬਠਿੰਡਾ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਾਊਂਸਲਰ ਸੋਮਾ ਨੇ ਦੱਸਿਆ, “ਪਹਿਲਾਂ ਇੱਥੇ ਕੋਈ ਲਾਇਬ੍ਰੇਰੀ ਨਹੀਂ ਸੀ। ਇੱਥੋਂ ਦੇ ਡਾਕਟਰ ਸਾਹਿਬ ਨੇ ਪਹਿਲ ਕਰਕੇ ਇਸ ਦੀ ਸ਼ੁਰੂਆਤ ਕੀਤੀ। ਜਦੋਂ ਮਰੀਜ਼ ਪੜ੍ਹਨਾ ਸ਼ੁਰੂ ਕਰਦੇ ਹਨ ਤਾਂ ਉਨ੍ਹਾਂ ਦਾ ਧਿਆਨ ਦੂਜੇ ਪਾਸੇ ਲੱਗ ਜਾਂਦਾ ਹੈ। ਉਹ ਕਿਤਾਬਾਂ ਵਿੱਚ ਇੰਨੇ ਮਗਨ ਹੋ ਜਾਂਦੇ ਹਨ ਕਿ ਨਸ਼ੇ ਦੀ ਤਲਬ ਘਟਣ ਲੱਗ ਪੈਂਦੀ ਹੈ। ਕਹਾਣੀਆਂ, ਕਵਿਤਾ ਅਤੇ ਸਵੈ-ਜੀਵਨੀਆਂ ਖ਼ਾਸ ਤੌਰ ‘ਤੇ ਲੋਕਪ੍ਰਿਯ ਹਨ।” ਉਨ੍ਹਾਂ ਕਿਹਾ ਕਿ ਪੜ੍ਹਨਾ ਹੁਣ ਨਿਯਮਤ ਕਾਊਂਸਲਿੰਗ ਸੈਸ਼ਨਾਂ ਦਾ ਇੱਕ ਮਹੱਤਵਪੂਰਨ ਪੂਰਕ ਬਣ ਗਿਆ ਹੈ। ਸੋਮਾ ਨੇ ਕਿਹਾ, “ਕਿਤਾਬਾਂ ਮਰੀਜ਼ਾਂ ਨੂੰ ਆਪਣੀ ਜ਼ਿੰਦਗੀ ਅਤੇ ਭਵਿੱਖ ਬਾਰੇ ਵੱਖਰੇ ਢੰਗ ਨਾਲ ਸੋਚਣ ਲਈ ਪ੍ਰੇਰਦੀਆਂ ਹਨ। ਉਹ ਵਧੇਰੇ ਸ਼ਾਂਤ ਹੋ ਜਾਂਦੇ ਹਨ ਅਤੇ ਰਿਕਵਰੀ ਸਬੰਧੀ ਚਰਚਾਵਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲੱਗਦੇ ਹਨ। ਪੜ੍ਹਨ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕਤਾ ਵਾਪਸ ਆਉਂਦੀ ਹੈ।” ਲਾਇਬ੍ਰੇਰੀਆਂ ਦਾ ਪ੍ਰਭਾਵ ਸਿਰਫ਼ ਬਠਿੰਡਾ ਤੱਕ ਸੀਮਿਤ ਨਹੀਂ ਹੈ। ਹੋਰ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਵੀ ਕਾਊਂਸਲਰਾਂ ਨੇ ਦੇਖਿਆ ਹੈ ਕਿ ਮਰੀਜ਼ ਪੜ੍ਹਨ ਦੀ ਆਦਤ ਰਾਹੀਂ ਸਿਹਤਮੰਦ ਰੁਟੀਨ ਵਿਕਸਿਤ ਕਰ ਰਹੇ ਹਨ। ਹੁਸ਼ਿਆਰਪੁਰ ਸਥਿਤ ਪੰਜਾਬ ਸਰਕਾਰ ਦੇ ਨਸ਼ਾ ਮੁਕਤੀ ਕੇਂਦਰ ਵਿੱਚ ਕਲੀਨਿਕਲ ਮਨੋਵਿਗਿਆਨੀ ਸੰਦੀਪ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਨੇ ਖ਼ੁਦ ਕਿਤਾਬਾਂ ਰਾਹੀਂ ਕਈ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਦੇਖਿਆ ਹੈ।ਉਨ੍ਹਾਂ ਕਿਹਾ, “ਅਸੀਂ 2016 ਵਿੱਚ ਆਪਣੇ ਘਰਾਂ ਤੋਂ ਕਿਤਾਬਾਂ ਲਿਆ ਕੇ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਸੀ। ਨਸ਼ੇ ਕਾਰਨ ਲੰਮੇ ਸਮੇਂ ਤੋਂ ਪ੍ਰਭਾਵਿਤ ਹੋ ਚੁੱਕੇ ਮਰੀਜ਼ ਹੌਲੀ-ਹੌਲੀ ਲਾਇਬ੍ਰੇਰੀ ਆਉਣ ਲੱਗੇ। ਜ਼ਿਆਦਾਤਰ ਪ੍ਰੇਰਣਾਦਾਇਕ ਕਿਤਾਬਾਂ ਪੜ੍ਹਦੇ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਨਸ਼ੇ ਤੋਂ ਉਭਰਨ ਅਤੇ ਮੁੜ ਧਿਆਨ ਕੇਂਦਰਿਤ ਕਰਨ ਵਿੱਚ ਮਦਦ ਕੀਤੀ। ਇਸ ਦੌਰਾਨ ਸਾਨੂੰ ਇਹ ਵੀ ਪਤਾ ਲੱਗਿਆ ਕਿ ਕਈ ਲੋਕਾਂ ਨੂੰ ਇਹ ਬੁਨਿਆਦੀ ਜਾਣਕਾਰੀ ਵੀ ਨਹੀਂ ਸੀ ਕਿ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਸੂਈਆਂ ਰਾਹੀਂ ਐਚਆਈਵੀ/ਏਡਜ਼ ਫੈਲ ਸਕਦਾ ਹੈ। ਸਾਡੀ ਲਾਇਬ੍ਰੇਰੀ ਵਿੱਚ ਜੀਵਨੀਆਂ, ਧਾਰਮਿਕ ਕਿਤਾਬਾਂ ਅਤੇ ਨਸ਼ਾ ਵਿਰੋਧੀ ਸਾਹਿਤ ਬਹੁਤ ਪੜ੍ਹਿਆ ਜਾਂਦਾ ਹੈ । ਹਾਲਾਂਕਿ ਸਭ ਤੋਂ ਵੱਧ ਪੜ੍ਹੀ ਜਾਣ ਵਾਲੀ ਕਿਤਾਬ ਡਾ. ਨਰਿੰਦਰ ਸਿੰਘ ਕਪੂਰ ਦੀ ‘ਡੂੰਘੀਆਂ ਸਿਖਰਾਂ’ ਹੈ।” ਸਿੱਖ ਧਰਮ, ਸਿੱਖ ਇਤਿਹਾਸ, ਅਧਿਆਤਮ ਅਤੇ ਮਹਾਨ ਸ਼ਖ਼ਸੀਅਤਾਂ ਦੀਆਂ ਜੀਵਨੀਆਂ ਨਾਲ ਸਬੰਧਤ ਕਿਤਾਬਾਂ ਸਭ ਤੋਂ ਵੱਧ ਪਸੰਦ ਕੀਤੀਆਂ ਜਾਂਦੀਆਂ ਹਨ। ਕਾਊਂਸਲਰਾਂ ਦਾ ਕਹਿਣਾ ਹੈ ਕਿ ਕਈ ਮਰੀਜ਼ ਸੰਘਰਸ਼ ਅਤੇ ਮੁਸ਼ਕਲਾਂ ਤੋਂ ਬਾਅਦ ਸਫ਼ਲਤਾ ਹਾਸਲ ਕਰਨ ਵਾਲੇ ਲੋਕਾਂ ਦੀਆਂ ਕਹਾਣੀਆਂ ਵੱਲ ਖ਼ਾਸ ਤੌਰ ‘ਤੇ ਆਕਰਸ਼ਿਤ ਹੁੰਦੇ ਹਨ। ਅਜਿਹੀਆਂ ਕਹਾਣੀਆਂ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਮਹਿਸੂਸ ਹੁੰਦੀਆਂ ਹਨ। ਕੇਂਦਰ ਵਿੱਚ ਇਲਾਜ ਅਧੀਨ ਇੱਕ ਮਰੀਜ਼ ਨੇ ਦੱਸਿਆ ਕਿ ਪੜ੍ਹਨਾ ਉਸ ਲਈ ਪ੍ਰੇਰਣਾ ਦਾ ਸਰੋਤ ਬਣ ਗਿਆ ਹੈ। ਨਥਾਣਾ ਪਿੰਡ ਦੇ ਪਰਮਿੰਦਰ ਸਿੰਘ (ਬਦਲਿਆ ਹੋਇਆ ਨਾਮ), ਜੋ ਇਸ ਵੇਲੇ ਬਠਿੰਡਾ ਕੇਂਦਰ ਵਿੱਚ ਇਲਾਜ ਅਧੀਨ ਹਨ, ਨੇ ਕਿਹਾ, “ਮੈਨੂੰ ਸਿੱਖ ਇਤਿਹਾਸ ਅਤੇ ਸਵੈ-ਜੀਵਨੀਆਂ ਪੜ੍ਹਨਾ ਪਸੰਦ ਹੈ। ਜਦੋਂ ਤੁਸੀਂ ਉਨ੍ਹਾਂ ਲੋਕਾਂ ਬਾਰੇ ਪੜ੍ਹਦੇ ਹੋ ਜਿਨ੍ਹਾਂ ਨੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਅਤੇ ਫਿਰ ਵੀ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕੀਤੀ, ਤਾਂ ਹੌਂਸਲਾ ਮਿਲਦਾ ਹੈ। ਮੈਂ ਹਾਲ ਹੀ ਵਿੱਚ ਉਸਤਾਦ ਨੁਸਰਤ ਫਤਿਹ ਅਲੀ ਖ਼ਾਨ ਬਾਰੇ ਪੜ੍ਹਿਆ, ਜੋ ਮੈਨੂੰ ਬਹੁਤ ਪ੍ਰੇਰਣਾਦਾਇਕ ਲੱਗਿਆ।” ਮਲੇਰਕੋਟਲਾ ਦੇ ਅੱਬਾਸਪੁਰਾ ਨਿਵਾਸੀ ਬਲਦੇਵ ਸਿੰਘ ਨੇ ਕਿਹਾ ਕਿ ਲਾਇਬ੍ਰੇਰੀ ਨੇ ਉਨ੍ਹਾਂ ਨੂੰ ਆਪਣੀ ਇੱਕ ਪੁਰਾਣੀ ਆਦਤ ਨਾਲ ਮੁੜ ਜੋੜ ਦਿੱਤਾ ਹੈ। ਉਨ੍ਹਾਂ ਕਿਹਾ, “ਮੈਨੂੰ ਖ਼ਾਸ ਤੌਰ ‘ਤੇ ਡਾ. ਸਤਨਾਮ ਸਿੰਘ ਸੰਧੂ ਦੀਆਂ ਕਿਤਾਬਾਂ ਪੜ੍ਹਨਾ ਪਸੰਦ ਹੈ। ਪੜ੍ਹਨ ਨਾਲ ਮੇਰਾ ਮਨ ਰੁੱਝਿਆ ਰਹਿੰਦਾ ਹੈ ਅਤੇ ਮੈਂ ਆਪਣੇ ਮਕਸਦ ‘ਤੇ ਧਿਆਨ ਕੇਂਦਰਿਤ ਰੱਖ ਪਾਉਂਦਾ ਹਾਂ।” ਕਾਊਂਸਲਰਾਂ ਦਾ ਕਹਿਣਾ ਹੈ ਕਿ ਅਜਿਹੇ ਤਜ਼ਰਬੇ ਹੁਣ ਲਗਾਤਾਰ ਸਾਹਮਣੇ ਆ ਰਹੇ ਹਨ। ਜੋ ਮਰੀਜ਼ ਸ਼ੁਰੂ ਵਿੱਚ ਪੜ੍ਹਨ ਵਿੱਚ ਦਿਲਚਸਪੀ ਨਹੀਂ ਦਿਖਾਉਂਦੇ, ਉਹ ਹੌਲੀ-ਹੌਲੀ ਇਹ ਆਦਤ ਵਿਕਸਿਤ ਕਰ ਲੈਂਦੇ ਹਨ। ਉਹ ਪਹਿਲਾਂ ਛੋਟੀਆਂ ਅਤੇ ਸਰਲ ਕਿਤਾਬਾਂ ਨਾਲ ਸ਼ੁਰੂਆਤ ਕਰਦੇ ਹਨ ਅਤੇ ਬਾਅਦ ਵਿੱਚ ਇੱਕ-ਦੂਜੇ ਨਾਲ ਕਿਤਾਬਾਂ ਦਾ ਆਦਾਨ-ਪ੍ਰਦਾਨ ਕਰਦੇ ਹਨ, ਪੜ੍ਹੀ ਹੋਈ ਸਮੱਗਰੀ ‘ਤੇ ਚਰਚਾ ਕਰਦੇ ਹਨ ਅਤੇ ਧਰਮ, ਇਤਿਹਾਸ, ਕਵਿਤਾ ਅਤੇ ਹੋਰ ਵਿਸ਼ਿਆਂ ਵਿੱਚ ਘੰਟਿਆਂ ਤੱਕ ਡੁੱਬੇ ਰਹਿੰਦੇ ਹਨ। ਇੱਕ ਪੰਨਾ ਪਲਟਣ ਦੀ ਇਸ ਸਧਾਰਨ ਪ੍ਰਕਿਰਿਆ ਦੇ ਨਾਲ, ਮੁੱਖ ਮੰਤਰੀ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਨਾਲ ਜੂਝ ਰਹੇ ਅਨੇਕਾਂ ਲੋਕ ਆਪਣੀ ਜ਼ਿੰਦਗੀ ਦਾ ਨਵਾਂ ਅਧਿਆਇ  ਸ਼ੁਰੂ ਕਰ ਰਹੇ ਹਨ।  

Punjab

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਚੰਡੀਗੜ੍ਹ, 18 ਜੂਨ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਰਹਿਣ ਵਾਲੇ ਨੂਰ ਸਿੰਗਲਾ ਅਤੇ ਉਸਦੇ ਮਾਪਿਆਂ ਨੂੰ ਵੱਕਾਰੀ ਚਾਰਟਰਡ ਅਕਾਊਂਟੈਂਟਸ (ਸੀਏ) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਚੋਂ ਪਹਿਲਾ ਸਥਾਨ  (ਏਆਈਆਰ 1) ਪ੍ਰਾਪਤ ਕਰਨ ਲਈ ਦਿਲੋਂ ਵਧਾਈ ਦਿੱਤੀ। ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੂਰ ਸਿੰਗਲਾ ਨੇ ਦੇਸ਼ ਦੀਆਂ ਪੇਸ਼ੇਵਰ ਪ੍ਰੀਖਿਆਵਾਂ ਵਿੱਚੋਂ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ਵਿੱਚ 600 ਚੋਂ 499 ਅੰਕ (83.17%) ਪ੍ਰਾਪਤ ਕਰਕੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਨੂਰ ਨੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਦਾ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਸਪੀਕਰ ਨੇ ਕਿਹਾ,‘‘ਨੂਰ ਸਿੰਗਲਾ ਦੀ ਇਤਿਹਾਸਕ ਸਫਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਲਈ ਪ੍ਰੇਰਣਾ ਹੈ’’। ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਮਾਰਗਦਰਸ਼ਨ ਲਈ ਵੀ ਪ੍ਰਸ਼ੰਸਾ ਕੀਤੀ। ਸਪੀਕਰ ਸੰਧਵਾਂ ਨੇ ਨੂਰ ਸਿੰਗਲਾ ਨੂੰ ਉਜਵਲ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਿਸ਼ਵਾਸ ਪ੍ਰਗਟਾਇਆ  ਕਿ ਇਹ ਪ੍ਰਾਪਤੀ ਦੇਸ਼ ਦੇ ਵਿੱਤੀ ਖੇਤਰ ਲਈ ਪੇਸ਼ੇਵਰ ਉੱਤਮਤਾ ਅਤੇ ਸੇਵਾ ਦੀ ਸ਼ੁਭ ਸ਼ੁਰੂਆਤ ਹੈ।  

Punjab

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ ਵਾਇਰਲ ਕਰਨ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇ, ਚਾਹੇ ਉਹ ਦੁਨੀਆ ਵਿੱਚ ਕਿਤੇ ਵੀ ਲੁਕੇ ਹੋਣ, ਉਨ੍ਹਾਂ ਨੂੰ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀ ਉਮਰ ਭਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਟ ਰਹੀ ਸਿਆਸੀ ਹੋਂਦ ਨੂੰ ਬਚਾਉਣ ਲਈ ਧਰਮ ਨੂੰ ਢਾਲ ਵਜੋਂ ਵਰਤਣ ਵਾਲਿਆਂ ਦੀਆਂ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਆਈ ਤਾਂ ਸੰਸਦ ਦੇ ਇਤਿਹਾਸ ਵਿੱਚ ਉਨ੍ਹਾਂ ਨੂੰ ਕਦੇ ਵੀ ਸ਼ਰਧਾਂਜਲੀ ਨਹੀਂ ਸੀ ਦਿੱਤੀ ਗਈ। ਗੁਰੂ ਸਾਹਿਬ ਨੇ ਮੈਨੂੰ ਉਹ ਸੇਵਾ ਬਖਸ਼ੀ ਅਤੇ ਸੰਸਦ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੌਨ ਰੱਖਿਆ ਗਿਆ, ਉਨ੍ਹਾਂ ਦੀ ਕੁਰਬਾਨੀ ਬਾਰੇ ਚਰਚਾ ਹੋਈ ਅਤੇ ਉਨ੍ਹਾਂ ਦੀ ਸ਼ਹੀਦੀ ਦਾ ਸਤਿਕਾਰ ਕੀਤਾ ਗਿਆ।” ਮੁੱਖ ਮੰਤਰੀ ਨੇ ਕਿਹਾ, “ਹੁਣ, ਮੁੱਖ ਮੰਤਰੀ ਵਜੋਂ ਮੇਰੇ ਸਾਹਮਣੇ ਪਾਲਕੀ ਸਾਹਿਬ ਲੈ ਕੇ ਜਾਣ ਵਾਲੇ ਵਾਹਨਾਂ ਦਾ ਮਾਮਲਾ ਆਇਆ ਸੀ। ਇਨ੍ਹਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਨਹੀਂ ਸੀ। ਅਸੀਂ ਪੂਰੇ ਪੰਜਾਬ ਵਿੱਚ ਪਾਲਕੀ ਸਾਹਿਬ ਦੇ ਸਾਰੇ ਵਾਹਨਾਂ ਦਾ ਟੈਕਸ ਮੁਆਫ਼ ਕਰ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਅਸੀਂ ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਹੈ। ਇਨ੍ਹਾਂ ਵਾਹਨਾਂ ਨੂੰ ਛੋਟ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ, ਜੋ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੁਲਾਰਾ ਦੇਣ ਲਈ ਪ੍ਰੇਰਕ ਵਜੋਂ ਕੰਮ ਕਰਦੇ ਹਨ।” ਉਨ੍ਹਾਂ ਅੱਗੇ ਕਿਹਾ, “ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅਸੀਂ ਬਿਹਤਰੀਨ ਪ੍ਰਬੰਧ ਕੀਤੇ ਅਤੇ ਲੋਕਾਂ ਨੇ ਉਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਤਿਹਾਸ ਵਿੱਚ ਪਹਿਲੀ ਵਾਰ ਅਸੀਂ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਪੰਜਾਬ ਵਿਧਾਨ ਸਭਾ ਨੂੰ ਗੁਰੂ ਚਰਨਾਂ ਵਿੱਚ ਸਮਰਪਿਤ ਕੀਤਾ।” ਮੁੱਖ ਮੰਤਰੀ ਨੇ ਦੱਸਿਆ, “ਅਸੀਂ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਾਲ ਸਬੰਧਤ ਸ਼ਹਿਰਾਂ ਅੰਮ੍ਰਿਤਸਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ। ਪਿਛਲੀ ਕਿਸੇ ਵੀ ਸਰਕਾਰ ਵਿੱਚ ਅਜਿਹਾ ਫੈਸਲਾ ਲੈਣ ਦੀ ਹਿੰਮਤ ਨਹੀਂ ਸੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਬੇਅਦਬੀ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ ਤਾਂ ਕਾਨੂੰਨ ਬਹੁਤ ਕਮਜ਼ੋਰ ਸੀ। ਲੋਕਾਂ ਨੂੰ ਥਾਣੇ ਤੋਂ ਵੀ ਜ਼ਮਾਨਤ ਮਿਲ ਜਾਂਦੀ ਸੀ ਜਾਂ ਉਹ ਸਜ਼ਾ ਤੋਂ ਬਚ ਜਾਂਦੇ ਸਨ। ਅਸੀਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ, ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਣਾਇਆ। ਲੋਕਾਂ ਨੇ ਉਸ ਕਾਨੂੰਨ ਦੀ ਬਹੁਤ ਸ਼ਲਾਘਾ ਕੀਤੀ। ਅੱਜ ਵੀ ਲੋਕ ਮੈਨੂੰ ਫੋਨ ਕਰਕੇ ਕਹਿੰਦੇ ਹਨ ਕਿ ਇਸ ਕਾਨੂੰਨ ਨੇ ਉਨ੍ਹਾਂ ਦੇ ਦਿਲਾਂ ਨੂੰ ਸਕੂਨ ਦਿੱਤਾ ਹੈ। ਮੈਂ ਉਨ੍ਹਾਂ ਨੂੰ ਕਹਿੰਦਾ ਹਾਂ ਕਿ ਇਹ ਮੈਂ ਆਪਣੇ ਆਪ ਨਹੀਂ ਕੀਤਾ। ਗੁਰੂ ਸਾਹਿਬ ਨੇ ਮੈਨੂੰ ਇਹ ਸੇਵਾ ਸੌਂਪੀ ਸੀ।” ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਹੁੰਦੀ ਹੈ ਕਿ ਜੋ ਧਰਮ ਦੇ ਆਪੇ ਰਖਵਾਲੇ ਬਣੇ ਬੈਠੇ ਹਨ ਅਤੇ ਜਿਨ੍ਹਾਂ ਸਿਆਸੀ ਲੋਕਾਂ ਨੇ ਆਪਣੇ ਚਹੇਤਿਆਂ ਨੂੰ ਅਹਿਮ ਅਹੁਦਿਆਂ ‘ਤੇ ਨਿਯੁਕਤ ਕੀਤਾ ਹੈ, ਉਹ ਹੁਣ ਮੇਰਾ ਨਾਂ ਇਕ ਅਜਿਹੀ ਨਕਲੀ ਵੀਡੀਓ ਨਾਲ ਜੋੜ ਰਹੇ ਹਨ, ਜਿਸ ਵਿਚ ਮੈਂ ਮੌਜੂਦ ਵੀ ਨਹੀਂ ਹਾਂ। ਕੋਈ ਮੇਰੇ ਵਰਗੀ ਅਦਾਕਾਰੀ ਕਰ ਰਿਹਾ ਹੈ, ਮੇਰੀ ਨਕਲ ਕਰ ਰਿਹਾ ਹੈ, ਮੇਰੇ ਵਰਗੇ ਵਾਲ ਬਣਾ ਰਿਹਾ ਹੈ ਅਤੇ ਮੇਰੇ ਵਰਗਾ ਦਿਖਣ ਦੀ ਕੋਸ਼ਿਸ਼ ਕਰ ਰਿਹਾ ਹੈ।” ਉਨ੍ਹਾਂ ਦਾਅਵਾ ਕੀਤਾ, “ਕਿਸੇ ਕਥਿਤ ਜਾਂਚ ਦੇ ਆਧਾਰ ‘ਤੇ ਉਹ ਮੈਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ‘ਫਸੀਲ’ ਤੋਂ ਪੰਥ-ਵਿਰੋਧੀ ਐਲਾਨ ਰਹੇ ਹਨ ਅਤੇ ਲੋਕਾਂ ਨੂੰ ਭਗਵੰਤ ਮਾਨ ਨਾਲ ਨਾ ਜੁੜਨ ਲਈ ਕਹਿ ਰਹੇ ਹਨ। ਇਹ ਖੁੱਲ੍ਹਾ ਸਿਆਸੀ ਪ੍ਰਚਾਰ ਹੈ। ਇਹ ਸਿਆਸੀ ਸੁਨੇਹੇਬਾਜ਼ੀ ਹੈ ਅਤੇ ਹੋਰ ਕੁਝ ਨਹੀਂ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਤੁਹਾਡੇ ਸਾਹਮਣੇ ਦੋ ਰਿਪੋਰਟਾਂ ਰੱਖ ਰਿਹਾ ਹਾਂ। ਇਹ ਪੰਜਾਬ ਦੀ ਕਿਸੇ ਲੈਬਾਰਟਰੀ ਦੀਆਂ ਰਿਪੋਰਟਾਂ ਨਹੀਂ ਹਨ। ਇਹ ਰਿਪੋਰਟਾਂ ਪੰਜਾਬ ਤੋਂ ਬਾਹਰਲੀਆਂ ਲੈਬਾਰਟਰੀਆਂ ਦੀਆਂ ਹਨ ਅਤੇ ਇਸੇ ਵੀਡੀਓ ਨਾਲ ਸਬੰਧਤ ਹਨ। ਕੁੱਲ 1,191 ਫਰੇਮਾਂ ਦੀ ਜਾਂਚ ਕੀਤੀ ਗਈ। ਸਾਰੇ 1,191 ਫਰੇਮ ਚੈੱਕ ਕੀਤੇ ਗਏ। ਇੱਕ ਵੀ ਫਰੇਮ ਕਿਸੇ ਵੀ ਕੋਣ ਤੋਂ ਮੇਰੇ ਚਿਹਰੇ, ਮੇਰੇ ਸਾਈਡ ਪ੍ਰੋਫਾਈਲ, ਮੇਰੇ ਫਰੰਟ ਪ੍ਰੋਫਾਈਲ, ਮੇਰੀਆਂ ਅੱਖਾਂ, ਮੇਰੇ ਕੱਦ, ਮੇਰੀ ਸਰੀਰਕ ਬਣਤਰ ਜਾਂ ਮੇਰੇ ਸਰੀਰ ਦੇ ਢਾਂਚੇ ਨਾਲ ਮੇਲ ਨਹੀਂ ਖਾਂਦਾ। ਰਿਪੋਰਟਾਂ ਸਪੱਸ਼ਟ ਤੌਰ ‘ਤੇ ਸਾਬਤ ਕਰਦੀਆਂ ਹਨ ਕਿ ਕਿਸੇ ਨੇ ਕਿਸੇ ਹੋਰ ਵਿਅਕਤੀ ਦੀ ਵਰਤੋਂ ਕਰ ਕੇ ਇਹ ਨਕਲੀ ਵੀਡੀਓ ਖਾਸ ਇਰਾਦੇ ਨਾਲ ਬਣਾਈ ਹੈ ਤਾਂ ਜੋ ਇਸ ਨੂੰ ਭਗਵੰਤ ਮਾਨ ਦੀ ਵੀਡੀਓ ਦੱਸ ਕੇ ਮੈਨੂੰ ਬਦਨਾਮ ਕੀਤਾ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਰਿਪੋਰਟਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੇਰੇ ਨਾਲੋਂ ਲਗਪਗ ਦੋ ਇੰਚ ਲੰਬਾ ਹੈ। ਇਹ ਕਿਵੇਂ ਸੰਭਵ ਹੈ ਕਿ ਵੀਡੀਓ ਵਿੱਚ ਅਚਾਨਕ ਮੇਰਾ ਕੱਦ ਦੋ ਇੰਚ ਵਧ ਜਾਵੇ? ਇਸ ਤੋਂ ਇਲਾਵਾ ਮੈਂ ਸੁਪਨੇ ਵਿੱਚ ਵੀ ਅਜਿਹਾ ਕੁਝ ਕਰਨ ਬਾਰੇ ਨਹੀਂ ਸੋਚ ਸਕਦਾ। ਕੋਈ ਨਹੀਂ ਜਾਣਦਾ ਕਿ ਇਹ ਵੀਡੀਓ ਕਦੋਂ ਰਿਕਾਰਡ ਕੀਤੀ ਗਈ ਸੀ। ਕੋਈ ਨਹੀਂ ਜਾਣਦਾ ਕਿ ਇਹ ਕਿੱਥੇ ਰਿਕਾਰਡ ਕੀਤੀ ਗਈ ਸੀ। ਕੋਈ ਨਹੀਂ ਜਾਣਦਾ ਕਿ ਇਹ ਅਸਲ ਵਿੱਚ ਕਿਸ ਨੇ ਵਾਇਰਲ ਕੀਤੀ ਸੀ। ਸਿਰਫ਼ ਇੱਕੋ ਗੱਲ ਸਾਫ਼ ਹੈ ਕਿ ਜਦੋਂ ਮੈਂ ਪੰਜਾਬ ਦੇ ਲੋਕਾਂ ਦੇ ਹੱਕ ਵਿੱਚ ਫੈਸਲੇ ਲੈਂਦਾ ਹਾਂ ਤਾਂ ਉਹ ਫੈਸਲੇ ਕੁਝ ਲੋਕਾਂ ਨੂੰ ਸਹਿਣ ਨਹੀਂ ਹੁੰਦੇ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਮੈਨੂੰ ਬੇਅੰਤ ਪਿਆਰ ਦੇ ਰਹੇ ਹਨ। ਮਾਵਾਂ ਮੈਨੂੰ ਅਸੀਸਾਂ ਦਿੰਦੀਆਂ ਹਨ, ਬਜ਼ੁਰਗ ਮੇਰੀ ਲੰਮੀ ਉਮਰ ਲਈ ਦੁਆਵਾਂ ਕਰਦੇ ਹਨ ਅਤੇ ਨੌਜਵਾਨ ਸੈਲਫੀਆਂ ਲਈ

Punjab

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ

ਚੰਡੀਗੜ੍ਹ / ਮੋਹਾਲੀ 18 ਜੂਨ-    ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ ‘ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਲਾਗੂ ਕੀਤੇ ਜਾਣ ਤੋਂ ਬੌਖਲਾਈਆਂ ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਇਹ ਸਾਜ਼ਿਸ਼ ਰਚੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਮਨਘੜਤ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ‘ਆਪ’ ਆਗੂ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਆਗੂ ਇੱਕ ਫਰਜ਼ੀ ਵੀਡੀਓ ਵਾਇਰਲ ਕਰਕੇ ਅਤੇ ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਝੂਠਾ ਜੋੜ ਕੇ ਜਨਤਾ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ, “ਇਹ ਸਾਰਾ ਘਟਨਾਕ੍ਰਮ ਇੱਕ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਸੀ, ਜਿਸਦਾ ਉਦੇਸ਼ ਇੱਕ ਅਜਿਹੇ ਪ੍ਰਸਿੱਧ ਮੁੱਖ ਮੰਤਰੀ ਨੂੰ ਬਦਨਾਮ ਕਰਨਾ ਸੀ ਜੋ ਲਗਾਤਾਰ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਹਨ।” ਹਰਪਾਲ ਸਿੰਘ ਚੀਮਾ ਨੇ ਕਿਹਾ, “ਸੱਚ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਗਿਆ ਹੈ। ਜਿਨ੍ਹਾਂ ਲੋਕਾਂ ਨੇ ਇੱਕ ਮਨਘੜਤ ਵੀਡੀਓ ਦਾ ਸਹਾਰਾ ਲੈ ਕੇ ਜਨਤਾ ਨੂੰ ਗੁੰਮਰਾਹ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ, ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ।” ਫੋਰੈਂਸਿਕ ਜਾਂਚ ਦੇ ਵੇਰਵੇ ਸਾਂਝੇ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਲੈਬਾਰਟਰੀਆਂ ਨੇ ਵਾਇਰਲ ਵੀਡੀਓ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਹ ਇੱਕੋ ਸਿੱਟੇ ‘ਤੇ ਪਹੁੰਚੀਆਂ। ਫੋਰੈਂਸਿਕ ਵਿਸ਼ਲੇਸ਼ਣ ਵਿੱਚ ਵੀਡੀਓ ਦੇ ਕੁੱਲ 1,191 ਫਰੇਮਾਂ ਦੀ ਜਾਂਚ ਕੀਤੀ ਗਈ। ਚਿਹਰੇ ਦੇ ਨੈਣ-ਨਕਸ਼, ਕੱਦ, ਸਰੀਰਕ ਬਣਤਰ, ਖੜ੍ਹੇ ਹੋਣ ਦਾ ਤਰੀਕਾ, ਹਿਲਜੁਲ ਦੇ ਪੈਟਰਨ, ਸਾਈਡ ਪ੍ਰੋਫਾਈਲ ਅਤੇ ਬੈਕ ਪ੍ਰੋਫਾਈਲ ਸਮੇਤ ਹਰ ਪਹਿਲੂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ। ਰਿਪੋਰਟਾਂ ਵਿੱਚ ਸਪੱਸ਼ਟ ਸਿੱਟਾ ਕੱਢਿਆ ਗਿਆ ਹੈ ਕਿ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਾਲ ਬਿਲਕੁਲ ਮੇਲ ਨਹੀਂ ਖਾਂਦਾ। ਮੰਤਰੀ ਨੇ ਦੱਸਿਆ ਕਿ ਫੋਰੈਂਸਿਕ ਰਿਪੋਰਟਾਂ ਮੁਤਾਬਕ ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਦਾ ਕੱਦ ਲਗਭਗ 5 ਫੁੱਟ 10 ਇੰਚ ਹੋਣ ਦਾ ਅਨੁਮਾਨ ਹੈ, ਜਦਕਿ ਸੀਐਮ ਭਗਵੰਤ ਸਿੰਘ ਮਾਨ ਦਾ ਕੱਦ 5 ਫੁੱਟ 8 ਇੰਚ ਹੈ। ਉਨ੍ਹਾਂ ਕਿਹਾ ਕਿ ਸਰੀਰਕ ਬਣਤਰ, ਮੋਢਿਆਂ ਦੀ ਬਣਤਰ, ਚਿਹਰੇ ਦੀਆਂ ਵਿਸ਼ੇਸ਼ਤਾਵਾਂ ਅਤੇ ਸਮੁੱਚੇ ਪੋਸਚਰ ਵਿੱਚ ਵੀ ਵੱਡੇ ਫਰਕ ਪਾਏ ਗਏ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ, “ਦੋਵਾਂ ਲੈਬਾਰਟਰੀਆਂ ਨੇ ਸੁਤੰਤਰ ਤੌਰ ‘ਤੇ ਇੱਕੋ ਸਿੱਟਾ ਕੱਢਿਆ ਅਤੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਅਤੇ ਮੁੱਖ ਮੰਤਰੀ ਵਿਚਕਾਰ ਕੋਈ ਮੇਲ ਨਹੀਂ ਪਾਇਆ।” ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦਾ ਸਿਆਸੀ ਲਾਹੇ ਲਈ ਧਾਰਮਿਕ ਮੁੱਦਿਆਂ ਦਾ ਸ਼ੋਸ਼ਣ ਕਰਨ ਦਾ ਇੱਕ ਲੰਮਾ ਅਤੇ ਮੰਦਭਾਗਾ ਇਤਿਹਾਸ ਰਿਹਾ ਹੈ, ਜਦੋਂ ਕਿ ਉਹ ਪੰਥ ਦੀ ਮਰਿਆਦਾ ਦੀ ਰੱਖਿਆ ਕਰਨ ਵਿੱਚ ਵਾਰ-ਵਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ 1986 ਦੇ ਨਕੋਦਰ ਕਾਂਡ ਨੂੰ ਨਹੀਂ ਭੁੱਲੇ, ਜਦੋਂ ਅਕਾਲੀ ਦਲ ਦੀ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਅਗਨ ਭੇਟ ਕਰ ਦਿੱਤਾ ਗਿਆ ਸੀ। ਉਹ ਉਸ ਤੋਂ ਬਾਅਦ ਹੋਈ ਪੁਲਿਸ ਫਾਇਰਿੰਗ ਨੂੰ ਵੀ ਨਹੀਂ ਭੁੱਲੇ, ਜਿਸ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸਨ।” ਹਰਪਾਲ ਸਿੰਘ ਚੀਮਾ ਨੇ ਅੱਗੇ ਅਕਾਲੀ-ਭਾਜਪਾ ਗਠਜੋੜ ਦੇ ਰਾਜ ਦੌਰਾਨ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਹੋਈ ਪੁਲਿਸ ਫਾਇਰਿੰਗ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ, “ਤਰੀਕਾ ਉਹੀ ਹੈ। ਜਦੋਂ ਵੀ ਅਕਾਲੀ ਦਲ ਅਤੇ ਭਾਜਪਾ ਸੱਤਾ ਵਿੱਚ ਸਨ, ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਇਨਸਾਫ਼ ਨਹੀਂ ਦਿੱਤਾ ਗਿਆ। ਪੰਜਾਬ ਦੇ ਲੋਕ ਇਨ੍ਹਾਂ ਦਰਦਨਾਕ ਅਧਿਆਵਾਂ ਨੂੰ ਭੁੱਲੇ ਨਹੀਂ ਹਨ।” ਮੰਤਰੀ ਨੇ ਕਿਹਾ ਕਿ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸੱਤਾ ਵਿੱਚ ਦੋ ਸਾਲ ਰਹਿਣ ਦੇ ਬਾਵਜੂਦ ਅਕਾਲੀ ਦਲ ਦੀ ਸਰਕਾਰ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀਆਂ ਲੱਭਤਾਂ ‘ਤੇ ਵੀ ਕਾਰਵਾਈ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਅੱਗੇ ਕਿਹਾ, “ਪਿੱਛੋਂ ਆਈਆਂ ਕਾਂਗਰਸ ਸਰਕਾਰਾਂ ਨੇ ਕਈ ਵਿਸ਼ੇਸ਼ ਜਾਂਚ ਟੀਮਾਂ (ਐਸਆਈਟੀ) ਬਣਾਈਆਂ, ਫਿਰ ਵੀ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੱਕ ਕੋਈ ਸਾਰਥਕ ਕਾਰਵਾਈ ਨਹੀਂ ਹੋ ਸਕੀ।” ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਵਾਰ-ਵਾਰ ਪੰਥ ਦੇ ਨਾਂ ‘ਤੇ ਵੋਟਾਂ ਮੰਗੀਆਂ ਹਨ ਅਤੇ ਆਪਣੇ ਆਪ ਨੂੰ ਪੰਥਕ ਹਿੱਤਾਂ ਦਾ ਰਾਖਾ ਦੱਸਿਆ ਹੈ, ਪਰ ਸਰਕਾਰ ਵਿੱਚ ਉਸ ਦਾ ਰਿਕਾਰਡ ਵੱਖਰੀ ਹੀ ਕਹਾਣੀ ਬਿਆਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਸੱਤਾ ਵਿੱਚ ਆਇਆ, ਉਸ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਵਾਪਰੀਆਂ, ਜਦਕਿ ਜ਼ਿੰਮੇਵਾਰ ਲੋਕਾਂ ਨੂੰ ਸੁਰੱਖਿਆ ਮਿਲਦੀ ਰਹੀ। ਹਰਪਾਲ ਸਿੰਘ ਚੀਮਾ ਨੇ ਕਿਹਾ, “ਅਕਾਲੀ ਦਲ ਦਾ ਸਿਆਸੀ ਫਾਇਦੇ ਲਈ ਪੰਥਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਦਾ ਇਤਿਹਾਸ ਰਿਹਾ ਹੈ। ਇਹ ਪੰਥ ਦੇ ਨਾਂ ‘ਤੇ ਵੋਟਾਂ ਮੰਗਦਾ ਹੈ ਪਰ ਉਨ੍ਹਾਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਨੂੰ ਕਾਇਮ ਰੱਖਣ ‘ਚ ਵਾਰ-ਵਾਰ ਨਾਕਾਮ ਰਹਿੰਦਾ ਹੈ, ਜਿਨ੍ਹਾਂ ਦੀ ਪ੍ਰਤੀਨਿਧਤਾ ਕਰਨ ਦਾ ਇਹ ਦਾਅਵਾ ਕਰਦਾ ਹੈ।” ਭਗਵੰਤ ਮਾਨ ਸਰਕਾਰ ਵੱਲੋਂ ਕੀਤੀਆਂ ਗਈਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2026’ ਬਣਾਇਆ ਹੈ, ਜਿਸ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਉਮਰ ਕੈਦ ਅਤੇ ਭਾਰੀ ਵਿੱਤੀ ਜੁਰਮਾਨੇ ਸਮੇਤ ਸਖ਼ਤ ਸਜ਼ਾਵਾਂ ਦਾ ਉਪਬੰਧ ਹੈ। ਉਨ੍ਹਾਂ ਕਿਹਾ, “ਜਦੋਂ ਤੋਂ ਇਸ ਇਤਿਹਾਸਕ ਕਾਨੂੰਨ ਦੇ ਆਲੇ-ਦੁਆਲੇ ਚਰਚਾ ਸ਼ੁਰੂ ਹੋਈ ਹੈ, ਕੁਝ ਤਾਕਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀਆਂ ਹਨ। ਇਹ ਫਰਜ਼ੀ ਵੀਡੀਓ ਉਸੇ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।” ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਮਨਘੜਤ ਸਮੱਗਰੀ ਤਿਆਰ ਕਰਨ ਜਾਂ ਵਾਇਰਲ ਕਰਨ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ੇਗੀ ਨਹੀਂ। ਉਨ੍ਹਾਂ ਕਿਹਾ, “ਪੰਥ ਦੇ ਖਿਲਾਫ ਸਾਜ਼ਿਸ਼ ਰਚਣਾ ਇੱਕ ਗੰਭੀਰ ਅਪਰਾਧ ਹੈ। ਇਸ ਫਰਜ਼ੀ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ

Punjab

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 18 ਜੂਨ 2026:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਫ਼-ਸੁਥਰੇ ਅਕਸ ਤੋਂ ਅਕਾਲੀ ਦਲ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਆਪਣੀ ਗੁਆਚੀ ਹੋਈ ਸਿਆਸੀ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਅਕਾਲੀ ਦਲ ਹੁਣ ਇਸ ਹੱਦ ਤੱਕ ਗਿਰ ਗਿਆ ਹੈ ਕਿ ਮੁੱਖ ਮੰਤਰੀ ਦੀ ਫਰਜ਼ੀ ਅਤੇ ਛੇੜਛਾੜ ਕੀਤੀ ਗਈ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਰਚ ਰਿਹਾ ਹੈ। ‘ਆਪ’ ਆਗੂ ਨੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਘਟੀਆ ਹਰਕਤਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਕਾਲੀ ਦਲ ਦੇ ਇਤਿਹਾਸ ਨੂੰ ਕਾਲੇ ਅੱਖਰਾਂ ਵਿੱਚ ਲਿਖਿਆ ਦੱਸਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਹਮੇਸ਼ਾ ਪੰਜਾਬ ਅਤੇ ਪੰਥ ਵਿਰੋਧੀ ਰਿਹਾ ਹੈ। ਜਦੋਂ-ਜਦੋਂ ਅਕਾਲੀ ਦਲ ਸੱਤਾ ਵਿੱਚ ਆਉਂਦਾ ਹੈ, ਉਦੋਂ-ਉਦੋਂ ਪੰਜਾਬ ਦਾ ਭਾਰੀ ਨੁਕਸਾਨ ਹੁੰਦਾ ਹੈ। ਪੁਰਾਣੀਆਂ ਘਟਨਾਵਾਂ ਨੂੰ ਯਾਦ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 1986 ਅਤੇ 2015 ਦੋਵੇਂ ਘਟਨਾਵਾਂ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ 1986 ਵਿੱਚ ਨਕੋਦਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਜਦੋਂ ਸੰਗਤ ਨੇ ਇਨਸਾਫ਼ ਮੰਗਿਆ ਤਾਂ 4 ਨੌਜਵਾਨਾਂ ਨੂੰ ਮਾਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਦੌਰਾਨ 2 ਨੌਜਵਾਨ ਮਾਰੇ ਗਏ ਸਨ। ਇਹ ਦੋਵੇਂ ਘਟਨਾਵਾਂ ਸਾਜ਼ਿਸ਼, ਸੱਚ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਅਤੇ ਜਵਾਬਦੇਹੀ ਮੰਗਣ ਵਾਲਿਆਂ ਨਾਲ ਹੋਈ ਬੇਇਨਸਾਫ਼ੀ ਦਾ ਪ੍ਰਤੀਕ ਸਨ। ਇਹ ਘਟਨਾਵਾਂ ਅਕਾਲੀ ਦਲ ਦਾ ਅਸਲੀ ਚਿਹਰਾ ਅਤੇ ਪੰਜਾਬ ਤੇ ਪੰਥ ਨਾਲ ਕੀਤੇ ਗਏ ਵਾਰ-ਵਾਰ ਧੋਖੇ ਨੂੰ ਬੇਨਕਾਬ ਕਰਦੀਆਂ ਹਨ। ‘ਆਪ’ ਆਗੂ ਨੇ ਯਾਦ ਦਿਵਾਇਆ ਕਿ 1986 ਵਿੱਚ ਜਦੋਂ ਅਕਾਲੀ ਦਲ ਦੀ ਸਰਕਾਰ ਸੀ, ਉਦੋਂ ਨਕੋਦਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਜਦੋਂ ਸੰਗਤਾਂ ਨੇ ਇਨਸਾਫ਼ ਮੰਗਿਆ, ਤਾਂ ਪੰਜ ਸਿੱਖ ਨੌਜਵਾਨਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਸ ਕਾਂਡ ਦਾ ਖੁਲਾਸਾ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹੀ ਕੀਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਬਣੇ ‘ਜਸਟਿਸ ਗੁਰਨਾਮ ਸਿੰਘ ਕਮਿਸ਼ਨ’ ਦੀ ਰਿਪੋਰਟ ਨੂੰ ਜਾਣਬੁੱਝ ਕੇ ਗਾਇਬ ਕਰ ਦਿੱਤਾ ਗਿਆ, ਕਿਉਂਕਿ ਉਸ ਵਿੱਚ ਅਕਾਲੀ ਦਲ ਦਾ ਅਸਲੀ ਚਿਹਰਾ ਬੇਨਕਾਬ ਹੋਣਾ ਸੀ। ਕਾਂਗਰਸ ਦੇ 5 ਸਾਲਾਂ ਦੇ ਰਾਜ ਵਿੱਚ ਵੀ ਇਸ ਰਿਪੋਰਟ ਨੂੰ ਦਬਾ ਕੇ ਰੱਖਿਆ ਗਿਆ। 2015 ਵਿੱਚ ਅਕਾਲੀ ਦਲ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਵਿਰੋਧ ਕਰ ਰਹੇ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਬਾਅਦ ਵਿੱਚ ਸਬੂਤਾਂ ਨੂੰ ਨਸ਼ਟ ਕੀਤਾ ਗਿਆ। ਕਮਿਸ਼ਨ ਦੀਆਂ ਰਿਪੋਰਟਾਂ ਵਿੱਚ ਸਾਫ਼ ਹੈ ਕਿ ਮੌਕੇ ਤੋਂ ਮਿਲੇ ਖਾਲੀ ਕਾਰਤੂਸਾਂ ਤੱਕ ਨਾਲ ਛੇੜਛਾੜ ਕੀਤੀ ਗਈ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ। ਚੀਮਾ ਨੇ ਅਕਾਲੀ ਦਲ ‘ਤੇ ਸਿੱਧਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਪੈਦਾ ਕਰਨ ਅਤੇ ਪਾਲਣ-ਪੋਸਣ ਦਾ ਕੰਮ ਅਕਾਲੀ ਦਲ ਨੇ ਹੀ ਕੀਤਾ ਸੀ। ਹੁਣ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਪੰਜਾਬ ਵਿੱਚੋਂ ਗੈਂਗਸਟਰਾਂ ਅਤੇ ਅਪਰਾਧੀਆਂ ਦਾ ਸਫ਼ਾਇਆ ਕਰ ਰਹੀ ਹੈ, ਤਾਂ ਅਕਾਲੀ ਦਲ ਨੂੰ ਇਹ ਹਜ਼ਮ ਨਹੀਂ ਹੋ ਰਿਹਾ। ਅਕਾਲੀ ਦਲ ਇੱਕ ਵਾਰ ਫਿਰ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰੇ ਅਤੇ ਸਾਂਝ ਨੂੰ ਅੱਗ ਲਾਉਣ ਲਈ ਬੇਤਾਬ ਬੈਠਾ ਹੈ। ‘ਆਪ’ ਵਫ਼ਦ ਨੇ ਡੀਜੀਪੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਦੀ ਫੇਕ ਵੀਡੀਓ ਬਣਾਉਣ ਵਾਲੇ ਅਤੇ ਇਸ ਨੂੰ ਵਾਇਰਲ ਕਰਨ ਵਾਲੇ ਮਾਸਟਰਮਾਈਂਡ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਚਾਹੇ ਸਾਜ਼ਿਸ਼ ਰਚਣ ਵਾਲਾ ਪੰਜਾਬ ਵਿੱਚ ਬੈਠਾ ਹੋਵੇ ਜਾਂ ਵਿਦੇਸ਼ਾਂ ਵਿੱਚ, ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਕੇ ਖੜ੍ਹਾ ਕੀਤਾ ਜਾਵੇਗਾ। ਪੰਜਾਬ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। 

Punjab

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 18 ਜੂਨ:-    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ। ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਆਪਣੀ ਅੰਦਰੂਨੀ ਲੜਾਈ ਕਾਰਨ ਆਖਰੀ ਸਾਹਾਂ ‘ਤੇ ਹੈ, ਜਦਕਿ ‘ਆਪ’ ਸਰਕਾਰ ਦੇ ਲੋਕ-ਪੱਖੀ ਸ਼ਾਸਨ ਅਧੀਨ ਪੰਜਾਬ ਸਿੱਖਿਆ, ਸਿਹਤ, ਬਿਜਲੀ ਅਤੇ ਭਲਾਈ ਦੇ ਖੇਤਰਾਂ ਵਿੱਚ ਬੇਮਿਸਾਲ ਤਰੱਕੀ ਦੇਖ ਰਿਹਾ ਹੈ। ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਦਿਨ ਚਲੇ ਗਏ ਜਦੋਂ ਇਹ ਪਾਰਟੀਆਂ ਉੱਤਰ ਕਾਟੋ ਮੈਂ ਚੜ੍ਹਾ ਦੀ ਖੇਡ ਖੇਡਦੀਆਂ ਸਨ ਅਤੇ ਸੱਤਾ ਵਿੱਚ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ। ਅਸਲ ਵਿੱਚ ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਇੱਕ-ਦੂਜੇ ਦੇ ਹਿੱਤਾਂ ਦੀ ਰਾਖੀ ਕੀਤੀ, ਜਿਸ ਕਾਰਨ ਇਨ੍ਹਾਂ ਦੇ ਕੁਕਰਮ ਕਦੇ ਸਾਹਮਣੇ ਨਹੀਂ ਆਏ। ਪਰ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ ਅਤੇ ਇਸ ਪਾਰਟੀ ਦਾ ਚੋਣ ਨਿਸ਼ਾਨ ‘ਝਾੜੂ’ ਸੂਬੇ ਦੇ ਸਿਆਸੀ ਪ੍ਰਬੰਧ ਨੂੰ ਸਾਫ਼ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਅਕਾਲੀ ਆਪਣੇ ਪਾਪਾਂ ਕਰ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ।” ਮੁੱਖ ਮੰਤਰੀ ਨੇ ਕਿਹਾ, “ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਨੂੰ ਲੋਕਾਂ ਦੀ ਕੋਈ ਪਰਵਾਹ ਨਹੀਂ, ਸਗੋਂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਚਿੰਤਾ ਹੈ। ਉਨ੍ਹਾਂ ਨੇ ਖ਼ੁਦ ਕਈ ਥਾਵਾਂ ‘ਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ ਅਤੇ ਬਾਅਦ ਵਿੱਚ ਇਸ ਨੂੰ ਮੰਨਿਆ ਵੀ। ਉਨ੍ਹਾਂ ਨੇ ਅਤਿਵਾਦ ਦੇ ਦੌਰ ਦੌਰਾਨ ਨੌਜਵਾਨਾਂ ਨੂੰ ਮਰਵਾਇਆ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤਰੱਕੀਆਂ ਤੱਕ ਦਿੱਤੀਆਂ। ਉਨ੍ਹਾਂ ਨੇ ਖ਼ੁਦ ਨੂੰ ‘ਫਖ਼ਰ-ਏ-ਕੌਮ’ ਦੇ ਖ਼ਿਤਾਬ ਨਾਲ ਨਿਵਾਜਿਆ, ਜਦਕਿ ਉਨ੍ਹਾਂ ਨੇ 1978 ਦੀ ਘਟਨਾ ਦੇ ਦੋਸ਼ੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਮਦਦ ਕੀਤੀ ਸੀ।” ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਬਾਦਲ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ ਕਿਉਂਕਿ ਉਨ੍ਹਾਂ ਨੇ ਸਾਰੀ ਉਮਰ ਐਸ਼ੋ-ਆਰਾਮ ਅਤੇ ਸੁੱਖ-ਸਹੂਲਤਾਂ ਵਾਲੇ ਸੁਰੱਖਿਅਤ ਮਾਹੌਲ ਵਿੱਚ ਗੁਜ਼ਾਰੀ ਹੈ। ਸੁਖਬੀਰ ਸਿੰਘ ਬਾਦਲ ਕਾਨਵੈਂਟ ਤੋਂ ਪੜ੍ਹੇ ਸਿਆਸੀ ਆਗੂ ਹਨ, ਜੋ ਸੂਬੇ ਦੀ ਬੁਨਿਆਦੀ ਭੂਗੋਲਿਕ ਸਥਿਤੀ ਤੋਂ ਵੀ ਵਾਕਫ਼ ਨਹੀਂ ਹਨ, ਪਰ ਪੰਜਾਬ ਵਿੱਚ ਸਿਆਸੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਬੁਨਿਆਦੀ ਮੁੱਦਿਆਂ ਬਾਰੇ ਬਹੁਤ ਘੱਟ ਸਮਝ ਹੈ।” ਬੇਅਦਬੀ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਕਰੋੜਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਦੀ ਤਾਕਤ ਬਖ਼ਸ਼ੀ ਹੈ। ਸੂਬਾ ਸਰਕਾਰ ਨੇ ਇਸ ਬਿੱਲ ਨੂੰ ਬੜੀ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਬਿੱਲ ਸਮਾਜ ਵਿਰੋਧੀ ਅਨਸਰਾਂ ਨੂੰ ਭਵਿੱਖ ਵਿੱਚ ਅਜਿਹਾ ਕੋਈ ਵੀ ਪਾਪ ਕਰਨ ਤੋਂ ਰੋਕਣ ਲਈ ਇੱਕ ਰੋਕਥਾਮ ਉਪਾਅ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਕਦੇ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਜੁਅਰਤ ਨਹੀਂ ਕਰ ਸਕੇਗਾ। ਅਕਾਲੀ ਆਪਣੇ ਸੱਤਾ ਦੇ ਦਿਨਾਂ ਦੌਰਾਨ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੇ ਇਰਾਦੇ ਸ਼ੁਰੂ ਤੋਂ ਹੀ ਗਲਤ ਰਹੇ ਹਨ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਵੀ ਮੰਨੀਆਂ ਪਰ ਬਾਅਦ ਵਿੱਚ ਲੋਕਾਂ ਸਾਹਮਣੇ ਸਰ੍ਹੇਆਮ ਇਸ ਤੋਂ ਮੁੱਕਰ ਗਏ। ਜੋ ਲੋਕ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜੋ ਕਿਸੇ ਦੇ ਵੀ ਵਫ਼ਾਦਾਰ ਨਹੀਂ ਹਨ ਅਤੇ ਸਿਰਫ ਸੂਬੇ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ।” ਮੁੱਖ ਮੰਤਰੀ ਨੇ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਜਥੇਦਾਰ ਅਕਾਲੀਆਂ ਦੀਆਂ ਜੇਬਾਂ ‘ਚੋਂ ਨਿਕਲਦੇ ਹਨ, ਜਿਸ ਕਰਕੇ ਉਹ ਰਾਜਨੀਤੀ ਵਿੱਚ ਵੀ ਸਰਗਰਮ ਰਹਿੰਦੇ ਹਨ। ਇਨ੍ਹਾਂ ਲੋਕਾਂ ਦਾ ਕੋਈ ਏਜੰਡਾ ਨਹੀਂ ਹੈ, ਸਗੋਂ ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਮੈਨੂੰ ਕਿਸੇ ਵੀ ਤਰੀਕੇ ਨਾਲ ਬਦਨਾਮ ਕਰਨਾ ਹੈ। ਲੋਕ ਇਨ੍ਹਾਂ ਆਗੂਆਂ ਦੇ ਦੋਗਲੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜੋ ਕਦੇ ਵੀ ਇਨ੍ਹਾਂ ਦੀਆਂ ਨਾਟਕੀ ਚਾਲਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ।” ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਪਾਰਟੀ ਸੱਤਾ ‘ਚੋਂ ਪੂਰੀ ਤਰ੍ਹਾਂ ਬਾਹਰ ਹੋਣ ਕਿਨਾਰੇ ਹੈ, ਜੋ ਜਲਦ ਹੀ ਖਤਮ ਹੋ ਜਾਵੇਗੀ ਕਿਉਂਕਿ ਇਸ ਪਾਰਟੀ ਕੋਲ ਲੋਕਾਂ ਅਤੇ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਣਾ ਹੈ ਪਰ ਇਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ। ਕਾਂਗਰਸ ਪਾਰਟੀ ਧੜੇਬੰਦੀ ਦੀ ਸ਼ਿਕਾਰ ਹੈ ਜੋ ਆਪਣੇ ਕਲੇਸ਼ ਕਰਕੇ ਜਲਦ ਹੀ ਢਹਿ-ਢੇਰੀ ਹੋ ਜਾਵੇਗਾ। ਇਹ ਕਿੰਨੇ ਅਫ਼ਸੋਸ ਦੀ ਗੱਲ ਹੈ ਕਿ ਸੱਤਾ ਲਈ ਝਗੜਨ ਵਾਲੇ ਇਨ੍ਹਾਂ ਆਗੂਆਂ ਨੂੰ ਇੱਕਜੁੱਟ ਕਰਨ ਦੀ ਕੋਸ਼ਿਸ਼ ਕਰ ਰਹੇ ਚੋਟੀ ਦੇ ਕਾਂਗਰਸੀ ਲੀਡਰ ਇਨ੍ਹਾਂ ਦੇ ਨਾਵਾਂ ਦਾ ਸਹੀ ਉਚਾਰਨ ਤੱਕ ਨਹੀਂ ਜਾਣਦੇ।” ਪੰਜਾਬ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਵਿੱਚ ਸ਼ਾਸਨ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਸਰਕਾਰ ਦਾ ਕੰਮ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਦੀ ਨਵੀਂ ਕਹਾਣੀ ਲਿਖ ਸਕਣ। ਮੇਰੇ ਦੁਆਰਾ ਦਸਤਖਤ ਕੀਤੀ ਜਾਂਦੀ ਹਰ ਫਾਈਲ ਆਮ ਆਦਮੀ ਅਤੇ ਸੂਬੇ ਦੇ ਹਿੱਤ ਲਈ ਹੁੰਦੀ ਹੈ। ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫਾਰਸ਼ ਤੋਂ ਬਿਨਾਂ 67,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਦਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਵੱਲ ਸੇਧਿਤ ਹੈ। ਸਿੱਖਿਆ ਖੇਤਰ ਵਿੱਚ ਆਈ ਕ੍ਰਾਂਤੀ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਪ੍ਰਯੋਗਸ਼ਾਲਾਵਾਂ ਅਤੇ ਵਿਗਿਆਨਕ ਸਿੱਖਿਆ ਲਈ ਖੇਡ

Scroll to Top