Actionpunjab

Action Punjab Logo
Breaking News

Punjab

Punjab

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 17 ਜੂਨ: ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ ਕੰਮਾਂ ਦਾ ਸ਼ਿਕਾਰ ਨਾ ਬਣਨ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਨੇ ਪਿਛਲੇ ਦਹਾਕਿਆਂ ਦੌਰਾਨ ਬਹੁਤ ਸੰਤਾਪ ਹੰਢਾਇਆ ਹੈ, ਪਰ ਹੁਣ ਇਹ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਵੱਲ ਲਗਾਤਾਰ ਵਧ ਰਿਹਾ ਹੈ। ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ ‘ਲੋਕ ਮਿਲਣੀ’ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਪਜਾਊ ਜ਼ਮੀਨ, ਭਰਪੂਰ ਪਾਣੀ ਦੇ ਸਰੋਤਾਂ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਹੋਣ ਦੇ ਬਾਵਜੂਦ ਪੰਜਾਬ ਨੂੰ ਉਨ੍ਹਾਂ ਪਿਛਲੀਆਂ ਸਰਕਾਰਾਂ ਕਾਰਨ ਆਪਣੀ ਪੂਰੀ ਸਮਰੱਥਾ ਮੁਤਾਬਕ ਵਧਣ-ਫੁੱਲਣ ਦਾ ਮੌਕਾ ਨਹੀਂ ਮਿਲਿਆ, ਜੋ ਸੂਬੇ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਣ ਵਿੱਚ ਨਾਕਾਮ ਰਹੀਆਂ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਲਈ ਮੌਕੇ ਪੈਦਾ ਕਰਨ, ਸਿੱਖਿਆ ਅਤੇ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਇੱਕ ਅਜਿਹਾ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿੱਥੇ ਕਿਸੇ ਵੀ ਨੌਜਵਾਨ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਨਾ ਹੋਣਾ ਪਵੇ।ਇਨਸਾਫ਼ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਣਾਇਆ ਗਿਆ ਸਖ਼ਤ ਕਾਨੂੰਨ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਢਾਲ ਵਜੋਂ ਕੰਮ ਕਰੇਗਾ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਰਗਾੜੀ ਵਿਖੇ ਹੋਈ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਵਿਖੇ ਹੋਏ ਗੋਲੀ ਕਾਂਡ ਨੇ ਹਰ ਪੰਜਾਬੀ, ਖਾਸ ਕਰਕੇ ਸਿੱਖ ਸੰਗਤ ਦੀ ਆਤਮਾ ਨੂੰ ਵਲੂੰਧਰ ਕੇ ਰੱਖ ਦਿੱਤਾ ਸੀ। ਇਹ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ। ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਇਨਸਾਫ਼ ਜ਼ਰੂਰ ਹੋਵੇਗਾ ਅਤੇ ਇਨ੍ਹਾਂ ਘਿਨਾਉਣੇ ਅਪਰਾਧਾਂ ਦੇ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।”ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ ਅਤੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਅਸੀਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਲਾਗੂ ਕੀਤਾ ਹੈ, ਜੋ ਬੇਅਦਬੀ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਕਰਦਾ ਹੈ। ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਨਾ-ਮਾਫ਼ੀਯੋਗ ਗੁਨਾਹ ਕਰਨ ਦੀ ਹਿੰਮਤ ਨਾ ਕਰੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ। ਇਸ ਦੀ ਪਵਿੱਤਰਤਾ ਅਤੇ ਸਤਿਕਾਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਸਾਂਝਾ ਫ਼ਰਜ਼ ਹੈ। ਜੇਕਰ ਕੋਈ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਾਨ ਦੀ ਰੱਖਿਆ ਨਹੀਂ ਕਰ ਸਕਦੀ ਤਾਂ ਉਹ ਸਮਾਜ ਪ੍ਰਤੀ ਆਪਣੀ ਸਭ ਤੋਂ ਬੁਨਿਆਦੀ ਜ਼ਿੰਮੇਵਾਰੀ ਵਿੱਚ ਫੇਲ੍ਹ ਸਾਬਤ ਹੁੰਦੀ ਹੈ।”ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ, “ਜਿਨ੍ਹਾਂ ਨੇ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੇ। ਉਨ੍ਹਾਂ ਨੇ ਸਿਆਸੀ ਲਾਹੇ ਲਈ ਧਰਮ ਦੀ ਵਰਤੋਂ ਕੀਤੀ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਰਾਜ ਦੌਰਾਨ ਵਾਪਰੀਆਂ ਘਟਨਾਵਾਂ ਦੇ ਦਰਦ ਨੂੰ ਭੁੱਲੇ ਨਹੀਂ ਹਨ।”ਉਨ੍ਹਾਂ ਨੇ ਇਸ਼ਾਰਾ ਕਰਦਿਆਂ ਕਿਹਾ, “ਕੁਝ ਆਗੂ ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਦੀਆਂ ਗੱਲਾਂ ਕਰਦੇ ਹਨ, ਪਰ ਉਹ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ। ਪੰਜਾਬ ਉਨ੍ਹਾਂ ਦਰਦਨਾਕ ਪਲਾਂ ਨੂੰ ਕਦੇ ਨਹੀਂ ਭੁੱਲ ਸਕਦਾ। ਲੋਕਾਂ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਦੇ ਖ਼ਿਲਾਫ਼ ਕੀਤੇ ਗਏ ਪਾਪਾਂ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।”ਪੰਜਾਬ ਦੇ ਸਫ਼ਰ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਬਹੁਤ ਸੰਤਾਪ ਹੰਢਾਇਆ ਹੈ। ਇਹ 1947 ਵਿੱਚ ਵੰਡ ਦੌਰਾਨ ਉੱਜੜਿਆ, 1984 ਵਿੱਚ ਫਿਰ ਦੁੱਖ ਝੱਲਿਆ ਅਤੇ ਫਿਰ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਸਾਲਾਂ ਬੱਧੀ ਲੁੱਟ-ਖਸੁੱਟ ਅਤੇ ਸ਼ੋਸ਼ਣ ਦਾ ਸ਼ਿਕਾਰ ਹੋਇਆ। ਅਸੀਂ ਹੁਣ ਪੰਜਾਬ ਦੀ ਤਰੱਕੀ ਨੂੰ ਹੋਰ ਰੁਕਣ ਨਹੀਂ ਦੇ ਸਕਦੇ।”ਉਨ੍ਹਾਂ ਅੱਗੇ ਕਿਹਾ, “ਪਰਮਾਤਮਾ ਨੇ ਪੰਜਾਬ ਨੂੰ ਉਪਜਾਊ ਜ਼ਮੀਨ, ਭਰਪੂਰ ਪਾਣੀ, ਅਨੁਕੂਲ ਮੌਸਮ ਅਤੇ ਮਿਹਨਤੀ ਲੋਕਾਂ ਦੀ ਬਖਸ਼ਿਸ਼ ਕੀਤੀ ਹੈ। ਪੰਜਾਬ ਵਿੱਚ ਸਾਧਨਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਕੋਲ ਸਾਲਾਂ ਤੋਂ ਜਿਸ ਚੀਜ਼ ਦੀ ਕਮੀ ਸੀ, ਉਹ ਸੀ ਅਜਿਹੀ ਲੀਡਰਸ਼ਿਪ ਜੋ ਨਿੱਜੀ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਸੂਬੇ ਦੇ ਹਿੱਤਾਂ ਨੂੰ ਮੁੱਖ ਰੱਖੇ।”ਨੌਜਵਾਨਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਨੌਜਵਾਨ ਨੂੰ ਸਿਰਫ਼ ਕੈਨੇਡਾ, ਅਮਰੀਕਾ ਜਾਂ ਹੋਰ ਵਿਦੇਸ਼ਾਂ ਦੇ ਸੁਪਨੇ ਦੇਖਣ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਅਸੀਂ ਇੱਥੇ ਪੰਜਾਬ ਵਿੱਚ ਹੀ ਮੌਕੇ ਪੈਦਾ ਕਰ ਰਹੇ ਹਾਂ। ਅਸੀਂ ਸਾਰੇ ਮਿਲ ਕੇ ਇੱਕ ਅਜਿਹਾ ਰੰਗਲਾ ਪੰਜਾਬ ਬਣਾਵਾਂਗੇ ਜਿੱਥੇ ਸਾਡੇ ਨੌਜਵਾਨ ਆਪਣੇ ਪਰਿਵਾਰਾਂ ਅਤੇ ਜੜ੍ਹਾਂ ਦੇ ਨੇੜੇ ਰਹਿ ਕੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰ ਸਕਣਗੇ।”ਮੁੱਖ ਮੰਤਰੀ ਨੇ ਕਿਹਾ, “ਸਾਲਾਂਬੱਧੀ, ਪਰਿਵਾਰਾਂ ਨੂੰ ਮੁਸ਼ਕਲ ਹਾਲਾਤਾਂ ਵਿੱਚ ਧੱਕਿਆ ਗਿਆ। ਮਾਪੇ ਪਿੱਛੇ ਰਹਿ ਗਏ ਜਦੋਂ ਕਿ ਉਨ੍ਹਾਂ ਦੇ ਬੱਚੇ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਵਿਦੇਸ਼ ਚਲੇ ਗਏ। ਅਸੀਂ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਦੇ ਮੌਕੇ ਪੈਦਾ ਕਰਕੇ ਅਤੇ ਬਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਉਸ ਹਕੀਕਤ ਨੂੰ ਬਦਲ ਰਹੇ ਹਾਂ।”ਅੱਜ ਦੇ ਵਿਸ਼ਾਲ ਇਕੱਠ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇੱਥੇ ਇੰਨੀ ਵੱਡੀ ਗਿਣਤੀ ਵਿੱਚ ਮਾਵਾਂ, ਭੈਣਾਂ, ਬਜ਼ੁਰਗਾਂ ਅਤੇ ਨੌਜਵਾਨਾਂ ਦਾ ਇਕੱਠੇ ਹੋਣਾ ਲੋਕਾਂ ਅਤੇ ਇਸ ਸਰਕਾਰ ਵਿਚਕਾਰ ਗੂੜੀ ਸਾਂਝ ਨੂੰ ਦਰਸਾਉਂਦਾ ਹੈ। ਇਹ ਮਹਿਜ਼ ਇੱਕ ਸਿਆਸੀ ਪ੍ਰੋਗਰਾਮ ਨਹੀਂ ਹੈ; ਇਹ ਮੇਰੀ ਮੇਰੇ ਆਪਣੇ ਪਰਿਵਾਰ ਨਾਲ ਇੱਕ ਮਿਲਣੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰਾ ਪੰਜਾਬ ਮੇਰਾ ਪਰਿਵਾਰ ਹੈ। ਨੌਜਵਾਨਾਂ ਲਈ ਨੌਕਰੀਆਂ, ਬੱਚਿਆਂ ਲਈ ਮਿਆਰੀ ਸਿੱਖਿਆ ਅਤੇ ਹਰ ਘਰ ਲਈ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣਾ ਮੇਰੀ ਜ਼ਿੰਮੇਵਾਰੀ ਹੈ। ਲੋਕਾਂ ਵੱਲੋਂ ਦਿਖਾਇਆ ਗਿਆ ਪਿਆਰ ਅਤੇ ਵਿਸ਼ਵਾਸ ਮੈਨੂੰ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ।”ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ 40 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਜਾਵੇਗਾ। ਮੈਂ ਅਧਿਕਾਰੀਆਂ ਨੂੰ ਇਸ ਉਪਰਾਲੇ ਨੂੰ ਛੇਤੀ ਤੋਂ ਛੇਤੀ ਲਾਗੂ ਕਰਨ ਲਈ ਰੂਪ-ਰੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਟਾਫ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਸਮੇਤ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਇਸ ਫੈਸਲੇ ਦਾ ਲਾਭ ਮਿਲੇਗਾ। ਅਸੀਂ ਪ੍ਰਸ਼ਾਸਨ ਨੂੰ ਔਰਤਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਸੰਵੇਦਨਸ਼ੀਲ ਅਤੇ ਜਵਾਬਦੇਹ ਬਣਾਉਣ ਲਈ ਵਚਨਬੱਧ ਹਾਂ।”ਇੱਕ ਹੋਰ ਪਹਿਲਕਦਮੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨੇ ਹਾਈ-ਟੈਂਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ (ਅੰਡਰਗਰਾਊਂਡ) ਕਰਨ ਲਈ ਦੇਸ਼ ਦਾ ਪਹਿਲਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਹ ਪ੍ਰੋਜੈਕਟ ਪਿੰਡਾਂ ਨੂੰ ਉਪਰੋਂ ਲੰਘਦੀਆਂ ਤਾਰਾਂ ਅਤੇ ਖੰਭਿਆਂ ਤੋਂ ਮੁਕਤ ਕਰੇਗਾ। ਉੱਪਰਲੀਆਂ ਤਾਰਾਂ ਲੋਕਾਂ, ਪਸ਼ੂਆਂ ਅਤੇ ਖੇਤੀਬਾੜੀ ਮਸ਼ੀਨਰੀ ਲਈ ਖ਼ਤਰਾ ਬਣੀਆਂ ਰਹਿੰਦੀਆਂ ਹਨ। ਫ਼ਸਲਾਂ ਨੂੰ ਅੱਗ ਲੱਗਣ, ਤੂਫ਼ਾਨ ਅਤੇ

Punjab

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਲੰਬੀ / ਸ੍ਰੀ ਮੁਕਤਸਰ ਸਾਹਿਬ 17 ਜੂਨ– ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮਹਿਣਾ ਵਿੱਚ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਬਾਕੀ ਪਿੰਡਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਨਹਿਰਾਂ, ਸੂਏਆਂ ਅਤੇ ਕੱਸੀਆਂ ਦੀ ਸਫ਼ਾਈ, ਮੁਰੰਮਤ ਅਤੇ ਨਵੀਆਂ ਉਸਾਰੀਆਂ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਲਈ ਸਿਹਤ ਬੀਮਾ ਕਾਰਡ ਦੀ ਸਹੂਲਤ ਵੀ ਪ੍ਰਦਾਨ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹਰ ਵਰਗ ਤੱਕ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਲਈ ਨਿਰੰਤਰ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 67,500 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਉਮੀਦਵਾਰ ਤੋਂ ਇਕ ਰੁਪਇਆ ਵੀ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਜਾਰੀ ਰਹੇਗੀ। ਇਸ ਮੌਕੇ ਐਕਸੀਅਨ ਮੰਡੀ ਬੋਰਡ ਵੀਨਸ ਗਰਗ, ਬੀਡੀਪੀਓ ਲੰਬੀ ਰਾਕੇਸ਼ ਬਿਸ਼ਨੋਈ, ਐਸਐਮਓ ਲੰਬੀ ਡਾ. ਹਰਿੰਦਰਪਾਲ ਸਿੰਘ, ਡਾ. ਵਿਨੋਦ ਕੁਮਾਰ, ਡਾ. ਸ਼ਕਤੀ, ਐਸਐਚਓ ਕਰਮਜੀਤ ਕੌਰ, ਗੁਰਬਾਜ ਸਿੰਘ ਵਣਵਾਲਾ, ਬਲਵੀਰ ਰਾਮ ਸਰਪੰਚ ਮਹਿਣਾ, ਪ੍ਰਕਾਸ਼ ਰਾਮ ਪ੍ਰਧਾਨ ਬਾਜੀਗਰ ਬਰਾਦਰੀ, ਮਲਕੀਤ ਸਿੰਘ, ਪਰਵਿੰਦਰ ਸਿੰਘ ਬਲਾਕ ਸਮੰਤੀ ਮੈਂਬਰ, ਬੂਟਾ ਸਿੰਘ, ਜਸਵਿੰਦਰ ਸਿੰਘ ਭਾਗੂ, ਜਸਵਿੰਦਰ ਸਿੰਘ ਮਿੱਡੂ ਖੇੜਾ, ਗੁਰਜੀਤ ਸਿੰਘ ਚੰਨੂ, ਓਪਿੰਦਰ ਸਿੰਘ ਚੰਨੂ, ਅੰਗਰੇਜ ਸਿੰਘ ਵਣਵਾਲਾ, ਪਰਮਪਾਲ ਸਿੰਘ ਭਾਗੂ ਸਰਪੰਚ, ਤੋਜੀ ਲੰਬੀ ਤੋਂ ਇਲਾਵਾ ਪਤਵੰਤੇ ਹਾਜਰ ਸਨ।  

Punjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 17 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ, ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਆਬਕਾਰੀ ਤੇ ਕਰ ਵਿਭਾਗ ਵਿੱਚ 14 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਭਰਤੀ ਕੀਤੇ ਗਏ ਮੁਲਾਜ਼ਮਾਂ ਵਿੱਚ 13 ਕਲਰਕ ਅਤੇ ਇੱਕ ਸੇਵਾਦਾਰ ਸ਼ਾਮਲ ਹੈ, ਜੋ ਕਿ ਨੌਜਵਾਨਾਂ ਨੂੰ ਸਰਕਾਰੀ ਖੇਤਰ ਵਿੱਚ ਸਾਰਥਕ ਨੌਕਰੀਆਂ ਦੇ ਕੇ ਸ਼ਕਤੀਸ਼ਾਲੀ ਬਣਾਉਣ ਦੇ ਸਰਕਾਰ ਦੇ ਚੱਲ ਰਹੇ ਮਿਸ਼ਨ ਵੱਲ ਇੱਕ ਹੋਰ ਸਫਲ ਕਦਮ ਹੈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਕਲਰਕਾਂ ਵਿੱਚੋਂ 11 ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਬਾਕੀ ਦੋ ਕਲਰਕ ਅਤੇ ਇੱਕ ਸੇਵਾਦਾਰ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਰੋਜ਼ੀ-ਰੋਟੀ ਦਾ ਅਹਿਮ ਸਹਾਰਾ ਮਿਲ ਸਕੇ।” ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਨੇ ਪਾਰਦਰਸ਼ੀ ਅਤੇ ਮੈਰਿਟ-ਆਧਾਰਿਤ ਨੌਕਰੀਆਂ ਦੇਣ ਨੂੰ ਆਪਣੀ ਸਰਵਉੱਚ ਤਰਜੀਹ ਬਣਾਇਆ ਹੈ। ਅਸੀਂ ਸਾਰੇ ਵਿਭਾਗਾਂ ਵਿੱਚ ਯੋਜਨਾਬੱਧ ਤਰੀਕੇ ਨਾਲ ਖਾਲੀ ਅਸਾਮੀਆਂ ਭਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨ ਪੂਰੀ ਸ਼ਾਨ ਅਤੇ ਮਾਣ ਨਾਲ ਆਪਣੇ ਸੂਬੇ ਦੀ ਸੇਵਾ ਕਰ ਸਕਣ।” ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਵੱਧ ਤੋਂ ਵੱਧ ਨੌਕਰੀਆਂ ਦੇਣ ਦੀ ਸਾਡੀ ਪਹਿਲਕਦਮੀ ਸਿਰਫ਼ ਖਾਲੀ ਅਸਾਮੀਆਂ ਭਰਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਪ੍ਰਸ਼ਾਸਨ ਨੂੰ ਬਦਲਣ ਅਤੇ ਸੂਬੇ ਦੀ ਆਰਥਿਕਤਾ ਨੂੰ ਮੁੜ ਸੁਰਜੀਤ ਕਰਨ ਬਾਰੇ ਹੈ। ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੁਣ ਤੱਕ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਅਹਿਮ ਵਾਅਦਾ ਪੂਰਾ ਹੋਇਆ ਹੈ।” ਆਪਣੇ ਦਫ਼ਤਰ ਵਿਖੇ ਨਿਯੁਕਤੀ ਪੱਤਰ ਵੰਡਣ ਦੀ ਰਸਮ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਹਾਜ਼ਰੀ ਵਿੱਚ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਜਨਤਕ ਸੇਵਾ ਵਿੱਚ ਸ਼ਾਮਲ ਹੋਣ ‘ਤੇ ਨਿੱਘੀ ਵਧਾਈ ਦਿੱਤੀ। ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਕੁਸ਼ਲਤਾ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਯਾਦ ਦਿਵਾਇਆ ਕਿ ਉਹ ਹੁਣ ਉਸ ਸ਼ਾਸਨ ਪ੍ਰਣਾਲੀ ਦਾ ਅਹਿਮ ਹਿੱਸਾ ਹਨ ਜੋ ਜਨ ਕਲਿਆਣ, ਪਾਰਦਰਸ਼ਤਾ ਅਤੇ ਸਾਫ਼-ਸੁਥਰੇ ਪ੍ਰਸ਼ਾਸਨ ਨੂੰ ਤਰਜੀਹ ਦਿੰਦੀ ਹੈ।  

Punjab

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ

ਚੰਡੀਗੜ੍ਹ, 17 ਜੂਨ: ’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ ਹੁਣ ਵੱਧ ਲੋਕ ਮਾਨਸਿਕ ਸਿਹਤ ਨਾਲ ਸਬੰਧਿਤ ਬੀਮਾਰੀਆਂ ਦਾ ਇਲਾਜ ਕਰਵਾ ਰਹੇ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਇਲਾਜ ਵਿੱਚ ਆਉਣ ਵਾਲੀਆਂ ਆਰਥਿਕ ਰੁਕਾਵਟਾਂ ਨੂੰ ਘਟਾਉਣਾ ਅਤੇ ਲੋਕਾਂ ਨੂੰ ਸਮੇਂ ਸਿਰ ਇਲਾਜ ਲਈ ਪ੍ਰੇਰਿਤ ਕਰਨਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸਿਜ਼ੋਫਰੀਨੀਆ, ਡਿਪ੍ਰੈਸ਼ਨ, ਬਾਈਪੋਲਰ ਡਿਸਆਰਡਰ, ਐਂਜ਼ਾਇਟੀ ਡਿਸਆਰਡਰ, ਤਣਾਅ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਾਖ਼ੋਰੀ ਨਾਲ ਸਬੰਧਿਤ ਮਾਨਸਿਕ ਸਿਹਤ ਸਥਿਤੀਆਂ ਸਮੇਤ ਕਈ ਮਾਨਸਿਕ ਰੋਗਾਂ ਦਾ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ,‘‘ਸਰਕਾਰੀ ਹਸਪਤਾਲਾਂ ਵਿੱਚ ਇਲੈਕਟ੍ਰੋਕਨਵਲਸਿਵ ਥੈਰੇਪੀ (ਈਸੀਟੀ), ਟ੍ਰਾਂਸਕ੍ਰੇਨੀਅਲ ਮੈਗਨੈਟਿਕ ਸਟੀਮੂਲੇਸ਼ਨ ਵਰਗੀਆਂ ਉੱਨਤ ਇਲਾਜ ਸਹੂਲਤਾਂ ਅਤੇ ਲੋੜੀਂਦੀਆਂ ਜਾਂਚ ਵਿਧੀਆਂ ਵੀ ਮਨਜ਼ੂਰਸ਼ੁਦਾ ਪੈਕੇਜ ਹੇਠ ਕਵਰ ਕੀਤੀ ਜਾਂਦੀਆਂ  ਹਨ। ਭਾਰਤ ਵਿੱਚ ਮਾਨਸਿਕ ਸਿਹਤ ਅੱਜ ਵੀ ਇੱਕ ਗੰਭੀਰ ਜਨ ਸਿਹਤ ਚੁਣੌਤੀ ਬਣੀ ਹੋਈ ਹੈ। ਵਿਸ਼ਵ ਸਿਹਤ ਸੰਗਠਨ ਅਤੇ ਰਾਸ਼ਟਰੀ ਮਾਨਸਿਕ ਸਿਹਤ ਸਰਵੇਖਣ (ਨਿਮਹਾਂਸ, 2016) ਅਨੁਸਾਰ ਦੇਸ਼ ਵਿੱਚ ਲਗਭਗ 15 ਤੋਂ 20 ਕਰੋੜ ਲੋਕ ਡਿਪ੍ਰੈਸ਼ਨ, ਐਂਜ਼ਾਇਟੀ ਅਤੇ ਹੋਰ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਨ। ਹਾਲਾਂਕਿ ਸਮਾਜ ਦੇ ਨਕਾਰਾਤਮਕ ਦ੍ਰਿਸ਼ਟੀਕੋਣ , ਜਾਗਰੂਕਤਾ ਦੀ ਘਾਟ ਅਤੇ ਖ਼ਾਸ ਕਰਕੇ ਪੇਂਡੂ ਅਤੇ ਨੀਮ-ਸ਼ਹਿਰੀ ਖੇਤਰਾਂ ਵਿੱਚ ਮਾਨਸਿਕ ਸਿਹਤ ਮਾਹਿਰਾਂ ਦੀ ਕਮੀ ਕਾਰਨ ਬਹੁਤ ਸਾਰੇ ਲੋਕ ਹਾਲੇ ਵੀ ਸਮੇਂ ਸਿਰ ਇਲਾਜ ਨਹੀਂ ਕਰਵਾ ਸਕਦੇ। ਡਾ. ਬਲਬੀਰ ਸਿੰਘ ਨੇ ਕਿਹਾ, “ਮਾਨਸਿਕ ਸਿਹਤ ਨੂੰ ਸਰੀਰਕ ਸਿਹਤ ਦੇ ਬਰਾਬਰ ਤਰਜੀਹ ਮਿਲਣੀ ਚਾਹੀਦੀ ਹੈ। ਡਿਪ੍ਰੈਸ਼ਨ, ਸਿਜ਼ੋਫਰੀਨੀਆ, ਬਾਈਪੋਲਰ ਡਿਸਆਰਡਰ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਦਾ ਪ੍ਰਭਾਵੀ ਇਲਾਜ ਸੰਭਵ ਹੈ, ਇਸ ਲਈ ਲੋਕਾਂ ਨੂੰ ਮਾਹਿਰ ਸਹਾਇਤਾ ਲੈਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ। ਵਧਦੀ ਜਾਗਰੂਕਤਾ, ਸੇਵਾਵਾਂ ਦੀ ਬਿਹਤਰ ਉਪਲੱਬਧਤਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੀ ਸਹੂਲਤ ਕਾਰਨ ਵੱਧ ਮਰੀਜ਼ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਇਲਾਜ ਲਈ ਅੱਗੇ ਆ ਰਹੇ ਹਨ, ਜਿਸ ਨਾਲ ਰੋਗ ਦੀ ਪਛਾਣ ਅਤੇ ਇਲਾਜ ਵਿੱਚ ਹੋਣ ਵਾਲੀ ਦੇਰੀ ਘਟ ਰਹੀ ਹੈ।” ਉਨ੍ਹਾਂ ਮਾਨਸਿਕ ਸਿਹਤ ਨਾਲ ਸਬੰਧਿਤ ਲੱਛਣ ਮਹਿਸੂਸ ਕਰਨ ਵਾਲੇ ਲੋਕਾਂ ਨੂੰ ਸਮੇਂ ਸਿਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸ਼ੁਰੂਆਤੀ ਇਲਾਜ ਨਾਲ ਲੰਬੇ ਸਮੇਂ ਦੀਆਂ ਪੇਚੀਦਗੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ,‘‘ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ 2300 ਪ੍ਰਕਿਰਿਆਵਾਂ ਵਿੱਚੋਂ 81 ਪ੍ਰਕਿਰਿਆਵਾਂ ਮਾਨਸਿਕ ਸਿਹਤ ਸਬੰਧੀ ਪੈਕੇਜ ਲਈ ਰਾਖਵੀਆਂ ਹਨ।’’ ਡਾ. ਸਿੰਘ ਨੇ ਇਹ ਵੀ ਸਾਂਝਾ ਕੀਤਾ, “ਤਣਾਅ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਸਮੱਸਿਆਵਾਂ ਅਕਸਰ ਸਾਡੀ ਰੋਜ਼ਾਨਾ ਦੀ ਜੀਵਨਸ਼ੈਲੀ  ਨਾਲ ਜੁੜੀਆਂ ਹੁੰਦੀਆਂ ਹਨ। ‘ ਸੀਐਮ ਦੀ ਯੋਗਸ਼ਾਲਾ’ ਰਾਹੀਂ ਅਸੀਂ ਯੋਗ ਨੂੰ ਮਾਨਸਿਕ ਸਿਹਤ, ਜਜ਼ਬਾਤਾਂ ਦੇ ਸੰਤੁਲਨ ਅਤੇ ਸਿਹਤਮੰਦ ਜੀਵਨ ਲਈ ਇੱਕ ਪ੍ਰਭਾਵੀ ਸਾਧਨ ਵਜੋਂ ਉਤਸ਼ਾਹਿਤ ਕਰ ਰਹੇ ਹਾਂ। ਸ਼ਾਂਤ ਮਨ ਹੀ ਤੰਦਰੁਸਤ ਦਿਲ ਦਾ ਅਧਾਰ ਹੁੰਦਾ ਹੈ ਅਤੇ ਅਸੀਂ ਸਭ ਮਿਲ ਕੇ ਇੱਕ ਸਿਹਤਮੰਦ ਪੰਜਾਬ ਦਾ ਨਿਰਮਾਣ ਕਰ ਰਹੇ ਹਾਂ।’’”ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਹੁਣ ਤੱਕ 457 ਲਾਭਪਾਤਰੀ ਸਰਕਾਰੀ ਹਸਪਤਾਲਾਂ ਵਿੱਚ ਮਾਨਸਿਕ ਸਿਹਤ ਪੈਕੇਜਾਂ ਤਹਿਤ ਇਲਾਜ  ਕਰਵਾ ਚੁੱਕੇ ਹਨ। ਇਨ੍ਹਾਂ ਸੇਵਾਵਾਂ ਅਧੀਨ ਹੁਣ ਤੱਕ ਲਗਭਗ 55 ਲੱਖ ਰੁਪਏ ਦੇ ਦਾਵਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਸਿਵਲ ਹਸਪਤਾਲ, ਬਰਨਾਲਾ ਦੇ ਸਲਾਹਕਾਰ ਮਨੋਚਿਕਿਤਸਕ ਡਾ. ਗਗਨਦੀਪ ਸੇਖੋਂ ਨੇ ਦੱਸਿਆ ਕਿ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਹੌਲੀ-ਹੌਲੀ ਵਧ ਰਹੀ ਹੈ। ਉਨ੍ਹਾਂ ਕਿਹਾ, “ਲੋਕ ਹੁਣ ਇਹ ਸਮਝਣ ਲੱਗੇ ਹਨ ਕਿ ਮਾਨਸਿਕ ਸਿਹਤ ਸਬੰਧੀ ਬੀਮਾਰੀਆਂ ਵੀ ਹੋਰ ਸਰੀਰਕ ਬੀਮਾਰੀਆਂ ਵਾਂਗ ਹੀ ਹਨ ਅਤੇ ਇਨ੍ਹਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੈ। ਪਹਿਲਾਂ ਸਮਾਜਿਕ ਬਦਨਾਮੀ ਅਤੇ ਆਰਥਿਕ ਤੰਗੀਆਂ ਕਾਰਨ ਲੋਕ ਮਦਦ ਲੈਣ ਤੋਂ ਕਤਰਾਉਂਦੇ ਸਨ।” ਡਾ. ਗਗਨਦੀਪ ਸੇਖੋਂ ਨੇ ਦੱਸਿਆ ਕਿ ਅਕਾਦਮਿਕ ਸਿੱਖਿਆ ਦਾ ਦਬਾਅ, ਰੋਜ਼ਗਾਰ ਦੀ ਅਨਿਸ਼ਚਿਤਤਾ, ਆਰਥਿਕ ਤਣਾਅ, ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਅਤੇ ਸਮਾਜਿਕ ਸਹਿਯੋਗ ਦੀ ਘਾਟ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਕਾਰਨ ਹਨ। ਉਨ੍ਹਾਂ ਕਿਹਾ, “18 ਤੋਂ 45 ਸਾਲ ਉਮਰ ਵਰਗ ਦੇ ਲੋਕ ਖ਼ਾਸ ਤੌਰ ’ਤੇ ਵੱਧ ਸੰਵੇਦਨਸ਼ੀਲ ਹਨ ਕਿਉਂਕਿ ਉਹ ਜੀਵਨ ਦੇ ਕਈ ਮਹੱਤਵਪੂਰਨ ਬਦਲਾਵਾਂ ਵਿੱਚੋਂ ਲੰਘ ਰਹੇ ਹੁੰਦੇ ਹਨ। ਉਚੇਰੀ ਸਿੱਖਿਆ ਦਾ ਦਬਾਅ, ਰੁਜ਼ਗਾਰ ਦੀ ਅਨਿਸ਼ਚਿਤਤਾ, ਕੰਮਕਾਜ ਵਾਲੀ ਥਾਂ ਦਾ ਤਣਾਅ, ਰਿਸ਼ਤਿਆਂ ਨਾਲ ਜੁੜੀਆਂ ਚੁਣੌਤੀਆਂ ਅਤੇ ਵਧਦੀਆਂ ਆਰਥਿਕ ਜ਼ਿੰਮੇਵਾਰੀਆਂ ਉਨ੍ਹਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਕਰਦੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਤੇਜ਼ ਰਫ਼ਤਾਰ ਜੀਵਨਸ਼ੈਲੀ,  ਘਟ ਰਿਹਾ ਪਰਿਵਾਰਕ ਮੇਲ-ਜੋਲ, ਡਿਜ਼ੀਟਲ ਮਾਧਿਅਮਾਂ ਦੀ ਲਗਾਤਾਰ ਵਧ ਰਹੀ ਵਰਤੋਂ ਅਤੇ ਕੰਮਕਾਜ ਨਾਲ ਜੁੜਿਆ ਤਣਾਅ ਮਾਨਸਿਕ ਸਿਹਤ ਸਮੱਸਿਆਵਾਂ ਵਿੱਚ ਵਾਧੇ ਦੇ ਮੁੱਖ ਕਾਰਨ ਬਣ ਰਹੇ ਹਨ। ਉਨ੍ਹਾਂ ਕਿਹਾ, “ਨੌਜਵਾਨ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਉਹ ਇੱਕੋ ਸਮੇਂ ਸਿੱਖਿਆ, ਰੁਜ਼ਗਾਰ, ਰਿਸ਼ਤਿਆਂ ਅਤੇ ਆਰਥਿਕ ਦਬਾਅ ਦਾ ਸਾਹਮਣਾ ਕਰ ਰਹੇ ਹੁੰਦੇ ਹਨ, ਜਦਕਿ ਉਨ੍ਹਾਂ ਕੋਲ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਲੋੜੀਂਦੇ ਸਾਧਨ ਜ਼ਿਆਦਾਤਰ ਉਪਲੱਬਧ ਨਹੀਂ ਹੁੰਦੇ।” ਡਾ. ਗਗਨਦੀਪ ਸੇਖੋਂ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਪਲੱਬਧ ਕੈਸ਼ਲੈੱਸ ਇਲਾਜ ਸਹੂਲਤ ਨੇ ਹੋਰ ਵੱਧ ਲੋਕਾਂ ਨੂੰ ਹਸਪਤਾਲਾਂ ਵਿੱਚ ਸਲਾਹ ਅਤੇ ਇਲਾਜ ਲਈ ਆਉਣ ਵਾਸਤੇ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ, “ਸਮੇਂ ਸਿਰ ਦਖ਼ਲ ਬਿਹਤਰ ਨਤੀਜੇ ਯਕੀਨੀ ਬਣਾਉਣ ਅਤੇ ਪੇਚੀਦਗੀਆਂ ਨੂੰ ਰੋਕਣ ਲਈ ਬਹੁਤ ਜ਼ਰੂਰੀ ਹੈ।”’’/ 

Punjab

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ

ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ। ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ ‘ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾਇਤਾ ਕਰਦੇ ਹਨ ਅਤੇ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਂਦੇ ਹਨ, ਜਿਸ ਨਾਲ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਲਗਾਉਣ ਦੀ ਲੋੜ ਖ਼ਤਮ ਹੋ ਜਾਂਦੀ ਹੈ। ਇਸ ਪਹਿਲ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ। ਇਸ ਪਹਿਲ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ। ਇਸ ਪਹਿਲ ਦੀ ਮਦਦ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਵਿੱਚ ਕਮੀ ਆਈ ਹੈ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟੀ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ। ਇੱਕ ਹੋਰ ਮਹੱਤਵਪੂਰਨ ਸੁਧਾਰ ‘ਫਾਰਮਲੈੱਸ ਸੇਵਾਵਾਂ’ ਦੀ ਸ਼ੁਰੂਆਤ ਹੈ, ਜਿਸ ਤਹਿਤ ਨਾਗਰਿਕਾਂ ਨੂੰ ਹੁਣ ਲੰਬੇ ਅਰਜ਼ੀ ਫਾਰਮ ਭਰਨ ਦੀ ਲੋੜ ਨਹੀਂ ਰਹੀ। ਡੋਰਸਟੈਪ ਡਿਲੀਵਰੀ ਆਪਰੇਟਰ ਲੋੜੀਂਦੀ ਜਾਣਕਾਰੀ ਡਿਜ਼ੀਟਲ ਤਰੀਕੇ ਨਾਲ ਦਰਜ ਕਰਦੇ ਹਨ ਅਤੇ ਸਿਸਟਮ ਆਪਣੇ-ਆਪ ਅਰਜ਼ੀ ਤਿਆਰ ਕਰ ਦਿੰਦਾ ਹੈ, ਜਿਸ ਨਾਲ ਪ੍ਰਕਿਰਿਆ ਸਰਲ ਹੋ ਜਾਂਦੀ ਹੈ ਅਤੇ ਗਲਤੀਆਂ ਦੀ ਸੰਭਾਵਨਾ ਘੱਟ ਹੁੰਦੀ ਹੈ। ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਸਾਧਨ ਹੈ। ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਘਟਦੀ ਹੈ ਅਤੇ ਨਾਗਰਿਕਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲ ਢੰਗ ਨਾਲ ਸੇਵਾਵਾਂ ਮਿਲਦੀਆਂ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ। ਉਨ੍ਹਾਂ ਕਿਹਾ, “ਹਾਲ ਹੀ ਵਿੱਚ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਰਾਹੀਂ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਦੀ ਸਹੂਲਤ ਸ਼ੁਰੂ ਕਰਨਾ ਕਾਗਜ਼ੀ ਕਾਰਵਾਈ ਘਟਾਉਣ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।” ਅਰਜ਼ੀ ਪ੍ਰਕਿਰਿਆ ਦੇ ਹਰ ਪੜਾਅ ਦਾ ਡਿਜ਼ੀਟਲ ਰਿਕਾਰਡ ਤਿਆਰ ਹੋਣ ਨਾਲ ਦੇਰੀ ਅਤੇ ਵਿਚੋਲਿਆਂ ਦੀ ਗੁੰਜਾਇਸ਼ ਲਗਾਤਾਰ ਘਟ ਰਹੀ ਹੈ, ਜਿਸ ਨਾਲ ਸ਼ਾਸਨ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਬਣਦਾ ਜਾ ਰਿਹਾ ਹੈ।  

Punjab

ਸਾਡੇ ਬਜ਼ੁਰਗ ਸਾਡਾ ਮਾਣ"—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ

ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ, “ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।” ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ 15 ਬਿਰਧ ਘਰਾਂ ਦੇ ਸੁਚਾਰੂ ਸੰਚਾਲਨ ਲਈ ਵਿੱਤੀ ਵਰ੍ਹੇ 2025-26 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਵਿੱਤੀ ਸਹਾਇਤਾ ਨਾਲ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਹੋਰ ਬਿਹਤਰ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਬਜ਼ੁਰਗਾਂ ਦੀ ਦੇਖਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ 26 ਬਿਰਧ ਘਰਾਂ ਨੂੰ ਰਜਿਸਟਰਡ ਕੀਤਾ ਗਿਆ ਹੈ। ਇਹ ਸੰਸਥਾਵਾਂ ਲੋੜਵੰਦ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਘਟਨਾਵਾਂ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਐਲਡਰ ਹੈਲਪਲਾਈਨ ਨੰਬਰ 14567 ਉਪਲਬਧ ਹੈ। ਇਸ ਹੈਲਪਲਾਈਨ ਰਾਹੀਂ ਪ੍ਰਾਪਤ ਹਰ ਸ਼ਿਕਾਇਤ ਦਾ ਤਰਜੀਹੀ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਅਸਲ ਤਰੱਕੀ ਇਸ ਗੱਲ ਨਾਲ ਮਾਪੀ ਜਾਂਦੀ ਹੈ ਕਿ ਉਹ ਆਪਣੇ ਬਜ਼ੁਰਗਾਂ ਨੂੰ ਕਿੰਨਾ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦਿੰਦਾ ਹੈ। ਪੰਜਾਬ ਸਰਕਾਰ ਆਪਣੇ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੇ ਮਾਣ-ਸਨਮਾਨ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ। “ਸਾਡੇ ਬਜ਼ੁਰਗ ਸਾਡਾ ਮਾਣ ਹਨ ਅਤੇ ਉਨ੍ਹਾਂ ਦੀ ਮੁਸਕਰਾਹਟ ਹੀ ਸਾਡੀਆਂ ਲੋਕ-ਭਲਾਈ ਨੀਤੀਆਂ ਦੀ ਅਸਲ ਸਫਲਤਾ ਹੈ।” : ਡਾ. ਬਲਜੀਤ ਕੌਰ  

Punjab

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ

ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ ਜੋ ਪਵਿੱਤਰ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸਥਾਨਕ ਸਰਕਾਰਾਂ ਮੰਤਰੀ ਨੇ ਵਾਲਡ ਸਿਟੀ ਵਿੱਚ ਕਈ ਘੰਟੇ ਬਿਤਾਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਪੈਦਲ ਦੌਰਾ ਕੀਤਾ। ਉਨ੍ਹਾਂ ਨੇ ਸੈਕੰਡਰੀ ਕੂੜਾ ਇਕੱਤਰ ਕਰਨ ਵਾਲੇ ਸਥਾਨਾਂ ਦੀ ਸਫ਼ਾਈ ਦਾ ਜਾਇਜ਼ਾ ਲਿਆ, ਤੰਗ ਗਲੀਆਂ ਵਿੱਚ ਘਰ-ਘਰ ਕੂੜਾ ਇਕੱਠਾ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਦੱਸਿਆ ਕਿ ਪਹਿਲਾਂ ਚਿੰਨ੍ਹਿਤ ਕੀਤੇ ਗਏ ਖੁੱਲ੍ਹੇ ਕੂੜਾ ਸੁੱਟਣ ਵਾਲੇ ਸਥਾਨਾਂ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਰਾਤ ਦੀ ਡਿਊਟੀ ਕਰ ਰਹੇ ਸਫ਼ਾਈ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਸ. ਬੈਂਸ ਨੇ ਕਿਹਾ ਕਿ ਹੈਰੀਟੇਜ ਸਟਰੀਟ ਮੁੜ ਆਪਣੀ ਚਮਕ ਹਾਸਲ ਕਰੇਗੀ ਅਤੇ ਵਾਲਡ ਸਿਟੀ ਦੇ ਅਹਿਮ ਇਲਾਕਿਆਂ ਵਿੱਚ ਰੋਜ਼ਾਨਾ ਸਫ਼ਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਕੂੜੇ ਦੇ ਢੇਰ ਖਤਮ ਹੋ ਜਾਣਗੇ ਤਾਂ ਆਵਾਰਾ ਪਸ਼ੂ ਵੀ ਸੜਕਾਂ ਤੋਂ ਦੂਰ ਹੋ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਇਸ ਪਵਿੱਤਰ ਸ਼ਹਿਰ ਦੀਆਂ ਸੜਕਾਂ `ਤੇ ਇੱਕ ਵੀ ਰੈਪਰ, ਲਿਫਾਫਾ ਜਾਂ ਪਲਾਸਟਿਕ ਦੀ ਬੋਤਲ ਨਹੀਂ ਦੇਖਣਾ ਚਾਹੁੰਦਾ।” ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਰਾਤ 10:00 ਵਜੇ ਤੋਂ ਰਾਤ 2:00 ਵਜੇ ਤੱਕ ਸਫ਼ਾਈ ਕਰਦੀਆਂ ਹਨ ਪਰ ਜਦੋਂ ਲੋਕ ਆਪਣੀਆਂ ਬਾਲਕਨੀਆਂ ਅਤੇ ਛੱਤਾਂ ਤੋਂ ਕੂੜਾ ਸੁੱਟਦੇ ਹਨ ਤਾਂ ਉਨ੍ਹਾਂ ਦੀ ਮਿਹਨਤ ਵਿਅਰਥ ਹੋ ਜਾਂਦੀ ਹੈ। ਉਨ੍ਹਾਂ ਕਿਹਾ, “ਜਦੋਂ ਪੂਰਾ ਸ਼ਹਿਰ ਸੁੱਤਾ ਹੁੰਦਾ ਹੈ, ਉਦੋਂ ਸਫ਼ਾਈ ਕਰਮਚਾਰੀ ਆਪਣੀ ਡਿਊਟੀ ਨਿਭਾ ਰਹੇ ਹੁੰਦੇ ਹਨ। ਘੱਟੋ-ਘੱਟ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਘਰਾਂ ਦੀਆਂ ਖਿੜਕੀਆਂ ਅਤੇ ਬਾਲਕਨੀਆਂ ਤੋਂ ਸੜਕਾਂ ‘ਤੇ ਕੂੜਾ ਨਾ ਸੁੱਟੀਏ।” ਸ. ਬੈਂਸ ਨੇ ਕਿਹਾ ਕਿ ਅੰਮ੍ਰਿਤਸਰ ਦੀ ਸਫ਼ਾਈ ਸਿਰਫ਼ ਨਾਗਰਿਕ ਫਰਜ਼ ਨਹੀਂ ਹੈ। ਗੁਰੂ ਸਾਹਿਬ ਨਾਲ ਸਬੰਧਤ ਇਸ ਪਵਿੱਤਰ ਨਗਰੀ ਦੀ ਸੇਵਾ ਕਰਨਾ ਸਾਡੇ ਲਈ ਸੇਵਾ ਭਾਵਨਾ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਮੰਤਰੀ ਅੱਜ ਸਵੇਰੇ 8:00 ਵਜੇ ਤੋਂ ਹੀ ਸਥਾਨਕ ਵਿਧਾਇਕ, ਮੇਅਰ, ਕਮਿਸ਼ਨਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਮੈਦਾਨ ਵਿੱਚ ਮੌਜੂਦ ਰਹੇ। ਉਨ੍ਹਾਂ ਨੇ ਘਰ-ਘਰ ਜਾ ਕੇ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਕੇ ਸਮੱਸਿਆਵਾਂ ਦੇ ਹੱਲ ਯਕੀਨੀ ਬਣਾਏ। ਸ. ਬੈਂਸ ਨੇ ਕਿਹਾ ਕਿ “ਮਿਸ਼ਨ ਕਲੀਨ ਪੰਜਾਬ” ਦਫ਼ਤਰਾਂ ਵਿੱਚ ਬੈਠ ਕੇ ਨਹੀਂ, ਸਗੋਂ ਸੜਕਾਂ ‘ਤੇ ਉਤਰ ਕੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੇ ਰਾਤਰੀ ਨਿਰੀਖਣ ਦੀ ਵੀਡੀਓ ਵੱਧ ਤੋਂ ਵੱਧ ਸਾਂਝੀ ਕਰਨ ਤਾਂ ਜੋ ਸਾਂਝੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ, “ਲੋਕਾਂ ਦੇ ਸਹਿਯੋਗ ਤੋਂ ਬਿਨਾਂ ਇਹ ਮੁਹਿੰਮ ਸਫ਼ਲ ਨਹੀਂ ਹੋ ਸਕਦੀ। ਜਿੰਨਾ ਸਾਫ਼-ਸੁਥਰਾ ਅੰਮ੍ਰਿਤਸਰ ਹੋਵੇਗਾ, ਉਨ੍ਹੇ ਹੀ ਵੱਧ ਸ਼ਰਧਾਲੂ ਅਤੇ ਸੈਲਾਨੀ ਇੱਥੇ ਆਉਣਗੇ।”     ਇਸ ਮੌਕੇ ਉਨ੍ਹਾਂ ਨਾਲ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ, ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰੀ ਜਤਿੰਦਰ ਸਿੰਘ ਮੋਤੀ ਭਾਟੀਆ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਗੁਰਪ੍ਰੀਤ ਸਿੰਘ ਭੁੱਲਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਸ੍ਰੀ ਕਰਮਜੀਤ ਸਿੰਘ ਰਿੰਟੂ ਸਮੇਤ ਹੋਰ ਅਧਿਕਾਰੀ ਅਤੇ ਆਗੂ ਹਾਜ਼ਰ ਸਨ।  

Punjab

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਛਬੀਲ' ਲਗਾਈ ਗਈ

ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ‘ਛਬੀਲ’ ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ। ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿੰਘ, ਏਆਈਜੀ ਪਰਸੋਨਲ ਸੁਹੇਲ ਕਾਸਿਮ ਮੀਰ, ਏਆਈਜੀ ਪ੍ਰੋਵੀਜ਼ਨਿੰਗ ਅਜੈ ਗਾਂਧੀ ਅਤੇ ਡੀਜੀਪੀ ਪੰਜਾਬ ਦੇ ਸਟਾਫ ਆਫਿਸਰ ਰਿਸ਼ਬ ਭੋਲਾ ਮੌਜੂਦ ਸਨ ਅਤੇ ਸਾਰੇ ਅਧਿਕਾਰੀਆਂ ਨੇ ਪੂਰੇ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ। ਪੰਜਾਬ ਪੁਲਿਸ ਦੀ ਵਾਤਾਵਰਣ ਪ੍ਰਤੀ ਜਿੰਮੇਵਾਰੀ, ਨਿਰਸਵਾਰਥ ਸੇਵਾ ਅਤੇ ਆਉਣ ਵਾਲੀਆਂ ਪੀੜੀਆਂ ਲਈ ਹਰਿਆ ਭਰਿਆ ਅਤੇ ਸਾਫ਼-ਸੁਥਰਾ ਭਵਿੱਖ ਨੂੰ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਵੱਲੋਂ ਨਿੰਮ ਦਾ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਬੋਲਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਸਾਨੂੰ ਹਮੇਸ਼ਾ ਸਮਰਪਣ, ਹਮਦਰਦੀ ਅਤੇ ਨਿਰਸਵਾਰਥ ਭਾਵਨਾ ਨਾਲ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।  

Punjab

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ‘ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ।ਇਸ ਘਟਨਾ ਨੂੰ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਅਹੁਦੇਦਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉਚ ਮੰਨਦੇ ਹਨ ਅਤੇ ਸਤਿਕਾਰ ਵਜੋਂ ਇਸ ਦੀ ਅਥਾਰਟੀ ਅੱਗੇ ਪੂਰੀ ਨਿਮਰਤਾ ਨਾਲ ਸਿਰ ਝੁਕਾਉਂਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦੀ ਪ੍ਰਵਾਹ ਕੀਤੇ ਬਿਨਾਂ ਉਹ ਪੰਜਾਬ ਦੇ ‘ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ’ ਦੇ ਹਿੱਤ ਵਿੱਚ ਦਲੇਰਾਨਾ ਫੈਸਲੇ ਲੈਂਦੇ ਰਹਿਣਗੇ।ਐਕਸ ‘ਤੇ ਲਿਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਰੇਆਮ ਅਕਾਲੀ ਦਲ ਦੇ ਪ੍ਰਚਾਰਕ ਬਣ ਗਏ ਹਨ। ਹੁਣ ਤਾਂ ਸਿਰਫ਼ ਇਹੀ ਕਸਰ ਬਾਕੀ ਰਹਿ ਗਈ ਹੈ ਕਿ ਜਥੇਦਾਰ ਸਾਹਿਬ ਰਾਹੀਂ ਇਹ ਫ਼ਰਮਾਨ ਜਾਰੀ ਕਰਵਾ ਦਿੱਤਾ ਜਾਵੇ ਕਿ ‘ਸੁਖਬੀਰ ਬਾਦਲ ਨੂੰ ਵੋਟਾਂ ਪਾਓ, ਨਹੀਂ ਤਾਂ ਪੰਥ ਖ਼ਤਰੇ ਵਿੱਚ ਹੈ।’ ਅਜਿਹਾ ਫੈਸਲਾ ਕਿਸੇ ਵੀ ਵੇਲੇ ਲਿਆ ਜਾ ਸਕਦਾ ਹੈ।”ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਨੀਆ ਭਰ ਦੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ, “ਇਹ ਵੀਡੀਓ ਮੇਰੀ ਨਹੀਂ ਹੈ ਅਤੇ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਸੀ।” ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦਾਅਵਾ ਕੀਤਾ ਗਿਆ ਹੈ ਕਿ ਇਹ ਵੀਡੀਓ ਉਨ੍ਹਾਂ ਦੀ ਸੀ ਅਤੇ ਇਹ ਏ.ਆਈ. ਦੁਆਰਾ ਤਿਆਰ ਨਹੀਂ ਕੀਤੀ ਗਈ ਸੀ। ਪਰ, ਜਦੋਂ ਮੈਨੂੰ ਬੁਲਾਇਆ ਗਿਆ ਤਾਂ ਮੈਂ ਜਥੇਦਾਰ ਸਾਹਿਬ ਦੇ ਸਾਹਮਣੇ ਸਾਫ਼ ਕਰ ਦਿੱਤਾ ਸੀ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਵੀਡੀਓ ਵਿੱਚ ਦਿਖਾਏ ਗਏ ਵਿਅਕਤੀ ਦੀ ਨਾ ਤਾਂ ਸਰੀਰਕ ਬਣਤਰ ਅਤੇ ਨਾ ਹੀ ਚਿਹਰਾ-ਮੋਹਰਾ ਮੇਰੇ ਨਾਲ ਮੇਲ ਖਾਂਦਾ ਹੈ, ਫਿਰ ਵੀ ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਝੂਠਾ ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।”ਇਸ ਮੁੱਦੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਹੁੰਦੀ ਹੈ ਕਿ ਇੰਨੀਆਂ ਉੱਚੀਆਂ ਧਾਰਮਿਕ ਪਦਵੀਆਂ ‘ਤੇ ਬੈਠੇ ਲੋਕ ਆਪਣੇ ਆਪ ਨੂੰ ਸਿਆਸੀ ਏਜੰਡੇ ਅਤੇ ਝੂਠੇ ਪ੍ਰਚਾਰ ਦਾ ਹਥਿਆਰ ਬਣਨ ਦੇ ਰਹੇ ਹਨ। ਮੇਰੇ ਅਕਸ ਨੂੰ ਖ਼ਰਾਬ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾਈ ਜਾ ਰਹੀ ਹੈ ਕਿਉਂਕਿ ਕੁਝ ਲੋਕ ਪੰਜਾਬ ਦੇ ਪਾਣੀ, ਜਵਾਨੀ, ਕਿਸਾਨੀ ਅਤੇ ਬਾਣੀ ਦੀ ਰਾਖੀ ਲਈ ਮੇਰੀ ਸਰਕਾਰ ਵੱਲੋਂ ਲਏ ਜਾ ਰਹੇ ਇਤਿਹਾਸਕ ਫੈਸਲਿਆਂ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੇ।”ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਿਆਸੀ ਤੌਰ ‘ਤੇ ਨਿਸ਼ਾਨਾ ਬਣਾਉਣ ਲਈ ਧਰਮ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਅਜਿਹੀਆਂ ਕੋਸ਼ਿਸ਼ਾਂ ਪੂਰੀ ਤਰ੍ਹਾਂ ਮੰਦਭਾਗੀਆਂ ਅਤੇ ਅਸਹਿਣਯੋਗ ਹਨ।”ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਆਪਣੀ ਡੂੰਘੀ ਆਸਥਾ ਅਤੇ ਸਤਿਕਾਰ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਿਆ ਹੈ ਅਤੇ ਪੂਰੀ ਨਿਮਰਤਾ ਤੇ ਸ਼ਰਧਾ ਨਾਲ ਇਸ ਅੱਗੇ ਸਿਰ ਝੁਕਾਉਂਦਾ ਹਾਂ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕਦੇ ਸੋਚ ਵੀ ਨਹੀਂ ਸਕਦਾ ਅਤੇ ਮੈਂ ਕਦੇ ਵੀ ਇਸ ਵਿਸ਼ਵਾਸ ਤੋਂ ਪਿੱਛੇ ਨਹੀਂ ਹਟਿਆ। ਨਾ ਤਾਂ ਮੈਂ ਅਤੇ ਨਾ ਹੀ ਮੇਰੀਆਂ ਆਉਣ ਵਾਲੀਆਂ ਪੀੜ੍ਹੀਆਂ ਕਦੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਸੋਚ ਸਕਦੀਆਂ ਹਨ।”ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲੇ ਕੁਝ ਸਵਾਰਥੀ ਲੋਕਾਂ ਨੂੰ ਮਨਜ਼ੂਰ ਨਹੀਂ ਹਨ, ਇਸ ਲਈ ਅਜਿਹੇ ਹੱਥਕੰਡਿਆਂ ਰਾਹੀਂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਉਨ੍ਹਾਂ ਵਿਰੁੱਧ ਪ੍ਰਚਾਰ ਮੁਹਿੰਮ ਚਲਾਏ ਜਾਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਸੰਸਥਾਵਾਂ ਵਿੱਚ ਸਿਆਸੀ ਨਿਯੁਕਤੀਆਂ ਅਤੇ ਫੈਸਲੇ ਕਿਵੇਂ ਹੁੰਦੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂੰ ਹੈ ਕਿ ਕਿਵੇਂ ਸਿਆਸੀ ਤੌਰ ‘ਤੇ ਨਿਯੁਕਤ ਕੁਝ ਅਹੁਦੇਦਾਰ ਬਾਹਰੀ ਪ੍ਰਭਾਵ ਹੇਠ ਫੈਸਲੇ ਲੈਂਦੇ ਹਨ। ਮੈਂ ਇਸ ਵੀਡੀਓ ਨੂੰ ਅਤੇ ਅਜਿਹੇ ਝੂਠੇ ਦੋਸ਼ਾਂ ਰਾਹੀਂ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਕਾਰਦਾ ਹਾਂ।”ਮੁੱਖ ਮੰਤਰੀ ਨੇ ਦਾਅਵਾ ਕੀਤਾ, “ਪੰਜਾਬ ਮੇਰੇ ਰੋਮ-ਰੋਮ ਵਿੱਚ ਵਸਿਆ ਹੋਇਆ ਹੈ ਅਤੇ ਮੇਰੇ ਦਿਲ ਦੀ ਹਰ ਧੜਕਣ ਵਿੱਚ ਪੰਜਾਬ ਵੱਸਦਾ ਹੈ। ਮੈਂ ਸੂਬੇ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ।”ਬੇਅਦਬੀ ਵਿਰੁੱਧ ਕਾਨੂੰਨ ਲਿਆਉਣ ਦੇ ਆਪਣੇ ਯਤਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਹੁਣ ਜਦੋਂ ਲੋਕਾਂ ਨੇ ਸਾਡੀ ਸਰਕਾਰ ਵੱਲੋਂ ਲਿਆਂਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਸਵਾਗਤ ਕੀਤਾ ਹੈ ਤਾਂ ਕੁਝ ਸਵਾਰਥੀ ਲੋਕ ਇਸ ਤੋਂ ਅਸਹਿਜ ਹੋ ਗਏ ਹਨ। ਹੈਰਾਨੀ ਦੀ ਗੱਲ ਹੈ ਕਿ ਜਿਹੜੇ ਲੋਕ ਪਹਿਲਾਂ ਸਵਾਲ ਉਠਾਉਂਦੇ ਸਨ ਕਿ ਅਜਿਹੇ ਕਾਨੂੰਨ ਕਿਉਂ ਨਹੀਂ ਬਣਾਏ ਜਾ ਰਹੇ, ਉਹ ਹੁਣ ਸਵਾਲ ਕਰ ਰਹੇ ਹਨ ਕਿ ਇਹ ਕਾਨੂੰਨ ਕਿਉਂ ਬਣਾਏ ਗਏ ਹਨ।”ਮੁੱਖ ਮੰਤਰੀ ਨੇ ਕਿਹਾ, “ਪਹਿਲਾਂ ਉਹ ਪੁੱਛਦੇ ਸਨ ਕਿ ਸਰਕਾਰ ਬੇਅਦਬੀ ਵਿਰੁੱਧ ਕਾਨੂੰਨ ਕਿਉਂ ਨਹੀਂ ਲਿਆ ਰਹੀ। ਜਦੋਂ ਸਰਕਾਰ ਨੇ ਕਾਨੂੰਨ ਬਣਾ ਦਿੱਤਾ ਤਾਂ ਉਹ ਸਵਾਲ ਕਰਨ ਲੱਗੇ ਕਿ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਇਹ ਕਾਨੂੰਨ ਕਿਉਂ ਬਣਾਇਆ ਗਿਆ ਅਤੇ ਇੱਥੋਂ ਤੱਕ ਕਿਹਾ ਕਿ ਉਹ ਇਸ ਨੂੰ ਪ੍ਰਵਾਨ ਨਹੀਂ ਕਰਨਗੇ। ਇਹ ਉਨ੍ਹਾਂ ਦੇ ਆਪਾ ਵਿਰੋਧੀ ਸਟੈਂਡ ਨੂੰ ਸਾਫ਼ ਦਰਸਾਉਂਦਾ ਹੈ।”ਮੁੱਖ ਮੰਤਰੀ ਨੇ ਅੱਗੇ ਕਿਹਾ, “ਗੁਰੂ ਨਾਨਕ ਨਾਮ ਲੇਵਾ ਸੰਗਤ ਇਸ ਗੱਲ ਤੋਂ ਭਲੀ-ਭਾਂਤ ਜਾਣੂ ਹੈ ਕਿ ਪਿਛਲੇ ਸਮੇਂ ਵਿੱਚ ਫੈਸਲੇ ਕਿਵੇਂ ਲਏ ਗਏ ਹਨ। ਲੋਕਾਂ ਨੇ ਦੇਖਿਆ ਹੈ ਕਿ ਕਿਵੇਂ ਕੁਝ ਵਿਅਕਤੀਆਂ ਨੂੰ ਮੁਆਫ਼ੀ ਮੰਗੇ ਬਿਨਾਂ ਹੀ ਮੁਆਫ਼ ਕਰ ਦਿੱਤਾ ਗਿਆ ਅਤੇ ਕਿਵੇਂ ਦੂਜੇ ਮਾਮਲਿਆਂ ਵਿੱਚ ਬਾਅਦ ਵਿੱਚ ਮੁਆਫ਼ੀ ਵਾਪਸ ਲੈ ਲਈ ਗਈ।”ਮੁੱਖ ਮੰਤਰੀ ਨੇ ਕਿਹਾ, “ਲੋਕ ਇਸ ਗੱਲ ਦੇ ਵੀ ਗਵਾਹ ਹਨ ਕਿ ਕਿਵੇਂ ਕੁਝ ਵਿਅਕਤੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਮੰਨਿਆ ਸੀ ਕਿ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ, ਪੁਲਿਸ ਫਾਇਰਿੰਗ ਹੋਈ ਸੀ ਅਤੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਧਿਕਾਰੀਆਂ ਨੂੰ ਨਿਯੁਕਤੀਆਂ ਅਤੇ ਸਿਆਸੀ ਸਰਪ੍ਰਸਤੀ ਦਿੱਤੀ ਗਈ ਸੀ, ਪਰ ਕੁਝ ਦਿਨਾਂ ਬਾਅਦ ਹੀ ਉਹ ਉਨ੍ਹਾਂ ਬਿਆਨਾਂ ਤੋਂ ਮੁਕਰ ਗਏ। ਫਿਰ ਵੀ ਇਨ੍ਹਾਂ ਖ਼ਿਲਾਫ਼ ਕੋਈ ਵੀ ਸਖ਼ਤ ਕਾਰਵਾਈ ਕਰਨ ਦੀ ਕੋਈ ਮਨਸ਼ਾ ਨਜ਼ਰ ਨਹੀਂ ਆਉਂਦੀ।”ਸੰਗਤ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕਰਦਾ ਹਾਂ ਕਿ ਉਹ ਅਜਿਹੇ ਗੁੰਮਰਾਹਕੁੰਨ ਅਤੇ ਕੂੜ ਪ੍ਰਚਾਰ ਦਾ ਸ਼ਿਕਾਰ ਨਾ ਹੋਣ। ਅੰਤਿਮ ਫੈਸਲਾ ਹਮੇਸ਼ਾ ਸੰਗਤ ਅਤੇ ਲੋਕਾਂ ਦਾ ਹੀ

Punjab

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਗ੍ਰਹਿ ਸਕੱਤਰ ਨੀਲਿਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਮੀਟਿੰਗਾਂ ਦੌਰਾਨ ਮੰਤਰੀ ਚੀਮਾ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਨਾਲ ਸਬੰਧਤ ਮਾਮਲਾ ਜਲਦ ਤੋਂ ਜਲਦ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜਿਆ ਜਾਵੇਗਾ। ਇਹ ਮੀਟਿੰਗਾਂ ਬਹੁਤ ਹੀ ਸਾਰਥਕ ਮਾਹੌਲ ਵਿੱਚ ਹੋਈਆਂ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਮੁਲਾਜ਼ਮਾਂ ਅਤੇ ਫਰੰਟਲਾਈਨ ਵਾਰੀਅਰਜ਼ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੁਹਰਾਈ।  

Scroll to Top