Actionpunjab

Action Punjab Logo
Breaking News

Punjab

Punjab

ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ

ਚੰਡੀਗੜ੍ਹ, 16 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 516 ਛਾਪੇਮਾਰੀਆਂ ਕੀਤੀਆਂ।ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ।ਇਸ ਤੋਂ ਇਲਾਵਾ 67 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 139 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 352ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 1345 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 69,120 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 352 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,841 ਹੋ ਗਈ ਹੈ।ਜ਼ਿਕਰਯੋਗ ਹੈ ਕਿ ਬਠਿੰਡਾ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 1.5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ। 

Punjab

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਕੋਟਕਪੂਰਾ 16 ਫਰਵਰੀ ()   ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।   ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰਡਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਾਉਂਦੇ ਹਨ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ।   ਇਸ ਮੌਕੇ ਆਪ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। 

Punjab

ਫਿਰੋਜ਼ਪੁਰ ਵਿੱਚ 7 ​​ਘੰਟਿਆਂ ਦੇ ਅੰਦਰ-ਅੰਦਰ 2 ਭਰਾਵਾਂ ਦੀ ਮੌਤ

ਫਿਰੋਜ਼ਪੁਰ ਵਿੱਚ, ਦੋ ਭਰਾਵਾਂ ਦੀ ਇੱਕ ਦੂਜੇ ਤੋਂ ਸੱਤ ਘੰਟਿਆਂ ਦੇ ਅੰਦਰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਹਿਲਾਂ ਵੱਡੇ ਭਰਾ ਦੀ ਮੌਤ ਹੋ ਗਈ, ਅਤੇ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ, ਜਿਸ ਵਿੱਚ ਛੋਟੇ ਭਰਾ ਨੇ ਸ਼ਿਰਕਤ ਕੀਤੀ। ਉਹ ਆਪਣੇ ਵੱਡੇ ਭਰਾ ਦੀ ਮੌਤ ਤੋਂ ਬਹੁਤ ਦੁਖੀ ਸੀ। ਘਰ ਵਾਪਸ ਆ ਕੇ, ਉਹ ਆਪਣੇ ਕਮਰੇ ਵਿੱਚ ਗਿਆ ਅਤੇ ਆਪਣੇ ਬਿਸਤਰੇ ‘ਤੇ ਲੇਟ ਗਿਆ। ਦੁਪਹਿਰ ਨੂੰ, ਛੋਟੇ ਭਰਾ ਦੀ ਵੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਨਾਲ ਪਰਿਵਾਰ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ। ਦੋਵਾਂ ਭਰਾਵਾਂ ਦੀ ਇੱਕੋ ਸਮੇਂ ਮੌਤ ਨਾਲ ਲੋਕ ਵੀ ਹੈਰਾਨ ਹਨ। ਵੱਡੇ ਭਰਾ ਦੀ ਸਵੇਰੇ 8 ਵਜੇ ਮੌਤ ਹੋ ਗਈਰਿਪੋਰਟਾਂ ਅਨੁਸਾਰ, ਫਿਰੋਜ਼ਪੁਰ ਦੇ ਕੁਲਗੜ੍ਹੀ ਦੇ ਰਹਿਣ ਵਾਲੇ ਰਾਜਵੰਤ ਸਿੰਘ ਸੰਧੂ (71) ਸੋਮਵਾਰ ਨੂੰ ਅਚਾਨਕ ਬਿਮਾਰ ਹੋ ਗਏ। ਉਨ੍ਹਾਂ ਨੂੰ ਸਵੇਰੇ 8 ਵਜੇ ਦੇ ਕਰੀਬ ਦਿਲ ਦਾ ਦੌਰਾ ਪਿਆ। ਇਸ ਤੋਂ ਪਹਿਲਾਂ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਨੂੰ ਹਸਪਤਾਲ ਲੈ ਜਾਂਦਾ, ਰਾਜਵੰਤ ਨੇ ਆਖਰੀ ਸਾਹ ਲਿਆ। ਇਸ ਤੋਂ ਬਾਅਦ ਘਰ ਵਿੱਚ ਸੋਗ ਛਾ ਗਿਆ। ਰਿਸ਼ਤੇਦਾਰਾਂ ਨੂੰ ਤੁਰੰਤ ਬੁਲਾਇਆ ਗਿਆ। ਛੋਟਾ ਭਰਾ ਨਿਰਾਸ਼, ਅੰਤਿਮ ਸੰਸਕਾਰ ਤੋਂ ਵਾਪਸਛੋਟਾ ਭਰਾ, ਭਗਵੰਤ ਸਿੰਘ ਸੰਧੂ (69), ਆਪਣੇ ਵੱਡੇ ਭਰਾ ਦੀ ਮੌਤ ਤੋਂ ਬਹੁਤ ਦੁਖੀ ਸੀ। ਉਹ ਕਾਫ਼ੀ ਦੇਰ ਤੱਕ ਇਕੱਲਾ ਬੈਠਾ ਰਿਹਾ। ਇਸ ਦੌਰਾਨ ਰਿਸ਼ਤੇਦਾਰ ਇਕੱਠੇ ਹੋਏ। ਦੁਪਹਿਰ 1 ਵਜੇ ਦੇ ਕਰੀਬ, ਵੱਡੇ ਭਰਾ ਦੀ ਅੰਤਿਮ ਯਾਤਰਾ ਕੱਢੀ ਗਈ, ਜਿਸ ਵਿੱਚ ਛੋਟਾ ਭਰਾ ਵੀ ਸ਼ਾਮਲ ਹੋਇਆ। ਫਿਰ ਰਾਜਵੰਤ ਸੰਧੂ ਦਾ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਉਹ ਆਪਣੇ ਵੱਡੇ ਭਰਾ ਦੇ ਬਿਸਤਰੇ ‘ਤੇ ਲੇਟ ਗਿਆਪਰਿਵਾਰਕ ਮੈਂਬਰਾਂ ਅਨੁਸਾਰ, ਜਦੋਂ ਸਾਰੇ ਸ਼ਮਸ਼ਾਨਘਾਟ ਤੋਂ ਵਾਪਸ ਆਏ, ਤਾਂ ਸਾਰੇ ਉੱਥੇ ਬੈਠੇ ਸਨ। ਛੋਟਾ ਭਰਾ, ਭਗਵੰਤ, ਬਹੁਤ ਉਦਾਸ ਸੀ। ਉਹ ਆਪਣੇ ਭਰਾ ਦੇ ਕਮਰੇ ਵਿੱਚ ਗਿਆ, ਉਸਨੂੰ ਯਾਦ ਕੀਤਾ। ਫਿਰ ਉਹ ਬਿਸਤਰੇ ‘ਤੇ ਲੇਟ ਗਿਆ। ਉਹ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ। ਲੋਕਾਂ ਨੇ ਸੋਚਿਆ ਕਿ ਇਹ ਉਸਦੇ ਵੱਡੇ ਭਰਾ ਦੀ ਮੌਤ ਦੇ ਸੋਗ ਕਾਰਨ ਹੋਇਆ ਹੈ। ਹਾਲਾਂਕਿ, ਜਦੋਂ ਪਰਿਵਾਰਕ ਮੈਂਬਰ ਦੁਪਹਿਰ 3 ਵਜੇ ਉਸਨੂੰ ਜਗਾਉਣ ਗਏ, ਤਾਂ ਭਗਵੰਤ ਸੰਧੂ ਦਾ ਵੀ ਦੇਹਾਂਤ ਹੋ ਗਿਆ ਸੀ। ਦੋਵਾਂ ਦੀ ਮੌਤ ਇੱਕੋ ਬਿਸਤਰੇ ‘ਤੇ ਹੋਈਪਰਿਵਾਰਕ ਮੈਂਬਰਾਂ ਅਨੁਸਾਰ, ਛੋਟੇ ਭਰਾ ਦੀ ਵੀ ਸਵੇਰੇ ਇੱਕੋ ਬਿਸਤਰੇ ‘ਤੇ ਮੌਤ ਹੋ ਗਈ, ਜਿਸ ‘ਤੇ ਵੱਡੇ ਭਰਾ ਨੇ ਆਖਰੀ ਸਾਹ ਲਿਆ। ਉਨ੍ਹਾਂ ਦੀਆਂ ਮੌਤਾਂ ਵਿੱਚ ਸਿਰਫ਼ 7 ਘੰਟੇ ਦਾ ਅੰਤਰ ਸੀ। ਪਰਿਵਾਰਕ ਮੈਂਬਰ ਵੀ ਇਸ ਗੱਲੋਂ ਉਲਝੇ ਹੋਏ ਸਨ ਕਿ ਇੰਨਾ ਅਚਾਨਕ ਕੀ ਹੋਇਆ ਕਿ ਦੋਵੇਂ ਭਰਾ ਇੱਕੋ ਦਿਨ ਮਰ ਗਏ। ਦੋਵੇਂ ਪੇਸ਼ੇ ਤੋਂ ਕਿਸਾਨ ਸਨ।

Punjab

ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਮਾਲੇਰਕੋਟਲਾ, 14 ਫਰਵਰੀ:             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।               ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।                ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੁਬਾਰਾ ਜੀਵੰਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੇਲਿਆਂ ਅਤੇ ਸੱਭਿਆਚਾਰਕ ਉਤਸਵਾਂ ਲਈ ਪਹਿਲੀਆਂ ਸਰਕਾਰਾਂ ਸਮੇਂ ਨਿਰਧਾਰਿਤ 05 ਕਰੋੜ ਰੁਪਏ ਦੇ ਬਜਟ ਵਿੱਚ ਵੱਡਾ ਇਜਾਫਾ ਕਰਕੇ 100 ਕਰੋੜ ਰੁਪਏ ਕੀਤਾ ਹੈ ਤਾਂ ਜੋ ਰਾਜ ਦੀ ਲੋਕ ਕਲਾ, ਰਵਾਇਤਾਂ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਮੇਲੇ ਸਮੁੱਚੇ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ ।                   ਉਨ੍ਹਾਂ ਦੱਸਿਆ ਕਿ ਸਰਕਾਰ ਦੀ ਦੂਰਦਰਸ਼ੀ ਨੀਤੀ ਅਧੀਨ ਪੰਜਾਬ ਨੂੰ ਕੌਮੀ ਅਤੇ ਕੌਮਾਂਤਰੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਵਿਰਾਸਤੀ ਸ਼ਹਿਰਾਂ ਦੀ ਸੁੰਦਰਤਾ ਵਧਾਉਣ, ਸਾਫ਼-ਸਫਾਈ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪਰਿਵਾਰਾਂ ਸਮੇਤ ਮਹਿਲਾਵਾਂ ਲਈ ਵੀ ਸੁਵਿਧਾਜਨਕ ਅਤੇ ਸੁਰੱਖਿਅਤ ਸੈਰ-ਸਪਾਟਾ ਵਾਤਾਵਰਣ ਤਿਆਰ ਹੋਵੇ। ਉਨ੍ਹਾਂ ਹੋਰ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ “ਪੰਜਾਬ ਸਖੀ ਸ਼ਕਤੀ ਮੇਲਾ”ਰਾਹੀਂ ਮਹਿਲਾ ਸਵੈ-ਸਹਾਇਤਾ ਗਰੁੱਪਾਂ ਨੂੰ ਵੱਡਾ ਮਾਰਕੀਟ ਪਲੇਟਫਾਰਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਮਹਿਲਾਵਾਂ ਦੀ ਆਰਥਿਕ ਸਸ਼ਕਤੀਕਰਨ ਨੂੰ ਬਲ ਮਿਲ ਰਿਹਾ ਹੈ। ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਲਈ ਵੀ ਵੱਖ-ਵੱਖ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ ।                     ਕੰਵਰ ਗਰੇਵਾਲ ਨੇ ਵੀ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਤਸਵ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਰੂਹਾਨੀਅਤ ਦਾ ਸੰਦੇਸ਼ ਫੈਲਾਉਂਦੇ ਹਨ।                        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਨਸਰੀਨ ਅਸ਼ਰਫ ਚੇਅਰਮੈਨ ਮਾਰਕੀਟ ਕਮੇਟੀ ਮੋਹਾਲੀ ਗੋਬਿੰਦ ਮਿੱਤਲ,  ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ,ਕੇਵਲ ਸਿੰਘ ਜਾਗੋਵਾਲ ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਸੂਫ਼ੀ ਗਾਇਕੀ ਦੀ ਇਸ ਖ਼ੂਬਸੂਰਤ ਸ਼ਾਮ ਦਾ ਆਨੰਦ ਮਾਣਿਆ।              ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਪੀ. ਰਾਜਵਿੰਦਰ ਸਿੰਘ , ਐੱਸ.ਡੀ.ਐੱਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, , ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਪ੍ਰੋਫੈਸਰ ਅਨਿਲ ਭਾਰਤੀ ਤੋਂ ਇਲਾਵਾ ਪੁਲਿਸ ਅਤੇ ਸਿਵਲ ਅਧਿਕਾਰੀਆਂ ਸਮੇਤ ਮਾਲੇਰਕੋਟਲਾ ਵਾਸੀ ਅਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕਰਕੇ ਸੂਫ਼ੀ ਗਾਇਕੀ ਦਾ ਅਨੰਦ ਮਾਣਿਆ  । 

Punjab

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਹੁਸ਼ਿਆਰਪੁਰ, 15 ਫਰਵਰੀ:             ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।           ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ 2,356 ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ।                          ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹੈ, ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਜ਼ਰੂਰੀ ਹੈ।                   ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾਣ ਤਾਂ ਜੋ ਲੋੜ ਪੈਣ ‘ਤੇ ਉਹ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।  

Punjab

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਕੋਟਕਪੂਰਾ 15 ਫਰਵਰੀ ( ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਉਹ ਪਾਰਟੀ ਹੈ ਜੋ ਹਰੇਕ ਵਰਗ ਦੀ ਸਹੂਲਤ ਲਈ ਵੱਡੇ ਪੱਧਰ ਤੇ ਕੰਮ ਕਰ ਰਹੀ ਹੈ। ਲੋਕਾਂ ਦੇ ਬਿਜਲੀ ਦੇ ਬਿੱਲ 600 ਯੂਨਿਟ ਮੁਫਤ ਕਰਕੇ ਮੁਆਫ ਕੀਤੇ ਹਨ। ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਲੋਕਾਂ ਦੇ ਮੁਫਤ ਇਲਾਜ ਲਈ 10 ਲੱਖ ਰੁਪਏ ਦਾ ਹਰੇਕ ਘਰ ਦਾ ਬੀਮਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਹੁੰਦੇ ਹਨ ਅਤੇ ਪਾਰਟੀ ਦੀ ਤਾਕਤ ਵਧਦੀ ਹੈ ਅਤੇ ਲੋਕਾਂ ਦੀ ਭਲਾਈ ਦੇ ਕਾਰਜ ਕਰਨ ਵਿਚ ਉਤਸ਼ਾਹ ਮਿਲਦਾ ਹੈ। ਉਨ੍ਹਾਂ ਨੇ ਪਿੰਡ ਦੇ ਸਰਪੰਚ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਦਮਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾ ਕੇ ਹੀ ਪਾਰਟੀ ਆਪਣਾ ਭਰੋਸਾ ਹੋਰ ਮਜ਼ਬੂਤ ਕਰ ਸਕਦੀ ਹੈ। ਮੀਟਿੰਗ ਦੌਰਾਨ ਵਰਕਰਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ। ਉਨ੍ਹਾਂ ਨੇ ਵਰਕਰਾਂ ਨੂੰ ਇਕਜੁੱਟਤਾ, ਅਨੁਸ਼ਾਸਨ ਅਤੇ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ, ਸੁਖਵੰਤ ਸਿੰਘ ਪੱਕਾ, ਸਮੂਹ ਇਲਾਕਾ ਨਿਵਾਸੀ, ਪੰਚ ਅਤੇ ਸਰਪੰਚ ਹਾਜ਼ਰ ਸਨ। 

Punjab

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਬਰਨਾਲਾ, 15 ਫਰਵਰੀ            ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ “ਮੁੱਖ ਮੰਤਰੀ ਤੀਰਥ ਯਾਤਰਾ” ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ ‘ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਓਨ੍ਹਾਂ ਦੱਸਿਆ ਕਿ ਉਹ 9 ਫਰਵਰੀ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਵਿੱਤਰ ਨਗਰੀ ਅੰਮ੍ਰਿਤਸਰ ਗਏ ਅਤੇ 11 ਫਰਵਰੀ ਨੂੰ ਵਾਪਸ ਆਏ। ਓਨ੍ਹਾਂ ਦੇ ਆਉਣ-ਜਾਣ, ਰਹਿਣ ਅਤੇ ਖਾਣੇ ਦੀ ਸਾਰੀ ਸਹੂਲਤ ਮੁਫ਼ਤ ਅਤੇ ਬਹੁਤ ਵਧੀਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ੍ਰੀ ਹਰਮੰਦਿਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਆਦਿ ਸਥਾਨਾਂ ‘ਤੇ ਜਾਣ ਦਾ ਮੌਕਾ ਮਿਲਿਆ।      ਪਿੰਡ ਸੇਖਾ ਜਾਣ ਵਾਲੇ 43 ਸ਼ਰਧਾਲੂਆਂ ‘ਚੋਂ 16 ਸ਼ਰਧਾਲੂਆਂ ਨੇ ਦੱਸਿਆ ਕਿ ਉਹ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਏ ਜਿਨ੍ਹਾਂ ਵਿਚ ਜੋਗਿੰਦਰ ਕੌਰ (71 ਸਾਲ), ਪ੍ਰੀਤਮ ਸਿੰਘ (73 ਸਾਲ) ਅਤੇ ਪਰਗਟ ਰਾਮ (61 ਸਾਲ) ਵੀ ਸ਼ਾਮਲ ਸਨ ਜਿਨ੍ਹਾਂ ਨੇ ਕਿਹਾ ਕਿ ਉਹ ਆਰਥਿਕ ਤੰਗੀ ਕਰਕੇ ਦੂਰ ਜਾਣ ਦੀ ਪਹੁੰਚ ਨਹੀਂ ਰੱਖਦੇ ਸਨ ਪਰ ਇਸ ਮੁਫ਼ਤ ਯੋਜਨਾ ਕਰਕੇ ਉਹ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕੇ ਹਨ।    ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ  2200 ਤੋਂ ਵੱਧ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਅੱਜ ਪਿੰਡ ਸੰਘੇੜਾ, ਸਹਿਜੜਾ ਤੇ ਭਦੌੜ ਤੋਂ ਬੱਸਾਂ ਰਵਾਨਾ ਹੋਈਆਂ।        ਨਵੰਬਰ 2025 ਤੋਂ ਹੁਣ ਤੱਕ ਹਲਕਾ ਬਰਨਾਲਾ ਦੇ ਪਿੰਡ ਅਮਲਾ ਸਿੰਘ ਵਾਲਾ, ਭੱਦਲਵਢ, ਕਰਮਗੜ੍ਹ, ਸੇਖਾ, ਝਲੂਰ, ਨੰਗਲ, ਠੁੱਲੀਵਾਲ, ਸੰਘੇੜਾ ਤੋਂ ਜਥੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ।         ਹਲਕਾ ਮਹਿਲ ਕਲਾਂ ਤੋਂ ਵਿਧਾਇਕ ਸ. ਕੁਲਵੰਤ ਸਿੰਘ ਪੰਡੋਰੀ ਨੇ ਪਵਿੱਤਰ ਨਗਰੀ ਦੇ ਦਰਸ਼ਨ ਕਰਕੇ ਆਈਆਂ ਸਹਿਜੜਾ ਦੀਆਂ ਸੰਗਤਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਹਲਕੇ ਦੇ ਪਿੰਡ ਲੋਹਗੜ੍ਹ, ਕੁਤਬਾ, ਹਰਦਾਸਪੁਰਾ, ਬਾਹਮਣੀਆਂ, ਨਿਹਾਲੂਵਾਲ, ਗੰਗੋਹਰ, ਪੰਡੋਰੀ, ਮਹਿਲ ਖੁਰਦ, ਖਿਆਲੀ, ਸਾਹੌਰ, ਸਹਿਜੜਾ ਤੋਂ ਸ਼ਰਧਾਲੂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਪਿੰਡਾਂ ਤੋਂ ਵੀ ਬੱਸਾਂ ਜਾਣਗੀਆਂ।           ਭਦੌੜ ਤੋਂ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਹਲਕੇ ਦੇ ਪਿੰਡ ਰਾਮਗੜ੍ਹ, ਮਝੁੱਕੇ, ਤਲਵੰਡੀ, ਭਦੌੜ, ਅਲਕੜਾ, ਜੰਗੀਆਣਾ, ਪੱਤੀ ਮੇਹਰ ਸਿੰਘ, ਖੜਕ ਸਿੰਘ ਵਾਲਾ ਤੋਂ ਸ਼ਰਧਾਲੂ ਇਸ ਸਕੀਮ ਤਹਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਓਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਬਜ਼ੁਰਗਾਂ ਦੇ ਰਹਿਣ-ਸਹਿਣ ਤੇ ਸਾਂਭ-ਸੰਭਾਲ ਦਾ ਖ਼ਾਸ ਖਿਆਲ ਰੱਖਿਆ ਜਾ ਰਿਹਾ ਹੈ।  

Punjab

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ, 15 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ ‘ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ ‘ਤੇ ਤਿੱਖਾ ਹਮਲਾ ਕੀਤਾ ਹੈ। ਇਸ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ ‘ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼  ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼ਾ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਆਪਣਾ ਕੰਮ ਕਰੇਗਾ। ‘ਉਨ੍ਹਾਂ ਪਾਰਟੀ ਲੀਡਰਸ਼ਿਪ ਤੋਂ ਜਵਾਬਦੇਹੀ ਦੀ ਮੰਗ ਕਰਦੀਆਂ ਕਿਹਾ ਕਿ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਪਾਰਟੀ ਵਿੱਚ ਅਹਿਮ ਅਹੁਦਿਆਂ ‘ਤੇ ਬੈਠੇ ਆਗੂਆਂ ਦੇ ਨਾਂ ਵਾਰ-ਵਾਰ ਨਸ਼ਿਆਂ ਨਾਲ ਕਿਉਂ ਜੁੜ ਰਹੇ ਹਨ।

Punjab

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਧੂਰੀ, 15 ਫਰਵਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ’ ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ ‘ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱਕ ਪੰਜਾਬ ਆਪਣੀ ਸ਼ਾਨਦਾਰ ਵਿਰਾਸਤ ਨੂੰ ਮਾਣ ਅਤੇ ਸ਼ਰਧਾ ਨਾਲ ਸਤਿਕਾਰ ਦਿੰਦਾ ਰਹਿੰਦਾ ਹੈ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ‘ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ: “ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਮੈਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਧੂਰੀ ਦੇ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਪ੍ਰਾਰਥਨਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਮਹਾਦੇਵ ਦੀ ਬ੍ਰਹਮ ਊਰਜਾ ਮਨ ਨੂੰ ਸ਼ਾਂਤੀ ਅਤੇ ਆਤਮਾ ਨੂੰ ਨਵੀਂ ਤਾਕਤ ਦਿੰਦੀ ਹੈ। ਭਗਵਾਨ ਭੋਲੇ ਨਾਥ ਦਾ ਆਸ਼ੀਰਵਾਦ ਹਮੇਸ਼ਾ ਤੁਹਾਡੇ ਸਾਰਿਆਂ ‘ਤੇ ਬਣਿਆ ਰਹੇ ਅਤੇ ਦੇਸ਼ ਤੇ ਪੰਜਾਬ ਤਰੱਕੀ ਤੇ ਖ਼ੁਸ਼ਹਾਲੀ ਵੱਲ ਵਧਦੇ ਰਹਿਣ।” ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ: “ਅੱਜ ਮਹਾਸ਼ਿਵਰਾਤਰੀ ਦੇ ਮੌਕੇ ‘ਤੇ ਮੈਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੇ ਨਾਲ ਧੂਰੀ ਹਲਕੇ ਦੇ ਪਿੰਡ ਰਣੀਕੇ ਸਥਿਤ ਸ਼੍ਰੀ ਰਣਕੇਸ਼ਵਰ ਮੰਦਿਰ ਵਿੱਚ ਭਗਵਾਨ ਸ਼ਿਵ ਦਾ ਆਸ਼ੀਰਵਾਦ ਲਿਆ ਅਤੇ ਮੱਥਾ ਟੇਕਿਆ। ਮੈਂ ਦੇਸ਼ ਦੀ ਖ਼ੁਸ਼ਹਾਲੀ, ਸ਼ਾਂਤੀ ਅਤੇ ਸਦਭਾਵਨਾ ਅਤੇ ਸਾਰਿਆਂ ਵਿੱਚ ਸਥਾਈ ਭਾਈਚਾਰੇ ਲਈ ਪ੍ਰਾਰਥਨਾ ਕੀਤੀ। ਭਗਵਾਨ ਸ਼ਿਵ ਦਾ ਆਸ਼ੀਰਵਾਦ ਹਮੇਸ਼ਾ ਸਾਰਿਆਂ ‘ਤੇ ਬਣਿਆ ਰਹੇ।” ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।” ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਦੇ ਸ਼ੁਭ ਮੌਕੇ ਅਸੀਂ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਲੋਕਾਈ ਦੀ ਭਲਾਈ ਲਈ ਪ੍ਰਾਰਥਨਾ ਕੀਤੀ।” ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਲੋਕਾਂ ਨੂੰ ਸੱਚ ਦੀ ਭਾਲ ਵੱਲ ਯਤਨ ਕਰਨ ਲਈ ਪ੍ਰੇਰਿਤ ਕਰਦੀ ਹੈ, ਜੋ ਭਗਵਾਨ ਸ਼ਿਵ ਦੁਆਰਾ ਦਰਸਾਈ ਗਈ ਅੰਤਮ ਚੇਤਨਾ ਵੱਲ ਲੈ ਜਾਂਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਤਿਉਹਾਰ ਧਾਰਮਿਕਤਾ, ਸ਼ਰਧਾ, ਆਪਸੀ ਪਿਆਰ ਅਤੇ ਸਦਭਾਵਨਾ ‘ਤੇ ਜ਼ੋਰ ਦਿੰਦਾ ਹੈ।” ਇਸ ਮੌਕੇ ਦੀ ਸੱਭਿਆਚਾਰਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਮਹੱਤਵਪੂਰਨ ਤਿਉਹਾਰ ਹੈ, ਜਿਸ ਨੂੰ ਮਹਾਨ ਭਾਰਤੀ ਸੱਭਿਅਤਾ ਦੇ ਆਧਾਰ ਵਜੋਂ ਜਾਣਿਆ ਜਾਂਦਾ ਹੈ।” ਉਨ੍ਹਾਂ ਨੇ ਅੱਗੇ ਕਿਹਾ, “ਸ੍ਰੀ ਰਣਕੇਸ਼ਵਰ ਮਹਾਦੇਵ ਨੂੰ ਪੰਜਾਬ ਦੇ ਮਾਲਵਾ ਖੇਤਰ ਵਿੱਚ ਇੱਕ ਸਤਿਕਾਰਯੋਗ ਸਿੱਧ ਪੀਠ ਮੰਨਿਆ ਜਾਂਦਾ ਹੈ।” ਅਜਿਹੇ ਸਥਾਨਾਂ ਦੀ ਅਧਿਆਤਮਿਕ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਇਤਿਹਾਸਕ ਤੌਰ ‘ਤੇ ਸਿੱਧ ਪੀਠਾਂ ਨੂੰ ਪਵਿੱਤਰ ਸਥਾਨ ਮੰਨਿਆ ਜਾਂਦਾ ਹੈ, ਜਿੱਥੇ ਡੂੰਘਾਈ ਨਾਲ ਤਪੱਸਿਆ ਅਤੇ ਅਧਿਆਤਮਿਕ ਅਭਿਆਸ ਕੀਤੇ ਜਾਂਦੇ ਸਨ, ਜਿਸ ਨਾਲ ਬ੍ਰਹਮ ਪ੍ਰਗਟ ਹੁੰਦੇ ਸਨ।” ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਪਰੰਪਰਾ ਵਿੱਚ ਅਜਿਹੇ ਸਥਾਨਾਂ ਦਾ ਬਹੁਤ ਮਹੱਤਵ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਸਦੀਆਂ ਦੀ ਭਗਤੀ ਅਤੇ ਤਪੱਸਿਆ ਦੁਆਰਾ ਅਧਿਆਤਮਿਕ ਸ਼ਕਤੀ ਮਿਲਦੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਮੰਦਰ ਰਵਾਇਤੀ ਤੌਰ ‘ਤੇ ਮਹਾਭਾਰਤ ਕਾਲ ਨਾਲ ਜੁੜਿਆ ਹੋਇਆ ਹੈ, ਖਾਸ ਕਰਕੇ ਭਗਵਾਨ ਸ਼ਿਵ ਨੂੰ ਖ਼ੁਸ਼ ਕਰਨ ਲਈ ਅਰਜੁਨ ਦੀ ਤਪੱਸਿਆ ਨਾਲ।” ਉਨ੍ਹਾਂ ਅੱਗੇ ਕਿਹਾ, “ਇਹ ਮੰਨਿਆ ਜਾਂਦਾ ਹੈ ਕਿ ਡੂੰਘੀ ਤਪੱਸਿਆ ਤੋਂ ਬਾਅਦ ਭਗਵਾਨ ਸ਼ਿਵ ਅਰਜੁਨ ਦੇ ਸਾਹਮਣੇ ਪ੍ਰਗਟ ਹੋਏ ਅਤੇ ਉਨ੍ਹਾਂ ਨੂੰ ਬ੍ਰਹਮ ਹਥਿਆਰ ਗਾਂਡੀਵ ਧਨੁਸ਼ ਦਾ ਵਰਦਾਨ ਦਿੱਤਾ।” ਇਸ ਸਥਾਨ ਨੂੰ ਭਾਰਤ ਦੀ ਮਹਾਂਕਾਵਿ ਵਿਰਾਸਤ ਨਾਲ ਜੋੜਦੇ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਥਾਨ ਭਾਰਤ ਦੇ ਮਹਾਨ ਮਹਾਂਕਾਵਾਂ ਵਿੱਚੋਂ ਇੱਕ ਨਾਲ ਸਬੰਧਤ ਹੈ, ਜਿਸ ਨਾਲ ਇਸ ਨੂੰ ਡੂੰਘੀ ਮਿਥਿਹਾਸਕ ਅਤੇ ਇਤਿਹਾਸਕ ਪਛਾਣ ਮਿਲਦੀ ਹੈ।” ਉਨ੍ਹਾਂ ਅੱਗੇ ਕਿਹਾ, “ਸ਼੍ਰੀ ਰਣਕੇਸ਼ਵਰ ਮਹਾਦੇਵ ਮਾਲਵਾ ਪੱਟੀ ਵਿੱਚ ਸ਼ਿਵ ਭਗਤੀ ਦੀ ਇਸ ਨਿਰੰਤਰਤਾ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਪਵਿੱਤਰ ਸਥਾਨ ਇੱਕ ਯਾਦ ਦਿਵਾਉਂਦਾ ਹੈ ਕਿ ਪੰਜਾਬ ਦੀ ਸੱਭਿਆਚਾਰਕ ਪਛਾਣ ਅਧਿਆਤਮਿਕ ਇਤਿਹਾਸ ਦੀਆਂ ਕਈ ਪਰਤਾਂ ਦੁਆਰਾ ਘੜੀ ਗਈ ਹੈ।” ਤਿਉਹਾਰ ਦੀ ਵਿਆਪਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ, “ਮਹਾਸ਼ਿਵਰਾਤਰੀ ਸਿਰਫ਼ ਇੱਕ ਧਾਰਮਿਕ ਤਿਉਹਾਰ ਨਹੀਂ ਹੈ, ਸਗੋਂ ਪ੍ਰਾਚੀਨ ਸੱਭਿਅਤਾ ਨਾਲ ਸਬੰਧਤ ਹੈ।” ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤਿਉਹਾਰ ਭਗਵਾਨ ਸ਼ਿਵ ਅਤੇ ਮਾਤਾ ਪਾਰਵਤੀ ਦੇ ਬ੍ਰਹਮ ਮਿਲਾਪ ਦੀ ਯਾਦ ਦਿਵਾਉਂਦਾ ਹੈ ਅਤੇ ਅਧਿਆਤਮਿਕ ਜਾਗ੍ਰਿਤੀ ਅਤੇ ਸਵੈ-ਅਨੁਸ਼ਾਸਨ ਦਾ ਪ੍ਰਤੀਕ ਹੈ।” ਉਨ੍ਹਾਂ ਅੱਗੇ ਕਿਹਾ, “ਇੰਨੀ ਇਤਿਹਾਸਕ ਤੌਰ ‘ਤੇ ਮਹੱਤਵਪੂਰਨ ਤਪਸਥਲੀ ‘ਤੇ ਮਹਾਸ਼ਿਵਰਾਤਰੀ ਮਨਾਉਣਾ ਪੁਰਾਣੇ ਰੀਤੀ-ਰਿਵਾਜਾਂ ਅਤੇ ਵਿਸ਼ਵਾਸ ਦੀ ਨਿਰੰਤਰਤਾ ਨੂੰ ਮਜ਼ਬੂਤ ​​ਕਰਦਾ ਹੈ।” ਉਨ੍ਹਾਂ ਕਿਹਾ, “ਸ਼੍ਰੀ ਰਣਕੇਸ਼ਵਰ ਮਹਾਦੇਵ ਵਿਖੇ ਸਾਲਾਨਾ ਜਸ਼ਨ ਇਸ ਨੂੰ ਵਿਸਾਰੇ ਹੋਏ ਸਮਾਰਕ ਦੀ ਬਜਾਏ ਇੱਕ ਜੀਵੰਤ ਵਿਰਾਸਤੀ ਸਥਾਨ ਵਜੋਂ ਸੁਰੱਖਿਅਤ ਰੱਖਣ ਵਿੱਚ ਮਦਦ ਕਰਦੇ ਹਨ।” ਇਸ ਸਥਾਨ ਦੀ ਸੱਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪਵਿੱਤਰ ਸਥਾਨ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਦਰਸਾਉਂਦਾ ਹੈ, ਜੋ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਚੱਲੀਆਂ ਆ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਰਸਮਾਂ ਦੀ ਨਿਰੰਤਰਤਾ ਦਰਸਾਉਂਦੀ ਹੈ ਕਿ ਵਿਸ਼ਵਾਸ ਪਰੰਪਰਾਵਾਂ ਸਮੇਂ ਦੇ ਨਾਲ ਕਿਵੇਂ ਅਨੁਕੂਲ ਹੁੰਦੀਆਂ ਹਨ, ਜਦੋਂ ਕਿ ਉਨ੍ਹਾਂ ਦਾ ਮੂਲ ਤੱਤ ਕਾਇਮ ਰਹਿੰਦਾ ਹੈ ਅਤੇ ਇਹ ਖੇਤਰ ਦੀ ਅਦਿੱਖ ਸੱਭਿਆਚਾਰਕ ਵਿਰਾਸਤ ਦਾ ਇੱਕ ਮਹੱਤਵਪੂਰਨ ਹਿੱਸਾ ਹੈ।” ਉਨ੍ਹਾਂ ਅੱਗੇ ਕਿਹਾ, “ਅਜਿਹੇ ਸਮਾਗਮ ਮਾਲਵਾ ਖੇਤਰ ਵਿੱਚ ਖੇਤਰੀ ਪਛਾਣ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ​​ਕਰਦੇ ਹਨ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨੂੰ ਇੱਕ ਸਾਂਝੇ ਅਧਿਆਤਮਿਕ ਅਤੇ ਸੱਭਿਆਚਾਰਕ ਝੰਡੇ ਹੇਠ ਇਕੱਠੇ ਕਰਦੇ ਹਨ।” ਵਿਰਾਸਤ ਦੀ ਸੰਭਾਲ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਜ਼ਾਹਰ ਕਰਦਿਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨ ਪੀੜ੍ਹੀਆਂ ਨੂੰ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਲਈ ਸਖ਼ਤ ਮਿਹਨਤ ਕਰ ਰਹੀ ਹੈ।” ਉਨ੍ਹਾਂ ਕਿਹਾ, “ਸੂਬਾ ਸਰਕਾਰ ਪਹਿਲਾਂ ਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਬੇਮਿਸਾਲ ਢੰਗ ਨਾਲ ਮਨਾ ਚੁੱਕੀ ਹੈ।” ਉਨ੍ਹਾਂ ਅੱਗੇ ਕਿਹਾ, “ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਬੇਮਿਸਾਲ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।” ਅੰਤ ਵਿੱਚ ਉਨ੍ਹਾਂ ਕਿਹਾ, “ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਇਆ ਜਾਵੇ।” 

Punjab

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

ਚੰਡੀਗੜ੍ਹ, 15 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  ‘ਤੇ 571 ਛਾਪੇਮਾਰੀਆਂ ਕੀਤੀਆਂ।ਜਾਣਕਾਰੀ ਅਨੁਸਾਰ, “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ।ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 108 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” 351ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 44 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.7 ਕਿਲੋ ਹੈਰੋਇਨ, 210 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 351 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 49,674 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Scroll to Top