Actionpunjab

Action Punjab Logo
Breaking News

Punjab

Punjab

ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਵਿਖੇ ਅੱਖਾਂ ਦਾ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ

 ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ 15 ਫਰਵਰੀ (  )   ਮੁਕਤੀਸਰ ਵੈਲਫੇਅਰ ਕਲੱਬ (ਰਜਿ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਸਰਕਾਰੀ ਮਿਡਲ ਸਕੂਲ ਬਲਬੀਰ ਬਸਤੀ ਬਲਬੀਰ ਐਵਨਿਊ ਫਰੀਦਕੋਟ ਵਿਖੇ ਆਯੋਜਿਤ ਵਿਸ਼ਾਲ ਮੁਫਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ । ਇਸ ਦਾ ਉਦਘਾਟਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਕੈਂਪ ਵਿਚ ਪ੍ਰੋਫੈਸਰ ਸਾਧੂ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੀ ਹਾਜਰ ਸਨ। ਐਨ ਆਰ ਆਈ ਦਲਜੀਤ ਸਿੰਘ ਬੁੱਟਰ ਵੀ ਇਟਲੀ ਤੋਂ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ।।   ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਡੇ ਬਜੁਰਗ ਸਾਡਾ ਮਾਣ ਮੁਹਿੰਮ ਚਲਾਈ ਗਈ ਹੈ। ਇਸੇ ਮੁਹਿੰਮ ਨੂੰ ਜਾਰੀ ਰੱਖਦਿਆਂ ਫਰੀਦਕੋਟ ਵਿਖੇ ਅੱਖਾਂ ਦਾ ਮੁਫਤ ਚੈਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿਚ ਸਿਵਲ ਹਸਪਤਾਲ ਤੋਂ ਸਾਰੇ ਮਾਹਿਰ ਡਾਕਟਰ ਇਸ ਕੈਂਪ ਵਿਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਮੈਂ ਖੁਦ ਇਸ ਕੈਂਪ ਵਿਚ ਅੱਖਾਂ ਦੇ ਮਰੀਜਾਂ ਦਾ ਚੈਕਅਪ ਕੀਤਾ ਅਤੇ ਇਸ ਕੈਂਪ ਵਿਚ ਮਰੀਜਾਂ ਨੂੰ ਐਨਕਾਂ ਅਤੇ ਦਵਾਈਆਂ ਮੁਫਤ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਜਿਹੜੇ ਮਰੀਜਾਂ ਦੇ ਅਪ੍ਰੇਸ਼ਨ ਹੋਣੇ ਹਨ, ਉਨ੍ਹਾਂ ਨੂੰ ਤਰੀਕਾਂ ਦਿੱਤੀਆਂ ਹਨ, ਇਨ੍ਹਾਂ ਤਰੀਕਾਂ ਅਨੁਸਾਰ ਹੀ ਮਰੀਜਾਂ ਦਾ ਅਪ੍ਰੇਸ਼ਨ ਕੀਤਾ ਜਾਵੇਗਾ। ਉਨ੍ਹਾਂ ਐਨ.ਜੀ.ਓਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੈਂਪ ਵਿਚ ਉਨ੍ਹਾਂ ਨੇ ਬਹੁਤ ਸਹਿਯੋਗ ਦਿੱਤਾ।   ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਇਸ ਲੋਕ-ਹਿਤੈਸ਼ੀ ਉਪਰਾਲੇ ਨੇ ਸੇਵਾ, ਸੰਵੇਦਨਾ ਅਤੇ ਸਮਰਪਣ ਦੀ ਅਮਿੱਟ ਛਾਪ ਛੱਡੀ। ਇਲਾਕੇ ਦੇ ਬਹੁਤ ਸਾਰੇ ਲੋਕਾਂ ਨੇ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਅੱਖਾਂ ਦੀ ਸੰਪੂਰਨ ਜਾਂਚ ਕਰਵਾਈ ਅਤੇ ਉੱਚ ਕੋਟੀ ਦੀ ਸਿਹਤ ਸਲਾਹ ਪ੍ਰਾਪਤ ਕੀਤੀ।   ਇਸ ਮੌਕੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੀ ਰੱਖਿਆ ਪੰਜਾਬ ਸਰਕਾਰ ਦਾ ਅਟੱਲ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਗਏ ਹਨ। ਪਿੰਡ ਪੱਧਰ ਤੱਕ ਸਿਹਤ ਸਹੂਲਤਾਂ ਦਾ ਵਿਸਤਾਰ, ਆਮ ਜਨਤਾ ਲਈ ਮੁਫ਼ਤ ਇਲਾਜ ਯੋਜਨਾਵਾਂ, ਸਰਕਾਰੀ ਅਸਪਤਾਲਾਂ ਵਿੱਚ ਸੁਵਿਧਾਵਾਂ ਦਾ ਆਧੁਨਿਕੀਕਰਨ ਅਤੇ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਨਾਉਣਾ ਇਸਦੀ ਜੀਵੰਤ ਮਿਸਾਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਚ ਰੱਖਦਿਆ ਬਹੁਤ ਉਪਰਾਲੇ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਵੀ ਬਹੁਤ ਲੋਕ ਹੁੰਦੇ ਹਨ। ਜਿਨ੍ਹਾਂ ਤੋੰ ਹਸਪਤਾਲ ਤੱਕ ਵੀ ਨਹੀਂ ਜਾਇਆ ਜਾਂਦਾ। ਅਜਿਹੇ ਲੋਕਾਂ ਦੀ ਸਹੂਲਤ ਲਈ ਅੱਜ ਫਰੀਦਕੋਟ ਵਿਖੇ ਵਿਸ਼ਾਲ ਅੱਖਾਂ ਦਾ ਕੈਂਪ ਲਗਾਇਆ ਗਿਆ ਹੈ। ਇਸ ਕੈਂਪ ਵਿਚ ਲੋਕਾਂ ਦੀਆਂ ਅੱਖਾਂ ਦਾ ਮੁਫਤ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੈਂਪ ਵਿਚ ਮਰੀਜਾਂ ਦੇ ਬੈਠਣ ਅਤੇ ਚਾਹ ਪਾਣੀ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ।  

Punjab

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਕੋਟਕਪੂਰਾ, ਫਰੀਦਕੋਟ  15 ਫਰਵਰੀ  (  )              ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗ, ਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ।   ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਵਿਚ ਸ਼ਾਮਿਲ ਹੋਏ ਅਤੇ ਗੁਰੂ ਮਹਾਰਾਜ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।           ਇਸ ਉਪਰੰਤ ਸ. ਸੰਧਵਾ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੁੰਦੇ ਹੋਏ ਗੁਰਦੁਆਰਾ ਸਾਹਿਬ ਕੋਠੇ ਵੜਿੰਗ ਵਿਖੇ ਕੁਲਵਿੰਦਰ ਕੌਰ ਦੇ ਭੋਗ ਅਤੇ ਗੁਰਦੁਆਰਾ ਸਾਹਿਬ ਪਿੰਡ ਹਰਦਿਆਲੇਆਣਾ ਵਿਖੇ ਗੁਰਦਰਸ਼ਨ ਸਿੰਘ ਸੰਧੂ ਦੀ ਭੋਗ ਦੇ ਅੰਤਿਮ ਅਰਦਾਸ ਅੰਤਿਮ ਅਰਦਾਸ ਵਿਚ ਨਤਮਸਤਕ ਹੋਏ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਪਰਿਵਾਰ ਵਿੱਚੋਂ ਅਚਾਨਕ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ, ਜੋ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ।  ਉਨ੍ਹਾਂ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਪਰਮਾਤਮਾ ਆਪਣੇ ਚਰਨਾਂ ਦੇ ਨਾਲ ਲਾਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। 

Punjab

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ

 ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ. ਵਿੰਗ ਦੇ ਸੂਬਾ ਵਿੱਤ ਸਕੱਤਰ ਰਹੇ ਸਰਦਾਰ ਅਮਰਜੀਤ ਸਿੰਘ ਕੋਕਰੀ ਕਲਾਂ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਨੇ ਨਿਹਾਲ ਸਿੰਘ ਵਾਲਾ ਖੇਤਰ ਵਿੱਚ ਲੰਬੇ ਸਮੇਂ ਤੋਂ ਸਰਗਰਮ ਅਤੇ ਸਕਾਰਾਤਮਕ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦਾ ‘ਆਪ’ ਵਿੱਚ ਆਉਣਾ ਮਾਨ ਸਰਕਾਰ ਦੇ ਕੰਮਾਂ ਪ੍ਰਤੀ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਤੀਕ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਮਰਜੀਤ ਸਿੰਘ ਕੋਕਰੀ ਕਲਾਂ ਨੇ ਭਾਜਪਾ ਦੀਆਂ ਲੋਕ-ਵਿਰੋਧੀ ਰਾਜਨੀਤੀ ਅਤੇ ਨੀਤੀਆਂ ਤੋਂ ਮੋਹ ਭੰਗ ਹੋਣ ਤੋਂ ਬਾਅਦ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਪੰਜਾਬ ਵਿੱਚ ‘ਆਪ’ ਦੇ ਸ਼ਾਸਨ ਮਾਡਲ, ਖ਼ਾਸ ਕਰਕੇ 300 ਯੂਨਿਟ ਮੁਫ਼ਤ ਬਿਜਲੀ ਅਤੇ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਨੇ ਆਮ ਪਰਿਵਾਰਾਂ ਨੂੰ ਅਸਲ ਰਾਹਤ ਦਿੱਤੀ ਹੈ। ਚੀਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਿਰਫ਼ ਇੱਕ ਹੀ ਪਾਰਟੀ ਹੈ ਜੋ ਆਮ ਆਦਮੀ ਦਾ ਹੱਥ ਫੜਦੀ ਹੈ, ਉਸ ਦੇ ਨਾਲ ਖੜ੍ਹਦੀ ਹੈ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਦੀ ਹੈ, ਅਤੇ ਉਹ ਪਾਰਟੀ ਆਮ ਆਦਮੀ ਪਾਰਟੀ ਹੈ। ਚੀਮਾ ਨੇ ਜਾਣਕਾਰੀ ਦਿੱਤੀ ਕਿ ਅਮਰਜੀਤ ਸਿੰਘ ਦੇ ਨਾਲ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਸਰਪੰਚਾਂ, ਪੰਚਾਂ ਅਤੇ ਨੰਬਰਦਾਰਾਂ ਸਮੇਤ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਵੀ ‘ਆਪ’ ਵਿੱਚ ਸ਼ਾਮਲ ਹੋਏ ਹਨ। ਸਾਰੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਚੀਮਾ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਅਮਰਜੀਤ ਸਿੰਘ ਨੇ ਪਹਿਲਾਂ ਫੌਜ ਵਿੱਚ ਸੇਵਾ ਨਿਭਾ ਕੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਬਾਅਦ ਵਿੱਚ ਜਨਤਕ ਜੀਵਨ ਵਿੱਚ ਸਰਗਰਮ ਰਹੇ ਹਨ। ਚੀਮਾ ਅਨੁਸਾਰ ਅਜਿਹੇ ਤਜ਼ਰਬੇਕਾਰ ਅਤੇ ਸਮਰਪਿਤ ਲੋਕਾਂ ਦਾ ‘ਆਪ’ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਪੰਜਾਬ ਨਿਰਣਾਇਕ ਤੌਰ ‘ਤੇ ਕੰਮ, ਇਮਾਨਦਾਰੀ ਅਤੇ ਲੋਕ ਭਲਾਈ ਦੀ ਰਾਜਨੀਤੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਦਲਿਤਾਂ, ਗਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਹੈ ਅਤੇ ‘ਆਪ’ ਹਰ ਨਾਗਰਿਕ ਲਈ ਸਨਮਾਨ, ਮੌਕੇ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। 

Punjab

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ "ਮੁੱਖ ਮੰਤਰੀ ਸਿਹਤ ਯੋਜਨਾ" ਕਾਰਡ ਜਾਰੀ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਕੀਤਾ ਦੌਰਾ

ਮਾਨਸਾ, 14 ਫਰਵਰੀ:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਵਿੱਚ “ਮੁੱਖ ਮੰਤਰੀ ਸਿਹਤ ਯੋਜਨਾ” ਕਾਰਡ ਜਾਰੀ ਕਰਨ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਭੀਖੀ ਅਤੇ ਖਿਆਲਾ ਵਿਖੇ ਲੱਗੇ ਕੈਂਪਾਂ ਦੇ ਦੌਰੇ ਮੌਕੇ ਉਨ੍ਹਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ, ਲਾਭਪਾਤਰੀਆਂ ਲਈ ਸਹੂਲਤਾਂ ਅਤੇ ਸਟਾਫ ਦੁਆਰਾ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਉਦੇਸ਼ ਹਰੇਕ ਨਾਗਰਿਕ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨਾ ਹੈ। ਇਸ ਯੋਜਨਾ ਦੇ ਤਹਿਤ ਹਰੇਕ ਯੋਗ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਪ੍ਰਦਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲਗਾਏ ਗਏ ਕੈਂਪਾਂ ਰਾਹੀਂ ਲਾਭਪਾਤਰੀ ਕਾਰਡ ਬਣਾਏ ਜਾ ਰਹੇ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਯੋਜਨਾ ਦੇ ਲਾਭਾਂ ਤੋਂ ਵਾਂਝਾ ਨਾ ਰਹੇ।ਨਾਗਰਿਕਾਂ ਨੂੰ ਇਸ ਯੋਜਨਾ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਦੋਵਾਂ ਵਿੱਚ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਾਰਡ ਬਣਾਉਣ ਲਈ ਆਧਾਰ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹਨ, ਜਦੋਂ ਕਿ ਨਾਬਾਲਗ ਬੱਚਿਆਂ ਦੀ ਰਜਿਸਟ੍ਰੇਸ਼ਨ ਲਈ ਜਨਮ ਸਰਟੀਫਿਕੇਟ ਜ਼ਰੂਰੀ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਬਣਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਜਾਣ ਅਤੇ ਰਾਜ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ। 

Punjab

ਨੇਚਰ ਫੈਸਟ ਦੇ ਦੂਜੇ ਦਿਨ ਖਰੀਦਦਾਰੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੇ ਦਿਖਾਇਆ ਜਲਵਾ

ਹੁਸ਼ਿਆਰਪੁਰ, 14 ਫਰਵਰੀ :                 ਨੇਚਰ ਫੈਸਟ ਹੁਸ਼ਿਆਰਪੁਰ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਪਹੁੰਚ ਕੇ ਖਰੀਦਦਾਰੀ ਕੀਤੀ। ਇਸ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਨੇ ਵੀ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ।             ਮੇਲੇ ਵਿੱਚ ਸਥਾਨਕ ਉਤਪਾਦਾਂ, ਦਸਤਕਾਰੀ, ਜੈਵਿਕ ਉਤਪਾਦਾਂ ਅਤੇ ਹੋਰ ਚੀਜ਼ਾਂ ਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ। ਲੋਕਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਖਰੀਦਦਾਰੀ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ। ਫੂਡ ਸਟਾਲਾਂ ‘ਤੇ ਵੀ ਵੱਡੀ ਭੀੜ ਦੇਖੀ ਗਈ, ਜਿੱਥੇ ਰਵਾਇਤੀ ਪਕਵਾਨਾਂ ਦਾ ਆਨੰਦ ਮਾਣਿਆ ਗਿਆ।             ਦੂਜੇ ਦਿਨ ਦਾ ਮੁੱਖ ਆਕਰਸ਼ਣ ਸੱਭਿਆਚਾਰਕ ਪ੍ਰੋਗਰਾਮ ਸਨ, ਜਿਸ ਵਿੱਚ ਲੋਕ ਨਾਚ, ਗਾਇਕੀ ਮੁਕਾਬਲੇ ਅਤੇ ਰੰਗੀਨ ਪ੍ਰਦਰਸ਼ਨ ਸ਼ਾਮਲ ਸਨ। ਪੰਜਾਬੀ ਭੰਗੜਾ ਅਤੇ ਗਿੱਧੇ ਦੇ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ ਝੂਮਣ ’ਤੇ ਮਜ਼ਬੂਰ ਕਰ ਦਿੱਤਾ। ਸਥਾਨਕ ਕਲਾਕਾਰਾਂ ਨੇ ਆਪਣੇ ਪ੍ਰਦਰਸ਼ਨ ਨਾਲ ਦਰਸ਼ਕਾਂ ਦਾ ਉਤਸ਼ਾਹ ਵਧਾਇਆ। ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦਾ ਵਿੰਗਜ਼ ਪ੍ਰੋਜੈਕਟ ਸਟਾਲ ਵੀ ਖਿੱਚ ਦਾ ਕੇਂਦਰ ਰਿਹਾ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨੇਚਰ ਫੈਸਟ ਦਾ ਉਦੇਸ਼ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਨਹੀਂ ਹੈ, ਸਗੋਂ ਵਾਤਾਵਰਣ ਸੁਰੱਖਿਆ ਅਤੇ ਸਥਾਨਕ ਵਪਾਰ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਨੇਚਰ ਫੈਸਟ ਹੁਸ਼ਿਆਰਪੁਰ’ ਰਾਹੀਂ ਲੋਕਾਂ ਨੂੰ ਕੁਦਰਤ ਦੀ ਗੋਦ ਵਿੱਚ ਵਸੇ ਹੁਸ਼ਿਆਰਪੁਰ ਦੀ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਤੋਂ ਜਾਣੂ ਕਰਵਾਉਂਦਾ ਹੈ।             ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ 15 ਫਰਵਰੀ ਨੂੰ ਖਿੱਚ ਦਾ ਕੇਂਦਰ ਪ੍ਰਸਿੱਧ ਗਾਇਕ ਪ੍ਰਭ ਗਿੱਲ ਦੀ ਗਾਇਕੀ ਵਾਲੀ ਸਿੰਗਰ ਨਾਈਟ ਹੋਵੇਗੀ। ਉਨ੍ਹਾਂ ਕਿਹਾ ਕਿ ਸਿੰਗਰ ਨਾਈਟ ਵਿੱਚ ਦਾਖਲਾ ਖੁੱਲ੍ਹਾ ਹੈ, ਇਸ ਲਈ ਲੋਕ ਆਪਣੇ ਮਨਪਸੰਦ ਗਾਇਕ ਨੂੰ ਸੁਣਨ ਲਈ ਜ਼ਰੂਰ ਪਹੁੰਚਣ। ਇਸ ਤੋਂ ਇਲਾਵਾ 15 ਤਰੀਕ ਨੂੰ ਲੋਕ ਸਾਈਕਲੋਥਾਨ, ਤਲਵਾੜਾ ਵਿੱਚ ਬਰਡ ਵਾਚਿੰਗ, ਫੋਰੈਸਟ ਡਿਸਕਵਰੀ ਟ੍ਰੇਲ (ਆਫ-ਰੋਡਿੰਗ ਅਤੇ ਟ੍ਰੈਕਿੰਗ), ਬੋਟਿੰਗ ਅਤੇ ਟਰੇਜ਼ਰ ਹੰਟ ਦਾ ਆਨੰਦ ਲੈ ਸਕਣਗੇ। ਉਨ੍ਹਾਂ ਨੇ ਜਨਤਾ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਇਸ ਪਹਿਲਕਦਮੀ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ  ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਦਾਖਲਾ ਹੈ ਅਤੇ ਸਟੇਡੀਅਮ ਵਿਚ ਵੱਖ-ਵੱਖ ਚੀਜ਼ਾਂ, ਕਲਾਕ੍ਰਿਤੀਆਂ ਅਤੇ ਸਾਮਾਨ ਦੀ ਪੇਸ਼ਕਸ਼ ਕਰਦੇ ਹੋਏ 100 ਦੇ ਕਰੀਬ ਸਟਾਲ ਲੱਗੇ ਹਨ। 

Punjab

ਮਲੋਟ ਖੇਤਰ ਨੂੰ ਮਿਲੀ ਵਿਕਾਸ ਦੀ ਰਫ਼ਤਾਰ — ਡਾ. ਬਲਜੀਤ ਕੌਰ ਨੇ ਲਾਇਬ੍ਰੇਰੀ, ਸੜਕਾਂ ਤੇ ਬੈਂਕ ਸ਼ਾਖਾ ਦਾ ਕੀਤਾ ਉਦਘਾਟਨ

ਮਲੋਟ, ਸ੍ਰੀ ਮੁਕਤਸਰ ਸਾਹਿਬ, 14 ਫਰਵਰੀ   ਮਲੋਟ ਹਲਕੇ ਵਿੱਚ ਅੱਜ ਵਿਕਾਸ ਦੀ ਇੱਕ ਨਵੀਂ ਸਵੇਰ ਦਾ ਅਰੰਭ ਹੋਇਆ, ਜਦੋਂ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਿੱਖਿਆ, ਸੜਕ ਸੁਵਿਧਾਵਾਂ, ਵਿੱਤੀ ਸੇਵਾਵਾਂ ਅਤੇ ਖੇਡਾਂ ਨਾਲ ਸੰਬੰਧਿਤ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।   ਇਸ ਮੌਕੇ ਬੋਲਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਇਹ ਉਪਰਾਲੇ ਨਾ ਸਿਰਫ਼ ਖੇਤਰ ਦੀ ਭੌਤਿਕ ਤਰੱਕੀ ਨੂੰ ਮਜ਼ਬੂਤ ਕਰਦੇ ਹਨ, ਸਗੋਂ ਸਮਾਜਿਕ ਅਤੇ ਆਰਥਿਕ ਪੱਖੋਂ ਵੀ ਨਵੀਂ ਦਿਸ਼ਾ ਦਿੰਦੇ ਹਨ।   ਪਿੰਡ ਫਕਰਸਰ ਵਿੱਚ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਇਬ੍ਰੇਰੀਆਂ ਗਿਆਨ ਦੀ ਜੋਤ ਹਨ, ਜੋ ਨੌਜਵਾਨ ਮਨਾਂ ਵਿੱਚ ਸੂਝ—ਬੂਝ ਅਤੇ ਸੁਪਨਿਆਂ ਦੀ ਚਮਕ ਜਗਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨਾਂ ਨੂੰ ਸਮਰੱਥ ਬਨਾਉਣ ਲਈ ਦ੍ਰਿੜ ਸੰਕਲਪ ਹੈ। ਇਸ ਮੌਕੇ ਪਿੰਡ ਵਿੱਚ ਨਵੀਂਆਂ ਤਿਆਰ ਹੋਈਆਂ ਸੜਕਾਂ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਨਾਲ ਆਵਾਜਾਈ ਦੀਆਂ ਸਹੂਲਤਾਂ ਸੁਧਰਣਗੀਆਂ ਅਤੇ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਸੁਗਮਤਾ ਆਵੇਗੀ।   ਮਲੋਟ ਸ਼ਹਿਰ ਵਿੱਚ ਦਾਨੇਵਾਲਾ ਚੌਂਕ ਤੋਂ ਛਾਪਿਆਂਵਾਲੀ ਰੋਡ, ਸ੍ਰੀ਼ ਗੁਰੂ ਨਾਨਕ ਦੇਵ ਜੀ ਚੌਂਕ ਤੋਂ ਅਬੋਹਰ ਰੋਡ ਅਤੇ ਮਲੋਟ ਤੋਂ ਪੰਨੀਵਾਲਾ ਰੋਡ ਵਰਗੀਆਂ ਅਹਿਮ ਸੜਕਾਂ ਦੇ ਉਦਘਾਟਨ ਮੌਕੇ ਉਨ੍ਹਾਂ ਦੱਸਿਆ ਕਿ ਲਗਭਗ 18 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋ ਰਹੀਆਂ ਇਹ ਸੜਕਾਂ ਸ਼ਹਿਰ ਦੀ ਟ੍ਰੈਫਿਕ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਦੇ ਨਾਲ—ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਗਤੀਸ਼ੀਲ ਕਰਨਗੀਆਂ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਮਲੋਟ ਖੇਤਰ ਦੀਆਂ ਬਾਕੀ ਸੜਕਾਂ ਦੇ ਨਿਰਮਾਣ ਲਈ ਭੇਜੇ ਗਏ ਅਨੁਮਾਨਾਂ ਉੱਤੇ ਤਰਤੀਬਵਾਰ ਕਾਰਵਾਈ ਕਰਦਿਆਂ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪੰਨੀਵਾਲਾ ਤੋਂ ਸ੍ਰੀ ਮੁਕਤਸਰ ਸਾਹਿਬ ਤੱਕ ਸੜਕ ਦੇ ਨਿਰਮਾਣ ਕਾਰਜ ਨੂੰ ਵੀ ਤੁਰੰਤ ਆਰੰਭ ਕਰਨ ਦੀ ਪ੍ਰਕਿਰਿਆ ਜਾਰੀ ਹੈ।   ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸਮਾਜਿਕ ਜਾਗਰੂਕਤਾ ਦਾ ਇੱਕ ਵੱਡਾ ਅਭਿਆਨ ਬਣ ਚੁੱਕੀ ਹੈ। ਪਿੰਡ ਪੱਧਰ ’ਤੇ ਬਣੀਆਂ ਕਮੇਟੀਆਂ ਘਰ—ਘਰ ਜਾ ਕੇ ਲੋਕਾਂ ਨੂੰ ਸੁਚੇਤ ਕਰ ਰਹੀਆਂ ਹਨ ਅਤੇ ਨਸ਼ਾ ਤਸਕਰਾਂ ਖਿ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਕਾਨੂੰਨ ਦੀ ਪਕੜ ਮਜ਼ਬੂਤ ਕੀਤੀ ਜਾ ਰਹੀ ਹੈ।   ਪਿੰਡ ਤਰਖਾਣਵਾਲਾ ਵਿੱਚ ਬੈਂਕ ਸ਼ਾਖਾ ਦੇ ਉਦਘਾਟਨ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਬੈਂਕਿੰਗ ਸਹੂਲਤਾਂ ਦੀ ਉਪਲਬਧਤਾ ਲੋਕਾਂ ਨੂੰ ਵਿੱਤੀ ਲੈਣ—ਦੇਣ ਵਿੱਚ ਆਸਾਨੀ ਪ੍ਰਦਾਨ ਕਰੇਗੀ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਢੰਗ ਨਾਲ ਹੱਕਦਾਰਾਂ ਤੱਕ ਪਹੁੰਚੇਗਾ।   ਇਸ ਦੇ ਨਾਲ ਹੀ ਪਿੰਡ ਮਹਾਬੱਧਰ ਵਿੱਚ ਆਯੋਜਿਤ ਖੇਡ ਟੂਰਨਾਮੈਂਟ ਵਿੱਚ ਹਾਜ਼ਰੀ ਲਗਾਉਂਦਿਆਂ ਡਾ. ਬਲਜੀਤ ਕੌਰ ਨੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਖੇਡਾਂ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਦੀ ਨੀਂਹ ਹਨ, ਜੋ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।   ਇਸ ਮੌਕੇ ਡਾਇਰੈਕਟਰ ਕੋਪਰੇਟਿਵ ਬੈਂਕ ਸਿਮਰਨਜੀਤ ਸਿੰਘ, ਬਲਰਾਮ ਐਸਡੀਓ ਲੋਕ ਨਿਰਮਾਮ ਵਿਭਾਗ (ਭ ਤੇ ਮ ਸ਼ਾਖਾ), ਸੁਖਪਾਲ ਸਿੰਘ ਸਰਪੰਚ ਅਤੇ ਪ੍ਰਧਾਨ ਟਰਕ ਯੂਨੀਅਨ, ਬਿੱਟੂ ਜਟਾਨ ਬਲਾਕ ਸਮੰਤੀ ਮੈਂਬਰ, ਗੁਰਮੇਲ ਸਿੰਘ ਸਰਪੰਚ ਘੁਮਿਆਰਾ, ਟੋਨੀ ਗਰਗ, ਗੁਰਮੀਤ ਸਿੰਘ ਵਿਰਦੀ, ਕੁਲਦੀਪ ਸਿੰਘ ਬਲਾਕ ਪ੍ਰਧਾਨ, ਊਕਰ ਜਟਾਨਾ, ਹਰਮੇਲ ਸਿੰਘ ਸੰਧੂ ਕੌਂਸਲਰ, ਗਗਨਦੀਪ ਸਿੰਘ ਔਲਖ, ਕਰਮਜੀਤ ਸ਼ਰਮਾ,  ਹਰਮੇਸ਼ ਅਰਨੀਵਾਲਾ ਮੀਡੀਆ ਇੰਚਾਰਜ, ਲਵ ਬੱਤਰਾ, ਕਬੈਨਿਟ ਮੰਤਰੀ ਦੇ ਪੀ.ਏ. ਸ਼ਿੰਦਰਪਾਲ ਸਿੰਘ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਹਾਜ਼ਰ ਸਨ। 

Punjab

ਦਾਲ਼ਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਕਿਸਾਨ ਗਰਮ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਨ – ਯਾਦਵਿੰਦਰ ਸਿੰਘ

ਖਡੂਰ ਸਾਹਿਬ, 14 ਫਰਵਰੀ :             ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਅਨੁਸਾਰ ਕਿਸਾਨਾਂ ਨੂੰ ਫ਼ਸਲ ਲਈ ਵਿਭਿੰਨਤਾ ਅਪਨਾਉਣ ਹੇਤੂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹੇ ਦੇ ਮੁਖੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਆਲੂਆਂ ਦੀ ਪੁਟਾਈ ਤੋਂ ਬਾਅਦ ਗਰਮ ਰੁੱਤ ਦੀਆਂ ਦਾਲ਼ਾਂ ਬੀਜਣ ਵਾਸਤੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੈਂਪਾਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਡਾ. ਯਾਦਵਿੰਦਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦਾਲਾਂ ਮਨੁੱਖੀ ਖ਼ੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ। ਸਭ ਤੋਂ ਵੱਧ ਪ੍ਰੋਟੀਨ ਇਨ੍ਹਾਂ ਵਿੱਚ ਪਾਇਆ ਜਾਂਦਾ ਹੈ। ਪੰਜਾਬ ਵਿੱਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫ਼ਸਲੀ ਚੱਕਰ  ਅਪਨਾਉਣ ਕਾਰਨ ਦਾਲ਼ਾਂ ਹੇਠ ਰਕਬਾ ਬਹੁਤ ਘੱਟ ਗਿਆ ਹੈ।         ਉਨ੍ਹਾਂ ਦੱਸਿਆ ਕਿ ਗਰਮ ਰੁੱਤ ਦੀ ਮੂੰਗੀ ਘੱਟ ਸਮਾਂ ਲੈਣ ਵਾਲੀ ਇਕ ਮਹੱਤਵਪੂਰਨ ਦਾਲ਼ ਵਾਲੀ ਫ਼ਸਲ ਹੈ । ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਕੇ ਕਿਸਾਨ ਜਿਥੇ ਵਧੇਰੇ ਆਮਦਨ ਲੈ ਸਕਦੇ ਹਨ, ਉਥੇ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕਦੀ ਹੈ ਅਤੇ ਵਿਹਲੀ ਪਈ ਜ਼ਮੀਨ ਨੂੰ ਆਮਦਨ ਵਧਾਉਣ ਲਈ ਵਰਤਿਆ ਜਾ ਸਕਦਾ ਹੈ।        ਉਨ੍ਹਾਂ ਕਿਹਾ ਕਿ ਮੂੰਗੀ ਦੀ ਫ਼ਸਲ ਹੋਰਨਾਂ ਦਾਲ਼ਾਂ ਨਾਲੋਂ ਵਧੇਰੇ ਗਰਮੀ ਸਹਾਰ ਸਕਣ ਕਾਰਨ ਇਸ ਦੀ ਕਾਸ਼ਤ ਲਈ ਬਹੁਤ ਗਰਮ ਜਲਵਾਯੂ ਦੀ ਜ਼ਰੂਰਤ ਹੈ।ਇਸ ਦੀ ਕਾਸ਼ਤ ਲਈ ਚੰਗੇ ਪਾਣੀ ਦੇ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਬਹੁਤ ਹੀ ਢੁਕਵੀਂ ਹੈ। ਮੂੰਗੀ ਦੀ ਕਾਸ਼ਤ ਲਈ ਚਾਰ ਕਿਸਮਾਂ ਐੱਸ ਐੱਮ ਐੱਲ 1827,ਐੱਸ ਐੱਮ ਐੱਲ 832, ਐੱਸ ਐੱਮ ਐੱਲ 668 ਅਤੇ ਟੀ ਐੱਮ ਬੀ 37 ਦੀ ਸਿਫਾਰਸ਼ ਕੀਤੀ ਗਈ ਹੈ। ਇਹ ਕਿਸਮਾਂ 60 ਤੋਂ 65 ਦਿਨਾਂ ਦੇ ਵਿੱਚ ਪੱਕ ਜਾਂਦੀਆਂ ਹਨ ਅਤੇ ਔਸਤਨ ਝਾੜ ਚਾਰ ਤੋਂ ਪੰਜ ਕੁਇੰਟਲ ਪ੍ਰਤੀ ਏਕੜ ਹੈ ।       ਮੂੰਗੀ ਦੀ ਬਿਜਾਈ 20 ਮਾਰਚ ਤੋਂ ਅਪ੍ਰੈਲ ਦੇ ਤੀਜੇ ਹਫ਼ਤੇ ਤੱਕ ਕੀਤੀ ਜਾ ਸਕਦੀ ਹੈ। ਬੀਜਣ ਤੋਂ ਪਹਿਲਾਂ ਮੂੰਗੀ ਦੇ ਬੀਜ ਨੂੰ ਉੱਲੀ ਨਾਸ਼ਕ ਜਾਂ ਜੈਵਿਕ ਤਰੀਕੇ ਰਾਹੀਂ ਸੋਧ ਲੈਣਾ ਚਾਹੀਦਾ ਹੈ ਇਸ ਤਰ੍ਹਾਂ ਕਰਨ  ਨਾਲ ਝਾੜ ਵੱਧਦਾ ਹੈ ਅਤੇ ਬਿਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ ।ਕਣਕ ਦੀ ਕਟਾਈ ਤੋਂ ਬਾਅਦ ਖੇਤ ਨੂੰ ਵਾਹੁਣ ਤੋਂ ਬਗੈਰ ਮੂੰਗੀ ਦੀ ਕਾਸ਼ਤ ਜ਼ੀਰੋ ਟਿਲ ਡਰਿੱਲ ਅਤੇ ਹੈਪੀ ਸੀਡਰ ਨਾਲ ਵੀ ਕੀਤੀ ਜਾ ਸਕਦੀ ਹੈ। ਬਿਜਾਈ ਸਮੇਂ 11 ਕਿਲੋ ਯੂਰੀਆ ਅਤੇ 100 ਕਿਲੋ ਸਿੰਗਲ ਸੁਪਰ ਫਾਸਫੇਟ ਖਾਦ ਡਰਿੱਲ ਕਰ ਦੇਣੀ ਚਾਹੀਦੀ ਹੈ।  ਆਲੂਆਂ ਦੀ ਪੁਟਾਈ ਤੋਂ ਬਾਅਦ ਮੂੰਗੀ ਦੀ ਕਾਸ਼ਤ ਬਿਨਾਂ ਕੋਈ ਖਾਦ ਦੀ ਵਰਤੋਂ ਕੀਤਿਆਂ ਵੀ ਕੀਤੀ ਜਾ ਸਕਦੀ ਹੈ।        ਨਦੀਨਾਂ ਦੀ ਰੋਕਥਾਮ ਲਈ  ਬਿਜਾਈ ਤੋਂ ਦੋ ਦਿਨਾਂ ਦੇ ਅੰਦਰ ਇਕ ਲਿਟਰ ਪੈਂਡੀਮੈਥਾਲਿਨ 30 ਈ.ਸੀ. ਨੂੰ 150-200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਵੀ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਮੌਸਮ ਅਤੇ ਜ਼ਮੀਨ ਦੀ ਕਿਸਮ ਦੇ ਅਨੁਸਾਰ ਮੂੰਗੀ ਦੀ ਫ਼ਸਲ ਨੂੰ 3-5 ਪਾਣੀ ਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਮੂੰਗੀ ਦੀ ਫ਼ਸਲ ‘ਤੇ ਆਮ ਕਰਕੇ ਥਰਿੱਪ ਅਤੇ ਫਲੀ ਛੇਦਕ ਸੁੰਡੀ ਹਮਲਾ ਕਰਦੀ ਹੈ, ਜਿਸ ਨਾਲ ਪੈਦਾਵਾਰ ‘ਤੇ ਮਾੜਾ ਅਸਰ ਪੈਂਦਾ ਹੈ।ਇਸ ਕੀੜੇ ਦੀ ਰੋਕਥਾਮ ਲਈ 600 ਮਿਲੀਲਿਟਰ ਟ੍ਰਾਈਜ਼ੋਫਾਸ 40 ਈ ਸੀ ਜਾਂ 100 ਮਿਲੀਲਿਟਰ ਡਾਈਮੈਥੋਏਟ ਨੂੰ 80 ਤੋਂ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਦਾਲ਼ਾਂ ਦੀ ਕਾਸ਼ਤ ਕਰਕੇ ਕੁਦਰਤੀ ਸੋਮਿਆਂ ਖਾਸ ਕਰਕੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਕੀਤਾ ਜਾ ਸਕਦਾ ਹੈ। ਇਸ ਸਮੇਂ ਉਨ੍ਹਾਂ ਨਾਲ ਸੁਖਦੇਵ ਸਿੰਘ, ਕਮਲਜੀਤ ਕੌਰ ਸਹਾਇਕ ਟੈਕਨੋਲੋਜੀ ਮੈਨੇਜਰ, ਬਲਰਾਜ ਸਿੰਘ, ਹਰਦਿਆਲ ਸਿੰਘ ਅਤੇ ਪਿੰਡ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ। 

Punjab

ਕੈਨੇਡਾ ਦੇ 3 ਸਿੱਖ ਸੰਸਦ ਮੈਂਬਰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ; SGPC ਪ੍ਰਧਾਨ ਵੱਲੋਂ ਸਨਮਾਨਿਤ

ਕੈਨੇਡਾ ਤੋਂ ਆਏ ਇੱਕ ਉੱਚ ਪੱਧਰੀ ਸਿੱਖ ਵਫ਼ਦ ਨੇ ਅੱਜ (ਸ਼ਨੀਵਾਰ) ਸਿੱਖਾਂ ਦੇ ਕੇਂਦਰੀ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ ਕੀਤਾ। ਵਫ਼ਦ ਵਿੱਚ ਕੈਨੇਡਾ ਦੀ ਕੰਜ਼ਰਵੇਟਿਵ ਪਾਰਟੀ ਦੇ ਸ਼ੈਡੋ ਵਿੱਤ ਮੰਤਰੀ ਅਤੇ ਸੰਸਦ ਮੈਂਬਰ ਜਸਰਾਜ ਸਿੰਘ ਹਾਲਾਨ, ਸੰਸਦ ਮੈਂਬਰ ਅਮਰਪ੍ਰੀਤ ਸਿੰਘ ਗਿੱਲ (ਕੈਲਗਰੀ ਸਕਾਈਵਿਊ), ਅਤੇ ਸੰਸਦ ਮੈਂਬਰ ਦਲਵਿੰਦਰ ਸਿੰਘ ਗਿੱਲ ਸ਼ਾਮਲ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵਫ਼ਦ ਦਾ ਸਵਾਗਤ ਕੀਤਾ। ਇਸ ਮੌਕੇ ਵਫ਼ਦ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਸੰਸਦ ਮੈਂਬਰ ਜਸਰਾਜ ਸਿੰਘ ਹਾਲਾਨ ਅਤੇ ਦਲਵਿੰਦਰ ਸਿੰਘ ਗਿੱਲ ਨੇ ਕੈਨੇਡੀਅਨ ਸੰਸਦ ਵਿੱਚ ਮਨੁੱਖਤਾ ਲਈ ਆਪਣੇ ਸੱਚੇ ਗੁਰਸਿੱਖ ਰੂਪ ਵਿੱਚ ਬੋਲਣ ‘ਤੇ ਮਾਣ ਪ੍ਰਗਟ ਕੀਤਾ। ਤਿੰਨਾਂ ਸੰਸਦ ਮੈਂਬਰਾਂ ਨੇ ਕੈਨੇਡਾ ਨੂੰ “ਮੌਕਿਆਂ ਦੀ ਧਰਤੀ” ਦੱਸਿਆ, ਕਿਹਾ ਕਿ ਉੱਥੇ ਕਿਸੇ ਨਾਲ ਵੀ ਕੋਈ ਵਿਤਕਰਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਹਮੇਸ਼ਾ ਹਰ ਕਿਸੇ ਦੀ ਮਦਦ ਲਈ ਖੁੱਲ੍ਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕੈਨੇਡਾ ਵਿੱਚ ਸਿੱਖ-ਸੰਚਾਲਿਤ ਸਕੂਲ ਚੋਟੀ ਦੇ 15 ਵਿਦਿਅਕ ਅਦਾਰਿਆਂ ਵਿੱਚੋਂ ਇੱਕ ਹਨ, ਜੋ ਆਧੁਨਿਕ ਸਿੱਖਿਆ ਦੇ ਨਾਲ-ਨਾਲ ਗੁਰਮਤਿ ਅਤੇ ਕੀਰਤਨ ਵੀ ਪ੍ਰਦਾਨ ਕਰਦੇ ਹਨ। ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਲਈ ਸੱਭਿਆਚਾਰਕ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਨੇਡਾ ਵਿੱਚ ਹਾਲ ਹੀ ਵਿੱਚ ਕੀਤੇ ਗਏ ਵੀਜ਼ਾ ਨਿਯਮਾਂ ਦੇ ਸਖ਼ਤ ਹੋਣ ਬਾਰੇ ਬੋਲਦਿਆਂ, ਸੰਸਦ ਮੈਂਬਰਾਂ ਨੇ ਕਿਹਾ ਕਿ ਸਮੇਂ ਦੇ ਨਾਲ ਨਿਯਮਾਂ ਵਿੱਚ ਬਦਲਾਅ ਸੁਭਾਵਿਕ ਹਨ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਸਹੀ ਅਤੇ ਕਾਨੂੰਨੀ ਰਸਤੇ ਰਾਹੀਂ ਆਉਣ ਵਾਲਿਆਂ ਲਈ ਕੈਨੇਡਾ ਵਿੱਚ ਅਜੇ ਵੀ ਮੌਕਿਆਂ ਦੀ ਕੋਈ ਕਮੀ ਨਹੀਂ ਹੈ। ਇਸ ਮੌਕੇ ਕਿਹਾ ਗਿਆ, “ਇਹ ਗੁਰੂ ਸਾਹਿਬ ਦਾ ਵੱਡਾ ਆਸ਼ੀਰਵਾਦ ਹੈ ਕਿ ਵਿਦੇਸ਼ਾਂ ਵਿੱਚ ਵਸੇ ਸਿੱਖ ਨਾ ਸਿਰਫ਼ ਰਾਜਨੀਤੀ ਵਿੱਚ ਉੱਚ ਅਹੁਦੇ ਪ੍ਰਾਪਤ ਕਰ ਰਹੇ ਹਨ, ਸਗੋਂ ਆਪਣੀ ਸਿੱਖ ਪਛਾਣ ਅਤੇ ਜੀਵਨ ਨੂੰ ਵੀ ਬਹੁਤ ਵਧੀਆ ਢੰਗ ਨਾਲ ਕਾਇਮ ਰੱਖ ਰਹੇ ਹਨ।”

Punjab

ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ

ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਵੀ ਰੱਖੇ ਗਏ।   ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਲਈ ਵੱਡੀ ਰਾਹਤ ਮਿਲੇਗੀ। ਨਾਲ ਹੀ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਬਿਹਤਰ ਹੋਵੇਗੀ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਮਿਲੇਗੀ ਅਤੇ ਇਲਾਕੇ ਦੀ ਆਰਥਿਕ ਗਤੀਵਿਧੀ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ।   ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਸਿਹਤ, ਸਿੱਖਿਆ, ਰੋਜ਼ਗਾਰ, ਖੇਤਾਂ ਨੂੰ ਪਾਣੀ ਦੀ ਸਪਲਾਈ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਚੁੱਕੇ ਇਤਿਹਾਸਕ ਕਦਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਸੜਕਾਂ, ਪਾਣੀ ਸਪਲਾਈ ਅਤੇ ਨਿਕਾਸੀ ਪ੍ਰਣਾਲੀ ਵਰਗੇ ਬੁਨਿਆਦੀ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਕਰਕੇ ਪਿੰਡਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਰਗ ਤੱਕ ਵਿਕਾਸ ਦੇ ਫਲ ਪਹੁੰਚਾਉਣਾ ਅਤੇ ਲੋਕਾਂ ਦੀ ਜੀਵਨ ਸ਼ੈਲੀ ਨੂੰ ਸੁਖਾਲੀ ਬਣਾਉਣਾ ਹੈ।     ਇਸ ਮੌਕੇ ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਬਲਦੇਵ ਸਿੰਘ ਸਰਪੰਚ ਭਾਣਾ, ਜਲੌਰ ਸਿੰਘ ਸਰਪੰਚ ਢੁੱਡੀ, ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਪੀ.ਏ.ਡੀ.ਬੀ. ਡਾਇਰੈਕਟਰ ਡਾ. ਰਾਜਪਾਲ ਸਿੰਘ ਢੁੱਡੀ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਵਿਸ਼ਾਲ ਸਿੰਘ ਕੋਠੇ ਰਾਜੇ ਜੰਗ, ਸੀਪਾ ਸਰਾਂ ਸਰਪੰਚ ਪੱਕਾ, ਸੁਖਵੰਤ ਸਿੰਘ ਸਰਾ ਪੱਕਾ, ਬੱਬੂ ਪੱਕਾ,ਜਸਵਿੰਦਰ ਸਿੰਘ ਬਰਾੜ ਢੁੱਡੀ, ਅਮਰੀਕ ਸਿੰਘ ਸਰਪੰਚ, ਸੁਖਮੰਦਰ ਸਿੰਘ, ਮੁੱਖਾ ਭਾਣਾ, ਜਸਪਾਲ ਕੌਰ, ਗੁਰਦੇਵ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਅਮਨਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਜਸਵੀਰ ਕੌਰ ਮੈਂਬਰ, ਪੂਜਾ ਕੌਰ ਮੈਂਬਰ, ਬਲਵਿੰਦਰ ਕੌਰ ਮੈਂਬਰ, ਗੁਰਮੇਲ ਸਿੰਘ ਬਰਾੜ, ਬਖਤੌਰ ਸਿੰਘ ਖਾਲਸਾ, ਦੀਪੂ ਸਿੰਘ ਸੋਢੀ, ਗੁਰਚਰਨ ਸਿੰਘ, ਰਣਜੀਤ ਸਿੰਘ ਫੋਜੀ ਤੋਂ ਇਲਾਵਾ ਵੱਖ-ਵੱਖ ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। 

Punjab

ਧੀ ਦੇ ਕਾਤਲ ਨੂੰ ਜ਼ਮਾਨਤ ਮਿਲਣ 'ਤੇ ਵਿੱਜ ਦੇ ਦਰਬਾਰ 'ਚ ਰੋ ਪਈ ਮਾਂ, ਸ਼ਰਾਬੀ ਪੁਲਿਸ ਵਾਲੇ ਨੇ ਕੀਤਾ ਸੀ ਕਾਂਡ

ਅੰਬਾਲਾ ਵਿੱਚ ਇੱਕ ਸੜਕ ਹਾਦਸੇ ਵਿੱਚ ਮਰਨ ਵਾਲੀ 24 ਸਾਲਾ ਨਿਕਿਤਾ ਬਜਾਜ ਦੇ ਪਰਿਵਾਰ ਨੇ ਸ਼ਨੀਵਾਰ ਨੂੰ ਮੰਤਰੀ ਅਨਿਲ ਵਿਜ ਨਾਲ ਮੁਲਾਕਾਤ ਕੀਤੀ। ਨਿਕਿਤਾ ਦੀ ਮਾਂ ਬਹੁਤ ਰੋਈ। ਨਿਕਿਤਾ ‘ਤੇ ਹਮਲਾ ਕਰਨ ਵਾਲੇ ਪੁਲਿਸ ਹੈੱਡ ਕਾਂਸਟੇਬਲ (HPC) ਅਮਿਤ ਨੂੰ ਅਦਾਲਤ ਨੇ ਕੁਝ ਘੰਟਿਆਂ ਵਿੱਚ ਹੀ ਜ਼ਮਾਨਤ ਦੇ ਦਿੱਤੀ। ਅੰਬਾਲਾ ਸ਼ਹਿਰ ਦੇ ਕਰਤਾਰ ਨਗਰ ਦੀ ਰਹਿਣ ਵਾਲੀ ਨਿਕਿਤਾ ਦੀ ਮਾਂ ਨੂੰ ਰੋਂਦੇ ਹੋਏ ਦੇਖ ਕੇ, ਮੰਤਰੀ ਵਿਜ ਨੇ ਅੰਬਾਲਾ ਦੇ ਪੁਲਿਸ ਸੁਪਰਡੈਂਟ (SP) ਅਜੀਤ ਸ਼ੇਖਾਵਤ ਨਾਲ ਫ਼ੋਨ ‘ਤੇ ਗੱਲ ਕੀਤੀ। ਉਨ੍ਹਾਂ ਨੇ ਦੋਸ਼ੀ ਪੁਲਿਸ ਅਧਿਕਾਰੀ ‘ਤੇ ਕਤਲ ਦੇ ਨਾ ਹੋਣ ਵਾਲੇ ਗੈਰ-ਇਰਾਦਤਨ ਕਤਲ ਦੇ ਦੋਸ਼ ਲਗਾਉਣ ਦੀ ਬੇਨਤੀ ਕੀਤੀ। ਹੈੱਡ ਕਾਂਸਟੇਬਲ ਨੇ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਹੋਂਡਾ ਸਿਟੀ ਕਾਰ ਚਲਾਉਂਦੇ ਹੋਏ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਗੁਰੂਗ੍ਰਾਮ ਵਿੱਚ ਕੰਮ ਕਰਨ ਵਾਲੀ ਨਿਕਿਤਾ ਈ-ਰਿਕਸ਼ਾ ਤੋਂ ਡਿੱਗ ਪਈ, ਜਿਸ ਤੋਂ ਬਾਅਦ ਕਾਰ ਉਸ ਦੇ ਉੱਪਰ ਚੜ੍ਹ ਗਈ। ਭੀੜ ਨੇ ਹੈੱਡ ਕਾਂਸਟੇਬਲ ਨੂੰ ਫੜ ਲਿਆ, ਉਸਨੂੰ ਕੁੱਟਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਬਾਅਦ ਵਿੱਚ, ਪਰਿਵਾਰ ਨੇ ਹਸਪਤਾਲ ਵਿੱਚ ਹੰਗਾਮਾ ਕੀਤਾ, ਦੋਸ਼ ਲਗਾਇਆ ਕਿ ਪੁਲਿਸ ਹੈੱਡ ਕਾਂਸਟੇਬਲ ਨੂੰ ਬਚਾ ਰਹੀ ਹੈ। ਇਹ ਹਾਦਸਾ 11 ਫਰਵਰੀ ਨੂੰ ਦੇਰ ਸ਼ਾਮ ਨੂੰ ਵਾਪਰਿਆ ਰਿਪੋਰਟਾਂ ਅਨੁਸਾਰ, ਇਹ ਹਾਦਸਾ 11 ਫਰਵਰੀ ਨੂੰ ਦੇਰ ਸ਼ਾਮ ਕਾਲੀ ਪਲਟਨ ਪੁਲ ਨੇੜੇ ਵਾਪਰਿਆ। ਬਲਦੇਵ ਨਗਰ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਈਐਚਸੀ ਅਮਿਤ ਕੁਮਾਰ ਆਪਣੀ ਹੌਂਡਾ ਸਿਟੀ ਕਾਰ ਵਿੱਚ ਕੈਂਟ ਤੋਂ ਸ਼ਹਿਰ ਜਾ ਰਹੇ ਸਨ। ਗੁਰੂਗ੍ਰਾਮ ਵਿੱਚ ਇੱਕ ਵੱਡੀ ਕੰਪਨੀ ਵਿੱਚ ਕੰਮ ਕਰਨ ਵਾਲੀ ਨਿਕਿਤਾ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਅੰਬਾਲਾ ਸਥਿਤ ਆਪਣੇ ਘਰ ਆਈ ਸੀ। ਨਿਕਿਤਾ ਆਪਣੇ ਭਰਾ ਹਰਸ਼ ਨਾਲ ਈ-ਰਿਕਸ਼ਾ ਵਿੱਚ ਸਫ਼ਰ ਕਰ ਰਹੀ ਸੀ। ਈ-ਰਿਕਸ਼ਾ ਵਿੱਚ ਕੁੱਲ ਚਾਰ ਯਾਤਰੀ ਸਨ। ਨਿਕਿਤਾ ਸੜਕ ‘ਤੇ ਡਿੱਗ ਪਈ, ਕਾਰ ਉਸ ਦੇ ਉੱਪਰੋਂ ਲੰਘ ਗਈ ਚਸ਼ਮਦੀਦਾਂ ਦੇ ਅਨੁਸਾਰ, ਟੱਕਰ ਤੋਂ ਬਾਅਦ ਨਿਕਿਤਾ ਸੜਕ ‘ਤੇ ਡਿੱਗ ਪਈ ਅਤੇ ਕਾਰ ਦਾ ਪਹੀਆ ਉਸ ਦੇ ਉੱਪਰੋਂ ਲੰਘ ਗਿਆ। ਈ-ਰਿਕਸ਼ਾ ਵਿੱਚ ਸਵਾਰ ਹੋਰ ਯਾਤਰੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਾਰ ਚਲਾ ਰਿਹਾ ਪੁਲਿਸ ਵਾਲਾ ਅਮਿਤ ਕੁਮਾਰ ਨਸ਼ੇ ਦੀ ਹਾਲਤ ਵਿੱਚ ਸੀ। ਗੁੱਸੇ ਵਿੱਚ ਆਏ ਲੋਕਾਂ ਨੇ ਦੋਸ਼ੀ ਪੁਲਿਸ ਵਾਲੇ ਨੂੰ ਫੜ ਲਿਆ ਅਤੇ ਉਸਨੂੰ ਮੌਕੇ ‘ਤੇ ਹੀ ਕੁੱਟਿਆ। ਨਿਕਿਤਾ ਇੱਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਈ ਸੀ 24 ਸਾਲਾ ਨਿਕਿਤਾ ਅੰਬਾਲਾ ਸ਼ਹਿਰ ਦੇ ਕਰਤਾਰ ਨਗਰ ਦੀ ਰਹਿਣ ਵਾਲੀ ਸੀ। ਏਅਰ ਹੋਸਟੇਸ ਕੋਰਸ ਪੂਰਾ ਕਰਨ ਤੋਂ ਬਾਅਦ, ਉਹ ਗੁਰੂਗ੍ਰਾਮ ਦੀ ਮੈਕਸ ਇੰਟਰਨੈਸ਼ਨਲ ਕੰਪਨੀ ਵਿੱਚ ਕੰਮ ਕਰ ਰਹੀ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਉਹ ਹਾਲ ਹੀ ਵਿੱਚ ਅੰਬਾਲਾ ਚਲੀ ਗਈ ਸੀ। ਪਰਿਵਾਰ ਵਿਆਹ ਦੇ ਮੂਡ ਵਿੱਚ ਸੀ, ਪਰ ਇਸ ਦੁਖਾਂਤ ਨੇ ਪੂਰੇ ਪਰਿਵਾਰ ਨੂੰ ਸੋਗ ਵਿੱਚ ਡੁੱਬਾ ਦਿੱਤਾ। Read Also : ਸ਼ਰਮਨਾਕ: ਫਾਜ਼ਿਲਕਾ ਵਿਖੇ 4 ਸਾਲਾ ਮਾਸੂਮ ਨਾਲ ਦਰਿੰਦਗੀ, ਚਾਚੇ ‘ਤੇ ਲੱਗੇ ਗੰਭੀਰ ਦੋਸ਼ ਪੁਲਿਸ ਪੱਖਪਾਤ ਦੇ ਦੋਸ਼ ਪਰਿਵਾਰ ਨੇ ਦੋਸ਼ ਲਗਾਇਆ ਕਿ ਦੋਸ਼ੀ ਪੁਲਿਸ ਕਰਮਚਾਰੀ ਸ਼ਰਾਬੀ ਸੀ ਅਤੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀ ਦੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਡਾਕਟਰੀ ਜਾਂਚ ਕੀਤੀ ਜਾਵੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਹੈੱਡ ਕਾਂਸਟੇਬਲ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।

Scroll to Top