Actionpunjab

Action Punjab Logo
Breaking News

Punjab

Punjab

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ, “ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ। ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ਨੂੰ ਰਾਸ਼ਟਰੀ ਅਤੇ ਵਿਸ਼ਵਵਿਆਪੀ ਸਪਲਾਈ ਚੇਨਾਂ ਦਾ ਹਿੱਸਾ ਬਣਨ ਅਤੇ ਆਪਣੀ ਨਿਰਯਾਤ ਸਮਰੱਥਾਵਾਂ ਨੂੰ ਵਧਾਉਣ ਵਿੱਚ ਮਦਦ ਮਿਲੇਗੀ।” ਉਦਯੋਗ ਮੰਤਰੀ ਨੇ ਅੱਗੇ ਕਿਹਾ ਕਿ ਇਸ ਭਾਈਵਾਲੀ ਤਹਿਤ ਖੇਡ ਉਪਕਰਣਾਂ ਲਈ ਦੇਸ਼ ਦੇ ਪ੍ਰਮੁੱਖ ਨਿਰਮਾਣ ਕੇਂਦਰਾਂ ਵਿੱਚੋਂ ਇੱਕ ਜਲੰਧਰ ਵਿੱਚ ਪ੍ਰਸਤਾਵਿਤ ਸਪੋਰਟਸ ਗੁੱਡਜ਼ ਟੈਸਟਿੰਗ ਅਤੇ ਡਿਵੈਲਮੈਂਟ ਲੈਬ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਇਸ ਭਾਈਵਾਲੀ ਤਹਿਤ ਸੂਬੇ ਭਰ ਵਿੱਚ ਫੁੱਟਵੀਅਰ ਅਤੇ ਐਕਸੈਸਰੀਜ਼ ਟੈਸਟਿੰਗ ਸੈਂਪਲ ਕਲੈਕਸ਼ਨ ਸੈਂਟਰ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐਮਐਸਐਮਈਜ਼) ਨੂੰ ਆਪਣੀਆਂ ਉਤਪਾਦਨ ਇਕਾਈਆਂ ਦੇ ਨੇੜੇ ਪੇਸ਼ੇਵਰ ਮਿਆਰੀ-ਭਰੋਸੇਯੋਗ ਸੇਵਾਵਾਂ ਮਿਲ ਸਕਣਗੀਆਂ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਸਮਝੌਤੇ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਅਤੇ ਇੱਕ ਮਜ਼ਬੂਤ ਹੁਨਰਮੰਦ ਢਾਂਚਾ ਵੀ ਸ਼ਾਮਲ ਹੋਵੇਗਾ ਜੋ ਉਦਯੋਗ, ਅਕਾਦਮਿਕ ਸੰਸਥਾਵਾਂ, ਸਟਾਰਟਅੱਪਸ ਅਤੇ ਤਕਨੀਕੀ ਮਾਹਿਰਾਂ ਨੂੰ ਇੱਕ ਮੰਚ ‘ਤੇ ਲੈ ਆਵੇਗਾ। ਤਿਆਰ ਕੀਤੇ ਸਿਖਲਾਈ ਪ੍ਰੋਗਰਾਮ ਡਿਜ਼ਾਈਨ, ਉਤਪਾਦ ਬਣਾਉਣ, ਗੁਣਵੱਤਾ ਦਾ ਭਰੋਸਾ, ਪ੍ਰਚੂਨ ਅਤੇ ਫੈਸ਼ਨ ਉਪਕਰਣਾਂ ਵਰਗੇ ਉੱਭਰ ਰਹੇ ਖੇਤਰਾਂ ‘ਤੇ ਕੇਂਦ੍ਰਿਤ ਹੋਣਗੇ। ਇਹ ਬੁਨਿਆਦੀ ਢਾਂਚਾ ਨਿਰਮਾਤਾਵਾਂ ਨੂੰ ਉਤਪਾਦ ਬਣਾਉਣ ਦੇ ਸਮੇਂ ਨੂੰ ਘਟਾਉਣ, ਪ੍ਰਮੁੱਖ ਬ੍ਰਾਂਡਾਂ ਦੇ ਸਖ਼ਤ ਤਕਨੀਕੀ ਮਾਪਦੰਡਾਂ ‘ਤੇ ਖਰਾ ਉਤਰਨ ਅਤੇ ਘਰੇਲੂ ਤੇ ਨਿਰਯਾਤ ਬਾਜ਼ਾਰਾਂ ਵਿੱਚ ਉਨ੍ਹਾਂ ਦੀ ਮੁਕਾਬਲੇਬਾਜ਼ੀ ਨੂੰ ਵਧਾਉਣ ਵਿੱਚ ਮਦਦ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਭਾਈਵਾਲੀ ਉੱਦਮੀਆਂ ਨੂੰ ਹੁਲਾਰਾ ਦੇਣ, ਸਟਾਰਟਅੱਪ ਇਨਕਿਊਬੇਸ਼ਨ, ਖੋਜ ਵਿੱਚ ਸਹਿਯੋਗ ਅਤੇ ਫੈਕਲਟੀ-ਮਾਹਰ ਦੇ ਆਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰੇਗੀ ਤਾਂ ਜੋ ਪੰਜਾਬ ਦੇ ਉਦਯੋਗਿਕ ਅਧਾਰ ਨੂੰ ਉੱਚ-ਮੁੱਲ, ਨਵੀਨਤਾ ਅਧਾਰਤ ਨਿਰਮਾਣ ਵੱਲ ਲਿਜਾਇਆ ਜਾ ਸਕੇ ਅਤੇ ਟੈਸਟਿੰਗ ਬੁਨਿਆਦੀ ਢਾਂਚੇ, ਹੁਨਰਮੰਦ ਕਾਮਿਆਂ ਸਬੰਧੀ ਘਾਟ ਅਤੇ ਬਾਜ਼ਾਰ ਤੱਕ ਬਿਹਤਰ ਪਹੁੰਚ ਵਿਚਲੇ ਪਾੜੇ ਨੂੰ ਪੂਰਿਆ ਜਾ ਸਕੇ ਜਿਸ ਦੇ ਕਾਰਨ ਲੰਬੇ ਸਮੇਂ ਤੋਂ ਸੂਬੇ ਦੇ ਰਵਾਇਤੀ ਉਦਯੋਗ ਪਛੜ ਰਹੇ ਹਨ। ਇਸ ਸਮਝੌਤੇ ‘ਤੇ ਨਿਵੇਸ਼ ਪੰਜਾਬ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਅਮਿਤ ਢਾਕਾ ਦੀ ਮੌਜੂਦਗੀ ਵਿੱਚ ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਫਡੀਡੀਆਈ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਿਵੇਕ ਸ਼ਰਮਾ ਵੱਲੋਂ ਹਸਤਾਖਰ ਕੀਤੇ ਗਏ। ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਸ੍ਰੀ ਗੁਰਕੀਰਤ ਕਿਰਪਾਲ ਸਿੰਘ ਨੇ ਕਿਹਾ ਕਿ ਇਹ ਸਮਝੌਤਾ ਕੇਂਦਰੀ ਅਤੇ ਸੂਬਾਈ ਯੋਜਨਾਵਾਂ ਅਧੀਨ ਤਕਨਾਲੋਜੀ ਨੂੰ ਅਪਣਾਉਣ ਅਤੇ ਸਮਰੱਥਾ ਨਿਰਮਾਣ ਵਿੱਚ ਮਦਦ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਉਦਯੋਗਾਂ ਨੂੰ ਅਜਿਹੇ ਉਤਪਾਦਨ ਵੱਲ ਵਧਣ ਲਈ ਮਦਦ ਕਰ ਰਹੀ ਹੈ ਜੋ ਖਪਤਕਾਰਾਂ ਦੀਆਂ ਬਦਲਦੀਆਂ ਮੰਗਾਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਹੋਣ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ, ਉੱਦਮੀਆਂ ਅਤੇ ਐਮਐਸਐਮਈਜ਼ ਲਈ ਖੇਡਾਂ ਦੇ ਸਮਾਨ ਅਤੇ ਫੁੱਟਵੇਅਰ ਸੈਕਟਰ ਵਿੱਚ ਨਵੇਂ ਰਾਹ ਵੀ ਖੋਲ੍ਹਣਗੇ।  

Punjab

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ। ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 472ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 740 ਗ੍ਰਾਮ ਹੈਰੋਇਨ, 1062 ਨਸ਼ੀਲੀਆਂ ਗੋਲੀਆਂ ਅਤੇ 16000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 472 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 68,514 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।  

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ। ਇਹ ਫ਼ੈਸਲਾ, ਜਿਸ ਦਾ ਉਦੇਸ਼ ਮਹਿਲਾ ਕਰਮਚਾਰੀਆਂ ਦੇ ਨਿੱਜੀ ਜੀਵਨ ਅਤੇ ਦਫ਼ਤਰੀ ਕੰਮ ਦਰਮਿਆਨ ਸੰਤੁਲਨ ਨੂੰ ਬਿਹਤਰ ਬਣਾਉਣਾ ਹੈ, ਨੂੰ ਇਤਿਹਾਸਕ ਕਰਮਚਾਰੀ-ਪੱਖੀ ਪਹਿਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਕਰਮਚਾਰੀਆਂ, ਔਰਤਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੀਆਂ ਹਜ਼ਾਰਾਂ ਮਹਿਲਾ ਕਰਮਚਾਰੀਆਂ ਨੂੰ ਲਾਭ ਹੋਵੇਗਾ। ਹੋਰ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਇਸ ਪਹਿਲਕਦਮੀ ਨੂੰ ਲਾਗੂ ਕਰਨ ਲਈ ਢਾਂਚਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ, “ਹਜ਼ਾਰਾਂ ਮਹਿਲਾ ਕਰਮਚਾਰੀਆਂ, ਖਾਸ ਕਰਕੇ ਸਿਹਤ ਵਿਭਾਗ ਵਿੱਚ ਤਾਇਨਾਤ ਸਟਾਫ਼ ਨਰਸਾਂ, ਅਧਿਆਪਕਾਂ ਅਤੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਇਸ ਪਹਿਲ ਦਾ ਲਾਭ ਮਿਲੇਗਾ।” ਮੁੱਖ ਮੰਤਰੀ ਨੇ ਕਿਹਾ, “ਮੈਂ ਨਿੱਜੀ ਤੌਰ ‘ਤੇ ਕਈ ਮਹਿਲਾ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਹੈ, ਜਿਨ੍ਹਾਂ ਨੇ ਮੈਨੂੰ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ ਤੋਂ ਲਗਪਗ 200 ਕਿਲੋਮੀਟਰ ਦੂਰ ਤਾਇਨਾਤ ਕੀਤਾ ਹੋਇਆ ਹੈ। ਇਸ ਕਾਰਨ ਉਹ ਹਫ਼ਤੇ ਵਿੱਚ ਸਿਰਫ਼ ਦੋ ਦਿਨ ਹੀ ਆਪਣੇ ਪਰਿਵਾਰਾਂ ਨੂੰ ਮਿਲ ਸਕਦੀਆਂ ਹਨ ਅਤੇ ਉਨ੍ਹਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਡੀ ਸਰਕਾਰ ਨੇ ਇੱਕ ਅਜਿਹੀ ਨੀਤੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਅਧਿਆਪਕ ਅਤੇ ਮਹਿਲਾ ਪੁਲਿਸ ਕਰਮਚਾਰੀ ਸ਼ਾਮਲ ਹਨ, ਨੂੰ ਪਰਖਕਾਲ ਪੂਰਾ ਹੋਣ ਉਪਰੰਤ ਆਪਣੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਵਿੱਚ ਤਾਇਨਾਤ ਕੀਤਾ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਮਹਿਲਾ ਕਰਮਚਾਰੀ ਅਧਿਕਾਰਤ ਫਾਰਮ ਭਰਦੇ ਸਮੇਂ ਆਪਣੇ ਮਾਪਿਆਂ ਦੇ ਘਰ ਜਾਂ ਵਿਆਹੁਤਾ ਘਰ ਬਾਰੇ ਜਾਣਕਾਰੀ ਦੇ ਸਕਣਗੀਆਂ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਉਹ ਲਗਪਗ ਇੱਕ ਘੰਟੇ ਦੇ ਅੰਦਰ ਆਪਣੇ ਪਰਿਵਾਰਾਂ ਤੱਕ ਪਹੁੰਚ ਸਕਣ ਕਿਉਂਕਿ ਇੱਕ ਖੁਸ਼ ਕਰਮਚਾਰੀ ਹੀ ਹਮੇਸ਼ਾ ਬਿਹਤਰ ਪ੍ਰਦਰਸ਼ਨ ਕਰਦਾ ਹੈ। 40 ਕਿਲੋਮੀਟਰ ਸਿਰਫ਼ ਉੱਪਰਲੀ ਸੀਮਾ ਹੈ ਅਤੇ ਇਹ ਤਾਇਨਾਤੀਆਂ ਹੋਰ ਵੀ ਨੇੜੇ, ਜਿਵੇਂ ਕਿ 15 ਜਾਂ 20 ਕਿਲੋਮੀਟਰ ਤੱਕ ਹੋ ਸਕਦੀਆਂ ਹਨ।” ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ ਉਨ੍ਹਾਂ ਨਾਲ ਹਮੇਸ਼ਾ ਆਪਣੀਆਂ ਚਿੰਤਾਵਾਂ ਅਤੇ ਮੁਸ਼ਕਲਾਂ ਖੁੱਲ੍ਹ ਕੇ ਸਾਂਝੀਆਂ ਕੀਤੀਆਂ ਹਨ, ਜਿਸ ਨਾਲ ਸਰਕਾਰ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਨੂੰ ਸਿੱਧੇ ਤੌਰ ‘ਤੇ ਹੱਲ ਕਰਨ ਵਾਲੀਆਂ ਨੀਤੀਆਂ ਤਿਆਰ ਕਰ ਸਕਦੀ ਹੈ।  

Punjab

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਚੰਡੀਗੜ੍ਹ; 10 ਜੂਨ:      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।” ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।” ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, “ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।” ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ ‘ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।” ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।” ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।” 

Punjab

ਐਸ.ਸੀ. ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ ਪਿੰਡ ਮਿਓਂਵਾਲ ਦੇ ਮਾਮਲੇ ਵਿੱਚ ਰਿਪੋਰਟ ਤਲਬ

ਚੰਡੀਗੜ੍ਹ,16 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਫਿਲੋਰ ਦੇ ਪਿੰਡ ਮਿਓਂਵਾਲ ਦੇ ਇੱਕ ਦਲਿਤ ਨੌਜਵਾਨ ਦੀ ਓਵਰਲੋਡ ਟਿੱਪਰ ਹੇਠ ਆਉਣ ਕਾਰਨ ਹੋਈ ਮੌਤ ਉਪਰੰਤ ਲੱਗੇ ਧਰਨੇ ਦਾ ਸੂ-ਮੋਟੋ-ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਤੋਂ 17 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਰਿਪੋਰਟ ਉਪ-ਕਪਤਾਨ ਪੁਲਿਸ ਰਾਹੀਂ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਹ 19 ਜੂਨ 2026  ਨੂੰ ਪਿੰਡ ਮਿਓਂਵਾਲ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਵੀ ਕਰਨਗੇ। 

Punjab

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ

ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ।ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ ‘ਲੋਕ ਮਿਲਣੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾਇਸ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਨ ਲਈ ਨਾ ਸਿਰਫ਼ ਪੰਡਾਲ ਵਿੱਚ ਬਲਕਿ ਆਲੇ-ਦੁਆਲੇ ਦੇ ਘਰਾਂ ਦੀਆਂ ਛੱਤਾਂ, ਬਾਲਕੋਨੀਆਂ ਅਤੇ ਬਨੇਰਿਆਂ ‘ਤੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਲਾਕੇ ਦੇ ਲੋਕਾਂ ਨੇ ਪੂਰੇ ਸਮਾਗਮ ਦੌਰਾਨ ਤਾੜੀਆਂ ਅਤੇ ਜੈਕਾਰਿਆਂ ਨਾਲ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਦੇ ਸਤਿਕਾਰ ਵਜੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਸ੍ਰੀ ਸਾਹਿਬ (ਤਲਵਾਰ) ਭੇਟ ਕੀਤੀ। ਲੋਕਾਂ ਦੇ ਇਸ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਅਜਿਹਾ ਅਥਾਹ ਪਿਆਰ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਮਿਹਨਤ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।ਲੋਕ ਮਿਲਣੀ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਲਿਆਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਕਰੋੜਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ। ਹਮੇਸ਼ਾ ਇਹ ਉਮੀਦ ਹੁੰਦੀ ਸੀ ਕਿ ਦੋਸ਼ੀ ਫੜੇ ਜਾਣਗੇ। ਕਈ ਵਾਰ ਉਹ ਗ੍ਰਿਫਤਾਰ ਵੀ ਹੋਏ, ਪਰ ਕਾਨੂੰਨ ਦੀਆਂ ਖਾਮੀਆਂ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਬਿਮਾਰ ਦੱਸ ਕੇ ਸਜ਼ਾ ਤੋਂ ਬਚਾ ਦਿੱਤਾ ਜਾਂਦਾ ਸੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰਾ ਕਰਕੇ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ ਹੈ।”ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਸਬਕ ਹੋਵੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕੇਗਾ।”ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਉਹ ਸੱਤਾ ਵਿੱਚ ਸਨ ਤਾਂ ਉਹ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਗੰਭੀਰ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਆਪਣੀਆਂ ਭੁੱਲਾਂ ਵੀ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ ‘ਤੇ ਮੁੱਕਰ ਗਏ। ਜੋ ਤਖ਼ਤ ਸਾਹਿਬ ਦੇ ਸਾਹਮਣੇ ਝੂਠ ਬੋਲ ਸਕਦੇ ਹਨ, ਉਹ ਕਦੇ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਕਿਸੇ ਦੇ ਸਕੇ ਨਹੀਂ ਹਨ ਅਤੇ ਸਿਰਫ ਸੂਬੇ ਨੂੰ ਲੁੱਟਣ ਲਈ ਸਿਆਸੀ ਸੱਤਾ ਚਾਹੁੰਦੇ ਹਨ।”ਮੁੱਖ ਮੰਤਰੀ ਨੇ ਦਾਅਵਾ ਕੀਤਾ, “ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ। ਜਥੇਦਾਰ ਅਕਾਲੀਆਂ ਦੀਆਂ ਜੇਬਾਂ ਵਿੱਚੋਂ ਲਾਏ ਜਾਂਦੇ ਹਨ ਅਤੇ ਇਸੇ ਕਰਕੇ ਉਹ ਰਾਜਨੀਤੀ ਕਰ ਰਹੇ ਹਨ। ਇੱਕ ਜਥੇਦਾਰ ਨੇ ਲੋਕਾਂ ਦੇ ਵਿਰੋਧ ਦੇ ਡਰੋਂ ਤੜਕੇ ਹੀ ਅਹੁਦਾ ਸੰਭਾਲ ਲਿਆ ਸੀ ਅਤੇ ਹੁਣ ਉਹ ਧਰਮ ਦੀ ਆੜ ਵਿੱਚ ਮੇਰੇ ਖਿਲਾਫ ਸਾਜ਼ਿਸ਼ਾਂ ਰਚ ਰਹੇ ਹਨ। ਇਨ੍ਹਾਂ ਲੋਕਾਂ ਕੋਲ ਮੈਨੂੰ ਕਿਸੇ ਵੀ ਤਰ੍ਹਾਂ ਬਦਨਾਮ ਕਰਨ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”ਕੰਢੀ ਖੇਤਰ ਵਿੱਚ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਲਈ ਜਲਦੀ ਹੀ ਨਹਿਰੀ ਪਾਣੀ ਕੰਢੀ ਖੇਤਰ ਦੇ ਕੋਨੇ-ਕੋਨੇ ਤੱਕ ਪਹੁੰਚੇਗਾ। ਸੂਬਾ ਸਰਕਾਰ ਇਸ ਪਵਿੱਤਰ ਖੇਤਰ ਵਿੱਚ ਖੇਤੀਬਾੜੀ ਦੇ ਵਿਕਾਸ ਲਈ ਅਣਥੱਕ ਯਤਨ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਇਹ ਖੇਤਰ ਅਣਗੌਲੇ ਰਹੇ। ਇੱਕ ਪਾਸੇ ਅਸੀਂ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਉਭਾਰ ਰਹੇ ਹਾਂ ਅਤੇ ਦੂਜੇ ਪਾਸੇ ਖੇਤੀਬਾੜੀ ਨੂੰ ਮਜ਼ਬੂਤ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਵਿਦੇਸ਼ਾਂ ਵੱਲ ਪ੍ਰਵਾਸ ਦੇ ਰੁਝਾਨ ਨੂੰ ਮੋੜ ਕੇ ਆਮ ਲੋਕਾਂ ਦੀ ਤਕਦੀਰ ਬਦਲਣ ਲਈ ਵਚਨਬੱਧ ਹੈ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ੀ ਧਰਤੀ ‘ਤੇ ਨਹੀਂ ਜਾਣਾ ਪਵੇਗਾ ਕਿਉਂਕਿ ਅਸੀਂ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਾਂ। ਸਾਡਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਾ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣਾ ਹੈ।”ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿ ਕੇ ਆਪਣੇ ਹਿੱਤਾਂ ਦੀ ਰਾਖੀ ਲਈ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਸਾਲਾਂਬੱਧੀ ਲੁੱਟਿਆ। ਪਹਿਲਾਂ ਸਿਰਫ਼ ਦੋ ਪਾਰਟੀਆਂ ਹੀ ਵਾਰੋ ਵਾਰੀ ਸੱਤਾ ਸੁੱਖ ਭੋਗਦੀਆਂ ਸਨ ਅਤੇ ਸੂਬੇ ਦੀ ਦੌਲਤ ਲੁੱਟਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰਦੀਆਂ ਸਨ। ਹੁਣ ਲੋਕਾਂ ਕੋਲ ‘ਝਾੜੂ’ ਦਾ ਬਦਲ ਹੈ, ਜਿਸ ਨੇ ਪੰਜਾਬ ਦੇ ਸਿਆਸੀ ਤਾਣੇ-ਬਾਣੇ ਨੂੰ ਸਾਫ਼ ਕਰ ਦਿੱਤਾ ਹੈ।”ਮੁੱਖ ਮੰਤਰੀ ਨੇ ਕਿਹਾ, “ਅੱਜ ਨਾ ਤਾਂ ਸੁਖਬੀਰ ਬਾਦਲ, ਨਾ ਰਾਜਾ ਵੜਿੰਗ ਅਤੇ ਨਾ ਹੀ ਪ੍ਰਤਾਪ ਸਿੰਘ ਬਾਜਵਾ ਲੋਕਾਂ ਵਿੱਚ ਦਿਖਾਈ ਦੇ ਰਹੇ ਹਨ ਕਿਉਂਕਿ ਜਨਤਾ ਸੂਬਾ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਲੋਕ ਵਾਰ-ਵਾਰ ਆਪਣਾ ਸਮਰਥਨ ਪ੍ਰਗਟ ਕਰ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਅੰਤ ਵਿੱਚ ਸੱਚ ਦੀ ਜਿੱਤ ਹੁੰਦੀ ਹੈ ਅਤੇ ਝੂਠ ਹਾਰਦਾ ਹੈ।”ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਯਤਨ ਕਰ ਰਿਹਾ ਹਾਂ ਅਤੇ ਇਸ ਨੇ ਵਿਰੋਧੀ ਧਿਰ ਨੂੰ ਬੁਖਲਾ ਦਿੱਤਾ ਹੈ। ਇਹ ਆਗੂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਉਨ੍ਹਾਂ ਦੀ ਨਿਰਾਸ਼ਾ ਉਸ ਜ਼ਹਿਰ ਤੋਂ ਸਾਫ਼ ਦਿਖਾਈ ਦਿੰਦੀ ਹੈ ਜੋ ਉਹ ਮੇਰੇ ਖ਼ਿਲਾਫ਼ ਉਗਲਦੇ ਹਨ। ਹੋ ਸਕਦਾ ਹੈ ਕਿ ਮੇਰੇ ਕੋਲ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਾ ਹੋਵੇ, ਪਰ ਮੇਰੇ ਕੋਲ ਉਨ੍ਹਾਂ ਦੇ ਦੁੱਖ ਵੰਡਾਉਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਮੁਹਾਰਤ ਜ਼ਰੂਰ ਹੈ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਿਹਾ

Punjab

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

 ਐਸ.ਏ.ਐਸ. ਨਗਰ (ਮੋਹਾਲੀ); 16 ਜੂਨ: ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉਸ ਯੁੱਗ ਦਾ ਅੰਤ ਕਰ ਦਿੱਤਾ ਹੈ, ਜਦੋਂ ਸਰਕਾਰੀ ਨੌਕਰੀਆਂ ਪੈਸੇ ਬਦਲੇ ਵੇਚੀਆਂ ਅਤੇ ਰਾਜਨੀਤਿਕ ਪ੍ਰਭਾਵ ਰਾਹੀਂ ਦਿੱਤੀਆਂ ਜਾਂਦੀਆਂ ਸਨ, ਜਿਸ ਨਾਲ ਯੋਗ ਉਮੀਦਵਾਰ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਨੌਜਵਾਨਾਂ ਨੂੰ ਪਾਰਦਰਸ਼ੀ ਅਤੇ ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਚਾਰ ਸਾਲਾਂ ਵਿੱਚ 67,563 ਸਰਕਾਰੀ ਨੌਕਰੀਆਂ ਦੇਣ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦੇ ਵਿਸ਼ਵਾਸ ਨੂੰ ਬਹਾਲ ਕੀਤਾ ਹੈ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਨੌਜਵਾਨਾਂ ਵੱਲੋਂ ਪੰਜਾਬ ਛੱਡ ਕੇ ਵਿਦੇਸ਼ਾਂ ਨੂੰ ਜਾਣ ਦੇ ਰੁਝਾਨ ਨੂੰ ਪੁੱਠਾ ਗੇੜ ਪਿਆ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪ੍ਰੀਖਿਆ ਵਿਵਾਦਾਂ ਨਾਲ ਪੰਜਾਬ ਦੇ ਭਰਤੀ ਰਿਕਾਰਡ ਦੀ ਤੁਲਨਾ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿਰਪੱਖਤਾ ਅਤੇ ਪਾਰਦਰਸ਼ਤਾ ਰਾਹੀਂ ਸਾਰਿਆਂ ਲਈ ਬਰਾਬਰ ਮੌਕੇ ਯਕੀਨੀ ਬਣਾਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸੂਬੇ ਭਰ ਵਿੱਚ ਸਿਹਤ ਸੰਭਾਲ ਅਤੇ ਲੋਕ ਭਲਾਈ ਪਹਿਲਕਦਮੀਆਂ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ ਗਿਆ ਹੈ। ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਭਰ ਵਿੱਚ ਨੌਜਵਾਨਾਂ ਨੂੰ 67,500 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਵਿੱਚ ਪੈਸੇ ਦੇ ਲੈਣ-ਦੇਣ ਅਤੇ ਪੱਖਪਾਤ ਦਾ ਯੁੱਗ ਖ਼ਤਮ ਹੋ ਗਿਆ ਹੈ ਅਤੇ ਹੁਣ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਕੀਤੀਆਂ ਜਾਂਦੀਆਂ ਹਨ।” ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਯੋਗ ਨੌਜਵਾਨਾਂ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਗਿਆ ਕਿਉਂਕਿ ਇਸ ਤੋਂ ਪਹਿਲਾਂ ਸਰਕਾਰੀ ਨੌਕਰੀਆਂ ਸਿਫਾਰਸ਼ਾਂ ਅਤੇ ਪੈਸੇ ਬਦਲੇ ਵੰਡੀਆਂ ਜਾਂਦੀਆਂ ਸਨ। ਅਸੀਂ ਇਸ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਅੱਜ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਦੁਆਰਾ ਕੀਤੀ ਗਈ ਇੱਕ ਵੀ ਨਿਯੁਕਤੀ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਰਤੀ ਪ੍ਰਕਿਰਿਆ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਬਹਾਲ ਹੋ ਗਿਆ ਹੈ ਅਤੇ ਹਰ ਯੋਗ ਉਮੀਦਵਾਰ ਹੁਣ ਜਾਣਦਾ ਹੈ ਕਿ ਹੁਣ ਸਰਕਾਰੀ ਨੌਕਰੀ ਲੈਣ ਲਈ ਸਖ਼ਤ ਮਿਹਨਤ ਅਤੇ ਪ੍ਰਤਿਭਾ ਦਾ ਮੁੱਲ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਥਾਪਿਤ ਕੀਤੇ ਗਏ 990 ਆਮ ਆਦਮੀ ਕਲੀਨਿਕਾਂ ਰਾਹੀਂ ਮੁੱਢਲੀ ਸਿਹਤ ਸੰਭਾਲ ਸੇਵਾ ਪ੍ਰਣਾਲੀ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ, “ਇਹ ਕਲੀਨਿਕ 107 ਜ਼ਰੂਰੀ ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫ਼ਤ ਪ੍ਰਦਾਨ ਕਰਨ ਦੇ ਨਾਲ-ਨਾਲ ਕਿ ਆਈਟੀ-ਸਮਰਥਿਤ ਰੀਅਲ-ਟਾਈਮ ਰਿਪੋਰਟਿੰਗ ਅਤੇ ਕੁਸ਼ਲ ਢੰਗ ਨਾਲ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾ ਰਹੇ ਹਨ। ਲੋਕਾਂ ਵੱਲੋਂ ਸਰਕਾਰ ਦੀ ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਲਗਪਗ 84,000 ਮਰੀਜ਼ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 90 ਫੀਸਦ ਤੋਂ ਵੱਧ ਨੂੰ ਮੁਫ਼ਤ ਦਵਾਈ ਕਲੀਨਿਕਾਂ ‘ਤੇ ਹੀ ਮਿਲ ਜਾਂਦੀ ਹੈ।   ਸਿਹਤ ਸੰਭਾਲ ਮਾਡਲ ਦੀ ਸਫ਼ਲਤਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਆਮ ਆਦਮੀ ਕਲੀਨਿਕ ਸ਼ੁਰੂ ਕਰਨ ਦੀ ਇਤਿਹਾਸਕ ਪਹਿਲਕਦਮੀ ਬੇਹੱਦ ਪ੍ਰਭਾਵਸ਼ਾਲੀ ਰਹੀ ਹੈ. ਜਿਸ ਤਹਿਤ ਹੁਣ ਤੱਕ 5.54 ਕਰੋੜ ਤੋਂ ਵੱਧ ਓਪੀਡੀ ਵਿਜ਼ਿਟਸ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਰਾਹੀਂ ਹਰ ਰੋਜ਼ ਲਗਪਗ 84,000 ਮਰੀਜ਼ ਸੇਵਾਵਾਂ ਪ੍ਰਾਪਤ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 90 ਫੀਸਦ ਤੋਂ ਵੱਧ ਨੂੰ ਕਲੀਨਿਕਾਂ ‘ਤੇ ਹੀ ਮੁਫ਼ਤ ਦਵਾਈ ਮਿਲ ਜਾਂਦੀ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਲਗਪਗ 97 ਫੀਸਦ ਮਰੀਜ਼ਾਂ ਨੇ ਇਨ੍ਹਾਂ ਕਲੀਨਿਕਾਂ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਸੰਤੁਸ਼ਟੀ ਪ੍ਰਗਟ ਕੀਤੀ ਹੈ। ਇਹ ਇਸ ਪਹਿਲਕਦਮੀ ਵਿੱਚ ਲੋਕਾਂ ਦੇ ਅਥਾਹ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ 400 ਹੋਰ ਆਮ ਆਦਮੀ ਕਲੀਨਿਕ ਪ੍ਰਗਤੀ ਅਧੀਨ ਹਨ ਅਤੇ ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ ਮਾਣ-ਸਨਮਾਨ ਨਾਲ ਪਹੁੰਚਯੋਗ ਅਤੇ ਗੁਣਵੱਤਾ ਆਧਾਰਤ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕੇ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਅਤੇ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਇੱਕ ਵਿਆਪਕ ਅਤੇ ਠੋਸ ਯਤਨ ਵਜੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਸ਼ੁਰੂ ਕੀਤੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੀ ਸਮੁੱਚੀ ਆਬਾਦੀ ਨੂੰ 100 ਫੀਸਦ ਸਿਹਤ ਕਵਰੇਜ ਪ੍ਰਦਾਨ ਕਰਕੇ ਯੂਨੀਵਰਸਲ ਹੈਲਥ ਕਵਰੇਜ ਵੱਲ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਹਰ ਪਰਿਵਾਰ ਪੰਜਾਬ ਭਰ ਅਤੇ ਚੰਡੀਗੜ੍ਹ ਵਿੱਚ ਲਗਪਗ 900 ਸਰਕਾਰੀ ਅਤੇ ਪੈਨਲ ਵਿੱਚ ਸ਼ਾਮਲ ਨਿੱਜੀ ਹਸਪਤਾਲਾਂ ਦੇ ਨੈੱਟਵਰਕ ਰਾਹੀਂ 2,356 ਮੈਡੀਕਲ ਅਤੇ ਸਰਜੀਕਲ ਪ੍ਰਕਿਰਿਆਵਾਂ ਲਈ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਕਵਰ ਦਾ ਹੱਕਦਾਰ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਨੀਟ ਵਰਗੀਆਂ ਪ੍ਰੀਖਿਆਵਾਂ ਕਰਵਾਉਣ ਲਈ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਦੇਸ਼ ਭਰ ਵਿੱਚ ਦਰਜਨਾਂ ਪ੍ਰੀਖਿਆ ਪੱਤਰ ਲੀਕ ਹੋਣ ਦੀ ਰਿਪੋਰਟ ਮਿਲ ਰਹੀ ਹੈ, ਜਿਸ ਨਾਲ ਲੱਖਾਂ ਨੌਜਵਾਨਾਂ ਦੇ ਸੁਪਨੇ ਚਕਨਾਚੂਰ ਹੋ ਗਏ ਹਨ। ਹਾਲਾਂਕਿ, ਪੰਜਾਬ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਪ੍ਰੀਖਿਆ ਪੱਤਰ ਲੀਕ ਨਹੀਂ ਹੋਇਆ। ਅਸੀਂ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਯਕੀਨੀ ਬਣਾ ਕੇ ਆਪਣੇ ਨੌਜਵਾਨਾਂ ਦਾ ਭਰੋਸਾ ਬਹਾਲ ਕੀਤਾ ਹੈ।” ਬਿਜਲੀ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਪੰਜਾਬ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ। ਸਾਡੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਖੇਤੀਬਾੜੀ ਨੂੰ ਕਾਫ਼ੀ ਲਾਭ ਹੋਇਆ ਹੈ। ਇਕ ਪਾਸੇ ਜਿੱਥੇ ਵੱਡਮੁੱਲੀਆਂ ਜਨਤਕ ਸੰਪਤੀਆਂ ਕੁਝ ਚੋਣਵੇਂ ਲੋਕਾਂ ਨੂੰ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਨੇ ਇੱਕ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ। ਸਾਡੀ ਸਰਕਾਰ ਵੱਲੋਂ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕ ਭਲਾਈ ਲਈ ਪੂਰੀ ਸੂਝ ਨਾਲ ਵਰਤਿਆ ਜਾ ਰਿਹਾ ਹੈ। ਸਾਡੀ ਸਰਕਾਰ ਵੱਲੋਂ ਹਰ ਫੈਸਲਾ ਜਨਤਕ ਹਿੱਤਾਂ ਦੀ ਰਾਖੀ ਅਤੇ ਪੰਜਾਬ ਦੇ ਭਵਿੱਖ ਨੂੰ ਮਜ਼ਬੂਤ ਕਰਨ ਲਈ ਲਿਆ ਜਾ ਰਿਹਾ ਹੈ।” ਨਵ-ਨਿਯੁਕਤ ਨੌਜਵਾਨਾਂ ਨੂੰ ਪੂਰੇ ਤਨਦੇਹੀ ਅਤੇ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਅਹੁਦਿਆਂ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ, “ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ ਅਤੇ ਉਮੀਦਵਾਰਾਂ ਨੇ ਸਖ਼ਤ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਸਫਲਤਾਪੂਰਵਕ ਪਾਸ ਕੀਤੀਆਂ ਹਨ।” ਮੁੱਖ ਮੰਤਰੀ ਨੇ ਨੀਟ, ਜੇਈਈ ਅਤੇ ਜੇਈਈ

Punjab

ਧਾਰਮਿਕ ਸਮਾਗਮਾਂ ਨਾਲ ਸਮਾਜ ਵਿੱਚ ਏਕਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ- ਬੈਂਸ

ਨੰਗਲ 15 ਜੂਨ: ਪਿੰਡ ਬ੍ਰਹਮਪੁਰ ਵਿੱਚ ਕਰਵਾਏ ਗਏ ਮਾਤਾ ਰਾਣੀ ਦੇ ਵਿਸ਼ਾਲ ਜਾਗਰਣ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨਤਮਸਤਕ ਹੋਏ। ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੇ ਸੈਂਕੜੇ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਮਾਤਾ ਰਾਣੀ ਦੀ ਭਗਤੀ ਵਿੱਚ ਲੀਨ ਹੋ ਕੇ ਰਾਤ ਭਰ ਕੀਰਤਨ ਅਤੇ ਭਜਨਾਂ ਦਾ ਆਨੰਦ ਮਾਣਿਆ। ਸਮਾਗਮ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਬਣਿਆ ਹੋਇਆ ਸੀ, ਜਿੱਥੇ ਹਰ ਕੋਈ ਮਾਤਾ ਦੀ ਭਗਤੀ ਵਿੱਚ ਰੰਗਿਆ ਹੋਇਆ ਨਜ਼ਰ ਆਇਆ।               ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਸਭ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਅਸੀਸ ਨਾਲ ਹੀ ਜੀਵਨ ਵਿੱਚ ਸੁੱਖ-ਸਮ੍ਰਿੱਧੀ ਆਉਂਦੀ ਹੈ ਅਤੇ ਮਨੁੱਖ ਨੂੰ ਸਹੀ ਰਸਤਾ ਮਿਲਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਦਿਲੋਂ ਕਾਮਨਾ ਕਰਦੇ ਹਨ ਕਿ ਮਾਤਾ ਰਾਣੀ ਸਭ ਦੇ ਜੀਵਨ ਵਿੱਚ ਤੰਦਰੁਸਤੀ, ਤਰੱਕੀਆਂ ਅਤੇ ਖੁਸ਼ੀਆਂ ਭਰਿਆ ਜੀਵਨ ਬਖਸ਼ੇ।            ਸ੍ਰ.ਬੈਂਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਸਿਰਫ ਭਗਤੀ ਦਾ ਮਾਧਿਅਮ ਹੀ ਨਹੀਂ ਹੁੰਦੇ, ਸਗੋਂ ਇਹ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਸਮਾਗਮ ਸਭ ਨੂੰ ਇਕੱਠੇ ਕਰਦੇ ਹਨ ਅਤੇ ਸਾਨੂੰ ਆਪਣੀ ਸੰਸਕ੍ਰਿਤੀ ਅਤੇ ਰਿਵਾਇਤਾਂ ਨਾਲ ਜੋੜਦੇ ਹਨ, ਜਿਸ ਨਾਲ ਸਮਾਜ ਵਿੱਚ ਸਕਾਰਾਤਮਕ ਸੋਚ ਦਾ ਵਿਕਾਸ ਹੁੰਦਾ ਹੈ।            ਉਨ੍ਹਾਂ ਸਮਾਗਮ ਦੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੇ ਬੜੀ ਸ਼ਰਧਾ ਅਤੇ ਲਗਨ ਨਾਲ ਇਹ ਵਿਸ਼ਾਲ ਜਾਗਰਣ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਾਡੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਬਹੁਤ ਜ਼ਰੂਰੀ ਹਨ। ਇਸ ਮੌਕੇ ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।             ਸਮਾਗਮ ਦੌਰਾਨ ਵੱਖ-ਵੱਖ ਭਜਨ ਮੰਡਲੀਆਂ ਵੱਲੋਂ ਸੁਰੀਲੇ ਭਜਨ ਗਾਏ ਗਏ, ਜਿਸ ਨਾਲ ਮਾਹੌਲ ਹੋਰ ਵੀ ਰੂਹਾਨੀ ਬਣ ਗਿਆ। ਸ਼ਰਧਾਲੂਆਂ ਨੇ ਮਾਤਾ ਰਾਣੀ ਦੀ ਭਗਤੀ ਵਿੱਚ ਡੁੱਬ ਕੇ ਆਪਣੀ ਸ਼ਰਧਾ ਪ੍ਰਗਟਾਈ ਅਤੇ ਅਸੀਸ ਪ੍ਰਾਪਤ ਕੀਤੀ। ਇਹ ਵਿਸ਼ਾਲ ਜਾਗਰਣ ਪਿੰਡ ਵਿੱਚ ਭਗਤੀ ਅਤੇ ਏਕਤਾ ਦਾ ਪ੍ਰਤੀਕ ਬਣ ਕੇ ਸਾਹਮਣੇ ਆਇਆ। ਇਸ ਮੌਕੇ ਪੰਮੂ ਢਿੱਲੋਂ ਸਰਪੰਚ, ਰਾਮ ਗੋਪਾਲ ਪੰਚ, ਅਸ਼ੋਕ ਕੁਮਾਰ ਨੰਬਰਦਾਰ ਬੀਡੀਸੀ ਮੈਂਬਰ, ਬਚਿੱਤਰ ਸਿੰਘ ਪੰਚ, ਸੁਰਿੰਦਰ ਕੌਰ ਪੰਚ, ਕ੍ਰਿਸ਼ਨ ਦੇਵੀ ਪੰਚ, ਨਰੇਸ਼ ਕੁਮਾਰ ਸੋਨੀ, ਖਰਾਤੀ ਲਾਲ ਨੰਬਰਦਾਰ, ਅਮਿਤ ਕਪਿਲ, ਪਰਮਿੰਦਰ ਸੈਣੀ, ਸੁਮਿਤ ਪੰਡਿਤ, ਸਾਹਿਲ ਆਨੰਦ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। 

Punjab

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ।ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 471ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 70 ਕਿਲੋ ਭੁੱਕੀ, 446 ਨਸ਼ੀਲੀਆਂ ਗੋਲੀਆਂ ਅਤੇ 2500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ ਸਿਰਫ 471 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,401 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Punjab

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ ‘ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਨਮੂਨੇ ਲੈ ਕੇ ਅਤੇ ਉਨ੍ਹਾਂ ਦੀ ਜਾਂਚ ਕਰਵਾ ਕੇ 2 ਜੁਲਾਈ 2026 ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। 

Scroll to Top