Actionpunjab

Action Punjab Logo
Breaking News

Punjab

Punjab

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਅੰਮ੍ਰਿਤਸਰ, 10 ਫਰਵਰੀ   –ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਇਸ ਉਪਰੰਤ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਬੈਂਕਾ ਵੱਲੋਂ  ਗੁਰੂ ਜਸ ਗਾਇਨ ਕੀਤਾ ਗਿਆ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਸਮਾਧ ਉੱਪਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਪਰੰਤ ਧਾਰਮਿਕ ਦੀਵਾਨ ਵਿੱਚ ਨੂੰ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੁੰਦੇ ਹਨ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਇਖਲਾਕੀ ਫ਼ਰਜ਼ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼-ਕੌਮ ਲਈ ਕੁਰਬਾਨ ਕਰ ਦਿੱਤਾ। ਇਸ ਮੌਕੇ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਪਰਿਵਾਰ ਦੇ ਮੈਂਬਰਾਂ ਅਤੇ ਟਰੱਸਟ ਦੇ ਅਹੁਦੇਦਾਰ ਕਰਨਲ ਹਰਿੰਦਰ ਸਿੰਘ ਅਟਾਰੀ, ਮਲਵਿੰਦਰ ਅਟਾਰੀ, ਬੀਰ ਇੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਅਨੰਤਬੀਰ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਰਵੀ ਇੰਦਰ ਸਿੰਘ, ਕਰਨਲ ਗੁਰਬੰਤ ਸਿੰਘ, ਸ੍ਰੀਮਤੀ ਹਰਮਨ ਸਿੰਘ, ਜਸਕਿਰਨ ਕੌਰ, ਰਮਨਦੀਪ ਕੌਰ, ਸਰਪੰਚ ਅਟਾਰੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉੱਘੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਕਿਤਾਬ `ਸਿੱਖ ਰਾਜ ਦੇ ਆਖ਼ਰੀ ਥੰਮ-ਸਰਦਾਰ ਸ਼ਾਮ ਸਿੰਘ ਅਟਾਰੀਵਾਲਾ` ਨੂੰ ਰਿਲੀਜ਼ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਧਰਮਪਤਨੀ ਸ੍ਰੀਮਤੀ ਸੁਰਿੰਦਰ ਕੌਰ, ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਨਿਰਮਲ ਸਿੰਘ ਬੇਦੀ, ਕਰਨਲ ਕੁਲਦੀਪ ਸਿੰਘ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਹਰਿਆਲੀ ਮਿਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ, ਰਛਪਾਲ ਸਿੰਘ, ਸੂਬੇਦਾਰ ਮੇਜਰ ਮਨਜੀਤ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।  

Punjab

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ

ਚੰਡੀਗੜ੍ਹ, 10 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਮੁਲਜ਼ਮ ਰਾਹੁਲ ਨੇ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਸ਼ਹਿਰ ਦੇ ਬਾਹਰਵਾਰ ਇੱਕ ਨਿਰਧਾਰਤ ਸਥਾਨ ਤੋਂ ਖੇਪ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਡਿਵਾਈਸ ਨੂੰ ਪੀਵੀਸੀ ਪਾਈਪ ਕੇਸਿੰਗ ਵਿੱਚ ਛੁਪਾਇਆ ਗਿਆ ਸੀ ਤਾਂ ਜੋ ਇਸ ਦਾ ਪਤਾ ਨਾ ਲੱਗ ਸਕੇ। ਡੀਜੀਪੀ ਨੇ ਕਿਹਾ ਕਿ ਆਈਈਡੀ ਦੀ ਡਿਲੀਵਰੀ ਦੇ ਸਰੋਤ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਤੋਂ ਆਈਈਡੀ ਵਾਲੀ ਖੇਪ ਭੇਜਣ ਬਾਰੇ ਮਿਲੀ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਰਾਹੁਲ ਉਰਫ਼ ਗੱਜੂ ਨੂੰ ਆਈਈਡੀ ਸਮੇਤ ਗ੍ਰਿਫ਼ਤਾਰ ਕਰ ਲਿਆ। ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ 2022 ਵਿੱਚ ਆਪਣੇ ਵਿਦੇਸ਼ੀ ਹੈਂਡਲਰ ਦੇ ਪੰਜਾਬ ਦੌਰੇ ਦੌਰਾਨ ਉਸ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਹ ਏਨਕ੍ਰਿਪਟਡ ਮੋਬਾਈਲ ਐਪਸ ਰਾਹੀਂ ਇੱਕ ਦੂਜੇ ਨਾਲ ਸੰਪਰਕ ਕਰਦੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਹੈਂਡਲਰ ਨੇ ਸ਼ੁਰੂ ਵਿੱਚ ਰਾਹੁਲ ਨੂੰ ਕੰਮ ਸੌਂਪਣ ਤੋਂ ਪਹਿਲਾਂ ਉਸਦੇ ਖਰਚਿਆਂ ਲਈ ਛੋਟੀਆਂ-ਛੋਟੀਆਂ ਰਕਮਾਂ ਦੇ ਕੇ ਉਸ ਨੂੰ ਜਾਲ ਵਿੱਚ ਫਸਾਇਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਇਸ ਸਬੰਧੀ, ਐਫਆਈਆਰ ਨੰਬਰ 08 ਮਿਤੀ 09.02.2026 ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 111 ਅਤੇ 61 (2) ਤਹਿਤ ਦਰਜ ਕੀਤੀ ਗਈ ਹੈ।  

Punjab

ਪੰਜਾਬ ਦੇ ਯਤਨਾਂ ਨੂੰ ਪਿਆ ਬੂਰ; ‘‘ਜੀ-4 ਪੋਟਾਸ਼ ਖੋਜ ਪ੍ਰਾਜੈਕਟ" ਨੂੰ ਮਿਲੀ ਮਨਜ਼ੂਰੀ’’:ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ,10 ਫ਼ਰਵਰੀ:*ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਭਰ ਦੇ ਸਾਰੇ ਖਣਿਜ ਭਰਪੂਰ ਖੇਤਰਾਂ ਦੀ ਤੁਰੰਤ ਸ਼ਨਾਖ਼ਤ ਕਰਨ ਸਬੰਧੀ ਮੁੱਦੇ ਨੂੰ ਵੱਡੀ ਪੱਧਰ ‘ਤੇ ਉਠਾਏ ਜਾਣ ਪਿੱਛੋਂ ਕੇਂਦਰੀ ਖਣਨ ਮੰਤਰਾਲੇ ਦੇ ਕੌਮੀ ਮਿਨਰਲ ਐਕਸਪਲੋਰੇਸ਼ਨ ਐਂਡ ਡਿਵੈਲਪਮੈਂਟ ਟਰੱਸਟ ਦੀ ਪ੍ਰਾਜੈਕਟ ਸੈਂਕਸ਼ਨਿੰਗ ਕਮੇਟੀ ਦੀ 9 ਫ਼ਰਵਰੀ, 2026 ਨੂੰ ਹੋਈ ਮੀਟਿੰਗ ਦੌਰਾਨ ‘‘ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਵਾੜਿਆਂਵਾਲੀ ਖੇਤਰ ਵਿੱਚ ਪੋਟਾਸ਼ ਲਈ ਖੋਜ ਸਰਵੇਖਣ ਜੀ-4’’ ਸਿਰਲੇਖ ਵਾਲੇ ਨਵੇਂ ਖੋਜ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਮਿਨਰਲ ਐਕਸਪਲੋਰੇਸ਼ਨ ਐਂਡ ਕੰਸਲਟੈਂਸੀ ਲਿਮਟਿਡ ਵੱਲੋਂ 21 ਮਹੀਨਿਆਂ ਦੀ ਮਿਆਦ ਅੰਦਰ 1903.11 ਲੱਖ ਰੁਪਏ ਦੀ ਅਨੁਮਾਨਤ ਲਾਗਤ ਨਾਲ 48.0 ਵਰਗ ਕਿਲੋਮੀਟਰ ਖੇਤਰ ਵਿੱਚ ਲਾਗੂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਵਾਨਿਤ ਯੋਜਨਾ ਅਨੁਸਾਰ 9 ਮਹੀਨਿਆਂ ਬਾਅਦ ਪ੍ਰਾਜੈਕਟ ਦੀ ਸਮੀਖਿਆ ਕੀਤੀ ਜਾਵੇਗੀ। ਪਹਿਲੇ ਪੜਾਅ ਵਿੱਚ 3200 ਮੀਟਰ ਦੇ ਗਰਿੱਡ ਅੰਤਰਾਲ ’ਤੇ 5700 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਛੇ ਬੋਰਹੋਲ ਕੀਤੇ ਜਾਣਗੇ। ਸਮੀਖਿਆ ਤੋਂ ਬਾਅਦ ਪਛਾਣੇ ਗਏ ਸੰਭਾਵੀ ਜ਼ੋਨਾਂ ਵਿੱਚ ਦੂਜੇ ਪੜਾਅ ਤਹਿਤ 1600 ਮੀਟਰ ਦੇ ਗਰਿੱਡ ਅੰਤਰਾਲ ’ਤੇ 8550 ਮੀਟਰ ਦੀ ਕੁੱਲ ਡ੍ਰਿਲਿੰਗ ਸਮੇਤ ਨੌਂ ਵਾਧੂ ਬੋਰਹੋਲ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਪਿਛਲੇ ਜਨਵਰੀ ਮਹੀਨੇ ਦੌਰਾਨ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਗੁਜਰਾਤ ਦੇ ਗਾਂਧੀਨਗਰ ਵਿਖੇ ਕਰਵਾਏ ਗਏ ਤਿੰਨ ਰੋਜ਼ਾ ਕੌਮੀ ਖਣਿਜ ਚਿੰਤਨ ਸੰਮੇਲਨ-2026 ਦੌਰਾਨ ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਸੀ। ਉਨ੍ਹਾਂ ਨੇ ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਪੋਟਾਸ਼ ਦੇ ਸੰਭਾਵਿਤ ਸਰੋਤਾਂ ਦੀ ਪਛਾਣ ਦਾ ਮੁੱਦਾ ਚੁੱਕਦਿਆਂ ਫੀਲਡ ਸੀਜ਼ਨ 2025-26 ਦੌਰਾਨ ਡ੍ਰਿਲਿੰਗ ਅਤੇ ਭੂ-ਵਿਗਿਆਨਕ ਮੈਪਿੰਗ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਸੀ।ਇਸੇ ਦੌਰਾਨ ਕੈਬਨਿਟ ਮੰਤਰੀ ਨੇ ਕੇਂਦਰੀ ਏਜੰਸੀਆਂ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿੱਚ ਪੋਟਾਸ਼ ਦੀ ਖੋਜ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਇਸ ਦਾ ਸਿੱਧਾ ਸਬੰਧ ਦੇਸ਼ ਦੀ ਖ਼ੁਰਾਕ ਸੁਰੱਖਿਆ ਅਤੇ ਕਿਸਾਨਾਂ ਦੀ ਭਲਾਈ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸੂਬੇ ਭਰ ਦੇ ਖਣਿਜ ਭਰਪੂਰ ਖੇਤਰਾਂ ਵਿੱਚ ਭਰੋਸੇਯੋਗ ਢੰਗ ਨਾਲ ਖਣਿਜ ਸੂਚੀ ਤਿਆਰ ਕਰਨ ਲਈ ਸਮੇਂ ਸਿਰ ਕਾਰਵਾਈ ਦੀ ਮੰਗ ਵੀ ਕੀਤੀ ਸੀ।ਪੰਜਾਬ ਸਰਕਾਰ ਵੱਲੋਂ ਖੋਜ ਖੇਤਰ ਦੇ ਵਿਸਥਾਰ ਬਾਰੇ ਬੇਨਤੀ ਤੋਂ ਬਾਅਦ ਭਾਰਤੀ ਭੂ-ਵਿਗਿਆਨਕ ਸਰਵੇਖਣ ਵਿਭਾਗ ਨੇ ਫੀਲਡ ਸੀਜ਼ਨ 2026-27 ਦੌਰਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੇਰਾ-ਖੇੜਾ ਬਲਾਕ ਅਤੇ ਸਈਅਦਵਾਲਾ ਬਲਾਕ ਵਿੱਚ ਪੋਟਾਸ਼ ਲਈ ਸ਼ੁਰੂਆਤੀ ਸਰਵੇਖਣ ਅਤੇ ਕੰਧਵਾਲਾ-ਰਾਮਸਰਾ ਬਲਾਕ ਵਿੱਚ ਸ਼ੁਰੂਆਤੀ ਖੋਜ ਪ੍ਰੋਗਰਾਮ ਦੀ ਤਜਵੀਜ਼ ਰੱਖੀ ਹੈ। ਇਸ ਪ੍ਰੋਗਰਾਮ ਤਹਿਤ ਪਛਾਣੀਆਂ ਗਈਆਂ 15 ਸੰਭਾਵੀ ਥਾਵਾਂ ’ਤੇ ਡ੍ਰਿਲਿੰਗ ਕੀਤੀ ਜਾਣੀ ਹੈ। ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਸੂਬੇ ਦੇ ਪੋਟਾਸ਼ ਸਰੋਤ ਆਧਾਰ ਨੂੰ ਮਜ਼ਬੂਤ ਕਰਨ ਲਈ ਸਾਰੇ ਪ੍ਰਸਤਾਵਿਤ ਬਲਾਕਾਂ ਵਿੱਚ ਕਾਰਜ, ਫੀਲਡ ਸੀਜ਼ਨ 2026-27 ਦੀ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ।ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੋਟਾਸ਼ ਦੇਸ਼ ਲਈ ਬਹੁਤ ਮਹੱਤਵਪੂਰਨ ਅਤੇ ਲਾਹੇਵੰਦ ਹੈ ਕਿਉਂਕਿ ਇਸ ਦੀ ਲਗਭਗ 99 ਫ਼ੀਸਦੀ ਲੋੜ ਦਰਾਮਦ ਰਾਹੀਂ ਪੂਰੀ ਕੀਤੀ ਜਾਂਦੀ ਹੈ ਅਤੇ ਘਰੇਲੂ ਖੋਜ ਤੇ ਮਾਈਨਿੰਗ ਵਿੱਚ ਕਿਸੇ ਵੀ ਪ੍ਰਗਤੀ ਨਾਲ ਕੌਮੀ ਅਰਥਵਿਵਸਥਾ, ਖੇਤੀ ਖੇਤਰ ਅਤੇ ਦੀਰਘ-ਕਾਲੀ ਸਵੈ-ਨਿਰਭਰਤਾ ਟੀਚਿਆਂ ਨੂੰ ਮਜ਼ਬੂਤੀ ਮਿਲੇਗੀ। 

Punjab

ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 10 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ-2’ ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ।ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। ‘ਡੀ-ਅਡਿਕਸ਼ਨ’  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ। 

Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ

ਚੰਡੀਗੜ੍ਹ, 10 ਫਰਵਰੀ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ।ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜਿਸ ਵਿੱਚ ਦੋ ਕਬੱਡੀ ਮੈਟ ਅਤੇ ਇੱਕ ਕੁਸ਼ਤੀ ਮੈਟ ਸਮੇਤ 2,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਸਿਹਤਮੰਦ ਬਣਾਉਣ ਲਈ ਮੁਕੰਮਲ ਸਿੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਿੱਖਿਆ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਾਡੇ ‘ਸਕੂਲ ਆਫ਼ ਐਮੀਨੈਂਸ’ ਸਿਰਫ਼ ਇਮਾਰਤਾਂ ਨਹੀਂ ਹਨ; ਇਹ ਭਵਿੱਖ ਦੇ ਨੇਤਾਵਾਂ ਅਤੇ ਪੇਸ਼ੇਵਰਾਂ ਦਾ ਆਧਾਰ ਹਨ।ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਸਾਡੀਆਂ ਨੀਤੀਆਂ ਅਤੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ।”ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਾਡੇ ਵਿਦਿਆਰਥੀਆਂ ਵਿੱਚ ਨਿਵੇਸ਼ ਕਰਨਾ ਸਿੱਧੇ ਤੌਰ ‘ਤੇ ਪੰਜਾਬ ਅਤੇ ਦੇਸ਼ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।”ਸਕੂਲ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਸ ਅਕਾਦਮਿਕ ਸਾਲ ਇਸ ਸਕੂਲ ਦੇ ਦਾਖਲਿਆਂ ਵਿੱਚ 11 ਫ਼ੀਸਦੀ ਵਾਧਾ ਹੋਇਆ ਹੈ ਅਤੇ 200 ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਆਏ ਹਨ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਵਿਦਿਆਰਥੀ ਛੇ ਸਕੂਲ ਬੱਸਾਂ ਰਾਹੀਂ ਆਵਾਜਾਈ ਸਹੂਲਤਾਂ ਦਾ ਲਾਭ ਲੈ ਰਹੇ ਹਨ, ਜੋ ਕਿ ਉੱਤਮਤਾ ਦੇ ਕੇਂਦਰ ਵਜੋਂ ਸਕੂਲ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ। 

Punjab

ਵਿਜੀਲੈਂਸ ਬਿਊਰੋ ਵੱਲੋਂ ਜਨਵਰੀ ਦੌਰਾਨ ਰਿਸ਼ਵਤਖੋਰੀ ਦੇ 8 ਮਾਮਲਿਆਂ ’ਚ 11 ਵਿਅਕਤੀ ਕਾਬੂ

ਚੰਡੀਗੜ੍ਹ, 9 ਫਰਵਰੀ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਆਪਣੀ ਮੁਹਿੰਮ ਦੌਰਾਨ ਜਨਵਰੀ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 8 ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦਾ ਸਫ਼ਾਇਆ ਕਰਨ ਲਈ ਸਿਰਤੋੜ ਕੋਸ਼ਿਸ਼ ਕੀਤੀ  ਹੈ।ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 24 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 4 ਵਿਜੀਲੈਂਸ ਇੰਕੁਆਇਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ 16 ਮੁਲਜ਼ਮਾਂ ਵਿਰੁੱਧ 12 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 11 ਮੁਲਜ਼ਮ ਸਰਕਾਰੀ ਕਰਮਚਾਰੀ ਹਨ।ਇਸ ਸਬੰਧੀ ਹੋਰ ਵੇਰਵੇ ਸਾਂਝ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ  ਸੱਤ ਰਿਸ਼ਵਤਖੋਰੀ  ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਗਿਆਰਾਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ 4-4 ਸਾਲ ਦੀ ਕੈਦ ਸਮੇਤ 10,000  ਰੁਪਏ ਤੋਂ 50,000/- ਰੁਪਏ ਤੱਕ ਦੇ ਜੁਰਮਾਨੇ ਕੀਤੇ ਗਏ । 

Punjab

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 9 ਫਰਵਰੀ:ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ।ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ ‘ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ।ਮੀਟਿੰਗ ਵਿੱਚ ਲਏ ਗਏ ਕੁਝ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਚੰਡੀਗੜ੍ਹ ਵਿਖੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਮੀਟਿੰਗ ਕੀਤੀ, ਜਿਸ ਵਿੱਚ ਰਾਜ ਭਰ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਉਦੇਸ਼ ਨਾਲ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ। ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਬਹਾਲ ਕਰਨ ਅਤੇ ਸੂਬੇ ਭਰ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ।”ਖੇਡ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਤੋਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਤਾਲਮੇਲ ਨਾਲ ਪੰਜਾਬ ਕ੍ਰਿਕਟ ਲੀਗ ਕਰਵਾਈ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨੇ ਵਿਸ਼ਵ ਕ੍ਰਿਕਟ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ, “ਇਮਰਾਨ ਖਾਨ ਅਤੇ ਅਰਜੁਨ ਰਾਣਾਤੁੰਗਾ ਵਰਗੇ ਕ੍ਰਿਕਟਰਾਂ ਨੇ ਅਜਿਹੀਆਂ ਪਹਿਲਕਦਮੀਆਂ ਰਾਹੀਂ ਵਿਸ਼ਵ ਕ੍ਰਿਕਟ ਨੂੰ ਕਈ ਪ੍ਰਸਿੱਧ ਖਿਡਾਰੀ ਦਿੱਤੇ ਅਤੇ ਇਹ ਲੀਗ ਪੰਜਾਬ ਨੂੰ ਕ੍ਰਿਕਟ ਪ੍ਰਤਿਭਾ ਦੀ ਨਰਸਰੀ ਵਜੋਂ ਉਭਾਰਨ ਵਿੱਚ ਬਹੁਤ ਮਦਦ ਕਰੇਗੀ।”ਪ੍ਰਸਤਾਵਿਤ ਲੀਗ ਢਾਂਚੇ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਇੰਡੀਅਨ ਪ੍ਰੀਮੀਅਰ ਲੀਗ ਦੀ ਤਰਜ਼ ‘ਤੇ ਕਰਵਾਈ ਜਾਵੇਗੀ ਅਤੇ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਸਾਰੇ ਜ਼ਿਲ੍ਹਿਆਂ ਅਤੇ ਮਾਝਾ, ਦੋਆਬਾ ਤੇ ਮਾਲਵਾ ਵਰਗੇ ਭੂਗੋਲਿਕ ਖੇਤਰਾਂ ਦੇ ਆਧਾਰ ‘ਤੇ ਟੀਮਾਂ ਬਣਾਈਆਂ ਜਾਣਗੀਆਂ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਗ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਕ੍ਰਿਕਟ ਟੂਰਨਾਮੈਂਟਾਂ ਲਈ ਕ੍ਰਿਕਟਰਾਂ ਦਾ ਪ੍ਰਤਿਭਾਸ਼ਾਲੀ ਪੂਲ ਪੈਦਾ ਕਰਨ ਵਿੱਚ ਮਦਦ ਕਰੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਭਰ ਵਿੱਚ ਹੋਰਨਾਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਵਾਲੀਬਾਲ, ਫੁੱਟਬਾਲ, ਹਾਕੀ, ਬਾਸਕਟਬਾਲ, ਖੋ-ਖੋ ਅਤੇ ਕਬੱਡੀ ਵਰਗੀਆਂ ਖੇਡਾਂ ਲਈ ਵੀ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਲੀਗ ਟੂਰਨਾਮੈਂਟ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਚੰਗੀ ਤਰ੍ਹਾਂ ਸਿਖ਼ਲਾਈ ਪ੍ਰਾਪਤ ਅਤੇ ਪ੍ਰਤਿਭਾਸ਼ਾਲੀ ਖਿਡਾਰੀ ਪੈਦਾ ਕਰਨ ਲਈ ਠੋਸ ਮੁਹਿੰਮ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ।ਪੰਜਾਬ ਦੀ ਅਮੀਰ ਖੇਡ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡ ਪ੍ਰਤਿਭਾ ਦਾ ਭੰਡਾਰ ਹੈ ਅਤੇ ਸਰਕਾਰ ਇਸ ਨੂੰ ਵਧਣ-ਫੁੱਲਣ ਵਿੱਚ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਅਥਾਹ ਖੇਡ ਪ੍ਰਤਿਭਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਹਿੱਸਾ ਲੈ ਕੇ ਦੇਸ਼ ਲਈ ਤਗਮੇ ਜਿੱਤਣ ਦੇ ਯੋਗ ਬਣਾਉਣ ਖ਼ਾਤਰ ਕੋਈ ਕਸਰ ਬਾਕੀ ਨਹੀਂ ਛੱਡੇਗੀ।ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਅੱਗੇ ਵਧਣ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਹੀ ਦਿਸ਼ਾ ਪ੍ਰਦਾਨ ਕਰਦਿਆਂ ਸਾਡੇ ਨੌਜਵਾਨਾਂ ਨੂੰ ਬੁਲੰਦੀਆਂ ਛੂਹਣ ਅਤੇ ਆਪਣੀ ਸ਼ਖ਼ਸੀਅਤ ਨਿਖ਼ਾਰਨ ਦੇ ਬੇਮਿਸਾਲ ਮੌਕੇ ਦਿੰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਦ੍ਰਿੜ੍ਹ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਵਿੱਚ ਪੰਜਾਬ ਦੀ ਸ਼ਾਨ ਨੂੰ ਸੁਰਜੀਤ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

Punjab

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ 'ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ 'ਆਪ' ਦਾ ਜ਼ੋਰਦਾਰ ਪ੍ਰਦਰਸ਼ਨ

 ਚੰਡੀਗੜ੍ਹ, 9 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ ਬਾਹਰ ‘ਬੈਂਡ-ਵਾਜੇ’ ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ ‘ਆਪ’ ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ ‘ਤੇ ਨਿਸ਼ਾਨਾ ਸਾਧਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਿਹਨਤ ਦੀ ਕਮਾਈ ਦਾ ਮਜ਼ਾਕ ਉਡਾਉਣਾ ਸ਼ਰਮਨਾਕ ਹੈ। ਕਿਸੇ ਦੇ ਪਿਤਾ ਵੱਲੋਂ ਇਮਾਨਦਾਰੀ ਨਾਲ ਕੀਤੇ ਕੰਮ ਦਾ ਮਜ਼ਾਕ ਉਡਾਉਣਾ ਅਤੇ ਪੂਰੇ ਭਾਈਚਾਰੇ ਨੂੰ ਨੀਵਾਂ ਦਿਖਾਉਣਾ, ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮੇਰੇ ਪਿਤਾ ਇੱਕ ‘ਬੈਂਡ ਮਾਸਟਰ’ ਸਨ, ਉਨ੍ਹਾਂ ਨੇ ਸਖ਼ਤ ਮਿਹਨਤ ਨਾਲ ਸਾਨੂੰ ਪੜ੍ਹਾਇਆ। ਮੈਂ ਸਰਕਾਰੀ ਸਕੂਲ ਵਿੱਚ ਪੜ੍ਹ ਕੇ ਅਤੇ ਆਪਣੀ ਕਾਬਲੀਅਤ ਦੇ ਦਮ ‘ਤੇ ਇੱਥੇ ਪਹੁੰਚਿਆ ਹਾਂ। ਬਾਜਵਾ ਸਾਹਿਬ ਕਹਿ ਰਹੇ ਹਨ ਕਿ ‘ਬੈਂਡ ਵਜਾਉਣ ਵਾਲੇ ਦੇ ਪੁੱਤ ਦਾ ਬੈਂਡ ਵਜਾ ਦਿਆਂਗੇ’। ਅਸੀਂ ਮਿਹਨਤ ਕੀਤੀ ਹੈ, ਕੋਈ ਸਮਗਲਿੰਗ ਜਾਂ ਸੋਨੇ ਦੇ ਬਿਸਕੁਟਾਂ ਦੀ ਤਸਕਰੀ ਨਹੀਂ ਕੀਤੀ। ਇਹ ਅਪਮਾਨ ਸਿਰਫ਼ ਮੇਰਾ ਨਹੀਂ, ਸਗੋਂ ਹਰ ਉਸ ਗਰੀਬ ਵਰਗ ਦਾ ਹੈ ਜੋ ਪਸੀਨੇ ਦੀ ਕਮਾਈ ਨਾਲ ਆਪਣੇ ਬੱਚਿਆਂ ਨੂੰ ਪੜ੍ਹਾਉਂਦਾ ਹੈ। ਕਾਂਗਰਸ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਦੀ ਨਜ਼ਰ ਵਿੱਚ ਦਲਿਤ ਸਮਾਜ ਸਿਰਫ਼ ਇੱਕ ‘ਮਟੀਰੀਅਲ’ ਹੈ ਜਿਸ ਨੂੰ ਵੋਟਾਂ ਲਈ ਖਰੀਦਿਆ ਅਤੇ ਵੇਚਿਆ ਜਾ ਸਕਦਾ ਹੈ। ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ‘ਪਤਾ ਨਹੀਂ ਇਹ ਮਟੀਰੀਅਲ ਕਿੱਥੋਂ ਆ ਗਿਆ’। ਇਨ੍ਹਾਂ ਲਈ ਇੱਕ ਮੋਬਾਈਲ ਰਿਪੇਅਰ ਕਰਨ ਵਾਲਾ ਜਾਂ ਇੱਕ ਗਰੀਬ ਦਾ ਬੱਚਾ ਵਿਧਾਇਕ ਨਹੀਂ ਬਣ ਸਕਦਾ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਵਿੱਚ ਸਭ ਨੂੰ ਬਰਾਬਰੀ ਦਿੱਤੀ ਹੈ, ਪਰ ਕਾਂਗਰਸ ਦੀ ਸਾਮੰਤਵਾਦੀ ਸੋਚ ਅੱਜ ਵੀ ਉਹੀ ਹੈ। ਰਾਜਾ ਵੜਿੰਗ ਅਤੇ ਬਾਜਵਾ ਵਰਗੇ ਲੋਕ ਖ਼ੁਦ ਨੂੰ ਰਾਜੇ ਸਮਝਦੇ ਹਨ ਅਤੇ ਇਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ 6 ਦਲਿਤ ਮੰਤਰੀ ਆਮ ਘਰਾਂ ਤੋਂ ਉੱਠ ਕੇ ਸ਼ਾਨਦਾਰ ਕੰਮ ਕਰ ਰਹੇ ਹਨ। ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਈ.ਟੀ.ਓ. ਨੇ ਕਿਹਾ ਕਿ ਇੱਕ ਪਾਸੇ ਇਹ ਲੋਕ ਲਾਅ ਐਂਡ ਆਰਡਰ ਦੀ ਗੱਲ ਕਰਦੇ ਹਨ ਅਤੇ ਦੂਜੇ ਪਾਸੇ ਇੱਕ ਰੈਲੀ ਵਿੱਚ 1200 ਲੋਕਾਂ ਦੇ ਸਾਹਮਣੇ ਖੁੱਲ੍ਹੇਆਮ ਕਹਿ ਰਹੇ ਹਨ ਕਿ ‘ਈ.ਟੀ.ਓ. ਦੀ ਧੌਣ ਮਰੋੜ ਦਿਓ, ਸਿਰਫ਼ 3 ਮਿੰਟ ਲੱਗਦੇ ਹਨ’। ਕੀ ਇਹ ਜੰਗਲ ਰਾਜ ਨਹੀਂ ਹੈ? ਤੁਸੀਂ ਆਪਣੇ ਵਰਕਰਾਂ ਨੂੰ ਇੱਕ ਚੁਣੇ ਹੋਏ ਨੁਮਾਇੰਦੇ ‘ਤੇ ਹਮਲਾ ਕਰਨ ਲਈ ਉਕਸਾ ਰਹੇ ਹੋ ਤਾਂ ਜੋ ਕੋਈ ਗਰੀਬ ਦਾ ਬੱਚਾ ਦੁਬਾਰਾ ਰਾਜਨੀਤੀ ਵਿੱਚ ਆਉਣ ਦੀ ਹਿੰਮਤ ਨਾ ਕਰੇ। ਅਸੀਂ ਇਸ ਗੁੰਡਾਗਰਦੀ ਅਤੇ ਚੁਣੌਤੀ ਨੂੰ ਸਵੀਕਾਰ ਕਰਦੇ ਹਾਂ। ਆਪਣੀ ਸਿੱਖਿਆ ਦੇ ਸੰਘਰਸ਼ ਨੂੰ ਯਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਤਾ ਦੀ ਮੌਤ ਦੇ ਇੱਕ ਮਹੀਨੇ ਬਾਅਦ ਹੀ ਉਨ੍ਹਾਂ ਨੇ ਸਖ਼ਤ ਮਿਹਨਤ ਕਰਕੇ ਪ੍ਰੀਖਿਆ ਪਾਸ ਕੀਤੀ ਤਾਂ ਜੋ ਉਨ੍ਹਾਂ ਦੇ ਪਿਤਾ ਦਾ ਸੁਪਨਾ ਪੂਰਾ ਹੋ ਸਕੇ। ਉਨ੍ਹਾਂ ਕਿਹਾ, “ਮੈਂ ਅੱਜ ਵੀ ਪੰਜਾਬ ਯੂਨੀਵਰਸਿਟੀ ਤੋਂ ਪੀ.ਐਚ.ਡੀ. ਕਰ ਰਿਹਾ ਹਾਂ। ਮੇਰੇ ਹਲਕੇ ਵਿੱਚ 163 ਸਰਕਾਰੀ ਸਕੂਲ ਹਨ ਅਤੇ ਮੇਰੀ ਕੋਸ਼ਿਸ਼ ਹੈ ਕਿ ਹਰ ਘਰ ਵਿੱਚੋਂ ਇੱਕ ‘ਈ.ਟੀ.ਓ.’ ਪੈਦਾ ਹੋਵੇ। ਅਸੀਂ ਸਿੱਖਿਆ ਕ੍ਰਾਂਤੀ ਇਸ ਲਈ ਸ਼ੁਰੂ ਕੀਤੀ ਤਾਂ ਜੋ ਗਰੀਬ ਅਤੇ ਅਮੀਰ ਦੇ ਬੱਚੇ ਵਿਚਕਾਰਲਾ ਫਰਕ ਖ਼ਤਮ ਹੋ ਸਕੇ। ਕਾਂਗਰਸ ਇਸੇ ਗੱਲ ਤੋਂ ਡਰੀ ਹੋਈ ਹੈ ਕਿ ਜੇਕਰ ਗਰੀਬ ਦਾ ਬੱਚਾ ਪੜ੍ਹ ਗਿਆ ਤਾਂ ਇਨ੍ਹਾਂ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ।” ਮੰਤਰੀ ਈ.ਟੀ.ਓ. ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ, ਪਰ ਬਾਜਵਾ ਸਾਹਿਬ ਘਰ ਛੱਡ ਕੇ ਭੱਜ ਗਏ। ਉਹ ਜਿੱਥੇ ਵੀ ਭੱਜਣਗੇ, ਸਾਡੇ ਲੋਕ ਉੱਥੇ ਉਨ੍ਹਾਂ ਦਾ ਘਿਰਾਓ ਕਰਨਗੇ। ਇਨ੍ਹਾਂ ਦੀਆਂ ਰੈਲੀਆਂ ਵਿੱਚ ਲੋਕ ਤੜਫ ਕੇ ਮਰ ਜਾਂਦੇ ਹਨ ਅਤੇ ਇਹ ਭਾਸ਼ਣ ਦੇਣਾ ਬੰਦ ਨਹੀਂ ਕਰਦੇ। ਜੇਕਰ ਪ੍ਰਤਾਪ ਸਿੰਘ ਬਾਜਵਾ ਨੇ ਤੁਰੰਤ ਮੁਆਫੀ ਨਾ ਮੰਗੀ, ਤਾਂ ਅਸੀਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਾਂਗੇ। 2027 ਵਿੱਚ ਪੰਜਾਬ ਦੀ ਜਨਤਾ ਇਸ ਹੰਕਾਰੀ ਮਾਨਸਿਕਤਾ ਨੂੰ ਜੜ੍ਹ ਤੋਂ ਉਖਾੜ ਸੁੱਟੇਗੀ। ਬਾਜਵਾ ਨੇ ਸਾਡੇ ਜੱਦੀ ਕੰਮ ‘ਤੇ ਭੱਦੀ ਟਿੱਪਣੀ ਕੀਤੀ, ਕੋਈ ਵੀ ਕੰਮ ਛੋਟਾ-ਵੱਡਾ ਨਹੀਂ ਹੁੰਦਾ: ਸੁਰਿੰਦਰ ਕੌਰ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਪਤਨੀ ਸੁਰਿੰਦਰ ਕੌਰ ਨੇ ਕਿਹਾ ਕਿ ਬਾਜਵਾ ਨੇ ਸਾਡੇ ਜੱਦੀ ਕੰਮ ‘ਤੇ ਭੱਦੀ ਟਿੱਪਣੀ ਕੀਤੀ ਹੈ। ‘ਬਾਜਾ ਵਜਾਉਣ ਵਾਲਾ’ ਕਹਿ ਕੇ ਇਸ ਕੰਮ ਨੂੰ ਨਕਾਰਿਆ ਹੈ, ਜਦਕਿ ਕੋਈ ਵੀ ਕੰਮ ਛੋਟਾ ਜਾਂ ਵੱਡਾ ਨਹੀਂ ਹੁੰਦਾ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵੀ ਬਹੁਤ ਭੜਕਾਊ ਬਿਆਨ ਦਿੱਤਾ ਕਿ ‘ਈ.ਟੀ.ਓ. ਦੀ ਤਿੰਨ ਮਿੰਟ ਵਿੱਚ ਧੌਣ ਮਰੋੜ ਦਿਓ’। ਉਨ੍ਹਾਂ ਕਿਹਾ ਕਿ ਇੱਕ ਪਾਸੇ ਵੜਿੰਗ ਸਾਹਮਣੇ ਬੈਠੇ 1000-1500 ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਦੂਜੇ ਪਾਸੇ ਇਹ ਕਹਿੰਦੇ ਹਨ ਕਿ ਪੰਜਾਬ ਵਿੱਚ ਜੰਗਲ ਰਾਜ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਖ਼ਰਾਬ ਹੈ। ‘ਆਪ’ ਨੇ ਰਾਜਨੀਤੀ ਵਿੱਚੋਂ ਪਰਿਵਾਰਵਾਦ ਨੂੰ ਖ਼ਤਮ ਕਰਕੇ ਆਮ ਘਰਾਂ ਦੇ ਨੌਜਵਾਨਾਂ ਨੂੰ ਦਿੱਤੀ ਪਛਾਣ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਹਮੇਸ਼ਾ ‘ਪਰਿਵਾਰਵਾਦ’ ਨੂੰ ਉਤਸ਼ਾਹਿਤ ਕੀਤਾ ਹੈ। ਇਨ੍ਹਾਂ ਪਾਰਟੀਆਂ ਵਿੱਚ ਕੁਝ ਗਿਣੇ-ਚੁਣੇ ਪਰਿਵਾਰਾਂ ਦਾ ਹੀ ਰਾਜ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਨੇ ਇਸ ਧਾਰਨਾ ਨੂੰ ਤੋੜ ਕੇ ਆਮ ਘਰਾਂ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵਿਧਾਨ ਸਭਾ ਅਤੇ ਕੈਬਨਿਟ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਵਿਰੋਧ ਦਾ ਮਕਸਦ ਉਨ੍ਹਾਂ ਲੋਕਾਂ ਦੀ ਸੋਚ ਨੂੰ ਪੂਰੀ ਦੁਨੀਆ ਦੇ ਸਾਹਮਣੇ ਲਿਆਉਣਾ ਸੀ ਜੋ ਉਨ੍ਹਾਂ ਉੱਚੇ ਮਹਿਲਾਂ ਦੇ ਅੰਦਰ ਬੈਠ ਕੇ ਦਲਿਤਾਂ ਨਾਲ ਨਫ਼ਰਤ ਕਰਦੇ ਹਨ। ਚੀਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਕਾਰਨ ਦੇਸ਼ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਦਿੱਲੀ ਤੋਂ ਬਾਅਦ ਪੰਜਾਬ ਦੇ ਲੋਕਾਂ ਨੇ ਵੀ ਇਸ ਕ੍ਰਾਂਤੀ ਨੂੰ ਅਪਣਾਇਆ। 2017 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਵਿੱਚ ਡਾਕਟਰ, ਵਕੀਲ, ਪ੍ਰੋਫੈਸਰ ਅਤੇ ਸਾਬਕਾ ਫੌਜੀ ਅਧਿਕਾਰੀਆਂ ਵਰਗੇ ਆਮ ਪਿਛੋਕੜ ਵਾਲੇ ਲੋਕ ਪਹੁੰਚੇ। 2022 ਵਿੱਚ ਪੰਜਾਬ ਦੀ ਜਨਤਾ ਨੇ ਇਸ ਕਾਫਲੇ ਨੂੰ 92 ਸੀਟਾਂ ਤੱਕ ਪਹੁੰਚਾ ਕੇ ਸਪੱਸ਼ਟ ਕਰ ਦਿੱਤਾ ਕਿ ਉਹ ਹੁਣ ਵੰਸ਼ਵਾਦ ਦੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ। ਕੈਬਨਿਟ ਮੰਤਰੀ ਨੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਘਰਾਂ ਦੇ ਬੱਚਿਆਂ ਦੀ ਤਰੱਕੀ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਆਗੂ ਜਾਤੀਗਤ

Punjab

Sadak Suraksha Abhiyan2026 : ਸੜਕ ਸੁਰੱਖਿਆ ਲਈ ਵਿਸ਼ੇਸ਼ ਕਾਰਜ ਕਰ ਰਿਹਾ ਮੁਕਤਸਰ ਵੈਲਫੇਅਰ ਕਲੱਬ

ਸੜਕ ਸੁਰੱਖਿਆ ਲਈ ਨੈਸ਼ਨਲ ਐਵਾਰਡ ਨਾਲ ਕੀਤਾ ਜਾ ਚੁੱਕਾ ਹੈ ਸਨਮਾਨਿਤ ਸ੍ਰੀ ਮੁਕਤਸਰ ਸਾਹਿਬ- ਸੜਕ ਸੁਰੱਖਿਆ ਇੱਕ ਜ਼ਰੂਰੀ ਵਿਸ਼ਾ ਹੈ, ਜੇਕਰ ਸੜਕ ਉਤੇ ਚੱਲਦੇ ਸਮੇਂ ਸਾਰੇ ਨਿਯਮਾਂ ਦੀ ਜਾਣਕਾਰੀ ਹੋਵੇ ਤਾਂ ਸੜਕ ਹਾਦਸੇ ਬਹੁਤ ਘੱਟ ਸਕਦੇ ਹਨ। ਸ੍ਰੀ ਮੁਕਤਸਰ ਸਾਹਿਬ ਦੀ ਐਨਜੀਓ ਮੁਕਤੀਸਰ ਵੈਲਫੇਅਰ ਕਲੱਬ 2006 ਤੋਂ ਸੜਕ ਸੁਰੱਖਿਆ ਲਈ ਵਿਸ਼ੇ਼ਸ਼ ਕਾਰਜ ਕਰ ਰਿਹਾ ਹੈ। ਇਸ ਐਨਜੀਓ ਨੂੰ 2021 ਵਿਚ ਸੜਕ ਸੁਰੱਖਿਆ ਦੀ ਜਾਗਰੂਕਤਾ ਦੇ ਚੱਲਦਿਆਂ ਨੈਸ਼ਨਲ ਐਵਾਰਡ ਮਿਲ ਚੁੱਕਾ ਹੈ। ਕਲੱਬ ਦੇ ਪ੍ਰਧਾਨ ਜ਼ਸਪ੍ਰੀਤ ਛਾਬੜਾ ਦੱਸਦੇ ਹਨ ਕਿ 2006 ਤੋਂ ਇਹ ਐਨਜੀਓ ਚੱਲ ਰਹੀ ਹੈ। ਹੋਰ ਸਮਾਜ ਸੇਵੀ ਕਾਰਜਾਂ ਦੇ ਨਾਲ ਨਾਲ ਅਸੀਂ ਸੜਕ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਾਂ। ਸੰਸਥਾ ਨੂੰ ਜਿੱਥੇ ਨੈਸ਼ਨਲ ਐਵਾਰਡ ਮਿਲਿਆ ਹੈ, ਉੱਥੇ ਹੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਪੁਲਿਸ ਦਫ਼ਤਰ ਵੱਲੋਂ ਕਈ ਵਾਰ ਸਨਮਾਨ ਚਿੰਨ੍ਹ ਅਤੇ ਸਨਮਾਨ ਪੱਤਰ ਮਿਲ ਚੁੱਕੇ ਹਨ। ਉਹ ਦੱਸਦੇ ਹਨ ਕਿ ਸੜਕ ਸੁਰੱਖਿਆ ਤਹਿਤ ਜਿੱਥੇ ਸਕੂਲਾਂ ਕਾਲਜਾਂ ਵਿਚ ਵਿਸ਼ੇਸ਼ ਸੈਮੀਨਾਰ ਲਾਏ ਜਾਂਦੇ ਹਨ, ਉਥੇ ਟਰੈਫਿਕ ਨਾਕਿਆਂ ਉਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣੂੰ ਕਰਵਾਇਆ ਜਾਂਦਾ ਹੈ। ਸੜਕ ਸੁਰੱਖਿਆ ਸਬੰਧੀ ਨੈਸ਼ਨਲ ਅਤੇ ਇੰਟਰਨੈਸ਼ਨਲ ਦਿਹਾੜਿਆਂ ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਸੜਕ ਹਾਦਸਿਆਂ ਤੋਂ ਬਚਾਅ ਰਹੇ ਇਸ ਲਈ ਖਤਰਨਾਕ ਮੋੜਾਂ ਤੇ ਰੇਡੀਅਮ ਬੋਰਡ ਲਗਵਾਏ ਜਾਂਦੇ ਹਨ। ਸੜਕਾਂ ਤੇ ਅਵਾਰਾ ਫਿਰਦੇ ਪਸ਼ੂਆਂ ਦੇ ਗਲ ਵਿਚ ਰੇਡੀਅਮ ਬੈਲਟਾਂ ਪਾਈਆ ਜਾਂਦੀਆਂ ਹਨ। ਸੜਕ ਸੁਰੱਖਿਆ ਸਬੰਧੀ ਲੋਕਾਂ ਵਿਚ ਜਾਗਰੂਕਤਾ ਲਈ ਹਰ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਵੀ ਵੰਡੀ ਜਾਂਦੀ ਹੈ। ਜਸਪ੍ਰੀਤ ਸਿੰਘ ਛਾਬੜਾ ਨੇ ਦੱਸਿਆ ਕਿ ਸੰਸਥਾ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵਿਚ ਪੈਨਲਮੈਂਟ ਹੈ ਅਤੇ ਕੌਂਸ਼ਲ ਵੱਲੋਂ ਕੀਤੇ ਜਾਂਦੇ ਪ੍ਰੋਗਰਾਮਾਂ ਵਿਚ ਵੀ ਸੰੰਸਥਾ ਵੱਲੋਂ ਵਿਸ਼ੇਸ਼ ਭਾਗੀਦਾਰੀ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਸੰਸਥਾ ਦੇ 27 ਦੇ ਕਰੀਬ ਸੇਵਾਦਾਰ ਹਨ ਜੋ ਨਿਰਸਵਾਰਥ ਕਾਰਜ ਕਰ ਰਹੇ ਹਨ। ਸੰਸਥਾ ਰੋਡ ਸੇਫਟੀ ਲਈ 2006 ਤੋਂ ਕਾਰਜਸ਼ੀਲ ਹੈ ਜਦ ਕੇਂਦਰ ਸਰਕਾਰ ਵੱਲੋਂ 2021 ਵਿਚ ਨੈਸ਼ਨਲ ਐਵਾਰਡ ਲਈ ਪੰਜਾਬ ਦੀਆਂ ਸੰਸਥਾਵਾਂ ਦੇ ਨਾਮ ਮੰਗੇ ਗਏ ਤਾਂ ਉਦੋਂ ਮੁਕਤੀਸਰ ਵੈਲਫੇਅਰ ਕਲੱਬ ਵੱਲੋਂ ਕੀਤੇ ਗਏ ਕਾਰਜਾਂ ਦੀ ਸੂਚੀ ਉਪਰੰਤ ਕਲੱਬ ਦੀ ਚੋਣ ਐਵਾਰਡ ਲਈ ਹੋਈ ਅਤੇ ਸੰਸਥਾ ਨੂੰ ਕੇਂਦਰੀ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਸੜਕ ਸੁਰੱਖਿਆ ਸਬੰਧੀ ਕੀਤੇ ਕਾਰਜਾਂ ਨੂੰ ਲੈ ਕੇ ਸਨਮਾਨਿਤ ਕੀਤਾ ਗਿਆ। ਇਹ ਸੰਸਥਾ ਲਈ ਮਾਣਮੱਤਾ ਪਲ ਸੀ ਅਤੇ ਇਸ ਉਪਰੰਤ ਸੰਸਥਾ ਵੱਲੋਂ ਸੜਕ ਸੁਰੱਖਿਆ ਸਬੰਧੀ ਕਾਰਜ ਹੋਰ ਵੀ ਵੱਧ ਉਤਸ਼ਾਹ ਨਾਲ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਾਡਾ ਮੁੱਖ ਮਕਸਦ ਹੈ ਕਿ ਲੋਕ ਸੜਕੀ ਨਿਯਮਾਂ ਤੋਂ ਜਾਣੂੰ ਹੋਣ ਅਤੇ ਸੜਕਾਂ ਤੇ ਹਾਦਸਿਆਂ ਵਿਚ ਕਮੀ ਆਵੇ।

Punjab

ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਵੱਡਾ ਦਾਅਵਾ…

ਫਿਰੋਜ਼ਪੁਰ ਦੀ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਐਸਾ ਦਾਅਵਾ ਕੀਤਾ, ਜਿਸ ਨੇ ਸਿਆਸੀ ਗਲਿਆਰਿਆਂ ‘ਚ ਹਲਚਲ ਮਚਾ ਦਿੱਤੀ। 2027 ਨੂੰ ਲੈ ਕੇ ਦਿੱਤਾ ਗਿਆ ਇਹ ਸੰਦੇਸ਼ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਫਿਰੋਜ਼ਪੁਰ ਵਿੱਚ ਨਸ਼ਿਆਂ ਖਿਲਾਫ਼ ਚੱਲ ਰਹੀ “ਡਰੱਗ ਫ੍ਰੀ – ਵਾਇਬ੍ਰੈਂਟ ਪੰਜਾਬ” ਮੁਹਿੰਮ ਦੌਰਾਨ ਸਿਆਸੀ ਮਾਹੌਲ ਉਸ ਸਮੇਂ ਗਰਮਾਇਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਪੰਜਾਬ ਵਿੱਚ ਇੱਕ ਵੀ ਗੈਂਗਸਟਰ ਨਹੀਂ ਰਹੇਗਾ। ਗਵਰਨਰ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਨਿਕਲੀ ਇਸ ਪੈਦਲ ਯਾਤਰਾ ਵਿੱਚ ਸ਼ਾਮਲ ਹੋ ਕੇ ਸੁਖਬੀਰ ਬਾਦਲ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਮੁਹਿੰਮ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਗਵਰਨਰ ਕਟਾਰੀਆ ਸਿਰਫ਼ ਬਿਆਨਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਪਿੰਡੋਂ-ਪਿੰਡ ਅਤੇ ਸ਼ਹਿਰੋਂ-ਸ਼ਹਿਰ ਤੱਕ ਪੈਦਲ ਯਾਤਰਾ ਕਰਕੇ ਨਸ਼ਿਆਂ ਖਿਲਾਫ਼ ਅਸਲੀ ਜਜ਼ਬੇ ਨਾਲ ਲੀਡ ਕਰ ਰਹੇ ਹਨ। ਸੁਖਬੀਰ ਬਾਦਲ ਨੇ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਸਰਕਾਰਾਂ ‘ਤੇ ਤੰਜ ਕਰਦੇ ਹੋਏ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਮਸਲੇ ‘ਤੇ ਸਿਰਫ਼ ਬੋਲ ਬਚਨ ਹੀ ਦਿੱਤੇ, ਜਦਕਿ ਹਕੀਕਤ ਵਿੱਚ ਕੋਈ ਢੰਗ ਦਾ ਹੱਲ ਨਹੀਂ ਨਿਕਲਿਆ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਮਰਥਨ ਦੇ ਰਿਹਾ ਹੈ ਅਤੇ ਆਪਣਾ ਪੂਰਾ ਯੋਗਦਾਨ ਦੇਵੇਗਾ।

Scroll to Top