Wednesday, September 27, 2023
spot_img
More

    Latest Posts

    ਬਠਿੰਡਾ ‘ਚ 2 ਕੁੜੀਆਂ ਦਾ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ SGPC ਵੱਲੋਂ ਵੱਡੀ ਕਾਰਵਾਈ

    ਅੰਮ੍ਰਿਤਸਰ, 23 ਸਤੰਬਰ 2023: ਬਠਿੰਡਾ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ, ਮੁਲਤਾਨੀਆ ਰੋਡ ਵਿਖੇ ਪਿਛਲੇ ਦਿਨੀਂ ਦੋ ਲੜਕੀਆਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅਨੰਦ ਕਾਰਜ ਕਰਵਾਉਣ ਦੀ ਘਟਨਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਨੈਤਿਕ ਅਤੇ ਧਾਰਮਿਕ ਤੌਰ ‘ਤੇ ਘੋਰ ਉਲੰਘਣਾ ਕਰਾਰ ਦਿੰਦਿਆਂ ਇਸ ਅਨੰਦ ਕਾਰਜ ਵਿਚ ਸ਼ਾਮਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜੈਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੇ ਸਾਰੇ ਕੰਮਕਾਜਾਂ ‘ਤੇ ਤੁਰੰਤ ਰੋਕ ਦਾ ਆਦੇਸ਼ ਦਿੱਤਾ ਹੈ।

    ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ ਤਾਂ ਹੈ ਹੀ ਬਲਕਿ ਗੈਰ-ਕੁਦਰਤੀ ਵੀ ਹੈ। ਉਨ੍ਹਾਂ ਨੇ ਸੰਸਾਰ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ, ਰਾਗੀ ਅਤੇ ਪ੍ਰਚਾਰਕਾਂ ਨੂੰ ਇਸ ਉਲਟ ਰੁਝਾਨ ਨੂੰ ਧਿਆਨ ਵਿਚ ਰੱਖਦਿਆਂ ਸੁਚੇਤ ਰਹਿਣ ਦਾ ਆਦੇਸ਼ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਭਰ ਵਿਚ ਸਿੱਖਾਂ ਨੂੰ ਆਪਣੇ ਸਾਰੇ ਕਾਰਜ ਸਿੱਖ ਰਹਿਤ ਮਰਿਆਦਾ ਦੇ ਅਨੁਸਾਰ ਹੀ ਕਰਨੇ ਚਾਹੀਦੇ ਹਨ।

    Latest Posts

    spot_imgspot_img

    Don't Miss

    Stay in touch

    To be updated with all the latest news, offers and special announcements.